< 1 ਸਮੂਏਲ 13 >
1 ੧ ਸ਼ਾਊਲ ਤੀਹ ਸਾਲ ਦਾ ਸੀ ਜਦ ਉਹ ਰਾਜ ਕਰਨ ਲੱਗਾ, ਅਤੇ ਉਸ ਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ।
До това време Саул беше царувал една година; а като царува две години над Израиля,
2 ੨ ਤਦ ਸ਼ਾਊਲ ਨੇ ਇਸਰਾਏਲ ਦੇ ਤਿੰਨ ਹਜ਼ਾਰ ਮਨੁੱਖਾਂ ਨੂੰ ਆਪਣੇ ਲਈ ਚੁਣ ਲਿਆ, ਦੋ ਹਜ਼ਾਰ ਮਿਕਮਾਸ਼ ਵਿੱਚ, ਬੈਤਏਲ ਦੇ ਪਰਬਤ ਵਿੱਚ ਸ਼ਾਊਲ ਦੇ ਨਾਲ ਰਹੇ ਅਤੇ ਇੱਕ ਹਜ਼ਾਰ ਬਿਨਯਾਮੀਨ ਦੇ ਗਿਬਆਹ ਵਿੱਚ ਯੋਨਾਥਾਨ ਦੇ ਨਾਲ ਰਹੇ। ਉਸ ਨੇ ਬਾਕੀ ਸਭਨਾਂ ਨੂੰ ਆਪੋ ਆਪਣੇ ਡੇਰੇ ਵੱਲ ਵਿਦਾ ਕੀਤਾ।
Саул си избра три хиляди мъже от Израиля, от които две хиляди бяха със Саула в Михмас и в хълма Ветил, а хиляда бяха с Ионатан в Гавая Вениаминова; а останалата част от людете изпрати, всеки в шатъра му.
3 ੩ ਯੋਨਾਥਾਨ ਨੇ ਫ਼ਲਿਸਤੀਆਂ ਦੀ ਚੌਂਕੀ ਦੇ ਸਿਪਾਹੀਆਂ ਨੂੰ ਜੋ ਗਿਬਆਹ ਵਿੱਚ ਸਨ ਮਾਰਿਆ, ਇਹ ਗੱਲ ਜਦੋਂ ਫ਼ਲਿਸਤੀਆਂ ਨੇ ਸੁਣੀ ਅਤੇ ਸ਼ਾਊਲ ਨੇ ਤੁਰ੍ਹੀ ਦੀ ਆਵਾਜ਼ ਨਾਲ ਸਾਰੇ ਦੇਸ ਵਿੱਚ ਮੁਨਾਦੀ ਸੁਣਾਈ, ਜੋ ਇਬਰਾਨੀ ਸੁਣ ਲੈਣ!
И Ионатан порази филистимския гарнизон, който беше в Гава и филистимците чуха.
4 ੪ ਅਤੇ ਇਹ ਗੱਲ ਸਾਰੇ ਇਸਰਾਏਲ ਨੇ ਸੁਣੀ ਜੋ ਸ਼ਾਊਲ ਨੇ ਫ਼ਲਿਸਤੀਆਂ ਦੀ ਇੱਕ ਚੌਂਕੀ ਦੇ ਸਿਪਾਹੀ ਮਾਰ ਸੁੱਟੇ ਅਤੇ ਜੋ ਫ਼ਲਿਸਤੀਆਂ ਦੀ ਨਜ਼ਰ ਵਿੱਚ ਇਸਰਾਏਲੀ ਵੀ ਘਿਣਾਉਣੇ ਹੋ ਗਏ ਅਤੇ ਸ਼ਾਊਲ ਕੋਲ ਗਿਲਗਾਲ ਵਿੱਚ ਇਕੱਠੇ ਹੋਏ।
И така, целият Израил чу да говорят, бе Саул поразил филистимския гарнизон, и че Израил станал омразен на филистимците. И людете се събраха в Галгал да следват Саула.
5 ੫ ਫ਼ਲਿਸਤੀ ਵੀ ਇਸਰਾਏਲ ਨਾਲ ਲੜਾਈ ਕਰਨ ਲਈ ਇਕੱਠੇ ਹੋਏ। ਉਨ੍ਹਾਂ ਕੋਲ ਤੀਹ ਹਜ਼ਾਰ ਰੱਥ ਅਤੇ ਛੇ ਹਜ਼ਾਰ ਸਵਾਰ ਸਨ ਅਤੇ ਸਮੁੰਦਰ ਦੀ ਰੇਤ ਦੀ ਤਰ੍ਹਾਂ ਬਹੁਤੇ ਲੋਕ ਸਨ। ਸੋ ਉਹਨਾਂ ਚੜ੍ਹਾਈ ਕੀਤੀ ਅਤੇ ਬੈਤ-ਆਵਨ ਦੇ ਪੂਰਬ ਵੱਲ ਮਿਕਮਾਸ਼ ਵਿੱਚ ਡੇਰੇ ਲਾਏ।
А филистимците се събраха да се бият с Израиля, тридесет хиляди колесници и шест хиляди конници и люде по множество, като пясъка край морския бряг; и възлязоха та разположиха стан в Михмас, на изток от Ветавен.
6 ੬ ਜਦ ਇਸਰਾਏਲੀਆਂ ਨੇ ਦੇਖਿਆ ਜੋ ਅਸੀਂ ਮੁਸ਼ਕਿਲ ਵਿੱਚ ਹਾਂ ਇਸ ਲਈ ਉਹ ਲੋਕ ਗੁਫ਼ਾਂਵਾਂ, ਝਾੜੀਆਂ, ਚੱਟਾਨਾਂ, ਗੜ੍ਹਾਂ ਅਤੇ ਟੋਇਆਂ ਵਿੱਚ ਜਾ ਲੁਕੇ।
Когато Израилевите мъже видяха, че бяха поставени на тясно, (защото людете бяха на тясно), тогова людете се скриха в пещерите, в гъсталаците, в скалите, в канарите и в рововете.
7 ੭ ਕਈ ਇਬਰਾਨੀ ਯਰਦਨੋਂ ਪਾਰ ਗਾਦ ਅਤੇ ਗਿਲਆਦ ਦੇ ਦੇਸ ਨੂੰ ਚੱਲੇ ਗਏ, ਪਰ ਸ਼ਾਊਲ ਗਿਲਗਾਲ ਵਿੱਚ ਹੀ ਰਿਹਾ, ਅਤੇ ਉਹ ਸਭ ਲੋਕ ਕੰਬਦੇ ਹੋਏ ਉਹਨਾਂ ਦੇ ਪਿੱਛੇ ਚੱਲ ਪਏ।
И някои от евреите преминаха Иордан към Гадовата и Галаадската земя. А колкото за Саула, той беше още в Галгал; и всичките люде вървяха подир него с трепет.
8 ੮ ਉਹ ਉੱਥੇ ਸਮੂਏਲ ਦੇ ਠਹਿਰਾਏ ਹੋਏ ਸਮੇਂ ਦੇ ਅਨੁਸਾਰ, ਸੱਤਾਂ ਦਿਨਾਂ ਤੱਕ ਉਡੀਕ ਕਰਦਾ ਰਿਹਾ, ਪਰ ਸਮੂਏਲ ਗਿਲਗਾਲ ਵਿੱਚ ਨਾ ਆਇਆ ਅਤੇ ਸਾਰੇ ਲੋਕ ਉਹ ਦੇ ਕੋਲੋਂ ਇੱਧਰ-ਉੱਧਰ ਹੋ ਗਏ।
И чака седем дена, според определеното от Самуила време; а понеже Самуил не беше дошъл в Галгал, и людете се разпръсваха от него,
9 ੯ ਤਦ ਸ਼ਾਊਲ ਨੇ ਆਖਿਆ, ਹੋਮ ਦੀ ਬਲੀ ਅਤੇ ਸੁੱਖ-ਸਾਂਦ ਦੀ ਭੇਟ ਮੇਰੇ ਕੋਲ ਲੈ ਆਓ ਅਤੇ ਉਸ ਨੇ ਹੋਮ ਦੀ ਬਲੀ ਚੜ੍ਹਾਈ।
затова рече Саул: Донесете тука при мене всеизгарянето и примирителните приноси. И той принесе всеизгарянето.
10 ੧੦ ਅਤੇ ਜਿਸ ਵੇਲੇ ਉਹ ਹੋਮ ਦੀ ਬਲੀ ਚੜ੍ਹਾ ਚੁੱਕਾ ਤਾਂ ਵੇਖੋ, ਸਮੂਏਲ ਵੀ ਪਹੁੰਚ ਗਿਆ ਅਤੇ ਸ਼ਾਊਲ ਉਸ ਨੂੰ ਮਿਲਣ ਲਈ ਉਸ ਦੀ ਸੁੱਖ-ਸਾਂਦ ਪੁੱਛਣ ਨਿੱਕਲਿਆ।
И щом свърши принасянето на всеизгарянето, ето, Самуил дойде; и Саул излезе да го посрещне и да го поздрави.
11 ੧੧ ਸਮੂਏਲ ਨੇ ਪੁੱਛਿਆ, ਤੂੰ ਕੀ ਕੀਤਾ? ਸ਼ਾਊਲ ਬੋਲਿਆ, ਮੈਂ ਜਦੋਂ ਵੇਖਿਆ ਕਿ ਲੋਕ ਮੇਰੇ ਕੋਲੋਂ ਇੱਧਰ-ਉੱਧਰ ਹੋ ਗਏ ਹਨ ਅਤੇ ਤੂੰ ਠਹਿਰਾਏ ਹੋਏ ਦਿਨਾਂ ਵਿੱਚ ਨਾ ਆਇਆ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਇਕੱਠੇ ਹੋਏ।
А Самуил каза: Що стори ти? И Саул рече: Понеже видях, че людете се разпръсваха от мана, и че ти не дойде на определеното време, а филистимците се събраха в Михмас,
12 ੧੨ ਤਦ ਮੈਂ ਆਖਿਆ ਜੋ ਫ਼ਲਿਸਤੀ ਮੇਰੇ ਉੱਤੇ ਗਿਲਗਾਲ ਵਿੱਚ ਹਮਲਾ ਕਰਨਗੇ ਅਤੇ ਮੈਂ ਹੁਣ ਤੱਕ ਯਹੋਵਾਹ ਦੀ ਕਿਰਪਾ ਦੀ ਬੇਨਤੀ ਨਹੀਂ ਕੀਤੀ ਇਸ ਲਈ ਮੈਂ ਨਾ ਚਾਹੁੰਦੇ ਹੋਏ ਵੀ ਹੋਮ ਦੀ ਬਲੀ ਚੜ੍ਹਾਈ।
затова си рекох, сега филистимците ще нападнат върху мене в Галгал, а пък аз не съм отправил молба към Господа; и тъй, дръзнах та принесох всеизгарянето.
13 ੧੩ ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੂਰਖਤਾਈ ਕੀਤੀ ਹੈ ਕਿਉਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ ਜੋ ਉਸ ਨੇ ਤੈਨੂੰ ਦਿੱਤੀ ਸੀ, ਨਹੀਂ ਤਾਂ ਯਹੋਵਾਹ ਹੁਣ ਤੋਂ ਸਦੀਪਕ ਕਾਲ ਤੱਕ ਤੇਰਾ ਰਾਜ ਇਸਰਾਏਲ ਵਿੱਚ ਠਹਿਰਾ ਦਿੰਦਾ।
И Самуил каза на Саула: Безумие си сторил ти, гдето не опази повелението, което Господ твоят Бог ти заповяда; защото Господ щеше сега да утвърди царството ти над Израиля до века.
14 ੧੪ ਹੁਣ ਤੇਰਾ ਰਾਜ ਕਾਇਮ ਨਾ ਰਹੇਗਾ ਕਿਉਂ ਜੋ ਯਹੋਵਾਹ ਨੇ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭ ਲਿਆ ਅਤੇ ਯਹੋਵਾਹ ਨੇ ਆਪਣੇ ਲੋਕਾਂ ਦਾ ਪ੍ਰਧਾਨ ਬਣਨ ਲਈ ਉਹ ਨੂੰ ਆਗਿਆ ਕੀਤੀ ਕਿਉਂ ਜੋ ਤੂੰ ਯਹੋਵਾਹ ਦੀ ਆਗਿਆ ਨੂੰ ਨਹੀਂ ਮੰਨਿਆ, ਜੋ ਉਸ ਨੇ ਤੈਨੂੰ ਦਿੱਤੀ ਸੀ।
Но сега царството ти няма да трае; Господ си потърси човек според сърцето Си, и него определи да бъде княз над людете Му, понеже ти не опази онова, което Господ ти заповяда.
15 ੧੫ ਸਮੂਏਲ ਉੱਠਿਆ ਅਤੇ ਗਿਲਗਾਲ ਤੋਂ ਬਿਨਯਾਮੀਨ ਦੇ ਸ਼ਹਿਰ ਗਿਬਆਹ ਨੂੰ ਗਿਆ। ਤਦ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਗਿਣਿਆ ਜੋ ਉਹ ਦੇ ਕੋਲ ਸਨ, ਅਤੇ ਉਹ ਮਨੁੱਖ ਲੱਗਭੱਗ ਛੇ ਸੌ ਸਨ।
Тогава Самуил стана та отиде от Галгал в Гавая Вениаминова. А Саул преброи людете, които се намираха с него; и те бяха около шестотин мъже.
16 ੧੬ ਅਤੇ ਸ਼ਾਊਲ ਅਤੇ ਉਸ ਦਾ ਪੁੱਤਰ ਯੋਨਾਥਾਨ ਅਤੇ ਉਨ੍ਹਾਂ ਦੇ ਨਾਲ ਦੇ ਲੋਕ ਬਿਨਯਾਮੀਨ ਦੇ ਗਿਬਆਹ ਵਿੱਚ ਰਹੇ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਡੇਰੇ ਲਾਈ ਬੈਠੇ ਸਨ।
Саул и син му Ионатан и людете, които се намираха с тях, седяха в Гавая Вениаминова; а филистимците бяха разположили стан в Михмас.
17 ੧੭ ਫ਼ਲਿਸਤੀਆਂ ਦੇ ਦਲ ਤੋਂ ਲੁਟੇਰੇ ਤਿੰਨ ਟੋਲੀਆਂ ਬਣਾ ਕੇ ਨਿੱਕਲੇ। ਇੱਕ ਟੋਲੀ ਸ਼ੂਆਲ ਦੇ ਦੇਸ ਨੂੰ ਓਫਰਾਹ ਦੇ ਰਾਹ ਵੱਲ ਗਈ।
И от филистимския стан излязоха три чети грабители; една чета се отправи по пътя за Офра към земята Согал;
18 ੧੮ ਦੂਜੀ ਟੋਲੀ ਬੈਤ-ਹੋਰੋਨ ਦੇ ਰਾਹ ਆਈ ਅਤੇ ਤੀਜੀ ਟੋਲੀ ਉਸ ਬੰਨੇ ਦੇ ਰਾਹ ਤੁਰੀ ਜਿਹੜਾ ਸਬੋਈਮ ਦੀ ਵਾਦੀ ਦੇ ਉੱਤੇ ਉਜਾੜ ਦੇ ਪਾਸੇ ਸੀ।
друга чета се отправи по пътя за Веторон; а друга чета се отправи по пътя за околността, който гледа към долината Севоим къде пустинята.
19 ੧੯ ਉਸ ਵੇਲੇ ਇਸਰਾਏਲ ਦੇ ਸਾਰੇ ਦੇਸ ਵਿੱਚ ਇੱਕ ਲੁਹਾਰ ਵੀ ਨਹੀਂ ਮਿਲਦਾ ਸੀ, ਕਿਉਂ ਜੋ ਫ਼ਲਿਸਤੀਆਂ ਨੇ ਆਖਿਆ ਸੀ, ਅਜਿਹਾ ਨਾ ਹੋਵੇ ਜੋ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਣਾਉਣ,
А в цялата Израилева земя не се намираше ковач, защото филистимците рекоха: Да не би евреите да си направят мечове или копия,
20 ੨੦ ਸਗੋਂ ਸਾਰੇ ਇਸਰਾਏਲੀ ਫ਼ਲਿਸਤੀਆਂ ਦੇ ਕੋਲ ਸੱਭੇ ਆਪੋ ਆਪਣੇ ਹੱਲ੍ਹ ਫਾਲੇ ਅਤੇ ਆਪਣੀ ਕਹੀ ਅਤੇ ਆਪਣਾ ਕੁਹਾੜਾ ਅਤੇ ਆਪਣੀ ਦਾਤੀ ਤਿੱਖੇ ਕਰਾਉਣ ਲਈ ਜਾਂਦੇ ਸਨ।
но всичките израилтяни слизаха при филистимците, за да наклепят всеки търнокопа си, палешника си, брадвата си и мотиката си.
21 ੨੧ ਪਰ ਦਾਤੀਆਂ, ਹੱਲ੍ਹ ਫਾਲੇ, ਤ੍ਰਿਸੂਲ ਅਤੇ ਕੁਹਾੜਿਆਂ ਦੇ ਲਈ ਅਤੇ ਆਰਾਂ ਨੂੰ ਤਿੱਖਿਆਂ ਕਰਨ ਲਈ ਉਨ੍ਹਾਂ ਕੋਲ ਰੇਤੀਆਂ ਸਨ।
Обаче, имаха пила за търнокопите, палешниците, тризъбците и брадвите, и за да острят остените.
22 ੨੨ ਇਸ ਲਈ ਅਜਿਹਾ ਹੋਇਆ ਜੋ ਲੜਾਈ ਦੇ ਦਿਨ ਉਨ੍ਹਾਂ ਲੋਕਾਂ ਦੇ ਵਿੱਚੋਂ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ, ਕਿਸੇ ਦੇ ਹੱਥ ਵਿੱਚ ਇੱਕ ਤਲਵਾਰ ਅਤੇ ਇੱਕ ਬਰਛੀ ਵੀ ਨਹੀਂ ਸੀ, ਪਰ ਉਹ ਸ਼ਾਊਲ ਅਤੇ ਉਹ ਦੇ ਪੁੱਤਰ ਯੋਨਾਥਾਨ ਦੇ ਕੋਲ ਸਨ।
Затова, в деня на боя не се намираше нито нож, ни копие в ръката на някого от людете, които бяха със Саула и Ионатана; в Саула, обаче, и в сина му Ионатана намериха се.
23 ੨੩ ਤਦ ਫ਼ਲਿਸਤੀਆਂ ਦੀ ਚੌਂਕੀ ਦੇ ਸਿਪਾਹੀ ਮਿਕਮਾਸ਼ ਦੀ ਘਾਟੀ ਤੱਕ ਪਹੁੰਚ ਗਏ।
А филистимския гарнизон излезе към прохода Михмас.