< 1 ਰਾਜਿਆਂ 6 >
1 ੧ ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਰ ਸੌ ਅੱਸੀ ਸਾਲ ਦੇ ਬਾਅਦ, ਇਸਰਾਏਲ ਉੱਤੇ ਸੁਲੇਮਾਨ ਦੇ ਰਾਜ ਦੇ ਚੌਥੇ ਸਾਲ ਜ਼ਿਵ ਦੇ ਮਹੀਨੇ ਜੋ ਦੂਜਾ ਮਹੀਨਾ ਹੈ, ਉਹ ਯਹੋਵਾਹ ਲਈ ਭਵਨ ਬਣਾਉਣ ਲੱਗਾ।
Uti fjerde hundrade och åttationde årena, sedan Israels barn drogo utur Egypti land, i fjerde årena, sedan Salomo vardt rådandes öfver Israel, uti den månaden Sif, det är den andra månaden, vardt huset bygdt Herranom.
2 ੨ ਉਹ ਭਵਨ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਲਈ ਬਣਾਇਆ ਉਸ ਦੀ ਲੰਬਾਈ ਸੱਠ ਹੱਥ, ਚੁੜਾਈ ਵੀਹ ਹੱਥ ਅਤੇ ਉਚਾਈ ਤੀਹ ਹੱਥ ਸੀ।
Och huset, som Konung Salomo byggde Herranom, var sextio alnar långt, tjugu alnar bredt, och tretio alnar högt.
3 ੩ ਉਸ ਭਵਨ ਦੀ ਹੈਕਲ ਦੇ ਅੱਗੇ ਇੱਕ ਦਲਾਨ ਵੀਹ ਹੱਥ ਲੰਮਾ ਭਵਨ ਦੀ ਚੁੜਾਈ ਦੇ ਬਰਾਬਰ ਸੀ ਅਤੇ ਉਸ ਦੀ ਚੁੜਾਈ ਭਵਨ ਦੇ ਅੱਗੇ ਦਸ ਹੱਥ ਸੀ।
Och byggde ett förhus för templet, tjugu alnar långt, efter husets bredd, och tio alnar bredt, frammanför huset;
4 ੪ ਭਵਨ ਲਈ ਉਸ ਨੇ ਜਾਲੀਦਾਰ ਜੜਵੀਆਂ ਖਿੜਕੀਆਂ ਬਣਾਈਆਂ।
Och gjorde fenster på huset, de man upp och åter låta kunde.
5 ੫ ਉਸ ਨੇ ਭਵਨ ਦੀ ਕੰਧ ਦੇ ਨਾਲ-ਨਾਲ ਚੁਫ਼ੇਰੇ ਕੋਠੜੀਆਂ ਬਣਾਈਆਂ, ਭਵਨ ਦੀਆਂ ਉਨ੍ਹਾਂ ਕੰਧਾਂ ਦੇ ਨਾਲ ਜੋ ਚੁਫ਼ੇਰੇ ਸਨ ਅਰਥਾਤ ਹੈਕਲ ਅਤੇ ਵਿਚਲੀ ਕੋਠੜੀ ਦੇ। ਇਸ ਲਈ ਉਸ ਨੇ ਕੋਠੜੀਆਂ ਚੁਫ਼ੇਰੇ ਬਣਾਈਆਂ।
Och han byggde en omgång på väggene af huset allt omkring, så att han gick både omkring templet och choren, och gjorde hans yttra vägg omkring.
6 ੬ ਹੇਠਲੀ ਕੋਠੜੀ ਪੰਜ ਹੱਥ ਚੌੜੀ ਸੀ, ਵਿੱਚਕਾਰਲੀ ਛੇ ਹੱਥ ਚੌੜੀ ਅਤੇ ਤੀਜੀ ਸੱਤ ਹੱਥ ਚੌੜੀ ਸੀ। ਇਸ ਕਾਰਨ ਭਵਨ ਦੀ ਕੰਧ ਦੇ ਬਾਹਰ ਉਸ ਨੇ ਚੁਫ਼ੇਰੇ ਬਾਲੇ ਰੱਖਣ ਦੇ ਲਈ ਵਾਧਾ ਬਣਾਇਆ ਕਿ ਬਾਲੇ ਭਵਨ ਦੀਆਂ ਕੰਧਾਂ ਵਿੱਚ ਨਾ ਰੱਖੇ ਜਾਣ।
Den nederste gången var fem alnar bred, och den medlersta sex alnar bred, och den tredje sju alnar bred; ty han lade bjelkar utan omkring huset, så att de icke skulle gå in i väggena på huset.
7 ੭ ਜਦ ਇਹ ਭਵਨ ਬਣਾਉਂਦੇ ਸਨ, ਤਾਂ ਉਸ ਵਿੱਚ ਪੂਰੇ-ਪੂਰੇ ਪੱਥਰ ਲਾਏ ਜਿਹੜੇ ਖਾਣ ਉੱਤੇ ਤਿਆਰ ਕੀਤੇ ਹੋਏ ਸਨ, ਇਸ ਲਈ ਭਵਨ ਦੇ ਬਣਾਉਣ ਵਿੱਚ ਨਾ ਉੱਥੇ ਤੇਸੀ, ਨਾ ਬਸੂਲੀ ਅਤੇ ਨਾ ਲੋਹੇ ਦੇ ਕਿਸੇ ਹੋਰ ਸੰਦ ਦੀ ਅਵਾਜ਼ ਸੁਣਾਈ ਦਿੰਦੀ ਸੀ।
Och då huset byggdes, vardt det bygdt af helom stenom, såsom de framförde voro; så att man intet hörde någon hammar, eller yxe, eller någon jernredskap.
8 ੮ ਵਿੱਚਲੀ ਕੋਠੜੀ ਦਾ ਬੂਹਾ ਨਾਲ ਲੱਗਦਾ ਭਵਨ ਦੇ ਸੱਜੇ ਪਾਸੇ ਵਿੱਚ ਸੀ ਅਤੇ ਚੱਕਰ ਵਾਲੀਆਂ ਪੌੜੀਆਂ ਨਾਲ ਵਿੱਚਲੀ ਕੋਠੜੀ ਵਿੱਚ ਅਤੇ ਵਿਚਲੀ ਕੋਠੜੀ ਦੇ ਵਿੱਚੋਂ ਦੀ ਤੀਜੀ ਕੋਠੜੀ ਵਿੱਚ ਚੜ੍ਹਦੇ ਸਨ।
Och en dörr var på högra sidone midt på husena, så att man uppgick genom en vindsten upp i den medelgången; och ifrå medelgången upp till den tredje.
9 ੯ ਉਸ ਨੇ ਭਵਨ ਨੂੰ ਬਣਾਇਆ ਅਤੇ ਉਹ ਨੂੰ ਸੰਪੂਰਨ ਕੀਤਾ ਅਤੇ ਉਸ ਨੇ ਭਵਨ ਨੂੰ ਦਿਆਰ ਦੇ ਫੱਟਾਂ ਅਤੇ ਸ਼ਤੀਰਾਂ ਨਾਲ ਢੱਕਿਆ।
Alltså byggde han huset, och fullkomnade det, och bedrog huset med ceder, både ofvan och på väggarna.
10 ੧੦ ਉਸ ਨੇ ਸਾਰੇ ਭਵਨ ਦੇ ਨਾਲ-ਨਾਲ ਕੋਠੜੀਆਂ ਬਣਾਈਆਂ ਜਿਹੜੀਆਂ ਪੰਜ ਹੱਥ ਉੱਚੀਆਂ ਸਨ ਅਤੇ ਉਹ ਦਿਆਰ ਦੀ ਲੱਕੜੀ ਨਾਲ ਭਵਨ ਨੂੰ ਲੱਗਵੀਆਂ ਸਨ।
Han byggde ock en gång ofvanpå hela huset omkring, fem alnar hög, och täckte huset med cedreträ.
11 ੧੧ ਤਦ ਯਹੋਵਾਹ ਦਾ ਬਚਨ ਸੁਲੇਮਾਨ ਨੂੰ ਆਇਆ ਕਿ
Och Herrans ord kom till Salomo, och sade:
12 ੧੨ ਇਹ ਭਵਨ ਜਿਹੜਾ ਤੂੰ ਬਣਾਉਂਦਾ ਹੈਂ ਜੇਕਰ ਤੂੰ ਮੇਰੀਆਂ ਬਿਧੀਆਂ ਉੱਤੇ ਚੱਲੇਂ ਅਤੇ ਮੇਰੇ ਨਿਆਂਵਾਂ ਨੂੰ ਪੂਰਾ ਕਰਕੇ ਉਨ੍ਹਾਂ ਦੀ ਪਾਲਨਾ ਕਰੇਂ ਅਤੇ ਮੇਰੇ ਹੁਕਮਾਂ ਅਨੁਸਾਰ ਚੱਲੇਂ, ਤਾਂ ਮੈਂ ਆਪਣੇ ਬਚਨ ਨੂੰ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਹੈ ਤੇਰੇ ਨਾਲ ਕਾਇਮ ਰੱਖਾਂਗਾ।
Det vare det hus, som du bygger; om du vandrar i min bud, och gör efter mina rätter, och håller all min bud, till att vandra deruti, så vill jag stadfästa min ord med dig, såsom jag dinom fader David sagt hafver;
13 ੧੩ ਮੈਂ ਇਸਰਾਏਲੀਆਂ ਦੇ ਵਿੱਚ ਵੱਸਾਂਗਾ ਅਤੇ ਆਪਣੀ ਪਰਜਾ ਇਸਰਾਏਲ ਨੂੰ ਨਾ ਛੱਡਾਂਗਾ।
Och vill bo ibland Israels barn, och skall icke öfvergifva mitt folk Israel.
14 ੧੪ ਸੁਲੇਮਾਨ ਨੇ ਭਵਨ ਬਣਾਇਆ ਅਤੇ ਉਹ ਨੂੰ ਸੰਪੂਰਨ ਕੀਤਾ।
Alltså byggde Salomo huset, och fullkomnade det;
15 ੧੫ ਉਸ ਨੇ ਅੰਦਰਲੇ ਪਾਸੇ ਭਵਨ ਦੀਆਂ ਕੰਧਾਂ ਉੱਤੇ ਦਿਆਰ ਦੇ ਫੱਟੇ ਲਾਏ, ਭਵਨ ਦੇ ਫਰਸ਼ ਤੋਂ ਲੈ ਕੇ ਛੱਤ ਤੱਕ ਅੰਦਰਲੇ ਪਾਸੇ ਲੱਕੜ ਨਾਲ ਢੱਕਿਆ ਅਤੇ ਭਵਨ ਦੇ ਥੱਲੇ ਨੂੰ ਚੀਲ ਦੇ ਫੱਟਾਂ ਨਾਲ ਢੱਕਿਆ।
Och byggde väggarna af huset innantill på sidomen af ceder, ifrå husets golf allt upp till taket; och bedrog med trä innantill, och telde golfvet på huset med furobräder.
16 ੧੬ ਉਸ ਨੇ ਭਵਨ ਦੇ ਪਿਛਲੇ ਪਾਸੇ ਵੀਹ ਹੱਥ ਤੱਕ ਦਿਆਰ ਦੇ ਫੱਟਾਂ ਨਾਲ ਫਰਸ਼ ਤੋਂ ਲੈ ਕੇ ਉਹ ਦੀਆਂ ਕੰਧਾਂ ਤੱਕ ਬਣਾਇਆ। ਉਹ ਦੇ ਅੰਦਰ ਵਾਰ ਵਿੱਚਲੀ ਕੋਠੜੀ ਲਈ ਅਰਥਾਤ ਅੱਤ ਪਵਿੱਤਰ ਥਾਂ ਲਈ ਉਹ ਨੂੰ ਬਣਾਇਆ।
Och han byggde bak i husena en cedervägg, tjugu alnar lång, ifrå golfvet allt inunder taket, och byggde derinne choren och det aldrahelgasta.
17 ੧੭ ਉਹ ਭਵਨ ਅਰਥਾਤ ਸਾਹਮਣੀ ਹੈਕਲ ਚਾਲ੍ਹੀ ਹੱਥ ਲੰਮੀ ਸੀ।
Men templets hus utanför chorenom var fyratio alnar långt.
18 ੧੮ ਭਵਨ ਦੇ ਅੰਦਰਲੀ ਵੱਲ ਦਿਆਰ ਦਾ ਸੀ ਉਸ ਵਿੱਚ ਕਲੀਆਂ ਅਤੇ ਫੁੱਲ ਉੱਕਰੇ ਹੋਏ ਸਨ ਅਤੇ ਇਹ ਸਾਰਾ ਦਿਆਰ ਦਾ ਸੀ, ਕੋਈ ਪੱਥਰ ਨਹੀਂ ਦਿਸਦਾ ਸੀ।
Innantill var hela huset alltsamman af ceder, med svarfvade knappar och blomverk, så att man ingen sten såg.
19 ੧੯ ਭਵਨ ਦੇ ਵਿੱਚ ਅੰਦਰਲੀ ਵੱਲ ਵਿੱਚਲੀ ਕੋਠੜੀ ਸੀ, ਤਾਂ ਜੋ ਉੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਰੱਖਿਆ ਜਾ ਸਕੇ।
Men choren gjorde han innantill i husena, att man skulle derinne sätta Herrans förbunds ark.
20 ੨੦ ਵਿੱਚਲੀ ਕੋਠੜੀ ਦੇ ਅੰਦਰਲੇ ਪਾਸੇ ਦੀ ਲੰਬਾਈ ਵੀਹ ਹੱਥ, ਉਸ ਦੀ ਚੁੜਾਈ ਵੀਹ ਹੱਥ ਅਤੇ ਉਚਾਈ ਵੀ ਵੀਹ ਹੱਥ ਸੀ ਅਤੇ ਕੁੰਦਨ ਸੋਨਾ ਉਸ ਦੇ ਉੱਤੇ ਚੜ੍ਹਾਇਆ ਅਤੇ ਜਗਵੇਦੀ ਦੀ ਤਖ਼ਤਾ ਬੰਦੀ ਦਿਆਰ ਨਾਲ ਕੀਤੀ।
Och för chorenom, den tjugu alnar lång, tjugu alnar bred, och tjugu alnar hög, och med klart guld bedragen var, bedrog han altaret med ceder.
21 ੨੧ ਸੁਲੇਮਾਨ ਨੇ ਭਵਨ ਉੱਤੇ ਅੰਦਰ ਵਾਰ ਕੁੰਦਨ ਸੋਨਾ ਚੜ੍ਹਾਇਆ ਅਤੇ ਵਿੱਚਲੀ ਕੋਠੜੀ ਦੇ ਬਾਹਰਲੇ ਪਾਸੇ ਸੋਨੇ ਦੇ ਸੰਗਲ ਤਾਣ ਦਿੱਤੇ ਅਤੇ ਉਸ ਉੱਤੇ ਵੀ ਸੋਨਾ ਚੜ੍ਹਾਇਆ।
Och Salomo bedrog huset innantill med klart guld, och satte gyldene bommar för choren, som han med guld bedragit hade;
22 ੨੨ ਉਸ ਨੇ ਸਾਰਾ ਭਵਨ ਸੋਨੇ ਨਾਲ ਮੜ੍ਹਿਆ ਇੱਥੋਂ ਤੱਕ ਕਿ ਸਾਰਾ ਭਵਨ ਸੰਪੂਰਨ ਹੋ ਗਿਆ ਅਤੇ ਸਾਰੀ ਜਗਵੇਦੀ ਉੱਤੇ ਜਿਹੜੀ ਵਿੱਚਲੀ ਕੋਠੜੀ ਦੀ ਸੀ ਉਸ ਨੇ ਸੋਨਾ ਚੜ੍ਹਾਇਆ।
Så att hela huset alltsammans med guld bedraget var. Dertill bedrog han ock hela altaret för choren allt öfver med guld.
23 ੨੩ ਉਸ ਨੇ ਵਿੱਚਲੀ ਕੋਠੜੀ ਵਿੱਚ ਦੋ ਕਰੂਬ ਜ਼ੈਤੂਨ ਦੀ ਲੱਕੜ ਦੇ ਦਸ ਹੱਥ ਉੱਚੇ ਬਣਾਏ।
I Han gjorde ock i chorenom två Cherubim, tio alnar höga, utaf olivoträ.
24 ੨੪ ਕਰੂਬ ਦੇ ਇੱਕ ਖੰਭ ਦੀ ਲੰਬਾਈ ਪੰਜ ਹੱਥ ਅਤੇ ਕਰੂਬ ਦੇ ਦੂਜੇ ਖੰਭ ਦੀ ਲੰਬਾਈ ਵੀ ਪੰਜ ਹੱਥ ਦੀ ਸੀ, ਇਸ ਤਰ੍ਹਾਂ ਇੱਕ ਖੰਭ ਦੇ ਸਿਰੇ ਤੋਂ ਦੂਜੇ ਖੰਭ ਦੇ ਸਿਰੇ ਤੱਕ ਦਸ ਹੱਥ ਦੀ ਵਿੱਥ ਸੀ।
Fem alnar höll hvar vingen af hvar Cherub, så att tio alnar voro ifrån andanom af den ena vingan, intill ändan på hans andra vinga.
25 ੨੫ ਦਸ ਹੀ ਹੱਥ ਦੂਜੇ ਕਰੂਬ ਦੀ ਦੋਵੇਂ ਕਰੂਬ ਇੱਕੋ ਹੀ ਮਿਣਤੀ ਅਤੇ ਇੱਕੋ ਹੀ ਡੌਲ ਦੇ ਸਨ।
Alltså höll den andre Cherub ock tio alnar; och var lika mått och lika rum åt båda Cherubim;
26 ੨੬ ਇੱਕ ਕਰੂਬ ਦੀ ਉਚਿਆਈ ਦਸ ਹੱਥ ਦੀ ਸੀ ਅਤੇ ਇਸੇ ਤਰ੍ਹਾਂ ਦੂਜੇ ਕਰੂਬ ਦੀ ਸੀ।
Så att hvar Cherub var tio alnar hög.
27 ੨੭ ਉਸ ਨੇ ਦੋਹਾਂ ਕਰੂਬੀਆਂ ਨੂੰ ਭਵਨ ਦੇ ਅੰਦਰਲੀ ਵੱਲ ਰੱਖਿਆ, ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ ਅਤੇ ਇੱਕ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬ ਦਾ ਖੰਭ ਦੂਜੀ ਕੰਧ ਨਾਲ ਲੱਗਾ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਭਵਨ ਵਿੱਚ ਇੱਕ ਦੂਜੇ ਨਾਲ ਲੱਗਦੇ ਸਨ।
Och han satte de Cherubim innan i huset; och Cherubim räckte ut vingarna, så att ensderas vinge kom intill denna väggena; och dens andras Cherubs vinge kom intill den andra väggena; med midt i huset kom den enes vinge intill den andras.
28 ੨੮ ਉਸ ਉਨ੍ਹਾਂ ਕਰੂਬੀਆਂ ਉੱਤੇ ਸੋਨਾ ਚੜ੍ਹਾਇਆ।
Och han bedrog de Cherubim med guld.
29 ੨੯ ਭਵਨ ਦੀਆਂ ਸਾਰੀਆਂ ਕੰਧਾਂ ਉੱਤੇ ਆਲੇ-ਦੁਆਲੇ ਕਰੂਬੀਆਂ ਅਤੇ ਖਜ਼ੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉਸ ਨੇ ਉੱਕਰ ਕੇ ਅੰਦਰਲੀ ਵੱਲ ਅਤੇ ਬਾਹਰਲੀ ਵੱਲ ਬਣਾਈਆਂ।
Och på alla husets väggar allt omkring lät han göra snidverk med utskorna Cherubim, palmar och blomverk, innan och utan.
30 ੩੦ ਭਵਨ ਦੇ ਥੱਲੇ ਉੱਤੇ ਅੰਦਰ-ਬਾਹਰ ਉਸ ਨੇ ਸੋਨਾ ਚੜ੍ਹਾਇਆ।
Och bedrog han golfvet af huset med gyldene skifvor, innan och utan.
31 ੩੧ ਵਿੱਚਲੀ ਕੋਠੜੀ ਵਿੱਚ ਵੜਨ ਲਈ ਉਸ ਨੇ ਜ਼ੈਤੂਨ ਦੀ ਲੱਕੜੀ ਦੇ ਬੂਹੇ ਬਣਾਏ। ਉਸ ਦੀਆਂ ਬਾਰੀਆਂ ਅਤੇ ਛੱਤਣ ਦੀ ਲੰਬਾਈ ਕੰਧ ਦਾ ਪੰਜਵਾਂ ਹਿੱਸਾ ਸੀ।
Och i chorens ingång gjorde han två dörrar af olivoträ, med femhörnad dörrträ;
32 ੩੨ ਜ਼ੈਤੂਨ ਦੀ ਲੱਕੜ ਦੇ ਦੋਹਾਂ ਬੂਹਿਆਂ ਉੱਤੇ ਉਸ ਨੇ ਕਰੂਬੀਆਂ, ਖਜ਼ੂਰ ਦੇ ਬਿਰਛ ਅਤੇ ਖਿੜੇ ਹੋਏ ਫੁੱਲ ਉੱਕਰੇ ਅਤੇ ਉਨ੍ਹਾਂ ਉੱਤੇ ਸੋਨਾ ਚੜ੍ਹਾਇਆ ਅਤੇ ਉਸ ਸੋਨੇ ਨੂੰ ਉਸ ਨੇ ਕਰੂਬੀਮ ਉੱਤੇ ਅਤੇ ਖਜ਼ੂਰ ਦੇ ਬਿਰਛਾਂ ਉੱਤੇ ਢਾਲ਼ ਕੇ ਚੜ੍ਹਾਇਆ।
Och lät göra snidverk deruppå af Cherubim, palmar och blomverk, och öfverdrog dem med gyldene skifvor.
33 ੩੩ ਇਸੇ ਤਰ੍ਹਾਂ ਹੈਕਲ ਦੇ ਬੂਹੇ ਲਈ ਜਿਹੜਾ ਕੰਧ ਦਾ ਚੌਥਾ ਹਿੱਸਾ ਸੀ, ਉਸ ਨੇ ਜ਼ੈਤੂਨ ਲੱਕੜ ਦੀ ਚੁਗਾਠ ਬਣਾਈ।
Alltså gjorde han ock i templets ingång fyrahörnad dörrträ af olivoträ;
34 ੩੪ ਉਸ ਦੇ ਦੋਵੇਂ ਬੂਹੇ ਚੀਲ ਦੀ ਲੱਕੜ ਦੇ ਸਨ ਇੱਕ ਬੂਹੇ ਦੇ ਦੋ-ਦੋ ਫੱਟ ਜੋ ਮੋੜੇ ਜਾਂਦੇ ਸਨ।
Och två dörrar af furoträ, så att hvar dörren var i två delar, som tillhopahängde på deras hängsler.
35 ੩੫ ਉਨ੍ਹਾਂ ਉੱਤੇ ਕਰੂਬੀਆਂ ਖਜ਼ੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉੱਕਰੀਆਂ ਅਤੇ ਉਨ੍ਹਾਂ ਸਭਨਾਂ ਉੱਤੇ ਸੋਨਾ ਚੜ੍ਹਾਇਆ, ਉਹ ਉਸ ਉੱਕਰੀ ਬਣਤ ਉੱਤੇ ਠੀਕ ਬੈਠਾ।
Och han gjorde deruppå snidverk af Cherubim, palmar och blomverk, och öfverdrog dem med guld, allt såsom det befaldt var.
36 ੩੬ ਅੰਦਰਲੇ ਵਿਹੜੇ ਦੇ ਤਿੰਨ ਰੱਦੇ ਘੜੇ ਹੋਏ ਪੱਥਰਾਂ ਦੇ ਬਣਾਏ ਅਤੇ ਇੱਕ ਰੱਦਾ ਦਿਆਰ ਦੀ ਲੱਕੜ ਦਾ।
Och han byggde desslikes en gård derinne af tre radar huggen sten, och af en rad höflad ceder.
37 ੩੭ ਚੌਥੇ ਸਾਲ ਜ਼ਿਵ ਦੇ ਮਹੀਨੇ ਵਿੱਚ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ।
Uti fjerde årena i den månaden Sif vardt grundvalen lagd till Herrans hus.
38 ੩੮ ਗਿਆਰਵੇਂ ਸਾਲ ਦੇ ਬੂਲ ਦੇ ਮਹੀਨੇ ਵਿੱਚ ਜੋ ਅੱਠਵਾਂ ਮਹੀਨਾ ਹੈ, ਉਹ ਭਵਨ ਉਹ ਦੇ ਸਾਰੇ ਕੰਮ ਸਮੇਤ ਅਤੇ ਉਹ ਦੀ ਸਾਰੀ ਡੌਲ ਦੇ ਸਮਾਨ ਸੰਪੂਰਨ ਹੋਇਆ। ਉਸ ਨੇ ਉਹ ਨੂੰ ਸੱਤਾਂ ਸਾਲਾਂ ਵਿੱਚ ਬਣਾਇਆ।
Och i ellofte årena i den månaden Bul, det är den åttonde månaden, vardt huset redo, som det vara skulle, så att de byggde der i sju år uppå.