< 1 ਸਮੂਏਲ 13 >

1 ਸ਼ਾਊਲ ਤੀਹ ਸਾਲ ਦਾ ਸੀ ਜਦ ਉਹ ਰਾਜ ਕਰਨ ਲੱਗਾ, ਅਤੇ ਉਸ ਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ।
בן שנה שאול במלכו ושתי שנים מלך על ישראל
2 ਤਦ ਸ਼ਾਊਲ ਨੇ ਇਸਰਾਏਲ ਦੇ ਤਿੰਨ ਹਜ਼ਾਰ ਮਨੁੱਖਾਂ ਨੂੰ ਆਪਣੇ ਲਈ ਚੁਣ ਲਿਆ, ਦੋ ਹਜ਼ਾਰ ਮਿਕਮਾਸ਼ ਵਿੱਚ, ਬੈਤਏਲ ਦੇ ਪਰਬਤ ਵਿੱਚ ਸ਼ਾਊਲ ਦੇ ਨਾਲ ਰਹੇ ਅਤੇ ਇੱਕ ਹਜ਼ਾਰ ਬਿਨਯਾਮੀਨ ਦੇ ਗਿਬਆਹ ਵਿੱਚ ਯੋਨਾਥਾਨ ਦੇ ਨਾਲ ਰਹੇ। ਉਸ ਨੇ ਬਾਕੀ ਸਭਨਾਂ ਨੂੰ ਆਪੋ ਆਪਣੇ ਡੇਰੇ ਵੱਲ ਵਿਦਾ ਕੀਤਾ।
ויבחר לו שאול שלשת אלפים מישראל ויהיו עם שאול אלפים במכמש ובהר בית אל ואלף היו עם יונתן בגבעת בנימין ויתר העם שלח איש לאהליו
3 ਯੋਨਾਥਾਨ ਨੇ ਫ਼ਲਿਸਤੀਆਂ ਦੀ ਚੌਂਕੀ ਦੇ ਸਿਪਾਹੀਆਂ ਨੂੰ ਜੋ ਗਿਬਆਹ ਵਿੱਚ ਸਨ ਮਾਰਿਆ, ਇਹ ਗੱਲ ਜਦੋਂ ਫ਼ਲਿਸਤੀਆਂ ਨੇ ਸੁਣੀ ਅਤੇ ਸ਼ਾਊਲ ਨੇ ਤੁਰ੍ਹੀ ਦੀ ਆਵਾਜ਼ ਨਾਲ ਸਾਰੇ ਦੇਸ ਵਿੱਚ ਮੁਨਾਦੀ ਸੁਣਾਈ, ਜੋ ਇਬਰਾਨੀ ਸੁਣ ਲੈਣ!
ויך יונתן את נציב פלשתים אשר בגבע וישמעו פלשתים ושאול תקע בשופר בכל הארץ לאמר ישמעו העברים
4 ਅਤੇ ਇਹ ਗੱਲ ਸਾਰੇ ਇਸਰਾਏਲ ਨੇ ਸੁਣੀ ਜੋ ਸ਼ਾਊਲ ਨੇ ਫ਼ਲਿਸਤੀਆਂ ਦੀ ਇੱਕ ਚੌਂਕੀ ਦੇ ਸਿਪਾਹੀ ਮਾਰ ਸੁੱਟੇ ਅਤੇ ਜੋ ਫ਼ਲਿਸਤੀਆਂ ਦੀ ਨਜ਼ਰ ਵਿੱਚ ਇਸਰਾਏਲੀ ਵੀ ਘਿਣਾਉਣੇ ਹੋ ਗਏ ਅਤੇ ਸ਼ਾਊਲ ਕੋਲ ਗਿਲਗਾਲ ਵਿੱਚ ਇਕੱਠੇ ਹੋਏ।
וכל ישראל שמעו לאמר הכה שאול את נציב פלשתים וגם נבאש ישראל בפלשתים ויצעקו העם אחרי שאול הגלגל
5 ਫ਼ਲਿਸਤੀ ਵੀ ਇਸਰਾਏਲ ਨਾਲ ਲੜਾਈ ਕਰਨ ਲਈ ਇਕੱਠੇ ਹੋਏ। ਉਨ੍ਹਾਂ ਕੋਲ ਤੀਹ ਹਜ਼ਾਰ ਰੱਥ ਅਤੇ ਛੇ ਹਜ਼ਾਰ ਸਵਾਰ ਸਨ ਅਤੇ ਸਮੁੰਦਰ ਦੀ ਰੇਤ ਦੀ ਤਰ੍ਹਾਂ ਬਹੁਤੇ ਲੋਕ ਸਨ। ਸੋ ਉਹਨਾਂ ਚੜ੍ਹਾਈ ਕੀਤੀ ਅਤੇ ਬੈਤ-ਆਵਨ ਦੇ ਪੂਰਬ ਵੱਲ ਮਿਕਮਾਸ਼ ਵਿੱਚ ਡੇਰੇ ਲਾਏ।
ופלשתים נאספו להלחם עם ישראל שלשים אלף רכב וששת אלפים פרשים ועם כחול אשר על שפת הים לרב ויעלו ויחנו במכמש קדמת בית און
6 ਜਦ ਇਸਰਾਏਲੀਆਂ ਨੇ ਦੇਖਿਆ ਜੋ ਅਸੀਂ ਮੁਸ਼ਕਿਲ ਵਿੱਚ ਹਾਂ ਇਸ ਲਈ ਉਹ ਲੋਕ ਗੁਫ਼ਾਂਵਾਂ, ਝਾੜੀਆਂ, ਚੱਟਾਨਾਂ, ਗੜ੍ਹਾਂ ਅਤੇ ਟੋਇਆਂ ਵਿੱਚ ਜਾ ਲੁਕੇ।
ואיש ישראל ראו כי צר לו כי נגש העם ויתחבאו העם במערות ובחוחים ובסלעים ובצרחים ובברות
7 ਕਈ ਇਬਰਾਨੀ ਯਰਦਨੋਂ ਪਾਰ ਗਾਦ ਅਤੇ ਗਿਲਆਦ ਦੇ ਦੇਸ ਨੂੰ ਚੱਲੇ ਗਏ, ਪਰ ਸ਼ਾਊਲ ਗਿਲਗਾਲ ਵਿੱਚ ਹੀ ਰਿਹਾ, ਅਤੇ ਉਹ ਸਭ ਲੋਕ ਕੰਬਦੇ ਹੋਏ ਉਹਨਾਂ ਦੇ ਪਿੱਛੇ ਚੱਲ ਪਏ।
ועברים עברו את הירדן ארץ גד וגלעד ושאול עודנו בגלגל וכל העם חרדו אחריו
8 ਉਹ ਉੱਥੇ ਸਮੂਏਲ ਦੇ ਠਹਿਰਾਏ ਹੋਏ ਸਮੇਂ ਦੇ ਅਨੁਸਾਰ, ਸੱਤਾਂ ਦਿਨਾਂ ਤੱਕ ਉਡੀਕ ਕਰਦਾ ਰਿਹਾ, ਪਰ ਸਮੂਏਲ ਗਿਲਗਾਲ ਵਿੱਚ ਨਾ ਆਇਆ ਅਤੇ ਸਾਰੇ ਲੋਕ ਉਹ ਦੇ ਕੋਲੋਂ ਇੱਧਰ-ਉੱਧਰ ਹੋ ਗਏ।
וייחל (ויוחל) שבעת ימים למועד אשר שמואל ולא בא שמואל הגלגל ויפץ העם מעליו
9 ਤਦ ਸ਼ਾਊਲ ਨੇ ਆਖਿਆ, ਹੋਮ ਦੀ ਬਲੀ ਅਤੇ ਸੁੱਖ-ਸਾਂਦ ਦੀ ਭੇਟ ਮੇਰੇ ਕੋਲ ਲੈ ਆਓ ਅਤੇ ਉਸ ਨੇ ਹੋਮ ਦੀ ਬਲੀ ਚੜ੍ਹਾਈ।
ויאמר שאול--הגשו אלי העלה והשלמים ויעל העלה
10 ੧੦ ਅਤੇ ਜਿਸ ਵੇਲੇ ਉਹ ਹੋਮ ਦੀ ਬਲੀ ਚੜ੍ਹਾ ਚੁੱਕਾ ਤਾਂ ਵੇਖੋ, ਸਮੂਏਲ ਵੀ ਪਹੁੰਚ ਗਿਆ ਅਤੇ ਸ਼ਾਊਲ ਉਸ ਨੂੰ ਮਿਲਣ ਲਈ ਉਸ ਦੀ ਸੁੱਖ-ਸਾਂਦ ਪੁੱਛਣ ਨਿੱਕਲਿਆ।
ויהי ככלתו להעלות העלה והנה שמואל בא ויצא שאול לקראתו לברכו
11 ੧੧ ਸਮੂਏਲ ਨੇ ਪੁੱਛਿਆ, ਤੂੰ ਕੀ ਕੀਤਾ? ਸ਼ਾਊਲ ਬੋਲਿਆ, ਮੈਂ ਜਦੋਂ ਵੇਖਿਆ ਕਿ ਲੋਕ ਮੇਰੇ ਕੋਲੋਂ ਇੱਧਰ-ਉੱਧਰ ਹੋ ਗਏ ਹਨ ਅਤੇ ਤੂੰ ਠਹਿਰਾਏ ਹੋਏ ਦਿਨਾਂ ਵਿੱਚ ਨਾ ਆਇਆ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਇਕੱਠੇ ਹੋਏ।
ויאמר שמואל מה עשית ויאמר שאול כי ראיתי כי נפץ העם מעלי ואתה לא באת למועד הימים ופלשתים נאספים מכמש
12 ੧੨ ਤਦ ਮੈਂ ਆਖਿਆ ਜੋ ਫ਼ਲਿਸਤੀ ਮੇਰੇ ਉੱਤੇ ਗਿਲਗਾਲ ਵਿੱਚ ਹਮਲਾ ਕਰਨਗੇ ਅਤੇ ਮੈਂ ਹੁਣ ਤੱਕ ਯਹੋਵਾਹ ਦੀ ਕਿਰਪਾ ਦੀ ਬੇਨਤੀ ਨਹੀਂ ਕੀਤੀ ਇਸ ਲਈ ਮੈਂ ਨਾ ਚਾਹੁੰਦੇ ਹੋਏ ਵੀ ਹੋਮ ਦੀ ਬਲੀ ਚੜ੍ਹਾਈ।
ואמר עתה ירדו פלשתים אלי הגלגל ופני יהוה לא חליתי ואתאפק ואעלה העלה
13 ੧੩ ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੂਰਖਤਾਈ ਕੀਤੀ ਹੈ ਕਿਉਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ ਜੋ ਉਸ ਨੇ ਤੈਨੂੰ ਦਿੱਤੀ ਸੀ, ਨਹੀਂ ਤਾਂ ਯਹੋਵਾਹ ਹੁਣ ਤੋਂ ਸਦੀਪਕ ਕਾਲ ਤੱਕ ਤੇਰਾ ਰਾਜ ਇਸਰਾਏਲ ਵਿੱਚ ਠਹਿਰਾ ਦਿੰਦਾ।
ויאמר שמואל אל שאול נסכלת לא שמרת את מצות יהוה אלהיך אשר צוך כי עתה הכין יהוה את ממלכתך אל ישראל עד עולם
14 ੧੪ ਹੁਣ ਤੇਰਾ ਰਾਜ ਕਾਇਮ ਨਾ ਰਹੇਗਾ ਕਿਉਂ ਜੋ ਯਹੋਵਾਹ ਨੇ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭ ਲਿਆ ਅਤੇ ਯਹੋਵਾਹ ਨੇ ਆਪਣੇ ਲੋਕਾਂ ਦਾ ਪ੍ਰਧਾਨ ਬਣਨ ਲਈ ਉਹ ਨੂੰ ਆਗਿਆ ਕੀਤੀ ਕਿਉਂ ਜੋ ਤੂੰ ਯਹੋਵਾਹ ਦੀ ਆਗਿਆ ਨੂੰ ਨਹੀਂ ਮੰਨਿਆ, ਜੋ ਉਸ ਨੇ ਤੈਨੂੰ ਦਿੱਤੀ ਸੀ।
ועתה ממלכתך לא תקום בקש יהוה לו איש כלבבו ויצוהו יהוה לנגיד על עמו--כי לא שמרת את אשר צוך יהוה
15 ੧੫ ਸਮੂਏਲ ਉੱਠਿਆ ਅਤੇ ਗਿਲਗਾਲ ਤੋਂ ਬਿਨਯਾਮੀਨ ਦੇ ਸ਼ਹਿਰ ਗਿਬਆਹ ਨੂੰ ਗਿਆ। ਤਦ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਗਿਣਿਆ ਜੋ ਉਹ ਦੇ ਕੋਲ ਸਨ, ਅਤੇ ਉਹ ਮਨੁੱਖ ਲੱਗਭੱਗ ਛੇ ਸੌ ਸਨ।
ויקם שמואל ויעל מן הגלגל--גבעת בנימן ויפקד שאול את העם הנמצאים עמו כשש מאות איש
16 ੧੬ ਅਤੇ ਸ਼ਾਊਲ ਅਤੇ ਉਸ ਦਾ ਪੁੱਤਰ ਯੋਨਾਥਾਨ ਅਤੇ ਉਨ੍ਹਾਂ ਦੇ ਨਾਲ ਦੇ ਲੋਕ ਬਿਨਯਾਮੀਨ ਦੇ ਗਿਬਆਹ ਵਿੱਚ ਰਹੇ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਡੇਰੇ ਲਾਈ ਬੈਠੇ ਸਨ।
ושאול ויונתן בנו והעם הנמצא עמם ישבים בגבע בנימן ופלשתים חנו במכמש
17 ੧੭ ਫ਼ਲਿਸਤੀਆਂ ਦੇ ਦਲ ਤੋਂ ਲੁਟੇਰੇ ਤਿੰਨ ਟੋਲੀਆਂ ਬਣਾ ਕੇ ਨਿੱਕਲੇ। ਇੱਕ ਟੋਲੀ ਸ਼ੂਆਲ ਦੇ ਦੇਸ ਨੂੰ ਓਫਰਾਹ ਦੇ ਰਾਹ ਵੱਲ ਗਈ।
ויצא המשחית ממחנה פלשתים שלשה ראשים הראש אחד יפנה אל דרך עפרה אל ארץ שועל
18 ੧੮ ਦੂਜੀ ਟੋਲੀ ਬੈਤ-ਹੋਰੋਨ ਦੇ ਰਾਹ ਆਈ ਅਤੇ ਤੀਜੀ ਟੋਲੀ ਉਸ ਬੰਨੇ ਦੇ ਰਾਹ ਤੁਰੀ ਜਿਹੜਾ ਸਬੋਈਮ ਦੀ ਵਾਦੀ ਦੇ ਉੱਤੇ ਉਜਾੜ ਦੇ ਪਾਸੇ ਸੀ।
והראש אחד יפנה דרך בית חרון והראש אחד יפנה דרך הגבול הנשקף על גי הצבעים המדברה
19 ੧੯ ਉਸ ਵੇਲੇ ਇਸਰਾਏਲ ਦੇ ਸਾਰੇ ਦੇਸ ਵਿੱਚ ਇੱਕ ਲੁਹਾਰ ਵੀ ਨਹੀਂ ਮਿਲਦਾ ਸੀ, ਕਿਉਂ ਜੋ ਫ਼ਲਿਸਤੀਆਂ ਨੇ ਆਖਿਆ ਸੀ, ਅਜਿਹਾ ਨਾ ਹੋਵੇ ਜੋ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਣਾਉਣ,
וחרש לא ימצא בכל ארץ ישראל כי אמר (אמרו) פלשתים--פן יעשו העברים חרב או חנית
20 ੨੦ ਸਗੋਂ ਸਾਰੇ ਇਸਰਾਏਲੀ ਫ਼ਲਿਸਤੀਆਂ ਦੇ ਕੋਲ ਸੱਭੇ ਆਪੋ ਆਪਣੇ ਹੱਲ੍ਹ ਫਾਲੇ ਅਤੇ ਆਪਣੀ ਕਹੀ ਅਤੇ ਆਪਣਾ ਕੁਹਾੜਾ ਅਤੇ ਆਪਣੀ ਦਾਤੀ ਤਿੱਖੇ ਕਰਾਉਣ ਲਈ ਜਾਂਦੇ ਸਨ।
וירדו כל ישראל הפלשתים--ללטוש איש את מחרשתו ואת אתו ואת קרדמו ואת מחרשתו
21 ੨੧ ਪਰ ਦਾਤੀਆਂ, ਹੱਲ੍ਹ ਫਾਲੇ, ਤ੍ਰਿਸੂਲ ਅਤੇ ਕੁਹਾੜਿਆਂ ਦੇ ਲਈ ਅਤੇ ਆਰਾਂ ਨੂੰ ਤਿੱਖਿਆਂ ਕਰਨ ਲਈ ਉਨ੍ਹਾਂ ਕੋਲ ਰੇਤੀਆਂ ਸਨ।
והיתה הפצירה פים למחרשת ולאתים ולשלש קלשון ולהקרדמים ולהציב הדרבן
22 ੨੨ ਇਸ ਲਈ ਅਜਿਹਾ ਹੋਇਆ ਜੋ ਲੜਾਈ ਦੇ ਦਿਨ ਉਨ੍ਹਾਂ ਲੋਕਾਂ ਦੇ ਵਿੱਚੋਂ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ, ਕਿਸੇ ਦੇ ਹੱਥ ਵਿੱਚ ਇੱਕ ਤਲਵਾਰ ਅਤੇ ਇੱਕ ਬਰਛੀ ਵੀ ਨਹੀਂ ਸੀ, ਪਰ ਉਹ ਸ਼ਾਊਲ ਅਤੇ ਉਹ ਦੇ ਪੁੱਤਰ ਯੋਨਾਥਾਨ ਦੇ ਕੋਲ ਸਨ।
והיה ביום מלחמת ולא נמצא חרב וחנית ביד כל העם אשר את שאול ואת יונתן ותמצא לשאול וליונתן בנו
23 ੨੩ ਤਦ ਫ਼ਲਿਸਤੀਆਂ ਦੀ ਚੌਂਕੀ ਦੇ ਸਿਪਾਹੀ ਮਿਕਮਾਸ਼ ਦੀ ਘਾਟੀ ਤੱਕ ਪਹੁੰਚ ਗਏ।
ויצא מצב פלשתים אל מעבר מכמש

< 1 ਸਮੂਏਲ 13 >