< 1 ਰਾਜਿਆਂ 4 >
1 ੧ ਇਸ ਤਰ੍ਹਾਂ ਸੁਲੇਮਾਨ ਪਾਤਸ਼ਾਹ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਹੋ ਗਿਆ।
И бе царь Соломон царствуяй над Израилем.
2 ੨ ਉਸ ਦੇ ਮੁੱਖ ਸਰਦਾਰ ਇਹ ਸਨ: ਸਾਦੋਕ ਜਾਜਕ ਦਾ ਪੁੱਤਰ ਅਜ਼ਰਯਾਹ ਜਾਜਕ ਸੀ,
И сии старейшины иже беша с ним:
3 ੩ ਸ਼ੀਸ਼ਾ ਦੇ ਪੁੱਤਰ ਅਲੀਹੋਰਫ ਅਤੇ ਅਹੀਯਾਹ ਅਹੁਦੇਦਾਰ ਸਨ, ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ,
Азариа сын Садоков, жрец: Елиаф и Ахиа сынове Сивины, книгочии: и Иосафат сын Ахилудов, напоминатель:
4 ੪ ਯਹੋਯਾਦਾ ਦਾ ਪੁੱਤਰ ਬਨਾਯਾਹ ਸੈਨਾਪਤੀ ਸੀ, ਸਾਦੋਕ ਅਤੇ ਅਬਯਾਥਾਰ ਜਾਜਕ ਸਨ,
и Ванеа сын Иодаев над силою: и Садок и Авиафар, иерее:
5 ੫ ਨਾਥਾਨ ਦਾ ਪੁੱਤਰ ਅਜ਼ਰਯਾਹ ਭੰਡਾਰੀਆਂ ਦੇ ਉੱਤੇ ਸੀ ਅਤੇ ਨਾਥਾਨ ਦਾ ਪੁੱਤਰ ਜ਼ਾਬੂਦ ਜਾਜਕ ਸੀ ਅਤੇ ਉਹ ਪਾਤਸ਼ਾਹ ਦਾ ਮਿੱਤਰ ਸੀ,
и Азариа сын Нафань над настоятелми: и Завуф сын Нафань друг царев:
6 ੬ ਅਹੀਸ਼ਾਰ ਘਰਾਣੇ ਉੱਤੇ ਸੀ ਅਤੇ ਅਬਦਾ ਦਾ ਪੁੱਤਰ ਅਦੋਨੀਰਾਮ ਉਨ੍ਹਾਂ ਉੱਤੇ ਸੀ ਜਿੰਨ੍ਹਾਂ ਤੋਂ ਧੱਕੇ ਨਾਲ ਕੰਮ ਕਰਵਾਇਆ ਜਾਂਦਾ ਸੀ।
и Ахисар бе строитель, и Елиав сын Сафатов над отечеством: и Адонирам сын Авдонов над даньми.
7 ੭ ਸੁਲੇਮਾਨ ਨੇ ਸਾਰੇ ਇਸਰਾਏਲ ਉੱਤੇ ਬਾਰਾਂ ਭੰਡਾਰੀ ਠਹਿਰਾਏ ਜਿਹੜੇ ਪਾਤਸ਼ਾਹ ਅਤੇ ਉਸ ਦੇ ਘਰਾਣੇ ਲਈ ਰਸਤ ਲਿਆਉਣ। ਉਨ੍ਹਾਂ ਵਿੱਚੋਂ ਇੱਕ-ਇੱਕ ਜਣਾ ਸਾਲ ਵਿੱਚ ਇੱਕ ਮਹੀਨਾ ਰਸਤ ਲਿਆਉਂਦਾ ਸੀ।
И у Соломона бяху дванадесять приставник над всем Израилем, еже подаяти царю и дому его: по месяцу в лете бываше един, еже подаяти,
8 ੮ ਉਨ੍ਹਾਂ ਦੇ ਨਾਮ ਇਹ ਸਨ, ਬਨਹੂਰ ਇਫ਼ਰਾਈਮ ਦੇ ਪਰਬਤ ਵਿੱਚ;
и сия имена их: Вен сын Оров на горе Ефремли, един:
9 ੯ ਬਨ-ਦਕਰ ਮਾਕਸ, ਸਾਲਬੀਮ, ਬੈਤ ਸ਼ਮਸ਼ ਅਤੇ ਏਲੋਨ-ਬੈਤ-ਹਨਾਨ ਦੇ ਵਿੱਚ ਸੀ;
сын Дакарь во Махемате и во Висаламине и Вефсамисе и Елоне, даже до Вефанана, един:
10 ੧੦ ਬਨ-ਹਸਦ ਅਰੁਬੋਥ ਵਿੱਚ ਜਿਸ ਲਈ ਸੋਕੋਹ ਅਤੇ ਹੇਫ਼ਰ ਦਾ ਸਾਰਾ ਦੇਸ ਸੀ;
сын Седов во Аравофе, сего Сохо и вся земля Оферова:
11 ੧੧ ਅਬੀਨਾਦਾਬ ਦਾ ਪੁੱਤਰ ਜਿਸ ਦਾ ਦੋਰ ਦੇ ਸਾਰੇ ਰਾਜ ਵਿੱਚ ਅਧਿਕਾਰ ਸੀ ਉਸ ਦੀ ਪਤਨੀ ਸੁਲੇਮਾਨ ਦੀ ਧੀ ਟਾਫਥ ਸੀ;
сына Аминадавля вся Неффадор: Тефаф дщи Соломоня бе ему в жену, един:
12 ੧੨ ਅਹੀਲੂਦ ਦਾ ਪੁੱਤਰ ਬਆਨਾ ਤਆਨਾਕ, ਮਗਿੱਦੋ ਅਤੇ ਸਾਰੇ ਬੈਤ ਸ਼ਾਨ ਵਿੱਚ ਜਿਹੜਾ ਸਾਰਥਾਨ ਦੇ ਨਾਲ ਸੀ ਅਤੇ ਯਿਜ਼ਰਏਲ ਦੀ ਨਿਵਾਨ ਵਿੱਚ ਸੀ ਬੈਤ ਸ਼ਾਨ ਤੋਂ ਅਬੇਲ - ਮਹੋਲਾਹ ਤੱਕ ਅਤੇ ਯਾਕਮਆਮ ਦੇ ਪਾਰ ਤੱਕ;
Вана сын Ахилуфов во Ифаанахе и Магеддо и весь Дом Саныи, иже при Сесафане под Езраелем, и от Вифсана даже до Савелмаула, даже до Маевер Лукам, един:
13 ੧੩ ਬਨ ਗਬਰ ਰਾਮੋਥ ਗਿਲਆਦ ਵਿੱਚ ਅਤੇ ਮਨੱਸ਼ਹ ਦੇ ਪੁੱਤਰ ਯਾਈਰ ਦੇ ਪਿੰਡ ਜੋ ਗਿਲਆਦ ਵਿੱਚ ਸਨ ਉਹ ਦੇ ਸਨ ਅਤੇ ਅਰਗੋਬ ਦੇ ਹਿੱਸੇ ਨਾਲ ਜੋ ਬਾਸ਼ਾਨ ਵਿੱਚ ਸੀ ਅਰਥਾਤ ਸੱਠ ਵੱਡੇ ਅਤੇ ਸ਼ਹਿਰਪਨਾਹ ਵਾਲੇ ਪਿੱਤਲ ਦੇ ਅਰਲਾਂ ਵਾਲੇ ਸ਼ਹਿਰ ਉਸ ਦੇ ਸਨ;
сын Наверов в Равофе Галаадстем: сему область Ергав в Васане, шестьдесят градов великих огражденных стенами, и вереи медяны, един:
14 ੧੪ ਇੱਦੋ ਦਾ ਪੁੱਤਰ ਅਹੀਨਾਦਾਬ ਮਹਨਇਮ ਵਿੱਚ;
Ахинадав сын Саддов во Маанаиме:
15 ੧੫ ਅਹੀਮਅਸ ਨਫ਼ਤਾਲੀ ਵਿੱਚ ਅਤੇ ਉਸ ਨੇ ਸੁਲੇਮਾਨ ਦੀ ਧੀ ਬਾਸਮਥ ਨੂੰ ਵਿਆਹ ਲਿਆ;
Ахимаас в Неффалиме: и сей поят Васемафу дщерь Соломоню в жену, един:
16 ੧੬ ਹੂਸ਼ਈ ਦਾ ਪੁੱਤਰ ਬਆਨਾ ਆਸ਼ੇਰ ਵਿੱਚ ਅਤੇ ਆਲੋਥ ਵਿੱਚ;
Ваана сын Хусиин во Асире и во Ваалофе, един:
17 ੧੭ ਪਾਰੂਆਹ ਦਾ ਪੁੱਤਰ ਯਹੋਸ਼ਾਫ਼ਾਤ ਯਿੱਸਾਕਾਰ ਵਿੱਚ;
Иосафат сын Фаруев во Иссахаре,
18 ੧੮ ਏਲਾ ਦਾ ਪੁੱਤਰ ਸ਼ਿਮਈ ਬਿਨਯਾਮੀਨ ਵਿੱਚ;
Семей сын Илы во Вениамине,
19 ੧੯ ਊਰੀ ਦਾ ਪੁੱਤਰ ਗਬਰ ਗਿਲਆਦ ਦੇ ਦੇਸ ਵਿੱਚ ਜੋ ਅਮੋਰੀਆਂ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦਾ ਦੇਸ ਸੀ, ਉਸ ਦੇਸ ਦਾ ਉਹ ਇਕੱਲਾ ਸ਼ਾਸਕ ਸੀ।
Гавер сын Адаев в земли Галааде, в земли Сиона царя Есевонска и Ога царя Васанска, и Насиф един в земли Иудове.
20 ੨੦ ਯਹੂਦਾਹ ਅਤੇ ਇਸਰਾਏਲ ਉਸ ਰੇਤ ਦੇ ਢੇਰ ਵਾਂਗੂੰ ਬਹੁਤ ਸਾਰੇ ਸਨ ਜਿਹੜੀ ਸਮੁੰਦਰ ਦੇ ਕੰਢੇ ਉੱਤੇ ਹੈ ਅਤੇ ਉਹ ਖਾਂਦੇ-ਪੀਂਦੇ ਅਤੇ ਅਨੰਦ ਕਰਦੇ ਸਨ।
Иуда и Израиль мнози аки песок иже при мори во множестве, ядуще и пиюще и веселящеся.
21 ੨੧ ਸੁਲੇਮਾਨ ਸਾਰੀਆਂ ਪਾਤਸ਼ਾਹੀਆਂ ਉੱਤੇ ਰਾਜ ਕਰਦਾ ਸੀ, ਫ਼ਰਾਤ ਦਰਿਆ ਤੋਂ ਲੈ ਕੇ ਫ਼ਲਿਸਤੀਨ ਤੱਕ ਅਤੇ ਮਿਸਰ ਦੀ ਹੱਦ ਤੱਕ। ਉਹ ਉਸ ਨੂੰ ਨਜ਼ਰਾਨੇ ਦਿੰਦੇ ਸਨ ਅਤੇ ਸੁਲੇਮਾਨ ਦੇ ਜੀਵਨ ਦੇ ਸਾਰੇ ਦਿਨ ਉਸ ਦੀ ਸੇਵਾ ਕਰਦੇ ਰਹੇ।
И Соломон бе началствуяй во всех царствах, от реки земли Филистимския и даже до предел Египетских, (и бяху) приносяще дары и работающе Соломону во вся дни живота его.
22 ੨੨ ਸੁਲੇਮਾਨ ਦੀ ਇੱਕ ਦਿਨ ਦੀ ਇਹ ਰਸਤ ਸੀ ਅਰਥਾਤ ਛੇ ਹਜ਼ਾਰ ਛੇ ਸੌ ਕਿੱਲੋ ਮੈਦਾ, ਤੇਰ੍ਹਾਂ ਹਜ਼ਾਰ ਦੋ ਸੌ ਕਿੱਲੋ ਆਟਾ,
И сия потребная Соломону в день един: тридесять мер муки семидалныя и шестьдесят мер муки смешаныя,
23 ੨੩ ਦਸ ਮੋਟੇ ਬਲ਼ਦ ਅਤੇ ਚਰਾਈ ਵਿੱਚੋਂ ਵੀਹ ਬਲ਼ਦ, ਇੱਕ ਸੌ ਭੇਡਾਂ ਅਤੇ ਉਨ੍ਹਾਂ ਤੋਂ ਵੱਧ ਚਿਕਾਰੇ, ਹਿਰਨ, ਪਾਹੜੇ ਅਤੇ ਮੋਟੇ-ਮੋਟੇ ਕੁੱਕੜ।
десять телцев избранных и двадесять волов тучных и сто овец, кроме еленей и серн и птиц, избранна от избранных тучна.
24 ੨੪ ਕਿਉਂ ਜੋ ਉਹ ਦਰਿਆ ਦੇ ਇਸ ਪਾਸੇ ਤਿਫਸਹ ਤੋਂ ਲੈ ਕੇ ਅੱਜ਼ਾਹ ਤੱਕ ਉਨ੍ਹਾਂ ਸਾਰਿਆਂ ਰਾਜਿਆਂ ਉੱਤੇ ਜੋ ਦਰਿਆ ਦੇ ਇਸ ਪਾਸੇ ਸਨ ਰਾਜ ਕਰਦਾ ਸੀ ਅਤੇ ਉਨ੍ਹਾਂ ਸਾਰਿਆਂ ਨਾਲ ਜੋ ਉਸ ਦੇ ਆਲੇ-ਦੁਆਲੇ ਸਨ ਸੁਲਾਹ ਰੱਖਦਾ ਸੀ।
Понеже бе началствуяй во всех об он пол реки от Фапсы и даже до Газы, над всеми царми об он пол реки, и мир бе ему от всех стран окрест.
25 ੨੫ ਯਹੂਦਾਹ ਅਤੇ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਆਪਣੀ ਹੰਜ਼ੀਰ ਦੇ ਹੇਠ, ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਸੁਲੇਮਾਨ ਦੇ ਸਾਰੇ ਦਿਨਾਂ ਵਿੱਚ ਸ਼ਾਂਤੀ ਨਾਲ ਬੈਠਦਾ ਸੀ।
И живяху Иуда и Израиль безпечально, кийждо под виноградом своим и под смоковницею своею, ядуще и пиюще, от Дана и даже до Вирсавии, во вся дни Соломона.
26 ੨੬ ਸੁਲੇਮਾਨ ਦੇ ਰੱਥਾਂ ਦੇ ਘੋੜਿਆਂ ਲਈ ਚਾਲ੍ਹੀ ਹਜ਼ਾਰ ਤਬੇਲੇ ਸਨ ਅਤੇ ਬਾਰਾਂ ਹਜ਼ਾਰ ਘੋੜ ਚੜ੍ਹੇ ਸਨ।
И бяше у Соломона четыредесять тысящ кобылиц в колесницы и двадесять тысящ конник.
27 ੨੭ ਇਹ ਰਜਵਾੜੇ ਆਪਣੀ ਵਾਰੀ ਉੱਤੇ ਇੱਕ ਮਹੀਨਾ ਭਰ ਸੁਲੇਮਾਨ ਪਾਤਸ਼ਾਹ ਲਈ ਅਤੇ ਉਨ੍ਹਾਂ ਸਭਨਾਂ ਲਈ ਜੋ ਸੁਲੇਮਾਨ ਪਾਤਸ਼ਾਹ ਦੇ ਲੰਗਰ ਵਿੱਚੋਂ ਖਾਂਦੇ, ਰਸਤ ਪਹੁੰਚਾਉਂਦੇ ਸਨ ਅਤੇ ਇਸ ਗੱਲ ਵਿੱਚ ਉਹ ਕਿਸੇ ਚੀਜ਼ ਦੀ ਕਮੀ ਨਹੀਂ ਰੱਖਦੇ ਸਨ।
И тако подаяху приставники царю Соломону, и вся повеленная на трапезу цареву, кийждо в месяц свой, не пременяюще словесе:
28 ੨੮ ਘੋੜਿਆਂ ਅਤੇ ਬਲ਼ਦਾਂ ਲਈ ਜੌਂ ਅਤੇ ਤੂੜੀ ਜਿੱਥੇ ਕਿਤੇ ਇਹ ਹੁੰਦੇ ਸਨ, ਓਥੋਂ ਇੱਕ-ਇੱਕ ਮਨੁੱਖ ਆਪਣੀ ਮਰਜਾਦਾ ਅਨੁਸਾਰ ਲਿਆਉਂਦਾ ਸੀ।
и ячмень и плевы конем, и колесницами привозяху на место, идеже бе царь, кийждо по чину своему.
29 ੨੯ ਪਰਮੇਸ਼ੁਰ ਨੇ ਸੁਲੇਮਾਨ ਨੂੰ ਬੁੱਧੀ ਅਤੇ ਸਮਝ ਬਹੁਤ ਹੀ ਵੱਧ ਦਿੱਤੀ ਅਤੇ ਖੁੱਲ੍ਹਾ ਮਨ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ
И даде Господь смысл и мудрость Соломону многу зело, и широту сердца, яко песок иже при мори:
30 ੩੦ ਅਤੇ ਸੁਲੇਮਾਨ ਦੀ ਬੁੱਧੀ ਸਾਰੇ ਪੂਰਬੀਆਂ ਦੀ ਬੁੱਧੀ ਨਾਲੋਂ ਅਤੇ ਮਿਸਰ ਦੀ ਸਾਰੀ ਬੁੱਧੀ ਨਾਲੋਂ ਬਹੁਤ ਵੱਧ ਸੀ।
и умножися мудрость Соломонова зело, паче смысла всех древних человек и паче всех смысленных Египетских:
31 ੩੧ ਕਿਉਂ ਜੋ ਉਹ ਸਭਨਾਂ ਆਦਮੀਆਂ ਨਾਲੋਂ ਅਰਥਾਤ ਏਥਾਨ ਅਜ਼ਰਾਹੀ, ਹੇਮਾਨ, ਮਾਹੋਲ ਦੇ ਪੁੱਤਰ ਕਲਕੋਲ ਅਤੇ ਦਰਦਾ ਨਾਲੋਂ ਬੁੱਧਵਾਨ ਸੀ ਅਤੇ ਉਸ ਦਾ ਨਾਮ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਵਿੱਚ ਮਸ਼ਹੂਰ ਸੀ।
и умудрися паче всех человек, и умудрися паче Гефана Езраилитнна и Емана, и Халкада и Дарды, сына Самадова, и прославися имя его во всех странах окрест.
32 ੩੨ ਉਸ ਨੇ ਤਿੰਨ ਹਜ਼ਾਰ ਕਹਾਉਤਾਂ ਰਚੀਆਂ ਅਤੇ ਇੱਕ ਹਜ਼ਾਰ ਪੰਜ ਉਸ ਦੇ ਗੀਤ ਸਨ।
И изглагола Соломон три тысящы притчей, и быша песни его пять тысящ:
33 ੩੩ ਉਹ ਰੁੱਖਾਂ ਉੱਤੇ ਵੀ ਬੋਲਿਆ ਦਿਆਰ ਤੋਂ ਲੈ ਕੇ ਜੋ ਲਬਾਨੋਨ ਵਿੱਚ ਹੈ ਉਸ ਜੂਫ਼ੇ ਤੱਕ ਜੋ ਕੰਧਾਂ ਉੱਤੇ ਉੱਗਦਾ ਹੈ ਅਤੇ ਉਹ ਪਸ਼ੂਆਂ ਉੱਤੇ ਅਤੇ ਪੰਛੀਆਂ ਅਤੇ ਘਿੱਸਰਨ ਵਾਲਿਆਂ ਅਤੇ ਮੱਛੀਆਂ ਉੱਤੇ ਬੋਲਿਆ।
и глагола о древех, от кедра иже в Ливане и даже до иссопа исходящаго из стены: и глагола о скотех и о птицах и о гадех и о рыбах.
34 ੩੪ ਸਾਰੀਆਂ ਜਾਤੀਆਂ ਵਿੱਚੋਂ ਸਾਰੀ ਧਰਤੀ ਦੇ ਪਾਤਸ਼ਾਹਾਂ ਵੱਲੋਂ ਲੋਕ ਜਿਨ੍ਹਾਂ ਨੇ ਸੁਲੇਮਾਨ ਦੀ ਬੁੱਧੀ ਦੇ ਵਿਖੇ ਸੁਣਿਆ ਸੀ, ਉਸ ਦੀ ਬੁੱਧੀ ਸੁਣਨ ਲਈ ਆਉਂਦੇ ਸਨ।
И прихождаху вси людие слышати премудрость Соломоню: и приимаше дары от всех царей земных, елицы слышаху премудрость его.