< 1 ਰਾਜਿਆਂ 9 >

1 ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਅਤੇ ਆਪਣੀ ਸਾਰੀ ਇੱਛਾ ਜਿਹੜੀ ਉਹ ਕਰਨਾ ਚਾਹੁੰਦਾ ਸੀ ਪੂਰੀ ਕਰ ਚੁੱਕਿਆ।
ויהי ככלות שלמה לבנות את בית יהוה ואת בית המלך ואת כל חשק שלמה אשר חפץ לעשות
2 ਤਦ ਯਹੋਵਾਹ ਨੇ ਸੁਲੇਮਾਨ ਨੂੰ ਦੋਬਾਰਾ ਦਰਸ਼ਣ ਦਿੱਤਾ ਜਿਵੇਂ ਉਹ ਨੇ ਗਿਬਓਨ ਵਿੱਚ ਦਰਸ਼ਣ ਦਿੱਤਾ ਸੀ।
וירא יהוה אל שלמה שנית כאשר נראה אליו בגבעון
3 ਅਤੇ ਯਹੋਵਾਹ ਨੇ ਉਹ ਨੂੰ ਆਖਿਆ, ਕਿ ਮੈਂ ਤੇਰੀ ਪ੍ਰਾਰਥਨਾ ਅਤੇ ਬੇਨਤੀ ਜੋ ਤੂੰ ਮੇਰੇ ਅੱਗੇ ਕੀਤੀ ਸੁਣ ਲਿਆ ਹੈ। ਮੈਂ ਇਸ ਭਵਨ ਨੂੰ ਜੋ ਤੂੰ ਬਣਾਇਆ ਪਵਿੱਤਰ ਕੀਤਾ ਅਤੇ ਮੈਂ ਆਪਣਾ ਨਾਮ ਸਦਾ ਤੱਕ ਇੱਥੇ ਰੱਖਾਂਗਾ ਅਤੇ ਮੇਰੀਆਂ ਅੱਖਾਂ ਤੇ ਮੇਰਾ ਮਨ ਇੱਥੇ ਸਦਾ ਰਹੇਗਾ।
ויאמר יהוה אליו שמעתי את תפלתך ואת תחנתך אשר התחננתה לפני--הקדשתי את הבית הזה אשר בנתה לשום שמי שם עד עולם והיו עיני ולבי שם כל הימים
4 ਜੇ ਤੂੰ ਮੇਰੇ ਸਨਮੁਖ ਮਨ ਦੀ ਸਚਿਆਈ ਤੇ ਧਰਮ ਨਾਲ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਉਹ ਸਭ ਜਿਹ ਦਾ ਮੈਂ ਤੈਨੂੰ ਹੁਕਮ ਦਿੱਤਾ ਪੂਰਾ ਕਰੇਂਗਾ ਅਤੇ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰੇਂਗਾ।
ואתה אם תלך לפני כאשר הלך דוד אביך בתם לבב ובישר לעשות ככל אשר צויתיך--חקי ומשפטי תשמר
5 ਮੈਂ ਤੇਰੀ ਪਾਤਸ਼ਾਹੀ ਦੀ ਰਾਜ ਗੱਦੀ ਇਸਰਾਏਲ ਉੱਤੇ ਸਦਾ ਤੱਕ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨਾਲ ਇਹ ਆਖ ਕੇ ਬਚਨ ਦਿੱਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਵਿਖੇ ਮਨੁੱਖ ਦੀ ਥੁੜ ਨਾ ਰਹੇਗੀ।
והקמתי את כסא ממלכתך על ישראל--לעלם כאשר דברתי על דוד אביך לאמר לא יכרת לך איש מעל כסא ישראל
6 ਪਰ ਜੇ ਤੁਸੀਂ ਜਾਂ ਤੁਹਾਡੀ ਸੰਤਾਨ ਮੈਥੋਂ ਫਿਰ ਜਾਵੋ ਅਤੇ ਤੁਸੀਂ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੀਆਂ ਨਾ ਮੰਨੋ ਸਗੋਂ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ।
אם שוב תשבון אתם ובניכם מאחרי ולא תשמרו מצותי חקתי אשר נתתי לפניכם והלכתם ועבדתם אלהים אחרים והשתחויתם להם
7 ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣ ਜਾਵੇਗਾ।
והכרתי את ישראל מעל פני האדמה אשר נתתי להם ואת הבית אשר הקדשתי לשמי אשלח מעל פני והיה ישראל למשל ולשנינה בכל העמים
8 ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ਼ ਹੋਵੇਗਾ ਅਤੇ ਧਿੱਤਕਾਰ ਦੇ ਕੇ ਆਖੇਗਾ ਕਿ ਯਹੋਵਾਹ ਨੇ ਇਸ ਦੇਸ ਅਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ?
והבית הזה יהיה עליון כל עבר עליו ישם ושרק ואמרו על מה עשה יהוה ככה לארץ הזאת ולבית הזה
9 ਤਦ ਉਹ ਆਖਣਗੇ ਇਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਜਿਹੜਾ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਅਤੇ ਉਹ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਗਏ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।
ואמרו על אשר עזבו את יהוה אלהיהם אשר הוציא את אבתם מארץ מצרים ויחזקו באלהים אחרים וישתחו (וישתחוו) להם ויעבדם על כן הביא יהוה עליהם את כל הרעה הזאת
10 ੧੦ ਇਸ ਤਰ੍ਹਾਂ ਹੋਇਆ ਕਿ ਵੀਹਾਂ ਸਾਲਾਂ ਦੇ ਅੰਤ ਵਿੱਚ ਜਦ ਸੁਲੇਮਾਨ ਇਹ ਦੋਵੇਂ ਥਾਂ ਅਰਥਾਤ ਯਹੋਵਾਹ ਦਾ ਭਵਨ ਅਤੇ ਪਾਤਸ਼ਾਹ ਦਾ ਮਹਿਲ ਬਣਾ ਚੁੱਕਿਆ।
ויהי מקצה עשרים שנה אשר בנה שלמה את שני הבתים--את בית יהוה ואת בית המלך
11 ੧੧ ਤਦ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਨੂੰ ਗਲੀਲ ਦੇ ਦੇਸ ਵਿੱਚ ਵੀਹ ਨਗਰ ਦਿੱਤੇ ਕਿਉਂ ਜੋ ਸੂਰ ਦੇ ਰਾਜਾ ਹੀਰਾਮ ਨੇ ਸੁਲੇਮਾਨ ਨੂੰ ਦਿਆਰ ਦੇ ਰੁੱਖ ਅਤੇ ਚੀਲ ਦੇ ਰੁੱਖ ਤੇ ਸੋਨਾ ਜਿਨ੍ਹਾਂ ਉਹ ਚਾਹੁੰਦਾ ਸੀ ਦਿੱਤਾ।
חירם מלך צר נשא את שלמה בעצי ארזים ובעצי ברושים ובזהב--לכל חפצו אז יתן המלך שלמה לחירם עשרים עיר בארץ הגליל
12 ੧੨ ਜਦ ਹੀਰਾਮ ਸੂਰ ਤੋਂ ਉਨ੍ਹਾਂ ਨਗਰਾਂ ਨੂੰ ਜੋ ਸੁਲੇਮਾਨ ਨੇ ਉਹ ਨੂੰ ਦਿੱਤੇ ਸਨ ਵੇਖਣ ਲਈ ਆਇਆ ਤਾਂ ਉਹ ਉਸ ਨੂੰ ਚੰਗੇ ਨਾ ਲੱਗੇ।
ויצא חירם מצר לראות את הערים אשר נתן לו שלמה ולא ישרו בעיניו
13 ੧੩ ਤਾਂ ਉਸ ਨੇ ਆਖਿਆ, ਹੇ ਮੇਰੇ ਭਰਾ ਇਹ ਕਿਹੋ ਜਿਹੇ ਨਗਰ ਹਨ ਜੋ ਤੂੰ ਮੈਨੂੰ ਦਿੱਤੇ? ਸੋ ਉਸ ਉਨ੍ਹਾਂ ਨੂੰ ਕਾਬੂਲ ਦਾ ਦੇਸ ਆਖਿਆ ਜੋ ਅੱਜ ਤੱਕ ਹੈ।
ויאמר--מה הערים האלה אשר נתתה לי אחי ויקרא להם ארץ כבול עד היום הזה
14 ੧੪ ਹੀਰਾਮ ਨੇ ਪਾਤਸ਼ਾਹ ਕੋਲ ਚਾਰ ਹਜ਼ਾਰ ਕਿੱਲੋ ਦੇ ਲੱਗਭੱਗ ਸੋਨਾ ਭੇਜਿਆ।
וישלח חירם למלך מאה ועשרים ככר זהב
15 ੧੫ ਉਸ ਬੇਗਾਰ ਦੇ ਕਾਰਨ ਜਿਹੜੀ ਸੁਲੇਮਾਨ ਪਾਤਸ਼ਾਹ ਨੇ ਲੋਕਾਂ ਉੱਤੇ ਪਾਈ ਇਹ ਸੀ ਕਿ ਉਹ ਯਹੋਵਾਹ ਦਾ ਭਵਨ ਤੇ ਆਪਣਾ ਮਹਿਲ ਬਣਾਏ ਅਤੇ ਖੱਡੇ ਭਰੇ ਤੇ ਯਰੂਸ਼ਲਮ ਦੀ ਸਫੀਲ ਤੇ ਹਾਸੋਰ ਤੇ ਮਗਿੱਦੋ ਤੇ ਗਜ਼ਰ ਨਗਰ ਬਣਾਏ।
וזה דבר המס אשר העלה המלך שלמה לבנות את בית יהוה ואת ביתו ואת המלוא ואת חומת ירושלם ואת חצר ואת מגדו ואת גזר
16 ੧੬ ਮਿਸਰ ਦਾ ਰਾਜਾ ਫ਼ਿਰਊਨ ਚੜ੍ਹ ਆਇਆ ਅਤੇ ਉਸ ਨੇ ਗਜ਼ਰ ਨਗਰ ਨੂੰ ਅੱਗ ਨਾਲ ਸਾੜ ਦਿੱਤਾ ਅਤੇ ਉਨ੍ਹਾਂ ਕਨਾਨੀਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ ਵੱਢ ਸੁੱਟਿਆ ਫੇਰ ਆਪਣੀ ਧੀ ਨੂੰ ਜਿਹੜੀ ਸੁਲੇਮਾਨ ਦੀ ਰਾਣੀ ਸੀ, ਇਹ ਦਾਜ ਵਿੱਚ ਦੇ ਦਿੱਤਾ।
פרעה מלך מצרים עלה וילכד את גזר וישרפה באש ואת הכנעני הישב בעיר הרג ויתנה שלחים לבתו אשת שלמה
17 ੧੭ ਸੁਲੇਮਾਨ ਨੇ ਗਜ਼ਰ ਅਤੇ ਹੇਠਲਾ ਬੈਤ-ਹੋਰੋਨ ਬਣਾਏ।
ויבן שלמה את גזר ואת בית חרן תחתון
18 ੧੮ ਨਾਲੇ ਬਆਲਾਥ ਤੇ ਤਾਮਾਰ ਤਲਾਬ ਜੋ ਉਸ ਦੇਸ ਦੀ ਉਜਾੜ ਵਿੱਚ ਸਨ।
ואת בעלת ואת תמר (תדמר) במדבר בארץ
19 ੧੯ ਨਾਲੇ ਸੁਲੇਮਾਨ ਦੇ ਸਾਰੇ ਭੰਡਾਰ ਦੇ ਸ਼ਹਿਰ ਤੇ ਰਥਾਂ ਲਈ ਸ਼ਹਿਰ ਤੇ ਸਵਾਰਾਂ ਦੇ ਸ਼ਹਿਰ ਅਤੇ ਜੋ ਕੁਝ ਸੁਲੇਮਾਨ ਆਪਣੀ ਖੁਸ਼ੀ ਲਈ ਯਰੂਸ਼ਲਮ ਵਿੱਚ ਅਤੇ ਲਬਾਨੋਨ ਵਿੱਚ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਬਣਾਉਣਾ ਚਾਹੁੰਦਾ ਸੀ।
ואת כל ערי המסכנות אשר היו לשלמה ואת ערי הרכב ואת ערי הפרשים ואת חשק שלמה אשר חשק לבנות בירושלם ובלבנון ובכל ארץ ממשלתו
20 ੨੦ ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਹਿੱਵੀਆਂ ਤੇ ਯਬੂਸੀਆਂ ਵਿੱਚੋਂ ਸਾਰਾ ਬਕੀਆ ਜੋ ਇਸਰਾਏਲੀ ਨਹੀਂ ਸਨ।
כל העם הנותר מן האמרי החתי הפרזי החוי והיבוסי אשר לא מבני ישראל המה
21 ੨੧ ਅਰਥਾਤ ਉਨ੍ਹਾਂ ਦੀ ਸੰਤਾਨ ਜਿਹੜੀ ਦੇਸ ਵਿੱਚ ਉਨ੍ਹਾਂ ਦੇ ਮਗਰੋਂ ਰਹਿ ਗਈ ਸੀ ਜਿਨ੍ਹਾਂ ਦਾ ਨਾਸ ਇਸਰਾਏਲੀ ਨਾ ਕਰ ਸਕੇ, ਉਨ੍ਹਾਂ ਨੂੰ ਸੁਲੇਮਾਨ ਨੇ ਦਾਸ ਬਣਾ ਕੇ ਬੇਗਾਰੀ ਮੁਕੱਰਰ ਕੀਤਾ, ਜੋ ਅੱਜ ਦੇ ਦਿਨ ਤੱਕ ਹੈ।
בניהם אשר נתרו אחריהם בארץ אשר לא יכלו בני ישראל להחרימם ויעלם שלמה למס עבד עד היום הזה
22 ੨੨ ਪਰ ਇਸਰਾਏਲੀਆਂ ਵਿੱਚੋਂ ਸੁਲੇਮਾਨ ਨੇ ਬੇਗਾਰੀ ਨਾ ਬਣਾਏ। ਉਹ ਯੋਧੇ ਤੇ ਉਸ ਦੇ ਟਹਿਲੂਏ ਤੇ ਉਹ ਦੇ ਸਰਦਾਰ ਤੇ ਉਹ ਦੇ ਅਫ਼ਸਰ ਤੇ ਉਹ ਦੇ ਰਥਾਂ ਦੇ ਸਰਦਾਰ ਤੇ ਉਹ ਦੇ ਸਵਾਰ ਸਨ।
ומבני ישראל לא נתן שלמה עבד כי הם אנשי המלחמה ועבדיו ושריו ושלישיו ושרי רכבו ופרשיו
23 ੨੩ ਇਹ ਸਾਢੇ ਪੰਜ ਸੋ ਚੌਧਰੀਆਂ ਦੇ ਸਰਦਾਰ ਸਨ ਜੋ ਸੁਲੇਮਾਨ ਦੇ ਕੰਮ ਉੱਤੇ ਸਨ ਨਾਲੇ ਉਨ੍ਹਾਂ ਲੋਕਾਂ ਦੇ ਉੱਤੇ ਜਿਹੜੇ ਕੰਮ ਕਰਦੇ ਸਨ।
אלה שרי הנצבים אשר על המלאכה לשלמה חמשים וחמש מאות--הרדים בעם העשים במלאכה
24 ੨੪ ਪਰ ਫ਼ਿਰਊਨ ਦੀ ਧੀ ਦਾਊਦ ਦੇ ਸ਼ਹਿਰ ਤੋਂ ਆਪਣੇ ਮਹਿਲ ਵਿੱਚ ਜਿਹੜਾ ਉਸ ਨੇ ਉਹ ਦੇ ਲਈ ਬਣਾਇਆ ਸੀ ਆਈ ਤਦ ਉਸ ਨੇ ਮਿੱਲੋ ਬਣਾਇਆ।
אך בת פרעה עלתה מעיר דוד אל ביתה אשר בנה לה אז בנה את המלוא
25 ੨੫ ਸਾਲ ਵਿੱਚ ਤਿੰਨ ਵਾਰ ਸੁਲੇਮਾਨ ਹੋਮ ਤੇ ਸੁੱਖ-ਸਾਂਦ ਦੀਆਂ ਬਲੀਆਂ ਉਸ ਜਗਵੇਦੀ ਉੱਤੇ ਜਿਹੜੀ ਉਸ ਨੇ ਯਹੋਵਾਹ ਲਈ ਬਣਾਈ ਚੜ੍ਹਾਉਂਦਾ ਹੁੰਦਾ ਸੀ ਅਤੇ ਉਹ ਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ ਧੂਪ ਧੁਖਾਉਂਦਾ ਹੁੰਦਾ ਸੀ। ਸੋ ਉਸ ਨੇ ਭਵਨ ਨੂੰ ਸੰਪੂਰਨ ਕੀਤਾ।
והעלה שלמה שלש פעמים בשנה עלות ושלמים על המזבח אשר בנה ליהוה והקטיר אתו אשר לפני יהוה ושלם את הבית
26 ੨੬ ਸੁਲੇਮਾਨ ਪਾਤਸ਼ਾਹ ਨੇ ਜਹਾਜ਼ਾਂ ਦਾ ਬੇੜਾ ਅਸਯੋਨ-ਗਬਰ ਵਿੱਚ ਜੋ ਏਲੋਥ ਕੋਲ ਲਾਲ ਸਮੁੰਦਰ ਦੇ ਕੰਢੇ ਉੱਤੇ ਅਦੋਮ ਦੇਸ ਵਿੱਚ ਹੈ ਬਣਾਇਆ।
ואני עשה המלך שלמה בעציון גבר אשר את אלות על שפת ים סוף--בארץ אדום
27 ੨੭ ਅਤੇ ਹੀਰਾਮ ਨੇ ਜਹਾਜ਼ ਵਿੱਚ ਆਪਣੇ ਸੇਵਕ ਜੋ ਸਮੁੰਦਰ ਤੋਂ ਵਾਕਫ਼ ਮਲਾਹ ਸਨ ਸੁਲੇਮਾਨ ਦੇ ਸੇਵਕਾਂ ਨਾਲ ਭੇਜੇ।
וישלח חירם באני את עבדיו אנשי אניות ידעי הים--עם עבדי שלמה
28 ੨੮ ਉਹ ਓਫੀਰ ਵਿੱਚ ਆਏ ਅਤੇ ਉੱਥੋਂ ਚੌਦਾਂ ਹਜ਼ਾਰ ਕਿੱਲੋ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਕੋਲ ਆਏ।
ויבאו אופירה--ויקחו משם זהב ארבע מאות ועשרים ככר ויבאו אל המלך שלמה

< 1 ਰਾਜਿਆਂ 9 >