< 1 ਸਮੂਏਲ 10 >
1 ੧ ਫੇਰ ਸਮੂਏਲ ਨੇ ਇੱਕ ਕੁੱਪੀ ਤੇਲ ਉਹ ਦੇ ਸਿਰ ਉੱਤੇ ਉਂਡੇਲ ਦਿੱਤਾ ਅਤੇ ਉਸ ਨੂੰ ਚੁੰਮ ਕੇ ਆਖਿਆ, ਕੀ ਯਹੋਵਾਹ ਨੇ ਤੈਨੂੰ ਇਸ ਕਰਕੇ ਅਭਿਸ਼ੇਕ ਨਹੀਂ ਕੀਤਾ ਜੋ ਤੂੰ ਉਹ ਦੀ ਵਿਰਾਸਤ ਦਾ ਪ੍ਰਧਾਨ ਬਣੇਂ?
Then Samuel took a flask of olive oil and poured it over Saul's head, and kissed him, saying, “The Lord has anointed you as ruler of his chosen people.
2 ੨ ਅੱਜ ਜਦ ਤੂੰ ਮੇਰੇ ਕੋਲੋਂ ਵਿਦਾ ਹੋਵੇਂਗਾ ਤਾਂ ਬਿਨਯਾਮੀਨ ਦੀ ਹੱਦ ਵਿੱਚ ਰਾਖ਼ੇਲ ਦੀ ਕਬਰ ਸਲਸਹ ਕੋਲ ਤੈਨੂੰ ਦੋ ਲੋਕ ਮਿਲਣਗੇ ਅਤੇ ਉਹ ਤੈਨੂੰ ਆਖਣਗੇ ਕਿ ਜਿਨ੍ਹਾਂ ਨੂੰ ਤੂੰ ਲੱਭਣ ਗਿਆ ਸੀ ਉਹ ਗਧੀਆਂ ਲੱਭ ਗਈਆਂ ਹਨ, ਵੇਖ, ਹੁਣ ਤੇਰਾ ਪਿਤਾ ਗਧੀਆਂ ਵੱਲੋਂ ਬੇਫ਼ਿਕਰ ਹੋ ਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ, ਮੈਂ ਆਪਣੇ ਪੁੱਤਰ ਲਈ ਕੀ ਕਰਾਂ?
When you leave me today, you will meet two men near Rachel's tomb in Zelzah, on the border of Benjamin. They will tell you that the donkeys you went to look for have been found. Now your father isn't concerned about them but is worried about you. He's wondering, ‘What about my son?’
3 ੩ ਫਿਰ ਤੂੰ ਉੱਥੋਂ ਲੰਘੇਂਗਾ ਅਤੇ ਤਾਬੋਰ ਦੇ ਬਲੂਤ ਹੇਠ ਪਹੁੰਚੇਗਾ ਤਾਂ ਉੱਥੋਂ ਤਿੰਨ ਲੋਕ ਜੋ ਪਰਮੇਸ਼ੁਰ ਦੇ ਅੱਗੇ ਬੈਤਏਲ ਵਿੱਚ ਜਾਂਦੇ ਹੋਣਗੇ ਤੈਨੂੰ ਮਿਲਣਗੇ। ਇੱਕ ਬੱਕਰੀ ਦੇ ਤਿੰਨ ਬੱਚੇ ਅਤੇ ਦੂਜਾ ਤਿੰਨ ਰੋਟੀਆਂ ਅਤੇ ਤੀਜੇ ਨੇ ਦਾਖ਼ਰਸ ਦੀ ਮੇਸ਼ੇਕ ਚੁੱਕੀ ਹੋਵੇਗੀ।
You will leave there and go on to the oak at Tabor where you will meet three men on their way to worship God at Bethel. One will be carrying three young goats, one will be carrying three loaves of bread, and one will be carrying a skin of wine.
4 ੪ ਉਹ ਤੈਨੂੰ ਸੁੱਖ-ਸਾਂਦ ਪੁੱਛਣਗੇ ਅਤੇ ਤੈਨੂੰ ਦੋ ਰੋਟੀਆਂ ਦੇਣਗੇ ਸੋ ਤੂੰ ਉਨ੍ਹਾਂ ਦੇ ਹੱਥੋਂ ਲੈ ਲਵੀਂ,
They will greet you and give you two loaves of bread which you should take.
5 ੫ ਇਸ ਤੋਂ ਬਾਅਦ ਤੂੰ ਪਰਮੇਸ਼ੁਰ ਦੇ ਪਰਬਤ ਦੇ ਨੇੜੇ ਜਿੱਥੇ ਫ਼ਲਿਸਤੀਆਂ ਦੀ ਚੌਂਕੀ ਹੈ ਪਹੁੰਚੇਗਾ ਅਤੇ ਅਜਿਹਾ ਹੋਵੇਗਾ ਜਦ ਤੂੰ ਉੱਥੇ ਸ਼ਹਿਰ ਵਿੱਚ ਦਾਖਿਲ ਹੋਵੇਂ ਤਾਂ ਇੱਕ ਨਬੀਆਂ ਦੀ ਟੋਲੀ ਤੈਨੂੰ ਮਿਲੇਗੀ ਜੋ ਉੱਥੇ ਉੱਚੇ ਸਥਾਨ ਤੋਂ ਉੱਤਰਦੀ ਹੋਵੇਗੀ ਅਤੇ ਉਹ ਰਬਾਬ, ਖੰਜਰੀ, ਬੰਸਰੀ ਤੇ ਬੀਨ ਆਪਣੇ ਅੱਗੇ ਲਈ ਆਉਂਦੇ ਹੋਣਗੇ ਅਤੇ ਉਹ ਅਗੰਮ ਵਾਕ ਕਰਦੇ ਹੋਣਗੇ।
Next you will come to Gibeah of God, where the Philistines have a garrison. As you come into town, you will meet a procession of prophets coming down from the high place led by harps, tambourines, flutes, and lyres, and they will be prophesying.
6 ੬ ਤਦ ਯਹੋਵਾਹ ਦਾ ਆਤਮਾ ਤੇਰੇ ਉੱਤੇ ਆਵੇਗਾ ਅਤੇ ਤੂੰ ਵੀ ਉਨ੍ਹਾਂ ਦੇ ਨਾਲ ਅਗੰਮ ਵਾਕ ਬੋਲੇਂਗਾ ਸਗੋਂ ਤੂੰ ਇੱਕ ਅਲੱਗ ਤਰ੍ਹਾਂ ਦਾ ਮਨੁੱਖ ਬਣ ਜਾਵੇਂਗਾ
The Spirit of the Lord will come on you with power. You will prophesy with them, and you will become a different man.
7 ੭ ਅਤੇ ਅਜਿਹਾ ਹੋਵੇਗਾ ਜਦ ਇਹ ਨਿਸ਼ਾਨੀਆਂ ਤੇਰੇ ਉੱਤੇ ਪਰਗਟ ਹੋਣ, ਫਿਰ ਜਿਸ ਕੰਮ ਨੂੰ ਕਰਨ ਦਾ ਤੈਨੂੰ ਮੌਕਾ ਮਿਲੇ ਉਸ ਨੂੰ ਕਰਨ ਵਿੱਚ ਲੱਗ ਜਾਣਾ; ਕਿਉਂ ਜੋ ਪਰਮੇਸ਼ੁਰ ਤੇਰੇ ਸੰਗ ਹੈ।
After these signs have happened, do what you need to do, for God is with you.
8 ੮ ਤੂੰ ਮੇਰੇ ਨਾਲੋਂ ਪਹਿਲਾਂ ਗਿਲਗਾਲ ਵੱਲ ਜਾ, ਮੈਂ ਤੇਰੇ ਕੋਲ ਆਵਾਂਗਾ ਜੋ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਵਾਂ। ਤੂੰ ਸੱਤਾਂ ਦਿਨਾਂ ਤੱਕ ਉੱਥੇ ਰਹਿ ਜਦ ਤੱਕ ਮੈਂ ਤੇਰੇ ਕੋਲ ਨਾ ਪਹੁੰਚਾ ਅਤੇ ਦੱਸਾਂ ਜੋ ਤੈਨੂੰ ਕੀ ਕਰਨਾ ਹੋਵੇਗਾ।
Then go ahead of me to Gilgal. I assure you I will come and join you to present burnt offerings and friendship offerings. Wait there seven days until I come to you, and let you know what you should do.”
9 ੯ ਜਿਵੇਂ ਹੀ ਉਹ ਸਮੂਏਲ ਕੋਲੋਂ ਮੁੜਿਆ ਤੇ ਪਿੱਠ ਫੇਰੀ ਤਾਂ ਉਸੇ ਵੇਲੇ ਪਰਮੇਸ਼ੁਰ ਨੇ ਉਸ ਨੂੰ ਇੱਕ ਨਵਾਂ ਮਨ ਦਿੱਤਾ ਅਤੇ ਉਹ ਸਭ ਨਿਸ਼ਾਨੀਆਂ ਉਸੇ ਦਿਨ ਪ੍ਰਗਟ ਹੋ ਗਈਆਂ।
The moment Saul turned to leave Samuel, God gave Saul a different way of thinking, and all the signs were fulfilled that day.
10 ੧੦ ਜਦ ਉਹ ਉਸ ਪਰਬਤ ਨੂੰ ਆਏ ਤਾਂ ਵੇਖੋ, ਉਸ ਨੂੰ ਇੱਕ ਨਬੀਆਂ ਦੀ ਟੋਲੀ ਮਿਲੀ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਜ਼ੋਰ ਨਾਲ ਆਇਆ ਅਤੇ ਉਹ ਵੀ ਉਨ੍ਹਾਂ ਨਾਲ ਅਗੰਮ ਵਾਕ ਬੋਲਣ ਲੱਗ ਪਿਆ
When Saul and his servant arrived in Gibeah, there was a procession of prophets coming out to meet them, the Spirit of God came on Saul with power, and he also started to prophesy with them.
11 ੧੧ ਅਤੇ ਜਦ ਉਹ ਦੇ ਜਾਣਨ ਵਾਲਿਆਂ ਨੇ ਉਹ ਨੂੰ ਨਬੀਆਂ ਦੇ ਵਿਚਕਾਰ ਅਗੰਮ ਵਾਕ ਬੋਲਦਿਆਂ ਦੇਖਿਆ ਤਾਂ ਇੱਕ ਦੂਜੇ ਨੂੰ ਆਖਣ ਲੱਗੇ, ਕੀਸ਼ ਦੇ ਪੁੱਤਰ ਨੂੰ ਕੀ ਹੋਇਆ? ਕੀ ਸ਼ਾਊਲ ਵੀ ਨਬੀਆਂ ਦੇ ਵਿੱਚ ਹੈ?
Everyone who had used to know Saul and saw him prophesying with the prophets said to each other, “What's going on with the son of Kish? Is Saul one of the prophets too?”
12 ੧੨ ਉਨ੍ਹਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ, ਭਲਾ ਉਹਨਾਂ ਦਾ ਪਿਤਾ ਕੌਣ ਹੈ? ਤਦੋਂ ਦੀ ਇਹ ਕਹਾਉਤ ਬਣ ਗਈ, “ਭਲਾ, ਸ਼ਾਊਲ ਵੀ ਨਬੀਆਂ ਵਿੱਚੋਂ ਹੈ?”
A man living there responded, “But who is their father?” So it became a saying: “Is Saul one of the prophets too?”
13 ੧੩ ਜਦ ਉਹ ਅਗੰਮ ਵਾਕ ਬੋਲ ਚੁੱਕਿਆ ਤਾਂ ਉੱਚੇ ਥਾਂ ਨੂੰ ਗਿਆ।
After Saul had finished prophesying, he went to the high place.
14 ੧੪ ਉੱਥੇ ਸ਼ਾਊਲ ਦੇ ਚਾਚੇ ਨੇ ਉਹ ਨੂੰ ਅਤੇ ਉਹ ਦੇ ਟਹਿਲੂਏ ਨੂੰ ਆਖਿਆ, ਤੁਸੀਂ ਕਿੱਥੇ ਗਏ ਸੀ? ਉਹ ਨੇ ਆਖਿਆ, ਗਧੀਆਂ ਨੂੰ ਲੱਭਣ ਅਤੇ ਜਦ ਅਸੀਂ ਵੇਖਿਆ ਜੋ ਉਹ ਸਾਨੂੰ ਨਾ ਮਿਲੀਆਂ ਤਦ ਅਸੀਂ ਸਮੂਏਲ ਕੋਲ ਗਏ।
Saul's uncle asked Saul and his servant, “Where have you been?” “We were looking for the donkeys,” Saul replied. “When we couldn't find them we went to Samuel.”
15 ੧੫ ਫੇਰ ਸ਼ਾਊਲ ਦਾ ਚਾਚਾ ਬੋਲਿਆ, ਮੈਨੂੰ ਦੱਸ, ਸਮੂਏਲ ਨੇ ਤੈਨੂੰ ਕੀ ਆਖਿਆ?
“Please tell me what he said to you,” Saul's uncle asked.
16 ੧੬ ਸ਼ਾਊਲ ਨੇ ਆਪਣੇ ਚਾਚੇ ਨੂੰ ਕਿਹਾ, ਉਸ ਨੇ ਸਾਨੂੰ ਸਿੱਧਾ ਆਖ ਦਿੱਤਾ ਕਿ ਗਧੀਆਂ ਲੱਭ ਪਈਆਂ ਹਨ ਪਰ ਜਿਹੜੀ ਉਹ ਨੂੰ ਸਮੂਏਲ ਨੇ ਰਾਜ ਦੀ ਗੱਲ ਆਖੀ ਸੀ ਉਹ ਨਾ ਦੱਸੀ।
“He promised us the donkeys had been found,” Saul replied. But Saul didn't tell his uncle what Samuel had said about him becoming king.
17 ੧੭ ਇਹ ਦੇ ਪਿੱਛੋਂ ਸਮੂਏਲ ਨੇ ਮਿਸਪਾਹ ਵਿੱਚ ਲੋਕਾਂ ਨੂੰ ਸੱਦ ਕੇ ਯਹੋਵਾਹ ਦੇ ਸਾਹਮਣੇ ਇਕੱਠਿਆਂ ਕੀਤਾ।
Samuel called the people of Israel to come before the Lord at Mizpah.
18 ੧੮ ਅਤੇ ਇਸਰਾਏਲੀਆਂ ਨੂੰ ਆਖਿਆ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ, ਕਿ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਅਤੇ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਤੇ ਸਭਨਾਂ ਰਜਵਾੜਿਆਂ ਦੇ ਹੱਥੋਂ ਜਿਹੜੇ ਤੁਹਾਡੇ ਉੱਤੇ ਅਨ੍ਹੇਰ ਕਰਦੇ ਸਨ ਛੁਡਾ ਦਿੱਤਾ।
He told the Israelites, “This is what the Lord, the God of Israel, says: I led Israel out of Egypt, and I saved you from the Egyptians and from all the kingdoms that were oppressing you.
19 ੧੯ ਪਰ ਅੱਜ ਤੁਸੀਂ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸ ਨੇ ਤੁਹਾਡੀਆਂ ਸਾਰੀਆਂ ਬੁਰਿਆਈਆਂ ਅਤੇ ਤੁਹਾਡੇ ਦੁੱਖਾਂ ਤੋਂ ਤੁਹਾਡਾ ਛੁਟਕਾਰਾ ਕੀਤਾ ਤੁਸੀਂ ਉਹ ਨੂੰ ਆਖਿਆ, ਹਾਂ, ਸਾਡੇ ਲਈ ਇੱਕ ਰਾਜਾ ਨਿਯੁਕਤ ਕਰ। ਸੋ ਹੁਣ ਇੱਕ-ਇੱਕ ਗੋਤ ਪਿੱਛੇ ਹਜ਼ਾਰ-ਹਜ਼ਾਰ ਤੁਸੀਂ ਆਪਣੇ ਆਪ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੋ।
But now you have rejected your God, the one who saves you from all your troubles and disasters. You told him, ‘You must appoint a king to rule us.’ So now present yourselves before the Lord by your tribes and family groups.”
20 ੨੦ ਜਦ ਸਮੂਏਲ ਨੇ ਇਸਰਾਏਲ ਦੇ ਸਾਰੇ ਗੋਤਾਂ ਨੂੰ ਇਕੱਠਿਆਂ ਕੀਤਾ ਤਾਂ ਬਿਨਯਾਮੀਨ ਗੋਤ ਦੇ ਨਾਮ ਤੇ ਪਰਚੀ ਨਿੱਕਲੀ
Samuel had all Israel come forward by tribes, and the tribe of Benjamin was chosen by lot.
21 ੨੧ ਅਤੇ ਜਦ ਉਹ ਨੇ ਬਿਨਯਾਮੀਨ ਦੇ ਗੋਤ ਨੂੰ ਉਸ ਦੇ ਟੱਬਰਾਂ ਦੇ ਅਨੁਸਾਰ ਨਜ਼ਦੀਕ ਬੁਲਾਇਆ ਤਾਂ ਮਤਰੀ ਦੇ ਟੱਬਰ ਦਾ ਨਾਮ ਨਿੱਕਲਿਆ ਅਤੇ ਫੇਰ ਕੀਸ਼ ਦੇ ਪੁੱਤਰ ਸ਼ਾਊਲ ਦਾ ਨਾਮ ਨਿੱਕਲਿਆ ਅਤੇ ਜਦ ਉਨ੍ਹਾਂ ਨੇ ਉਹ ਨੂੰ ਭਾਲਿਆ ਤਾਂ ਉਹ ਨਾ ਲੱਭਿਆ।
Then he had the tribe of Benjamin come forward by its family groups, and the family group of Matri was chosen. Lastly, Saul, son of Kish, was chosen. But when they looked for him, he couldn't be found.
22 ੨੨ ਸੋ ਉਨ੍ਹਾਂ ਨੇ ਫੇਰ ਯਹੋਵਾਹ ਕੋਲੋਂ ਪੁੱਛਿਆ, ਕੋਈ ਹੋਰ ਮਨੁੱਖ ਐਥੇ ਆਵੇਗਾ ਕਿ ਨਹੀਂ? ਯਹੋਵਾਹ ਨੇ ਆਖਿਆ, ਵੇਖੋ, ਉਹ ਸਮਾਨ ਵਿੱਚ ਲੁੱਕ ਰਿਹਾ ਹੈ।
So they asked the Lord, “Has he arrived here yet?” The Lord replied, “Go and look—he's hiding among the baggage.”
23 ੨੩ ਤਦ ਉਹ ਭੱਜ ਕੇ ਉੱਥੋਂ ਉਸ ਨੂੰ ਲੈ ਆਏ ਅਤੇ ਜਦ ਉਹ ਲੋਕਾਂ ਦੇ ਵਿਚਕਾਰ ਖੜ੍ਹਾ ਹੋਇਆ ਤਾਂ ਉਹ ਸਭਨਾਂ ਤੋਂ ਵੱਧ ਲੰਮਾ ਸੀ ਕਿਉਂ ਜੋ ਸਾਰੇ ਉਸ ਦੇ ਮੋਢੇ ਤੱਕ ਹੀ ਆਉਂਦੇ ਸਨ।
They ran and brought Saul over. When he stood among the people, he was head and shoulders taller than anyone else.
24 ੨੪ ਸਮੂਏਲ ਨੇ ਲੋਕਾਂ ਨੂੰ ਆਖਿਆ, ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਨੂੰ ਤੁਸੀਂ ਵੇਖੋ ਜੋ ਸਾਰਿਆਂ ਲੋਕਾਂ ਵਿੱਚ ਇਹ ਦੇ ਵਰਗਾ ਕੋਈ ਨਹੀਂ। ਤਦ ਸਾਰੇ ਲੋਕਾਂ ਨੇ ਜੈਕਾਰਾ ਬੁਲਾ ਕੇ ਆਖਿਆ, ਰਾਜਾ ਜਿਉਂਦਾ ਰਹੇ!
Samuel said to everyone, “Can you see the one the Lord has chosen? There's no one like him anywhere!” All the people shouted, “Long live the king!”
25 ੨੫ ਫੇਰ ਸਮੂਏਲ ਨੇ ਲੋਕਾਂ ਨੂੰ ਰਾਜ ਦਾ ਵਰਣਨ ਕੀਤਾ ਅਤੇ ਪੋਥੀ ਵਿੱਚ ਲਿਖ ਕੇ ਯਹੋਵਾਹ ਦੇ ਸਾਹਮਣੇ ਰੱਖ ਦਿੱਤਾ। ਸਮੂਏਲ ਨੇ ਸਾਰੇ ਲੋਕਾਂ ਨੂੰ ਵਿਦਾ ਕੀਤਾ ਕਿ ਹਰ ਕੋਈ ਆਪੋ ਆਪਣੇ ਘਰ ਜਾਵੇ।
Then Samuel explained to the people all that a king would do. He wrote it down on a scroll and placed it before the Lord. Then Samuel sent everyone home.
26 ੨੬ ਸ਼ਾਊਲ ਵੀ ਗਿਬਆਹ ਨੂੰ ਆਪਣੇ ਘਰ ਗਿਆ ਅਤੇ ਲੋਕਾਂ ਦੀ ਇੱਕ ਟੋਲੀ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉਹ ਦੇ ਨਾਲ ਗਈ।
Saul also returned to his home in Gibeah, accompanied by warriors who God had encouraged to help him.
27 ੨੭ ਪਰ ਕੁਝ ਬੁਰੇ ਲੋਕ ਬੋਲੇ, ਇਹ ਮਨੁੱਖ ਸਾਨੂੰ ਕਿਵੇਂ ਬਚਾਵੇਗਾ? ਅਤੇ ਉਹ ਦੀ ਨਿੰਦਿਆ ਕੀਤੀ ਅਤੇ ਉਹ ਦੇ ਲਈ ਨਜ਼ਰਾਨਾ ਨਾ ਲਿਆਏ। ਪਰ ਉਸ ਨੇ ਸਾਰੀ ਗੱਲ ਨੂੰ ਸੁਣ ਕੇ ਅਣਸੁਣੀ ਕਰ ਦਿੱਤੀ।
But some obnoxious men asked, “How could this man save us?” They hated him and didn't bring him any gifts; but Saul did not retaliate.