< 1 ਸਮੂਏਲ 1 >
1 ੧ ਇਫ਼ਰਾਈਮ ਦੇ ਪਰਬਤ ਵਿੱਚ ਰਾਮਾਤੈਮ ਸੋਫ਼ੀਮ ਦਾ ਇੱਕ ਮਨੁੱਖ ਸੀ, ਜਿਸ ਦਾ ਨਾਮ ਅਲਕਾਨਾਹ ਸੀ, ਜੋ ਯਰੋਹਾਮ ਦਾ ਪੁੱਤਰ ਸੀ, ਜੋ ਅਲੀਹੂ ਦਾ ਪੁੱਤਰ ਜੋ ਤੋਹੁ ਦਾ ਪੁੱਤਰ, ਜੋ ਸੂਫ਼ ਇਫ਼ਰਾਥੀ ਦਾ ਪੁੱਤਰ ਸੀ।
Now there was a certain man of Ramathaim, a Zuphite of the hill country of Ephraim, and his name was Elkanah, the son of Jeroham, the son of Elihu, the son of Toah, the son of Zuph, an Ephraimite.
2 ੨ ਉਹ ਦੀਆਂ ਦੋ ਪਤਨੀਆਂ ਸਨ। ਇੱਕ ਦਾ ਨਾਮ ਹੰਨਾਹ ਅਤੇ ਦੂਜੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਦੋ ਪੁੱਤਰ ਸਨ, ਪਰ ਹੰਨਾਹ ਦੇ ਸੰਤਾਨ ਨਹੀਂ ਸੀ।
And he had two wives; the name of the one was Hannah, and the name of the other, Peninnah. And Peninnah had children, but Hannah had no children.
3 ੩ ਅਲਕਾਨਾਹ ਹਰੇਕ ਸਾਲ ਆਪਣੇ ਸ਼ਹਿਰ ਤੋਂ ਸ਼ੀਲੋਹ ਵਿੱਚ ਸੈਨਾਵਾਂ ਦੇ ਯਹੋਵਾਹ ਦੀ ਉਸਤਤ ਕਰਨ ਅਤੇ ਭੇਟ ਚੜ੍ਹਾਉਣ ਜਾਂਦਾ ਹੁੰਦਾ ਸੀ, ਜਿੱਥੇ ਏਲੀ ਦੇ ਦੋ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ, ਯਹੋਵਾਹ ਦੇ ਜਾਜਕ ਸਨ।
This man went up out of his city from year to year to worship and to sacrifice to Jehovah of hosts in Shiloh. The two sons of Eli, Hophni and Phinehas, priests of Jehovah, were there.
4 ੪ ਅਜਿਹਾ ਹੋਇਆ ਜਦੋਂ ਅਲਕਾਨਾਹ ਭੇਂਟ ਚੜ੍ਹਾਉਂਦਾ ਹੁੰਦਾ ਸੀ ਤਾਂ ਆਪਣੀ ਪਤਨੀ ਪਨਿੰਨਾਹ ਨੂੰ ਅਤੇ ਉਹ ਦੇ ਪੁੱਤਰਾਂ ਅਤੇ ਧੀਆਂ ਨੂੰ ਉਸ ਵਿੱਚੋਂ ਹਿੱਸਾ ਦਿੰਦਾ ਹੁੰਦਾ ਸੀ।
When the day came for Elkanah to sacrifice, he would give portions to his wife Peninnah and to all her sons and her daughters.
5 ੫ ਪਰ ਹੰਨਾਹ ਨੂੰ ਦੁੱਗਣਾ ਹਿੱਸਾ ਦਿੰਦਾ ਸੀ ਕਿਉਂ ਜੋ ਉਹ ਹੰਨਾਹ ਨੂੰ ਪਿਆਰ ਕਰਦਾ ਸੀ, ਕਿਉਂਕਿ ਯਹੋਵਾਹ ਨੇ ਉਸ ਦੀ ਕੁੱਖ ਬੰਦ ਕਰ ਛੱਡੀ ਸੀ।
But to Hannah he would give a double portion because he loved Hannah. Now Jehovah had kept her from conceiving.
6 ੬ ਉਹ ਦੀ ਸੌਂਕਣ ਹੰਨਾਹ ਨੂੰ ਖਿਝਾਉਣ ਲਈ ਬਹੁਤ ਛੇੜਦੀ ਸੀ, ਕਿਉਂ ਜੋ ਯਹੋਵਾਹ ਨੇ ਉਹ ਦੀ ਕੁੱਖ ਬੰਦ ਕਰ ਛੱਡੀ ਸੀ।
And because Jehovah kept her from conceiving, her rival used to taunt her severely, to irritate her.
7 ੭ ਹਰੇਕ ਸਾਲ ਜਦ ਉਹ ਯਹੋਵਾਹ ਦੇ ਘਰ ਜਾਂਦਾ ਸੀ ਤਦ ਇਸੇ ਤਰ੍ਹਾਂ ਉਹ ਨੂੰ ਖਿਝਾਉਂਦੀ ਸੀ ਇਸ ਲਈ ਉਹ ਰੋਂਦੀ ਰਹਿੰਦੀ ਅਤੇ ਕੁਝ ਨਾ ਖਾਂਦੀ ਸੀ।
And this went on year after year, as often as she went up to the house of Jehovah, she taunted her; therefore she would weep and refuse to eat.
8 ੮ ਸੋ ਅਜਿਹਾ ਹੋਇਆ ਜੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਹੇ ਹੰਨਾਹ, ਤੂੰ ਕਿਉਂ ਰੋਂਦੀ ਹੈਂ ਅਤੇ ਖਾਂਦੀ ਕਿਉਂ ਨਹੀਂ ਅਤੇ ਤੇਰਾ ਮਨ ਕਿਉਂ ਕੁੜਦਾ ਰਹਿੰਦਾ ਹੈ? ਭਲਾ, ਕੀ ਮੈਂ ਤੇਰੇ ਲਈ ਦਸ ਪੁੱਤਰਾਂ ਨਾਲੋਂ ਚੰਗਾ ਨਹੀਂ?
And her husband Elkanah said to her, "Hannah, why are you weeping? And why are you not eating? And why are you so sad? Am I not better to you than ten sons?"
9 ੯ ਜਦ ਉਹ ਸ਼ੀਲੋਹ ਵਿੱਚ ਖਾ ਪੀ ਚੁੱਕੇ ਤਾਂ ਹੰਨਾਹ ਉੱਠੀ ਅਤੇ ਉਸ ਵੇਲੇ ਏਲੀ ਜਾਜਕ ਯਹੋਵਾਹ ਦੀ ਹੈਕਲ ਦੀ ਚੁਗਾਠ ਕੋਲ ਗੱਦੀ ਉੱਤੇ ਬੈਠਾ ਹੋਇਆ ਸੀ।
So Hannah got up after eating and drinking in Shiloh, and stood before Jehovah. Now Eli the priest was sitting on the seat by the doorpost of the temple of Jehovah.
10 ੧੦ ਹੰਨਾਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੀ ਅੱਗੇ ਪ੍ਰਾਰਥਨਾ ਕੀਤੀ ਅਤੇ ਭੁੱਬਾਂ ਮਾਰ-ਮਾਰ ਰੋਈ
And she was greatly distressed and prayed to Jehovah, and wept uncontrollably.
11 ੧੧ ਅਤੇ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਵਾਂ ਦੇ ਯਹੋਵਾਹ, ਜੋ ਤੂੰ ਆਪਣੀ ਦਾਸੀ ਦੇ ਦੁੱਖ ਵੱਲ ਧਿਆਨ ਕਰੇ ਅਤੇ ਮੈਨੂੰ ਚੇਤੇ ਕਰੇ ਅਤੇ ਆਪਣੀ ਦਾਸੀ ਨੂੰ ਨਾ ਭੁਲਾਵੇਂ ਅਤੇ ਆਪਣੀ ਦਾਸੀ ਨੂੰ ਪੁੱਤਰ ਦੇਵੇਂ ਤਾਂ ਮੈਂ ਉਹ ਨੂੰ ਜਿਨ੍ਹਾਂ ਚਿਰ ਉਹ ਜੀਉਂਦਾ ਰਹੇ ਯਹੋਵਾਹ ਨੂੰ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ।
And she vowed a vow and said, "Jehovah of hosts, if you will indeed look on the affliction of your servant and remember me and not forget your servant, but will give to your servant a son, then I will set him before you as a Nazirite until the day of his death. And he will not drink wine or strong drink, and no razor will come on his head."
12 ੧੨ ਜਦ ਉਹ ਯਹੋਵਾਹ ਦੇ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਏਲੀ ਨੇ ਉਹ ਦੇ ਚਿਹਰੇ ਵੱਲ ਵੇਖਿਆ।
Now it happened, as she continued praying before Jehovah, that Eli observed her mouth.
13 ੧੩ ਪਰ ਹੰਨਾਹ ਆਪਣੇ ਮਨ ਵਿੱਚ ਹੀ ਆਖਦੀ ਸੀ ਉਹ ਦੇ ਸਿਰਫ਼ ਬੁੱਲ ਹੀ ਹਿੱਲਦੇ ਸਨ ਪਰ ਉਹ ਦੀ ਆਵਾਜ਼ ਨਾ ਸੁਣਾਈ ਦਿੰਦੀ ਸੀ ਸੋ ਏਲੀ ਨੇ ਸਮਝਿਆ ਕਿ ਉਹ ਨਸ਼ੇ ਵਿੱਚ ਹੈ
And she was speaking in her heart; only her lips moved, but her voice was not heard. Therefore Eli thought she was drunk.
14 ੧੪ ਸੋ ਏਲੀ ਨੇ ਉਹ ਨੂੰ ਆਖਿਆ, ਤੂੰ ਕਿੰਨ੍ਹਾਂ ਚਿਰ ਨਸ਼ੇ ਵਿੱਚ ਰਹੇਂਗੀ? ਤੂੰ ਆਪਣੀ ਖੁਮਾਰੀ ਨੂੰ ਛੱਡ
So Eli said to her, "How long will you make yourself drunk? Put away your wine, and go from before Jehovah."
15 ੧੫ ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਮੇਰੇ ਪ੍ਰਭੂ ਜੀ, ਮੈਂ ਤਾਂ ਉਦਾਸ ਮਨ ਦੀ ਔਰਤ ਹਾਂ। ਮੈਂ ਕਿਸੇ ਤਰ੍ਹਾਂ ਦੀ ਮੈ ਜਾਂ ਕੋਈ ਹੋਰ ਨਸ਼ਾ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਲ੍ਹਿਆ ਹੈ।
And Hannah answered, "No, my lord, I am a woman of a sorrowful spirit. I have drunk neither wine nor strong drink, but I poured out my soul before Jehovah.
16 ੧੬ ਤੂੰ ਆਪਣੀ ਦਾਸੀ ਨੂੰ ਬੁਰੀ ਇਸਤਰੀ ਨਾ ਜਾਣ। ਮੈਂ ਤਾਂ ਆਪਣੀਆਂ ਚਿੰਤਾਂ ਅਤੇ ਦੁੱਖਾਂ ਦੇ ਢੇਰ ਹੋਣ ਕਰਕੇ, ਹੁਣ ਤੱਕ ਬੋਲਦੀ ਰਹੀ ਹਾਂ।
Do not count your servant as a worthless woman; for I have been speaking out of the abundance of my distress and my anguish."
17 ੧੭ ਤਦ ਏਲੀ ਨੇ ਉੱਤਰ ਦਿੱਤਾ ਅਤੇ ਆਖਿਆ, ਸੁੱਖ-ਸਾਂਦ ਹੋਵੇ ਅਤੇ ਇਸਰਾਏਲ ਦਾ ਪਰਮੇਸ਼ੁਰ ਤੇਰੀ ਬੇਨਤੀ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ।
Then Eli answered, "Go in peace; and may the God of Israel grant your petition that you have asked of him."
18 ੧੮ ਉਹ ਨੇ ਆਖਿਆ ਤੇਰੀ ਦਯਾ ਤੇਰੀ ਦਾਸੀ ਉੱਤੇ ਹੋਵੇ। ਤਦ ਉਸ ਇਸਤਰੀ ਨੇ ਜਾ ਕੇ ਰੋਟੀ ਖਾਧੀ ਅਤੇ ਫੇਰ ਉਸ ਦਾ ਚਿਹਰਾ ਉਦਾਸ ਨਾ ਹੋਇਆ।
She said, "Let your servant find favor in your sight." So the woman went her way, and entered her quarters, and ate; and her facial expression wasn't sad any more.
19 ੧੯ ਅਗਲੇ ਦਿਨ ਉਹਨਾਂ ਸਵੇਰੇ ਉੱਠ ਕੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ਅਤੇ ਮੁੜ ਕੇ ਰਾਮਾਹ ਵਿੱਚ ਆਪਣੇ ਘਰ ਆਏ। ਤਦ ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸੰਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ,
They rose up in the morning early, and worshiped before Jehovah, and returned, and came to their house to Ramah: and Elkanah knew Hannah his wife; and Jehovah remembered her.
20 ੨੦ ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ।
It happened, when the time had come, that Hannah conceived, and bore a son; and she named him Samuel, saying, "Because I have asked him of Jehovah."
21 ੨੧ ਉਹ ਮਨੁੱਖ ਅਲਕਾਨਾਹ ਆਪਣੇ ਸਾਰੇ ਟੱਬਰ ਨਾਲ ਉਸ ਸਾਲ ਦੀ ਭੇਟ ਅਤੇ ਸੁੱਖਣਾ ਯਹੋਵਾਹ ਅੱਗੇ ਚੜਾਉਣ ਨੂੰ ਗਿਆ।
The man Elkanah, and all his house, went up to offer to Jehovah the yearly sacrifice, and to redeem his vow and all the tithes of his land.
22 ੨੨ ਪਰ ਹੰਨਾਹ ਉਹਨਾਂ ਨਾਲ ਨਹੀਂ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, ਜਿਨ੍ਹਾਂ ਚਿਰ ਬਾਲਕ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਂਵਾਂਗੀ ਜੋ ਉਹ ਯਹੋਵਾਹ ਦੇ ਸਾਹਮਣੇ ਆ ਜਾਵੇ ਅਤੇ ਫੇਰ ਸਦਾ ਉੱਥੇ ਹੀ ਰਹੇ।
But Hannah did not go up; for she said to her husband, "Not until the child is weaned; then I will bring him, that he may appear before Jehovah, and stay there forever."
23 ੨੩ ਇਸ ਲਈ ਉਹ ਦੇ ਪਤੀ ਅਲਕਾਨਾਹ ਨੇ ਉਸ ਨੂੰ ਆਖਿਆ, ਜੋ ਤੈਨੂੰ ਚੰਗਾ ਲੱਗੇ ਉਹੀ ਕਰ। ਜਦ ਤੱਕ ਤੂੰ ਉਸ ਦਾ ਦੁੱਧ ਨਾ ਛੁਡਾਵੇਂ ਇੱਥੇ ਹੀ ਰਹਿ। ਸਿਰਫ਼ ਯਹੋਵਾਹ ਆਪਣੇ ਬਚਨ ਨੂੰ ਪੂਰਾ ਕਰੇ। ਇਸ ਲਈ ਉਹ ਇਸਤਰੀ ਉੱਥੇ ਠਹਿਰੀ ਰਹੀ ਅਤੇ ਆਪਣੇ ਪੁੱਤਰ ਨੂੰ ਦੁੱਧ ਚੁੰਘਾਉਂਦੀ ਰਹੀ, ਜਦ ਤੱਕ ਉਸ ਦਾ ਦੁੱਧ ਨਾ ਛੁਡਾਇਆ ਗਿਆ।
Elkanah her husband said to her, "Do what seems good in your eyes. Wait until you have weaned him; only may Jehovah establish what you have said." So the woman waited and nursed her son, until she weaned him.
24 ੨੪ ਜਦ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ।
Then she took him to Shiloh along with a three-year old bull, and bread, and an ephah of flour, and a skin of wine. And she came to the house of Jehovah in Shiloh, and the boy was with them. And they went before Jehovah and his father slaughtered the sacrifice, which he did annually to Jehovah. Then he brought the boy,
25 ੨੫ ਤਦ ਉਨ੍ਹਾਂ ਨੇ ਵੱਛੇ ਨੂੰ ਭੇਂਟ ਚੜਾਇਆ ਅਤੇ ਬਾਲਕ ਨੂੰ ਏਲੀ ਕੋਲ ਲੈ ਆਏ
and he slaughtered the bull. And Hannah, the mother of the boy, brought him to Eli.
26 ੨੬ ਅਤੇ ਉਹ ਬੋਲੀ, ਹੇ ਮੇਰੇ ਸੁਆਮੀ, ਤੇਰੇ ਜੀਵਨ ਦੀ ਸਹੁੰ, ਹੇ ਸੁਆਮੀ, ਮੈਂ ਉਹੋ ਇਸਤਰੀ ਹਾਂ ਜਿਸ ਨੇ ਤੇਰੇ ਕੋਲ ਇੱਥੇ ਖੜ੍ਹੇ ਹੋ ਕੇ ਯਹੋਵਾਹ ਦੇ ਅੱਗੇ ਪ੍ਰਾਰਥਨਾ ਕੀਤੀ ਸੀ
She said, "Oh, my lord, as your soul lives, my lord, I am the woman who stood by you here, praying to Jehovah.
27 ੨੭ ਮੈਂ ਇਸ ਬਾਲਕ ਦੇ ਲਈ ਪ੍ਰਾਰਥਨਾ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਬੇਨਤੀ ਜੋ ਮੈਂ ਉਸ ਕੋਲੋਂ ਮੰਗੀ ਸੀ, ਪੂਰੀ ਕੀਤੀ
For this child I prayed; and Jehovah has given me my petition which I asked of him.
28 ੨੮ ਇਸ ਲਈ ਮੈਂ ਵੀ ਇਹ ਨੂੰ ਯਹੋਵਾਹ ਨੂੰ ਦੇ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਹੋਵਾਹ ਨੂੰ ਦਿੱਤਾ ਹੋਇਆ ਹੀ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।
Therefore also I have lent him to Jehovah. As long as he lives he is lent to Jehovah." Then she left him there, and she worshipped before Jehovah.