< 1 ਰਾਜਿਆਂ 1 >
1 ੧ ਦਾਊਦ ਪਾਤਸ਼ਾਹ ਦੀ ਉਮਰ ਜਿਆਦਾ ਹੋ ਜਾਣ ਦੇ ਕਾਰਨ, ਉਸ ਨੂੰ ਜਿਆਦਾ ਕੱਪੜੇ ਪਹਿਨਾਉਣ ਤੇ ਵੀ ਉਹ ਗਰਮ ਨਹੀਂ ਹੁੰਦਾ ਸੀ।
El rey David había envejecido, y por muchas mantas que usaran para cubrirlo, no lograba entrar en calor.
2 ੨ ਇਸ ਲਈ ਉਸ ਦੇ ਸੇਵਕਾਂ ਨੇ ਉਸ ਨੂੰ ਆਖਿਆ ਕਿ ਮੇਰੇ ਸੁਆਮੀ ਪਾਤਸ਼ਾਹ ਲਈ ਇੱਕ ਮੁਟਿਆਰ ਕੁੜੀ ਲੱਭੀ ਜਾਵੇ, ਜੋ ਪਾਤਸ਼ਾਹ ਦੇ ਸਨਮੁਖ ਖੜ੍ਹੀ ਰਿਹਾ ਕਰੇ, ਉਸ ਦੀ ਸੇਵਾ ਕਰਿਆ ਕਰੇ ਅਤੇ ਤੇਰੀ ਹਿੱਕ ਨਾਲ ਲੱਗ ਕੇ ਲੇਟਿਆ ਕਰੇ, ਤਾਂ ਜੋ ਮੇਰਾ ਮਾਲਕ ਪਾਤਸ਼ਾਹ ਗਰਮ ਹੋਵੇ।
Por eso sus siervos sugirieron: “Busquemos en nombre de Su Majestad a una joven virgen que lo sirva y lo cuide. Ella podrá acostarse a su lado y darle calor”.
3 ੩ ਉਹ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਸੋਹਣੀ ਮੁਟਿਆਰ ਲੱਭਣ ਲੱਗੇ, ਤਾਂ ਉਨ੍ਹਾਂ ਨੂੰ ਸ਼ੂਨੰਮੀ ਨਗਰ ਦੀ ਅਬੀਸ਼ਗ ਨਾਮ ਦੀ ਮੁਟਿਆਰ ਲੱਭੀ ਅਤੇ ਉਹ ਨੂੰ ਪਾਤਸ਼ਾਹ ਦੇ ਕੋਲ ਲੈ ਆਏ।
Así que buscaron por todo el país de Israel una joven hermosa y encontraron a Abisag, de la ciudad de Sunem, y la llevaron ante el rey.
4 ੪ ਉਹ ਮੁਟਿਆਰ ਬਹੁਤ ਸੋਹਣੀ ਸੀ। ਉਹ ਪਾਤਸ਼ਾਹ ਦੀ ਦਾਸੀ ਹੋਈ ਅਤੇ ਉਸ ਦੀ ਖ਼ਬਰ ਰੱਖਦੀ ਸੀ, ਪਰ ਪਾਤਸ਼ਾਹ ਨੇ ਉਸ ਨਾਲ ਸੰਬੰਧ ਨਾ ਬਣਾਇਆ।
Era muy hermosa, y cuidaba al rey, atendiendo sus necesidades, pero él no tenía relaciones sexuales con ella.
5 ੫ ਤਦ ਹੱਗੀਥ ਦੇ ਪੁੱਤਰ ਅਦੋਨੀਯਾਹ ਨੇ ਆਪਣੇ ਆਪ ਨੂੰ ਉੱਚਾ ਕੀਤਾ ਅਤੇ ਆਖਿਆ, “ਮੈਂ ਪਾਤਸ਼ਾਹ ਬਣਾਂਗਾ” ਅਤੇ ਉਹ ਨੇ ਆਪਣੇ ਲਈ ਰੱਥ, ਘੋੜ ਚੜ੍ਹੇ ਅਤੇ ਪੰਜਾਹ ਸਿਪਾਹੀ ਆਪਣੇ ਅੱਗੇ-ਅੱਗੇ ਦੌੜਨ ਲਈ ਤਿਆਰ ਕੀਤੇ।
Adonías, hijo de Jaguit, comenzó aautoproclamarse, diciendo: “¡Voy a ser rey!”. Y dispuso carros y jinetes para él, y cincuenta hombres para que corrieran delante de él.
6 ੬ ਉਹ ਦੇ ਪਿਤਾ ਨੇ ਇਹ ਆਖ ਕੇ ਉਹ ਨੂੰ ਕਦੀ ਨਾ ਉਦਾਸ ਕੀਤਾ ਕਿ ਤੂੰ ਇਸ ਤਰ੍ਹਾਂ ਕਿਉਂ ਕੀਤਾ, ਉਹ ਵੀ ਬਹੁਤ ਸੁੰਦਰ ਸੀ ਅਤੇ ਉਹ ਅਬਸ਼ਾਲੋਮ ਦੇ ਬਾਅਦ ਜੰਮਿਆ ਸੀ।
(Su padre nunca lo había corregido ni había cuestionado su comportamiento. Además, era muy atractivo y había nacido después de Absalón).
7 ੭ ਉਹ ਸਰੂਯਾਹ ਦੇ ਪੁੱਤਰ ਯੋਆਬ ਅਤੇ ਅਬਯਾਥਾਰ ਜਾਜਕ ਨਾਲ ਗੱਲਾਂ ਕਰਦਾ ਸੀ ਅਤੇ ਇਹ ਅਦੋਨੀਯਾਹ ਦੇ ਪਿੱਛੇ ਲੱਗ ਕੇ ਉਹ ਦੀ ਸਹਾਇਤਾ ਕਰਦੇ ਸਨ।
Adonías discutió su plan con Joab, hijo de Sarvia, y con el sacerdote Abiatar, quienes estuvieron de acuerdo en apoyarlo.
8 ੮ ਪਰ ਸਾਦੋਕ ਜਾਜਕ ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ, ਨਾਥਾਨ ਨਬੀ, ਸ਼ਿਮਈ, ਰੇਈ ਅਤੇ ਦਾਊਦ ਦੇ ਸੂਰਬੀਰ ਅਦੋਨੀਯਾਹ ਦੇ ਨਾਲ ਨਹੀਂ ਸਨ।
Pero el sacerdote Sadoc, Benaía, hijo de Joyadá, el profeta Natán, Simí, Rei y la guardia de David no estaban de parte de Adonías.
9 ੯ ਅਦੋਨੀਯਾਹ ਨੇ ਭੇਡਾਂ, ਬਲ਼ਦ ਅਤੇ ਮੋਟੇ-ਮੋਟੇ ਪਸ਼ੂ ਜ਼ੋਹਲਥ ਪੱਥਰ ਉੱਤੇ ਜੋ ਏਨ-ਰੋਗੇਲ ਦੇ ਕੋਲ ਹੈ ਵੱਢੇ ਅਤੇ ਆਪਣੇ ਸਾਰੇ ਭਰਾ ਅਰਥਾਤ ਪਾਤਸ਼ਾਹ ਦੇ ਪੁੱਤਰ ਅਤੇ ਯਹੂਦਾਹ ਦੇ ਸਭ ਮਨੁੱਖ, ਜਿਹੜੇ ਪਾਤਸ਼ਾਹ ਦੇ ਸੇਵਕ ਸਨ ਸੱਦੇ।
Adonías invitó a todos sus hermanos – loshijos del rey – ya los funcionarios del rey de Judá, para que fueran a la piedra de Zojélet, que está cerca de En-rogel, donde sacrificó ovejas, vacas y terneros engordados.
10 ੧੦ ਪਰ ਨਾਥਾਨ ਨਬੀ, ਬਨਾਯਾਹ, ਸੂਰਬੀਰ ਅਤੇ ਆਪਣੇ ਭਰਾ ਸੁਲੇਮਾਨ ਨੂੰ ਨਾ ਸੱਦਿਆ।
Pero no invitó al profeta Natán, ni a Benaía, el guardaespaldas de David, ni a su hermano Salomón.
11 ੧੧ ਨਾਥਾਨ ਨੇ ਸੁਲੇਮਾਨ ਦੀ ਮਾਤਾ ਬਥ-ਸ਼ਬਾ ਨੂੰ ਆਖਿਆ, ਕੀ ਤੁਸੀਂ ਨਹੀਂ ਸੁਣਿਆ ਕਿ ਹੱਗੀਥ ਦਾ ਪੁੱਤਰ ਅਦੋਨੀਯਾਹ ਰਾਜ ਕਰਦਾ ਹੈ ਅਤੇ ਸਾਡੇ ਮਾਲਕ ਦਾਊਦ ਨੂੰ ਉਸ ਦੀ ਖ਼ਬਰ ਵੀ ਨਹੀਂ ਹੈ?
Natán se dirigió a Betsabé, la madre de Salomón, y le preguntó: “¿No te has enterado de que Adonías, hijo de Jaguit, se ha convertido en rey, y su majestad el rey David ni siquiera lo sabe?
12 ੧੨ ਹੁਣ ਤੁਸੀਂ ਆਓ ਮੈਂ ਤੁਹਾਨੂੰ ਸਲਾਹ ਦੇਵਾਂ ਕਿ ਤੁਸੀਂ ਆਪਣੀ ਅਤੇ ਆਪਣੇ ਪੁੱਤਰ ਸੁਲੇਮਾਨ ਦੀ ਜਾਨ ਬਚਾ ਸਕੋ।
Déjame darte un consejo para que puedas salvar tu vida y la de tu hijo Salomón.
13 ੧੩ ਤੁਸੀਂ ਜਾਓ ਅਤੇ ਦਾਊਦ ਪਾਤਸ਼ਾਹ ਕੋਲ ਅੰਦਰ ਜਾ ਕੇ ਉਹ ਨੂੰ ਆਖੋ, ਹੇ ਮੇਰੇ ਮਾਲਕ ਪਾਤਸ਼ਾਹ, ਕੀ ਤੂੰ ਆਪਣੀ ਦਾਸੀ ਨਾਲ ਸਹੁੰ ਖਾ ਕੇ ਨਹੀਂ ਆਖਿਆ ਸੀ ਕਿ ਸੱਚ-ਮੁੱਚ ਤੇਰਾ ਪੁੱਤਰ ਸੁਲੇਮਾਨ ਮੇਰੇ ਪਿੱਛੋਂ ਰਾਜ ਕਰੇਗਾ ਅਤੇ ਉਹੋ ਹੀ ਮੇਰੀ ਰਾਜ ਗੱਦੀ ਉੱਤੇ ਬੈਠੇਗਾ? ਫੇਰ ਅਦੋਨੀਯਾਹ ਕਿਉਂ ਰਾਜ ਕਰਦਾ ਹੈ?
Ve inmediatamente dondeel rey David y pregúntale: ‘¿No me juró Su Majestad a mí, su sierva, que su hijo Salomón sería definitivamente rey después de mí y se sentaría en mi trono? Entonces, ¿por qué dice Adonías que es rey?’
14 ੧੪ ਵੇਖੋ ਤੁਹਾਡੇ ਪਾਤਸ਼ਾਹ ਨਾਲ ਗੱਲ ਕਰਨ ਦੇ ਸਮੇਂ ਮੈਂ ਵੀ ਤੁਹਾਡੇ ਮਗਰ ਅੰਦਰ ਆਵਾਂਗਾ ਅਤੇ ਤੁਹਾਡੀਆਂ ਗੱਲਾਂ ਦੇ ਬਾਰੇ ਗੱਲ ਕਰਾਂਗਾ।
“Entonces entraré mientras aún estás allí hablando con el rey y confirmaré lo que dices”.
15 ੧੫ ਇਸ ਲਈ ਬਥ-ਸ਼ਬਾ ਕੋਠੜੀ ਦੇ ਅੰਦਰ ਪਾਤਸ਼ਾਹ ਕੋਲ ਗਈ। ਪਾਤਸ਼ਾਹ ਬਹੁਤ ਬੁੱਢਾ ਸੀ ਅਤੇ ਸ਼ੂਨੰਮੀ ਨਗਰ ਦੀ ਅਬੀਸ਼ਗ ਨਾਮ ਦੀ ਮੁਟਿਆਰ ਪਾਤਸ਼ਾਹ ਦੀ ਸੇਵਾ ਕਰ ਰਹੀ ਸੀ।
Así que Betsabé fue a ver al rey a su dormitorio. Era muy viejo y Abisag lo cuidaba.
16 ੧੬ ਬਥ-ਸ਼ਬਾ ਝੁਕੀ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ, ਤਾਂ ਪਾਤਸ਼ਾਹ ਨੇ ਆਖਿਆ, ਤੂੰ ਕੀ ਮੰਗਦੀ ਹੈਂ?
Betsabé se inclinó en señal de respeto. Él le preguntó: “¿Qué es lo que quieres?”.
17 ੧੭ ਉਸ ਨੇ ਆਖਿਆ, ਮੇਰੇ ਮਾਲਕ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸਹੁੰ ਖਾ ਕੇ ਆਪਣੀ ਦਾਸੀ ਨੂੰ ਆਖਿਆ ਸੀ, ਕਿ ਮੇਰੇ ਪਿੱਛੋਂ ਤੇਰਾ ਪੁੱਤਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਉਹੋ ਮੇਰੀ ਰਾਜ ਗੱਦੀ ਉੱਤੇ ਬੈਠੇਗਾ।
Ella respondió: “Su Majestad, me juraste a mí, tu sierva, por el Señor, tu Dios diciendo: ‘Tu hijo Salomón serásin duda rey después de mi y se sentará en mitrono’.
18 ੧੮ ਹੁਣ ਵੇਖ, ਅਦੋਨੀਯਾਹ ਰਾਜ ਕਰਦਾ ਹੈ ਅਤੇ ਹੁਣ ਤੱਕ ਹੇ ਮੇਰੇ ਮਾਲਕ ਪਾਤਸ਼ਾਹ ਤੈਨੂੰ ਇਸ ਦੀ ਕੁਝ ਖ਼ਬਰ ਨਹੀਂ ਹੈ।
Pero ahora Adonías se ha convertido en rey y Su Majestad ni siquiera lo sabe.
19 ੧੯ ਉਸ ਨੇ ਢੇਰ ਸਾਰੇ ਬਲ਼ਦ, ਮੋਟੇ-ਮੋਟੇ ਪਸ਼ੂ ਅਤੇ ਭੇਡਾਂ ਵੱਢੀਆਂ ਹਨ ਅਤੇ ਪਾਤਸ਼ਾਹ ਦੇ ਸਾਰੇ ਪੁੱਤਰਾਂ, ਅਬਯਾਥਾਰ ਜਾਜਕ ਅਤੇ ਸੈਨਾਪਤੀ ਯੋਆਬ ਨੂੰ ਤਾਂ ਸੱਦਿਆ ਹੈ, ਪਰ ਤੇਰੇ ਦਾਸ ਸੁਲੇਮਾਨ ਨੂੰ ਉਸ ਨੇ ਨਹੀਂ ਸੱਦਿਆ।
Ha sacrificado mucho ganado, terneros cebados y ovejas, y ha invitado a todos los hijos del rey, al sacerdote Abiatar y al comandante del ejército Joab. Pero no ha invitado a tu siervo Salomón.
20 ੨੦ ਹੁਣ ਹੇ ਮੇਰੇ ਮਾਲਕ ਪਾਤਸ਼ਾਹ, ਸਾਰੇ ਇਸਰਾਏਲ ਦੀਆਂ ਅੱਖਾਂ ਤੇਰੇ ਉੱਤੇ ਹਨ ਕਿ ਤੂੰ ਉਨ੍ਹਾਂ ਨੂੰ ਦੱਸੇਂ, ਕਿ ਮੇਰੇ ਮਾਲਕ ਪਾਤਸ਼ਾਹ ਦੀ ਰਾਜ ਗੱਦੀ ਉੱਤੇ ਤੇਰੇ ਪਿੱਛੋਂ ਕੌਣ ਬੈਠੇਗਾ।
Ahora, Su Majestad, todos en Israel están pendientes de ver quién va a decir que será el próximo rey.
21 ੨੧ ਨਹੀਂ ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਮਾਲਕ ਪਾਤਸ਼ਾਹ ਆਪਣੇ ਪੁਰਖਿਆਂ ਨਾਲ ਵਿਸ਼ਰਾਮ ਕਰੇਗਾ, ਤਾਂ ਮੈਂ ਅਤੇ ਮੇਰਾ ਪੁੱਤਰ ਸੁਲੇਮਾਨ ਪਾਪੀ ਠਹਿਰਾਂਗੇ।
Si no haces nada, tan pronto como muera Su Majestad, mi hijo y yo seremos vistos como traidores…”
22 ੨੨ ਉਹ ਅਜੇ ਪਾਤਸ਼ਾਹ ਨਾਲ ਗੱਲਾਂ ਕਰਦੀ ਹੀ ਸੀ, ਕਿ ਨਾਥਾਨ ਨਬੀ ਵੀ ਅੰਦਰ ਆ ਗਿਆ।
En ese momento, mientras aún hablaba con el rey, llegó el profeta Natán.
23 ੨੩ ਉਨ੍ਹਾਂ ਨੇ ਪਾਤਸ਼ਾਹ ਨੂੰ ਦੱਸਿਆ ਕਿ ਵੇਖੋ ਨਾਥਾਨ ਨਬੀ ਆ ਗਿਆ ਹੈ, ਉਹ ਪਾਤਸ਼ਾਹ ਦੇ ਸਨਮੁਖ ਹੋਇਆ, ਤਾਂ ਉਸ ਨੇ ਪਾਤਸ਼ਾਹ ਨੂੰ ਧਰਤੀ ਤੱਕ ਮੂੰਹ ਪਰਨੇ ਹੋ ਕੇ ਮੱਥਾ ਟੇਕਿਆ।
Entonces le dijeron al rey: “El profeta Natán está aquí”. Entonces Natán entró a ver al rey, y se inclinó con el rostro hacia el suelo.
24 ੨੪ ਫਿਰ ਨਾਥਾਨ ਨੇ ਆਖਿਆ, ਹੇ ਮੇਰੇ ਮਾਲਕ ਪਾਤਸ਼ਾਹ, ਕੀ ਤੁਸੀਂ ਆਖਿਆ ਹੈ ਕਿ ਮੇਰੇ ਪਿੱਛੋਂ ਅਦੋਨੀਯਾਹ ਰਾਜ ਕਰੇਗਾ ਅਤੇ ਮੇਰੀ ਰਾਜ ਗੱਦੀ ਉੱਤੇ ਬੈਠੇਗਾ?
Natán le preguntó al rey: “Su Majestad, debió haber anunciado: ‘Adonías será rey después de mí y se sentará en mi trono’.
25 ੨੫ ਉਹ ਤਾਂ ਅੱਜ ਦੇ ਦਿਨ ਹਠਾੜ ਨੂੰ ਗਿਆ ਹੈ ਅਤੇ ਢੇਰ ਸਾਰੇ ਬਲ਼ਦ, ਮੋਟੇ-ਮੋਟੇ ਪਸ਼ੂ ਅਤੇ ਭੇਡਾਂ ਵੱਢੀਆਂ ਹਨ। ਪਾਤਸ਼ਾਹ ਦੇ ਸਾਰੇ ਪੁੱਤਰਾਂ, ਸੈਨਾਪਤੀਆਂ ਅਤੇ ਅਬਯਾਥਾਰ ਜਾਜਕ ਨੂੰ ਸੱਦਿਆ, ਵੇਖੋ ਉਹ ਉਸ ਦੇ ਸਨਮੁਖ ਖਾਂਦੇ-ਪੀਂਦੇ ਹਨ ਅਤੇ ਆਖਦੇ ਹਨ, ਪਾਤਸ਼ਾਹ ਅਦੋਨੀਯਾਹ ਜਿਉਂਦਾ ਰਹੇ।
Pues hoy ha ido a sacrificar muchas reses, terneros cebados y ovejas, y ha invitado a todos los hijos del rey, a los jefes del ejército y al sacerdote Abiatar. En este momento están comiendo y bebiendo con él, gritando: ‘¡Viva el rey Adonías!’
26 ੨੬ ਪਰ ਤੁਹਾਡੇ ਦਾਸ ਨੂੰ ਅਰਥਾਤ ਮੈਨੂੰ, ਸਾਦੋਕ ਜਾਜਕ, ਯਹੋਯਾਦਾ ਦੇ ਪੁੱਤਰ ਬਨਾਯਾਹ ਅਤੇ ਤੁਹਾਡੇ ਦਾਸ ਸੁਲੇਮਾਨ ਨੂੰ ਨਹੀਂ ਸੱਦਿਆ।
Pero no me invitó a mí, tu siervo, ni al sacerdote Sadoc, ni a Benaía, hijo de Joyadá, ni a tu hijo Salomón.
27 ੨੭ ਕੀ ਇਹ ਮੇਰੇ ਮਾਲਕ ਪਾਤਸ਼ਾਹ ਵੱਲੋਂ ਹੋਇਆ ਹੈ ਅਤੇ ਤੁਸੀਂ ਆਪਣੇ ਦਾਸ ਨੂੰ ਖ਼ਬਰ ਵੀ ਨਾ ਕੀਤੀ ਕਿ ਮੇਰੇ ਮਾਲਕ ਪਾਤਸ਼ਾਹ ਦੇ ਪਿੱਛੋਂ ਉਹ ਦੀ ਰਾਜ ਗੱਦੀ ਉੱਤੇ ਕੌਣ ਬੈਠੇਗਾ?
Si Su Majestad hizo esto, ciertamente no informó a sus funcionarios sobre quién debe sentarse en su trono como próximo rey”.
28 ੨੮ ਦਾਊਦ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਬਥ-ਸ਼ਬਾ ਨੂੰ ਮੇਰੇ ਕੋਲ ਸੱਦੋ, ਉਹ ਪਾਤਸ਼ਾਹ ਦੇ ਸਨਮੁਖ ਅੰਦਰ ਆਈ ਅਤੇ ਪਾਤਸ਼ਾਹ ਦੇ ਸਨਮੁਖ ਖੜ੍ਹੀ ਰਹੀ।
El rey David respondió: “Llama a Betsabé de mi parte”. Entonces Betsabé entró y se presentó ante el rey.
29 ੨੯ ਪਾਤਸ਼ਾਹ ਨੇ ਸਹੁੰ ਖਾ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਮੇਰੇ ਪ੍ਰਾਣਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਇਆ।
Y el rey hizo un juramento, diciendo: “Vive el Señor, que me ha salvado de toda clase de problemas, tal como te juré anteriormente por el Señor, el Dios de Israel,
30 ੩੦ ਜਿਵੇਂ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਖਾ ਕੇ ਤੈਨੂੰ ਆਖਿਆ ਸੀ ਕਿ ਸੱਚ-ਮੁੱਚ ਤੇਰਾ ਪੁੱਤਰ ਸੁਲੇਮਾਨ ਮੇਰੇ ਪਿੱਛੋਂ ਪਾਤਸ਼ਾਹ ਬਣੇਗਾ ਅਤੇ ਮੇਰੇ ਥਾਂ ਰਾਜ ਗੱਦੀ ਉੱਤੇ ਉਹੋ ਹੀ ਬੈਠੇਗਾ, ਮੈਂ ਅੱਜ ਦੇ ਦਿਨ ਉਸੇ ਤਰ੍ਹਾਂ ਹੀ ਕਰਾਂਗਾ।
diciéndote que tu hijo Salomón será el próximo rey y que se sentará en mi trono en lugar de mí, juro que lo haré hoy”.
31 ੩੧ ਤਦ ਬਥ-ਸ਼ਬਾ ਧਰਤੀ ਉੱਤੇ ਮੂੰਹ ਪਰਨੇ ਡਿੱਗੀ ਅਤੇ ਪਾਤਸ਼ਾਹ ਦੇ ਅੱਗੇ ਮੱਥਾ ਟੇਕ ਕੇ ਆਖਿਆ, ਮੇਰਾ ਮਾਲਕ ਪਾਤਸ਼ਾਹ ਦਾਊਦ ਸਦਾ ਤੱਕ ਜਿਉਂਦਾ ਰਹੇ।
Betsabé se inclinó con el rostro hacia el suelo, honrando al rey, y dijo: “Que tu majestad el rey David viva para siempre”.
32 ੩੨ ਅੱਗੋਂ ਦਾਊਦ ਪਾਤਸ਼ਾਹ ਨੇ ਆਖਿਆ ਕਿ ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਮੇਰੇ ਕੋਲ ਸੱਦੋ, ਤਾਂ ਉਹ ਪਾਤਸ਼ਾਹ ਦੇ ਸਨਮੁਖ ਆਏ।
Entonces el rey David dijo: “Llama por mí al sacerdote Sadoc, al profeta Natán y a Benaía, hijo de Joyadá”. Cuando llegaron,
33 ੩੩ ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, ਆਪਣੇ ਮਾਲਕ ਦੇ ਸੇਵਕਾਂ ਨੂੰ ਆਪਣੇ ਨਾਲ ਲਓ, ਮੇਰੇ ਪੁੱਤਰ ਸੁਲੇਮਾਨ ਨੂੰ ਮੇਰੀ ਖੱਚਰ ਉੱਤੇ ਚੜ੍ਹਾਓ ਅਤੇ ਉਸ ਨੂੰ ਗੀਹੋਨ ਸੋਤੇ ਕੋਲ ਲੈ ਜਾਓ।
el rey les dijo: “Lleven a los funcionarios del rey con ustedes, y hagan que Salomón se monte en mi propia mula y que lo lleven hasta el manantial de Gihón.
34 ੩੪ ਉੱਥੇ ਸਾਦੋਕ ਜਾਜਕ ਅਤੇ ਨਾਥਾਨ ਨਬੀ ਉਸ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾਉਣ ਅਤੇ ਤੁਸੀਂ ਤੁਰ੍ਹੀ ਵਜਾ ਕੇ ਆਖੋ ਸੁਲੇਮਾਨ ਪਾਤਸ਼ਾਹ ਜਿਉਂਦਾ ਰਹੇ।
Allí hagan que el sacerdote Sadoc y el profeta Natán lo unjan como rey de Israel. Toquen la trompeta y griten: ‘¡Viva el rey Salomón!’.
35 ੩੫ ਫੇਰ ਤੁਸੀਂ ਉਹ ਦੇ ਪਿੱਛੇ-ਪਿੱਛੇ ਹੋ ਕੇ ਉਤਾਂਹਾ ਚੱਲੇ ਆਓ, ਤਾਂ ਜੋ ਉਹ ਆਵੇ ਅਤੇ ਮੇਰੀ ਰਾਜ ਗੱਦੀ ਉੱਤੇ ਬੈਠ ਜਾਵੇ, ਕਿਉਂ ਜੋ ਉਹ ਮੇਰੇ ਥਾਂ ਪਾਤਸ਼ਾਹ ਬਣੇਗਾ ਕਿਉਂਕਿ ਮੈਂ ਉਸ ਨੂੰ ਠਹਿਰਾ ਦਿੱਤਾ ਹੈ ਕਿ ਇਸਰਾਏਲ ਅਤੇ ਯਹੂਦਾਹ ਉੱਤੇ ਰਾਜਾ ਹੋਵੇ।
Luego síganlo y hagan que venga a sentarse en mi trono. Él será rey en mi lugar. Lo pongo al frente como gobernante de Israel y de Judá”.
36 ੩੬ ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਪਾਤਸ਼ਾਹ ਨੂੰ ਉੱਤਰ ਦੇ ਕੇ ਆਖਿਆ, ਸਤ ਬਚਨ ਯਹੋਵਾਹ ਮੇਰੇ ਮਾਲਕ ਪਾਤਸ਼ਾਹ ਦਾ ਪਰਮੇਸ਼ੁਰ ਇਸੇ ਤਰ੍ਹਾਂ ਹੀ ਆਖੇ।
“¡Amén!”, respondió Benaía, hijo de Joyadá. “¡Que el Señor Dios de mi señor el rey lo confirme!
37 ੩੭ ਜਿਵੇਂ ਯਹੋਵਾਹ ਮੇਰੇ ਮਾਲਕ ਪਾਤਸ਼ਾਹ ਦੇ ਨਾਲ ਸੀ, ਉਸੇ ਤਰ੍ਹਾਂ ਹੀ ਸੁਲੇਮਾਨ ਦੇ ਨਾਲ ਹੋਵੇ ਅਤੇ ਉਹ ਦੀ ਰਾਜ ਗੱਦੀ ਨੂੰ ਮੇਰੇ ਮਾਲਕ ਪਾਤਸ਼ਾਹ ਦਾਊਦ ਦੀ ਰਾਜ ਗੱਦੀ ਨਾਲੋਂ ਵਧਾਵੇ।
De la misma manera que el Señor estuvo con mi señor el rey, que esté con Salomón, y que haga su reinado aún más grande que el de mi señor el rey David”.
38 ੩੮ ਸਾਦੋਕ ਜਾਜਕ, ਨਾਥਾਨ ਨਬੀ, ਯਹੋਯਾਦਾ ਦਾ ਪੁੱਤਰ ਬਨਾਯਾਹ, ਕਰੇਤੀ ਅਤੇ ਫਲੇਤੀ ਹਠਾੜ ਨੂੰ ਗਏ ਅਤੇ ਸੁਲੇਮਾਨ ਨੂੰ ਦਾਊਦ ਪਾਤਸ਼ਾਹ ਦੀ ਖੱਚਰ ਉੱਤੇ ਚੜ੍ਹਾ ਕੇ ਗੀਹੋਨ ਕੋਲ ਲੈ ਆਏ।
Entonces el sacerdote Sadoc, el profeta Natán y Benaía, hijo de Joyadá, junto con los cereteos y los peleteos, fue y colocó a Salomón en la mula del rey David, y lo condujo hasta el manantial de Gihón.
39 ੩੯ ਤਦ ਸਾਦੋਕ ਜਾਜਕ ਨੇ ਤੰਬੂ ਵਿੱਚੋਂ ਇੱਕ ਤੇਲ ਦਾ ਸਿੰਙ ਲਿਆ ਅਤੇ ਸੁਲੇਮਾਨ ਨੂੰ ਮਸਹ ਕੀਤਾ, ਤਦ ਉਨ੍ਹਾਂ ਤੁਰ੍ਹੀ ਵਜਾਈ ਅਤੇ ਸਭ ਦੇ ਸਭ ਬੋਲ ਉੱਠੇ, ਸੁਲੇਮਾਨ ਪਾਤਸ਼ਾਹ ਜੀਉਂਦਾ ਰਹੇ।
El sacerdote Sadoc tomó el cuerno que contenía aceite de oliva de la Tienda y ungió a Salomón. Luego tocaron la trompeta, y todo el pueblo gritó: “¡Viva el rey Salomón!”.
40 ੪੦ ਸਭ ਲੋਕ ਉਸ ਦੇ ਮਗਰ ਉਤਾਹਾਂ ਆਏ ਅਤੇ ਲੋਕ ਵੰਝਲੀਆਂ ਵਜਾਉਂਦੇ ਹੋਏ ਵੱਡਾ ਅਨੰਦ ਕਰਦੇ ਤੁਰੇ ਜਾਂਦੇ ਸਨ, ਅਜਿਹਾ ਜੋ ਧਰਤੀ ਉਨ੍ਹਾਂ ਦੀ ਅਵਾਜ਼ ਨਾਲ ਹਿੱਲ ਗਈ।
Todos lo siguieron, tocando flautas y celebrando con tanta alegría que el sonido hizo temblar la tierra.
41 ੪੧ ਅਦੋਨੀਯਾਹ ਅਤੇ ਉਸ ਦੇ ਨਾਲ ਦੇ ਸਾਰੇ ਮਹਿਮਾਨਾਂ ਨੇ ਜਦ ਉਹ ਰੋਟੀ ਖਾ ਕੇ ਹਟੇ ਹੀ ਸਨ, ਤਾਂ ਇਹ ਅਵਾਜ਼ ਸੁਣੀ ਅਤੇ ਜਦ ਯੋਆਬ ਨੇ ਤੁਰ੍ਹੀ ਦੀ ਅਵਾਜ਼ ਸੁਣੀ ਤਾਂ ਉਸ ਆਖਿਆ, ਸ਼ਹਿਰ ਵਿੱਚ ਇਹ ਰੌਲ਼ੇ ਦੀ ਅਵਾਜ਼ ਕਿਉਂ ਹੈ?
Adonías y todos sus invitados oyeron el ruido mientras terminaban de comer. Cuando Joab oyó el sonido de la trompeta, preguntó: “¿Qué es todo ese ruido que viene de la ciudad?”.
42 ੪੨ ਉਹ ਅਜੇ ਇਹ ਬੋਲਦਾ ਹੀ ਸੀ, ਤਾਂ ਵੇਖੋ ਅਬਯਾਥਾਰ ਜਾਜਕ ਦਾ ਪੁੱਤਰ ਯੋਨਾਥਾਨ ਆਇਆ ਅਤੇ ਅਦੋਨੀਯਾਹ ਨੇ ਉਸ ਨੂੰ ਆਖਿਆ ਅੰਦਰ ਆ ਜਾ ਕਿਉਂ ਜੋ ਤੂੰ ਸੂਰਮਾ ਮਨੁੱਖ ਹੈ ਅਤੇ ਚੰਗੀ ਖ਼ਬਰ ਲਿਆਇਆ ਹੋਵੇਂਗਾ।
Mientras hablaba, llegó de repente Jonatán, hijo del sacerdote Abiatar. “Entra”, dijo Adonías. “Un hombre bueno como tú debe traer buenas noticias”.
43 ੪੩ ਯੋਨਾਥਾਨ ਨੇ ਉੱਤਰ ਦਿੱਤਾ ਅਤੇ ਅਦੋਨੀਯਾਹ ਨੂੰ ਆਖਿਆ, ਸੱਚ-ਮੁੱਚ ਸਾਡੇ ਮਾਲਕ ਪਾਤਸ਼ਾਹ ਦਾਊਦ ਨੇ ਸੁਲੇਮਾਨ ਨੂੰ ਪਾਤਸ਼ਾਹ ਬਣਾ ਦਿੱਤਾ ਹੈ।
“¡Claro que no!” respondió Jonatán. “¡Nuestro señor el rey David ha hecho rey a Salomón!
44 ੪੪ ਪਾਤਸ਼ਾਹ ਨੇ ਸਾਦੋਕ ਜਾਜਕ, ਨਾਥਾਨ ਨਬੀ, ਯਹੋਯਾਦਾ ਦੇ ਪੁੱਤਰ ਬਨਾਯਾਹ, ਕਰੇਤੀ ਅਤੇ ਫਲੇਤੀ ਉਹ ਦੇ ਨਾਲ ਭੇਜੇ। ਉਨ੍ਹਾਂ ਨੇ ਪਾਤਸ਼ਾਹ ਦੀ ਖੱਚਰ ਉੱਤੇ ਉਸ ਨੂੰ ਚੜ੍ਹਾਇਆ।
Envió a Salomón a ser ungido con el sacerdote Sadoc, con el profeta Natán y con Benaía, hijo de Joyadá, y con los cereteos y los peleteos. Le hicieron montar en la mula del rey.
45 ੪੫ ਸਾਦੋਕ ਜਾਜਕ ਅਤੇ ਨਾਥਾਨ ਨਬੀ ਨੇ ਗੀਹੋਨ ਵਿੱਚ ਉਹ ਨੂੰ ਪਾਤਸ਼ਾਹ ਹੋਣ ਲਈ ਮਸਹ ਕੀਤਾ, ਤਾਂ ਉਹ ਉੱਥੋਂ ਅਜਿਹਾ ਅਨੰਦ ਕਰਦੇ ਮੁੜੇ ਸਨ ਜੋ ਸ਼ਹਿਰ ਗੱਜ ਉੱਠਿਆ ਹੈ। ਉਹੋ ਗੱਜ ਦੀ ਅਵਾਜ਼ ਤੁਸੀਂ ਸੁਣੀ।
El sacerdote Sadoc y el profeta Natán lo ungieron como rey en la fuente de Gihón. Ahora han regresado, celebrando con gritos que resuenan por toda la ciudad. Ese es el ruido que se oye.
46 ੪੬ ਸੁਲੇਮਾਨ ਰਾਜ ਗੱਦੀ ਉੱਤੇ ਬੈਠ ਗਿਆ ਹੈ।
Además, Salomón está sentado en el trono real,
47 ੪੭ ਪਾਤਸ਼ਾਹ ਦੇ ਸੇਵਕ ਆ ਕੇ ਸਾਡੇ ਮਾਲਕ ਪਾਤਸ਼ਾਹ ਦਾਊਦ ਨੂੰ ਵਧਾਈਆਂ ਦੇ ਰਹੇ ਹਨ, ਕਿ ਤੁਹਾਡਾ ਪਰਮੇਸ਼ੁਰ ਸੁਲੇਮਾਨ ਦੇ ਨਾਮ ਨੂੰ ਤੁਹਾਡੇ ਨਾਮ ਨਾਲੋਂ ਵੱਡਾ ਕਰੇ ਅਤੇ ਉਹ ਦੀ ਰਾਜ ਗੱਦੀ ਨੂੰ ਤੁਹਾਡੀ ਰਾਜ ਗੱਦੀ ਨਾਲੋਂ ਵਧਾਵੇ, ਤਾਂ ਪਾਤਸ਼ਾਹ ਨੇ ਆਪਣੇ ਆਪ ਨੂੰ ਮੰਜੇ ਉੱਤੇ ਨੀਵਿਆਂ ਕੀਤਾ।
y los funcionarios reales también han ido a expresar su aprobación a nuestro señor, el rey David, diciendo: ‘Que tu Dios haga que la reputación de Salomón sea aún más famosa que la tuya, y que haga que su reinado sea más grande que el tuyo’. El rey, en su lecho, inclinó la cabeza,
48 ੪੮ ਪਾਤਸ਼ਾਹ ਨੇ ਵੀ ਇਸ ਤਰ੍ਹਾਂ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਮੁਬਾਰਕ ਹੈ, ਜਿਸ ਨੇ ਅੱਜ ਦੇ ਦਿਨ ਇੱਕ ਪੁੱਤਰ ਦਿੱਤਾ ਜਿਹੜਾ ਮੇਰੀਆਂ ਅੱਖਾਂ ਦੇ ਵੇਖਦਿਆਂ ਮੇਰੀ ਰਾਜ ਗੱਦੀ ਉੱਤੇ ਬੈਠਾ ਹੈ।
y dijo: ‘¡Alabado sea el Señor, el Dios de Israel! Hoy me ha proporcionado un sucesor para que se siente en mi trono, y he tenido el privilegio de verlo’”.
49 ੪੯ ਸਾਰੇ ਮਹਿਮਾਨ ਜਿਹੜੇ ਅਦੋਨੀਯਾਹ ਦੇ ਨਾਲ ਸਨ, ਘਬਰਾ ਕੇ ਉੱਠ ਖੜ੍ਹੇ ਹੋਏ ਅਤੇ ਹਰ ਮਨੁੱਖ ਆਪਣੇ-ਆਪਣੇ ਰਾਹ ਤੁਰ ਗਿਆ।
Al oír esto, todos los invitados que apoyaban a Adonías se estremecieron de miedo. Se levantaron y salieron corriendo en distintas direcciones.
50 ੫੦ ਇਸ ਤੋਂ ਬਾਅਦ ਅਦੋਨੀਯਾਹ ਸੁਲੇਮਾਨ ਦੇ ਅੱਗੋਂ ਡਰ ਕੇ ਉੱਠਿਆ ਅਤੇ ਜਗਵੇਦੀ ਦੇ ਸਿੰਗਾਂ ਨੂੰ ਘੁੱਟ ਕੇ ਜਾ ਫੜਿਆ।
Adonías estaba aterrorizado por Salomón, así que salió corriendo. Fue y se agarró a los cuernos del altar.
51 ੫੧ ਸੁਲੇਮਾਨ ਨੂੰ ਦੱਸਿਆ ਗਿਆ ਕਿ ਵੇਖੋ ਅਦੋਨੀਯਾਹ ਸੁਲੇਮਾਨ ਪਾਤਸ਼ਾਹ ਕੋਲੋਂ ਡਰਦਾ ਹੈ ਅਤੇ ਉਸ ਨੇ ਜਗਵੇਦੀ ਦੇ ਸਿੰਙ ਜਾ ਫੜੇ ਹਨ ਅਤੇ ਆਖਦਾ ਹੈ ਕਿ ਸੁਲੇਮਾਨ ਅੱਜ ਦੇ ਦਿਨ ਮੇਰੇ ਨਾਲ ਸਹੁੰ ਖਾਵੇ ਕਿ ਉਹ ਆਪਣੇ ਦਾਸ ਨੂੰ ਤਲਵਾਰ ਨਾਲ ਨਾ ਮਾਰੇਗਾ।
Le dijeron a Salomón: “Adonías está aterrorizado de Su Majestad. Se ha aferrado a los cuernos del altar, diciendo: ‘¡Que el rey Salomón jure hoy que no me matará a mí, su siervo!’”
52 ੫੨ ਸੁਲੇਮਾਨ ਨੇ ਆਖਿਆ, ਜੇ ਉਹ ਆਪਣੇ ਆਪ ਨੂੰ ਭਲਾ ਮਨੁੱਖ ਬਣਾ ਕੇ ਵਿਖਾਵੇ, ਤਾਂ ਉਸ ਦਾ ਇੱਕ ਵਾਲ਼ ਵੀ ਧਰਤੀ ਉੱਤੇ ਨਾ ਡਿੱਗੇਗਾ ਪਰ ਜੇ ਕਦੀ ਉਸ ਵਿੱਚ ਕੋਈ ਬੁਰਿਆਈ ਪਾਈ ਗਈ ਤਾਂ ਉਹ ਮਾਰ ਦਿੱਤਾ ਜਾਵੇਗਾ।
Salomón contestó: “Si es un hombre honorable, no se le caerá ni un pelo. Pero si se muestra malvado, morirá”.
53 ੫੩ ਸੁਲੇਮਾਨ ਪਾਤਸ਼ਾਹ ਨੇ ਲੋਕ ਭੇਜੇ ਅਤੇ ਉਹ ਉਸ ਨੂੰ ਜਗਵੇਦੀ ਤੋਂ ਹੇਠਾਂ ਲਾਹ ਲਿਆਏ। ਉਸ ਨੇ ਆ ਕੇ ਸੁਲੇਮਾਨ ਪਾਤਸ਼ਾਹ ਨੂੰ ਮੱਥਾ ਟੇਕਿਆ ਅਤੇ ਸੁਲੇਮਾਨ ਨੇ ਉਸ ਨੂੰ ਆਖਿਆ, ਤੂੰ ਆਪਣੇ ਘਰ ਨੂੰ ਜਾ।
El rey Salomón hizo bajar a Adonías del altar, y éste vino y se inclinó ante el rey Salomón, quien le dijo: “Vete a casa”.