< 1 ਪਤਰਸ 5 >
1 ੧ ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੋ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ,
Πρεσβυτέρους τοὺς ἐν ὑμῖν παρακαλῶ ὁ συμπρεσβύτερος καὶ μάρτυς τῶν τοῦ Χριστοῦ παθημάτων, ὁ καὶ τῆς μελλούσης ἀποκαλύπτεσθαι δόξης κοινωνός·
2 ੨ ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ
ποιμάνατε τὸ ἐν ὑμῖν ποίμνιον τοῦ Θεοῦ, ἐπισκοποῦντες μὴ ἀναγκαστῶς, ἀλλ᾽ ἑκουσίως· μηδὲ αἰσχροκερδῶς, ἀλλὰ προθύμως·
3 ੩ ਅਤੇ ਉਹਨਾਂ ਉੱਤੇ ਜਿਹੜੇ ਤੁਹਾਡੇ ਅਧੀਨ ਹਨ ਹੁਕਮ ਨਾਮ ਚਲਾਓ ਸਗੋਂ ਇੱਜੜ ਦੇ ਲਈ ਨਮੂਨਾ ਬਣੋ
μηδὲ ὡς κατακυριεύοντες τῶν κλήρων, ἀλλὰ τύποι γινόμενοι τοῦ ποιμνίου.
4 ੪ ਤਾਂ ਜਿਸ ਵੇਲੇ ਪਰਧਾਨ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਮੁਕਟ ਮਿਲੇਗਾ, ਜਿਹੜਾ ਮੁਰਝਾਉਂਦਾ ਨਹੀਂ
Καὶ φανερωθέντος τοῦ ἀρχιποίμενος, κομιεῖσθε τὸν ἀμαράντινον τῆς δόξης στέφανον.
5 ੫ ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ
Ὁμοίως, νεώτεροι, ὑποτάγητε πρεσβυτέροις· πάντες δὲ ἀλλήλοις ὑποτασσόμενοι, τὴν ταπεινοφροσύνην ἐγκομβώσασθε· ὅτι ὁ Θεὸς ὑπερηφάνοις ἀντιτάσσεται, ταπεινοῖς δὲ δίδωσι χάριν.
6 ੬ ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਤਾਂ ਕਿ ਉਹ ਤੁਹਾਨੂੰ ਸਮੇਂ ਸਿਰ ਉੱਚਿਆਂ ਕਰੇ
Ταπεινώθητε οὖν ὑπὸ τὴν κραταιὰν χεῖρα τοῦ Θεοῦ, ἵνα ὑμᾶς ὑψώσῃ ἐν καιρῷ,
7 ੭ ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ
πᾶσαν τὴν μέριμναν ὑμῶν ἐπιρρίψαντες ἐπ᾽ αὐτόν, ὅτι αὐτῷ μέλει περὶ ὑμῶν.
8 ੮ ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ
Νήψατε, γρηγορήσατε· ὁ ἀντίδικος ὑμῶν διάβολος, ὡς λέων ὠρυόμενος, περιπατεῖ ζητῶν τίνα καταπίῃ·
9 ੯ ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ
ᾧ ἀντίστητε στερεοὶ τῇ πίστει, εἰδότες τὰ αὐτὰ τῶν παθημάτων τῇ ἐν κόσμῳ ὑμῶν ἀδελφότητι ἐπιτελεῖσθαι.
10 ੧੦ ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ (aiōnios )
Ὁ δὲ Θεὸς πάσης χάριτος, ὁ καλέσας ὑμᾶς εἰς τὴν αἰώνιον αὐτοῦ δόξαν ἐν Χριστῷ Ἰησοῦ, ὀλίγον παθόντας αὐτὸς καταρτίσαι ὑμᾶς, στηρίξει, σθενώσει, θεμελιώσει. (aiōnios )
11 ੧੧ ਪਰਾਕਰਮ ਜੁੱਗੋ-ਜੁੱਗ ਉਸਦਾ ਹੋਵੇ। ਆਮੀਨ। (aiōn )
Αὐτῷ ἡ δόξα καὶ τὸ κράτος εἰς τοὺς αἰῶνας τῶν αἰώνων. Ἀμήν. (aiōn )
12 ੧੨ ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਵਫ਼ਾਦਾਰ ਭਾਈ ਹੈ ਥੋੜ੍ਹੇ ਵਿੱਚ ਲਿਖ ਕੇ ਉਪਦੇਸ਼ ਦੀ ਗਵਾਹੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹ ਹੀ ਹੈ, ਉਸ ਦੇ ਉੱਤੇ ਤੁਸੀਂ ਖੜੇ ਹੋ
Διὰ Σιλουανοῦ ὑμῖν τοῦ πιστοῦ ἀδελφοῦ, ὡς λογίζομαι, δι᾽ ὀλίγων ἔγραψα, παρακαλῶν καὶ ἐπιμαρτυρῶν ταύτην εἶναι ἀληθῆ χάριν τοῦ Θεοῦ εἰς ἣν ἑστήκατε.
13 ੧੩ ਬਾਬੁਲ ਵਿੱਚ ਜਿਹੜੀ ਤੁਹਾਡੇ ਨਾਲ ਦੀ ਚੁਣੀ ਹੋਈ ਹੈ ਉਹ ਅਤੇ ਮੇਰਾ ਪੁੱਤਰ ਮਰਕੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ
Ἀσπάζεται ὑμᾶς ἡ ἐν Βαβυλῶνι συνεκλεκτή, καὶ Μάρκος ὁ υἱός μου.
14 ੧੪ ਤੁਸੀਂ ਪਿਆਰ ਨਾਲ ਇੱਕ ਦੂਜੇ ਨੂੰ ਚੁੰਮ ਕੇ ਸੁੱਖ-ਸਾਂਦ ਪੁੱਛੋ, ਤੁਹਾਨੂੰ ਸਭ ਨੂੰ ਜਿਹੜੇ ਮਸੀਹ ਵਿੱਚ ਹੋ ਸ਼ਾਂਤੀ ਮਿਲਦੀ ਰਹੇ।
Ἀσπάσασθε ἀλλήλους ἐν φιλήματι ἀγάπης. Εἰρήνη ὑμῖν πᾶσι τοῖς ἐν Χριστῷ Ἰησοῦ. Ἀμήν.