< 1 ਰਾਜਿਆਂ 6 >

1 ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਰ ਸੌ ਅੱਸੀ ਸਾਲ ਦੇ ਬਾਅਦ, ਇਸਰਾਏਲ ਉੱਤੇ ਸੁਲੇਮਾਨ ਦੇ ਰਾਜ ਦੇ ਚੌਥੇ ਸਾਲ ਜ਼ਿਵ ਦੇ ਮਹੀਨੇ ਜੋ ਦੂਜਾ ਮਹੀਨਾ ਹੈ, ਉਹ ਯਹੋਵਾਹ ਲਈ ਭਵਨ ਬਣਾਉਣ ਲੱਗਾ।
イスラエルの人々がエジプトの地を出て後四百八十年、ソロモンがイスラエルの王となって第四年のジフの月すなわち二月に、ソロモンは主のために宮を建てることを始めた。
2 ਉਹ ਭਵਨ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਲਈ ਬਣਾਇਆ ਉਸ ਦੀ ਲੰਬਾਈ ਸੱਠ ਹੱਥ, ਚੁੜਾਈ ਵੀਹ ਹੱਥ ਅਤੇ ਉਚਾਈ ਤੀਹ ਹੱਥ ਸੀ।
ソロモン王が主のために建てた宮は長さ六十キュビト、幅二十キュビト、高さ三十キュビトであった。
3 ਉਸ ਭਵਨ ਦੀ ਹੈਕਲ ਦੇ ਅੱਗੇ ਇੱਕ ਦਲਾਨ ਵੀਹ ਹੱਥ ਲੰਮਾ ਭਵਨ ਦੀ ਚੁੜਾਈ ਦੇ ਬਰਾਬਰ ਸੀ ਅਤੇ ਉਸ ਦੀ ਚੁੜਾਈ ਭਵਨ ਦੇ ਅੱਗੇ ਦਸ ਹੱਥ ਸੀ।
宮の拝殿の前の廊は宮の幅にしたがって長さ二十キュビト、その幅は宮の前で十キュビトであった。
4 ਭਵਨ ਲਈ ਉਸ ਨੇ ਜਾਲੀਦਾਰ ਜੜਵੀਆਂ ਖਿੜਕੀਆਂ ਬਣਾਈਆਂ।
彼は宮に、内側の広い枠の窓を造った。
5 ਉਸ ਨੇ ਭਵਨ ਦੀ ਕੰਧ ਦੇ ਨਾਲ-ਨਾਲ ਚੁਫ਼ੇਰੇ ਕੋਠੜੀਆਂ ਬਣਾਈਆਂ, ਭਵਨ ਦੀਆਂ ਉਨ੍ਹਾਂ ਕੰਧਾਂ ਦੇ ਨਾਲ ਜੋ ਚੁਫ਼ੇਰੇ ਸਨ ਅਰਥਾਤ ਹੈਕਲ ਅਤੇ ਵਿਚਲੀ ਕੋਠੜੀ ਦੇ। ਇਸ ਲਈ ਉਸ ਨੇ ਕੋਠੜੀਆਂ ਚੁਫ਼ੇਰੇ ਬਣਾਈਆਂ।
また宮の壁につけて周囲に脇屋を設け、宮の壁すなわち拝殿と本殿の壁の周囲に建てめぐらし、宮の周囲に脇間があるようにした。
6 ਹੇਠਲੀ ਕੋਠੜੀ ਪੰਜ ਹੱਥ ਚੌੜੀ ਸੀ, ਵਿੱਚਕਾਰਲੀ ਛੇ ਹੱਥ ਚੌੜੀ ਅਤੇ ਤੀਜੀ ਸੱਤ ਹੱਥ ਚੌੜੀ ਸੀ। ਇਸ ਕਾਰਨ ਭਵਨ ਦੀ ਕੰਧ ਦੇ ਬਾਹਰ ਉਸ ਨੇ ਚੁਫ਼ੇਰੇ ਬਾਲੇ ਰੱਖਣ ਦੇ ਲਈ ਵਾਧਾ ਬਣਾਇਆ ਕਿ ਬਾਲੇ ਭਵਨ ਦੀਆਂ ਕੰਧਾਂ ਵਿੱਚ ਨਾ ਰੱਖੇ ਜਾਣ।
下の脇間は広さ五キュビト、中の広さ六キュビト、第三のは広さ七キュビトであった。宮の外側には壁に段を造って、梁を宮の壁の中に差し込まないようにした。
7 ਜਦ ਇਹ ਭਵਨ ਬਣਾਉਂਦੇ ਸਨ, ਤਾਂ ਉਸ ਵਿੱਚ ਪੂਰੇ-ਪੂਰੇ ਪੱਥਰ ਲਾਏ ਜਿਹੜੇ ਖਾਣ ਉੱਤੇ ਤਿਆਰ ਕੀਤੇ ਹੋਏ ਸਨ, ਇਸ ਲਈ ਭਵਨ ਦੇ ਬਣਾਉਣ ਵਿੱਚ ਨਾ ਉੱਥੇ ਤੇਸੀ, ਨਾ ਬਸੂਲੀ ਅਤੇ ਨਾ ਲੋਹੇ ਦੇ ਕਿਸੇ ਹੋਰ ਸੰਦ ਦੀ ਅਵਾਜ਼ ਸੁਣਾਈ ਦਿੰਦੀ ਸੀ।
宮は建てる時に、石切り場で切り整えた石をもって造ったので、建てている間は宮のうちには、つちも、おのも、その他の鉄器もその音が聞えなかった。
8 ਵਿੱਚਲੀ ਕੋਠੜੀ ਦਾ ਬੂਹਾ ਨਾਲ ਲੱਗਦਾ ਭਵਨ ਦੇ ਸੱਜੇ ਪਾਸੇ ਵਿੱਚ ਸੀ ਅਤੇ ਚੱਕਰ ਵਾਲੀਆਂ ਪੌੜੀਆਂ ਨਾਲ ਵਿੱਚਲੀ ਕੋਠੜੀ ਵਿੱਚ ਅਤੇ ਵਿਚਲੀ ਕੋਠੜੀ ਦੇ ਵਿੱਚੋਂ ਦੀ ਤੀਜੀ ਕੋਠੜੀ ਵਿੱਚ ਚੜ੍ਹਦੇ ਸਨ।
下の脇間の入口は宮の右側にあり、回り階段によって中の脇間に、中の脇間から第三の脇間にのぼった。
9 ਉਸ ਨੇ ਭਵਨ ਨੂੰ ਬਣਾਇਆ ਅਤੇ ਉਹ ਨੂੰ ਸੰਪੂਰਨ ਕੀਤਾ ਅਤੇ ਉਸ ਨੇ ਭਵਨ ਨੂੰ ਦਿਆਰ ਦੇ ਫੱਟਾਂ ਅਤੇ ਸ਼ਤੀਰਾਂ ਨਾਲ ਢੱਕਿਆ।
こうして彼は宮を建て終り、香柏のたるきと板をもって宮の天井を造った。
10 ੧੦ ਉਸ ਨੇ ਸਾਰੇ ਭਵਨ ਦੇ ਨਾਲ-ਨਾਲ ਕੋਠੜੀਆਂ ਬਣਾਈਆਂ ਜਿਹੜੀਆਂ ਪੰਜ ਹੱਥ ਉੱਚੀਆਂ ਸਨ ਅਤੇ ਉਹ ਦਿਆਰ ਦੀ ਲੱਕੜੀ ਨਾਲ ਭਵਨ ਨੂੰ ਲੱਗਵੀਆਂ ਸਨ।
また宮につけて、おのおの高さ五キュビトの脇間のある脇屋を建てめぐらし、香柏の材木をもって宮に接続させた。
11 ੧੧ ਤਦ ਯਹੋਵਾਹ ਦਾ ਬਚਨ ਸੁਲੇਮਾਨ ਨੂੰ ਆਇਆ ਕਿ
そこで主の言葉がソロモンに臨んだ、
12 ੧੨ ਇਹ ਭਵਨ ਜਿਹੜਾ ਤੂੰ ਬਣਾਉਂਦਾ ਹੈਂ ਜੇਕਰ ਤੂੰ ਮੇਰੀਆਂ ਬਿਧੀਆਂ ਉੱਤੇ ਚੱਲੇਂ ਅਤੇ ਮੇਰੇ ਨਿਆਂਵਾਂ ਨੂੰ ਪੂਰਾ ਕਰਕੇ ਉਨ੍ਹਾਂ ਦੀ ਪਾਲਨਾ ਕਰੇਂ ਅਤੇ ਮੇਰੇ ਹੁਕਮਾਂ ਅਨੁਸਾਰ ਚੱਲੇਂ, ਤਾਂ ਮੈਂ ਆਪਣੇ ਬਚਨ ਨੂੰ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਹੈ ਤੇਰੇ ਨਾਲ ਕਾਇਮ ਰੱਖਾਂਗਾ।
「あなたが建てるこの宮については、もしあなたがわたしの定めに歩み、おきてを行い、すべての戒めを守り、それに従って歩むならば、わたしはあなたの父ダビデに約束したことを成就する。
13 ੧੩ ਮੈਂ ਇਸਰਾਏਲੀਆਂ ਦੇ ਵਿੱਚ ਵੱਸਾਂਗਾ ਅਤੇ ਆਪਣੀ ਪਰਜਾ ਇਸਰਾਏਲ ਨੂੰ ਨਾ ਛੱਡਾਂਗਾ।
そしてわたしはイスラエルの人々のうちに住み、わたしの民イスラエルを捨てることはない」。
14 ੧੪ ਸੁਲੇਮਾਨ ਨੇ ਭਵਨ ਬਣਾਇਆ ਅਤੇ ਉਹ ਨੂੰ ਸੰਪੂਰਨ ਕੀਤਾ।
こうしてソロモンは宮を建て終った。
15 ੧੫ ਉਸ ਨੇ ਅੰਦਰਲੇ ਪਾਸੇ ਭਵਨ ਦੀਆਂ ਕੰਧਾਂ ਉੱਤੇ ਦਿਆਰ ਦੇ ਫੱਟੇ ਲਾਏ, ਭਵਨ ਦੇ ਫਰਸ਼ ਤੋਂ ਲੈ ਕੇ ਛੱਤ ਤੱਕ ਅੰਦਰਲੇ ਪਾਸੇ ਲੱਕੜ ਨਾਲ ਢੱਕਿਆ ਅਤੇ ਭਵਨ ਦੇ ਥੱਲੇ ਨੂੰ ਚੀਲ ਦੇ ਫੱਟਾਂ ਨਾਲ ਢੱਕਿਆ।
彼は香柏の板をもって宮の壁の内側を張った。すなわち宮の床から天井のたるきまで香柏の板で張った。また、いとすぎの板をもって宮の床を張った。
16 ੧੬ ਉਸ ਨੇ ਭਵਨ ਦੇ ਪਿਛਲੇ ਪਾਸੇ ਵੀਹ ਹੱਥ ਤੱਕ ਦਿਆਰ ਦੇ ਫੱਟਾਂ ਨਾਲ ਫਰਸ਼ ਤੋਂ ਲੈ ਕੇ ਉਹ ਦੀਆਂ ਕੰਧਾਂ ਤੱਕ ਬਣਾਇਆ। ਉਹ ਦੇ ਅੰਦਰ ਵਾਰ ਵਿੱਚਲੀ ਕੋਠੜੀ ਲਈ ਅਰਥਾਤ ਅੱਤ ਪਵਿੱਤਰ ਥਾਂ ਲਈ ਉਹ ਨੂੰ ਬਣਾਇਆ।
また宮の奥に二十キュビトの室を床から天井のたるきまで香柏の板をもって造った。すなわち宮の内に至聖所としての本堂を造った。
17 ੧੭ ਉਹ ਭਵਨ ਅਰਥਾਤ ਸਾਹਮਣੀ ਹੈਕਲ ਚਾਲ੍ਹੀ ਹੱਥ ਲੰਮੀ ਸੀ।
宮すなわち本殿の前にある拝殿は長さ四十キュビトであった。
18 ੧੮ ਭਵਨ ਦੇ ਅੰਦਰਲੀ ਵੱਲ ਦਿਆਰ ਦਾ ਸੀ ਉਸ ਵਿੱਚ ਕਲੀਆਂ ਅਤੇ ਫੁੱਲ ਉੱਕਰੇ ਹੋਏ ਸਨ ਅਤੇ ਇਹ ਸਾਰਾ ਦਿਆਰ ਦਾ ਸੀ, ਕੋਈ ਪੱਥਰ ਨਹੀਂ ਦਿਸਦਾ ਸੀ।
宮の内側の香柏の板は、ひさごの形と、咲いた花を浮彫りにしたもので、みな香柏の板で、石は見えなかった。
19 ੧੯ ਭਵਨ ਦੇ ਵਿੱਚ ਅੰਦਰਲੀ ਵੱਲ ਵਿੱਚਲੀ ਕੋਠੜੀ ਸੀ, ਤਾਂ ਜੋ ਉੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਰੱਖਿਆ ਜਾ ਸਕੇ।
そして主の契約の箱を置くために、宮の内の奥に本殿を設けた。
20 ੨੦ ਵਿੱਚਲੀ ਕੋਠੜੀ ਦੇ ਅੰਦਰਲੇ ਪਾਸੇ ਦੀ ਲੰਬਾਈ ਵੀਹ ਹੱਥ, ਉਸ ਦੀ ਚੁੜਾਈ ਵੀਹ ਹੱਥ ਅਤੇ ਉਚਾਈ ਵੀ ਵੀਹ ਹੱਥ ਸੀ ਅਤੇ ਕੁੰਦਨ ਸੋਨਾ ਉਸ ਦੇ ਉੱਤੇ ਚੜ੍ਹਾਇਆ ਅਤੇ ਜਗਵੇਦੀ ਦੀ ਤਖ਼ਤਾ ਬੰਦੀ ਦਿਆਰ ਨਾਲ ਕੀਤੀ।
本殿は長さ二十キュビト、幅二十キュビト、高さ二十キュビトであって、純金でこれをおおった。また香柏の祭壇を造った。
21 ੨੧ ਸੁਲੇਮਾਨ ਨੇ ਭਵਨ ਉੱਤੇ ਅੰਦਰ ਵਾਰ ਕੁੰਦਨ ਸੋਨਾ ਚੜ੍ਹਾਇਆ ਅਤੇ ਵਿੱਚਲੀ ਕੋਠੜੀ ਦੇ ਬਾਹਰਲੇ ਪਾਸੇ ਸੋਨੇ ਦੇ ਸੰਗਲ ਤਾਣ ਦਿੱਤੇ ਅਤੇ ਉਸ ਉੱਤੇ ਵੀ ਸੋਨਾ ਚੜ੍ਹਾਇਆ।
ソロモンは純金をもって宮の内側をおおい、本殿の前に金の鎖をもって隔てを造り、金をもってこれをおおった。
22 ੨੨ ਉਸ ਨੇ ਸਾਰਾ ਭਵਨ ਸੋਨੇ ਨਾਲ ਮੜ੍ਹਿਆ ਇੱਥੋਂ ਤੱਕ ਕਿ ਸਾਰਾ ਭਵਨ ਸੰਪੂਰਨ ਹੋ ਗਿਆ ਅਤੇ ਸਾਰੀ ਜਗਵੇਦੀ ਉੱਤੇ ਜਿਹੜੀ ਵਿੱਚਲੀ ਕੋਠੜੀ ਦੀ ਸੀ ਉਸ ਨੇ ਸੋਨਾ ਚੜ੍ਹਾਇਆ।
また金をもって残らず宮をおおい、ついに宮を飾ることをことごとく終えた。また本殿に属する祭壇をことごとく金でおおった。
23 ੨੩ ਉਸ ਨੇ ਵਿੱਚਲੀ ਕੋਠੜੀ ਵਿੱਚ ਦੋ ਕਰੂਬ ਜ਼ੈਤੂਨ ਦੀ ਲੱਕੜ ਦੇ ਦਸ ਹੱਥ ਉੱਚੇ ਬਣਾਏ।
本殿のうちにオリブの木をもって二つのケルビムを造った。その高さはおのおの十キュビト。
24 ੨੪ ਕਰੂਬ ਦੇ ਇੱਕ ਖੰਭ ਦੀ ਲੰਬਾਈ ਪੰਜ ਹੱਥ ਅਤੇ ਕਰੂਬ ਦੇ ਦੂਜੇ ਖੰਭ ਦੀ ਲੰਬਾਈ ਵੀ ਪੰਜ ਹੱਥ ਦੀ ਸੀ, ਇਸ ਤਰ੍ਹਾਂ ਇੱਕ ਖੰਭ ਦੇ ਸਿਰੇ ਤੋਂ ਦੂਜੇ ਖੰਭ ਦੇ ਸਿਰੇ ਤੱਕ ਦਸ ਹੱਥ ਦੀ ਵਿੱਥ ਸੀ।
そのケルブの一つの翼の長さは五キュビト、またそのケルブの他の翼の長さも五キュビトであった。一つの翼の端から他の翼の端までは十キュビトあった。
25 ੨੫ ਦਸ ਹੀ ਹੱਥ ਦੂਜੇ ਕਰੂਬ ਦੀ ਦੋਵੇਂ ਕਰੂਬ ਇੱਕੋ ਹੀ ਮਿਣਤੀ ਅਤੇ ਇੱਕੋ ਹੀ ਡੌਲ ਦੇ ਸਨ।
他のケルブも十キュビトであって、二つのケルビムは同じ寸法、同じ形であった。
26 ੨੬ ਇੱਕ ਕਰੂਬ ਦੀ ਉਚਿਆਈ ਦਸ ਹੱਥ ਦੀ ਸੀ ਅਤੇ ਇਸੇ ਤਰ੍ਹਾਂ ਦੂਜੇ ਕਰੂਬ ਦੀ ਸੀ।
このケルブの高さは十キュビト、かのケルブの高さも同じであった。
27 ੨੭ ਉਸ ਨੇ ਦੋਹਾਂ ਕਰੂਬੀਆਂ ਨੂੰ ਭਵਨ ਦੇ ਅੰਦਰਲੀ ਵੱਲ ਰੱਖਿਆ, ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ ਅਤੇ ਇੱਕ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬ ਦਾ ਖੰਭ ਦੂਜੀ ਕੰਧ ਨਾਲ ਲੱਗਾ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਭਵਨ ਵਿੱਚ ਇੱਕ ਦੂਜੇ ਨਾਲ ਲੱਗਦੇ ਸਨ।
ソロモンは宮のうちの奥にケルビムをすえた。ケルビムの翼を伸ばしたところ、このケルブの翼はこの壁に達し、かのケルブの翼はかの壁に達し、他の二つの翼は宮の中で互に触れ合った。
28 ੨੮ ਉਸ ਉਨ੍ਹਾਂ ਕਰੂਬੀਆਂ ਉੱਤੇ ਸੋਨਾ ਚੜ੍ਹਾਇਆ।
彼は金をもってそのケルビムをおおった。
29 ੨੯ ਭਵਨ ਦੀਆਂ ਸਾਰੀਆਂ ਕੰਧਾਂ ਉੱਤੇ ਆਲੇ-ਦੁਆਲੇ ਕਰੂਬੀਆਂ ਅਤੇ ਖਜ਼ੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉਸ ਨੇ ਉੱਕਰ ਕੇ ਅੰਦਰਲੀ ਵੱਲ ਅਤੇ ਬਾਹਰਲੀ ਵੱਲ ਬਣਾਈਆਂ।
彼は宮の周囲の壁に、内外の室とも皆ケルビムと、しゅろの木と、咲いた花の形の彫り物を刻み、
30 ੩੦ ਭਵਨ ਦੇ ਥੱਲੇ ਉੱਤੇ ਅੰਦਰ-ਬਾਹਰ ਉਸ ਨੇ ਸੋਨਾ ਚੜ੍ਹਾਇਆ।
宮の床は、内外の室とも金でおおった。
31 ੩੧ ਵਿੱਚਲੀ ਕੋਠੜੀ ਵਿੱਚ ਵੜਨ ਲਈ ਉਸ ਨੇ ਜ਼ੈਤੂਨ ਦੀ ਲੱਕੜੀ ਦੇ ਬੂਹੇ ਬਣਾਏ। ਉਸ ਦੀਆਂ ਬਾਰੀਆਂ ਅਤੇ ਛੱਤਣ ਦੀ ਲੰਬਾਈ ਕੰਧ ਦਾ ਪੰਜਵਾਂ ਹਿੱਸਾ ਸੀ।
本殿の入口にはオリブの木のとびらを造った。そのとびらの上のかまちと脇柱とで五辺形をなしていた。
32 ੩੨ ਜ਼ੈਤੂਨ ਦੀ ਲੱਕੜ ਦੇ ਦੋਹਾਂ ਬੂਹਿਆਂ ਉੱਤੇ ਉਸ ਨੇ ਕਰੂਬੀਆਂ, ਖਜ਼ੂਰ ਦੇ ਬਿਰਛ ਅਤੇ ਖਿੜੇ ਹੋਏ ਫੁੱਲ ਉੱਕਰੇ ਅਤੇ ਉਨ੍ਹਾਂ ਉੱਤੇ ਸੋਨਾ ਚੜ੍ਹਾਇਆ ਅਤੇ ਉਸ ਸੋਨੇ ਨੂੰ ਉਸ ਨੇ ਕਰੂਬੀਮ ਉੱਤੇ ਅਤੇ ਖਜ਼ੂਰ ਦੇ ਬਿਰਛਾਂ ਉੱਤੇ ਢਾਲ਼ ਕੇ ਚੜ੍ਹਾਇਆ।
その二つのとびらもオリブの木であって、ソロモンはその上にケルビムと、しゅろの木と、咲いた花の形を刻み、金をもっておおった。すなわちケルビムと、しゅろの木の上に金を着せた。
33 ੩੩ ਇਸੇ ਤਰ੍ਹਾਂ ਹੈਕਲ ਦੇ ਬੂਹੇ ਲਈ ਜਿਹੜਾ ਕੰਧ ਦਾ ਚੌਥਾ ਹਿੱਸਾ ਸੀ, ਉਸ ਨੇ ਜ਼ੈਤੂਨ ਲੱਕੜ ਦੀ ਚੁਗਾਠ ਬਣਾਈ।
こうしてソロモンはまた拝殿の入口のためにオリブの木で四角の形に脇柱を造った。
34 ੩੪ ਉਸ ਦੇ ਦੋਵੇਂ ਬੂਹੇ ਚੀਲ ਦੀ ਲੱਕੜ ਦੇ ਸਨ ਇੱਕ ਬੂਹੇ ਦੇ ਦੋ-ਦੋ ਫੱਟ ਜੋ ਮੋੜੇ ਜਾਂਦੇ ਸਨ।
その二つのとびらはいとすぎであって、一つのとびらは二つにたたむ折り戸であり、他のとびらも二つにたたむ折り戸であった。
35 ੩੫ ਉਨ੍ਹਾਂ ਉੱਤੇ ਕਰੂਬੀਆਂ ਖਜ਼ੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉੱਕਰੀਆਂ ਅਤੇ ਉਨ੍ਹਾਂ ਸਭਨਾਂ ਉੱਤੇ ਸੋਨਾ ਚੜ੍ਹਾਇਆ, ਉਹ ਉਸ ਉੱਕਰੀ ਬਣਤ ਉੱਤੇ ਠੀਕ ਬੈਠਾ।
ソロモンはその上にケルビムと、しゅろの木と、咲いた花を刻み、金をもって彫り物の上を形どおりにおおった。
36 ੩੬ ਅੰਦਰਲੇ ਵਿਹੜੇ ਦੇ ਤਿੰਨ ਰੱਦੇ ਘੜੇ ਹੋਏ ਪੱਥਰਾਂ ਦੇ ਬਣਾਏ ਅਤੇ ਇੱਕ ਰੱਦਾ ਦਿਆਰ ਦੀ ਲੱਕੜ ਦਾ।
また切り石三かさねと、香柏の角材ひとかさねとをもって内庭を造った。
37 ੩੭ ਚੌਥੇ ਸਾਲ ਜ਼ਿਵ ਦੇ ਮਹੀਨੇ ਵਿੱਚ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ।
第四年のジフの月に主の宮の基をすえ、
38 ੩੮ ਗਿਆਰਵੇਂ ਸਾਲ ਦੇ ਬੂਲ ਦੇ ਮਹੀਨੇ ਵਿੱਚ ਜੋ ਅੱਠਵਾਂ ਮਹੀਨਾ ਹੈ, ਉਹ ਭਵਨ ਉਹ ਦੇ ਸਾਰੇ ਕੰਮ ਸਮੇਤ ਅਤੇ ਉਹ ਦੀ ਸਾਰੀ ਡੌਲ ਦੇ ਸਮਾਨ ਸੰਪੂਰਨ ਹੋਇਆ। ਉਸ ਨੇ ਉਹ ਨੂੰ ਸੱਤਾਂ ਸਾਲਾਂ ਵਿੱਚ ਬਣਾਇਆ।
第十一年のブルの月すなわち八月に、宮のすべての部分が設計どおりに完成した。ソロモンはこれを建てるのに七年を要した。

< 1 ਰਾਜਿਆਂ 6 >