< 1 ਰਾਜਿਆਂ 7 >
1 ੧ ਸੁਲੇਮਾਨ ਨੇ ਆਪਣੇ ਮਹਿਲ ਨੂੰ ਤੇਰ੍ਹਾਂ ਸਾਲਾਂ ਵਿੱਚ ਬਣਾਇਆ ਅਤੇ ਸਾਰੇ ਮਹਿਲ ਨੂੰ ਸੰਪੂਰਨ ਕੀਤਾ।
またソロモンは自分の家を建てたが、十三年かかってその家を全部建て終った。
2 ੨ ਉਸ ਨੇ “ਲਬਾਨੋਨ ਬਣ ਦੀ ਲੱਕੜ ਨਾਲ ਮਹਿਲ” ਬਣਾਇਆ ਜਿਹ ਦੀ ਲੰਬਾਈ ਸੌ ਹੱਥ, ਚੁੜਾਈ ਪੰਜਾਹ ਹੱਥ ਅਤੇ ਉਚਾਈ ਤੀਹ ਹੱਥ ਦੀ ਸੀ ਅਤੇ ਉਹ ਦਿਆਰ ਦੇ ਥੰਮਾਂ ਦੀਆਂ ਚਾਰ ਕਤਾਰਾਂ ਉੱਤੇ ਸੀ ਅਤੇ ਥੰਮਾਂ ਦੇ ਉੱਤੇ ਦਿਆਰ ਦੇ ਸ਼ਤੀਰ ਸਨ।
彼はレバノンの森の家を建てた。長さ百キュビト、幅五十キュビト、高さ三十キュビトで、三列の香柏の柱があり、その柱の上に香柏の梁があった。
3 ੩ ਉਹ ਬਾਲਿਆਂ ਦੇ ਉੱਪਰਲੀ ਵੱਲੋਂ ਦਿਆਰ ਨਾਲ ਢੱਕਿਆ ਗਿਆ ਜਿਹੜੇ ਪੰਤਾਲੀਆਂ ਥੰਮਾਂ ਉੱਤੇ ਸਨ ਅਤੇ ਇੱਕ-ਇੱਕ ਕਤਾਰ ਵਿੱਚ ਪੰਦਰਾਂ-ਪੰਦਰਾਂ ਸਨ।
四十五本の柱の上にある室は香柏の板でおおった。柱は各列十五本あった。
4 ੪ ਤਿੰਨ ਕਤਾਰਾਂ ਚੁਗਾਠਾਂ ਦੀਆਂ ਸਨ ਅਤੇ ਖਿੜਕੀਆਂ ਆਹਮੋ-ਸਾਹਮਣੇ ਤਿੰਨ ਸਤਰਾਂ ਵਿੱਚ ਸਨ।
また窓わくが三列あって、窓と窓と三段に向かい合っていた。
5 ੫ ਸਾਰੇ ਦਰਵਾਜ਼ੇ ਅਤੇ ਚੁਗਾਠਾਂ ਚੌਰਸ ਸਨ ਅਤੇ ਖਿੜਕੀਆਂ ਆਹਮੋ-ਸਾਹਮਣੇ ਤਿੰਨ ਮੰਜ਼ਲਾਂ ਵਿੱਚ ਸਨ।
戸口と窓はみな四角の枠をもち、窓と窓と三段に向かい合った。
6 ੬ ਉਸ ਨੇ ਥੰਮਾਂ ਦਾ ਇੱਕ ਦਲਾਨ ਬਣਾਇਆ ਜਿਸ ਦੀ ਲੰਬਾਈ ਪੰਜਾਹ ਹੱਥ, ਚੁੜਾਈ ਤੀਹ ਹੱਥ ਅਤੇ ਇੱਕ ਦਲਾਨ ਉਸ ਦੇ ਸਾਹਮਣੇ ਸੀ ਅਤੇ ਉਨ੍ਹਾਂ ਦੇ ਅੱਗੇ ਥੰਮ੍ਹ ਅਤੇ ਇੱਕ ਚਬੂਤਰਾ ਸੀ।
また柱の広間を造った。長さ五十キュビト、幅三十キュビトであった。柱の前に一つの広間があり、その玄関に柱とひさしがあった。
7 ੭ ਉਸ ਨੇ ਇੱਕ ਦਲਾਨ ਰਾਜ ਗੱਦੀ ਲਈ ਬਣਾਇਆ ਜਿੱਥੇ ਉਹ ਨਿਆਂ ਕਰਦਾ ਸੀ ਅਰਥਾਤ ਨਿਆਂ ਦਾ ਦਲਾਨ ਅਤੇ ਉਹ ਥੱਲਿਓਂ ਛੱਤ ਤੱਕ ਦਿਆਰ ਨਾਲ ਢੱਕਿਆ ਗਿਆ।
またソロモンはみずから審判をするために玉座の広間、すなわち審判の広間を造った。床からたるきまで香柏をもっておおった。
8 ੮ ਉਸ ਦਾ ਮਹਿਲ ਜਿੱਥੇ ਉਹ ਰਹਿੰਦਾ ਸੀ ਅਤੇ ਚੌਂਕ ਜਿਹੜਾ ਮਹਿਲ ਦੇ ਦਲਾਨ ਦੇ ਪਿਛਵਾੜੇ ਸੀ ਉਹ ਉਸੇ ਕਾਰੀਗਰੀ ਦਾ ਸੀ ਅਤੇ ਉਸ ਨੇ ਇੱਕ ਮਹਿਲ ਫ਼ਿਰਊਨ ਦੀ ਧੀ ਲਈ ਬਣਾਇਆ ਜਿਸ ਨੂੰ ਸੁਲੇਮਾਨ ਨੇ ਵਿਆਹ ਲਿਆ ਸੀ। ਉਹ ਇਸੇ ਦਲਾਨ ਵਰਗਾ ਸੀ।
ソロモンが住んだ宮殿はその広間のうしろの他の庭にあって、その造作は同じであった。ソロモンはまた彼がめとったパロの娘のために家を建てたが、その広間と同じであった。
9 ੯ ਇਹ ਸਾਰੇ ਅੰਦਰੋਂ ਬਾਹਰੋਂ ਬਹੁਮੁੱਲੇ ਪੱਥਰਾਂ ਦੇ ਸਨ ਜਿਨ੍ਹਾਂ ਦੀ ਘੜਤ ਮਿਣਤੀ ਦੇ ਅਨੁਸਾਰ ਸੀ ਅਤੇ ਆਰੇ ਨਾਲ ਚੀਰੇ ਹੋਏ ਸਨ ਅਰਥਾਤ ਨੀਂਹ ਤੋਂ ਲੈ ਕੇ ਛੱਜੇ ਤੱਕ ਅਤੇ ਬਾਹਰ ਵੱਡੇ ਵਿਹੜੇ ਤੱਕ।
これらはみな内外とも、土台から軒まで、また主の宮の庭から大庭まで、寸法に合わせて切った石、すなわち、のこぎりでひいた高価な石で造られた。
10 ੧੦ ਨੀਂਹਾਂ ਬਹੁਮੁੱਲੇ ਪੱਥਰਾਂ ਦੀ ਅਤੇ ਵੱਡੇ-ਵੱਡੇ ਪੱਥਰਾਂ ਦੀ ਸੀ ਅਰਥਾਤ ਦਸ ਹੱਥ ਦੇ ਪੱਥਰ ਅਤੇ ਅੱਠ ਹੱਥ ਦੇ ਪੱਥਰ।
また土台は高価な石、大きな石、すなわち八キュビトの石、十キュビトの石であった。
11 ੧੧ ਉੱਤੇ ਵੀ ਬਹੁਮੁੱਲੇ ਅਤੇ ਮਿਣਤੀ ਅਨੁਸਾਰ ਘੜੇ ਹੋਏ ਪੱਥਰ ਸਨ ਨਾਲੇ ਦਿਆਰ ਸੀ।
その上には寸法に合わせて切った高価な石と香柏とがあった。
12 ੧੨ ਵੱਡੇ ਵਿਹੜੇ ਦੇ ਦੁਆਲੇ ਤਿੰਨ ਰੱਦੇ ਘੜੇ ਹੋਏ ਪੱਥਰਾਂ ਦੇ ਸਨ ਅਤੇ ਇੱਕ ਦਿਆਰ ਦੇ ਸ਼ਤੀਰਾਂ ਦਾ ਸੀ। ਇਸ ਤਰ੍ਹਾਂ ਯਹੋਵਾਹ ਦੇ ਭਵਨ ਦੇ ਅੰਦਰਲੇ ਚੌਂਕ ਲਈ ਅਤੇ ਮਹਿਲ ਦੇ ਦਲਾਨ ਲਈ ਵੀ ਸੀ।
また大庭の周囲には三かさねの切り石と、一かさねの香柏の角材があった。主の宮の内庭と宮殿の広間の庭の場合と同じである。
13 ੧੩ ਸੁਲੇਮਾਨ ਪਾਤਸ਼ਾਹ ਨੇ ਸੁਨੇਹਾ ਭੇਜ ਕੇ ਹੂਰਾਮ ਨੂੰ ਸੂਰ ਤੋਂ ਬੁਲਾ ਲਿਆ।
ソロモン王は人をつかわしてツロからヒラムを呼んできた。
14 ੧੪ ਉਹ ਨਫ਼ਤਾਲੀ ਦੇ ਗੋਤ ਵਿੱਚੋਂ ਵਿਧਵਾ ਦਾ ਪੁੱਤਰ ਸੀ, ਅਤੇ ਉਹ ਦਾ ਪਿਤਾ ਇੱਕ ਸੂਰੀ ਠਠਿਆਰ ਸੀ। ਉਹ ਬੁੱਧ, ਸਮਝ ਅਤੇ ਹੁਨਰ ਵਿੱਚ ਇਸ ਤਰ੍ਹਾਂ ਭਰਪੂਰ ਸੀ ਕਿ ਉਹ ਪਿੱਤਲ ਦੇ ਸਾਰੇ ਕੰਮ ਕਰ ਸਕੇ। ਉਹ ਸੁਲੇਮਾਨ ਪਾਤਸ਼ਾਹ ਕੋਲ ਆਇਆ ਅਤੇ ਉਸ ਦਾ ਸਾਰਾ ਕੰਮ ਕੀਤਾ।
彼はナフタリの部族の寡婦の子であって、その父はツロの人で、青銅の細工人であった。ヒラムは青銅のいろいろな細工をする知恵と悟りと知識に満ちた者であったが、ソロモン王のところにきて、そのすべての細工をした。
15 ੧੫ ਉਹ ਨੇ ਪਿੱਤਲ ਨੂੰ ਢਾਲ਼ ਕੇ ਥੰਮ੍ਹ ਬਣਾਏ ਇੱਕ ਥੰਮ੍ਹ ਦੀ ਉਚਿਆਈ ਅਠਾਰਾਂ ਹੱਥ ਸੀ ਅਤੇ ਦੂਜੇ ਦਾ ਘੇਰ ਬਾਰਾਂ ਹੱਥ ਦੀ ਰੱਸੀ ਦੇ ਨਾਪ ਦਾ ਸੀ।
彼は青銅の柱二本を鋳た。一本の柱の高さは十八キュビト、そのまわりは綱をもって測ると十二キュビトあり、指四本の厚さで空洞であった。他の柱も同じである。
16 ੧੬ ਉਹ ਨੇ ਥੰਮਾਂ ਦੇ ਸਿਰਾਂ ਉੱਤੇ ਦੇਣ ਲਈ ਦੋ ਮੁਕਟ ਪਿੱਤਲ ਢਾਲ਼ ਕੇ ਬਣਾਏ। ਇੱਕ ਪੰਜ ਹੱਥ ਉੱਚਾ ਸੀ ਅਤੇ ਦੂਜਾ ਵੀ ਪੰਜ ਹੱਥ ਉੱਚਾ ਸੀ।
また青銅を溶かして柱頭二つを造り、柱の頂にすえた。その一つの柱頭の高さは五キュビト、他の柱頭の高さも五キュビトであった。
17 ੧੭ ਥੰਮਾਂ ਦੇ ਸਿਰਾਂ ਉੱਪਰਲੇ ਮੁਕਟਾਂ ਲਈ ਬਣਤ ਦੀਆਂ ਜਾਲੀਆਂ ਅਤੇ ਗੋਠਵੀਆਂ ਮਾਲਾਂ ਸਨ, ਸੱਤ ਇੱਕ ਮੁਕਟ ਲਈ ਸੱਤ ਦੂਜੇ ਮੁਕਟ ਲਈ।
柱の頂にある柱頭のために鎖に編んだ飾りひもで市松模様の網細工二つを造った。すなわちこの柱頭のために一つ、かの柱頭のために一つを造った。
18 ੧੮ ਇਸੇ ਤਰ੍ਹਾਂ ਉਸ ਨੇ ਥੰਮਾਂ ਨੂੰ ਬਣਾਇਆ ਅਤੇ ਇੱਕ-ਇੱਕ ਜਾਲੀ ਉੱਤੇ ਦੋ ਕਤਾਰਾਂ ਅਨਾਰਾਂ ਦੀਆਂ ਦੁਆਲੇ ਬਣਾਈਆਂ, ਤਾਂ ਜੋ ਉਨ੍ਹਾਂ ਦੋਹਾਂ ਮੁਕਟਾਂ ਨੂੰ ਜੋ ਉਨ੍ਹਾਂ ਦੋਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਢੱਕਣ ਅਤੇ ਇਸੇ ਤਰ੍ਹਾਂ ਦੂਜੇ ਮੁਕਟ ਲਈ ਬਣਾਇਆ।
またざくろを造った。すなわち二並びのざくろを一つの網細工の上のまわりに造って、柱の頂にある柱頭を巻いた。他の柱頭にも同じようにした。
19 ੧੯ ਉਹ ਮੁਕਟ ਜਿਹੜੇ ਥੰਮਾਂ ਦੇ ਸਿਰਾਂ ਉੱਤੇ ਦਲਾਨ ਵਿੱਚ ਸਨ ਚਾਰ ਹੱਥ ਤੱਕ ਸੋਸਨੀ ਕੰਮ ਦੇ ਸਨ।
この廊の柱の頂にある柱頭の上に四キュビトのゆりの花の細工があった。
20 ੨੦ ਉਨ੍ਹਾਂ ਦੋਹਾਂ ਥੰਮਾਂ ਦੇ ਉੱਤੇ ਉਤਾਹਾਂ ਵੀ ਮੁਕਟ ਸਨ ਜੋ ਉਸ ਗੁਲਾਈ ਦੇ ਕੋਲ ਸਨ ਜਿਹੜੀ ਜਾਲੀ ਦੇ ਨਾਲ ਲਗਵੀਂ ਸੀ, ਅਨਾਰ ਬਣੇ ਹੋਏ ਸਨ ਅਰਥਾਤ ਉਸ ਦੂਜੇ ਮੁਕਟ ਉੱਤੇ ਆਲੇ-ਦੁਆਲੇ ਕਤਾਰਾਂ ਵਿੱਚ ਦੋ ਸੌ ਅਨਾਰ ਸਨ।
二つの柱の上端の丸い突出部の上にある網細工の柱頭の周囲には、おのおの二百のざくろが二並びになっていた。
21 ੨੧ ਉਹ ਨੇ ਹੈਕਲ ਦੇ ਬਰਾਂਡੇ ਕੋਲ ਥੰਮ੍ਹ ਟਿਕਾ ਦਿੱਤੇ ਇੱਕ ਥੰਮ੍ਹ ਸੱਜੇ ਪਾਸੇ ਟਿਕਾਇਆ ਅਤੇ ਉਸ ਦਾ ਨਾਮ ਯਾਕੀਨ ਰੱਖਿਆ ਅਤੇ ਦੂਜਾ ਥੰਮ੍ਹ ਖੱਬੇ ਪਾਸੇ ਟਿਕਾਇਆ ਅਤੇ ਉਸ ਦਾ ਨਾਮ ਬੋਅਜ਼ ਰੱਖਿਆ।
この柱を神殿の廊に立てた。すなわち南に柱を立てて、その名をヤキンと名づけ、北に柱を立てて、その名をボアズと名づけた。
22 ੨੨ ਥੰਮਾਂ ਦੇ ਸਿਰਾਂ ਉੱਤੇ ਸੋਸਨੀ ਕੰਮ ਸੀ, ਸੋ ਥੰਮਾਂ ਦਾ ਕੰਮ ਸੰਪੂਰਨ ਹੋਇਆ।
その柱の頂にはゆりの花の細工があった。こうしてその柱の造作ができあがった。
23 ੨੩ ਫੇਰ ਉਹ ਨੇ ਇੱਕ ਸਾਗਰੀ ਹੌਦ ਢਾਲ਼ ਕੇ ਬਣਾਇਆ ਜਿਹੜਾ ਕੰਢੇ ਤੋਂ ਕੰਢੇ ਤੱਕ ਦਸ ਹੱਥ ਸੀ। ਉਹ ਚੁਫ਼ੇਰਿਓਂ ਗੋਲ ਸੀ, ਉਹ ਪੰਜ ਹੱਥ ਉੱਚਾ ਸੀ ਅਤੇ ਉਸ ਦਾ ਘੇਰਾ ਤੀਹ ਹੱਥ ਦੀ ਰੱਸੀ ਨਾਲ ਮਿਣਿਆ ਹੋਇਆ ਸੀ।
また海を鋳て造った。縁から縁まで十キュビトであって、周囲は円形をなし、高さ五キュビトで、その周囲は綱をもって測ると三十キュビトであった。
24 ੨੪ ਉਸ ਦੇ ਕੰਢੇ ਦੇ ਹੇਠ ਆਲੇ-ਦੁਆਲੇ ਗੋਲੇ ਇੱਕ ਹੱਥ ਵਿੱਚ ਦਸ ਸਨ, ਜਿਹੜੇ ਸਾਗਰੀ ਹੌਦ ਦੇ ਚੁਫ਼ੇਰੇ ਸਨ। ਗੋਲੇ ਦੋ ਕਤਾਰਾਂ ਵਿੱਚ ਸਨ ਅਤੇ ਉਹ ਉਸ ਦੇ ਨਾਲ ਹੀ ਢਾਲ਼ੇ ਹੋਏ ਸਨ।
その縁の下には三十キュビトの周囲をめぐるひさごがあって、海の周囲を囲んでいた。そのひさごは二並びで、海を鋳る時に鋳たものである。
25 ੨੫ ਉਹ ਬਾਰਾਂ ਬਲ਼ਦਾਂ ਦੇ ਉੱਤੇ ਧਰਿਆ ਹੋਇਆ ਸੀ। ਤਿੰਨਾਂ ਦੇ ਮੂੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਪੱਛਮ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਪੂਰਬ ਵੱਲ ਸਨ। ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਸਾਰਿਆਂ ਦੇ ਪਿਛਲੇ ਅੰਗ ਅੰਦਰਵਾਰ ਨੂੰ ਸਨ।
その海は十二の牛の上に置かれ、その三つは北に向かい、三つは西に向かい、三つは南に向かい、三つは東に向かっていた。海はその上に置かれ、牛のうしろは皆内に向かっていた。
26 ੨੬ ਉਸ ਦੀ ਮੋਟਾਈ ਇੱਕ ਚੱਪਾ ਭਰ ਸੀ। ਉਸ ਦੇ ਕੰਢੇ ਕਟੋਰੇ ਦੇ ਕੰਢੇ ਵਾਂਗੂੰ ਸੋਸਨ ਦੇ ਫੁੱਲਾਂ ਵਰਗੇ ਸਨ ਅਤੇ ਉਸ ਦੇ ਵਿੱਚ ਚਾਲ੍ਹੀ ਹਜ਼ਾਰ ਲੀਟਰ ਸਮਾਉਂਦਾ ਸੀ।
海の厚さは手の幅で、その縁は杯の縁のように、ゆりの花に似せて造られた。海には水が二千バテはいった。
27 ੨੭ ਉਸ ਨੇ ਦਸ ਕੁਰਸੀਆਂ ਪਿੱਤਲ ਦੀਆਂ ਬਣਾਈਆਂ। ਉਨ੍ਹਾਂ ਵਿੱਚ ਇੱਕ-ਇੱਕ ਕੁਰਸੀ ਦੀ ਲੰਬਾਈ ਚਾਰ ਹੱਥ, ਚੁੜਾਈ ਚਾਰ ਹੱਥ ਅਤੇ ਉਚਿਆਈ ਤਿੰਨ ਹੱਥ ਸੀ।
また青銅の台を十個造った。台は長さ四キュビト、幅四キュビト、高さ三キュビトであった。
28 ੨੮ ਉਨ੍ਹਾਂ ਕੁਰਸੀਆਂ ਦੀ ਬਣਤ ਇਸ ਤਰ੍ਹਾਂ ਸੀ ਕਿ ਉਨ੍ਹਾਂ ਦੀਆਂ ਪਟੜੀਆਂ ਸਨ ਅਤੇ ਪਟੜੀਆਂ ਵਿੱਚ ਜੋੜ ਸਨ।
その台の構造は次のとおりである。台には鏡板があり、鏡板は枠の中にあった。
29 ੨੯ ਪਟੜੀਆਂ ਦੇ ਉੱਤੇ ਜਿਹੜੀਆਂ ਜੋੜਾਂ ਵਿੱਚ ਸਨ ਸ਼ੇਰ ਬਲ਼ਦ ਅਤੇ ਕਰੂਬ ਸਨ ਅਤੇ ਜੋੜ ਦੇ ਉੱਤੇ ਵੀ ਇਸੇ ਤਰ੍ਹਾਂ ਹੀ ਸੀ ਅਤੇ ਸ਼ੇਰਾਂ ਅਤੇ ਬਲ਼ਦਾਂ ਦੇ ਹੇਠ ਲਟਕਵੇਂ ਹਾਰ ਸਨ।
枠の中にある鏡板には、ししと牛とケルビムとがあり、また、ししと牛の上と下にある枠の斜面には花飾りが細工してあった。
30 ੩੦ ਹਰ ਕੁਰਸੀ ਲਈ ਪਿੱਤਲ ਦੇ ਚਾਰ ਪਹੀਏ ਸਨ ਅਤੇ ਉਨ੍ਹਾਂ ਦੀਆਂ ਧੁਰਾਂ ਪਿੱਤਲ ਦੀਆਂ ਸਨ। ਉਨ੍ਹਾਂ ਦੇ ਚੋਹਾਂ ਪਹੀਆਂ ਹੇਠ ਫਰਸ਼ੀਆਂ ਸਨ ਹੌਦ ਦੇ ਹੇਠ ਢਲਵੀਆਂ ਫਰਸ਼ੀਆਂ ਸਨ ਅਤੇ ਹਰ ਇੱਕ ਦੇ ਪਾਸੇ ਉੱਤੇ ਹਾਰ ਸਨ।
また台にはおのおの四つの青銅の車輪と、青銅の車軸があり、その四すみには洗盤のささえがあった。そのささえは、おのおの花飾りのかたわらに鋳て造りつけてあった。
31 ੩੧ ਉਹ ਦਾ ਮੂੰਹ ਮੁਕਟ ਦੇ ਵਿੱਚ ਅਤੇ ਉੱਤੇ ਇੱਕ ਹੱਥ ਸੀ। ਉਹ ਦਾ ਮੂੰਹ ਗੋਲ ਅਤੇ ਕੁਰਸੀ ਦੀ ਬਣਤ ਅਨੁਸਾਰ ਡੇਢ ਹੱਥ ਸੀ ਅਤੇ ਉਹ ਦੇ ਮੂੰਹ ਦੇ ਉੱਤੇ ਵੀ ਉੱਕਰਾਈ ਦਾ ਕੰਮ ਸੀ ਅਤੇ ਉਨ੍ਹਾਂ ਦੀਆਂ ਪਟੜੀਆਂ ਚੋਰਸ ਸਨ, ਗੋਲ ਨਹੀਂ ਸਨ।
その口は一キュビト上に突き出て、台の頂の内にあり、その口は丸く、台座のように造られ、深さ一キュビト半であった。またその口には彫り物があった。その鏡板は四角で、丸くなかった。
32 ੩੨ ਉਹ ਚਾਰ ਪਹੀਏ ਉਨ੍ਹਾਂ ਪਟੜੀਆਂ ਦੇ ਹੇਠ ਸਨ ਅਤੇ ਪਹੀਆਂ ਦੇ ਧੁਰੇ ਕੁਰਸੀ ਵਿੱਚ ਲੱਗੇ ਹੋਏ ਸਨ ਅਤੇ ਹਰ ਪਹੀਏ ਦੀ ਉਚਿਆਈ ਡੇਢ ਹੱਥ ਸੀ।
四つの車輪は鏡板の下にあり、車軸は台に取り付けてあり、車輪の高さはおのおの一キュビト半であった。
33 ੩੩ ਪਹੀਏ ਦੀ ਬਣਤਰ ਰਥ ਦੇ ਪਹੀਆਂ ਦੀ ਬਣਤਰ ਵਾਂਗੂੰ ਸੀ, ਉਨ੍ਹਾਂ ਦੇ ਧੁਰੇ, ਉਨ੍ਹਾਂ ਦੇ ਆਓਲ, ਉਨ੍ਹਾਂ ਦੀਆਂ ਪੁੱਠੀਆਂ, ਉਨ੍ਹਾਂ ਦੀਆਂ ਅਰਾਂ ਅਤੇ ਉਨ੍ਹਾਂ ਦੀਆਂ ਨਾਭਾਂ ਸਭ ਢਲੀਆਂ ਹੋਈਆਂ ਸਨ।
車輪の構造は戦車の車輪の構造と同じで、その車軸と縁と輻と轂とはみな鋳物であった。
34 ੩੪ ਹਰ ਕੁਰਸੀ ਦੀਆਂ ਚੌਹਾਂ ਨੁੱਕਰਾਂ ਉੱਤੇ ਚਾਰ ਫਰਸ਼ੀਆਂ ਸਨ ਅਤੇ ਉਹ ਫਰਸ਼ੀਆਂ ਕੁਰਸੀਆਂ ਦੇ ਵਿੱਚੋਂ ਸਨ।
おのおのの台の四すみに四つのささえがあり、そのささえは台の一部をなしていた。
35 ੩੫ ਕੁਰਸੀ ਦੇ ਸਿਰੇ ਵਿੱਚ ਆਲੇ-ਦੁਆਲੇ ਅੱਧ ਹੱਥ ਦੀ ਇੱਕ ਗੋਲ ਉਚਾਨ ਸੀ ਅਤੇ ਕੁਰਸੀ ਦੇ ਸਿਰ ਉੱਤੇ ਉਹ ਦੇ ਢਾਸਣੇ ਅਤੇ ਪਟੜੀਆਂ ਉਸੇ ਵਿੱਚੋਂ ਸਨ।
台の上には高さ半キュビトの丸い帯輪があった。そして台の上にあるその支柱と鏡板とはその一部をなしていた。
36 ੩੬ ਉਹ ਦੇ ਢਾਸਣਿਆਂ ਦੀਆਂ ਪੱਟੀਆਂ ਉੱਤੇ ਅਤੇ ਉਹ ਦੀਆਂ ਪਟੜੀਆਂ ਉੱਤੇ ਉਸ ਨੇ ਕਰੂਬ, ਸ਼ੇਰ ਅਤੇ ਖਜ਼ੂਰਾਂ ਦੇ ਬਿਰਛ ਹਰ ਇੱਕ ਦੇ ਵਿੱਤ ਅਨੁਸਾਰ ਉੱਕਰੇ ਅਤੇ ਆਲੇ-ਦੁਆਲੇ ਹਾਰ ਸਨ।
その支柱の表面と鏡板にはそれぞれの場所に、ケルビムと、ししと、しゅろを刻み、またその周囲に花飾りを施した。
37 ੩੭ ਇਸੇ ਤਰ੍ਹਾਂ ਉਸ ਨੇ ਦਸੇ ਕੁਰਸੀਆਂ ਬਣਾਈਆਂ ਉਨ੍ਹਾਂ ਦਾ ਇੱਕੋ ਹੀ ਸਾਂਚਾ, ਇੱਕੋ ਹੀ ਨਾਪ ਅਤੇ ਇੱਕੋ ਹੀ ਰੂਪ ਸੀ।
このようにして十個の台を造った。それはみな同じ鋳方、同じ寸法、同じ形であった。
38 ੩੮ ਉਸ ਨੇ ਪਿੱਤਲ ਦੀਆਂ ਦਸ ਹੌਦੀਆਂ ਬਣਾਈਆਂ ਅਤੇ ਇੱਕ-ਇੱਕ ਹੌਦੀ ਵਿੱਚ ਅੱਠ ਸੌ ਲੀਟਰ ਸਮਾਉਂਦਾ ਸੀ। ਹਰ ਇੱਕ ਹੌਦੀ ਚਾਰ ਹੱਥ ਦੀ ਸੀ। ਹਰ ਇੱਕ ਹੌਦੀ ਦਸਾਂ ਕੁਰਸੀਆਂ ਉੱਤੇ ਸੀ।
また青銅の洗盤を十個造った。洗盤はおのおの四十バテの水がはいり、洗盤はおのおの四キュビトであった。十個の台の上にはおのおの一つずつの洗盤があった。
39 ੩੯ ਉਸ ਪੰਜ ਕੁਰਸੀਆਂ ਭਵਨ ਦੇ ਸੱਜੇ ਪਾਸੇ ਅਤੇ ਪੰਜ ਭਵਨ ਦੇ ਖੱਬੇ ਪਾਸੇ ਰੱਖੀਆਂ ਅਤੇ ਉਹ ਸਾਗਰੀ ਹੌਦ ਉਸ ਨੇ ਭਵਨ ਦੇ ਸੱਜੇ ਪਾਸੇ ਪੂਰਬ ਵੱਲ ਦੱਖਣ ਦੇ ਸਾਹਮਣੇ ਰੱਖ ਦਿੱਤਾ।
その台の五個を宮の南の方に、五個を宮の北の方に置き、宮の東南の方に海をすえた。
40 ੪੦ ਹੂਰਾਮ ਨੇ ਉਨ੍ਹਾਂ ਹੌਦੀਆਂ, ਬਾਟੀਆਂ ਅਤੇ ਕੜਛਿਆਂ ਨੂੰ ਬਣਾਇਆ ਅਤੇ ਹੂਰਾਮ ਨੇ ਉਹ ਸਾਰਾ ਕੰਮ ਜਿਹੜਾ ਉਸ ਨੇ ਯਹੋਵਾਹ ਦੇ ਭਵਨ ਉੱਤੇ ਸੁਲੇਮਾਨ ਪਾਤਸ਼ਾਹ ਲਈ ਬਣਾਇਆ ਸੀ ਸੰਪੂਰਨ ਕੀਤਾ।
ヒラムはまたつぼと十能と鉢を造った。こうしてヒラムはソロモン王のために主の宮のすべての細工をなし終えた。
41 ੪੧ ਅਰਥਾਤ ਉਹ ਦੋ ਥੰਮ੍ਹ ਅਤੇ ਕੌਲਾਂ ਵਰਗੇ ਮੁਕਟ ਜਿਹੜੇ ਉਨ੍ਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ।
すなわち二本の柱と、その柱の頂にある柱頭の二つの玉と、柱の頂にある柱頭の二つの玉をおおう二つの網細工と、
42 ੪੨ ਉਨ੍ਹਾਂ ਦੋਹਾਂ ਜਾਲੀਆਂ ਦੇ ਚਾਰ ਸੌ ਅਨਾਰ ਅਰਥਾਤ ਹਰ ਇੱਕ ਜਾਲੀ ਲਈ ਅਨਾਰਾਂ ਦੀਆਂ ਦੋ ਕਤਾਰਾਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ।
その二つの網細工のためのざくろ四百。このざくろは一つの網細工に、二並びにつけて、柱の頂にある柱頭の二つの玉を巻いた。
43 ੪੩ ਉਹ ਦਸ ਕੁਰਸੀਆਂ ਅਤੇ ਉਨ੍ਹਾਂ ਕੁਰਸੀਆਂ ਦੀਆਂ ਦਸ ਹੌਦੀਆਂ।
また十個の台と、その台の上の十個の洗盤と、
44 ੪੪ ਇੱਕ ਸਾਗਰੀ ਹੌਦ ਅਤੇ ਸਾਗਰੀ ਹੌਦ ਦੇ ਹੇਠ ਬਾਰਾਂ ਬਲ਼ਦ।
一つの海と、その海の下の十二の牛とであった。
45 ੪੫ ਵਲਟੋਹੀਆਂ, ਬਾਟੀਆਂ ਅਤੇ ਕੜਛੇ ਅਤੇ ਇਹ ਸਾਰੇ ਭਾਂਡੇ ਜਿਹੜੇ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਦੇ ਵਾਸਤੇ ਬਣਾਏ, ਮਾਂਜੇ ਹੋਏ ਪਿੱਤਲ ਦੇ ਸਨ।
さてつぼと十能と鉢、すなわちヒラムがソロモン王のために造った主の宮のこれらの器はみな光のある青銅であった。
46 ੪੬ ਯਰਦਨ ਦੇ ਮੈਦਾਨ ਵਿੱਚ ਪਾਤਸ਼ਾਹ ਨੇ ਉਨ੍ਹਾਂ ਨੂੰ ਚੀਕਣੀ ਮਿੱਟੀ ਦੀ ਭੂਮੀ ਵਿੱਚ ਢਾਲਿਆ ਜਿਹੜੀ ਸੁੱਕੋਥ ਅਤੇ ਸਾਰਥਾਨ ਦੇ ਵਿਚਾਲੇ ਸੀ।
王はヨルダンの低地で、スコテとザレタンの間の粘土の地でこれらを鋳た。
47 ੪੭ ਸੁਲੇਮਾਨ ਨੇ ਇਹ ਸਾਰੇ ਭਾਂਡੇ ਨਾ ਤੋਲੇ। ਉਹ ਐਨੇ ਵੱਧ ਸਨ ਕਿ ਉਹ ਪਿੱਤਲ ਦੇ ਭਾਰ ਦਾ ਪਤਾ ਨਾ ਲਗਾ ਸਕੇ।
ソロモンはその器が非常に多かったので、皆それをはからずにおいた。その青銅の重さは、はかり得なかった。
48 ੪੮ ਸੁਲੇਮਾਨ ਨੇ ਇਹ ਸਾਰੇ ਭਾਂਡੇ ਬਣਾਏ ਜਿਹੜੇ ਯਹੋਵਾਹ ਦੇ ਭਵਨ ਲਈ ਸਨ ਅਰਥਾਤ ਸੋਨੇ ਦੀ ਜਗਵੇਦੀ ਅਤੇ ਸੋਨੇ ਦੀ ਮੇਜ਼ ਜਿਹ ਦੇ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ।
またソロモンは主の宮にあるもろもろの器を造った。すなわち金の祭壇と、供えのパンを載せる金の机、
49 ੪੯ ਕੁੰਦਨ ਸੋਨੇ ਦੇ ਸ਼ਮਾਦਾਨ ਪੰਜ ਸੱਜੇ ਪਾਸੇ ਵੱਲ ਅਤੇ ਪੰਜ ਖੱਬੇ ਪਾਸੇ ਵੱਲ ਵਿੱਚਲੀ ਕੋਠੜੀ ਦੇ ਅੱਗੇ ਅਤੇ ਸੋਨੇ ਦੇ ਫੁੱਲ, ਦੀਵੇ ਅਤੇ ਚਿਮਟੇ।
および純金の燭台。この燭台は本殿の前に、五つは南に、五つは北にあった。また金の花と、ともしび皿と、心かきと、
50 ੫੦ ਕੁੰਦਨ ਸੋਨੇ ਦੇ ਭਾਂਡੇ, ਬਾਟੇ, ਗੁਲਤਰਾਸ਼, ਕੌਲੀਆਂ ਅਤੇ ਅੰਗੀਠੀਆਂ ਨਾਲੇ ਸੋਨੇ ਦੇ ਕਬਜ਼ੇ ਜਿਹੜੇ ਅੰਦਰਲੇ ਭਵਨ ਦੇ ਦਰਵਾਜ਼ਿਆਂ ਲਈ ਅਰਥਾਤ ਅੱਤ ਪਵਿੱਤਰ ਸਥਾਨ ਲਈ ਅਤੇ ਭਵਨ ਦੇ ਦਰਵਾਜ਼ਿਆਂ ਲਈ ਅਰਥਾਤ ਹੈਕਲ ਲਈ।
純金の皿と、心切りばさみと、鉢と、香の杯と、心取り皿と、至聖所である宮の奥のとびらのためおよび、宮の拝殿のとびらのために、金のひじつぼを造った。
51 ੫੧ ਇਸ ਤਰ੍ਹਾਂ ਯਹੋਵਾਹ ਦੇ ਭਵਨ ਦਾ ਸਾਰਾ ਕੰਮ ਜਿਹੜਾ ਸੁਲੇਮਾਨ ਨੇ ਬਣਾਇਆ ਸੰਪੂਰਨ ਹੋਇਆ ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਚੀਜ਼ਾਂ ਅੰਦਰ ਲਿਆਇਆ ਅਰਥਾਤ ਸੋਨਾ, ਚਾਂਦੀ, ਅਤੇ ਭਾਂਡੇ। ਉਸ ਨੇ ਉਨ੍ਹਾਂ ਨੂੰ ਯਹੋਵਾਹ ਦੇ ਭਵਨ ਦੇ ਖਜ਼ਾਨੇ ਵਿੱਚ ਰੱਖ ਦਿੱਤਾ।
こうしてソロモン王が主の宮のために造るすべての細工は終った。そしてソロモンは父ダビデがささげた物、すなわち金銀および器物を携え入り、主の宮の宝蔵の中にたくわえた。