< 1 ਰਾਜਿਆਂ 8 >

1 ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ ਗੋਤਾਂ ਦੇ ਸਾਰੇ ਮੁਖੀਆਂ ਨੂੰ ਜੋ ਇਸਰਾਏਲੀਆਂ ਦੇ ਪੁਰਖਿਆਂ ਦੇ ਪ੍ਰਧਾਨ ਸਨ ਆਪਣੇ ਕੋਲ ਯਰੂਸ਼ਲਮ ਵਿੱਚ ਇਕੱਠੇ ਕੀਤਾ, ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ, ਉਤਾਹਾਂ ਲੈ ਆਉਣ।
ソロモンは主の契約の箱をダビデの町、すなわちシオンからかつぎ上ろうとして、イスラエルの長老たちと、すべての部族のかしらたちと、イスラエルの人々の氏族の長たちをエルサレムでソロモン王のもとに召し集めた。
2 ਇਸਰਾਏਲ ਦੇ ਸਾਰੇ ਮਨੁੱਖ ਸੁਲੇਮਾਨ ਪਾਤਸ਼ਾਹ ਕੋਲ ਏਥਾਨੀਮ ਮਹੀਨੇ ਦੇ ਪਰਬ ਉੱਤੇ ਜਿਹੜਾ ਸੱਤਵੇਂ ਮਹੀਨੇ ਵਿੱਚ ਹੁੰਦਾ ਹੈ ਇਕੱਠੇ ਹੋਏ।
イスラエルの人は皆エタニムの月すなわち七月の祭にソロモン王のもとに集まった。
3 ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਸੰਦੂਕ ਨੂੰ ਜਾਜਕਾਂ ਨੇ ਚੁੱਕਿਆ।
イスラエルの長老たちが皆来たので、祭司たちは箱を取りあげた。
4 ਉਹ ਯਹੋਵਾਹ ਦੇ ਸੰਦੂਕ ਨੂੰ, ਮੰਡਲੀ ਦੇ ਤੰਬੂ ਨੂੰ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜਿਹੜੇ ਤੰਬੂ ਵਿੱਚ ਸਨ ਉਤਾਹਾਂ ਲਿਆਏ। ਇਸ ਤਰ੍ਹਾਂ ਜਾਜਕ ਤੇ ਲੇਵੀ ਉਨ੍ਹਾਂ ਨੂੰ ਲਿਆਏ।
そして彼らは主の箱と、会見の幕屋と、幕屋にあるすべての聖なる器をかつぎ上った。すなわち祭司とレビびとがこれらの物をかつぎ上った。
5 ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਐਨੀਆਂ ਭੇਡਾਂ ਤੇ ਬਲ਼ਦ ਚੜ੍ਹਾਏ ਕਿ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸਕਦੀ ਸੀ, ਤੇ ਨਾ ਹੀ ਲੇਖਾ।
ソロモン王および彼のもとに集まったイスラエルの会衆は皆彼と共に箱の前で、羊と牛をささげたが、その数が多くて調べることも数えることもできなかった。
6 ਜਾਜਕ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਸਥਾਨ ਵਿੱਚ ਅਰਥਾਤ ਭਵਨ ਦੀ ਵਿਚਲੀ ਕੋਠੜੀ, ਅੱਤ ਪਵਿੱਤਰ ਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਹੇਠ ਲਿਆਏ।
祭司たちは主の契約の箱をその場所にかつぎ入れた。すなわち宮の本殿である至聖所のうちのケルビムの翼の下に置いた。
7 ਕਿਉਂ ਜੋ ਕਰੂਬੀਆਂ ਨੇ ਆਪਣੇ ਦੋਵੇਂ ਖੰਭ ਸੰਦੂਕ ਦੇ ਸਥਾਨ ਉੱਤੇ ਖਿਲਾਰੇ ਹੋਏ ਸਨ ਅਤੇ ਕਰੂਬੀਆਂ ਨੇ ਸੰਦੂਕ ਨੂੰ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਢੱਕਿਆ ਹੋਇਆ ਸੀ।
ケルビムは翼を箱の所に伸べていたので、ケルビムは上から箱とそのさおをおおった。
8 ਉਨ੍ਹਾਂ ਨੇ ਚੋਬਾਂ ਨੂੰ ਇਨ੍ਹਾਂ ਲੰਮਾ ਕੀਤਾ ਕਿ ਚੋਬਾਂ ਦੇ ਸਿਰੇ ਵਿਚਲੀ ਕੋਠੜੀ ਅੱਗੋਂ ਪਵਿੱਤਰ ਸਥਾਨ ਤੋਂ ਦਿਸਦੇ ਸਨ ਪਰ ਬਾਹਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹੀ ਹਨ।
さおは長かったので、さおの端が本殿の前の聖所から見えた。しかし外には見えなかった。そのさおは今日までそこにある。
9 ਸੰਦੂਕ ਵਿੱਚ ਉਨ੍ਹਾਂ ਦੋਹਾਂ ਪੱਥਰਾਂ ਦੀਆਂ ਫੱਟੀਆਂ ਤੋਂ ਬਿਨਾਂ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਉੱਥੇ ਹੋਰੇਬ ਵਿੱਚ ਰੱਖੀਆਂ ਸਨ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲੇ ਸਨ।
箱の内には二つの石の板のほか何もなかった。これはイスラエルの人々がエジプトの地から出たとき、主が彼らと契約を結ばれたときに、モーセがホレブで、それに納めたものである。
10 ੧੦ ਇਸ ਤਰ੍ਹਾਂ ਹੋਇਆ ਕਿ ਜਦ ਜਾਜਕ ਪਵਿੱਤਰ ਸਥਾਨ ਤੋਂ ਨਿੱਕਲੇ ਤਦ ਉਸ ਬੱਦਲ ਨੇ ਯਹੋਵਾਹ ਦੇ ਭਵਨ ਨੂੰ ਇਸ ਤਰ੍ਹਾਂ ਭਰ ਦਿੱਤਾ
そして祭司たちが聖所から出たとき、雲が主の宮に満ちたので、
11 ੧੧ ਕਿ ਜਾਜਕ ਬੱਦਲ ਦੇ ਕਾਰਨ ਉਪਾਸਨਾ ਕਰਨ ਲਈ ਖੜ੍ਹੇ ਨਾ ਹੋ ਸਕੇ ਕਿਉਂ ਜੋ ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਸੀ।
祭司たちは雲のために立って仕えることができなかった。主の栄光が主の宮に満ちたからである。
12 ੧੨ ਸੁਲੇਮਾਨ ਨੇ ਆਖਿਆ ਕਿ ਯਹੋਵਾਹ ਨੇ ਫ਼ਰਮਾਇਆ ਸੀ ਕਿ ਉਹ ਘੁੱਪ ਹਨ੍ਹੇਰੇ ਵਿੱਚ ਵੱਸੇਗਾ।
そこでソロモンは言った、「主は日を天に置かれた。しかも主は自ら濃き雲の中に住まおうと言われた。
13 ੧੩ ਮੈਂ ਜ਼ਰੂਰ ਤੇਰੇ ਲਈ ਇੱਕ ਉੱਚਾ ਭਵਨ ਜਿੱਥੇ ਤੂੰ ਸਦਾ ਤੱਕ ਰਹੇਂ ਬਣਾਇਆ।
わたしはあなたのために高き家、とこしえのみすまいを建てた」。
14 ੧੪ ਤਦ ਰਾਜੇ ਨੇ ਇਸਰਾਏਲ ਦੀ ਸਾਰੀ ਸਭਾ ਵੱਲ ਆਪਣਾ ਮੂੰਹ ਫੇਰ ਕੇ ਉਨ੍ਹਾਂ ਨੂੰ ਬਰਕਤ ਦਿੱਤੀ ਤੇ ਇਸਰਾਏਲ ਦੀ ਸਾਰੀ ਸਭਾ ਖੜ੍ਹੀ ਰਹੀ।
王は身をめぐらして、イスラエルのすべての会衆を祝福した。その時イスラエルのすべての会衆は立っていた。
15 ੧੫ ਉਸ ਨੇ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ ਜਿਸ ਨੇ ਮੇਰੇ ਪਿਤਾ ਦਾਊਦ ਨਾਲ ਆਪਣੇ ਮੂੰਹ ਨਾਲ ਬਚਨ ਕੀਤਾ ਅਤੇ ਆਪਣੇ ਹੱਥ ਨਾਲ ਉਹ ਨੂੰ ਪੂਰਾ ਵੀ ਕੀਤਾ।
彼は言った、「イスラエルの神、主はほむべきかな。主はその口をもってわたしの父ダビデに約束されたことを、その手をもってなし遂げられた。主は言われた、
16 ੧੬ ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਮੈਂ ਆਪਣਾ ਭਵਨ ਬਣਾਉਣ ਲਈ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਕਿ ਮੇਰਾ ਨਾਮ ਉੱਥੇ ਰਹੇ, ਪਰ ਮੈਂ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਹੋਵੇ।
『わが民イスラエルをエジプトから導き出した日から、わたしはわたしの名を置くべき宮を建てるために、イスラエルのもろもろの部族のうちから、どの町をも選んだことがなかった。ただダビデを選んで、わが民イスラエルの上に立たせた』と。
17 ੧੭ ਅਤੇ ਮੇਰੇ ਪਿਤਾ ਦਾਊਦ ਦੇ ਦਿਲ ਵਿੱਚ ਸੀ ਕਿ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਲਈ ਇੱਕ ਭਵਨ ਬਣਾਵੇ
イスラエルの神、主の名のために宮を建てることは、わたしの父ダビデの心にあった。
18 ੧੮ ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਆਖਿਆ, ਇਸ ਲਈ ਕਿ ਤੇਰੇ ਮਨ ਵਿੱਚ ਮੇਰੇ ਨਾਮ ਲਈ ਭਵਨ ਬਣਾਉਣ ਦੀ ਇੱਛਾ ਸੀ ਤਾਂ ਤੂੰ ਚੰਗਾ ਕੀਤਾ ਕਿ ਇਹ ਤੇਰੇ ਮਨ ਵਿੱਚ ਸੀ।
しかし主はわたしの父ダビデに言われた、『わたしの名のために宮を建てることはあなたの心にあった。あなたの心にこの事のあったのは結構である。
19 ੧੯ ਤਾਂ ਵੀ ਤੂੰ ਇਸ ਭਵਨ ਨੂੰ ਨਹੀਂ ਬਣਾਵੇਂਗਾ ਸਗੋਂ ਤੇਰਾ ਪੁੱਤਰ ਜਿਹੜਾ ਤੇਰੀ ਅੰਸ ਤੋਂ ਨਿੱਕਲੇਗਾ ਉਹ ਮੇਰੇ ਨਾਮ ਲਈ ਭਵਨ ਬਣਾਵੇਗਾ।
けれどもあなたはその宮を建ててはならない。あなたの身から出るあなたの子がわたしの名のために宮を建てるであろう』と。
20 ੨੦ ਸੋ ਯਹੋਵਾਹ ਨੇ ਆਪਣਾ ਉਹ ਬਚਨ ਪੂਰਾ ਕੀਤਾ ਹੈ ਜੋ ਉਸ ਨੇ ਕਿਹਾ ਸੀ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਇਹ ਭਵਨ ਬਣਾਇਆ ਹੈ।
そして主はその言われた言葉を行われた。すなわちわたしは父ダビデに代って立ち、主が言われたように、イスラエルの位に座し、イスラエルの神、主の名のために宮を建てた。
21 ੨੧ ਉੱਥੇ ਮੈਂ ਸੰਦੂਕ ਲਈ ਥਾਂ ਰੱਖਿਆ ਹੈ ਜਿਸ ਵਿੱਚ ਯਹੋਵਾਹ ਦਾ ਨੇਮ ਹੈ ਜੋ ਉਸ ਨੇ ਸਾਡੇ ਪੁਰਖਿਆਂ ਨਾਲ ਬੰਨ੍ਹਿਆ ਜਦ ਉਸ ਨੇ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਿਆ।
わたしはまたそこに主の契約を納めた箱のために一つの場所を設けた。その契約は主がわれわれの先祖をエジプトの地から導き出された時に、彼らと結ばれたものである」。
22 ੨੨ ਤਦ ਸੁਲੇਮਾਨ ਯਹੋਵਾਹ ਦੀ ਜਗਵੇਦੀ ਦੇ ਅੱਗੇ ਇਸਰਾਏਲ ਦੀ ਸਾਰੀ ਸਭਾ ਦੇ ਸਾਹਮਣੇ ਖੜ੍ਹਾ ਹੋਇਆ ਅਤੇ ਆਪਣੇ ਹੱਥ ਅਕਾਸ਼ ਵੱਲ ਚੁੱਕੇ।
ソロモンはイスラエルの全会衆の前で、主の祭壇の前に立ち、手を天に伸べて、
23 ੨੩ ਉਸ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੇਰੇ ਜਿਹਾ ਉਤਾਹਾਂ ਸਵਰਗ ਵਿੱਚ ਅਥਵਾ ਹੇਠਾਂ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਨੇਮ ਅਤੇ ਕਿਰਪਾ ਆਪਣੇ ਦਾਸਾਂ ਨਾਲ ਕਾਇਮ ਰੱਖਦਾ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਚੱਲਦੇ ਹਨ।
言った、「イスラエルの神、主よ、上の天にも、下の地にも、あなたのような神はありません。あなたは契約を守られ、心をつくしてあなたの前に歩むあなたのしもべらに、いつくしみを施し、
24 ੨੪ ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ। ਤੂੰ ਆਪਣੇ ਮੂੰਹ ਤੋਂ ਬਚਨ ਦਿੱਤਾ ਅਤੇ ਆਪਣੇ ਹੱਥ ਨਾਲ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ।
あなたのしもべであるわたしの父ダビデに約束されたことを守られました。あなたが口をもって約束されたことを、手をもってなし遂げられたことは、今日見るとおりであります。
25 ੨੫ ਇਸ ਲਈ ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਤੇ ਆਪਣੇ ਦਾਸ ਦਾਊਦ ਨਾਲ ਜੋ ਬਚਨ ਕੀਤਾ ਪੂਰਾ ਕਰ ਕਿ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਥਾਂ ਮਨੁੱਖ ਦੀ ਥੁੜ ਨਾ ਹੋਵੇਗੀ ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਕਿ ਉਹ ਮੇਰੇ ਸਨਮੁਖ ਉਸੇ ਤਰ੍ਹਾਂ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈਂ।
それゆえ、イスラエルの神、主よ、あなたのしもべであるわたしの父ダビデに、あなたが約束して『おまえがわたしの前に歩んだように、おまえの子孫が、その道を慎んで、わたしの前に歩むならば、おまえにはイスラエルの位に座する人が、わたしの前に欠けることはないであろう』と言われたことを、ダビデのために守ってください。
26 ੨੬ ਹੁਣ ਹੇ ਇਸਰਾਏਲ ਦੇ ਪਰਮੇਸ਼ੁਰ, ਤੇਰਾ ਬਚਨ ਜਿਹੜਾ ਤੂੰ ਮੇਰੇ ਪਿਤਾ ਦਾਊਦ ਆਪਣੇ ਦਾਸ ਨਾਲ ਕੀਤਾ ਸੱਚਾ ਠਹਿਰਾਇਆ ਜਾਵੇ।
イスラエルの神よ、どうぞ、あなたのしもべであるわたしの父ダビデに言われた言葉を確認してください。
27 ੨੭ ਭਲਾ, ਪਰਮੇਸ਼ੁਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ?
しかし神は、はたして地上に住まわれるでしょうか。見よ、天も、いと高き天もあなたをいれることはできません。ましてわたしの建てたこの宮はなおさらです。
28 ੨੮ ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਅਤੇ ਉਸ ਦੁਹਾਈ ਅਤੇ ਬੇਨਤੀ ਨੂੰ ਸੁਣ ਲੈ ਜੋ ਤੇਰਾ ਦਾਸ ਅੱਜ ਤੇਰੇ ਸਾਹਮਣੇ ਪ੍ਰਾਰਥਨਾ ਕਰਦਾ ਹੈ।
しかしわが神、主よ、しもべの祈と願いを顧みて、しもべがきょう、あなたの前にささげる叫びと祈をお聞きください。
29 ੨੯ ਤੇਰੀਆਂ ਅੱਖਾਂ ਰਾਤ-ਦਿਨ ਇਸ ਭਵਨ ਵੱਲ ਖੁੱਲ੍ਹੀਆਂ ਰਹਿਣ ਅਰਥਾਤ ਇਸ ਸਥਾਨ ਵੱਲ ਜਿਸ ਦੇ ਵਿਖੇ ਤੂੰ ਫ਼ਰਮਾਇਆ ਸੀ ਕਿ ਮੇਰਾ ਨਾਮ ਉੱਥੇ ਰਹੇਗਾ, ਆਪਣੇ ਦਾਸ ਦੀ ਬੇਨਤੀ ਨੂੰ ਜੋ ਉਹ ਇਸ ਸਥਾਨ ਵੱਲ ਕਰੇ ਸੁਣ ਲਈਂ।
あなたが『わたしの名をそこに置く』と言われた所、すなわち、この宮に向かって夜昼あなたの目をお開きください。しもべがこの所に向かって祈る祈をお聞きください。
30 ੩੦ ਆਪਣੇ ਦਾਸ ਦੀ ਅਤੇ ਆਪਣੀ ਪਰਜਾ ਇਸਰਾਏਲ ਦੀਆਂ ਬੇਨਤੀਆਂ ਨੂੰ ਸੁਣ ਲਈਂ ਜਦ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ, ਸਗੋਂ ਆਪਣੇ ਸਵਰਗੀ ਭਵਨ ਵਿੱਚੋਂ ਸੁਣ ਲਈਂ ਅਤੇ ਸੁਣ ਕੇ ਮਾਫ਼ ਕਰੀਂ।
しもべと、あなたの民イスラエルがこの所に向かって祈る時に、その願いをお聞きください。あなたのすみかである天で聞き、聞いておゆるしください。
31 ੩੧ ਜੇ ਕੋਈ ਮਨੁੱਖ ਆਪਣੇ ਗੁਆਂਢੀ ਦੇ ਵਿਰੁੱਧ ਪਾਪ ਕਰੇ ਅਤੇ ਉਸ ਤੋਂ ਸਹੁੰ ਖਵਾਈ ਜਾਵੇ ਅਤੇ ਉਹ ਸਹੁੰ ਇਸ ਭਵਨ ਦੀ ਜਗਵੇਦੀ ਅੱਗੇ ਖਾਧੀ ਜਾਵੇ।
もし人がその隣り人に対して罪を犯し、誓いをすることを求められる時、来てこの宮であなたの祭壇の前に誓うならば、
32 ੩੨ ਤਾਂ ਤੂੰ ਸਵਰਗ ਵਿੱਚੋਂ ਸੁਣ ਲਈਂ ਅਤੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਇਸ ਤਰ੍ਹਾਂ ਕਰੀਂ ਕਿ ਬੁਰੇ ਨੂੰ ਤੂੰ ਦੋਸ਼ੀ ਠਹਿਰਾਵੇਂ ਕਿ ਉਹ ਦਾ ਕੀਤਾ ਉਹ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਹ ਦੇ ਧਰਮ ਅਨੁਸਾਰ ਉਹ ਨੂੰ ਬਦਲਾ ਦਿੱਤਾ ਜਾਵੇ।
あなたは天で聞いて行い、あなたのしもべらをさばき、悪人を罰して、そのおこないの報いをそのこうべに帰し、義人を義として、その義にしたがって、その人に報いてください。
33 ੩੩ ਜਦ ਤੇਰੀ ਪਰਜਾ ਇਸਰਾਏਲ ਵੈਰੀ ਦੇ ਅੱਗਿਓਂ ਇਸ ਲਈ ਮਾਰੀ ਜਾਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਤਾਂ ਜੇ ਉਹ ਤੇਰੀ ਵੱਲ ਫਿਰਨ ਤੇ ਤੇਰੇ ਨਾਮ ਨੂੰ ਮੰਨ ਲੈਣ ਤੇ ਤੇਰੇ ਸਨਮੁਖ ਇਸ ਭਵਨ ਵਿੱਚ ਪ੍ਰਾਰਥਨਾ ਅਤੇ ਬੇਨਤੀ ਕਰਨ।
もしあなたの民イスラエルが、あなたに対して罪を犯したために敵の前に敗れた時、あなたに立ち返って、あなたの名をあがめ、この宮であなたに祈り願うならば、
34 ੩੪ ਤਦ ਤੂੰ ਸਵਰਗ ਤੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਅਤੇ ਉਨ੍ਹਾਂ ਨੂੰ ਉਸ ਦੇਸ ਵਿੱਚ ਜੋ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਹੈ ਮੋੜ ਲਿਆਵੀਂ।
あなたは天にあって聞き、あなたの民イスラエルの罪をゆるして、あなたが彼らの先祖に賜わった地に彼らを帰らせてください。
35 ੩੫ ਜਦ ਅਕਾਸ਼ ਬੰਦ ਹੋਵੇ ਅਤੇ ਮੀਂਹ ਇਸ ਲਈ ਨਾ ਪਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਤਾਂ ਜੇ ਉਹ ਇਸ ਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨ ਲੈਣ ਅਤੇ ਆਪਣੇ ਪਾਪਾਂ ਤੋਂ ਮੁੜਨ ਜਦ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ ਹੋਵੇ।
もし彼らがあなたに罪を犯したために、天が閉ざされて雨がなく、あなたが彼らを苦しめられる時、彼らがこの所に向かって祈り、あなたの名をあがめ、その罪を離れるならば、
36 ੩੬ ਤਦ ਤੂੰ ਸਵਰਗ ਤੋਂ ਸੁਣ ਕੇ ਆਪਣੇ ਦਾਸਾਂ ਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਤਾਂ ਜੋ ਤੂੰ ਉਨ੍ਹਾਂ ਨੂੰ ਉਹ ਚੰਗਾ ਰਾਹ ਜਿਹ ਦੇ ਵਿੱਚ ਉਨ੍ਹਾਂ ਨੂੰ ਤੁਰਨਾ ਚਾਹੀਦਾ ਹੈ ਸਿਖਾਵੇਂ ਅਤੇ ਆਪਣੇ ਦੇਸ ਵਿੱਚ ਜੋ ਤੂੰ ਆਪਣੀ ਪਰਜਾ ਨੂੰ ਵਿਰਸੇ ਵਿੱਚ ਦਿੱਤਾ ਹੈ ਮੀਂਹ ਵਰਾਈਂ।
あなたは天で聞き、あなたのしもべ、あなたの民イスラエルの罪をゆるし、彼らに歩むべき良い道を教えて、あなたが、あなたの民に嗣業として与えられた地に雨を降らせてください。
37 ੩੭ ਜੇ ਦੇਸ ਵਿੱਚ ਕਾਲ ਜਾਂ ਬਵਾ ਪੈ ਜਾਵੇ ਜਾਂ ਔੜ ਜਾਂ ਕੁੰਗੀ ਜਾਂ ਸਲਾ ਜਾਂ ਸੁੰਡੀ ਟੋਕਾ ਆ ਪਵੇ ਅਤੇ ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਫਾਟਕਾਂ ਨੂੰ ਘੇਰ ਲੈਣ ਅਤੇ ਜੇ ਕੋਈ ਕਸ਼ਟ ਜਾਂ ਰੋਗ ਆ ਪਵੇ।
もし国にききんがあるか、もしくは疫病、立ち枯れ、腐り穂、いなご、青虫があるか、もしくは敵のために町の中に攻め囲まれることがあるか、どんな災害、どんな病気があっても、
38 ੩੮ ਜੋ ਬੇਨਤੀ ਜਾਂ ਅਰਦਾਸ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਤੋਂ ਕੀਤੀ ਜਾਵੇ ਜੋ ਆਪਣੇ ਹੀ ਮਨ ਦਾ ਕਸ਼ਟ ਜਾਣੇ ਅਤੇ ਆਪਣੇ ਹੱਥ ਇਸ ਭਵਨ ਵੱਲ ਅੱਡੇ।
もし、だれでも、あなたの民イスラエルがみな、おのおのその心の悩みを知って、この宮に向かい、手を伸べるならば、どんな祈、どんな願いでも、
39 ੩੯ ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਕੰਮ ਕਰੀਂ ਅਤੇ ਹਰ ਮਨੁੱਖ ਨੂੰ ਉਹ ਦੀਆਂ ਸਾਰੀਆਂ ਚਾਲਾਂ ਅਨੁਸਾਰ ਬਦਲਾ ਦੇਈਂ ਜਿਸ ਦੇ ਦਿਲ ਨੂੰ ਤੂੰ ਜਾਣਦਾ ਹੈਂ ਕਿਉਂ ਜੋ ਤੂੰ ਹਾਂ ਤੂੰ ਹੀ ਮਨੁੱਖਾਂ ਦੇ ਦਿਲਾਂ ਨੂੰ ਜਾਣਦਾ ਹੈਂ।
あなたは、あなたのすみかである天で聞いてゆるし、かつ行い、おのおのの人に、その心を知っておられるゆえ、そのすべての道にしたがって報いてください。ただ、あなただけ、すべての人の心を知っておられるからです。
40 ੪੦ ਤਾਂ ਜੋ ਉਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਉਹ ਉਸ ਭੂਮੀ ਉੱਤੇ ਗੁਜ਼ਾਰਨ ਜਿਹ ਨੂੰ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਹੈ ਤੇਰੇ ਕੋਲੋਂ ਡਰਨ।
あなたが、われわれの先祖に賜わった地に、彼らの生きながらえる日の間、常にあなたを恐れさせてください。
41 ੪੧ ਨਾਲੇ ਉਸ ਪਰਦੇਸੀ ਦੇ ਵਿਖੇ ਵੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ ਪਰ ਦੂਰ ਦੇਸ ਤੋਂ ਤੇਰੇ ਨਾਮ ਦੇ ਕਾਰਨ ਆਇਆ ਹੈ।
またあなたの民イスラエルの者でなく、あなたの名のために遠い国から来る異邦人が、
42 ੪੨ ਕਿਉਂ ਜੋ ਉਹ ਤੇਰਾ ਵੱਡਾ ਨਾਮ, ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਦੀ ਖ਼ਬਰ ਸੁਣਨਗੇ ਸੋ ਜਦ ਉਹ ਆਵੇ ਅਤੇ ਇਸ ਭਵਨ ਵੱਲ ਬੇਨਤੀ ਕਰੇ।
それは彼らがあなたの大いなる名と、強い手と、伸べた腕とについて聞き及ぶからです、もしきて、この宮に向かって祈るならば、
43 ੪੩ ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰਾ ਭੈਅ ਮੰਨਣ ਜਿਵੇਂ ਤੇਰੀ ਪਰਜਾ ਇਸਰਾਏਲ ਕਰਦੀ ਹੈ ਅਤੇ ਜਾਣ ਲੈਣ ਕਿ ਇਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਉਂਦਾ ਹੈ।
あなたは、あなたのすみかである天で聞き、すべて異邦人があなたに呼び求めることをかなえさせてください。そうすれば、地のすべての民は、あなたの民イスラエルのように、あなたの名を知り、あなたを恐れ、またわたしが建てたこの宮があなたの名によって呼ばれることを知るにいたるでしょう。
44 ੪੪ ਜਦ ਤੇਰੀ ਪਰਜਾ ਆਪਣੇ ਵੈਰੀ ਨਾਲ ਯੁੱਧ ਕਰਨ ਲਈ ਨਿੱਕਲੇ ਜਿਸ ਰਾਹ ਤੋਂ ਤੂੰ ਉਨ੍ਹਾਂ ਨੂੰ ਭੇਜੇਂ ਅਤੇ ਯਹੋਵਾਹ ਅੱਗੇ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਬੇਨਤੀ ਕਰਨ।
あなたの民が敵と戦うために、あなたがつかわされる道を通って出て行くとき、もし彼らがあなたの選ばれた町、わたしがあなたの名のために建てた宮の方に向かって、主に祈るならば、
45 ੪੫ ਤਾਂ ਤੂੰ ਸਵਰਗ ਤੋਂ ਉਨ੍ਹਾਂ ਦੀ ਪ੍ਰਾਰਥਨਾ ਅਤੇ ਉਨ੍ਹਾਂ ਦੀ ਬੇਨਤੀ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ।
あなたは天で、彼らの祈と願いを聞いて彼らをお助けください。
46 ੪੬ ਜੇ ਉਹ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਅਜਿਹਾ ਨਹੀਂ ਜੋ ਪਾਪ ਨਾ ਕਰੇ ਅਤੇ ਤੂੰ ਉਨ੍ਹਾਂ ਨਾਲ ਕ੍ਰੋਧਵਾਨ ਹੋਵੇਂ ਅਤੇ ਉਨ੍ਹਾਂ ਨੂੰ ਵੈਰੀ ਦੇ ਹੱਥ ਵਿੱਚ ਇਸ ਤਰ੍ਹਾਂ ਦੇ ਦੇਵੇਂ ਕਿ ਉਹ ਉਨ੍ਹਾਂ ਨੂੰ ਬੰਦੀ ਬਣਾ ਕੇ ਵੈਰੀ ਦੇ ਦੇਸ ਲੈ ਜਾਣ ਭਾਵੇਂ ਦੂਰ ਭਾਵੇਂ ਨੇੜੇ।
彼らがあなたに対して罪を犯すことがあって、人は罪を犯さない者はないのです、あなたが彼らを怒り、彼らを敵にわたし、敵が彼らを捕虜として遠近にかかわらず、敵の地に引いて行く時、
47 ੪੭ ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਉਹ ਬੰਦੀ ਬਣ ਕੇ ਪਹੁੰਚਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ।
もし彼らが捕われていった地で、みずから省みて悔い、自分を捕えていった者の地で、あなたに願い、『われわれは罪を犯しました、そむいて悪を行いました』と言い、
48 ੪੮ ਅਤੇ ਇਸ ਤਰ੍ਹਾਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਦੀ ਬਣਾਇਆ ਉਹ ਤੇਰੀ ਵੱਲ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ ਵੱਲ ਬੇਨਤੀ ਕਰਨ ਜਿਹੜਾ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ।
自分を捕えていった敵の地で、心をつくし、精神をつくしてあなたに立ち返り、あなたが彼らの先祖に与えられた地、あなたが選ばれた町、わたしがあなたの名のために建てた宮の方に向かって、あなたに祈るならば、
49 ੪੯ ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਉਨ੍ਹਾਂ ਦੀ ਪ੍ਰਾਰਥਨਾ ਅਤੇ ਬੇਨਤੀ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ।
あなたのすみかである天で、彼らの祈と願いを聞いて、彼らを助け、
50 ੫੦ ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰਾ ਪਾਪ ਕੀਤਾ ਉਨ੍ਹਾਂ ਦਿਆਂ ਸਾਰਿਆਂ ਅਪਰਾਧਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਨੇ ਤੇਰੀ ਉਲੰਘਣਾ ਕੀਤੀ ਮਾਫ਼ ਕਰੀਂ ਅਤੇ ਉਹ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਅੱਗੇ ਦਯਾ ਪ੍ਰਾਪਤ ਕਰਨ ਤਾਂ ਜੋ ਉਹ ਉਨ੍ਹਾਂ ਉੱਤੇ ਰਹਿਮ ਕਰਨ।
あなたの民が、あなたに対して犯した罪と、あなたに対して行ったすべてのあやまちをゆるし、彼らを捕えていった者の前で、彼らにあわれみを得させ、その人々が彼らをあわれむようにしてください。
51 ੫੧ ਕਿਉਂ ਜੋ ਇਹ ਤੇਰੀ ਪਰਜਾ ਤੇ ਤੇਰੀ ਵਿਰਾਸਤ ਹੈ ਜਿਹ ਨੂੰ ਤੂੰ ਮਿਸਰ ਤੋਂ ਲੋਹੇ ਦੀ ਭੱਠੀ ਵਿੱਚੋਂ ਕੱਢਿਆ ਹੈ।
(彼らはあなたがエジプトから、鉄のかまどの中から導き出されたあなたの民、あなたの嗣業であるからです)。
52 ੫੨ ਤਾਂ ਜੋ ਤੇਰੀਆਂ ਅੱਖਾਂ ਆਪਣੇ ਦਾਸ ਦੀ ਅਰਦਾਸ ਵੱਲ ਅਤੇ ਆਪਣੀ ਪਰਜਾ ਇਸਰਾਏਲ ਦੀ ਅਰਦਾਸ ਵੱਲ ਖੁੱਲ੍ਹੀਆਂ ਰਹਿਣ ਕਿ ਤੂੰ ਉਨ੍ਹਾਂ ਦੀ ਸਾਰੀ ਦੁਹਾਈ ਨੂੰ ਜੋ ਉਹ ਤੇਰੇ ਅੱਗੇ ਦੇਣ ਸੁਣੇਂ।
どうぞ、しもべの願いと、あなたの民イスラエルの願いに、あなたの目を開き、すべてあなたに呼び求める時、彼らの願いをお聞きください。
53 ੫੩ ਕਿਉਂ ਜੋ ਤੂੰ ਹੇ ਪ੍ਰਭੂ ਯਹੋਵਾਹ, ਉਨ੍ਹਾਂ ਨੂੰ ਧਰਤੀ ਦੇ ਸਾਰੇ ਲੋਕਾਂ ਤੋਂ ਆਪਣੀ ਵਿਰਾਸਤ ਹੋਣ ਲਈ ਵੱਖਰਾ ਕੀਤਾ ਜਿਵੇਂ ਤੂੰ ਆਪਣੇ ਦਾਸ ਮੂਸਾ ਦੇ ਰਾਹੀਂ ਬਚਨ ਕੀਤਾ ਜਦ ਤੂੰ ਸਾਡੇ ਪੁਰਖਿਆਂ ਨੂੰ ਮਿਸਰ ਤੋਂ ਕੱਢਿਆ।
あなたは彼らを地のすべての民のうちから区別して、あなたの嗣業とされたからです。主なる神よ、あなたがわれわれの先祖をエジプトから導き出された時、モーセによって言われたとおりです」。
54 ੫੪ ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਇਹ ਸਾਰੀ ਬੇਨਤੀ ਤੇ ਅਰਦਾਸ ਯਹੋਵਾਹ ਦੇ ਅੱਗੇ ਕਰ ਚੁੱਕਿਆ ਤਾਂ ਉਹ ਯਹੋਵਾਹ ਦੀ ਜਗਵੇਦੀ ਦੇ ਅੱਗਿਓਂ ਉੱਠ ਖੜ੍ਹਾ ਹੋਇਆ ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ।
ソロモンはこの祈と願いをことごとく主にささげ終ると、それまで天に向かって手を伸べ、ひざまずいていた主の祭壇の前から立ちあがり、
55 ੫੫ ਉਹ ਖੜ੍ਹਾ ਹੋ ਗਿਆ ਅਤੇ ਉਸ ਇਸਰਾਏਲ ਦੀ ਸਾਰੀ ਸਭਾ ਨੂੰ ਉੱਚੀ ਅਵਾਜ਼ ਨਾਲ ਬਰਕਤ ਦਿੱਤੀ ਕਿ
立って大声でイスラエルの全会衆を祝福して言った、
56 ੫੬ ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁੱਖ ਦਿੱਤਾ ਜਿਵੇਂ ਉਸ ਬਚਨ ਕੀਤਾ ਸੀ। ਉਸ ਸਾਰੇ ਚੰਗੇ ਬਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੂਸਾ ਦੇ ਰਾਹੀਂ ਕੀਤਾ ਇੱਕ ਵੀ ਗੱਲ ਖਾਲੀ ਨਾ ਗਈ।
「主はほむべきかな。主はすべて約束されたように、その民イスラエルに太平を賜わった。そのしもべモーセによって仰せられたその良き約束は皆一つもたがわなかった。
57 ੫੭ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ-ਸੰਗ ਹੋਵੇ ਜਿਵੇਂ ਉਹ ਸਾਡੇ ਪੁਰਖਿਆਂ ਦੇ ਨਾਲ ਸੀ, ਉਹ ਨਾ ਸਾਨੂੰ ਤਿਆਗੇ ਅਤੇ ਨਾ ਸਾਨੂੰ ਛੱਡੇ।
われわれの神がわれわれの先祖と共におられたように、われわれと共におられるように。われわれを離れず、またわれわれを見捨てられないように。
58 ੫੮ ਉਹ ਸਾਡੇ ਮਨਾਂ ਨੂੰ ਆਪਣੀ ਵੱਲ ਫੇਰੇ ਕਿ ਅਸੀਂ ਉਹ ਦੇ ਸਾਰੇ ਰਾਹਾਂ ਵਿੱਚ ਚੱਲੀਏ ਅਤੇ ਉਹ ਦੇ ਹੁਕਮ ਬਿਧੀਆਂ ਤੇ ਨਿਆਂ ਮੰਨੀਏ ਜਿਨ੍ਹਾਂ ਦਾ ਉਸ ਸਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ।
われわれの心を主に傾けて、主のすべての道に歩ませ、われわれの先祖に命じられた戒めと定めと、おきてとを守らせられるように。
59 ੫੯ ਅਤੇ ਇਹ ਮੇਰੀਆਂ ਗੱਲਾਂ ਜਿਨ੍ਹਾਂ ਦੇ ਨਾਲ ਮੈਂ ਯਹੋਵਾਹ ਅੱਗੇ ਅਰਦਾਸ ਕੀਤੀ ਯਹੋਵਾਹ ਸਾਡੇ ਪਰਮੇਸ਼ੁਰ ਦੇ ਨੇੜੇ ਦਿਨ ਰਾਤ ਰਹਿਣ ਕਿ ਉਹ ਆਪਣੇ ਦਾਸ ਦੇ ਹੱਕ ਦਾ ਨਿਆਂ ਕਰੇ ਨਾਲੇ ਆਪਣੀ ਪਰਜਾ ਇਸਰਾਏਲ ਦੇ ਹੱਕ ਦਾ ਨਿਆਂ ਰੋਜ਼ ਕਾਇਮ ਰੱਖੋ।
主の前にわたしが述べたこれらの願いの言葉が、日夜われわれの神、主に覚えられるように。そして主は日々の事に、しもべを助け、主の民イスラエルを助けられるように。
60 ੬੦ ਤਾਂ ਜੋ ਧਰਤੀ ਦੇ ਸਾਰੇ ਲੋਕ ਜਾਣ ਲੈਣ ਕਿ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਹੋਰ ਕੋਈ ਨਹੀਂ।
そうすれば、地のすべての民は主が神であることと、他に神のないことを知るに至るであろう。
61 ੬੧ ਤੁਹਾਡਾ ਮਨ ਯਹੋਵਾਹ ਸਾਡੇ ਪਰਮੇਸ਼ੁਰ ਲਈ ਸੰਪੂਰਨ ਹੋਵੇ ਕਿ ਤੁਸੀਂ ਉਹ ਦੀਆਂ ਬਿਧੀਆਂ ਵਿੱਚ ਚੱਲੋ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਕਰੋ ਜਿਵੇਂ ਅੱਜ ਦੇ ਦਿਨ ਹੁੰਦਾ ਹੈ।
それゆえ、あなたがたは、今日のようにわれわれの神、主に対して、心は全く真実であり、主の定めに歩み、主の戒めを守らなければならない」。
62 ੬੨ ਪਾਤਸ਼ਾਹ ਨੇ ਸਾਰੇ ਇਸਰਾਏਲ ਦੇ ਨਾਲ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ।
そして王および王と共にいるすべてのイスラエルびとは主の前に犠牲をささげた。
63 ੬੩ ਸੋ ਸੁਲੇਮਾਨ ਨੇ ਸੁੱਖ-ਸਾਂਦ ਦੀਆਂ ਬਲੀਆਂ ਲਈ ਜਿਹ ਨੂੰ ਉਸ ਨੇ ਯਹੋਵਾਹ ਅੱਗੇ ਚੜ੍ਹਾਇਆ ਬਾਈ ਹਜ਼ਾਰ ਬਲ਼ਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਸਨ। ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਅਰਪਣ ਕੀਤਾ।
ソロモンは酬恩祭として牛二万二千頭、羊十二万頭を主にささげた。こうして王とイスラエルの人々は皆主の宮を奉献した。
64 ੬੪ ਉਸ ਦਿਨ ਪਾਤਸ਼ਾਹ ਨੇ ਉਸ ਵਿਹੜੇ ਦੇ ਵਿਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਠਹਿਰਾਇਆ ਅਤੇ ਉਸ ਨੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਦੀ ਚਰਬੀ ਉੱਥੇ ਇਸ ਲਈ ਚੜ੍ਹਾਈ ਕਿ ਪਿੱਤਲ ਦੀ ਜਗਵੇਦੀ ਜਿਹੜੀ ਯਹੋਵਾਹ ਦੇ ਅੱਗੇ ਸੀ ਛੋਟੀ ਸੀ ਅਤੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਤੇ ਸੁੱਖ-ਸਾਂਦ ਦੀਆਂ ਬਲੀਆਂ ਦੀ ਚਰਬੀ ਉੱਥੇ ਨਹੀਂ ਸਮਾ ਸਕਦੀ ਸੀ।
その日、王は主の宮の前にある庭の中を聖別し、その所で燔祭と素祭と酬恩祭の脂肪をささげた。これは主の前にある青銅の祭壇が素祭と酬恩祭の脂肪とを受けるに足りなかったからである。
65 ੬੫ ਇਸ ਤਰ੍ਹਾਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਲਬੋ ਹਮਾਥ ਸ਼ਹਿਰ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਉਸ ਪਰਬ ਨੂੰ ਮਨਾਇਆ ਸੱਤ ਦਿਨ ਫੇਰ ਸੱਤ ਦਿਨ ਅਰਥਾਤ ਚੌਦਾਂ ਦਿਨ ਲੱਗੇ।
その時ソロモンは七日の間われわれの神、主の前に祭を行った。ハマテの入口からエジプトの川に至るまでのすべてのイスラエルびとの大いなる会衆が彼と共にいた。
66 ੬੬ ਅੱਠਵੇਂ ਦਿਨ ਉਸ ਨੇ ਲੋਕਾਂ ਨੂੰ ਵਿਦਿਆ ਕੀਤਾ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਅਸੀਸ ਦਿੱਤੀ ਅਤੇ ਆਪਣੇ ਤੰਬੂਆਂ ਨੂੰ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਆਪਣੇ ਦਾਸ ਦਾਊਦ ਤੇ ਆਪਣੀ ਪਰਜਾ ਇਸਰਾਏਲ ਦੇ ਨਾਲ ਕੀਤੀ ਸੀ ਉਹ ਖੁਸ਼ੀ ਤੇ ਮਨ ਦੀ ਅਨੰਦਤਾਈ ਨਾਲ ਚਲੇ ਗਏ।
八日目にソロモンは民を帰らせた。民は王を祝福し、主がそのしもべダビデと、その民イスラエルとに施されたもろもろの恵みを喜び、心に楽しんでその天幕に帰って行った。

< 1 ਰਾਜਿਆਂ 8 >