< 1 ਸਮੂਏਲ 12 >
1 ੧ ਫਿਰ ਸਮੂਏਲ ਨੇ ਸਾਰੇ ਇਸਰਾਏਲ ਨੂੰ ਆਖਿਆ, ਜੋ ਕੁਝ ਤੁਸੀਂ ਮੈਨੂੰ ਕਿਹਾ ਮੈਂ ਤੁਹਾਡੀ ਗੱਲ ਨੂੰ ਮੰਨ ਲਿਆ ਹੈ ਅਤੇ ਤੁਹਾਡੇ ਉੱਤੇ ਇੱਕ ਰਾਜਾ ਠਹਿਰਾ ਦਿੱਤਾ ਹੈ।
Da sprach Samuel zum ganzen Israel: Siehe, ich habe eurer Stimme gehorchet in allem, das ihr mir gesagt habt, und habe einen König über euch gemacht.
2 ੨ ਹੁਣ ਵੇਖੋ, ਇਹ ਰਾਜਾ ਤੁਹਾਡੇ ਅੱਗੇ-ਅੱਗੇ ਤੁਰਦਾ ਹੈ; ਅਤੇ ਮੈਂ ਹੁਣ ਬਜ਼ੁਰਗ ਹੋ ਗਿਆ ਹਾਂ ਅਤੇ ਮੇਰੇ ਸਿਰ ਦੇ ਵਾਲ਼ ਚਿੱਟੇ ਹੋ ਗਏ ਹਨ, ਮੇਰੇ ਪੁੱਤਰ ਤੁਹਾਡੇ ਨਾਲ ਹਨ ਅਤੇ ਮੈਂ ਆਪਣੀ ਛੋਟੀ ਉਮਰ ਤੋਂ ਅੱਜ ਤੱਕ ਤੁਹਾਡੇ ਅੱਗੇ ਚੱਲਦਾ ਰਿਹਾ।
Und nun siehe, da zeucht euer König vor euch her. Ich aber bin alt und grau worden, und meine Söhne sind bei euch, und ich bin vor euch hergegangen von meiner Jugend auf bis auf diesen Tag.
3 ੩ ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ। ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ।
Siehe, hie bin ich, antwortet wider mich vor dem HERRN und seinem Gesalbten, ob ich jemandes Ochsen oder Esel genommen habe, ob ich jemand habe Gewalt oder Unrecht getan, ob ich von jemandes Hand ein Geschenk genommen habe und mir die Augen blenden lassen? so will ich's euch wiedergeben.
4 ੪ ਤਦ ਉਨ੍ਹਾਂ ਨੇ ਆਖਿਆ, ਤੂੰ ਸਾਡੇ ਨਾਲ ਕੋਈ ਕੁਧਰਮ ਨਹੀਂ ਕੀਤਾ, ਨਾ ਸਾਡੇ ਉੱਤੇ ਕੁਝ ਅਨ੍ਹੇਰ ਮਾਰਿਆ ਹੈ ਅਤੇ ਨਾ ਹੀ ਤੂੰ ਕਿਸੇ ਦੇ ਹੱਥੋਂ ਕੁਝ ਲਿਆ ਹੈ।
Sie sprachen: Du hast uns keine Gewalt noch Unrecht getan und von niemandes Hand etwas genommen.
5 ੫ ਤਦ ਉਸ ਨੇ ਆਖਿਆ, ਯਹੋਵਾਹ ਤੁਹਾਡੇ ਉੱਤੇ ਗਵਾਹ ਅਤੇ ਉਹ ਦਾ ਅਭਿਸ਼ੇਕ ਕੀਤਾ ਹੋਇਆ, ਅੱਜ ਦੇ ਦਿਨ ਗਵਾਹ ਹੈ ਜੋ ਤੁਸੀਂ ਮੇਰੇ ਕੋਲੋਂ ਕੁਝ ਨਹੀਂ ਲੱਭਿਆ। ਉਹ ਬੋਲੇ, ਹਾਂ ਉਹ ਗਵਾਹ ਹੈ।
Er sprach zu ihnen: Der HERR sei Zeuge wider euch und sein Gesalbter heutiges Tages, daß ihr nichts in meiner Hand funden habt. Sie sprachen: Ja, Zeugen sollen sie sein.
6 ੬ ਫੇਰ ਸਮੂਏਲ ਨੇ ਲੋਕਾਂ ਨੂੰ ਆਖਿਆ, ਹਾਂ, ਉਹ ਯਹੋਵਾਹ ਹੈ, ਜਿਸ ਨੇ ਮੂਸਾ ਤੇ ਹਾਰੂਨ ਨੂੰ ਠਹਿਰਾਇਆ ਅਤੇ ਤੁਹਾਡੇ ਪਿਓ ਦਾਦਿਆਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਂਦਾ।
Und Samuel sprach zum Volk: Ja, der HERR, der Mose und Aaron gemacht hat und eure Väter aus Ägyptenland geführet hat.
7 ੭ ਹੁਣ ਚੁੱਪ ਕਰਕੇ ਖੜ੍ਹੇ ਹੋ ਜਾਓ, ਕਿਉਂ ਜੋ ਮੈਂ ਯਹੋਵਾਹ ਦੇ ਸਾਹਮਣੇ ਉਨ੍ਹਾਂ ਸਾਰਿਆਂ ਦੀ ਭਲਿਆਈਆਂ ਦੇ ਕਾਰਨ ਜੋ ਯਹੋਵਾਹ ਨੇ ਤੁਹਾਡੇ ਪੁਰਖਿਆਂ ਉੱਤੇ ਕੀਤੀਆਂ, ਤੁਹਾਡੇ ਨਾਲ ਵਿਚਾਰ ਕਰਾਂਗਾ।
So tretet nun her, daß ich mit euch rechte vor dem HERRN über aller Wohltat des HERRN, die er an euch und euren Vätern getan hat.
8 ੮ ਜਿਸ ਵੇਲੇ ਯਾਕੂਬ ਮਿਸਰ ਵਿੱਚ ਆਇਆ ਅਤੇ ਤੁਹਾਡੇ ਪੁਰਖਿਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਭੇਜਿਆ ਅਤੇ ਉਹ ਤੁਹਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢ ਲਿਆਏ ਅਤੇ ਉਹਨਾਂ ਨੂੰ ਇੱਥੇ ਵਸਾਇਆ।
Als Jakob nach Ägypten kommen war, schrieen eure Väter zu dem HERRN, und er sandte Mose und Aaron, daß sie eure Väter aus Ägypten führeten und sie an diesem Ort wohnen ließen.
9 ੯ ਫੇਰ ਜਦ ਉਹਨਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ ਤਾਂ ਉਸ ਨੇ ਉਹਨਾਂ ਨੂੰ ਹਾਸੋਰ ਦੇ ਸੈਨਾਪਤੀ ਸੀਸਰਾ ਦੇ ਹੱਥ, ਫ਼ਲਿਸਤੀਆਂ ਦੇ ਹੱਥ ਅਤੇ ਮੋਆਬ ਦੇ ਰਾਜਾ ਦੇ ਹੱਥ ਕਰ ਦਿੱਤਾ ਅਤੇ ਉਹ ਉਹਨਾਂ ਨਾਲ ਲੜੇ।
Aber da sie des HERRN, ihres Gottes, vergaßen, verkaufte er sie unter die Gewalt Sisseras, des Hauptmann zu Hazor, und unter die Gewalt der Philister und unter die Gewalt des Königs der Moabiter, die stritten wider sie.
10 ੧੦ ਫੇਰ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦੇ ਕੇ ਆਖਿਆ, ਅਸੀਂ ਪਾਪ ਕੀਤਾ ਕਿਉਂ ਜੋ ਅਸੀਂ ਯਹੋਵਾਹ ਨੂੰ ਛੱਡਿਆ ਅਤੇ ਬਆਲੀਮ ਤੇ ਅਸ਼ਤਾਰੋਥ ਦੀ ਪੂਜਾ ਕੀਤੀ। ਪਰ ਜੇ ਹੁਣ ਤੂੰ ਸਾਨੂੰ ਸਾਡੇ ਵੈਰੀਆਂ ਦੇ ਹੱਥੋਂ ਛੁਡਾਵੇਂ ਤਾਂ ਅਸੀਂ ਤੇਰੀ ਹੀ ਉਪਾਸਨਾ ਕਰਾਂਗੇ।
Und schrieen aber zum HERRN und sprachen: Wir haben gesündiget, daß wir den HERRN verlassen und Baalim und Astharoth gedienet haben; nun aber errette uns von der Hand unserer Feinde, so wollen wir dir dienen.
11 ੧੧ ਫੇਰ ਯਹੋਵਾਹ ਨੇ ਯਰੁੱਬਆਲ ਅਤੇ ਬਦਾਨ ਅਤੇ ਯਿਫ਼ਤਾਹ ਅਤੇ ਸਮੂਏਲ ਨੂੰ ਭੇਜਿਆ ਅਤੇ ਤੁਹਾਨੂੰ ਤੁਹਾਡੇ ਵੈਰੀਆਂ ਦੇ ਹੱਥੋਂ ਜੋ ਤੁਹਾਡੇ ਚੁਫ਼ੇਰੇ ਸਨ, ਛੁਟਕਾਰਾ ਦਿੱਤਾ ਅਤੇ ਤੁਸੀਂ ਸੁੱਖ ਨਾਲ ਵੱਸ ਗਏ।
Da sandte der HERR Jerubbaal, Bedan, Jephthah und Samuel und errettete euch von eurer Feinde Händen umher und ließ euch sicher wohnen.
12 ੧੨ ਜਦ ਤੁਸੀਂ ਦੇਖਿਆ ਕਿ ਅੰਮੋਨੀਆਂ ਦੇ ਰਾਜਾ ਨਾਹਾਸ਼ ਨੇ ਤੁਹਾਡੇ ਉੱਤੇ ਹਮਲਾ ਕੀਤਾ ਤਾਂ ਤੁਸੀਂ ਮੈਨੂੰ ਆਖਿਆ ਕਿ ਹਾਂ, ਸਾਨੂੰ ਇੱਕ ਰਾਜੇ ਦੀ ਲੋੜ ਹੈ ਜੋ ਸਾਡੇ ਉੱਤੇ ਰਾਜ ਕਰੇ, ਜਦ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਰਾਜਾ ਸੀ
Da ihr aber sahet, daß Nahas, der König der Kinder Ammon, wider euch kam, sprachet ihr zu mir: Nicht du, sondern ein König soll über uns herrschen, so doch der HERR, euer Gott, euer König war.
13 ੧੩ ਹੁਣ ਵੇਖੋ, ਇਹ ਤੁਹਾਡਾ ਰਾਜਾ ਹੈ ਜਿਸ ਨੂੰ ਤੁਸੀਂ ਚੁਣ ਲਿਆ ਅਤੇ ਜਿਸ ਨੂੰ ਤੁਸੀਂ ਮੰਗਿਆ ਅਤੇ ਵੇਖੋ, ਯਹੋਵਾਹ ਨੇ ਤੁਹਾਡੇ ਉੱਤੇ ਰਾਜਾ ਠਹਿਰਾ ਦਿੱਤਾ ਹੈ।
Nun, da habt ihr euren König, den ihr erwählet und gebeten habt; denn siehe, der HERR hat einen König über euch gesetzt.
14 ੧੪ ਜੇ ਯਹੋਵਾਹ ਕੋਲੋਂ ਡਰਦੇ ਰਹੋਗੇ, ਉਹ ਦੀ ਉਪਾਸਨਾ ਕਰੋਗੇ, ਉਹ ਦਾ ਬਚਨ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਨਾ ਕਰੋਗੇ ਤਾਂ ਤੁਸੀਂ ਅਤੇ ਜਿਹੜਾ ਰਾਜਾ ਤੁਹਾਡੇ ਉੱਤੇ ਰਾਜ ਕਰਦਾ ਹੈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਮਗਰ ਚੱਲਦੇ ਜਾਓਗੇ।
Werdet ihr nun den HERRN fürchten und ihm dienen und seiner Stimme gehorchen und dem Munde des HERRN nicht ungehorsam sein, so werdet beide ihr und euer König, der über euch herrschet, dem HERRN, eurem Gott, folgen.
15 ੧੫ ਪਰ ਜੇ ਤੁਸੀਂ ਯਹੋਵਾਹ ਦਾ ਬਚਨ ਨਾ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰੋਗੇ ਤਾਂ ਯਹੋਵਾਹ ਦਾ ਹੱਥ ਤੁਹਾਡੇ ਵਿਰੁੱਧ ਹੋਵੇਗਾ ਜਿਸ ਤਰ੍ਹਾਂ ਤੁਹਾਡੇ ਪੁਰਖਿਆਂ ਦੇ ਵਿਰੁੱਧ ਹੁੰਦਾ ਸੀ।
Werdet ihr aber des HERRN Stimme nicht gehorchen, sondern seinem Munde ungehorsam sein, wird die Hand des HERRN wider euch und wider eure Väter sein.
16 ੧੬ ਸੋ ਹੁਣ ਤੁਸੀਂ ਖੜ੍ਹੇ ਹੋ ਜਾਓ ਅਤੇ ਇਹ ਵੱਡੀ ਗੱਲ ਜੋ ਯਹੋਵਾਹ ਤੁਹਾਡੀਆਂ ਅੱਖਾਂ ਦੇ ਸਾਹਮਣੇ ਕਰੇਗਾ ਵੇਖੋ।
Auch tretet nun her und sehet das große Ding, das der HERR vor euren Augen tun wird.
17 ੧੭ ਕੀ, ਅੱਜ ਕਣਕ ਵੱਢਣ ਦਾ ਸਮਾਂ ਨਹੀਂ? ਮੈਂ ਯਹੋਵਾਹ ਨੂੰ ਪੁਕਾਰਾਂਗਾ ਜੋ ਬੱਦਲਾਂ ਨੂੰ ਗਰਜਾਵੇ ਅਤੇ ਮੀਂਹ ਘੱਲੇ ਇਸ ਕਰਕੇ ਜੋ ਤੁਸੀਂ ਜਾਣੋ ਅਤੇ ਵੇਖੋ, ਜੋ ਯਹੋਵਾਹ ਕੋਲੋਂ ਰਾਜਾ ਮੰਗਣ ਦਾ ਇੱਕ ਵੱਡਾ ਪਾਪ ਕੀਤਾ ਹੈ।
Ist nicht jetzt die Weizenernte? Ich will aber den HERRN anrufen, daß er soll donnern und regnen lassen, daß ihr inne werdet und sehen sollt das große Übel, das ihr vor des HERRN Augen getan habt, daß ihr euch einen König gebeten habt.
18 ੧੮ ਇਸ ਤੋਂ ਬਾਅਦ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਉਸੇ ਵੇਲੇ ਗਰਜਣ ਹੋਈ ਅਤੇ ਯਹੋਵਾਹ ਨੇ ਮੀਂਹ ਭੇਜਿਆ। ਤਦ ਸਭ ਲੋਕ ਯਹੋਵਾਹ ਕੋਲੋਂ ਅਤੇ ਸਮੂਏਲ ਕੋਲੋਂ ਬਹੁਤ ਡਰ ਗਏ।
Und da Samuel den HERRN anrief, ließ der HERR donnern und regnen desselben Tages. Da fürchtete das ganze Volk sehr den HERRN und Samuel.
19 ੧੯ ਤਦ ਸਾਰੇ ਲੋਕਾਂ ਨੇ ਸਮੂਏਲ ਨੂੰ ਆਖਿਆ, ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਜੋ ਅਸੀਂ ਮਰ ਨਾ ਜਾਈਏ ਕਿਉਂ ਜੋ ਅਸੀਂ ਆਪਣੇ ਸਾਰੇ ਪਾਪਾਂ ਨਾਲੋਂ ਵੱਧ ਇਹ ਬੁਰਿਆਈ ਕੀਤੀ ਹੈ ਜੋ ਆਪਣੇ ਲਈ ਇੱਕ ਰਾਜਾ ਮੰਗਿਆ!
Und sprachen alle zu Samuel: Bitte für deine Knechte den HERRN, deinen Gott, daß wir nicht sterben; denn über alle unsere Sünde haben wir auch das Übel getan, daß wir uns einen König gebeten haben.
20 ੨੦ ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, ਡਰੋ ਨਹੀਂ! ਇਹ ਸਭ ਬੁਰਿਆਈ ਤਾਂ ਤੁਸੀਂ ਕੀਤੀ ਹੈ ਪਰ ਯਹੋਵਾਹ ਦੇ ਮਗਰ ਚੱਲਣ ਤੋਂ ਫਿਰ ਪਿੱਛੇ ਨਾ ਮੁੜਿਓ, ਸਗੋਂ ਆਪਣੇ ਮਨਾਂ ਨਾਲ ਯਹੋਵਾਹ ਦੀ ਉਪਾਸਨਾ ਕਰੋ।
Samuel aber sprach zum Volk: Fürchtet euch nicht, ihr habt zwar das Übel alles getan; doch weichet nicht hinter dem HERRN ab, sondern dienet dem HERRN von ganzem Herzen.
21 ੨੧ ਅਤੇ ਤੁਸੀਂ ਵਿਅਰਥ ਗੱਲਾਂ ਦੇ ਮਗਰ ਲੱਗ ਕੇ ਪਿੱਛੇ ਨਾ ਹਟੋ, ਜਿਸ ਦੇ ਵਿੱਚੋਂ ਕੁਝ ਲਾਭ ਜਾਂ ਛੁਟਕਾਰਾ ਨਹੀਂ ਹੁੰਦਾ, ਉਹ ਸਭ ਵਿਅਰਥ ਹੈ,
Und weichet nicht dem Eiteln nach; denn es nützet nicht und kann nicht erretten, weil es ein eitel Ding ist.
22 ੨੨ ਕਿਉਂ ਜੋ ਯਹੋਵਾਹ ਆਪਣੇ ਵੱਡੇ ਨਾਮ ਦੇ ਕਾਰਨ ਆਪਣੀ ਪਰਜਾ ਦਾ ਤਿਆਗ ਨਾ ਕਰੇਗਾ ਇਸ ਲਈ ਜੋ ਯਹੋਵਾਹ ਨੇ ਆਪਣੀ ਹੀ ਮਰਜ਼ੀ ਨਾਲ ਤੁਹਾਨੂੰ ਆਪਣੀ ਪਰਜਾ ਬਣਾਇਆ ਹੈ।
Aber der HERR verlässet sein Volk nicht um seines großen Namens willen; denn der HERR hat angefangen, euch ihm selbst zum Volk zu machen.
23 ੨੩ ਅਤੇ ਮੇਰੇ ਤੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਛੱਡ ਕੇ ਯਹੋਵਾਹ ਦੇ ਵਿਰੁੱਧ ਪਾਪ ਕਰਾਂ। ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਦਾ ਰਹਾਂਗਾ ਜੋ ਭਲਾ ਅਤੇ ਸਿੱਧਾ ਹੈ।
Es sei aber auch ferne von mir, mich also an dem HERRN zu versündigen, daß ich sollte ablassen, für euch zu beten und euch zu lehren den guten und richtigen Weg.
24 ੨੪ ਤੁਸੀਂ ਸਿਰਫ਼ ਇਹ ਕਰੋ ਕਿ ਯਹੋਵਾਹ ਦਾ ਡਰ ਮੰਨੋ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਸੱਚੀ ਉਪਾਸਨਾ ਕਰੋ। ਧਿਆਨ ਕਰੋ ਜੋ ਤੁਹਾਡੇ ਲਈ ਉਸ ਨੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਹਨ।
Fürchtet nur den HERRN und dienet ihm treulich von ganzem Herzen; denn ihr habt gesehen, wie große Dinge er mit euch tut.
25 ੨੫ ਪਰ ਜੇ ਕਦੀ ਤੁਸੀਂ ਅੱਗੇ ਨੂੰ ਵੀ ਬੁਰਿਆਈ ਕਰੋਗੇ ਤਾਂ ਤੁਸੀਂ ਅਤੇ ਤੁਹਾਡਾ ਰਾਜਾ ਦੋਵੇਂ ਮਿਟਾਏ ਜਾਓਗੇ!
Werdet ihr aber übel handeln, so werdet beide, ihr und euer König verloren sein.