< 1 ਰਾਜਿਆਂ 5 >
1 ੧ ਸੂਰ ਦੇ ਰਾਜੇ ਹੀਰਾਮ ਨੇ ਆਪਣੇ ਸੇਵਕ ਸੁਲੇਮਾਨ ਦੇ ਕੋਲ ਭੇਜੇ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਨ੍ਹਾਂ ਨੇ ਉਹ ਨੂੰ ਮਸਹ ਕੀਤਾ ਕਿ ਆਪਣੇ ਪਿਤਾ ਦੇ ਥਾਂ ਪਾਤਸ਼ਾਹ ਹੋਵੇ ਅਤੇ ਹੀਰਾਮ ਆਪਣੀ ਸਾਰੀ ਉਮਰ ਦਾਊਦ ਦਾ ਮਿੱਤਰ ਰਿਹਾ।
И послал Хирам, царь Тирский, слуг своих к Соломону, когда услышал, что его помазали в царя на место отца его; ибо Хирам был другом Давида во всю жизнь.
2 ੨ ਤਦ ਸੁਲੇਮਾਨ ਨੇ ਹੀਰਾਮ ਨੂੰ ਸੁਨੇਹਾ ਭੇਜਿਆ ਕਿ
И послал также и Соломон к Хираму сказать:
3 ੩ ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸਕਿਆ, ਕਿਉਂ ਜੋ ਉਸ ਦੇ ਆਲੇ-ਦੁਆਲੇ ਲੜਾਈਆਂ ਹੁੰਦੀਆਂ ਰਹੀਆਂ ਜਦ ਤੱਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਹ ਦੇ ਪੈਰਾਂ ਹੇਠ ਨਾ ਕੀਤਾ।
ты знаешь, что Давид, отец мой, не мог построить дом имени Господа Бога своего по причине войн с окрестными народами, доколе Господь не покорил их под стопы ног его;
4 ੪ ਪਰ ਹੁਣ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਚੁਫ਼ੇਰਿਓਂ ਆਰਾਮ ਦਿੱਤਾ ਹੈ, ਕਿਉਂ ਜੋ ਨਾ ਕੋਈ ਵਿਰੋਧੀ ਹੈ ਅਤੇ ਨਾ ਹੀ ਕੋਈ ਬੁਰਿਆਈ ਹੋਣ ਵਾਲੀ ਹੈ।
ныне же Господь Бог мой даровал мне покой отовсюду: нет противника и нет более препон;
5 ੫ ਇਸ ਲਈ ਮੈਂ ਆਖਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦਾ ਭਵਨ ਬਣਾਵਾਂ, ਜਿਵੇਂ ਯਹੋਵਾਹ ਮੇਰੇ ਪਿਤਾ ਦਾਊਦ ਨੂੰ ਬੋਲਿਆ ਸੀ ਕਿ ਤੇਰਾ ਪੁੱਤਰ ਜਿਹ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਤੇਰੇ ਥਾਂ ਬਿਠਾਵਾਂਗਾ, ਉਹੋ ਮੇਰੇ ਨਾਮ ਦਾ ਭਵਨ ਬਣਾਵੇਗਾ।
и вот, я намерен построить дом имени Господа Бога моего, как сказал Господь отцу моему Давиду, говоря: “сын твой, которого Я посажу вместо тебя на престоле твоем, он построит дом имени Моему”;
6 ੬ ਹੁਣ ਤੂੰ ਹੁਕਮ ਦੇ ਕਿ ਉਹ ਮੇਰੇ ਲਈ ਲਬਾਨੋਨ ਤੋਂ ਦਿਆਰ ਦੇ ਬਿਰਛ ਵੱਢਣ ਅਤੇ ਮੇਰੇ ਸੇਵਕ ਤੇਰੇ ਸੇਵਕਾਂ ਦੇ ਨਾਲ ਹੋਣਗੇ ਅਤੇ ਜੋ ਮਜ਼ਦੂਰੀ ਤੂੰ ਠਹਿਰਾਵੇਂ ਮੈਂ ਤੇਰੇ ਸੇਵਕਾਂ ਲਈ ਤੈਨੂੰ ਦੇ ਦਿਆਂਗਾ, ਕਿਉਂ ਜੋ ਤੂੰ ਜਾਣਦਾ ਹੈਂ ਕਿ ਸਾਡੇ ਵਿੱਚੋਂ ਕਿਸੇ ਮਨੁੱਖ ਨੂੰ ਸੀਦੋਨੀਆਂ ਵਾਂਗੂੰ ਲੱਕੜੀ ਵੱਢਣ ਦਾ ਢੰਗ ਨਹੀਂ ਆਉਂਦਾ।
итак прикажи нарубить для меня кедров с Ливана; и вот, рабы мои будут вместе с твоими рабами, и я буду давать тебе плату за рабов твоих, какую ты назначишь; ибо ты знаешь, что у нас нет людей, которые умели бы рубить дерева так, как Сидоняне.
7 ੭ ਤਦ ਇਸ ਤਰ੍ਹਾਂ ਹੋਇਆ ਕਿ ਜਦ ਹੀਰਾਮ ਨੇ ਸੁਲੇਮਾਨ ਦੀਆਂ ਗੱਲਾਂ ਸੁਣੀਆਂ, ਤਾਂ ਉਹ ਬਹੁਤ ਖੁਸ਼ ਹੋਇਆ ਅਤੇ ਆਖਿਆ, ਅੱਜ ਦੇ ਦਿਨ ਯਹੋਵਾਹ ਮੁਬਾਰਕ ਹੈ ਜਿਸ ਨੇ ਦਾਊਦ ਨੂੰ ਇਨ੍ਹਾਂ ਬਹੁਤਿਆਂ ਲੋਕਾਂ ਉੱਤੇ ਇੱਕ ਬੁੱਧਵਾਨ ਪੁੱਤਰ ਦਿੱਤਾ ਹੈ।
Когда услышал Хирам слова Соломона, очень обрадовался и сказал: благословен ныне Господь, Который дал Давиду сына мудрого для управления этим многочисленным народом!
8 ੮ ਹੀਰਾਮ ਨੇ ਸੁਲੇਮਾਨ ਨੂੰ ਸੁਨੇਹਾ ਭੇਜਿਆ ਕਿ ਜੋ ਤੂੰ ਸੁਨੇਹਾ ਭੇਜਿਆ ਉਹ ਮੈਂ ਸੁਣਿਆ। ਮੈਂ ਤੇਰੀ ਸਾਰੀ ਇੱਛਾ ਦੇ ਅਨੁਸਾਰ ਦਿਆਰ ਦੀ ਲੱਕੜੀ ਅਤੇ ਚੀਲ ਦੀ ਲੱਕੜ ਲਈ ਕਰਾਂਗਾ।
И послал Хирам к Соломону сказать: я выслушал то, за чем ты посылал ко мне, и исполню все желание твое о деревах кедровых и деревах кипарисовых;
9 ੯ ਮੇਰੇ ਕਾਮੇ ਉਨ੍ਹਾਂ ਨੂੰ ਲਬਾਨੋਨ ਤੋਂ ਸਮੁੰਦਰ ਤੱਕ ਲਾਹੁਣਗੇ ਅਤੇ ਮੈਂ ਉਨ੍ਹਾਂ ਦਾ ਬੇੜਾ ਬੰਨਵਾ ਕੇ ਸਮੁੰਦਰ ਦੇ ਰਾਹੀਂ ਉਸ ਥਾਂ ਜਿਹੜਾ ਤੂੰ ਠਹਿਰਾਵੇਂ ਪਹੁੰਚਾ ਦੇਵਾਂਗਾ ਅਤੇ ਉੱਥੇ ਉਨ੍ਹਾਂ ਨੂੰ ਖੋਲ੍ਹ ਕੇ ਸੁੱਟਵਾ ਦਿਆਂਗਾ, ਤਾਂ ਜੋ ਤੈਨੂੰ ਮਿਲ ਜਾਣ ਅਤੇ ਤੂੰ ਮੇਰੇ ਘਰਾਣੇ ਨੂੰ ਰੋਟੀ ਦੇ ਕੇ ਮੇਰੀ ਇੱਛਿਆ ਨੂੰ ਪੂਰਾ ਕਰੀਂ।
рабы мои свезут их с Ливана к морю, и я плотами доставлю их морем к месту, которое ты назначишь мне, и там сложу их, и ты возьмешь; но и ты исполни мое желание, чтобы доставлять хлеб для моего дома.
10 ੧੦ ਤਦ ਹੀਰਾਮ ਨੇ ਦਿਆਰ ਦੀ ਲੱਕੜ ਅਤੇ ਚੀਲ ਦੀ ਲੱਕੜ ਸੁਲੇਮਾਨ ਨੂੰ ਉਸ ਦੀ ਸਾਰੀ ਇੱਛਿਆ ਅਨੁਸਾਰ ਦਿੱਤੀ।
И давал Хирам Соломону дерева кедровые и дерева кипарисовые, вполне по его желанию.
11 ੧੧ ਸੁਲੇਮਾਨ ਇੱਕ ਲੱਖ ਪੰਜਾਹ ਹਜ਼ਾਰ ਮਣ ਕਣਕ ਅਤੇ ਚਾਰ ਹਜ਼ਾਰ ਲੀਟਰ ਕੁਟਵਾਂ ਤੇਲ ਹੀਰਾਮ ਨੂੰ ਉਸ ਦੇ ਘਰਾਣੇ ਦੇ ਖਾਣ ਲਈ ਹਰ ਸਾਲ ਦਿੰਦਾ ਸੀ।
А Соломон давал Хираму двадцать тысяч коров пшеницы для продовольствия дома его и двадцать коров оливкового выбитого масла: столько давал Соломон Хираму каждый год.
12 ੧੨ ਯਹੋਵਾਹ ਨੇ ਸੁਲੇਮਾਨ ਨੂੰ ਬੁੱਧੀ ਦਿੱਤੀ, ਜਿਵੇਂ ਉਸ ਉਹ ਦੇ ਨਾਲ ਬਚਨ ਕੀਤਾ ਸੀ ਅਤੇ ਹੀਰਾਮ ਅਤੇ ਸੁਲੇਮਾਨ ਦੇ ਵਿੱਚ ਸੁਲਾਹ ਸੀ ਅਤੇ ਉਨ੍ਹਾਂ ਨੇ ਇੱਕ ਦੂਜੇ ਨਾਲ ਨੇਮ ਬੰਨਿਆ।
Господь дал мудрость Соломону, как обещал ему. И был мир между Хирамом и Соломоном, и они заключили между собою союз.
13 ੧੩ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਤੋਂ ਬੇਗਾਰ ਲਈ ਅਤੇ ਬੇਗਾਰੀ ਤੀਹ ਹਜ਼ਾਰ ਮਨੁੱਖ ਸਨ।
И обложил царь Соломон повинностью весь Израиль; повинность же состояла в тридцати тысячах человек.
14 ੧੪ ਉਹ ਉਨ੍ਹਾਂ ਵਿੱਚੋਂ ਮਹੀਨੇ ਭਰ ਲਈ ਦਸ ਹਜ਼ਾਰ ਵਾਰੀ ਨਾਲ ਲਬਾਨੋਨ ਨੂੰ ਭੇਜਦਾ ਸੀ। ਇਸ ਤਰ੍ਹਾਂ ਉਹ ਇੱਕ ਮਹੀਨਾ ਲਬਾਨੋਨ ਵਿੱਚ ਰਹਿੰਦੇ ਸਨ ਅਤੇ ਦੋ ਮਹੀਨੇ ਆਪਣੇ ਘਰੀਂ ਅਤੇ ਅਦੋਨੀਰਾਮ ਉਨ੍ਹਾਂ ਬੇਗ਼ਾਰੀਆਂ ਉੱਤੇ ਸੀ।
И посылал их на Ливан, по десяти тысяч на месяц, попеременно; месяц они были на Ливане, а два месяца в доме своем. Адонирам же начальствовал над ними.
15 ੧੫ ਸੁਲੇਮਾਨ ਦੇ ਸੱਤਰ ਹਜ਼ਾਰ ਪਾਂਡੀ ਅਤੇ ਅੱਸੀ ਹਜ਼ਾਰ ਪਰਬਤ ਵਿੱਚ ਕੱਟਣ ਵਾਲੇ ਸਨ।
Еще у Соломона было семьдесят тысяч носящих тяжести и восемьдесят тысяч каменосеков в горах,
16 ੧੬ ਇਨ੍ਹਾਂ ਸਰਦਾਰਾਂ ਤੋਂ ਬਿਨਾਂ ਜਿਨ੍ਹਾਂ ਨੂੰ ਸੁਲੇਮਾਨ ਨੇ ਕੰਮ ਉੱਤੇ ਲਾਇਆ ਹੋਇਆ ਸੀ ਹੋਰ ਤਿੰਨ ਹਜ਼ਾਰ ਤਿੰਨ ਸੌ ਸਨ ਜੋ ਇਨ੍ਹਾਂ ਕੰਮ ਕਰਨ ਵਾਲਿਆਂ ਲੋਕਾਂ ਦੇ ਉੱਤੇ ਹੁਕਮ ਚਲਾਉਂਦੇ ਸਨ।
кроме трех тысяч трехсот начальников, поставленных Соломоном над работою для надзора за народом, который производил работу.
17 ੧੭ ਤਦ ਉਹ ਪਾਤਸ਼ਾਹ ਦੇ ਹੁਕਮ ਨਾਲ ਵੱਡੇ ਪੱਥਰ ਅਤੇ ਬਹੁਮੁੱਲੇ ਪੱਥਰ ਕੱਢ ਲਿਆਏ ਕਿ ਭਵਨ ਦੀ ਨੀਂਹ ਘੜੇ ਹੋਏ ਪੱਥਰਾਂ ਨਾਲ ਰੱਖੀ ਜਾਵੇ।
И повелел царь привозить камни большие, камни дорогие, для основания дома, камни обделанные.
18 ੧੮ ਸੁਲੇਮਾਨ ਦੇ ਰਾਜ ਮਿਸਤਰੀਆਂ, ਹੀਰਾਮ ਦੇ ਰਾਜ ਮਿਸਤਰੀਆਂ ਅਤੇ ਗਿਬਲੀਆਂ ਨੇ ਉਨ੍ਹਾਂ ਨੂੰ ਘੜਿਆ ਅਤੇ ਉਨ੍ਹਾਂ ਨੇ ਭਵਨ ਬਣਾਉਣ ਲਈ ਲੱਕੜ ਅਤੇ ਪੱਥਰ ਤਿਆਰ ਕੀਤੇ।
Обтесывали же их работники Соломоновы и работники Хирамовы и Гивлитяне, и приготовляли дерева и камни для строения дома три года.