< 1 ਪਤਰਸ 1 >

1 ਪਤਰਸ, ਯਿਸੂ ਮਸੀਹ ਦੇ ਰਸੂਲ ਵੱਲੋਂ ਉਹਨਾਂ ਪਰਦੇਸੀਆਂ ਨੂੰ ਜਿਹੜੇ ਪੁੰਤੁਸ, ਗਲਾਤਿਯਾ, ਕੱਪਦੁਕਿਯਾ, ਆਸਿਯਾ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ।
Peter, an apostle of Jesus Christ, to the chosen ones who are living as foreigners in the Diaspora in Pontus, Galatia, Cappadocia, Asia, and Bithynia,
2 ਜਿਹੜੇ ਪਹਿਲਾਂ ਤੋਂ ਹੀ ਪਿਤਾ ਪਰਮੇਸ਼ੁਰ ਦੇ ਗਿਆਨ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਦੇ ਲਈ ਚੁਣੇ ਗਏ ਕਿ ਆਗਿਆਕਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ। ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਵੱਧਦੀ ਜਾਵੇ।
according to the foreknowledge of God the Father, in sanctification of the Spirit, that you may obey Jesus Christ and be sprinkled with his blood: Grace to you and peace be multiplied.
3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ।
Blessed be the God and Father of our Lord Jesus Christ, who according to his great mercy caused us to be born again to a living hope through the resurrection of Jesus Christ from the dead,
4 ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ।
to an incorruptible and undefiled inheritance that does not fade away, reserved in Heaven for you,
5 ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ
who by the power of God are guarded through faith for a salvation ready to be revealed in the last time.
6 ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ।
Wherein you greatly rejoice, though now for a little while, if necessary, you have been grieved by various trials,
7 ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ।
that the genuineness of your faith, which is more precious than gold that perishes even though it is tested by fire, may be found to result in praise and glory and honor when Jesus Christ is revealed—
8 ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ।
whom not having seen you love; in whom, though now you do not see him, yet believing, you rejoice greatly with joy inexpressible and full of glory—
9 ਅਤੇ ਆਪਣੇ ਵਿਸ਼ਵਾਸ ਦਾ ਫਲ ਅਰਥਾਤ ਆਪਣੀ ਜਾਨ ਦੀ ਮੁਕਤੀ ਪ੍ਰਾਪਤ ਕਰਦੇ ਹੋ।
receiving the result of your faith, the salvation of your souls.
10 ੧੦ ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ।
Concerning this salvation, the prophets sought and searched diligently, who prophesied of the grace that would come to you,
11 ੧੧ ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ।
searching for who or what kind of time the Spirit of Christ, which was in them, pointed to, when he predicted the sufferings of Christ, and the glories that would follow them.
12 ੧੨ ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ।
To them it was revealed, that not to themselves, but to you, they ministered these things, which now have been announced to you through those who preached the Good News to you by the Holy Spirit sent out from heaven; which things angels desire to look into.
13 ੧੩ ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ।
Therefore, prepare your minds for action, be sober and set your hope fully on the grace that will be brought to you when Jesus Christ is revealed.
14 ੧੪ ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ।
As obedient children, do not be conformed to the desires as in your ignorance,
15 ੧੫ ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ, ਤੁਸੀਂ ਆਪ ਵੀ ਉਸੇ ਤਰ੍ਹਾਂ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ।
but just as he who called you is holy, you yourselves also be holy in all of your behavior;
16 ੧੬ ਕਿਉਂ ਜੋ ਇਹ ਲਿਖਿਆ ਹੋਇਆ ਹੈ; “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।”
because it is written, "Be holy, for I am holy."
17 ੧੭ ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ।
If you call on him as Father, who without respect of persons judges according to each man's work, pass the time of your living as foreigners here in reverent fear:
18 ੧੮ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ।
knowing that you were redeemed, not with corruptible things, with silver or gold, from the useless way of life handed down from your fathers,
19 ੧੯ ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ।
but with precious blood, as of an unblemished and spotless lamb, namely Christ.
20 ੨੦ ਉਹ ਤਾਂ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਠਹਿਰਾਇਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪ੍ਰਗਟ ਹੋਇਆ।
He was chosen in advance before the foundation of the world, but was revealed in these last times for your sake,
21 ੨੧ ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ।
who through him are believers in God, who raised him from the dead, and gave him glory; so that your faith and hope might be in God.
22 ੨੨ ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ।
Seeing you have purified your souls in your obedience to the truth in sincere brotherly affection, love one another from a pure heart fervently:
23 ੨੩ ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ। (aiōn g165)
having been born again, not of corruptible seed, but of incorruptible, through the living and abiding word of God. (aiōn g165)
24 ੨੪ ਕਿਉਂਕਿ ਹਰੇਕ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ। ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਕੁਮਲਾ ਜਾਂਦਾ ਹੈ,
For, "All flesh is like grass, and all its glory like the flower in the grass. The grass withers, and its flower falls;
25 ੨੫ ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ। ਅਤੇ ਇਹ ਉਹੋ ਬਚਨ ਹੈ ਜਿਸ ਦੀ ਖੁਸ਼ਖਬਰੀ ਤੁਹਾਨੂੰ ਸੁਣਾਈ ਗਈ ਸੀ। (aiōn g165)
but the word of the Lord endures forever." This is the word preached as Good News to you. (aiōn g165)

< 1 ਪਤਰਸ 1 >