< 1 ਪਤਰਸ 4 >

1 ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ
Dakle, budući da je Krist trpio u tijelu, i vi se oboružajte istim mišljenjem - jer tko trpi u tijelu okanio se grijeha -
2 ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ
da vrijeme što vam u tijelu još preostaje proživite ne više po ljudskim požudama nego po Božjoj volji.
3 ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ
Dosta je uistinu što ste u prošlom vremenu vršili volju pogana, hodeći u razvratnostima, požudama, pijančevanjima, pijankama, opijanjima i bezakoničkim idolopoklonstvima.
4 ਉਹ ਇਸ ਨੂੰ ਅਚਰਜ਼ ਮੰਨਦੇ ਹਨ ਕਿ ਤੁਸੀਂ ਉਸ ਬਦਚਲਣੀ ਵਿੱਚ ਉਹਨਾਂ ਦਾ ਸਾਥ ਨਹੀਂ ਦਿੰਦੇ, ਇਸ ਲਈ ਉਹ ਤੁਹਾਡੀ ਨਿੰਦਿਆ ਕਰਦੇ ਹਨ ।
Stoga se čude što se ne slijevate u tu istu rijeku raskalašenosti te proklinju.
5 ਉਹ ਉਸ ਨੂੰ ਲੇਖਾ ਦੇਣਗੇ ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨ ਨੂੰ ਤਿਆਰ ਹੈ
Polagat će oni račun Onomu tko je već spreman suditi žive i mrtve.
6 ਕਿਉਂ ਜੋ ਮੁਰਦਿਆਂ ਨੂੰ ਵੀ ਖੁਸ਼ਖਬਰੀ ਇਸੇ ਲਈ ਸੁਣਾਈ ਗਈ ਕਿ ਸਰੀਰ ਕਰਕੇ ਉਹਨਾਂ ਦਾ ਨਿਆਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਉਹ ਪਰਮੇਸ਼ੁਰ ਵਾਂਗੂੰ ਜਿਉਂਦੇ ਰਹਿਣ।
Zato je i mrtvima naviješteno evanđelje da osuđeni doduše po ljudsku, u tijelu, žive po Božju - u duhu.
7 ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ
Približio se svršetak svega! Osvijestite se i otrijeznite za molitvu!
8 ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ
Prije svega imajte žarku ljubav jedni prema drugima jer ljubav pokriva mnoštvo grijeha!
9 ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ
Gostoljubivo primajte jedni druge bez mrmljanja!
10 ੧੦ ਹਰੇਕ ਨੂੰ ਜੋ-ਜੋ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਮੁਖ਼ਤਿਆਰਾਂ ਨੂੰ ਉੱਚਿਤ ਹੈ
Jedni druge poslužujte - svatko po primljenom daru - kao dobri upravitelji različitih Božjih milosti!
11 ੧੧ ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ। (aiōn g165)
Govori li tko? Neka govori kao riječi Božje! Poslužuje li tko? Neka poslužuje kao snagom koju daje Bog da se u svemu slavi Bog po Isusu Kristu, komu slava i vlast u vijeke vijekova! Amen. (aiōn g165)
12 ੧੨ ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ
Ljubljeni! Ne čudite se požaru što bukti među vama da vas iskuša, kao da vam se događa štogod neobično!
13 ੧੩ ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ
Naprotiv, radujte se kao zajedničari Kristovih patnja da i o Objavljenju njegove slave mognete radosno klicati.
14 ੧੪ ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ
Pogrđuju li vas zbog imena Kristova, blago vama, jer Duh Slave, Duh Božji u vama počiva.
15 ੧੫ ਪਰ ਇਸ ਤਰ੍ਹਾਂ ਨਾ ਹੋਵੇ ਜੋ ਤੁਹਾਡੇ ਵਿੱਚੋਂ ਕੋਈ ਖੂਨੀ ਜਾਂ ਚੋਰ ਜਾਂ ਬੁਰਾ ਜਾਂ ਹੋਰਨਾਂ ਦੇ ਕੰਮਾਂ ਵਿੱਚ ਲੱਤ ਫਸਾਉਣ ਵਾਲਾ ਹੋ ਕੇ ਦੁੱਖ ਪਾਵੇ
Tek neka nitko od vas ne trpi kao ubojica, ili kradljivac, ili zločinac, ili makar i kao nametljivac;
16 ੧੬ ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁੱਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੋ
ako li kao kršćanin, neka se ne stidi, nego slavi Boga zbog tog imena.
17 ੧੭ ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ
Ta vrijeme je da započne Sud - od doma Božjega. No ako već od vas započinje, kakav je onda svršetak onih što nisu poslušni Božjem evanđelju?
18 ੧੮ ਜੇ ਧਰਮੀ ਮਰ ਮਰ ਕੇ ਬਚਦਾ ਹੈ, ਤਾਂ ਭਗਤੀਹੀਣ ਅਤੇ ਪਾਪੀ ਦਾ ਕੀ ਠਿਕਾਣਾ?
I ako se pravednik jedva spasava, opak i grešnik gdje da se pojavi?
19 ੧੯ ਇਸ ਲਈ ਜਿਹੜੇ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਦੁੱਖ ਭੋਗਦੇ ਹਨ, ਉਹ ਸ਼ੁਭ ਕੰਮ ਕਰਦੇ ਹੋਏ ਆਪਣੀਆਂ ਜਾਨਾਂ ਨੂੰ ਉਸ ਵਿਸ਼ਵਾਸਯੋਗ ਸਿਰਜਣਹਾਰ ਦੇ ਹੱਥਾਂ ਵਿੱਚ ਸੌਪ ਦੇਣ ।
Stoga oni koji po volji Božjoj trpe, neka dobrim djelima povjere duše svoje vjernom Stvoritelju.

< 1 ਪਤਰਸ 4 >