< 1 ਸਮੂਏਲ 14 >
1 ੧ ਇੱਕ ਦਿਨ ਸ਼ਾਊਲ ਦੇ ਪੁੱਤਰ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤਰ ਚੁੱਕਦਾ ਸੀ ਆਖਿਆ, ਆਓ, ਅਸੀਂ ਫ਼ਲਿਸਤੀਆਂ ਦੀ ਚੌਂਕੀ ਵੱਲ ਚੱਲੀਏ, ਪਰ ਉਸ ਨੇ ਆਪਣੇ ਪਿਤਾ ਨੂੰ ਨਾ ਦੱਸਿਆ।
And it came about, on a certain day, that Jonathan son of Saul said unto the young man bearing his armour: Come! and let us pass over unto the garrison of the Philistines, that is on the other side, yonder! but, to his father, he told it not.
2 ੨ ਸ਼ਾਊਲ ਗਿਬਆਹ ਦੇ ਰਾਹ ਵਿੱਚ ਇੱਕ ਅਨਾਰ ਦੇ ਬਿਰਛ ਹੇਠ ਰੁਕਿਆ, ਜੋ ਮਿਗਰੋਨ ਵਿੱਚ ਸੀ ਅਤੇ ਲੱਗਭੱਗ ਛੇ ਸੌ ਮਨੁੱਖ ਉਸ ਦੇ ਨਾਲ ਸਨ।
Now, Saul, was tarrying in the uttermost part of Gibeah, under the pomegranate tree that is in Migron, —and, the people that were with him, were about six hundred men;
3 ੩ ਅਹੀਯਾਹ ਅਹੀਟੂਬ ਦਾ ਪੁੱਤਰ ਜੋ ਈਕਾਬੋਦ ਦਾ ਭਰਾ ਸੀ, ਫ਼ੀਨਹਾਸ ਦਾ ਪੋਤਾ ਅਤੇ ਏਲੀ ਦਾ ਪੜਪੋਤਾ ਸੀ, ਸ਼ੀਲੋਹ ਵਿੱਚ ਏਫ਼ੋਦ ਪਹਿਨੇ ਹੋਏ ਯਹੋਵਾਹ ਦਾ ਜਾਜਕ ਸੀ ਅਤੇ ਲੋਕਾਂ ਨੂੰ ਖ਼ਬਰ ਨਾ ਹੋਈ ਜੋ ਯੋਨਾਥਾਨ ਚਲਿਆ ਗਿਆ ਹੈ।
and, Ahijah, son of Ahitub, brother of Ichabod, son of Phinehas, son of Eli, was priest of Yahweh in Shiloh, wearing an ephod, —and, the people, knew not that Jonathan had departed.
4 ੪ ਉਸ ਦੱਰੇ ਵਿੱਚ, ਜਿੱਥੋਂ ਯੋਨਾਥਾਨ ਚਾਹੁੰਦਾ ਸੀ ਜੋ ਫ਼ਲਿਸਤੀਆਂ ਦੀ ਚੌਂਕੀ ਉੱਤੇ ਜਾ ਪਈਏ, ਇੱਕ ਪਾਸੇ ਵੱਡਾ ਤਿੱਖਾ ਪਰਬਤ ਸੀ ਅਤੇ ਦੂਏ ਪਾਸੇ ਵੀ ਇੱਕ ਵੱਡਾ ਤਿੱਖਾ ਪਰਬਤ ਸੀ। ਇੱਕ ਦਾ ਨਾਮ ਬੋਸੇਸ ਅਤੇ ਦੂਜੇ ਦਾ ਨਾਮ ਸਨਹ ਸੀ।
And, between the passes by which Jonathan sought to cross over up to the garrison of the Philistines, there was a crag of rock on the one side, and a crag of rock on the other side; and, the name of the one, was Bozez, and the name of the other, Seneh.
5 ੫ ਇੱਕ ਪਰਬਤ ਦਾ ਮੂੰਹ ਮਿਕਮਾਸ਼ ਦੇ ਉੱਤਰ ਵੱਲ ਸੀ ਅਤੇ ਦੂਜਾ ਦੱਖਣ ਵੱਲ ਗਬਾ ਦੇ ਸਾਹਮਣੇ ਸੀ।
The one crag, was a pillar on the north, over against Michmash, —and, the other, on the south, over against Geba.
6 ੬ ਤਦ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤਰ ਚੁੱਕਦਾ ਸੀ ਆਖਿਆ, ਚੱਲ ਅਸੀਂ ਉੱਥੇ ਉਨ੍ਹਾਂ ਅਸੁੰਨਤੀਆਂ ਦੀ ਚੌਂਕੀ ਵੱਲ ਚੱਲੀਏ, ਕੀ ਜਾਣੀਏ ਜੋ ਯਹੋਵਾਹ ਸਾਡੀ ਮਦਦ ਕਰੇ ਕਿਉਂ ਜੋ ਯਹੋਵਾਹ ਲਈ ਕੁਝ ਔਖਾ ਨਹੀਂ ਜੋ ਬਹੁਤਿਆਂ ਨਾਲ ਜਾਂ ਥੋੜ੍ਹੇ ਲੋਕਾਂ ਦੇ ਰਾਹੀਂ ਛੁਟਕਾਰਾ ਦੇਵੇ।
So Jonathan said unto the young man bearing his armour—Come! and let us cross over unto the garrison of these uncircumcised, peradventure, Yahweh may work by us, —for there is no restraint with Yahweh, to save by many, or by few.
7 ੭ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਉਸ ਨੂੰ ਆਖਿਆ, ਜੋ ਤੁਹਾਡੇ ਮਨ ਵਿੱਚ ਹੈ ਸੋ ਕਰੋ; ਤੁਰੋ ਅਤੇ ਵੇਖੋ, ਮੈਂ ਤਾਂ ਤੁਹਾਡੀ ਮਰਜ਼ੀ ਦੇ ਅਨੁਸਾਰ ਤੁਹਾਡੇ ਨਾਲ ਹੀ ਹਾਂ।
And his armour-bearer said to him, Do all that is in thy heart, —decide for thyself (lo! I am with thee!), according to thine own heart.
8 ੮ ਤਦ ਯੋਨਾਥਾਨ ਬੋਲਿਆ, ਵੇਖ, ਅਸੀਂ ਉਨ੍ਹਾਂ ਲੋਕਾਂ ਕੋਲ ਪਾਰ ਲੰਘ ਕੇ ਉਨ੍ਹਾਂ ਕੋਲ ਆਪਣੇ ਆਪ ਨੂੰ ਪ੍ਰਗਟ ਕਰਾਂਗੇ।
Then said Jonathan, Lo! we, are crossing over unto the men, —and will discover ourselves unto them.
9 ੯ ਜੇ ਉਹ ਸਾਨੂੰ ਇਹ ਆਖਣ, ਜਦ ਤੱਕ ਅਸੀਂ ਤੁਹਾਡੇ ਕੋਲ ਨਾ ਆਈਏ ਠਹਿਰ ਜਾਓ ਤਾਂ ਅਸੀਂ ਆਪਣੇ ਥਾਂ ਖੜ੍ਹੇ ਰਹਾਂਗੇ ਅਤੇ ਉਨ੍ਹਾਂ ਉੱਤੇ ਚੜਾਈ ਨਾ ਕਰਾਂਗੇ।
If, thus, they say unto us, Keep quiet until we get to you, then will we stand still where we are, and will not go up unto them;
10 ੧੦ ਪਰ ਜੇ ਉਹ ਐਉਂ ਆਖਣ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਚੜ੍ਹਾਂਗੇ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਸਾਡੇ ਹੱਥ ਸੌਂਪ ਦਿੱਤਾ ਹੈ ਅਤੇ ਇਹ ਸਾਡੇ ਲਈ ਇੱਕ ਨਿਸ਼ਾਨੀ ਹੋਵੇਗੀ।
but, if thus, they say, Come up unto us, then will we go up; for Yahweh hath delivered them into our hand, —This, then, is our sign.
11 ੧੧ ਤਦ ਉਹਨਾਂ ਦੋਹਾਂ ਨੇ ਫ਼ਲਿਸਤੀਆਂ ਦੀ ਚੌਂਕੀ ਅੱਗੇ ਆਪਣੇ ਆਪ ਨੂੰ ਪਰਗਟ ਕੀਤਾ ਅਤੇ ਫ਼ਲਿਸਤੀ ਬੋਲੇ, ਵੇਖੋ, ਇਬਰਾਨੀ ਉਨ੍ਹਾਂ ਖੁੱਡਾਂ ਵਿੱਚੋਂ ਨਿੱਕਲੇ ਆਉਂਦੇ ਹਨ ਜਿੱਥੇ ਉਹ ਲੁਕੇ ਸਨ।
So they two discovered themselves unto the garrison of the Philistines, —and the Philistines said—Lo! Hebrews, coming forth out of the holes, wherein they had hidden themselves.
12 ੧੨ ਤਦ ਚੌਂਕੀ ਦੇ ਮਨੁੱਖਾਂ ਨੇ ਯੋਨਾਥਾਨ ਅਤੇ ਉਹ ਦੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਤੁਹਾਨੂੰ ਇੱਕ ਗੱਲ ਦੱਸਾਂਗੇ। ਸੋ ਯੋਨਾਥਾਨ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਹੁਣ ਮੇਰੇ ਮਗਰ ਚੜ੍ਹ ਆ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਇਸਰਾਏਲ ਦੇ ਵੱਸ ਪਾ ਦਿੱਤਾ ਹੈ।
And the men of the garrison responded to Jonathan and his armour-bearer, and said—Come up unto us, and we will let you know a thing. Then said Jonathan unto his armour-bearer—Come up after me, for Yahweh hath delivered them into the hand of Israel.
13 ੧੩ ਅਤੇ ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਭਾਰ ਚੜ੍ਹ ਗਿਆ, ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਉਹ ਦੇ ਮਗਰ ਹੋਇਆ ਅਤੇ ਉਹ ਯੋਨਾਥਾਨ ਦੇ ਅੱਗੇ ਡਿੱਗਦੇ ਜਾਂਦੇ ਸਨ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਵੀ ਉਹ ਦੇ ਮਗਰ-ਮਗਰ ਮਾਰੀ ਜਾਂਦਾ ਸੀ।
So Jonathan went up on his hands and on his feet, and, his armour-bearer, followed him, —and they fell before Jonathan, and, his armour-bearer, was slaying after him.
14 ੧੪ ਸੋ ਇਹ ਪਹਿਲੀ ਮਾਰ ਜੋ ਯੋਨਾਥਾਨ ਤੇ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਕੀਤੀ ਵੀਹ ਕੁ ਮਨੁੱਖਾਂ ਦੀ ਸੀ ਅਤੇ ਅੱਧੀ ਕੁ ਬਿਘਾ ਪੈਲੀ ਵਿੱਚ ਹੋਈ।
And the first smiting wherewith Jonathan and his armour-bearer smote, was about twenty men, —within, as it were, half a furrow’s length of a yoke of land.
15 ੧੫ ਤਦ ਡੇਰੇ ਅਤੇ ਮੈਦਾਨ ਅਤੇ ਸਾਰਿਆਂ ਲੋਕਾਂ ਵਿੱਚ ਕੰਬਣੀ ਛਿੜ ਪਈ ਅਤੇ ਉਹ ਚੌਂਕੀ ਵਾਲੇ ਅਤੇ ਲੁਟੇਰੇ ਵੀ ਕੰਬੇ ਅਤੇ ਧਰਤੀ ਵਿੱਚ ਭੂਚਾਲ ਆਇਆ ਅਤੇ ਇਹ ਜਾਣੋ ਪਰਮੇਸ਼ੁਰ ਵੱਲੋਂ ਕੰਬਣੀ ਸੀ।
And there came to be a trembling in the camp, in the field, and among all the people, the outposts and the spoilers, they too, trembled, —and the earth quaked, so it became a preternatural trembling.
16 ੧੬ ਸ਼ਾਊਲ ਦੇ ਪਹਿਰੇਦਾਰਾਂ ਨੇ ਜੋ ਬਿਨਯਾਮੀਨ ਦੇ ਗਿਬਆਹ ਵਿੱਚ ਸਨ ਵੇਖਿਆ ਕਿ ਉਹ ਭੀੜ ਘੱਟਦੀ ਜਾਂਦੀ ਹੈ ਅਤੇ ਉਹ ਇੱਧਰ-ਉੱਧਰ ਤੁਰੇ ਜਾਂਦੇ ਸਨ।
And the scouts of Saul in Gibeah of Benjamin looked, and lo! the camp, melted away, hither and thither.
17 ੧੭ ਤਦ ਸ਼ਾਊਲ ਨੇ ਆਪਣੇ ਨਾਲ ਦੇ ਲੋਕਾਂ ਨੂੰ ਆਖਿਆ, ਗਿਣਤੀ ਕਰਕੇ ਵੇਖੋ ਜੋ ਸਾਡੇ ਵਿੱਚੋਂ ਕੌਣ ਗਿਆ ਹੈ। ਜਦ ਉਨ੍ਹਾਂ ਗਿਣਿਆ ਤਾਂ ਵੇਖੋ, ਯੋਨਾਥਾਨ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਨਾ ਲੱਭਾ।
Then said Saul unto the people who were with him: Number, I pray you, and see who hath departed from us. So they numbered; and lo! Jonathan and his armour-bearer were missing.
18 ੧੮ ਉਸ ਵੇਲੇ ਸ਼ਾਊਲ ਨੇ ਅਹੀਯਾਹ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਇੱਥੇ ਲੈ ਆਓ। ਉਸ ਸਮੇਂ ਪਰਮੇਸ਼ੁਰ ਦਾ ਸੰਦੂਕ ਇਸਰਾਏਲੀਆਂ ਦੇ ਵਿਚਕਾਰ ਸੀ।
Then said Saul unto Ahijah, Bring near the ark of God; for the ark of God was, on that day, in the midst of the sons of Israel.
19 ੧੯ ਜਿਸ ਵੇਲੇ ਸ਼ਾਊਲ ਜਾਜਕ ਦੇ ਨਾਲ ਗੱਲ ਕਰਦਾ ਸੀ ਤਾਂ ਫ਼ਲਿਸਤੀਆਂ ਦੇ ਡੇਰੇ ਵਿੱਚ ਜੋ ਰੌਲ਼ਾ ਪਿਆ ਸੋ ਵੱਧਦਾ ਜਾਂਦਾ ਸੀ ਅਤੇ ਸ਼ਾਊਲ ਨੇ ਜਾਜਕ ਨੂੰ ਆਖਿਆ, ਆਪਣਾ ਹੱਥ ਹਟਾ ਲੈ।
And it came to pass, as soon as Saul had spoken unto the priest, that, the tumultuous noise that was in the camp of the Philistines, went on and on, increasing. Then said Saul unto the priest, —Withdraw thy hand.
20 ੨੦ ਤਦ ਸ਼ਾਊਲ ਅਤੇ ਸਾਰੇ ਲੋਕ ਜੋ ਉਹ ਦੇ ਨਾਲ ਸਨ ਇਕੱਠੇ ਹੋਏ ਅਤੇ ਲੜਾਈ ਨੂੰ ਆਏ ਅਤੇ ਵੇਖੋ, ਸਭ ਕਿਸੇ ਦੀ ਤਲਵਾਰ ਆਪਣੇ ਨਾਲ ਦੇ ਉੱਤੇ ਚੱਲੀ ਅਤੇ ਵੱਡੀ ਹਲਚਲ ਪੈ ਗਈ।
And Saul and all the people that were with him gathered themselves together, and came as far as the host, —and lo! the sword of every man was against his fellow, an exceeding great confusion.
21 ੨੧ ਉਹ ਇਬਰਾਨੀ ਜੋ ਪਹਿਲਾਂ ਫ਼ਲਿਸਤੀਆਂ ਦੇ ਨਾਲ ਸਨ ਅਤੇ ਜੋ ਚੁਫ਼ੇਰਿਓਂ ਇਕੱਠੇ ਹੋ ਕੇ ਉਹ ਦੇ ਨਾਲ ਡੇਰੇ ਵਿੱਚ ਆਏ ਸਨ ਸੋ ਮੁੜ ਕੇ ਉਨ੍ਹਾਂ ਹੀ ਇਸਰਾਏਲੀਆਂ ਵਿੱਚ ਜੋ ਸ਼ਾਊਲ ਅਤੇ ਯੋਨਾਥਾਨ ਦੇ ਸੰਗ ਸਨ, ਰਲ ਗਏ।
And, the Hebrews who had aforetime belonged to the Philistines, who had come up with them in the host, even they, turned round so as to be with Israel who were with Saul and Jonathan.
22 ੨੨ ਉਨ੍ਹਾਂ ਸਭਨਾਂ ਇਸਰਾਏਲੀ ਮਨੁੱਖਾਂ ਨੇ ਵੀ ਜੋ ਇਫ਼ਰਾਈਮ ਦੇ ਪਰਬਤ ਵਿੱਚ ਲੁੱਕ ਗਏ ਸਨ ਜਦ ਇਹ ਸੁਣਿਆ ਕਿ ਫ਼ਲਿਸਤੀ ਭੱਜ ਗਏ ਉਸੇ ਵੇਲੇ ਨਿੱਕਲ ਕੇ ਉਹਨਾਂ ਨੇ ਵੀ ਲੜਾਈ ਵਿੱਚ ਉਨ੍ਹਾਂ ਦਾ ਪਿੱਛਾ ਕੀਤਾ।
And, all the men of Israel who had hidden themselves throughout the hill country of Ephraim, heard that the Philistines had fled, and, they also, followed hard after them in the battle.
23 ੨੩ ਸੋ ਯਹੋਵਾਹ ਨੇ ਉਸ ਦਿਨ ਇਸਰਾਏਲ ਨੂੰ ਛੁਟਕਾਰਾ ਦਿੱਤਾ ਅਤੇ ਲੜਾਈ ਬੈਤ-ਆਵਨ ਦੇ ਦੂਏ ਪਾਸੇ ਤੱਕ ਪਹੁੰਚ ਗਈ।
Thus did Yahweh, on that day, save Israel, —and, the battle, passed over by Beth-aven.
24 ੨੪ ਇਸਰਾਏਲੀ ਮਨੁੱਖ ਉਸ ਦਿਨ ਬਹੁਤ ਔਖੇ ਸਨ ਕਿਉਂ ਜੋ ਸ਼ਾਊਲ ਨੇ ਲੋਕਾਂ ਨੂੰ ਸਹੁੰ ਚੁਕਾ ਕੇ ਇਉਂ ਆਖਿਆ ਸੀ ਕਿ ਜਿਹੜਾ ਅੱਜ ਸ਼ਾਮਾਂ ਤੱਕ ਭੋਜਨ ਚੱਖੇ, ਉਹ ਦੇ ਉੱਤੇ ਸਰਾਪ ਹੋਵੇ ਇਸ ਕਾਰਨ ਜੋ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂ ਸੋ ਉਹਨਾਂ ਲੋਕਾਂ ਵਿੱਚੋਂ ਕਿਸੇ ਨੇ ਭੋਜਨ ਨਾ ਚੱਖਿਆ ਸੀ।
Now, the men of Israel, were tired out on that day, —yet had Saul bound the people by an oath, saying—Cursed, be the man that eateth food until the evening, and I be avenged upon mine enemies. So none of the people had tasted food.
25 ੨੫ ਸਭ ਲੋਕ ਇੱਕ ਜੰਗਲ ਵਿੱਚ ਜਾ ਪੁੱਜੇ ਅਤੇ ਉੱਥੇ ਜ਼ਮੀਨ ਉੱਤੇ ਸ਼ਹਿਦ ਸੀ।
And, all the land, had entered into the forest, —and there was honey upon the face of the ground.
26 ੨੬ ਜਿਸ ਵੇਲੇ ਇਹ ਲੋਕ ਉਸ ਜੰਗਲ ਵਿੱਚ ਪਹੁੰਚੇ ਤਾਂ ਵੇਖੋ, ਉੱਥੇ ਸ਼ਹਿਦ ਚੌਂਦਾ ਪਿਆ ਸੀ ਪਰ ਕੋਈ ਵੀ ਆਪਣੇ ਮੂੰਹ ਵੱਲ ਹੱਥ ਨਾ ਲੈ ਕੇ ਗਿਆ ਕਿਉਂ ਜੋ ਲੋਕ ਉਸ ਸਹੁੰ ਤੋਂ ਡਰੇ।
So the people came into the forest, and lo! there were streams of honey, —but no man reached his hand to his mouth, because the people revered the oath.
27 ੨੭ ਪਰ ਜਿਸ ਵੇਲੇ ਉਹ ਦੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾਈ ਸੀ ਉਸ ਵੇਲੇ ਯੋਨਾਥਾਨ ਨੇ ਨਹੀਂ ਸੁਣਿਆ ਸੀ ਅਤੇ ਉਹ ਨੇ ਆਪਣੀ ਸੋਟੀ ਦੇ ਸਿਰੇ ਨੂੰ ਸ਼ਹਿਦ ਦੇ ਛੱਤੇ ਦੇ ਵਿੱਚ ਵਾੜਿਆ ਅਤੇ ਹੱਥ ਮੂੰਹ ਵੱਲ ਕੀਤਾ ਅਤੇ ਉਹ ਦੀਆਂ ਅੱਖਾਂ ਵਿੱਚ ਰੋਸ਼ਨੀ ਆਈ।
But, Jonathan, heard not his father putting the people on oath, so he reached forth the end of the staff that was in his hand, and dipped it in the honey-copse, —and brought back his hand to his mouth, and his eyes were brightened.
28 ੨੮ ਤਦ ਉਹਨਾਂ ਲੋਕਾਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਤੁਹਾਡੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾ ਕੇ ਆਖਿਆ ਸੀ ਕਿ ਜਿਹੜਾ ਮਨੁੱਖ ਅੱਜ ਦੇ ਦਿਨ ਭੋਜਨ ਖਾਵੇ ਉਹ ਦੇ ਉੱਤੇ ਸਰਾਪ ਹੋਵੇ ਅਤੇ ਉਸ ਵੇਲੇ ਲੋਕ ਥੱਕੇ ਹੋਏ ਸਨ।
Then responded one from among the people, and said—With an oath, did thy father charge the people, saying—Cursed, be the man that eateth food to-day! And so the people were faint.
29 ੨੯ ਯੋਨਾਥਾਨ ਬੋਲ੍ਹਿਆ, ਮੇਰੇ ਪਿਤਾ ਨੇ ਦੇਸ ਨੂੰ ਦੁੱਖ ਦਿੱਤਾ। ਵੇਖੋ, ਮੈਂ ਥੋੜਾ ਜਿਹਾ ਸ਼ਹਿਦ ਚੱਖਿਆ ਤਾਂ ਮੇਰੀਆਂ ਅੱਖਾਂ ਵਿੱਚ ਰੋਸ਼ਨੀ ਆ ਗਈ।
Then said Jonathan: My father hath afflicted the land, —See, I pray you, how my own eyes have been brightened, because I tasted a little of this honey.
30 ੩੦ ਜੇ ਕਦੀ ਸਾਰੇ ਲੋਕ ਵੈਰੀਆਂ ਦੀ ਲੁੱਟ ਵਿੱਚੋਂ ਜੋ ਉਹਨਾਂ ਨੇ ਪਾਈ ਸੀ ਰੱਜ ਕੇ ਖਾਂਦੇ ਤਾਂ ਕਿਨ੍ਹਾਂ ਵਧੇਰੇ ਚੰਗਾ ਹੁੰਦਾ। ਭਲਾ, ਅਜਿਹਾ ਨਹੀਂ ਹੁੰਦਾ ਜੋ ਇਸ ਵੇਲੇ ਫ਼ਲਿਸਤੀਆਂ ਦਾ ਇਸ ਨਾਲੋਂ ਵੀ ਹੋਰ ਵਧੇਰੇ ਨਾਸ ਹੁੰਦਾ?
How much more if haply the people had, eaten freely, to-day of the spoil of their enemies, which they found? for, now, would not the smiting of the Philistines have been, mighty?
31 ੩੧ ਸੋ ਉਹਨਾਂ ਨੇ ਉਸ ਦਿਨ ਮਿਕਮਾਸ਼ ਤੋਂ ਲੈ ਕੇ ਅੱਯਾਲੋਨ ਤੱਕ ਫ਼ਲਿਸਤੀਆਂ ਨੂੰ ਮਾਰਿਆ ਸੋ ਲੋਕ ਬਹੁਤ ਥੱਕੇ ਪਏ ਸਨ।
Howbeit they smote the Philistines on that day from Michmash to Aijalon, —but the people became exceeding faint.
32 ੩੨ ਲੋਕ ਲੁੱਟ ਦੇ ਮਾਲ ਉੱਤੇ ਆਣ ਪਏ ਅਤੇ ਭੇਡਾਂ ਅਤੇ ਬਲ਼ਦਾਂ ਨੂੰ ਫੜ੍ਹ ਕੇ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਵੱਢ ਕੇ ਲਹੂ ਸਮੇਤ ਖਾ ਗਏ।
And the people darted greedily upon the spoil, and took sheep, and oxen, and calves, and felled them to the ground, —and the people did eat, with the blood.
33 ੩੩ ਜਦ ਸ਼ਾਊਲ ਨੂੰ ਖ਼ਬਰ ਹੋਈ ਜੋ ਵੇਖੋ, ਲੋਕ ਯਹੋਵਾਹ ਦਾ ਪਾਪ ਕਰਦੇ ਹਨ ਸੋ ਲਹੂ ਸਮੇਤ ਖਾਂਦੇ ਜਾਂਦੇ ਹਨ। ਉਹ ਬੋਲਿਆ, ਤੁਸੀਂ ਪਾਪ ਕੀਤਾ ਸੋ ਮੇਰੇ ਸਾਹਮਣੇ ਇੱਕ ਵੱਡਾ ਪੱਥਰ ਰੇੜ੍ਹ ਲਿਆਓ।
And they told Saul, saying, Lo! the people, are sinning against Yahweh, by eating with the blood. And he said—Ye have dealt treacherously, roll unto me, here, a great stone.
34 ੩੪ ਫੇਰ ਸ਼ਾਊਲ ਨੇ ਆਖਿਆ, ਲੋਕਾਂ ਦੇ ਵਿੱਚ ਫੈਲ ਜਾਓ ਅਤੇ ਉਹਨਾਂ ਨੂੰ ਆਖੋ ਕਿ ਹਰ ਕੋਈ ਮਨੁੱਖ ਆਪੋ ਆਪਣੇ ਬਲ਼ਦ ਅਤੇ ਆਪੋ-ਆਪਣੀ ਭੇਡ ਮੇਰੇ ਕੋਲ ਲੈ ਆਵੇ ਅਤੇ ਐਥੇ ਵੱਢ ਕੇ ਖਾਵੇ ਪਰ ਲਹੂ ਸਮੇਤ ਖਾ ਕੇ ਯਹੋਵਾਹ ਦਾ ਪਾਪ ਨਾ ਕਰੇ। ਉਸ ਰਾਤ ਲੋਕਾਂ ਵਿੱਚੋਂ ਹਰੇਕ ਮਨੁੱਖ ਆਪੋ ਆਪਣੇ ਬਲ਼ਦ ਉੱਥੇ ਲੈ ਆਇਆ ਅਤੇ ਉੱਥੇ ਹੀ ਵੱਢਿਆ।
And Saul said—Disperse yourselves among the people, and say unto them—Bring near unto me every man his ox, and every man his lamb, and slay them here, and then eat, so shall ye not sin against Yahweh, by eating with the blood. And all the people brought near—every man that which was in his hand, that night, and they slew them there.
35 ੩੫ ਅਤੇ ਸ਼ਾਊਲ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ। ਇਹ ਪਹਿਲੀ ਜਗਵੇਦੀ ਹੈ ਜੋ ਉਸ ਨੇ ਯਹੋਵਾਹ ਦੇ ਲਈ ਬਣਾਈ।
And Saul built an altar unto Yahweh, —the same, was the first altar that he built unto Yahweh.
36 ੩੬ ਫੇਰ ਸ਼ਾਊਲ ਨੇ ਆਖਿਆ, ਆਓ ਰਾਤ ਨੂੰ ਫ਼ਲਿਸਤੀਆਂ ਦਾ ਪਿੱਛਾ ਕਰੀਏ ਅਤੇ ਸਵੇਰ ਹੋਣ ਤੱਕ ਉਨ੍ਹਾਂ ਨੂੰ ਲੁੱਟੀਏ ਅਤੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਨੂੰ ਵੀ ਨਾ ਛੱਡੀਏ ਅਤੇ ਉਹ ਬੋਲੇ, ਜੋ ਕੁਝ ਤੁਹਾਨੂੰ ਭਾਵੇ ਸੋ ਕਰੋ। ਤਦ ਜਾਜਕ ਬੋਲਿਆ, ਆਓ, ਪਰਮੇਸ਼ੁਰ ਦੇ ਨੇੜੇ ਹੋਈਏ।
Then said Saul—Let us go down after the Philistines by night, and make of them a prey until the morning light, and let us not leave of them, a man. And they said, All that is good in thine eyes, do! Then said the priest, Let us draw near hither unto God.
37 ੩੭ ਇਸ ਤੋਂ ਬਾਅਦ ਸ਼ਾਊਲ ਨੇ ਪਰਮੇਸ਼ੁਰ ਤੋਂ ਸਲਾਹ ਪੁੱਛੀ ਕੀ ਮੈਂ ਫ਼ਲਿਸਤੀਆਂ ਦਾ ਪਿੱਛਾ ਕਰਾਂ? ਕੀ ਤੂੰ ਉਨ੍ਹਾਂ ਨੂੰ ਇਸਰਾਏਲ ਦੇ ਹੱਥ ਵਿੱਚ ਸੌਂਪੇਗਾ? ਪਰ ਉਸ ਨੇ ਉਸ ਦਿਨ ਉਹ ਨੂੰ ਕੁਝ ਉੱਤਰ ਨਾ ਦਿੱਤਾ।
So Saul asked of God, Shall I go down after the Philistines? wilt thou deliver them into the hand of Israel? But he answered him not, that day.
38 ੩੮ ਤਦ ਸ਼ਾਊਲ ਨੇ ਆਖਿਆ, ਲੋਕਾਂ ਦੇ ਸਾਰੇ ਸਰਦਾਰ ਮੇਰੇ ਨੇੜੇ ਆਉਣ ਅਤੇ ਵੇਖਣ ਜੋ ਅੱਜ ਦੇ ਦਿਨ ਕਿਵੇਂ ਪਾਪ ਹੋਇਆ ਹੈ।
Then said Saul, Come near hither, all ye chiefs of the people, —and get to know and see, wherein, hath been this sin, to-day.
39 ੩੯ ਕਿਉਂ ਜੋ ਜਿਉਂਦੇ ਯਹੋਵਾਹ ਦੀ ਸਹੁੰ ਜੋ ਇਸਰਾਏਲ ਦਾ ਛੁਟਕਾਰਾ ਕਰਦਾ ਹੈ ਜੇ ਮੇਰੇ ਪੁੱਤਰ ਯੋਨਾਥਾਨ ਤੋਂ ਵੀ ਹੋਵੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਸਾਰਿਆਂ ਲੋਕਾਂ ਵਿੱਚੋਂ ਕਿਸੇ ਮਨੁੱਖ ਨੇ ਉਸ ਦਾ ਉੱਤਰ ਨਾ ਦਿੱਤਾ
For, by the life of Yahweh, who saveth Israel, though it be in Jonathan my son, yet shall he, die. But there was none ready to answer him, of all the people.
40 ੪੦ ਤਦ ਉਸ ਨੇ ਸਾਰੇ ਇਸਰਾਏਲ ਨੂੰ ਆਖਿਆ, ਤੁਸੀਂ ਸਾਰੇ ਇੱਕ ਪਾਸੇ ਹੋਵੋ ਅਤੇ ਮੈਂ ਅਤੇ ਮੇਰਾ ਪੁੱਤਰ ਯੋਨਾਥਾਨ ਦੂਜੇ ਪਾਸੇ ਹੋਈਏ। ਤਦ ਲੋਕ ਸ਼ਾਊਲ ਨੂੰ ਬੋਲੇ, ਜੋ ਤੁਹਾਨੂੰ ਚੰਗਾ ਲੱਗੇ ਉਹੀ ਕਰੋ।
Then said he unto all Israel—Ye, shall be on one side, and, I and Jonathan my son, will be on the other side. And the people said unto Saul, What is good in thine eyes, do!
41 ੪੧ ਸ਼ਾਊਲ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਖਿਆ, ਸੱਚੀ ਗੱਲ ਦੱਸ। ਤਦ ਸ਼ਾਊਲ ਅਤੇ ਯੋਨਾਥਾਨ ਫੜੇ ਗਏ, ਪਰ ਲੋਕ ਬਚ ਗਏ।
And Saul said unto Yahweh—O God of Israel! now set forth the truth. Then were, Jonathan and Saul, taken, and, the people, escaped.
42 ੪੨ ਤਦ ਸ਼ਾਊਲ ਨੇ ਆਖਿਆ ਮੇਰੇ ਅਤੇ ਮੇਰੇ ਪੁੱਤਰ ਯੋਨਾਥਾਨ ਦੇ ਨਾਮ ਉੱਤੇ ਪਰਚੀ ਪਾਓ। ਤਦ ਯੋਨਾਥਾਨ ਦੇ ਨਾਮ ਦੀ ਪਰਚੀ ਨਿੱਕਲੀ।
And Saul said, Cast lots between me, and Jonathan my son. Then was, Jonathan, taken.
43 ੪੩ ਸ਼ਾਊਲ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਦੱਸ, ਤੂੰ ਕੀ ਕੀਤਾ ਹੈ? ਯੋਨਾਥਾਨ ਨੇ ਉਸ ਨੂੰ ਦੱਸਿਆ ਅਤੇ ਆਖਿਆ, ਮੈਂ ਤਾਂ ਨਿਰੀ ਸੋਟੀ ਦੀ ਨੁੱਕਰ ਨਾਲ ਥੋੜਾ ਜਿਹਾ ਸ਼ਹਿਦ ਚੱਖਿਆ ਸੀ ਅਤੇ ਵੇਖੋ ਮੈਂ ਹੁਣ ਮਰ ਰਿਹਾ ਹਾਂ।
And Saul said unto Jonathan, Come tell me, what thou hast done. So Jonathan told him, and said, I, just tasted, with the end of the staff that was in my hand, a little honey, here I am—I must die!
44 ੪੪ ਸ਼ਾਊਲ ਨੇ ਆਖਿਆ, ਮੇਰਾ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਤੋਂ ਵੀ ਵੱਧ ਪਰ ਹੇ ਯੋਨਾਥਾਨ, ਤੈਨੂੰ ਜ਼ਰੂਰ ਮਰਨਾ ਪਵੇਗਾ।
Then said Saul: So, may God do, and, so, may he add, surely thou must, die, Jonathan!
45 ੪੫ ਤਦ ਲੋਕਾਂ ਨੇ ਸ਼ਾਊਲ ਨੂੰ ਆਖਿਆ, ਕੀ ਯੋਨਾਥਾਨ ਮਰ ਜਾਓ ਜਿਸ ਨੇ ਇਸਰਾਏਲ ਦੇ ਲਈ ਅਜਿਹਾ ਵੱਡਾ ਛੁਟਕਾਰਾ ਕੀਤਾ ਹੈ? ਪਰਮੇਸ਼ੁਰ ਨਾ ਕਰੇ! ਜਿਉਂਦੇ ਪਰਮੇਸ਼ੁਰ ਦੀ ਸਹੁੰ, ਉਹ ਦਾ ਇੱਕ ਵਾਲ਼ ਵੀ ਧਰਤੀ ਉੱਤੇ ਨਾ ਡਿੱਗੇਗਾ ਕਿਉਂ ਜੋ ਉਹ ਨੇ ਅੱਜ ਪਰਮੇਸ਼ੁਰ ਦੇ ਨਾਲ ਕੰਮ ਕੀਤਾ ਹੈ। ਸੋ ਲੋਕਾਂ ਨੇ ਯੋਨਾਥਾਨ ਨੂੰ ਬਚਾਇਆ ਜੋ ਉਹ ਮਾਰਿਆ ਨਾ ਗਿਆ।
But the people said unto Saul—Shall, Jonathan, die, who hath wrought this great salvation in Israel? Far be it! By the life of Yahweh, there shall not fall a hair of his head to the ground, for, with God, hath he wrought this day. So the people delivered Jonathan, that he died not.
46 ੪੬ ਫੇਰ ਸ਼ਾਊਲ ਨੇ ਫ਼ਲਿਸਤੀਆਂ ਦਾ ਪਿੱਛਾ ਕਰਨ ਤੋਂ ਹਟ ਕੇ ਉਤਾਹਾਂ ਮੁੜ ਗਿਆ ਅਤੇ ਫ਼ਲਿਸਤੀ ਆਪਣੇ ਥਾਂ ਨੂੰ ਗਏ।
Then Saul went up from following the Philistines, —and, the Philistines, departed unto their own place.
47 ੪੭ ਸੋ ਸ਼ਾਊਲ ਨੇ ਇਸਰਾਏਲ ਦੇ ਉੱਤੇ ਰਾਜ ਕੀਤਾ ਅਤੇ ਆਪਣੇ ਵੈਰੀਆਂ ਨਾਲ ਚੁਫ਼ੇਰਿਓਂ ਮੋਆਬ ਦੇ ਅਤੇ ਅੰਮੋਨੀਆਂ ਦੇ ਨਾਲ ਅਤੇ ਅਦੋਮ ਦੇ ਅਤੇ ਸੋਬਾਹ ਦੇ ਰਾਜਿਆਂ ਨਾਲ ਅਤੇ ਫ਼ਲਿਸਤੀਆਂ ਨਾਲ ਲੜਾਈ ਕੀਤੀ ਅਤੇ ਜਿਸ ਪਾਸੇ ਉਹ ਮੂੰਹ ਕਰਦਾ ਸੀ ਉਸੇ ਪਾਸੇ ਉਹ ਉਨ੍ਹਾਂ ਨੂੰ ਦੁੱਖ ਦਿੰਦਾ ਸੀ।
And, Saul, took possession of the kingdom over Israel, —and made war round about against all his enemies—against Moab, and against the sons of Ammon, and against Edom, and against the kings of Zobah, and against the Philistines, and, whomsoever he turned against, he was victorious.
48 ੪੮ ਫੇਰ ਉਸ ਨੇ ਬੇਲਟਸ਼ੱਸਰ ਕਰ ਕੇ ਅਮਾਲੇਕੀਆਂ ਨੂੰ ਮਾਰਿਆ ਅਤੇ ਇਸਰਾਏਲੀਆਂ ਨੂੰ ਉਨ੍ਹਾਂ ਦੇ ਲੁਟੇਰਿਆਂ ਦੇ ਹੱਥੋਂ ਛੁਡਾਇਆ।
Then made he ready a force, and smote the Amalekites, —and delivered Israel out of the hand of such as plundered them.
49 ੪੯ ਸ਼ਾਊਲ ਦੇ ਪੁੱਤਰਾਂ ਦੇ ਨਾਮ ਇਹ ਸਨ, ਯੋਨਾਥਾਨ, ਯਿਸ਼ਵੀ, ਮਲਕੀਸ਼ੂਆ ਅਤੇ ਉਹ ਦੀਆਂ ਦੋਹਾਂ ਧੀਆਂ ਦੇ ਨਾਮ ਇਹ ਸਨ, ਵੱਡੀ ਦਾ ਨਾਮ ਮੇਰਬ ਅਤੇ ਛੋਟੀ ਦਾ ਨਾਮ ਮੀਕਲ।
And the sons of Saul were Jonathan, and Ishvi, and Malchishua, —and, the names of his two daughters, were, the name of the firstborn, Merab, and, the name of the younger, Michal, —
50 ੫੦ ਅਤੇ ਸ਼ਾਊਲ ਦੀ ਪਤਨੀ ਦਾ ਨਾਮ ਅਹੀਨੋਅਮ ਸੀ ਜੋ ਅਹੀਮਅਸ ਦੀ ਧੀ ਸੀ ਅਤੇ ਉਹ ਦੇ ਸੈਨਾਪਤੀ ਦਾ ਨਾਮ ਅਬਨੇਰ ਸੀ ਜੋ ਸ਼ਾਊਲ ਦੇ ਚਾਚੇ ਨੇਰ ਦਾ ਪੁੱਤਰ ਸੀ।
and, the name of Saul’s wife, was Ahinoam, daughter of Ahimaaz, —and the name of the prince of his host, Abner, son of Ner, Saul’s uncle.
51 ੫੧ ਸ਼ਾਊਲ ਦੇ ਪਿਤਾ ਦਾ ਨਾਮ ਕੀਸ਼ ਸੀ ਅਤੇ ਅਬਨੇਰ ਦਾ ਪਿਤਾ ਨੇਰ ਅਬੀਏਲ ਦਾ ਪੁੱਤਰ ਸੀ।
And, Kish, was Saul’s father, and, Ner, Abner’s father, was son of Abiel.
52 ੫੨ ਸ਼ਾਊਲ ਦੀ ਸਾਰੀ ਉਮਰ ਫ਼ਲਿਸਤੀਆਂ ਨਾਲ ਡਾਢੀ ਲੜਾਈ ਹੁੰਦੀ ਰਹੀ ਅਤੇ ਜਦ ਸ਼ਾਊਲ ਕਿਸੇ ਮਨੁੱਖ ਜਾਂ ਸੂਰਬੀਰ ਮਨੁੱਖ ਨੂੰ ਦੇਖਦਾ ਸੀ ਤਾਂ ਉਹ ਨੂੰ ਆਪਣੇ ਕੋਲ ਰੱਖ ਲੈਂਦਾ ਸੀ।
And the war was severe against the Philistines all the days of Saul, —and, whensoever Saul saw any mighty man, or any son of valour, he drew him unto himself.