< 1 ਪਤਰਸ 4 >
1 ੧ ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ
Χριστοῦ οὖν παθόντος ὑπὲρ ἡμῶν σαρκί, καὶ ὑμεῖς τὴν αὐτὴν ἔννοιαν ὁπλίσασθε· ὅτι ὁ παθὼν ἐν σαρκί, πέπαυται ἁμαρτίας·
2 ੨ ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ
εἰς τὸ μηκέτι ἀνθρώπων ἐπιθυμίαις, ἀλλὰ θελήματι Θεοῦ τὸν ἐπίλοιπον ἐν σαρκὶ βιῶσαι χρόνον.
3 ੩ ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ
Ἀρκετὸς γὰρ ἡμῖν ὁ παρεληλυθὼς χρόνος τοῦ βίου τὸ θέλημα τῶν ἐθνῶν κατεργάσασθαι, πεπορευμένους ἐν ἀσελγείαις, ἐπιθυμίαις, οἰνοφλυγίαις, κώμοις, πότοις, καὶ ἀθεμίτοις εἰδωλολατρείαις·
4 ੪ ਉਹ ਇਸ ਨੂੰ ਅਚਰਜ਼ ਮੰਨਦੇ ਹਨ ਕਿ ਤੁਸੀਂ ਉਸ ਬਦਚਲਣੀ ਵਿੱਚ ਉਹਨਾਂ ਦਾ ਸਾਥ ਨਹੀਂ ਦਿੰਦੇ, ਇਸ ਲਈ ਉਹ ਤੁਹਾਡੀ ਨਿੰਦਿਆ ਕਰਦੇ ਹਨ ।
ἐν ᾧ ξενίζονται, μὴ συντρεχόντων ὑμῶν εἰς τὴν αὐτὴν τῆς ἀσωτίας ἀνάχυσιν, βλασφημοῦντες·
5 ੫ ਉਹ ਉਸ ਨੂੰ ਲੇਖਾ ਦੇਣਗੇ ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨ ਨੂੰ ਤਿਆਰ ਹੈ
οἳ ἀποδώσουσι λόγον τῷ ἑτοίμως ἔχοντι κρῖναι ζῶντας καὶ νεκρούς.
6 ੬ ਕਿਉਂ ਜੋ ਮੁਰਦਿਆਂ ਨੂੰ ਵੀ ਖੁਸ਼ਖਬਰੀ ਇਸੇ ਲਈ ਸੁਣਾਈ ਗਈ ਕਿ ਸਰੀਰ ਕਰਕੇ ਉਹਨਾਂ ਦਾ ਨਿਆਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਉਹ ਪਰਮੇਸ਼ੁਰ ਵਾਂਗੂੰ ਜਿਉਂਦੇ ਰਹਿਣ।
Εἰς τοῦτο γὰρ καὶ νεκροῖς εὐηγγελίσθη, ἵνα κριθῶσι μὲν κατὰ ἀνθρώπους σαρκί, ζῶσι δὲ κατὰ Θεὸν πνεύματι.
7 ੭ ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ
Πάντων δὲ τὸ τέλος ἤγγικε· σωφρονήσατε οὖν καὶ νήψατε εἰς τὰς προσευχάς·
8 ੮ ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ
πρὸ πάντων δὲ τὴν εἰς ἑαυτοὺς ἀγάπην ἐκτενῆ ἔχοντες, ὅτι ἀγάπη καλύψει πλῆθος ἁμαρτιῶν·
9 ੯ ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ
φιλόξενοι εἰς ἀλλήλους ἄνευ γογγυσμῶν·
10 ੧੦ ਹਰੇਕ ਨੂੰ ਜੋ-ਜੋ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਮੁਖ਼ਤਿਆਰਾਂ ਨੂੰ ਉੱਚਿਤ ਹੈ
ἕκαστος καθὼς ἔλαβε χάρισμα, εἰς ἑαυτοὺς αὐτὸ διακονοῦντες, ὡς καλοὶ οἰκονόμοι ποικίλης χάριτος Θεοῦ·
11 ੧੧ ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ। (aiōn )
εἴ τις λαλεῖ, ὡς λόγια Θεοῦ· εἴ τις διακονεῖ, ὡς ἐξ ἰσχύος ὡς χορηγεῖ ὁ Θεός· ἵνα ἐν πᾶσι δοξάζηται ὁ Θεὸς διὰ Ἰησοῦ Χριστοῦ, ᾧ ἐστιν ἡ δόξα καὶ τὸ κράτος εἰς τοὺς αἰῶνας τῶν αἰώνων. Ἀμήν. (aiōn )
12 ੧੨ ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ
Ἀγαπητοί, μὴ ξενίζεσθε τῇ ἐν ὑμῖν πυρώσει πρὸς πειρασμὸν ὑμῖν γινομένῃ, ὡς ξένου ὑμῖν συμβαίνοντος·
13 ੧੩ ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ
ἀλλὰ καθὸ κοινωνεῖτε τοῖς τοῦ Χριστοῦ παθήμασι, χαίρετε, ἵνα καὶ ἐν τῇ ἀποκαλύψει τῆς δόξης αὐτοῦ χαρῆτε ἀγαλλιώμενοι.
14 ੧੪ ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ
Εἰ ὀνειδίζεσθε ἐν ὀνόματι Χριστοῦ, μακάριοι· ὅτι τὸ τῆς δόξης καὶ τὸ τοῦ Θεοῦ πνεῦμα ἐφ᾽ ὑμᾶς ἀναπαύεται· κατὰ μὲν αὐτοὺς βλασφημεῖται, κατὰ δὲ ὑμᾶς δοξάζεται.
15 ੧੫ ਪਰ ਇਸ ਤਰ੍ਹਾਂ ਨਾ ਹੋਵੇ ਜੋ ਤੁਹਾਡੇ ਵਿੱਚੋਂ ਕੋਈ ਖੂਨੀ ਜਾਂ ਚੋਰ ਜਾਂ ਬੁਰਾ ਜਾਂ ਹੋਰਨਾਂ ਦੇ ਕੰਮਾਂ ਵਿੱਚ ਲੱਤ ਫਸਾਉਣ ਵਾਲਾ ਹੋ ਕੇ ਦੁੱਖ ਪਾਵੇ
Μὴ γάρ τις ὑμῶν πασχέτω ὡς φονεύς, ἢ κλέπτης, ἢ κακοποιός, ἢ ὡς ἀλλοτριοεπίσκοπος·
16 ੧੬ ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁੱਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੋ
εἰ δὲ ὡς Χριστιανός, μὴ αἰσχυνέσθω, δοξαζέτω δὲ τὸν Θεὸν ἐν τῷ μέρει τούτῳ.
17 ੧੭ ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ
Ὅτι ὁ καιρὸς τοῦ ἄρξασθαι τὸ κρίμα ἀπὸ τοῦ οἴκου τοῦ Θεοῦ· εἰ δὲ πρῶτον ἀφ᾽ ἡμῶν, τί τὸ τέλος τῶν ἀπειθούντων τῷ τοῦ Θεοῦ εὐαγγελίῳ;
18 ੧੮ ਜੇ ਧਰਮੀ ਮਰ ਮਰ ਕੇ ਬਚਦਾ ਹੈ, ਤਾਂ ਭਗਤੀਹੀਣ ਅਤੇ ਪਾਪੀ ਦਾ ਕੀ ਠਿਕਾਣਾ?
Καὶ εἰ ὁ δίκαιος μόλις σῴζεται, ὁ ἀσεβὴς καὶ ἁμαρτωλὸς ποῦ φανεῖται;
19 ੧੯ ਇਸ ਲਈ ਜਿਹੜੇ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਦੁੱਖ ਭੋਗਦੇ ਹਨ, ਉਹ ਸ਼ੁਭ ਕੰਮ ਕਰਦੇ ਹੋਏ ਆਪਣੀਆਂ ਜਾਨਾਂ ਨੂੰ ਉਸ ਵਿਸ਼ਵਾਸਯੋਗ ਸਿਰਜਣਹਾਰ ਦੇ ਹੱਥਾਂ ਵਿੱਚ ਸੌਪ ਦੇਣ ।
Ὥστε καὶ οἱ πάσχοντες κατὰ τὸ θέλημα τοῦ Θεοῦ, ὡς πιστῷ κτίστῃ παρατιθέσθωσαν τὰς ψυχὰς αὐτῶν ἐν ἀγαθοποιΐᾳ.