< 1 ਰਾਜਿਆਂ 9 >
1 ੧ ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਅਤੇ ਆਪਣੀ ਸਾਰੀ ਇੱਛਾ ਜਿਹੜੀ ਉਹ ਕਰਨਾ ਚਾਹੁੰਦਾ ਸੀ ਪੂਰੀ ਕਰ ਚੁੱਕਿਆ।
Now it happened that, when Solomon had perfected the building of the house of the Lord, and the king’s house, and all that he had desired and had willed to do,
2 ੨ ਤਦ ਯਹੋਵਾਹ ਨੇ ਸੁਲੇਮਾਨ ਨੂੰ ਦੋਬਾਰਾ ਦਰਸ਼ਣ ਦਿੱਤਾ ਜਿਵੇਂ ਉਹ ਨੇ ਗਿਬਓਨ ਵਿੱਚ ਦਰਸ਼ਣ ਦਿੱਤਾ ਸੀ।
the Lord appeared to him a second time, just as he had appeared to him at Gibeon.
3 ੩ ਅਤੇ ਯਹੋਵਾਹ ਨੇ ਉਹ ਨੂੰ ਆਖਿਆ, ਕਿ ਮੈਂ ਤੇਰੀ ਪ੍ਰਾਰਥਨਾ ਅਤੇ ਬੇਨਤੀ ਜੋ ਤੂੰ ਮੇਰੇ ਅੱਗੇ ਕੀਤੀ ਸੁਣ ਲਿਆ ਹੈ। ਮੈਂ ਇਸ ਭਵਨ ਨੂੰ ਜੋ ਤੂੰ ਬਣਾਇਆ ਪਵਿੱਤਰ ਕੀਤਾ ਅਤੇ ਮੈਂ ਆਪਣਾ ਨਾਮ ਸਦਾ ਤੱਕ ਇੱਥੇ ਰੱਖਾਂਗਾ ਅਤੇ ਮੇਰੀਆਂ ਅੱਖਾਂ ਤੇ ਮੇਰਾ ਮਨ ਇੱਥੇ ਸਦਾ ਰਹੇਗਾ।
And the Lord said to him: “I have heard your prayer and your petition, which you prayed before me. I have sanctified this house, which you have built, so that I may place my name there forever, and so that my eyes and my heart will be there for all days.
4 ੪ ਜੇ ਤੂੰ ਮੇਰੇ ਸਨਮੁਖ ਮਨ ਦੀ ਸਚਿਆਈ ਤੇ ਧਰਮ ਨਾਲ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਉਹ ਸਭ ਜਿਹ ਦਾ ਮੈਂ ਤੈਨੂੰ ਹੁਕਮ ਦਿੱਤਾ ਪੂਰਾ ਕਰੇਂਗਾ ਅਤੇ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰੇਂਗਾ।
Also, if you will walk before me, just as your father walked, in simplicity of heart and in equity, and you do all that I have instructed to you, and you keep my laws and my judgments,
5 ੫ ਮੈਂ ਤੇਰੀ ਪਾਤਸ਼ਾਹੀ ਦੀ ਰਾਜ ਗੱਦੀ ਇਸਰਾਏਲ ਉੱਤੇ ਸਦਾ ਤੱਕ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨਾਲ ਇਹ ਆਖ ਕੇ ਬਚਨ ਦਿੱਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਵਿਖੇ ਮਨੁੱਖ ਦੀ ਥੁੜ ਨਾ ਰਹੇਗੀ।
then I will set the throne of your kingdom over Israel forever, just as I promised your father David, saying: ‘A man from your stock shall not be taken away from the throne of Israel.’
6 ੬ ਪਰ ਜੇ ਤੁਸੀਂ ਜਾਂ ਤੁਹਾਡੀ ਸੰਤਾਨ ਮੈਥੋਂ ਫਿਰ ਜਾਵੋ ਅਤੇ ਤੁਸੀਂ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੀਆਂ ਨਾ ਮੰਨੋ ਸਗੋਂ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ।
But if you and your sons, wandering, will have turned away, not following me, and not keeping my commandments and my ceremonies, which I have proposed to you, but instead you go away, and you serve strange gods and adore them,
7 ੭ ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣ ਜਾਵੇਗਾ।
then I will take away Israel from the face of the land, which I have given to them. And the temple, which I have sanctified to my name, I will cast out from my sight. And Israel will be a proverb and a parable among all the peoples.
8 ੮ ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ਼ ਹੋਵੇਗਾ ਅਤੇ ਧਿੱਤਕਾਰ ਦੇ ਕੇ ਆਖੇਗਾ ਕਿ ਯਹੋਵਾਹ ਨੇ ਇਸ ਦੇਸ ਅਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ?
And this house will become an example: anyone who passes by it will be stupefied, and he will hiss and say, ‘Why has the Lord acted in this way to this land and to this house?’
9 ੯ ਤਦ ਉਹ ਆਖਣਗੇ ਇਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਜਿਹੜਾ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਅਤੇ ਉਹ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਗਏ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।
And they will respond: ‘Because they abandoned the Lord their God, who led their fathers away from the land of Egypt, and they followed strange gods, and they adored them and served them. For this reason, the Lord led all this evil over them.’”
10 ੧੦ ਇਸ ਤਰ੍ਹਾਂ ਹੋਇਆ ਕਿ ਵੀਹਾਂ ਸਾਲਾਂ ਦੇ ਅੰਤ ਵਿੱਚ ਜਦ ਸੁਲੇਮਾਨ ਇਹ ਦੋਵੇਂ ਥਾਂ ਅਰਥਾਤ ਯਹੋਵਾਹ ਦਾ ਭਵਨ ਅਤੇ ਪਾਤਸ਼ਾਹ ਦਾ ਮਹਿਲ ਬਣਾ ਚੁੱਕਿਆ।
Then, when twenty years were fulfilled, after Solomon had built the two houses, that is, the house of the Lord, and the house of the king,
11 ੧੧ ਤਦ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਨੂੰ ਗਲੀਲ ਦੇ ਦੇਸ ਵਿੱਚ ਵੀਹ ਨਗਰ ਦਿੱਤੇ ਕਿਉਂ ਜੋ ਸੂਰ ਦੇ ਰਾਜਾ ਹੀਰਾਮ ਨੇ ਸੁਲੇਮਾਨ ਨੂੰ ਦਿਆਰ ਦੇ ਰੁੱਖ ਅਤੇ ਚੀਲ ਦੇ ਰੁੱਖ ਤੇ ਸੋਨਾ ਜਿਨ੍ਹਾਂ ਉਹ ਚਾਹੁੰਦਾ ਸੀ ਦਿੱਤਾ।
Hiram, the king of Tyre, having supplied Solomon with cedar wood, and spruce wood, and gold, in accord with all that he needed, then Solomon gave Hiram twenty towns in the land of Galilee.
12 ੧੨ ਜਦ ਹੀਰਾਮ ਸੂਰ ਤੋਂ ਉਨ੍ਹਾਂ ਨਗਰਾਂ ਨੂੰ ਜੋ ਸੁਲੇਮਾਨ ਨੇ ਉਹ ਨੂੰ ਦਿੱਤੇ ਸਨ ਵੇਖਣ ਲਈ ਆਇਆ ਤਾਂ ਉਹ ਉਸ ਨੂੰ ਚੰਗੇ ਨਾ ਲੱਗੇ।
And Hiram went out of Tyre, so that he might view the towns that Solomon had given to him. And they did not please him.
13 ੧੩ ਤਾਂ ਉਸ ਨੇ ਆਖਿਆ, ਹੇ ਮੇਰੇ ਭਰਾ ਇਹ ਕਿਹੋ ਜਿਹੇ ਨਗਰ ਹਨ ਜੋ ਤੂੰ ਮੈਨੂੰ ਦਿੱਤੇ? ਸੋ ਉਸ ਉਨ੍ਹਾਂ ਨੂੰ ਕਾਬੂਲ ਦਾ ਦੇਸ ਆਖਿਆ ਜੋ ਅੱਜ ਤੱਕ ਹੈ।
And he said, “Are these the cities that you have given to me, brother?” And he called them the land of Cabul, even to this day.
14 ੧੪ ਹੀਰਾਮ ਨੇ ਪਾਤਸ਼ਾਹ ਕੋਲ ਚਾਰ ਹਜ਼ਾਰ ਕਿੱਲੋ ਦੇ ਲੱਗਭੱਗ ਸੋਨਾ ਭੇਜਿਆ।
And Hiram sent to king Solomon one hundred twenty talents of gold.
15 ੧੫ ਉਸ ਬੇਗਾਰ ਦੇ ਕਾਰਨ ਜਿਹੜੀ ਸੁਲੇਮਾਨ ਪਾਤਸ਼ਾਹ ਨੇ ਲੋਕਾਂ ਉੱਤੇ ਪਾਈ ਇਹ ਸੀ ਕਿ ਉਹ ਯਹੋਵਾਹ ਦਾ ਭਵਨ ਤੇ ਆਪਣਾ ਮਹਿਲ ਬਣਾਏ ਅਤੇ ਖੱਡੇ ਭਰੇ ਤੇ ਯਰੂਸ਼ਲਮ ਦੀ ਸਫੀਲ ਤੇ ਹਾਸੋਰ ਤੇ ਮਗਿੱਦੋ ਤੇ ਗਜ਼ਰ ਨਗਰ ਬਣਾਏ।
This is the sum of the expenses that king Solomon offered for the building of the house of the Lord, and his own house, and for Millo, and the wall of Jerusalem, and Hazor, and Megiddo, and Gezer.
16 ੧੬ ਮਿਸਰ ਦਾ ਰਾਜਾ ਫ਼ਿਰਊਨ ਚੜ੍ਹ ਆਇਆ ਅਤੇ ਉਸ ਨੇ ਗਜ਼ਰ ਨਗਰ ਨੂੰ ਅੱਗ ਨਾਲ ਸਾੜ ਦਿੱਤਾ ਅਤੇ ਉਨ੍ਹਾਂ ਕਨਾਨੀਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ ਵੱਢ ਸੁੱਟਿਆ ਫੇਰ ਆਪਣੀ ਧੀ ਨੂੰ ਜਿਹੜੀ ਸੁਲੇਮਾਨ ਦੀ ਰਾਣੀ ਸੀ, ਇਹ ਦਾਜ ਵਿੱਚ ਦੇ ਦਿੱਤਾ।
Pharaoh, the king of Egypt, ascended and seized Gezer, and he burned it with fire. And he put to death the Canaanite who was living in the city, and he gave it as a dowry for his daughter, the wife of Solomon.
17 ੧੭ ਸੁਲੇਮਾਨ ਨੇ ਗਜ਼ਰ ਅਤੇ ਹੇਠਲਾ ਬੈਤ-ਹੋਰੋਨ ਬਣਾਏ।
Therefore, Solomon built up Gezer, and lower Beth-horon,
18 ੧੮ ਨਾਲੇ ਬਆਲਾਥ ਤੇ ਤਾਮਾਰ ਤਲਾਬ ਜੋ ਉਸ ਦੇਸ ਦੀ ਉਜਾੜ ਵਿੱਚ ਸਨ।
and Baalath, and Palmira in the land of the wilderness.
19 ੧੯ ਨਾਲੇ ਸੁਲੇਮਾਨ ਦੇ ਸਾਰੇ ਭੰਡਾਰ ਦੇ ਸ਼ਹਿਰ ਤੇ ਰਥਾਂ ਲਈ ਸ਼ਹਿਰ ਤੇ ਸਵਾਰਾਂ ਦੇ ਸ਼ਹਿਰ ਅਤੇ ਜੋ ਕੁਝ ਸੁਲੇਮਾਨ ਆਪਣੀ ਖੁਸ਼ੀ ਲਈ ਯਰੂਸ਼ਲਮ ਵਿੱਚ ਅਤੇ ਲਬਾਨੋਨ ਵਿੱਚ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਬਣਾਉਣਾ ਚਾਹੁੰਦਾ ਸੀ।
And all the towns which belonged to him, and which were without walls, he walled, along with the cities of the chariots, and the cities of the horsemen, and whatever was pleasing to him that he might build in Jerusalem, and in Lebanon, and in the entire land of his dominion.
20 ੨੦ ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਹਿੱਵੀਆਂ ਤੇ ਯਬੂਸੀਆਂ ਵਿੱਚੋਂ ਸਾਰਾ ਬਕੀਆ ਜੋ ਇਸਰਾਏਲੀ ਨਹੀਂ ਸਨ।
All the people who had remained of the Amorites, and the Hittites, and the Perizzites, and the Hivites, and the Jebusites, who were not of the sons of Israel,
21 ੨੧ ਅਰਥਾਤ ਉਨ੍ਹਾਂ ਦੀ ਸੰਤਾਨ ਜਿਹੜੀ ਦੇਸ ਵਿੱਚ ਉਨ੍ਹਾਂ ਦੇ ਮਗਰੋਂ ਰਹਿ ਗਈ ਸੀ ਜਿਨ੍ਹਾਂ ਦਾ ਨਾਸ ਇਸਰਾਏਲੀ ਨਾ ਕਰ ਸਕੇ, ਉਨ੍ਹਾਂ ਨੂੰ ਸੁਲੇਮਾਨ ਨੇ ਦਾਸ ਬਣਾ ਕੇ ਬੇਗਾਰੀ ਮੁਕੱਰਰ ਕੀਤਾ, ਜੋ ਅੱਜ ਦੇ ਦਿਨ ਤੱਕ ਹੈ।
their sons, who had remained in the land, namely, those whom the sons of Israel had not been able to destroy, Solomon made tributary, even to this day.
22 ੨੨ ਪਰ ਇਸਰਾਏਲੀਆਂ ਵਿੱਚੋਂ ਸੁਲੇਮਾਨ ਨੇ ਬੇਗਾਰੀ ਨਾ ਬਣਾਏ। ਉਹ ਯੋਧੇ ਤੇ ਉਸ ਦੇ ਟਹਿਲੂਏ ਤੇ ਉਹ ਦੇ ਸਰਦਾਰ ਤੇ ਉਹ ਦੇ ਅਫ਼ਸਰ ਤੇ ਉਹ ਦੇ ਰਥਾਂ ਦੇ ਸਰਦਾਰ ਤੇ ਉਹ ਦੇ ਸਵਾਰ ਸਨ।
But from the sons of Israel, Solomon did not appoint anyone at all to serve, except the men of war, and his ministers, and leaders, and commanders, and the overseers of the chariots and the horses.
23 ੨੩ ਇਹ ਸਾਢੇ ਪੰਜ ਸੋ ਚੌਧਰੀਆਂ ਦੇ ਸਰਦਾਰ ਸਨ ਜੋ ਸੁਲੇਮਾਨ ਦੇ ਕੰਮ ਉੱਤੇ ਸਨ ਨਾਲੇ ਉਨ੍ਹਾਂ ਲੋਕਾਂ ਦੇ ਉੱਤੇ ਜਿਹੜੇ ਕੰਮ ਕਰਦੇ ਸਨ।
Now there were five hundred fifty leaders in the first place over all the works of Solomon, and they had people subject to them, and these were given orders for the appointed works.
24 ੨੪ ਪਰ ਫ਼ਿਰਊਨ ਦੀ ਧੀ ਦਾਊਦ ਦੇ ਸ਼ਹਿਰ ਤੋਂ ਆਪਣੇ ਮਹਿਲ ਵਿੱਚ ਜਿਹੜਾ ਉਸ ਨੇ ਉਹ ਦੇ ਲਈ ਬਣਾਇਆ ਸੀ ਆਈ ਤਦ ਉਸ ਨੇ ਮਿੱਲੋ ਬਣਾਇਆ।
And the daughter of Pharaoh went up from the city of David to her house, which Solomon had built for her. Then he built up Millo.
25 ੨੫ ਸਾਲ ਵਿੱਚ ਤਿੰਨ ਵਾਰ ਸੁਲੇਮਾਨ ਹੋਮ ਤੇ ਸੁੱਖ-ਸਾਂਦ ਦੀਆਂ ਬਲੀਆਂ ਉਸ ਜਗਵੇਦੀ ਉੱਤੇ ਜਿਹੜੀ ਉਸ ਨੇ ਯਹੋਵਾਹ ਲਈ ਬਣਾਈ ਚੜ੍ਹਾਉਂਦਾ ਹੁੰਦਾ ਸੀ ਅਤੇ ਉਹ ਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ ਧੂਪ ਧੁਖਾਉਂਦਾ ਹੁੰਦਾ ਸੀ। ਸੋ ਉਸ ਨੇ ਭਵਨ ਨੂੰ ਸੰਪੂਰਨ ਕੀਤਾ।
Also, three times each year, Solomon offered holocausts and victims of peace offerings, upon the altar that he had built to the Lord, and he burned incense before the Lord. And the temple was perfected.
26 ੨੬ ਸੁਲੇਮਾਨ ਪਾਤਸ਼ਾਹ ਨੇ ਜਹਾਜ਼ਾਂ ਦਾ ਬੇੜਾ ਅਸਯੋਨ-ਗਬਰ ਵਿੱਚ ਜੋ ਏਲੋਥ ਕੋਲ ਲਾਲ ਸਮੁੰਦਰ ਦੇ ਕੰਢੇ ਉੱਤੇ ਅਦੋਮ ਦੇਸ ਵਿੱਚ ਹੈ ਬਣਾਇਆ।
And king Solomon made a navy at Ezion Geber, which is beside Eloth, on the shores of the Red Sea, in the land of Idumea.
27 ੨੭ ਅਤੇ ਹੀਰਾਮ ਨੇ ਜਹਾਜ਼ ਵਿੱਚ ਆਪਣੇ ਸੇਵਕ ਜੋ ਸਮੁੰਦਰ ਤੋਂ ਵਾਕਫ਼ ਮਲਾਹ ਸਨ ਸੁਲੇਮਾਨ ਦੇ ਸੇਵਕਾਂ ਨਾਲ ਭੇਜੇ।
And Hiram sent his servants to that navy, the sailors and those knowledgeable about the sea, with the servants of Solomon.
28 ੨੮ ਉਹ ਓਫੀਰ ਵਿੱਚ ਆਏ ਅਤੇ ਉੱਥੋਂ ਚੌਦਾਂ ਹਜ਼ਾਰ ਕਿੱਲੋ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਕੋਲ ਆਏ।
And when they had gone to Ophir, taking from there four hundred twenty talents of gold, they brought it to king Solomon.