< 1 ਸਮੂਏਲ 10 >

1 ਫੇਰ ਸਮੂਏਲ ਨੇ ਇੱਕ ਕੁੱਪੀ ਤੇਲ ਉਹ ਦੇ ਸਿਰ ਉੱਤੇ ਉਂਡੇਲ ਦਿੱਤਾ ਅਤੇ ਉਸ ਨੂੰ ਚੁੰਮ ਕੇ ਆਖਿਆ, ਕੀ ਯਹੋਵਾਹ ਨੇ ਤੈਨੂੰ ਇਸ ਕਰਕੇ ਅਭਿਸ਼ੇਕ ਨਹੀਂ ਕੀਤਾ ਜੋ ਤੂੰ ਉਹ ਦੀ ਵਿਰਾਸਤ ਦਾ ਪ੍ਰਧਾਨ ਬਣੇਂ?
آنگاه سموئیل، ظرفی از روغن زیتون گرفته، بر سر شائول ریخت و صورت او را بوسیده، گفت: «خداوند تو را برگزیده است تا بر قوم او پادشاهی کنی.
2 ਅੱਜ ਜਦ ਤੂੰ ਮੇਰੇ ਕੋਲੋਂ ਵਿਦਾ ਹੋਵੇਂਗਾ ਤਾਂ ਬਿਨਯਾਮੀਨ ਦੀ ਹੱਦ ਵਿੱਚ ਰਾਖ਼ੇਲ ਦੀ ਕਬਰ ਸਲਸਹ ਕੋਲ ਤੈਨੂੰ ਦੋ ਲੋਕ ਮਿਲਣਗੇ ਅਤੇ ਉਹ ਤੈਨੂੰ ਆਖਣਗੇ ਕਿ ਜਿਨ੍ਹਾਂ ਨੂੰ ਤੂੰ ਲੱਭਣ ਗਿਆ ਸੀ ਉਹ ਗਧੀਆਂ ਲੱਭ ਗਈਆਂ ਹਨ, ਵੇਖ, ਹੁਣ ਤੇਰਾ ਪਿਤਾ ਗਧੀਆਂ ਵੱਲੋਂ ਬੇਫ਼ਿਕਰ ਹੋ ਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ, ਮੈਂ ਆਪਣੇ ਪੁੱਤਰ ਲਈ ਕੀ ਕਰਾਂ?
وقتی امروز از نزد من بروی در سرحد بنیامین، کنار قبر راحیل، در صَلصَح با دو مرد روبرو خواهی شد. آنها به تو خواهند گفت که پدرت الاغها را پیدا کرده و حالا برای تو نگران است و می‌گوید: چطور پسرم را پیدا کنم؟
3 ਫਿਰ ਤੂੰ ਉੱਥੋਂ ਲੰਘੇਂਗਾ ਅਤੇ ਤਾਬੋਰ ਦੇ ਬਲੂਤ ਹੇਠ ਪਹੁੰਚੇਗਾ ਤਾਂ ਉੱਥੋਂ ਤਿੰਨ ਲੋਕ ਜੋ ਪਰਮੇਸ਼ੁਰ ਦੇ ਅੱਗੇ ਬੈਤਏਲ ਵਿੱਚ ਜਾਂਦੇ ਹੋਣਗੇ ਤੈਨੂੰ ਮਿਲਣਗੇ। ਇੱਕ ਬੱਕਰੀ ਦੇ ਤਿੰਨ ਬੱਚੇ ਅਤੇ ਦੂਜਾ ਤਿੰਨ ਰੋਟੀਆਂ ਅਤੇ ਤੀਜੇ ਨੇ ਦਾਖ਼ਰਸ ਦੀ ਮੇਸ਼ੇਕ ਚੁੱਕੀ ਹੋਵੇਗੀ।
بعد وقتی به درخت بلوط تابور رسیدی سه نفر را می‌بینی که به بیت‌ئیل می‌روند تا خدا را پرستش نمایند. یکی از آنها سه بزغاله، دیگری سه قرص نان و سومی یک مشک شراب همراه دارد.
4 ਉਹ ਤੈਨੂੰ ਸੁੱਖ-ਸਾਂਦ ਪੁੱਛਣਗੇ ਅਤੇ ਤੈਨੂੰ ਦੋ ਰੋਟੀਆਂ ਦੇਣਗੇ ਸੋ ਤੂੰ ਉਨ੍ਹਾਂ ਦੇ ਹੱਥੋਂ ਲੈ ਲਵੀਂ,
آنها به تو سلام کرده، دو نان به تو خواهند داد و تو آنها را از دست ایشان می‌گیری.
5 ਇਸ ਤੋਂ ਬਾਅਦ ਤੂੰ ਪਰਮੇਸ਼ੁਰ ਦੇ ਪਰਬਤ ਦੇ ਨੇੜੇ ਜਿੱਥੇ ਫ਼ਲਿਸਤੀਆਂ ਦੀ ਚੌਂਕੀ ਹੈ ਪਹੁੰਚੇਗਾ ਅਤੇ ਅਜਿਹਾ ਹੋਵੇਗਾ ਜਦ ਤੂੰ ਉੱਥੇ ਸ਼ਹਿਰ ਵਿੱਚ ਦਾਖਿਲ ਹੋਵੇਂ ਤਾਂ ਇੱਕ ਨਬੀਆਂ ਦੀ ਟੋਲੀ ਤੈਨੂੰ ਮਿਲੇਗੀ ਜੋ ਉੱਥੇ ਉੱਚੇ ਸਥਾਨ ਤੋਂ ਉੱਤਰਦੀ ਹੋਵੇਗੀ ਅਤੇ ਉਹ ਰਬਾਬ, ਖੰਜਰੀ, ਬੰਸਰੀ ਤੇ ਬੀਨ ਆਪਣੇ ਅੱਗੇ ਲਈ ਆਉਂਦੇ ਹੋਣਗੇ ਅਤੇ ਉਹ ਅਗੰਮ ਵਾਕ ਕਰਦੇ ਹੋਣਗੇ।
بعد از آن به کوه خدا در جِبعه خواهی رفت که اردوگاه فلسطینی‌ها در آنجاست. وقتی به شهر نزدیک شدی با عده‌ای از انبیا روبرو خواهی شد که از کوه به زیر می‌آیند و با نغمهٔ چنگ و دف و نی و بربط نوازندگان، نبوّت می‌کنند.
6 ਤਦ ਯਹੋਵਾਹ ਦਾ ਆਤਮਾ ਤੇਰੇ ਉੱਤੇ ਆਵੇਗਾ ਅਤੇ ਤੂੰ ਵੀ ਉਨ੍ਹਾਂ ਦੇ ਨਾਲ ਅਗੰਮ ਵਾਕ ਬੋਲੇਂਗਾ ਸਗੋਂ ਤੂੰ ਇੱਕ ਅਲੱਗ ਤਰ੍ਹਾਂ ਦਾ ਮਨੁੱਖ ਬਣ ਜਾਵੇਂਗਾ
در همان موقع، روح خداوند بر تو خواهد آمد و تو نیز با ایشان نبوّت خواهی کرد و به شخص دیگری تبدیل خواهی شد.
7 ਅਤੇ ਅਜਿਹਾ ਹੋਵੇਗਾ ਜਦ ਇਹ ਨਿਸ਼ਾਨੀਆਂ ਤੇਰੇ ਉੱਤੇ ਪਰਗਟ ਹੋਣ, ਫਿਰ ਜਿਸ ਕੰਮ ਨੂੰ ਕਰਨ ਦਾ ਤੈਨੂੰ ਮੌਕਾ ਮਿਲੇ ਉਸ ਨੂੰ ਕਰਨ ਵਿੱਚ ਲੱਗ ਜਾਣਾ; ਕਿਉਂ ਜੋ ਪਰਮੇਸ਼ੁਰ ਤੇਰੇ ਸੰਗ ਹੈ।
وقتی این علامت‌ها را دیدی، هر چه از دستت برآید انجام بده، زیرا خدا با تو خواهد بود.
8 ਤੂੰ ਮੇਰੇ ਨਾਲੋਂ ਪਹਿਲਾਂ ਗਿਲਗਾਲ ਵੱਲ ਜਾ, ਮੈਂ ਤੇਰੇ ਕੋਲ ਆਵਾਂਗਾ ਜੋ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਵਾਂ। ਤੂੰ ਸੱਤਾਂ ਦਿਨਾਂ ਤੱਕ ਉੱਥੇ ਰਹਿ ਜਦ ਤੱਕ ਮੈਂ ਤੇਰੇ ਕੋਲ ਨਾ ਪਹੁੰਚਾ ਅਤੇ ਦੱਸਾਂ ਜੋ ਤੈਨੂੰ ਕੀ ਕਰਨਾ ਹੋਵੇਗਾ।
بعد به جلجال برو و در آنجا هفت روز منتظر من باش تا بیایم و قربانیهای سوختنی و قربانیهای سلامتی به خدا تقدیم کنم. وقتی بیایم به تو خواهم گفت که چه باید بکنی.»
9 ਜਿਵੇਂ ਹੀ ਉਹ ਸਮੂਏਲ ਕੋਲੋਂ ਮੁੜਿਆ ਤੇ ਪਿੱਠ ਫੇਰੀ ਤਾਂ ਉਸੇ ਵੇਲੇ ਪਰਮੇਸ਼ੁਰ ਨੇ ਉਸ ਨੂੰ ਇੱਕ ਨਵਾਂ ਮਨ ਦਿੱਤਾ ਅਤੇ ਉਹ ਸਭ ਨਿਸ਼ਾਨੀਆਂ ਉਸੇ ਦਿਨ ਪ੍ਰਗਟ ਹੋ ਗਈਆਂ।
وقتی شائول از سموئیل جدا شد تا برود، خدا قلب تازه‌ای به او بخشید و همان روز تمام پیشگویی‌های سموئیل به حقیقت پیوست.
10 ੧੦ ਜਦ ਉਹ ਉਸ ਪਰਬਤ ਨੂੰ ਆਏ ਤਾਂ ਵੇਖੋ, ਉਸ ਨੂੰ ਇੱਕ ਨਬੀਆਂ ਦੀ ਟੋਲੀ ਮਿਲੀ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਜ਼ੋਰ ਨਾਲ ਆਇਆ ਅਤੇ ਉਹ ਵੀ ਉਨ੍ਹਾਂ ਨਾਲ ਅਗੰਮ ਵਾਕ ਬੋਲਣ ਲੱਗ ਪਿਆ
وقتی شائول و نوکرش به جِبعه رسیدند، گروهی از انبیا به او برخوردند. ناگهان روح خدا بر شائول آمد و او نیز همراه آنها شروع به نبوّت کردن نمود.
11 ੧੧ ਅਤੇ ਜਦ ਉਹ ਦੇ ਜਾਣਨ ਵਾਲਿਆਂ ਨੇ ਉਹ ਨੂੰ ਨਬੀਆਂ ਦੇ ਵਿਚਕਾਰ ਅਗੰਮ ਵਾਕ ਬੋਲਦਿਆਂ ਦੇਖਿਆ ਤਾਂ ਇੱਕ ਦੂਜੇ ਨੂੰ ਆਖਣ ਲੱਗੇ, ਕੀਸ਼ ਦੇ ਪੁੱਤਰ ਨੂੰ ਕੀ ਹੋਇਆ? ਕੀ ਸ਼ਾਊਲ ਵੀ ਨਬੀਆਂ ਦੇ ਵਿੱਚ ਹੈ?
کسانی که شائول را می‌شناختند وقتی او را دیدند که نبوّت می‌کند متعجب شده، به یکدیگر گفتند: «چه اتفاقی برای پسر قیس افتاده است؟ آیا شائول هم نبی شده است؟»
12 ੧੨ ਉਨ੍ਹਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ, ਭਲਾ ਉਹਨਾਂ ਦਾ ਪਿਤਾ ਕੌਣ ਹੈ? ਤਦੋਂ ਦੀ ਇਹ ਕਹਾਉਤ ਬਣ ਗਈ, “ਭਲਾ, ਸ਼ਾਊਲ ਵੀ ਨਬੀਆਂ ਵਿੱਚੋਂ ਹੈ?”
یک نفر از اهالی آنجا گفت: «مگر نبی بودن به اصل و نسب ربط دارد؟» و این یک ضرب‌المثل شد: «شائول هم نبی شده است.»
13 ੧੩ ਜਦ ਉਹ ਅਗੰਮ ਵਾਕ ਬੋਲ ਚੁੱਕਿਆ ਤਾਂ ਉੱਚੇ ਥਾਂ ਨੂੰ ਗਿਆ।
وقتی شائول از نبوّت کردن فارغ شد به بالای کوه رفت.
14 ੧੪ ਉੱਥੇ ਸ਼ਾਊਲ ਦੇ ਚਾਚੇ ਨੇ ਉਹ ਨੂੰ ਅਤੇ ਉਹ ਦੇ ਟਹਿਲੂਏ ਨੂੰ ਆਖਿਆ, ਤੁਸੀਂ ਕਿੱਥੇ ਗਏ ਸੀ? ਉਹ ਨੇ ਆਖਿਆ, ਗਧੀਆਂ ਨੂੰ ਲੱਭਣ ਅਤੇ ਜਦ ਅਸੀਂ ਵੇਖਿਆ ਜੋ ਉਹ ਸਾਨੂੰ ਨਾ ਮਿਲੀਆਂ ਤਦ ਅਸੀਂ ਸਮੂਏਲ ਕੋਲ ਗਏ।
آنگاه عموی شائول او و نوکرش را دید و پرسید: «کجا رفته بودید؟» شائول جواب داد: «به جستجوی الاغها رفتیم ولی آنها را پیدا نکردیم، پس نزد سموئیل رفتیم.»
15 ੧੫ ਫੇਰ ਸ਼ਾਊਲ ਦਾ ਚਾਚਾ ਬੋਲਿਆ, ਮੈਨੂੰ ਦੱਸ, ਸਮੂਏਲ ਨੇ ਤੈਨੂੰ ਕੀ ਆਖਿਆ?
عمویش پرسید: «او چه گفت؟»
16 ੧੬ ਸ਼ਾਊਲ ਨੇ ਆਪਣੇ ਚਾਚੇ ਨੂੰ ਕਿਹਾ, ਉਸ ਨੇ ਸਾਨੂੰ ਸਿੱਧਾ ਆਖ ਦਿੱਤਾ ਕਿ ਗਧੀਆਂ ਲੱਭ ਪਈਆਂ ਹਨ ਪਰ ਜਿਹੜੀ ਉਹ ਨੂੰ ਸਮੂਏਲ ਨੇ ਰਾਜ ਦੀ ਗੱਲ ਆਖੀ ਸੀ ਉਹ ਨਾ ਦੱਸੀ।
شائول جواب داد: «او گفت که الاغها پیدا شده‌اند.» ولی شائول دربارهٔ آنچه سموئیل راجع به پادشاه شدنش گفته بود، چیزی به عموی خود نگفت.
17 ੧੭ ਇਹ ਦੇ ਪਿੱਛੋਂ ਸਮੂਏਲ ਨੇ ਮਿਸਪਾਹ ਵਿੱਚ ਲੋਕਾਂ ਨੂੰ ਸੱਦ ਕੇ ਯਹੋਵਾਹ ਦੇ ਸਾਹਮਣੇ ਇਕੱਠਿਆਂ ਕੀਤਾ।
سموئیل همهٔ مردم اسرائیل را در مصفه به حضور خداوند جمع کرد،
18 ੧੮ ਅਤੇ ਇਸਰਾਏਲੀਆਂ ਨੂੰ ਆਖਿਆ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ, ਕਿ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਅਤੇ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਤੇ ਸਭਨਾਂ ਰਜਵਾੜਿਆਂ ਦੇ ਹੱਥੋਂ ਜਿਹੜੇ ਤੁਹਾਡੇ ਉੱਤੇ ਅਨ੍ਹੇਰ ਕਰਦੇ ਸਨ ਛੁਡਾ ਦਿੱਤਾ।
و از جانب خداوند، خدای اسرائیل این پیغام را به ایشان داد: «من شما را از مصر بیرون آوردم و شما را از دست مصری‌ها و همهٔ قومهایی که بر شما ظلم می‌کردند، نجات دادم. اما شما مرا که خدایتان هستم و شما را از سختیها و مصیبتها رهانیده‌ام، امروز رد نموده، گفتید: ما پادشاهی می‌خواهیم که بر ما حکومت کند. پس حال با قبیله‌ها و خاندانهای خود در حضور خداوند حاضر شوید.»
19 ੧੯ ਪਰ ਅੱਜ ਤੁਸੀਂ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸ ਨੇ ਤੁਹਾਡੀਆਂ ਸਾਰੀਆਂ ਬੁਰਿਆਈਆਂ ਅਤੇ ਤੁਹਾਡੇ ਦੁੱਖਾਂ ਤੋਂ ਤੁਹਾਡਾ ਛੁਟਕਾਰਾ ਕੀਤਾ ਤੁਸੀਂ ਉਹ ਨੂੰ ਆਖਿਆ, ਹਾਂ, ਸਾਡੇ ਲਈ ਇੱਕ ਰਾਜਾ ਨਿਯੁਕਤ ਕਰ। ਸੋ ਹੁਣ ਇੱਕ-ਇੱਕ ਗੋਤ ਪਿੱਛੇ ਹਜ਼ਾਰ-ਹਜ਼ਾਰ ਤੁਸੀਂ ਆਪਣੇ ਆਪ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੋ।
20 ੨੦ ਜਦ ਸਮੂਏਲ ਨੇ ਇਸਰਾਏਲ ਦੇ ਸਾਰੇ ਗੋਤਾਂ ਨੂੰ ਇਕੱਠਿਆਂ ਕੀਤਾ ਤਾਂ ਬਿਨਯਾਮੀਨ ਗੋਤ ਦੇ ਨਾਮ ਤੇ ਪਰਚੀ ਨਿੱਕਲੀ
سموئیل قبیله‌ها را به حضور خداوند فرا خواند. سپس قرعه انداخته شد و قبیلهٔ بنیامین انتخاب شد.
21 ੨੧ ਅਤੇ ਜਦ ਉਹ ਨੇ ਬਿਨਯਾਮੀਨ ਦੇ ਗੋਤ ਨੂੰ ਉਸ ਦੇ ਟੱਬਰਾਂ ਦੇ ਅਨੁਸਾਰ ਨਜ਼ਦੀਕ ਬੁਲਾਇਆ ਤਾਂ ਮਤਰੀ ਦੇ ਟੱਬਰ ਦਾ ਨਾਮ ਨਿੱਕਲਿਆ ਅਤੇ ਫੇਰ ਕੀਸ਼ ਦੇ ਪੁੱਤਰ ਸ਼ਾਊਲ ਦਾ ਨਾਮ ਨਿੱਕਲਿਆ ਅਤੇ ਜਦ ਉਨ੍ਹਾਂ ਨੇ ਉਹ ਨੂੰ ਭਾਲਿਆ ਤਾਂ ਉਹ ਨਾ ਲੱਭਿਆ।
آنگاه او خاندانهای قبیلهٔ بنیامین را به حضور خداوند خواند و خاندان مَطری انتخاب گردید و از این خاندان قرعه به نام شائول، پسر قیس درآمد. ولی وقتی شائول را صدا کردند، او در آنجا نبود.
22 ੨੨ ਸੋ ਉਨ੍ਹਾਂ ਨੇ ਫੇਰ ਯਹੋਵਾਹ ਕੋਲੋਂ ਪੁੱਛਿਆ, ਕੋਈ ਹੋਰ ਮਨੁੱਖ ਐਥੇ ਆਵੇਗਾ ਕਿ ਨਹੀਂ? ਯਹੋਵਾਹ ਨੇ ਆਖਿਆ, ਵੇਖੋ, ਉਹ ਸਮਾਨ ਵਿੱਚ ਲੁੱਕ ਰਿਹਾ ਹੈ।
آنها برای یافتن او از خداوند کمک طلبیدند و خداوند به ایشان فرمود که او خود را در میان بار و بنهٔ سفر پنهان کرده است.
23 ੨੩ ਤਦ ਉਹ ਭੱਜ ਕੇ ਉੱਥੋਂ ਉਸ ਨੂੰ ਲੈ ਆਏ ਅਤੇ ਜਦ ਉਹ ਲੋਕਾਂ ਦੇ ਵਿਚਕਾਰ ਖੜ੍ਹਾ ਹੋਇਆ ਤਾਂ ਉਹ ਸਭਨਾਂ ਤੋਂ ਵੱਧ ਲੰਮਾ ਸੀ ਕਿਉਂ ਜੋ ਸਾਰੇ ਉਸ ਦੇ ਮੋਢੇ ਤੱਕ ਹੀ ਆਉਂਦੇ ਸਨ।
پس دویدند و او را از آنجا آوردند. وقتی او در میان مردم ایستاد یک سر و گردن از همه بلندتر بود.
24 ੨੪ ਸਮੂਏਲ ਨੇ ਲੋਕਾਂ ਨੂੰ ਆਖਿਆ, ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਨੂੰ ਤੁਸੀਂ ਵੇਖੋ ਜੋ ਸਾਰਿਆਂ ਲੋਕਾਂ ਵਿੱਚ ਇਹ ਦੇ ਵਰਗਾ ਕੋਈ ਨਹੀਂ। ਤਦ ਸਾਰੇ ਲੋਕਾਂ ਨੇ ਜੈਕਾਰਾ ਬੁਲਾ ਕੇ ਆਖਿਆ, ਰਾਜਾ ਜਿਉਂਦਾ ਰਹੇ!
آنگاه سموئیل به مردم گفت: «این است آن پادشاهی که خداوند برای شما برگزیده است. در میان قوم اسرائیل کسی مانند او نیست.» مردم فریاد زدند: «زنده باد پادشاه!»
25 ੨੫ ਫੇਰ ਸਮੂਏਲ ਨੇ ਲੋਕਾਂ ਨੂੰ ਰਾਜ ਦਾ ਵਰਣਨ ਕੀਤਾ ਅਤੇ ਪੋਥੀ ਵਿੱਚ ਲਿਖ ਕੇ ਯਹੋਵਾਹ ਦੇ ਸਾਹਮਣੇ ਰੱਖ ਦਿੱਤਾ। ਸਮੂਏਲ ਨੇ ਸਾਰੇ ਲੋਕਾਂ ਨੂੰ ਵਿਦਾ ਕੀਤਾ ਕਿ ਹਰ ਕੋਈ ਆਪੋ ਆਪਣੇ ਘਰ ਜਾਵੇ।
سموئیل بار دیگر، حقوق و وظایف پادشاه را برای قوم توضیح داد و آنها را در کتابی نوشته، در مکانی مخصوص به حضور خداوند نهاد؛ سپس مردم را به خانه‌هایشان فرستاد.
26 ੨੬ ਸ਼ਾਊਲ ਵੀ ਗਿਬਆਹ ਨੂੰ ਆਪਣੇ ਘਰ ਗਿਆ ਅਤੇ ਲੋਕਾਂ ਦੀ ਇੱਕ ਟੋਲੀ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉਹ ਦੇ ਨਾਲ ਗਈ।
چون شائول به خانهٔ خود در جِبعه مراجعت نمود، خدا عده‌ای از مردان نیرومند را برانگیخت تا همراه وی باشند.
27 ੨੭ ਪਰ ਕੁਝ ਬੁਰੇ ਲੋਕ ਬੋਲੇ, ਇਹ ਮਨੁੱਖ ਸਾਨੂੰ ਕਿਵੇਂ ਬਚਾਵੇਗਾ? ਅਤੇ ਉਹ ਦੀ ਨਿੰਦਿਆ ਕੀਤੀ ਅਤੇ ਉਹ ਦੇ ਲਈ ਨਜ਼ਰਾਨਾ ਨਾ ਲਿਆਏ। ਪਰ ਉਸ ਨੇ ਸਾਰੀ ਗੱਲ ਨੂੰ ਸੁਣ ਕੇ ਅਣਸੁਣੀ ਕਰ ਦਿੱਤੀ।
اما بعضی از افراد ولگرد و هرزه فریاد برآورده، می‌گفتند: «این مرد چطور می‌تواند ما را نجات دهد؟» پس او را تحقیر کرده، برایش هدیه نیاوردند ولی شائول اعتنایی نکرد.

< 1 ਸਮੂਏਲ 10 >