< 1 ਪਤਰਸ 3 >

1 ਇਸੇ ਪ੍ਰਕਾਰ ਹੇ ਪਤਨੀਓ, ਆਪਣੇ ਪਤੀਆਂ ਦੇ ਅਧੀਨ ਹੋਵੋ, ਕਿ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਉਹ ਬਚਨ ਤੋਂ ਬਿਨ੍ਹਾਂ ਆਪਣੀਆਂ ਪਤਨੀਆਂ ਦੀ ਚਾਲ ਢਾਲ਼ ਦੇ ਕਾਰਨ ਖਿੱਚੇ ਜਾਣ
妻子们,你们要以同样的方式接受丈夫的权威,只有这样,如果有些丈夫拒绝接受这个词,你仍然可以用无言的行为说服他们,
2 ਜਿਸ ਵੇਲੇ ਉਹ ਤੁਹਾਡੀ ਪਵਿੱਤਰ ਚਾਲ ਢਾਲ਼ ਨੂੰ ਜੋ ਅਦਬ ਦੇ ਨਾਲ ਹੋਵੇ ਦੇਖ ਲੈਣ ।
让他们承认你的纯洁和虔诚行为。
3 ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ
不要专注于外在的吸引力,比如发型、黄金首饰或时髦的衣服。
4 ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ
要让你的吸引力来自内心,内在的温柔和平精神,具有持久吸引力。这也是上帝所看重的。
5 ਕਿਉਂ ਜੋ ਇਸੇ ਤਰ੍ਹਾਂ ਪਹਿਲੇ ਸਮਿਆਂ ਵਿੱਚ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪਤੀਆਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸ਼ਿੰਗਾਰ ਦੀਆਂ ਸਨ
过去信上帝的圣洁女性,就是通过这种方式让自己变得美丽,顺服丈夫
6 ਜਿਵੇਂ ਸਾਰਾਹ ਅਬਰਾਹਾਮ ਨੂੰ ਸਵਾਮੀ ਕਹਿ ਕੇ ਉਸ ਦੇ ਅਧੀਨ ਰਹੀ, ਜਿਸ ਦੀਆਂ ਤੁਸੀਂ ਬੱਚੀਆਂ ਹੋ ਜੇਕਰ ਚੰਗਾ ਕੰਮ ਕਰਦੀਆਂ ਅਤੇ ਕਿਸੇ ਵੀ ਚੀਜ਼ ਤੋਂ ਨਹੀਂ ਡਰਦੀਆਂ ਹੋ
就像撒拉顺从亚伯拉罕,称他为“主。”如果你做正确的事而没有被吓倒,你就是她的女儿。
7 ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।
丈夫们,同样当你和妻子生活在一起,要去体谅她们。虽然她可能没有你那么强有力,但应该尊重她,因为她将与你平等地继承上帝赐予的生命。一定要这样做,这样你在祈祷的时候就不会受到妨碍。
8 ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ
最后,你们应该有同样的态度。要有同理心,彼此相爱。要有同情心,要谦虚。
9 ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ
不要以恶报恶,也不要在被虐待时反击,而是应该祝福——因为这就是你蒙受召唤要做的,所以你可以自己得到祝福。
10 ੧੦ ਕਿਉਂਕਿ, ਜਿਹੜਾ ਜੀਵਨ ਨਾਲ ਪਿਆਰ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰਾ ਬੋਲਣ ਤੋਂ ਰੋਕ ਲਵੇ
记住:“那些希望热爱生命之人,想要看见好日子的人,就必须禁止说出恶语,不能说谎;
11 ੧੧ ਉਹ ਬਦੀ ਤੋਂ ਹੱਟ ਜਾਵੇ ਅਤੇ ਨੇਕੀ ਕਰੇ, ਮੇਲ-ਮਿਲਾਪ ਨੂੰ ਲੱਭੇ ਅਤੇ ਉਸ ਦਾ ਪਿੱਛਾ ਕਰੇ
要远离邪恶,要做善事,寻找并追求和平。
12 ੧੨ ਕਿਉਂ ਜੋ ਪ੍ਰਭੂ ਦੀਆਂ ਅੱਖੀਆਂ ਧਰਮੀਆਂ ਉੱਤੇ, ਤੇ ਉਹ ਦੇ ਕੰਨ ਉਹਨਾਂ ਦੀ ਦੁਹਾਈ ਵੱਲ ਹਨ, ਪ੍ਰਭੂ ਦਾ ਮੂੰਹ ਬੁਰੇ ਕੰਮ ਕਰਨ ਵਾਲਿਆਂ ਦੇ ਵਿਰੁੱਧ ਹੈ।
因为主只会看到那些正确做事的人,他的耳朵会听到他们的祈祷;但主会反对那些作恶之人。”
13 ੧੩ ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾ?
如果你们热心行善,谁能伤害你们呢?
14 ੧੪ ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ
就算你们因做了正确之事而受苦,也是有福的。不要害怕别人的威胁,不要畏惧。
15 ੧੫ ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ
你们的思想要专注于基督主。随时准备好,如果有人向你询问你所拥有的的希望,要向他们解释,以温和尊重的方式解释。
16 ੧੬ ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ
你的良心务必要是清白的,这样如果有人指控你,就会感到尴尬,因为他们诽谤你在基督那里过着的好生活。
17 ੧੭ ਕਿਉਂਕਿ ਜੇ ਪਰਮੇਸ਼ੁਰ ਦੀ ਮਰਜ਼ੀ ਇਸ ਤਰ੍ਹਾਂ ਹੋਵੇ ਤਾਂ ਚੰਗੇ ਕੰਮਾਂ ਕਰਕੇ ਦੁੱਖ ਸਹਿਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਬੁਰੇ ਕੰਮ ਕਰਕੇ ਦੁੱਖ ਝੱਲੋ
因行善而受苦(如果这是上帝想要的)肯定比因做错而受苦更好!
18 ੧੮ ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ
耶稣一次性地为罪而死,那完全真实的、良善的和正确的人,为那些坏人而死,这样他就可以把你带到上帝面前。他的身体被杀害了,但他却以灵死而复生。
19 ੧੯ ਜਿਸ ਦੇ ਵਿੱਚ ਹੋ ਕੇ ਉਹ ਨੇ ਉਹਨਾਂ ਆਤਮਿਆਂ ਦੇ ਕੋਲ ਜਿਹੜੇ ਕੈਦ ਵਿੱਚ ਸਨ ਜਾ ਕੇ ਪ੍ਰਚਾਰ ਕੀਤਾ
他去和那些 “被囚禁” 的人谈话
20 ੨੦ ਜਿਹੜੇ ਪਿਛਲੇ ਸਮੇਂ ਅਣ-ਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨਾਂ ਵਿੱਚ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਸੀ ਜਿਸ ਦੇ ਵਿੱਚ ਅੱਠ ਜਣੇ ਪਾਣੀ ਤੋਂ ਬਚ ਗਏ
当上帝在诺亚时代耐心地等待着建造方舟的时候,那些拒绝相信的人。只有少数人--事实上是八个人-“通过水” 得救。
21 ੨੧ ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ।
现在正拯救你的洗礼,就是这水的象征。并非通过洗掉你身上的污垢,而是来自无愧的良心,是对上帝的积极回应。耶稣基督的复活,让你的救赎成为可能。
22 ੨੨ ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।
基督升到天上后,站在上帝的右手边,天使、有权势之人和有能力之人,都服从他。

< 1 ਪਤਰਸ 3 >

A Dove is Sent Forth from the Ark
A Dove is Sent Forth from the Ark