< 1 ਰਾਜਿਆਂ 9 >
1 ੧ ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਅਤੇ ਆਪਣੀ ਸਾਰੀ ਇੱਛਾ ਜਿਹੜੀ ਉਹ ਕਰਨਾ ਚਾਹੁੰਦਾ ਸੀ ਪੂਰੀ ਕਰ ਚੁੱਕਿਆ।
ソロモンが主の宮と王の宮殿およびソロモンが建てようと望んだすべてのものを建て終った時、
2 ੨ ਤਦ ਯਹੋਵਾਹ ਨੇ ਸੁਲੇਮਾਨ ਨੂੰ ਦੋਬਾਰਾ ਦਰਸ਼ਣ ਦਿੱਤਾ ਜਿਵੇਂ ਉਹ ਨੇ ਗਿਬਓਨ ਵਿੱਚ ਦਰਸ਼ਣ ਦਿੱਤਾ ਸੀ।
主はかつてギベオンでソロモンに現れられたように再び現れて、
3 ੩ ਅਤੇ ਯਹੋਵਾਹ ਨੇ ਉਹ ਨੂੰ ਆਖਿਆ, ਕਿ ਮੈਂ ਤੇਰੀ ਪ੍ਰਾਰਥਨਾ ਅਤੇ ਬੇਨਤੀ ਜੋ ਤੂੰ ਮੇਰੇ ਅੱਗੇ ਕੀਤੀ ਸੁਣ ਲਿਆ ਹੈ। ਮੈਂ ਇਸ ਭਵਨ ਨੂੰ ਜੋ ਤੂੰ ਬਣਾਇਆ ਪਵਿੱਤਰ ਕੀਤਾ ਅਤੇ ਮੈਂ ਆਪਣਾ ਨਾਮ ਸਦਾ ਤੱਕ ਇੱਥੇ ਰੱਖਾਂਗਾ ਅਤੇ ਮੇਰੀਆਂ ਅੱਖਾਂ ਤੇ ਮੇਰਾ ਮਨ ਇੱਥੇ ਸਦਾ ਰਹੇਗਾ।
彼に言われた、「あなたが、わたしの前に願った祈と願いとを聞いた。わたしはあなたが建てたこの宮を聖別して、わたしの名を永久にそこに置く。わたしの目と、わたしの心は常にそこにあるであろう。
4 ੪ ਜੇ ਤੂੰ ਮੇਰੇ ਸਨਮੁਖ ਮਨ ਦੀ ਸਚਿਆਈ ਤੇ ਧਰਮ ਨਾਲ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਉਹ ਸਭ ਜਿਹ ਦਾ ਮੈਂ ਤੈਨੂੰ ਹੁਕਮ ਦਿੱਤਾ ਪੂਰਾ ਕਰੇਂਗਾ ਅਤੇ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰੇਂਗਾ।
あなたがもし、あなたの父ダビデが歩んだように全き心をもって正しくわたしの前に歩み、すべてわたしが命じたようにおこなって、わたしの定めと、おきてとを守るならば、
5 ੫ ਮੈਂ ਤੇਰੀ ਪਾਤਸ਼ਾਹੀ ਦੀ ਰਾਜ ਗੱਦੀ ਇਸਰਾਏਲ ਉੱਤੇ ਸਦਾ ਤੱਕ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨਾਲ ਇਹ ਆਖ ਕੇ ਬਚਨ ਦਿੱਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਵਿਖੇ ਮਨੁੱਖ ਦੀ ਥੁੜ ਨਾ ਰਹੇਗੀ।
わたしは、あなたの父ダビデに約束して『イスラエルの王位にのぼる人があなたに欠けることはないであろう』と言ったように、あなたのイスラエルに王たる位をながく確保するであろう。
6 ੬ ਪਰ ਜੇ ਤੁਸੀਂ ਜਾਂ ਤੁਹਾਡੀ ਸੰਤਾਨ ਮੈਥੋਂ ਫਿਰ ਜਾਵੋ ਅਤੇ ਤੁਸੀਂ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੀਆਂ ਨਾ ਮੰਨੋ ਸਗੋਂ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ।
しかし、あなたがた、またはあなたがたの子孫がそむいてわたしに従わず、わたしがあなたがたの前に置いた戒めと定めとを守らず、他の神々に行って、それに仕え、それを拝むならば、
7 ੭ ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣ ਜਾਵੇਗਾ।
わたしはイスラエルを、わたしが与えた地のおもてから断つであろう。またわたしの名のために聖別した宮をわたしの前から投げすてるであろう。そしてイスラエルはもろもろの民のうちにことわざとなり、笑い草となるであろう。
8 ੮ ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ਼ ਹੋਵੇਗਾ ਅਤੇ ਧਿੱਤਕਾਰ ਦੇ ਕੇ ਆਖੇਗਾ ਕਿ ਯਹੋਵਾਹ ਨੇ ਇਸ ਦੇਸ ਅਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ?
かつ、この宮は荒塚となり、そのかたわらを過ぎる者は皆驚き、うそぶいて『なにゆえ、主はこの地と、この宮とにこのようにされたのか』と言うであろう。
9 ੯ ਤਦ ਉਹ ਆਖਣਗੇ ਇਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਜਿਹੜਾ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਅਤੇ ਉਹ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਗਏ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।
その時人々は答えて『彼らは自分の先祖をエジプトの地から導き出した彼らの神、主を捨てて、他の神々につき従い、それを拝み、それに仕えたために、主はこのすべての災を彼らの上に下したのである』と言うであろう」。
10 ੧੦ ਇਸ ਤਰ੍ਹਾਂ ਹੋਇਆ ਕਿ ਵੀਹਾਂ ਸਾਲਾਂ ਦੇ ਅੰਤ ਵਿੱਚ ਜਦ ਸੁਲੇਮਾਨ ਇਹ ਦੋਵੇਂ ਥਾਂ ਅਰਥਾਤ ਯਹੋਵਾਹ ਦਾ ਭਵਨ ਅਤੇ ਪਾਤਸ਼ਾਹ ਦਾ ਮਹਿਲ ਬਣਾ ਚੁੱਕਿਆ।
ソロモンは二十年を経て二つの家すなわち主の宮と王の宮殿とを建て終った時、
11 ੧੧ ਤਦ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਨੂੰ ਗਲੀਲ ਦੇ ਦੇਸ ਵਿੱਚ ਵੀਹ ਨਗਰ ਦਿੱਤੇ ਕਿਉਂ ਜੋ ਸੂਰ ਦੇ ਰਾਜਾ ਹੀਰਾਮ ਨੇ ਸੁਲੇਮਾਨ ਨੂੰ ਦਿਆਰ ਦੇ ਰੁੱਖ ਅਤੇ ਚੀਲ ਦੇ ਰੁੱਖ ਤੇ ਸੋਨਾ ਜਿਨ੍ਹਾਂ ਉਹ ਚਾਹੁੰਦਾ ਸੀ ਦਿੱਤਾ।
ツロの王ヒラムがソロモンの望みに任せて香柏と、いとすぎと、金とを供給したので、ソロモン王はガリラヤの地の町二十をヒラムに与えた。
12 ੧੨ ਜਦ ਹੀਰਾਮ ਸੂਰ ਤੋਂ ਉਨ੍ਹਾਂ ਨਗਰਾਂ ਨੂੰ ਜੋ ਸੁਲੇਮਾਨ ਨੇ ਉਹ ਨੂੰ ਦਿੱਤੇ ਸਨ ਵੇਖਣ ਲਈ ਆਇਆ ਤਾਂ ਉਹ ਉਸ ਨੂੰ ਚੰਗੇ ਨਾ ਲੱਗੇ।
しかしヒラムがツロから来て、ソロモンが彼に与えた町々を見たとき、それらは彼の気にいらなかったので、
13 ੧੩ ਤਾਂ ਉਸ ਨੇ ਆਖਿਆ, ਹੇ ਮੇਰੇ ਭਰਾ ਇਹ ਕਿਹੋ ਜਿਹੇ ਨਗਰ ਹਨ ਜੋ ਤੂੰ ਮੈਨੂੰ ਦਿੱਤੇ? ਸੋ ਉਸ ਉਨ੍ਹਾਂ ਨੂੰ ਕਾਬੂਲ ਦਾ ਦੇਸ ਆਖਿਆ ਜੋ ਅੱਜ ਤੱਕ ਹੈ।
彼は、「兄弟よ、あなたがくださったこれらの町々は、いったいなんですか」と言った。それで、そこは今日までカブルの地と呼ばれている。
14 ੧੪ ਹੀਰਾਮ ਨੇ ਪਾਤਸ਼ਾਹ ਕੋਲ ਚਾਰ ਹਜ਼ਾਰ ਕਿੱਲੋ ਦੇ ਲੱਗਭੱਗ ਸੋਨਾ ਭੇਜਿਆ।
ヒラムはかつて金百二十タラントを王に贈った。
15 ੧੫ ਉਸ ਬੇਗਾਰ ਦੇ ਕਾਰਨ ਜਿਹੜੀ ਸੁਲੇਮਾਨ ਪਾਤਸ਼ਾਹ ਨੇ ਲੋਕਾਂ ਉੱਤੇ ਪਾਈ ਇਹ ਸੀ ਕਿ ਉਹ ਯਹੋਵਾਹ ਦਾ ਭਵਨ ਤੇ ਆਪਣਾ ਮਹਿਲ ਬਣਾਏ ਅਤੇ ਖੱਡੇ ਭਰੇ ਤੇ ਯਰੂਸ਼ਲਮ ਦੀ ਸਫੀਲ ਤੇ ਹਾਸੋਰ ਤੇ ਮਗਿੱਦੋ ਤੇ ਗਜ਼ਰ ਨਗਰ ਬਣਾਏ।
ソロモン王が強制的に労働者を徴募したのはこうである。すなわち主の宮と自分の宮殿と、ミロとエルサレムの城壁と、ハゾルとメギドとゲゼルを建てるためであった。
16 ੧੬ ਮਿਸਰ ਦਾ ਰਾਜਾ ਫ਼ਿਰਊਨ ਚੜ੍ਹ ਆਇਆ ਅਤੇ ਉਸ ਨੇ ਗਜ਼ਰ ਨਗਰ ਨੂੰ ਅੱਗ ਨਾਲ ਸਾੜ ਦਿੱਤਾ ਅਤੇ ਉਨ੍ਹਾਂ ਕਨਾਨੀਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ ਵੱਢ ਸੁੱਟਿਆ ਫੇਰ ਆਪਣੀ ਧੀ ਨੂੰ ਜਿਹੜੀ ਸੁਲੇਮਾਨ ਦੀ ਰਾਣੀ ਸੀ, ਇਹ ਦਾਜ ਵਿੱਚ ਦੇ ਦਿੱਤਾ।
(エジプトの王パロはかつて上ってきて、ゲゼルを取り、火でこれを焼き、その町に住んでいたカナンびとを殺し、これをソロモンの妻である自分の娘に与えて婚姻の贈り物としたので、
17 ੧੭ ਸੁਲੇਮਾਨ ਨੇ ਗਜ਼ਰ ਅਤੇ ਹੇਠਲਾ ਬੈਤ-ਹੋਰੋਨ ਬਣਾਏ।
ソロモンはそのゲゼルを建て直した)。また下ベテホロンと、
18 ੧੮ ਨਾਲੇ ਬਆਲਾਥ ਤੇ ਤਾਮਾਰ ਤਲਾਬ ਜੋ ਉਸ ਦੇਸ ਦੀ ਉਜਾੜ ਵਿੱਚ ਸਨ।
バアラテとユダの国の荒野にあるタマル、
19 ੧੯ ਨਾਲੇ ਸੁਲੇਮਾਨ ਦੇ ਸਾਰੇ ਭੰਡਾਰ ਦੇ ਸ਼ਹਿਰ ਤੇ ਰਥਾਂ ਲਈ ਸ਼ਹਿਰ ਤੇ ਸਵਾਰਾਂ ਦੇ ਸ਼ਹਿਰ ਅਤੇ ਜੋ ਕੁਝ ਸੁਲੇਮਾਨ ਆਪਣੀ ਖੁਸ਼ੀ ਲਈ ਯਰੂਸ਼ਲਮ ਵਿੱਚ ਅਤੇ ਲਬਾਨੋਨ ਵਿੱਚ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਬਣਾਉਣਾ ਚਾਹੁੰਦਾ ਸੀ।
およびソロモンが持っていた倉庫の町々、戦車の町々、騎兵の町々ならびにソロモンがエルサレム、レバノンおよびそのすべての領地において建てようと望んだものをことごとく建てるためであった。
20 ੨੦ ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਹਿੱਵੀਆਂ ਤੇ ਯਬੂਸੀਆਂ ਵਿੱਚੋਂ ਸਾਰਾ ਬਕੀਆ ਜੋ ਇਸਰਾਏਲੀ ਨਹੀਂ ਸਨ।
すべてイスラエルの子孫でないアモリびと、ヘテびと、ペリジびと、ヒビびと、エブスびとの残った者、
21 ੨੧ ਅਰਥਾਤ ਉਨ੍ਹਾਂ ਦੀ ਸੰਤਾਨ ਜਿਹੜੀ ਦੇਸ ਵਿੱਚ ਉਨ੍ਹਾਂ ਦੇ ਮਗਰੋਂ ਰਹਿ ਗਈ ਸੀ ਜਿਨ੍ਹਾਂ ਦਾ ਨਾਸ ਇਸਰਾਏਲੀ ਨਾ ਕਰ ਸਕੇ, ਉਨ੍ਹਾਂ ਨੂੰ ਸੁਲੇਮਾਨ ਨੇ ਦਾਸ ਬਣਾ ਕੇ ਬੇਗਾਰੀ ਮੁਕੱਰਰ ਕੀਤਾ, ਜੋ ਅੱਜ ਦੇ ਦਿਨ ਤੱਕ ਹੈ।
その地にあって彼らのあとに残った子孫すなわちイスラエルの人々の滅ぼしつくすことのできなかった者を、ソロモンは強制的に奴隷として徴募をおこない、今日に至っている。
22 ੨੨ ਪਰ ਇਸਰਾਏਲੀਆਂ ਵਿੱਚੋਂ ਸੁਲੇਮਾਨ ਨੇ ਬੇਗਾਰੀ ਨਾ ਬਣਾਏ। ਉਹ ਯੋਧੇ ਤੇ ਉਸ ਦੇ ਟਹਿਲੂਏ ਤੇ ਉਹ ਦੇ ਸਰਦਾਰ ਤੇ ਉਹ ਦੇ ਅਫ਼ਸਰ ਤੇ ਉਹ ਦੇ ਰਥਾਂ ਦੇ ਸਰਦਾਰ ਤੇ ਉਹ ਦੇ ਸਵਾਰ ਸਨ।
しかしイスラエルの人々をソロモンはひとりも奴隷としなかった。彼らは軍人、また彼の役人、司令官、指揮官、戦車隊長、騎兵隊長であったからである。
23 ੨੩ ਇਹ ਸਾਢੇ ਪੰਜ ਸੋ ਚੌਧਰੀਆਂ ਦੇ ਸਰਦਾਰ ਸਨ ਜੋ ਸੁਲੇਮਾਨ ਦੇ ਕੰਮ ਉੱਤੇ ਸਨ ਨਾਲੇ ਉਨ੍ਹਾਂ ਲੋਕਾਂ ਦੇ ਉੱਤੇ ਜਿਹੜੇ ਕੰਮ ਕਰਦੇ ਸਨ।
ソロモンの工事を監督する上役の官吏は五百五十人であって、工事に働く民を治めた。
24 ੨੪ ਪਰ ਫ਼ਿਰਊਨ ਦੀ ਧੀ ਦਾਊਦ ਦੇ ਸ਼ਹਿਰ ਤੋਂ ਆਪਣੇ ਮਹਿਲ ਵਿੱਚ ਜਿਹੜਾ ਉਸ ਨੇ ਉਹ ਦੇ ਲਈ ਬਣਾਇਆ ਸੀ ਆਈ ਤਦ ਉਸ ਨੇ ਮਿੱਲੋ ਬਣਾਇਆ।
パロの娘はダビデの町から上って、ソロモンが彼女のために建てた家に住んだ。その時ソロモンはミロを建てた。
25 ੨੫ ਸਾਲ ਵਿੱਚ ਤਿੰਨ ਵਾਰ ਸੁਲੇਮਾਨ ਹੋਮ ਤੇ ਸੁੱਖ-ਸਾਂਦ ਦੀਆਂ ਬਲੀਆਂ ਉਸ ਜਗਵੇਦੀ ਉੱਤੇ ਜਿਹੜੀ ਉਸ ਨੇ ਯਹੋਵਾਹ ਲਈ ਬਣਾਈ ਚੜ੍ਹਾਉਂਦਾ ਹੁੰਦਾ ਸੀ ਅਤੇ ਉਹ ਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ ਧੂਪ ਧੁਖਾਉਂਦਾ ਹੁੰਦਾ ਸੀ। ਸੋ ਉਸ ਨੇ ਭਵਨ ਨੂੰ ਸੰਪੂਰਨ ਕੀਤਾ।
ソロモンは主のために築いた祭壇の上に年に三度燔祭と酬恩祭をささげ、また主の前に香をたいた。こうしてソロモンは宮を完成した。
26 ੨੬ ਸੁਲੇਮਾਨ ਪਾਤਸ਼ਾਹ ਨੇ ਜਹਾਜ਼ਾਂ ਦਾ ਬੇੜਾ ਅਸਯੋਨ-ਗਬਰ ਵਿੱਚ ਜੋ ਏਲੋਥ ਕੋਲ ਲਾਲ ਸਮੁੰਦਰ ਦੇ ਕੰਢੇ ਉੱਤੇ ਅਦੋਮ ਦੇਸ ਵਿੱਚ ਹੈ ਬਣਾਇਆ।
ソロモン王はエドムの地、紅海の岸のエラテに近いエジオン・ゲベルで数隻の船を造った。
27 ੨੭ ਅਤੇ ਹੀਰਾਮ ਨੇ ਜਹਾਜ਼ ਵਿੱਚ ਆਪਣੇ ਸੇਵਕ ਜੋ ਸਮੁੰਦਰ ਤੋਂ ਵਾਕਫ਼ ਮਲਾਹ ਸਨ ਸੁਲੇਮਾਨ ਦੇ ਸੇਵਕਾਂ ਨਾਲ ਭੇਜੇ।
ヒラムは海の事を知っている船員であるそのしもべをソロモンのしもべと共にその船でつかわした。
28 ੨੮ ਉਹ ਓਫੀਰ ਵਿੱਚ ਆਏ ਅਤੇ ਉੱਥੋਂ ਚੌਦਾਂ ਹਜ਼ਾਰ ਕਿੱਲੋ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਕੋਲ ਆਏ।
彼らはオフルへ行って、そこから金四百二十タラントを取って、ソロモン王の所にもってきた。