< 1 ਪਤਰਸ 1 >
1 ੧ ਪਤਰਸ, ਯਿਸੂ ਮਸੀਹ ਦੇ ਰਸੂਲ ਵੱਲੋਂ ਉਹਨਾਂ ਪਰਦੇਸੀਆਂ ਨੂੰ ਜਿਹੜੇ ਪੁੰਤੁਸ, ਗਲਾਤਿਯਾ, ਕੱਪਦੁਕਿਯਾ, ਆਸਿਯਾ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ।
πετρος αποστολος ιησου χριστου εκλεκτοις παρεπιδημοις διασπορας ποντου γαλατιας καππαδοκιας ασιας και βιθυνιας
2 ੨ ਜਿਹੜੇ ਪਹਿਲਾਂ ਤੋਂ ਹੀ ਪਿਤਾ ਪਰਮੇਸ਼ੁਰ ਦੇ ਗਿਆਨ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਦੇ ਲਈ ਚੁਣੇ ਗਏ ਕਿ ਆਗਿਆਕਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ। ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਵੱਧਦੀ ਜਾਵੇ।
κατα προγνωσιν θεου πατρος εν αγιασμω πνευματος εις υπακοην και ραντισμον αιματος ιησου χριστου χαρις υμιν και ειρηνη πληθυνθειη
3 ੩ ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ।
ευλογητος ο θεος και πατηρ του κυριου ημων ιησου χριστου ο κατα το πολυ αυτου ελεος αναγεννησας ημας εις ελπιδα ζωσαν δι αναστασεως ιησου χριστου εκ νεκρων
4 ੪ ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ।
εις κληρονομιαν αφθαρτον και αμιαντον και αμαραντον τετηρημενην εν ουρανοις εις υμας
5 ੫ ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ
τους εν δυναμει θεου φρουρουμενους δια πιστεως εις σωτηριαν ετοιμην αποκαλυφθηναι εν καιρω εσχατω
6 ੬ ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ।
εν ω αγαλλιασθε ολιγον αρτι ει δεον εστιν λυπηθεντες εν ποικιλοις πειρασμοις
7 ੭ ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ।
ινα το δοκιμιον υμων της πιστεως πολυ τιμιωτερον χρυσιου του απολλυμενου δια πυρος δε δοκιμαζομενου ευρεθη εις επαινον και τιμην και εις δοξαν εν αποκαλυψει ιησου χριστου
8 ੮ ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ।
ον ουκ ειδοτες αγαπατε εις ον αρτι μη ορωντες πιστευοντες δε αγαλλιασθε χαρα ανεκλαλητω και δεδοξασμενη
9 ੯ ਅਤੇ ਆਪਣੇ ਵਿਸ਼ਵਾਸ ਦਾ ਫਲ ਅਰਥਾਤ ਆਪਣੀ ਜਾਨ ਦੀ ਮੁਕਤੀ ਪ੍ਰਾਪਤ ਕਰਦੇ ਹੋ।
κομιζομενοι το τελος της πιστεως υμων σωτηριαν ψυχων
10 ੧੦ ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ।
περι ης σωτηριας εξεζητησαν και εξηρευνησαν προφηται οι περι της εις υμας χαριτος προφητευσαντες
11 ੧੧ ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ।
ερευνωντες εις τινα η ποιον καιρον εδηλου το εν αυτοις πνευμα χριστου προμαρτυρομενον τα εις χριστον παθηματα και τας μετα ταυτα δοξας
12 ੧੨ ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ।
οις απεκαλυφθη οτι ουχ εαυτοις υμιν δε διηκονουν αυτα α νυν ανηγγελη υμιν δια των ευαγγελισαμενων υμας εν πνευματι αγιω αποσταλεντι απ ουρανου εις α επιθυμουσιν αγγελοι παρακυψαι
13 ੧੩ ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ।
διο αναζωσαμενοι τας οσφυας της διανοιας υμων νηφοντες τελειως ελπισατε επι την φερομενην υμιν χαριν εν αποκαλυψει ιησου χριστου
14 ੧੪ ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ।
ως τεκνα υπακοης μη συσχηματιζομενοι ταις προτερον εν τη αγνοια υμων επιθυμιαις
15 ੧੫ ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ, ਤੁਸੀਂ ਆਪ ਵੀ ਉਸੇ ਤਰ੍ਹਾਂ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ।
αλλα κατα τον καλεσαντα υμας αγιον και αυτοι αγιοι εν παση αναστροφη γενηθητε
16 ੧੬ ਕਿਉਂ ਜੋ ਇਹ ਲਿਖਿਆ ਹੋਇਆ ਹੈ; “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।”
διοτι γεγραπται αγιοι γινεσθε οτι εγω αγιος ειμι
17 ੧੭ ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ।
και ει πατερα επικαλεισθε τον απροσωπολημπτως κρινοντα κατα το εκαστου εργον εν φοβω τον της παροικιας υμων χρονον αναστραφητε
18 ੧੮ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ।
ειδοτες οτι ου φθαρτοις αργυριω η χρυσιω ελυτρωθητε εκ της ματαιας υμων αναστροφης πατροπαραδοτου
19 ੧੯ ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ।
αλλα τιμιω αιματι ως αμνου αμωμου και ασπιλου χριστου
20 ੨੦ ਉਹ ਤਾਂ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਠਹਿਰਾਇਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪ੍ਰਗਟ ਹੋਇਆ।
προεγνωσμενου μεν προ καταβολης κοσμου φανερωθεντος δε επ εσχατων των χρονων δι υμας
21 ੨੧ ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ।
τους δι αυτου πιστευοντας εις θεον τον εγειραντα αυτον εκ νεκρων και δοξαν αυτω δοντα ωστε την πιστιν υμων και ελπιδα ειναι εις θεον
22 ੨੨ ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ।
τας ψυχας υμων ηγνικοτες εν τη υπακοη της αληθειας δια πνευματος εις φιλαδελφιαν ανυποκριτον εκ καθαρας καρδιας αλληλους αγαπησατε εκτενως
23 ੨੩ ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ। (aiōn )
αναγεγεννημενοι ουκ εκ σπορας φθαρτης αλλα αφθαρτου δια λογου ζωντος θεου και μενοντος εις τον αιωνα (aiōn )
24 ੨੪ ਕਿਉਂਕਿ ਹਰੇਕ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ। ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਕੁਮਲਾ ਜਾਂਦਾ ਹੈ,
διοτι πασα σαρξ ως χορτος και πασα δοξα ανθρωπου ως ανθος χορτου εξηρανθη ο χορτος και το ανθος αυτου εξεπεσεν
25 ੨੫ ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ। ਅਤੇ ਇਹ ਉਹੋ ਬਚਨ ਹੈ ਜਿਸ ਦੀ ਖੁਸ਼ਖਬਰੀ ਤੁਹਾਨੂੰ ਸੁਣਾਈ ਗਈ ਸੀ। (aiōn )
το δε ρημα κυριου μενει εις τον αιωνα τουτο δε εστιν το ρημα το ευαγγελισθεν εις υμας (aiōn )