< 1 ਰਾਜਿਆਂ 4 >

1 ਇਸ ਤਰ੍ਹਾਂ ਸੁਲੇਮਾਨ ਪਾਤਸ਼ਾਹ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਹੋ ਗਿਆ।
Padşah Süleyman bütün İsrail üzərində hökmran idi.
2 ਉਸ ਦੇ ਮੁੱਖ ਸਰਦਾਰ ਇਹ ਸਨ: ਸਾਦੋਕ ਜਾਜਕ ਦਾ ਪੁੱਤਰ ਅਜ਼ਰਯਾਹ ਜਾਜਕ ਸੀ,
Əyanları da bunlar idi: Kahin – Sadoq oğlu Azarya;
3 ਸ਼ੀਸ਼ਾ ਦੇ ਪੁੱਤਰ ਅਲੀਹੋਰਫ ਅਤੇ ਅਹੀਯਾਹ ਅਹੁਦੇਦਾਰ ਸਨ, ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ,
Mirzələr – Şişanın oğulları Elixoref və Axiya; Salnaməçi – Axilud oğlu Yehoşafat;
4 ਯਹੋਯਾਦਾ ਦਾ ਪੁੱਤਰ ਬਨਾਯਾਹ ਸੈਨਾਪਤੀ ਸੀ, ਸਾਦੋਕ ਅਤੇ ਅਬਯਾਥਾਰ ਜਾਜਕ ਸਨ,
Ordu başçısı – Yehoyada oğlu Benaya; Kahinlər – Sadoq və Evyatar;
5 ਨਾਥਾਨ ਦਾ ਪੁੱਤਰ ਅਜ਼ਰਯਾਹ ਭੰਡਾਰੀਆਂ ਦੇ ਉੱਤੇ ਸੀ ਅਤੇ ਨਾਥਾਨ ਦਾ ਪੁੱਤਰ ਜ਼ਾਬੂਦ ਜਾਜਕ ਸੀ ਅਤੇ ਉਹ ਪਾਤਸ਼ਾਹ ਦਾ ਮਿੱਤਰ ਸੀ,
Baş vali – Natan oğlu Azarya; Padşahın həmsöhbəti – kahin Natan oğlu Zavud;
6 ਅਹੀਸ਼ਾਰ ਘਰਾਣੇ ਉੱਤੇ ਸੀ ਅਤੇ ਅਬਦਾ ਦਾ ਪੁੱਤਰ ਅਦੋਨੀਰਾਮ ਉਨ੍ਹਾਂ ਉੱਤੇ ਸੀ ਜਿੰਨ੍ਹਾਂ ਤੋਂ ਧੱਕੇ ਨਾਲ ਕੰਮ ਕਰਵਾਇਆ ਜਾਂਦਾ ਸੀ।
Saray rəisi – Axişar; Mükəlləfiyyətçilər üzərində nəzarətçi – Avda oğlu Adoniram.
7 ਸੁਲੇਮਾਨ ਨੇ ਸਾਰੇ ਇਸਰਾਏਲ ਉੱਤੇ ਬਾਰਾਂ ਭੰਡਾਰੀ ਠਹਿਰਾਏ ਜਿਹੜੇ ਪਾਤਸ਼ਾਹ ਅਤੇ ਉਸ ਦੇ ਘਰਾਣੇ ਲਈ ਰਸਤ ਲਿਆਉਣ। ਉਨ੍ਹਾਂ ਵਿੱਚੋਂ ਇੱਕ-ਇੱਕ ਜਣਾ ਸਾਲ ਵਿੱਚ ਇੱਕ ਮਹੀਨਾ ਰਸਤ ਲਿਆਉਂਦਾ ਸੀ।
Bütün İsrail üzərində Süleymanın on iki bölgə valisi var idi. Onlar padşahı və onun evini ərzaqla təmin edirdilər və hər biri ildə bir aylıq ərzaq göndərməli idi.
8 ਉਨ੍ਹਾਂ ਦੇ ਨਾਮ ਇਹ ਸਨ, ਬਨਹੂਰ ਇਫ਼ਰਾਈਮ ਦੇ ਪਰਬਤ ਵਿੱਚ;
Onların adları belədir: Efrayimin dağlıq bölgəsində Ben-Xur;
9 ਬਨ-ਦਕਰ ਮਾਕਸ, ਸਾਲਬੀਮ, ਬੈਤ ਸ਼ਮਸ਼ ਅਤੇ ਏਲੋਨ-ਬੈਤ-ਹਨਾਨ ਦੇ ਵਿੱਚ ਸੀ;
Maqas, Şaalvim, Bet-Şemeş və Elon-Bet-Xanan bölgələrində Ben-Deqer;
10 ੧੦ ਬਨ-ਹਸਦ ਅਰੁਬੋਥ ਵਿੱਚ ਜਿਸ ਲਈ ਸੋਕੋਹ ਅਤੇ ਹੇਫ਼ਰ ਦਾ ਸਾਰਾ ਦੇਸ ਸੀ;
Soko və bütün Xefer torpağının da aid olduğu Arubbot bölgəsində Ben-Xesed;
11 ੧੧ ਅਬੀਨਾਦਾਬ ਦਾ ਪੁੱਤਰ ਜਿਸ ਦਾ ਦੋਰ ਦੇ ਸਾਰੇ ਰਾਜ ਵਿੱਚ ਅਧਿਕਾਰ ਸੀ ਉਸ ਦੀ ਪਤਨੀ ਸੁਲੇਮਾਨ ਦੀ ਧੀ ਟਾਫਥ ਸੀ;
bütün Nafat-Dor bölgəsində Süleymanın qızı Tafatın əri olan Ben-Avinadav;
12 ੧੨ ਅਹੀਲੂਦ ਦਾ ਪੁੱਤਰ ਬਆਨਾ ਤਆਨਾਕ, ਮਗਿੱਦੋ ਅਤੇ ਸਾਰੇ ਬੈਤ ਸ਼ਾਨ ਵਿੱਚ ਜਿਹੜਾ ਸਾਰਥਾਨ ਦੇ ਨਾਲ ਸੀ ਅਤੇ ਯਿਜ਼ਰਏਲ ਦੀ ਨਿਵਾਨ ਵਿੱਚ ਸੀ ਬੈਤ ਸ਼ਾਨ ਤੋਂ ਅਬੇਲ - ਮਹੋਲਾਹ ਤੱਕ ਅਤੇ ਯਾਕਮਆਮ ਦੇ ਪਾਰ ਤੱਕ;
Taanak, Megiddo, İzreelin altındakı Sartanın yanında olan bütün Bet-Şean bölgəsində və Bet-Şeandan Avel-Mexolaya, Yoqmeamın o biri tərəfinə qədər uzanan bölgədə Axilud oğlu Baana;
13 ੧੩ ਬਨ ਗਬਰ ਰਾਮੋਥ ਗਿਲਆਦ ਵਿੱਚ ਅਤੇ ਮਨੱਸ਼ਹ ਦੇ ਪੁੱਤਰ ਯਾਈਰ ਦੇ ਪਿੰਡ ਜੋ ਗਿਲਆਦ ਵਿੱਚ ਸਨ ਉਹ ਦੇ ਸਨ ਅਤੇ ਅਰਗੋਬ ਦੇ ਹਿੱਸੇ ਨਾਲ ਜੋ ਬਾਸ਼ਾਨ ਵਿੱਚ ਸੀ ਅਰਥਾਤ ਸੱਠ ਵੱਡੇ ਅਤੇ ਸ਼ਹਿਰਪਨਾਹ ਵਾਲੇ ਪਿੱਤਲ ਦੇ ਅਰਲਾਂ ਵਾਲੇ ਸ਼ਹਿਰ ਉਸ ਦੇ ਸਨ;
Gileadda olan Menaşşe oğlu Yairin kəndlərinin və Başanda olan Arqov ətrafında divarlar və tunc sürgülərlə bağlanmış altmış böyük şəhərin aid olduğu Ramot-Gilead bölgəsində Ben-Gever;
14 ੧੪ ਇੱਦੋ ਦਾ ਪੁੱਤਰ ਅਹੀਨਾਦਾਬ ਮਹਨਇਮ ਵਿੱਚ;
Maxanayim bölgəsində İddo oğlu Axinadav;
15 ੧੫ ਅਹੀਮਅਸ ਨਫ਼ਤਾਲੀ ਵਿੱਚ ਅਤੇ ਉਸ ਨੇ ਸੁਲੇਮਾਨ ਦੀ ਧੀ ਬਾਸਮਥ ਨੂੰ ਵਿਆਹ ਲਿਆ;
Naftali torpağında Süleymanın qızı Basmatı arvad alan Aximaas;
16 ੧੬ ਹੂਸ਼ਈ ਦਾ ਪੁੱਤਰ ਬਆਨਾ ਆਸ਼ੇਰ ਵਿੱਚ ਅਤੇ ਆਲੋਥ ਵਿੱਚ;
Aşer torpağında və Alot bölgəsində Xuşay oğlu Baana;
17 ੧੭ ਪਾਰੂਆਹ ਦਾ ਪੁੱਤਰ ਯਹੋਸ਼ਾਫ਼ਾਤ ਯਿੱਸਾਕਾਰ ਵਿੱਚ;
İssakar torpağında Paruah oğlu Yehoşafat;
18 ੧੮ ਏਲਾ ਦਾ ਪੁੱਤਰ ਸ਼ਿਮਈ ਬਿਨਯਾਮੀਨ ਵਿੱਚ;
Binyamin torpağında Ela oğlu Şimey;
19 ੧੯ ਊਰੀ ਦਾ ਪੁੱਤਰ ਗਬਰ ਗਿਲਆਦ ਦੇ ਦੇਸ ਵਿੱਚ ਜੋ ਅਮੋਰੀਆਂ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦਾ ਦੇਸ ਸੀ, ਉਸ ਦੇਸ ਦਾ ਉਹ ਇਕੱਲਾ ਸ਼ਾਸਕ ਸੀ।
Gilead torpağında, yəni keçmişdə Emorluların padşahı Sixona və Başan padşahı Oqa məxsus olan ölkədə bu bölgənin yeganə valisi olan Uri oğlu Gever.
20 ੨੦ ਯਹੂਦਾਹ ਅਤੇ ਇਸਰਾਏਲ ਉਸ ਰੇਤ ਦੇ ਢੇਰ ਵਾਂਗੂੰ ਬਹੁਤ ਸਾਰੇ ਸਨ ਜਿਹੜੀ ਸਮੁੰਦਰ ਦੇ ਕੰਢੇ ਉੱਤੇ ਹੈ ਅਤੇ ਉਹ ਖਾਂਦੇ-ਪੀਂਦੇ ਅਤੇ ਅਨੰਦ ਕਰਦੇ ਸਨ।
Yəhudalılar və İsraillilər dəniz qırağında olan qum qədər çox idi. Onlar yeyib-içir və xoşbəxt yaşayırdılar.
21 ੨੧ ਸੁਲੇਮਾਨ ਸਾਰੀਆਂ ਪਾਤਸ਼ਾਹੀਆਂ ਉੱਤੇ ਰਾਜ ਕਰਦਾ ਸੀ, ਫ਼ਰਾਤ ਦਰਿਆ ਤੋਂ ਲੈ ਕੇ ਫ਼ਲਿਸਤੀਨ ਤੱਕ ਅਤੇ ਮਿਸਰ ਦੀ ਹੱਦ ਤੱਕ। ਉਹ ਉਸ ਨੂੰ ਨਜ਼ਰਾਨੇ ਦਿੰਦੇ ਸਨ ਅਤੇ ਸੁਲੇਮਾਨ ਦੇ ਜੀਵਨ ਦੇ ਸਾਰੇ ਦਿਨ ਉਸ ਦੀ ਸੇਵਾ ਕਰਦੇ ਰਹੇ।
Süleyman Fərat çayından Filiştlilərin torpağına və Misir sərhədinə qədər bütün padşahlıqlar üzərində hökmranlıq edirdi. Onlar Süleymanın ömrünün axırına qədər xərac verdilər və ona qulluq etdilər.
22 ੨੨ ਸੁਲੇਮਾਨ ਦੀ ਇੱਕ ਦਿਨ ਦੀ ਇਹ ਰਸਤ ਸੀ ਅਰਥਾਤ ਛੇ ਹਜ਼ਾਰ ਛੇ ਸੌ ਕਿੱਲੋ ਮੈਦਾ, ਤੇਰ੍ਹਾਂ ਹਜ਼ਾਰ ਦੋ ਸੌ ਕਿੱਲੋ ਆਟਾ,
Süleymanın evinin gündəlik ərzağı bunlardan ibarət idi: otuz kor narın un və altmış kor iri üyüdülmüş un,
23 ੨੩ ਦਸ ਮੋਟੇ ਬਲ਼ਦ ਅਤੇ ਚਰਾਈ ਵਿੱਚੋਂ ਵੀਹ ਬਲ਼ਦ, ਇੱਕ ਸੌ ਭੇਡਾਂ ਅਤੇ ਉਨ੍ਹਾਂ ਤੋਂ ਵੱਧ ਚਿਕਾਰੇ, ਹਿਰਨ, ਪਾਹੜੇ ਅਤੇ ਮੋਟੇ-ਮੋਟੇ ਕੁੱਕੜ।
on baş bəslənmiş mal-qara, iyirmi otlaq öküzü, yüz qoyun, maral, ceyran, cüyür və bəslənmiş ev quşları.
24 ੨੪ ਕਿਉਂ ਜੋ ਉਹ ਦਰਿਆ ਦੇ ਇਸ ਪਾਸੇ ਤਿਫਸਹ ਤੋਂ ਲੈ ਕੇ ਅੱਜ਼ਾਹ ਤੱਕ ਉਨ੍ਹਾਂ ਸਾਰਿਆਂ ਰਾਜਿਆਂ ਉੱਤੇ ਜੋ ਦਰਿਆ ਦੇ ਇਸ ਪਾਸੇ ਸਨ ਰਾਜ ਕਰਦਾ ਸੀ ਅਤੇ ਉਨ੍ਹਾਂ ਸਾਰਿਆਂ ਨਾਲ ਜੋ ਉਸ ਦੇ ਆਲੇ-ਦੁਆਲੇ ਸਨ ਸੁਲਾਹ ਰੱਖਦਾ ਸੀ।
Tifsahdan Qəzzəyə qədər Fərat çayının bu tayındakı bütün torpaqlar və çayın bu tayındakı bütün padşahlar üzərində Süleyman hökmranlıq edirdi və bütün ətraf ölkələrlə sülh şəraitində yaşayırdı.
25 ੨੫ ਯਹੂਦਾਹ ਅਤੇ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਆਪਣੀ ਹੰਜ਼ੀਰ ਦੇ ਹੇਠ, ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਸੁਲੇਮਾਨ ਦੇ ਸਾਰੇ ਦਿਨਾਂ ਵਿੱਚ ਸ਼ਾਂਤੀ ਨਾਲ ਬੈਠਦਾ ਸੀ।
Onun bütün ömrü boyu Dandan Beer-Şevaya qədər Yəhuda və İsraildə hər kəs öz üzüm meynəsinin və əncir ağacının altında dinclik içində yaşayırdı.
26 ੨੬ ਸੁਲੇਮਾਨ ਦੇ ਰੱਥਾਂ ਦੇ ਘੋੜਿਆਂ ਲਈ ਚਾਲ੍ਹੀ ਹਜ਼ਾਰ ਤਬੇਲੇ ਸਨ ਅਤੇ ਬਾਰਾਂ ਹਜ਼ਾਰ ਘੋੜ ਚੜ੍ਹੇ ਸਨ।
Süleymanın qırx min axurunda döyüş arabaları üçün atları və on iki min atlısı var idi.
27 ੨੭ ਇਹ ਰਜਵਾੜੇ ਆਪਣੀ ਵਾਰੀ ਉੱਤੇ ਇੱਕ ਮਹੀਨਾ ਭਰ ਸੁਲੇਮਾਨ ਪਾਤਸ਼ਾਹ ਲਈ ਅਤੇ ਉਨ੍ਹਾਂ ਸਭਨਾਂ ਲਈ ਜੋ ਸੁਲੇਮਾਨ ਪਾਤਸ਼ਾਹ ਦੇ ਲੰਗਰ ਵਿੱਚੋਂ ਖਾਂਦੇ, ਰਸਤ ਪਹੁੰਚਾਉਂਦੇ ਸਨ ਅਤੇ ਇਸ ਗੱਲ ਵਿੱਚ ਉਹ ਕਿਸੇ ਚੀਜ਼ ਦੀ ਕਮੀ ਨਹੀਂ ਰੱਖਦੇ ਸਨ।
Valilərin hər biri öz ayında padşah Süleymana və onun süfrəsinə gələnlərin hamısına ərzaq göndərirdi və heç bir şeyə ehtiyac qalmırdı.
28 ੨੮ ਘੋੜਿਆਂ ਅਤੇ ਬਲ਼ਦਾਂ ਲਈ ਜੌਂ ਅਤੇ ਤੂੜੀ ਜਿੱਥੇ ਕਿਤੇ ਇਹ ਹੁੰਦੇ ਸਨ, ਓਥੋਂ ਇੱਕ-ਇੱਕ ਮਨੁੱਖ ਆਪਣੀ ਮਰਜਾਦਾ ਅਨੁਸਾਰ ਲਿਆਉਂਦਾ ਸੀ।
Hər vali ona verilmiş əmrə görə döyüş və çapar atlarının olduqları yerə arpa-saman göndərirdi.
29 ੨੯ ਪਰਮੇਸ਼ੁਰ ਨੇ ਸੁਲੇਮਾਨ ਨੂੰ ਬੁੱਧੀ ਅਤੇ ਸਮਝ ਬਹੁਤ ਹੀ ਵੱਧ ਦਿੱਤੀ ਅਤੇ ਖੁੱਲ੍ਹਾ ਮਨ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ
Allah Süleymana dəniz sahilindəki qum qədər bol hikmət, dərrakə və ürək genişliyi verdi.
30 ੩੦ ਅਤੇ ਸੁਲੇਮਾਨ ਦੀ ਬੁੱਧੀ ਸਾਰੇ ਪੂਰਬੀਆਂ ਦੀ ਬੁੱਧੀ ਨਾਲੋਂ ਅਤੇ ਮਿਸਰ ਦੀ ਸਾਰੀ ਬੁੱਧੀ ਨਾਲੋਂ ਬਹੁਤ ਵੱਧ ਸੀ।
Süleymanın hikməti bütün şərq xalqlarının və Misirlilərin hikmətindən üstün idi.
31 ੩੧ ਕਿਉਂ ਜੋ ਉਹ ਸਭਨਾਂ ਆਦਮੀਆਂ ਨਾਲੋਂ ਅਰਥਾਤ ਏਥਾਨ ਅਜ਼ਰਾਹੀ, ਹੇਮਾਨ, ਮਾਹੋਲ ਦੇ ਪੁੱਤਰ ਕਲਕੋਲ ਅਤੇ ਦਰਦਾ ਨਾਲੋਂ ਬੁੱਧਵਾਨ ਸੀ ਅਤੇ ਉਸ ਦਾ ਨਾਮ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਵਿੱਚ ਮਸ਼ਹੂਰ ਸੀ।
O bütün adamlardan, Ezrahlı Etandan, Maxolun oğulları Heman, Kalkol və Dardadan hikmətli idi, şöhrəti bütün ətraf millətlər arasında yayılmışdı.
32 ੩੨ ਉਸ ਨੇ ਤਿੰਨ ਹਜ਼ਾਰ ਕਹਾਉਤਾਂ ਰਚੀਆਂ ਅਤੇ ਇੱਕ ਹਜ਼ਾਰ ਪੰਜ ਉਸ ਦੇ ਗੀਤ ਸਨ।
O, üç min məsəl söyləmişdi və onun min beş nəğməsi var idi.
33 ੩੩ ਉਹ ਰੁੱਖਾਂ ਉੱਤੇ ਵੀ ਬੋਲਿਆ ਦਿਆਰ ਤੋਂ ਲੈ ਕੇ ਜੋ ਲਬਾਨੋਨ ਵਿੱਚ ਹੈ ਉਸ ਜੂਫ਼ੇ ਤੱਕ ਜੋ ਕੰਧਾਂ ਉੱਤੇ ਉੱਗਦਾ ਹੈ ਅਤੇ ਉਹ ਪਸ਼ੂਆਂ ਉੱਤੇ ਅਤੇ ਪੰਛੀਆਂ ਅਤੇ ਘਿੱਸਰਨ ਵਾਲਿਆਂ ਅਤੇ ਮੱਛੀਆਂ ਉੱਤੇ ਬੋਲਿਆ।
Livanda olan sidr ağacından tutmuş divarda bitən züfa otuna qədər bitkilər barədə bəhs etdi, həmçinin heyvanlar, quşlar, həşəratlar və balıqlar haqqında danışdı.
34 ੩੪ ਸਾਰੀਆਂ ਜਾਤੀਆਂ ਵਿੱਚੋਂ ਸਾਰੀ ਧਰਤੀ ਦੇ ਪਾਤਸ਼ਾਹਾਂ ਵੱਲੋਂ ਲੋਕ ਜਿਨ੍ਹਾਂ ਨੇ ਸੁਲੇਮਾਨ ਦੀ ਬੁੱਧੀ ਦੇ ਵਿਖੇ ਸੁਣਿਆ ਸੀ, ਉਸ ਦੀ ਬੁੱਧੀ ਸੁਣਨ ਲਈ ਆਉਂਦੇ ਸਨ।
Süleymanın hikmətli sözlərinə qulaq asmaq üçün bütün xalqlardan və onun hikməti barədə eşitmiş bütün dünya padşahlarından yanına adamlar gəlirdi.

< 1 ਰਾਜਿਆਂ 4 >