< 1 ਸਮੂਏਲ 14 >

1 ਇੱਕ ਦਿਨ ਸ਼ਾਊਲ ਦੇ ਪੁੱਤਰ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤਰ ਚੁੱਕਦਾ ਸੀ ਆਖਿਆ, ਆਓ, ਅਸੀਂ ਫ਼ਲਿਸਤੀਆਂ ਦੀ ਚੌਂਕੀ ਵੱਲ ਚੱਲੀਏ, ਪਰ ਉਸ ਨੇ ਆਪਣੇ ਪਿਤਾ ਨੂੰ ਨਾ ਦੱਸਿਆ।
וַיְהִי הַיּוֹם וַיֹּאמֶר יוֹנָתָן בֶּן־שָׁאוּל אֶל־הַנַּעַר נֹשֵׂא כֵלָיו לְכָה וְנַעְבְּרָה אֶל־מַצַּב פְּלִשְׁתִּים אֲשֶׁר מֵעֵבֶר הַלָּז וּלְאָבִיו לֹא הִגִּֽיד׃
2 ਸ਼ਾਊਲ ਗਿਬਆਹ ਦੇ ਰਾਹ ਵਿੱਚ ਇੱਕ ਅਨਾਰ ਦੇ ਬਿਰਛ ਹੇਠ ਰੁਕਿਆ, ਜੋ ਮਿਗਰੋਨ ਵਿੱਚ ਸੀ ਅਤੇ ਲੱਗਭੱਗ ਛੇ ਸੌ ਮਨੁੱਖ ਉਸ ਦੇ ਨਾਲ ਸਨ।
וְשָׁאוּל יוֹשֵׁב בִּקְצֵה הַגִּבְעָה תַּחַת הָרִמּוֹן אֲשֶׁר בְּמִגְרוֹן וְהָעָם אֲשֶׁר עִמּוֹ כְּשֵׁשׁ מֵאוֹת אִֽישׁ׃
3 ਅਹੀਯਾਹ ਅਹੀਟੂਬ ਦਾ ਪੁੱਤਰ ਜੋ ਈਕਾਬੋਦ ਦਾ ਭਰਾ ਸੀ, ਫ਼ੀਨਹਾਸ ਦਾ ਪੋਤਾ ਅਤੇ ਏਲੀ ਦਾ ਪੜਪੋਤਾ ਸੀ, ਸ਼ੀਲੋਹ ਵਿੱਚ ਏਫ਼ੋਦ ਪਹਿਨੇ ਹੋਏ ਯਹੋਵਾਹ ਦਾ ਜਾਜਕ ਸੀ ਅਤੇ ਲੋਕਾਂ ਨੂੰ ਖ਼ਬਰ ਨਾ ਹੋਈ ਜੋ ਯੋਨਾਥਾਨ ਚਲਿਆ ਗਿਆ ਹੈ।
וַאֲחִיָּה בֶן־אֲחִטוּב אֲחִי אִיכָבוֹד ׀ בֶּן־פִּֽינְחָס בֶּן־עֵלִי כֹּהֵן ׀ יְהֹוָה בְּשִׁלוֹ נֹשֵׂא אֵפוֹד וְהָעָם לֹא יָדַע כִּי הָלַךְ יוֹנָתָֽן׃
4 ਉਸ ਦੱਰੇ ਵਿੱਚ, ਜਿੱਥੋਂ ਯੋਨਾਥਾਨ ਚਾਹੁੰਦਾ ਸੀ ਜੋ ਫ਼ਲਿਸਤੀਆਂ ਦੀ ਚੌਂਕੀ ਉੱਤੇ ਜਾ ਪਈਏ, ਇੱਕ ਪਾਸੇ ਵੱਡਾ ਤਿੱਖਾ ਪਰਬਤ ਸੀ ਅਤੇ ਦੂਏ ਪਾਸੇ ਵੀ ਇੱਕ ਵੱਡਾ ਤਿੱਖਾ ਪਰਬਤ ਸੀ। ਇੱਕ ਦਾ ਨਾਮ ਬੋਸੇਸ ਅਤੇ ਦੂਜੇ ਦਾ ਨਾਮ ਸਨਹ ਸੀ।
וּבֵין הַֽמַּעְבְּרוֹת אֲשֶׁר בִּקֵּשׁ יֽוֹנָתָן לַעֲבֹר עַל־מַצַּב פְּלִשְׁתִּים שֵׁן־הַסֶּלַע מֵהָעֵבֶר מִזֶּה וְשֵׁן־הַסֶּלַע מֵהָעֵבֶר מִזֶּה וְשֵׁם הָאֶחָד בּוֹצֵץ וְשֵׁם הָאֶחָד סֶֽנֶּה׃
5 ਇੱਕ ਪਰਬਤ ਦਾ ਮੂੰਹ ਮਿਕਮਾਸ਼ ਦੇ ਉੱਤਰ ਵੱਲ ਸੀ ਅਤੇ ਦੂਜਾ ਦੱਖਣ ਵੱਲ ਗਬਾ ਦੇ ਸਾਹਮਣੇ ਸੀ।
הַשֵּׁן הָאֶחָד מָצוּק מִצָּפוֹן מוּל מִכְמָשׂ וְהָאֶחָד מִנֶּגֶב מוּל גָּֽבַע׃
6 ਤਦ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤਰ ਚੁੱਕਦਾ ਸੀ ਆਖਿਆ, ਚੱਲ ਅਸੀਂ ਉੱਥੇ ਉਨ੍ਹਾਂ ਅਸੁੰਨਤੀਆਂ ਦੀ ਚੌਂਕੀ ਵੱਲ ਚੱਲੀਏ, ਕੀ ਜਾਣੀਏ ਜੋ ਯਹੋਵਾਹ ਸਾਡੀ ਮਦਦ ਕਰੇ ਕਿਉਂ ਜੋ ਯਹੋਵਾਹ ਲਈ ਕੁਝ ਔਖਾ ਨਹੀਂ ਜੋ ਬਹੁਤਿਆਂ ਨਾਲ ਜਾਂ ਥੋੜ੍ਹੇ ਲੋਕਾਂ ਦੇ ਰਾਹੀਂ ਛੁਟਕਾਰਾ ਦੇਵੇ।
וַיֹּאמֶר יְהוֹנָתָן אֶל־הַנַּעַר ׀ נֹשֵׂא כֵלָיו לְכָה וְנַעְבְּרָה אֶל־מַצַּב הָעֲרֵלִים הָאֵלֶּה אוּלַי יַעֲשֶׂה יְהֹוָה לָנוּ כִּי אֵין לַֽיהֹוָה מַעְצוֹר לְהוֹשִׁיעַ בְּרַב אוֹ בִמְעָֽט׃
7 ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਉਸ ਨੂੰ ਆਖਿਆ, ਜੋ ਤੁਹਾਡੇ ਮਨ ਵਿੱਚ ਹੈ ਸੋ ਕਰੋ; ਤੁਰੋ ਅਤੇ ਵੇਖੋ, ਮੈਂ ਤਾਂ ਤੁਹਾਡੀ ਮਰਜ਼ੀ ਦੇ ਅਨੁਸਾਰ ਤੁਹਾਡੇ ਨਾਲ ਹੀ ਹਾਂ।
וַיֹּאמֶר לוֹ נֹשֵׂא כֵלָיו עֲשֵׂה כׇּל־אֲשֶׁר בִּלְבָבֶךָ נְטֵה לָךְ הִנְנִי עִמְּךָ כִּלְבָבֶֽךָ׃
8 ਤਦ ਯੋਨਾਥਾਨ ਬੋਲਿਆ, ਵੇਖ, ਅਸੀਂ ਉਨ੍ਹਾਂ ਲੋਕਾਂ ਕੋਲ ਪਾਰ ਲੰਘ ਕੇ ਉਨ੍ਹਾਂ ਕੋਲ ਆਪਣੇ ਆਪ ਨੂੰ ਪ੍ਰਗਟ ਕਰਾਂਗੇ।
וַיֹּאמֶר יְהוֹנָתָן הִנֵּה אֲנַחְנוּ עֹבְרִים אֶל־הָאֲנָשִׁים וְנִגְלִינוּ אֲלֵיהֶֽם׃
9 ਜੇ ਉਹ ਸਾਨੂੰ ਇਹ ਆਖਣ, ਜਦ ਤੱਕ ਅਸੀਂ ਤੁਹਾਡੇ ਕੋਲ ਨਾ ਆਈਏ ਠਹਿਰ ਜਾਓ ਤਾਂ ਅਸੀਂ ਆਪਣੇ ਥਾਂ ਖੜ੍ਹੇ ਰਹਾਂਗੇ ਅਤੇ ਉਨ੍ਹਾਂ ਉੱਤੇ ਚੜਾਈ ਨਾ ਕਰਾਂਗੇ।
אִם־כֹּה יֹֽאמְרוּ אֵלֵינוּ דֹּמּוּ עַד־הַגִּיעֵנוּ אֲלֵיכֶם וְעָמַדְנוּ תַחְתֵּינוּ וְלֹא נַעֲלֶה אֲלֵיהֶֽם׃
10 ੧੦ ਪਰ ਜੇ ਉਹ ਐਉਂ ਆਖਣ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਚੜ੍ਹਾਂਗੇ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਸਾਡੇ ਹੱਥ ਸੌਂਪ ਦਿੱਤਾ ਹੈ ਅਤੇ ਇਹ ਸਾਡੇ ਲਈ ਇੱਕ ਨਿਸ਼ਾਨੀ ਹੋਵੇਗੀ।
וְאִם־כֹּה יֹאמְרוּ עֲלוּ עָלֵינוּ וְעָלִינוּ כִּֽי־נְתָנָם יְהֹוָה בְּיָדֵנוּ וְזֶה־לָּנוּ הָאֽוֹת׃
11 ੧੧ ਤਦ ਉਹਨਾਂ ਦੋਹਾਂ ਨੇ ਫ਼ਲਿਸਤੀਆਂ ਦੀ ਚੌਂਕੀ ਅੱਗੇ ਆਪਣੇ ਆਪ ਨੂੰ ਪਰਗਟ ਕੀਤਾ ਅਤੇ ਫ਼ਲਿਸਤੀ ਬੋਲੇ, ਵੇਖੋ, ਇਬਰਾਨੀ ਉਨ੍ਹਾਂ ਖੁੱਡਾਂ ਵਿੱਚੋਂ ਨਿੱਕਲੇ ਆਉਂਦੇ ਹਨ ਜਿੱਥੇ ਉਹ ਲੁਕੇ ਸਨ।
וַיִּגָּלוּ שְׁנֵיהֶם אֶל־מַצַּב פְּלִשְׁתִּים וַיֹּאמְרוּ פְלִשְׁתִּים הִנֵּה עִבְרִים יֹֽצְאִים מִן־הַחֹרִים אֲשֶׁר הִתְחַבְּאוּ־שָֽׁם׃
12 ੧੨ ਤਦ ਚੌਂਕੀ ਦੇ ਮਨੁੱਖਾਂ ਨੇ ਯੋਨਾਥਾਨ ਅਤੇ ਉਹ ਦੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਤੁਹਾਨੂੰ ਇੱਕ ਗੱਲ ਦੱਸਾਂਗੇ। ਸੋ ਯੋਨਾਥਾਨ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਹੁਣ ਮੇਰੇ ਮਗਰ ਚੜ੍ਹ ਆ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਇਸਰਾਏਲ ਦੇ ਵੱਸ ਪਾ ਦਿੱਤਾ ਹੈ।
וַיַּעֲנוּ אַנְשֵׁי הַמַּצָּבָה אֶת־יוֹנָתָן ׀ וְאֶת־נֹשֵׂא כֵלָיו וַיֹּֽאמְרוּ עֲלוּ אֵלֵינוּ וְנוֹדִיעָה אֶתְכֶם דָּבָר וַיֹּאמֶר יוֹנָתָן אֶל־נֹשֵׂא כֵלָיו עֲלֵה אַחֲרַי כִּֽי־נְתָנָם יְהֹוָה בְּיַד יִשְׂרָאֵֽל׃
13 ੧੩ ਅਤੇ ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਭਾਰ ਚੜ੍ਹ ਗਿਆ, ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਉਹ ਦੇ ਮਗਰ ਹੋਇਆ ਅਤੇ ਉਹ ਯੋਨਾਥਾਨ ਦੇ ਅੱਗੇ ਡਿੱਗਦੇ ਜਾਂਦੇ ਸਨ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਵੀ ਉਹ ਦੇ ਮਗਰ-ਮਗਰ ਮਾਰੀ ਜਾਂਦਾ ਸੀ।
וַיַּעַל יוֹנָתָן עַל־יָדָיו וְעַל־רַגְלָיו וְנֹשֵׂא כֵלָיו אַחֲרָיו וַֽיִּפְּלוּ לִפְנֵי יוֹנָתָן וְנֹשֵׂא כֵלָיו מְמוֹתֵת אַחֲרָֽיו׃
14 ੧੪ ਸੋ ਇਹ ਪਹਿਲੀ ਮਾਰ ਜੋ ਯੋਨਾਥਾਨ ਤੇ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਕੀਤੀ ਵੀਹ ਕੁ ਮਨੁੱਖਾਂ ਦੀ ਸੀ ਅਤੇ ਅੱਧੀ ਕੁ ਬਿਘਾ ਪੈਲੀ ਵਿੱਚ ਹੋਈ।
וַתְּהִי הַמַּכָּה הָרִאשֹׁנָה אֲשֶׁר הִכָּה יוֹנָתָן וְנֹשֵׂא כֵלָיו כְּעֶשְׂרִים אִישׁ כְּבַחֲצִי מַעֲנָה צֶמֶד שָׂדֶֽה׃
15 ੧੫ ਤਦ ਡੇਰੇ ਅਤੇ ਮੈਦਾਨ ਅਤੇ ਸਾਰਿਆਂ ਲੋਕਾਂ ਵਿੱਚ ਕੰਬਣੀ ਛਿੜ ਪਈ ਅਤੇ ਉਹ ਚੌਂਕੀ ਵਾਲੇ ਅਤੇ ਲੁਟੇਰੇ ਵੀ ਕੰਬੇ ਅਤੇ ਧਰਤੀ ਵਿੱਚ ਭੂਚਾਲ ਆਇਆ ਅਤੇ ਇਹ ਜਾਣੋ ਪਰਮੇਸ਼ੁਰ ਵੱਲੋਂ ਕੰਬਣੀ ਸੀ।
וַתְּהִי חֲרָדָה בַמַּחֲנֶה בַשָּׂדֶה וּבְכׇל־הָעָם הַמַּצָּב וְהַמַּשְׁחִית חָרְדוּ גַּם־הֵמָּה וַתִּרְגַּז הָאָרֶץ וַתְּהִי לְחֶרְדַּת אֱלֹהִֽים׃
16 ੧੬ ਸ਼ਾਊਲ ਦੇ ਪਹਿਰੇਦਾਰਾਂ ਨੇ ਜੋ ਬਿਨਯਾਮੀਨ ਦੇ ਗਿਬਆਹ ਵਿੱਚ ਸਨ ਵੇਖਿਆ ਕਿ ਉਹ ਭੀੜ ਘੱਟਦੀ ਜਾਂਦੀ ਹੈ ਅਤੇ ਉਹ ਇੱਧਰ-ਉੱਧਰ ਤੁਰੇ ਜਾਂਦੇ ਸਨ।
וַיִּרְאוּ הַצֹּפִים לְשָׁאוּל בְּגִבְעַת בִּנְיָמִן וְהִנֵּה הֶהָמוֹן נָמוֹג וַיֵּלֶךְ וַהֲלֹֽם׃
17 ੧੭ ਤਦ ਸ਼ਾਊਲ ਨੇ ਆਪਣੇ ਨਾਲ ਦੇ ਲੋਕਾਂ ਨੂੰ ਆਖਿਆ, ਗਿਣਤੀ ਕਰਕੇ ਵੇਖੋ ਜੋ ਸਾਡੇ ਵਿੱਚੋਂ ਕੌਣ ਗਿਆ ਹੈ। ਜਦ ਉਨ੍ਹਾਂ ਗਿਣਿਆ ਤਾਂ ਵੇਖੋ, ਯੋਨਾਥਾਨ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਨਾ ਲੱਭਾ।
וַיֹּאמֶר שָׁאוּל לָעָם אֲשֶׁר אִתּוֹ פִּקְדוּ־נָא וּרְאוּ מִי הָלַךְ מֵעִמָּנוּ וַֽיִּפְקְדוּ וְהִנֵּה אֵין יוֹנָתָן וְנֹשֵׂא כֵלָֽיו׃
18 ੧੮ ਉਸ ਵੇਲੇ ਸ਼ਾਊਲ ਨੇ ਅਹੀਯਾਹ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਇੱਥੇ ਲੈ ਆਓ। ਉਸ ਸਮੇਂ ਪਰਮੇਸ਼ੁਰ ਦਾ ਸੰਦੂਕ ਇਸਰਾਏਲੀਆਂ ਦੇ ਵਿਚਕਾਰ ਸੀ।
וַיֹּאמֶר שָׁאוּל לַֽאֲחִיָּה הַגִּישָׁה אֲרוֹן הָאֱלֹהִים כִּֽי־הָיָה אֲרוֹן הָאֱלֹהִים בַּיּוֹם הַהוּא וּבְנֵי יִשְׂרָאֵֽל׃
19 ੧੯ ਜਿਸ ਵੇਲੇ ਸ਼ਾਊਲ ਜਾਜਕ ਦੇ ਨਾਲ ਗੱਲ ਕਰਦਾ ਸੀ ਤਾਂ ਫ਼ਲਿਸਤੀਆਂ ਦੇ ਡੇਰੇ ਵਿੱਚ ਜੋ ਰੌਲ਼ਾ ਪਿਆ ਸੋ ਵੱਧਦਾ ਜਾਂਦਾ ਸੀ ਅਤੇ ਸ਼ਾਊਲ ਨੇ ਜਾਜਕ ਨੂੰ ਆਖਿਆ, ਆਪਣਾ ਹੱਥ ਹਟਾ ਲੈ।
וַיְהִי עַד דִּבֶּר שָׁאוּל אֶל־הַכֹּהֵן וְהֶהָמוֹן אֲשֶׁר בְּמַחֲנֵה פְלִשְׁתִּים וַיֵּלֶךְ הָלוֹךְ וָרָב וַיֹּאמֶר שָׁאוּל אֶל־הַכֹּהֵן אֱסֹף יָדֶֽךָ׃
20 ੨੦ ਤਦ ਸ਼ਾਊਲ ਅਤੇ ਸਾਰੇ ਲੋਕ ਜੋ ਉਹ ਦੇ ਨਾਲ ਸਨ ਇਕੱਠੇ ਹੋਏ ਅਤੇ ਲੜਾਈ ਨੂੰ ਆਏ ਅਤੇ ਵੇਖੋ, ਸਭ ਕਿਸੇ ਦੀ ਤਲਵਾਰ ਆਪਣੇ ਨਾਲ ਦੇ ਉੱਤੇ ਚੱਲੀ ਅਤੇ ਵੱਡੀ ਹਲਚਲ ਪੈ ਗਈ।
וַיִּזָּעֵק שָׁאוּל וְכׇל־הָעָם אֲשֶׁר אִתּוֹ וַיָּבֹאוּ עַד־הַמִּלְחָמָה וְהִנֵּה הָיְתָה חֶרֶב אִישׁ בְּרֵעֵהוּ מְהוּמָה גְּדוֹלָה מְאֹֽד׃
21 ੨੧ ਉਹ ਇਬਰਾਨੀ ਜੋ ਪਹਿਲਾਂ ਫ਼ਲਿਸਤੀਆਂ ਦੇ ਨਾਲ ਸਨ ਅਤੇ ਜੋ ਚੁਫ਼ੇਰਿਓਂ ਇਕੱਠੇ ਹੋ ਕੇ ਉਹ ਦੇ ਨਾਲ ਡੇਰੇ ਵਿੱਚ ਆਏ ਸਨ ਸੋ ਮੁੜ ਕੇ ਉਨ੍ਹਾਂ ਹੀ ਇਸਰਾਏਲੀਆਂ ਵਿੱਚ ਜੋ ਸ਼ਾਊਲ ਅਤੇ ਯੋਨਾਥਾਨ ਦੇ ਸੰਗ ਸਨ, ਰਲ ਗਏ।
וְהָעִבְרִים הָיוּ לַפְּלִשְׁתִּים כְּאֶתְמוֹל שִׁלְשׁוֹם אֲשֶׁר עָלוּ עִמָּם בַּֽמַּחֲנֶה סָבִיב וְגַם־הֵמָּה לִֽהְיוֹת עִם־יִשְׂרָאֵל אֲשֶׁר עִם־שָׁאוּל וְיוֹנָתָֽן׃
22 ੨੨ ਉਨ੍ਹਾਂ ਸਭਨਾਂ ਇਸਰਾਏਲੀ ਮਨੁੱਖਾਂ ਨੇ ਵੀ ਜੋ ਇਫ਼ਰਾਈਮ ਦੇ ਪਰਬਤ ਵਿੱਚ ਲੁੱਕ ਗਏ ਸਨ ਜਦ ਇਹ ਸੁਣਿਆ ਕਿ ਫ਼ਲਿਸਤੀ ਭੱਜ ਗਏ ਉਸੇ ਵੇਲੇ ਨਿੱਕਲ ਕੇ ਉਹਨਾਂ ਨੇ ਵੀ ਲੜਾਈ ਵਿੱਚ ਉਨ੍ਹਾਂ ਦਾ ਪਿੱਛਾ ਕੀਤਾ।
וְכֹל אִישׁ יִשְׂרָאֵל הַמִּֽתְחַבְּאִים בְּהַר־אֶפְרַיִם שָֽׁמְעוּ כִּי־נָסוּ פְּלִשְׁתִּים וַֽיַּדְבְּקוּ גַם־הֵמָּה אַחֲרֵיהֶם בַּמִּלְחָמָֽה׃
23 ੨੩ ਸੋ ਯਹੋਵਾਹ ਨੇ ਉਸ ਦਿਨ ਇਸਰਾਏਲ ਨੂੰ ਛੁਟਕਾਰਾ ਦਿੱਤਾ ਅਤੇ ਲੜਾਈ ਬੈਤ-ਆਵਨ ਦੇ ਦੂਏ ਪਾਸੇ ਤੱਕ ਪਹੁੰਚ ਗਈ।
וַיּוֹשַׁע יְהֹוָה בַּיּוֹם הַהוּא אֶת־יִשְׂרָאֵל וְהַמִּלְחָמָה עָבְרָה אֶת־בֵּית אָֽוֶן׃
24 ੨੪ ਇਸਰਾਏਲੀ ਮਨੁੱਖ ਉਸ ਦਿਨ ਬਹੁਤ ਔਖੇ ਸਨ ਕਿਉਂ ਜੋ ਸ਼ਾਊਲ ਨੇ ਲੋਕਾਂ ਨੂੰ ਸਹੁੰ ਚੁਕਾ ਕੇ ਇਉਂ ਆਖਿਆ ਸੀ ਕਿ ਜਿਹੜਾ ਅੱਜ ਸ਼ਾਮਾਂ ਤੱਕ ਭੋਜਨ ਚੱਖੇ, ਉਹ ਦੇ ਉੱਤੇ ਸਰਾਪ ਹੋਵੇ ਇਸ ਕਾਰਨ ਜੋ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂ ਸੋ ਉਹਨਾਂ ਲੋਕਾਂ ਵਿੱਚੋਂ ਕਿਸੇ ਨੇ ਭੋਜਨ ਨਾ ਚੱਖਿਆ ਸੀ।
וְאִֽישׁ־יִשְׂרָאֵל נִגַּשׂ בַּיּוֹם הַהוּא וַיֹּאֶל שָׁאוּל אֶת־הָעָם לֵאמֹר אָרוּר הָאִישׁ אֲשֶׁר־יֹאכַל לֶחֶם עַד־הָעֶרֶב וְנִקַּמְתִּי מֵאֹיְבַי וְלֹא־טָעַם כׇּל־הָעָם לָֽחֶם׃
25 ੨੫ ਸਭ ਲੋਕ ਇੱਕ ਜੰਗਲ ਵਿੱਚ ਜਾ ਪੁੱਜੇ ਅਤੇ ਉੱਥੇ ਜ਼ਮੀਨ ਉੱਤੇ ਸ਼ਹਿਦ ਸੀ।
וְכׇל־הָאָרֶץ בָּאוּ בַיָּעַר וַיְהִי דְבַשׁ עַל־פְּנֵי הַשָּׂדֶֽה׃
26 ੨੬ ਜਿਸ ਵੇਲੇ ਇਹ ਲੋਕ ਉਸ ਜੰਗਲ ਵਿੱਚ ਪਹੁੰਚੇ ਤਾਂ ਵੇਖੋ, ਉੱਥੇ ਸ਼ਹਿਦ ਚੌਂਦਾ ਪਿਆ ਸੀ ਪਰ ਕੋਈ ਵੀ ਆਪਣੇ ਮੂੰਹ ਵੱਲ ਹੱਥ ਨਾ ਲੈ ਕੇ ਗਿਆ ਕਿਉਂ ਜੋ ਲੋਕ ਉਸ ਸਹੁੰ ਤੋਂ ਡਰੇ।
וַיָּבֹא הָעָם אֶל־הַיַּעַר וְהִנֵּה הֵלֶךְ דְּבָשׁ וְאֵין־מַשִּׂיג יָדוֹ אֶל־פִּיו כִּֽי־יָרֵא הָעָם אֶת־הַשְּׁבֻעָֽה׃
27 ੨੭ ਪਰ ਜਿਸ ਵੇਲੇ ਉਹ ਦੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾਈ ਸੀ ਉਸ ਵੇਲੇ ਯੋਨਾਥਾਨ ਨੇ ਨਹੀਂ ਸੁਣਿਆ ਸੀ ਅਤੇ ਉਹ ਨੇ ਆਪਣੀ ਸੋਟੀ ਦੇ ਸਿਰੇ ਨੂੰ ਸ਼ਹਿਦ ਦੇ ਛੱਤੇ ਦੇ ਵਿੱਚ ਵਾੜਿਆ ਅਤੇ ਹੱਥ ਮੂੰਹ ਵੱਲ ਕੀਤਾ ਅਤੇ ਉਹ ਦੀਆਂ ਅੱਖਾਂ ਵਿੱਚ ਰੋਸ਼ਨੀ ਆਈ।
וְיוֹנָתָן לֹא־שָׁמַע בְּהַשְׁבִּיעַ אָבִיו אֶת־הָעָם וַיִּשְׁלַח אֶת־קְצֵה הַמַּטֶּה אֲשֶׁר בְּיָדוֹ וַיִּטְבֹּל אוֹתָהּ בְּיַעְרַת הַדְּבָשׁ וַיָּשֶׁב יָדוֹ אֶל־פִּיו (ותראנה) [וַתָּאֹרְנָה] עֵינָֽיו׃
28 ੨੮ ਤਦ ਉਹਨਾਂ ਲੋਕਾਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਤੁਹਾਡੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾ ਕੇ ਆਖਿਆ ਸੀ ਕਿ ਜਿਹੜਾ ਮਨੁੱਖ ਅੱਜ ਦੇ ਦਿਨ ਭੋਜਨ ਖਾਵੇ ਉਹ ਦੇ ਉੱਤੇ ਸਰਾਪ ਹੋਵੇ ਅਤੇ ਉਸ ਵੇਲੇ ਲੋਕ ਥੱਕੇ ਹੋਏ ਸਨ।
וַיַּעַן אִישׁ מֵהָעָם וַיֹּאמֶר הַשְׁבֵּעַ הִשְׁבִּיעַ אָבִיךָ אֶת־הָעָם לֵאמֹר אָרוּר הָאִישׁ אֲשֶׁר־יֹאכַל לֶחֶם הַיּוֹם וַיָּעַף הָעָֽם׃
29 ੨੯ ਯੋਨਾਥਾਨ ਬੋਲ੍ਹਿਆ, ਮੇਰੇ ਪਿਤਾ ਨੇ ਦੇਸ ਨੂੰ ਦੁੱਖ ਦਿੱਤਾ। ਵੇਖੋ, ਮੈਂ ਥੋੜਾ ਜਿਹਾ ਸ਼ਹਿਦ ਚੱਖਿਆ ਤਾਂ ਮੇਰੀਆਂ ਅੱਖਾਂ ਵਿੱਚ ਰੋਸ਼ਨੀ ਆ ਗਈ।
וַיֹּאמֶר יֽוֹנָתָן עָכַר אָבִי אֶת־הָאָרֶץ רְאוּ־נָא כִּי־אֹרוּ עֵינַי כִּי טָעַמְתִּי מְעַט דְּבַשׁ הַזֶּֽה׃
30 ੩੦ ਜੇ ਕਦੀ ਸਾਰੇ ਲੋਕ ਵੈਰੀਆਂ ਦੀ ਲੁੱਟ ਵਿੱਚੋਂ ਜੋ ਉਹਨਾਂ ਨੇ ਪਾਈ ਸੀ ਰੱਜ ਕੇ ਖਾਂਦੇ ਤਾਂ ਕਿਨ੍ਹਾਂ ਵਧੇਰੇ ਚੰਗਾ ਹੁੰਦਾ। ਭਲਾ, ਅਜਿਹਾ ਨਹੀਂ ਹੁੰਦਾ ਜੋ ਇਸ ਵੇਲੇ ਫ਼ਲਿਸਤੀਆਂ ਦਾ ਇਸ ਨਾਲੋਂ ਵੀ ਹੋਰ ਵਧੇਰੇ ਨਾਸ ਹੁੰਦਾ?
אַף כִּי לוּא אָכֹל אָכַל הַיּוֹם הָעָם מִשְּׁלַל אֹיְבָיו אֲשֶׁר מָצָא כִּי עַתָּה לֹא־רָבְתָה מַכָּה בַּפְּלִשְׁתִּֽים׃
31 ੩੧ ਸੋ ਉਹਨਾਂ ਨੇ ਉਸ ਦਿਨ ਮਿਕਮਾਸ਼ ਤੋਂ ਲੈ ਕੇ ਅੱਯਾਲੋਨ ਤੱਕ ਫ਼ਲਿਸਤੀਆਂ ਨੂੰ ਮਾਰਿਆ ਸੋ ਲੋਕ ਬਹੁਤ ਥੱਕੇ ਪਏ ਸਨ।
וַיַּכּוּ בַּיּוֹם הַהוּא בַּפְּלִשְׁתִּים מִמִּכְמָשׂ אַיָּלֹנָה וַיָּעַף הָעָם מְאֹֽד׃
32 ੩੨ ਲੋਕ ਲੁੱਟ ਦੇ ਮਾਲ ਉੱਤੇ ਆਣ ਪਏ ਅਤੇ ਭੇਡਾਂ ਅਤੇ ਬਲ਼ਦਾਂ ਨੂੰ ਫੜ੍ਹ ਕੇ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਵੱਢ ਕੇ ਲਹੂ ਸਮੇਤ ਖਾ ਗਏ।
(ויעש) [וַיַּעַט] הָעָם אֶל־[הַשָּׁלָל] (שלל) וַיִּקְחוּ צֹאן וּבָקָר וּבְנֵי בָקָר וַיִּשְׁחֲטוּ־אָרְצָה וַיֹּאכַל הָעָם עַל־הַדָּֽם׃
33 ੩੩ ਜਦ ਸ਼ਾਊਲ ਨੂੰ ਖ਼ਬਰ ਹੋਈ ਜੋ ਵੇਖੋ, ਲੋਕ ਯਹੋਵਾਹ ਦਾ ਪਾਪ ਕਰਦੇ ਹਨ ਸੋ ਲਹੂ ਸਮੇਤ ਖਾਂਦੇ ਜਾਂਦੇ ਹਨ। ਉਹ ਬੋਲਿਆ, ਤੁਸੀਂ ਪਾਪ ਕੀਤਾ ਸੋ ਮੇਰੇ ਸਾਹਮਣੇ ਇੱਕ ਵੱਡਾ ਪੱਥਰ ਰੇੜ੍ਹ ਲਿਆਓ।
וַיַּגִּידוּ לְשָׁאוּל לֵאמֹר הִנֵּה הָעָם חֹטִאים לַיהֹוָה לֶאֱכֹל עַל־הַדָּם וַיֹּאמֶר בְּגַדְתֶּם גֹּלּוּ־אֵלַי הַיּוֹם אֶבֶן גְּדוֹלָֽה׃
34 ੩੪ ਫੇਰ ਸ਼ਾਊਲ ਨੇ ਆਖਿਆ, ਲੋਕਾਂ ਦੇ ਵਿੱਚ ਫੈਲ ਜਾਓ ਅਤੇ ਉਹਨਾਂ ਨੂੰ ਆਖੋ ਕਿ ਹਰ ਕੋਈ ਮਨੁੱਖ ਆਪੋ ਆਪਣੇ ਬਲ਼ਦ ਅਤੇ ਆਪੋ-ਆਪਣੀ ਭੇਡ ਮੇਰੇ ਕੋਲ ਲੈ ਆਵੇ ਅਤੇ ਐਥੇ ਵੱਢ ਕੇ ਖਾਵੇ ਪਰ ਲਹੂ ਸਮੇਤ ਖਾ ਕੇ ਯਹੋਵਾਹ ਦਾ ਪਾਪ ਨਾ ਕਰੇ। ਉਸ ਰਾਤ ਲੋਕਾਂ ਵਿੱਚੋਂ ਹਰੇਕ ਮਨੁੱਖ ਆਪੋ ਆਪਣੇ ਬਲ਼ਦ ਉੱਥੇ ਲੈ ਆਇਆ ਅਤੇ ਉੱਥੇ ਹੀ ਵੱਢਿਆ।
וַיֹּאמֶר שָׁאוּל פֻּצוּ בָעָם וַאֲמַרְתֶּם לָהֶם הַגִּישׁוּ אֵלַי אִישׁ שׁוֹרוֹ וְאִישׁ שְׂיֵהוּ וּשְׁחַטְתֶּם בָּזֶה וַאֲכַלְתֶּם וְלֹא־תֶחֶטְאוּ לַיהֹוָה לֶאֱכֹל אֶל־הַדָּם וַיַּגִּשׁוּ כׇל־הָעָם אִישׁ שׁוֹרוֹ בְיָדוֹ הַלַּיְלָה וַיִּשְׁחֲטוּ־שָֽׁם׃
35 ੩੫ ਅਤੇ ਸ਼ਾਊਲ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ। ਇਹ ਪਹਿਲੀ ਜਗਵੇਦੀ ਹੈ ਜੋ ਉਸ ਨੇ ਯਹੋਵਾਹ ਦੇ ਲਈ ਬਣਾਈ।
וַיִּבֶן שָׁאוּל מִזְבֵּחַ לַיהֹוָה אֹתוֹ הֵחֵל לִבְנוֹת מִזְבֵּחַ לַיהֹוָֽה׃
36 ੩੬ ਫੇਰ ਸ਼ਾਊਲ ਨੇ ਆਖਿਆ, ਆਓ ਰਾਤ ਨੂੰ ਫ਼ਲਿਸਤੀਆਂ ਦਾ ਪਿੱਛਾ ਕਰੀਏ ਅਤੇ ਸਵੇਰ ਹੋਣ ਤੱਕ ਉਨ੍ਹਾਂ ਨੂੰ ਲੁੱਟੀਏ ਅਤੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਨੂੰ ਵੀ ਨਾ ਛੱਡੀਏ ਅਤੇ ਉਹ ਬੋਲੇ, ਜੋ ਕੁਝ ਤੁਹਾਨੂੰ ਭਾਵੇ ਸੋ ਕਰੋ। ਤਦ ਜਾਜਕ ਬੋਲਿਆ, ਆਓ, ਪਰਮੇਸ਼ੁਰ ਦੇ ਨੇੜੇ ਹੋਈਏ।
וַיֹּאמֶר שָׁאוּל נֵרְדָה אַחֲרֵי פְלִשְׁתִּים ׀ לַיְלָה וְֽנָבֹזָה בָהֶם ׀ עַד־אוֹר הַבֹּקֶר וְלֹֽא־נַשְׁאֵר בָּהֶם אִישׁ וַיֹּאמְרוּ כׇּל־הַטּוֹב בְּעֵינֶיךָ עֲשֵׂה וַיֹּאמֶר הַכֹּהֵן נִקְרְבָה הֲלֹם אֶל־הָאֱלֹהִֽים׃
37 ੩੭ ਇਸ ਤੋਂ ਬਾਅਦ ਸ਼ਾਊਲ ਨੇ ਪਰਮੇਸ਼ੁਰ ਤੋਂ ਸਲਾਹ ਪੁੱਛੀ ਕੀ ਮੈਂ ਫ਼ਲਿਸਤੀਆਂ ਦਾ ਪਿੱਛਾ ਕਰਾਂ? ਕੀ ਤੂੰ ਉਨ੍ਹਾਂ ਨੂੰ ਇਸਰਾਏਲ ਦੇ ਹੱਥ ਵਿੱਚ ਸੌਂਪੇਗਾ? ਪਰ ਉਸ ਨੇ ਉਸ ਦਿਨ ਉਹ ਨੂੰ ਕੁਝ ਉੱਤਰ ਨਾ ਦਿੱਤਾ।
וַיִּשְׁאַל שָׁאוּל בֵּֽאלֹהִים הַֽאֵרֵד אַחֲרֵי פְלִשְׁתִּים הֲתִתְּנֵם בְּיַד יִשְׂרָאֵל וְלֹא עָנָהוּ בַּיּוֹם הַהֽוּא׃
38 ੩੮ ਤਦ ਸ਼ਾਊਲ ਨੇ ਆਖਿਆ, ਲੋਕਾਂ ਦੇ ਸਾਰੇ ਸਰਦਾਰ ਮੇਰੇ ਨੇੜੇ ਆਉਣ ਅਤੇ ਵੇਖਣ ਜੋ ਅੱਜ ਦੇ ਦਿਨ ਕਿਵੇਂ ਪਾਪ ਹੋਇਆ ਹੈ।
וַיֹּאמֶר שָׁאוּל גֹּשֽׁוּ הֲלֹם כֹּל פִּנּוֹת הָעָם וּדְעוּ וּרְאוּ בַּמָּה הָיְתָה הַחַטָּאת הַזֹּאת הַיּֽוֹם׃
39 ੩੯ ਕਿਉਂ ਜੋ ਜਿਉਂਦੇ ਯਹੋਵਾਹ ਦੀ ਸਹੁੰ ਜੋ ਇਸਰਾਏਲ ਦਾ ਛੁਟਕਾਰਾ ਕਰਦਾ ਹੈ ਜੇ ਮੇਰੇ ਪੁੱਤਰ ਯੋਨਾਥਾਨ ਤੋਂ ਵੀ ਹੋਵੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਸਾਰਿਆਂ ਲੋਕਾਂ ਵਿੱਚੋਂ ਕਿਸੇ ਮਨੁੱਖ ਨੇ ਉਸ ਦਾ ਉੱਤਰ ਨਾ ਦਿੱਤਾ
כִּי חַי־יְהֹוָה הַמּוֹשִׁיעַ אֶת־יִשְׂרָאֵל כִּי אִם־יֶשְׁנוֹ בְּיוֹנָתָן בְּנִי כִּי מוֹת יָמוּת וְאֵין עֹנֵהוּ מִכׇּל־הָעָֽם׃
40 ੪੦ ਤਦ ਉਸ ਨੇ ਸਾਰੇ ਇਸਰਾਏਲ ਨੂੰ ਆਖਿਆ, ਤੁਸੀਂ ਸਾਰੇ ਇੱਕ ਪਾਸੇ ਹੋਵੋ ਅਤੇ ਮੈਂ ਅਤੇ ਮੇਰਾ ਪੁੱਤਰ ਯੋਨਾਥਾਨ ਦੂਜੇ ਪਾਸੇ ਹੋਈਏ। ਤਦ ਲੋਕ ਸ਼ਾਊਲ ਨੂੰ ਬੋਲੇ, ਜੋ ਤੁਹਾਨੂੰ ਚੰਗਾ ਲੱਗੇ ਉਹੀ ਕਰੋ।
וַיֹּאמֶר אֶל־כׇּל־יִשְׂרָאֵל אַתֶּם תִּֽהְיוּ לְעֵבֶר אֶחָד וַֽאֲנִי וְיוֹנָתָן בְּנִי נִהְיֶה לְעֵבֶר אֶחָד וַיֹּאמְרוּ הָעָם אֶל־שָׁאוּל הַטּוֹב בְּעֵינֶיךָ עֲשֵֽׂה׃
41 ੪੧ ਸ਼ਾਊਲ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਖਿਆ, ਸੱਚੀ ਗੱਲ ਦੱਸ। ਤਦ ਸ਼ਾਊਲ ਅਤੇ ਯੋਨਾਥਾਨ ਫੜੇ ਗਏ, ਪਰ ਲੋਕ ਬਚ ਗਏ।
וַיֹּאמֶר שָׁאוּל אֶל־יְהֹוָה אֱלֹהֵי יִשְׂרָאֵל הָבָה תָמִים וַיִּלָּכֵד יוֹנָתָן וְשָׁאוּל וְהָעָם יָצָֽאוּ׃
42 ੪੨ ਤਦ ਸ਼ਾਊਲ ਨੇ ਆਖਿਆ ਮੇਰੇ ਅਤੇ ਮੇਰੇ ਪੁੱਤਰ ਯੋਨਾਥਾਨ ਦੇ ਨਾਮ ਉੱਤੇ ਪਰਚੀ ਪਾਓ। ਤਦ ਯੋਨਾਥਾਨ ਦੇ ਨਾਮ ਦੀ ਪਰਚੀ ਨਿੱਕਲੀ।
וַיֹּאמֶר שָׁאוּל הַפִּילוּ בֵּינִי וּבֵין יוֹנָתָן בְּנִי וַיִּלָּכֵד יוֹנָתָֽן׃
43 ੪੩ ਸ਼ਾਊਲ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਦੱਸ, ਤੂੰ ਕੀ ਕੀਤਾ ਹੈ? ਯੋਨਾਥਾਨ ਨੇ ਉਸ ਨੂੰ ਦੱਸਿਆ ਅਤੇ ਆਖਿਆ, ਮੈਂ ਤਾਂ ਨਿਰੀ ਸੋਟੀ ਦੀ ਨੁੱਕਰ ਨਾਲ ਥੋੜਾ ਜਿਹਾ ਸ਼ਹਿਦ ਚੱਖਿਆ ਸੀ ਅਤੇ ਵੇਖੋ ਮੈਂ ਹੁਣ ਮਰ ਰਿਹਾ ਹਾਂ।
וַיֹּאמֶר שָׁאוּל אֶל־יוֹנָתָן הַגִּידָה לִּי מֶה עָשִׂיתָה וַיַּגֶּד־לוֹ יוֹנָתָן וַיֹּאמֶר טָעֹם טָעַמְתִּי בִּקְצֵה הַמַּטֶּה אֲשֶׁר־בְּיָדִי מְעַט דְּבַשׁ הִנְנִי אָמֽוּת׃
44 ੪੪ ਸ਼ਾਊਲ ਨੇ ਆਖਿਆ, ਮੇਰਾ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਤੋਂ ਵੀ ਵੱਧ ਪਰ ਹੇ ਯੋਨਾਥਾਨ, ਤੈਨੂੰ ਜ਼ਰੂਰ ਮਰਨਾ ਪਵੇਗਾ।
וַיֹּאמֶר שָׁאוּל כֹּה־יַעֲשֶׂה אֱלֹהִים וְכֹה יוֹסִף כִּי־מוֹת תָּמוּת יוֹנָתָֽן׃
45 ੪੫ ਤਦ ਲੋਕਾਂ ਨੇ ਸ਼ਾਊਲ ਨੂੰ ਆਖਿਆ, ਕੀ ਯੋਨਾਥਾਨ ਮਰ ਜਾਓ ਜਿਸ ਨੇ ਇਸਰਾਏਲ ਦੇ ਲਈ ਅਜਿਹਾ ਵੱਡਾ ਛੁਟਕਾਰਾ ਕੀਤਾ ਹੈ? ਪਰਮੇਸ਼ੁਰ ਨਾ ਕਰੇ! ਜਿਉਂਦੇ ਪਰਮੇਸ਼ੁਰ ਦੀ ਸਹੁੰ, ਉਹ ਦਾ ਇੱਕ ਵਾਲ਼ ਵੀ ਧਰਤੀ ਉੱਤੇ ਨਾ ਡਿੱਗੇਗਾ ਕਿਉਂ ਜੋ ਉਹ ਨੇ ਅੱਜ ਪਰਮੇਸ਼ੁਰ ਦੇ ਨਾਲ ਕੰਮ ਕੀਤਾ ਹੈ। ਸੋ ਲੋਕਾਂ ਨੇ ਯੋਨਾਥਾਨ ਨੂੰ ਬਚਾਇਆ ਜੋ ਉਹ ਮਾਰਿਆ ਨਾ ਗਿਆ।
וַיֹּאמֶר הָעָם אֶל־שָׁאוּל הֲֽיוֹנָתָן ׀ יָמוּת אֲשֶׁר עָשָׂה הַיְשׁוּעָה הַגְּדוֹלָה הַזֹּאת בְּיִשְׂרָאֵל חָלִילָה חַי־יְהֹוָה אִם־יִפֹּל מִשַּׂעֲרַת רֹאשׁוֹ אַרְצָה כִּֽי־עִם־אֱלֹהִים עָשָׂה הַיּוֹם הַזֶּה וַיִּפְדּוּ הָעָם אֶת־יוֹנָתָן וְלֹא־מֵֽת׃
46 ੪੬ ਫੇਰ ਸ਼ਾਊਲ ਨੇ ਫ਼ਲਿਸਤੀਆਂ ਦਾ ਪਿੱਛਾ ਕਰਨ ਤੋਂ ਹਟ ਕੇ ਉਤਾਹਾਂ ਮੁੜ ਗਿਆ ਅਤੇ ਫ਼ਲਿਸਤੀ ਆਪਣੇ ਥਾਂ ਨੂੰ ਗਏ।
וַיַּעַל שָׁאוּל מֵאַחֲרֵי פְּלִשְׁתִּים וּפְלִשְׁתִּים הָלְכוּ לִמְקוֹמָֽם׃
47 ੪੭ ਸੋ ਸ਼ਾਊਲ ਨੇ ਇਸਰਾਏਲ ਦੇ ਉੱਤੇ ਰਾਜ ਕੀਤਾ ਅਤੇ ਆਪਣੇ ਵੈਰੀਆਂ ਨਾਲ ਚੁਫ਼ੇਰਿਓਂ ਮੋਆਬ ਦੇ ਅਤੇ ਅੰਮੋਨੀਆਂ ਦੇ ਨਾਲ ਅਤੇ ਅਦੋਮ ਦੇ ਅਤੇ ਸੋਬਾਹ ਦੇ ਰਾਜਿਆਂ ਨਾਲ ਅਤੇ ਫ਼ਲਿਸਤੀਆਂ ਨਾਲ ਲੜਾਈ ਕੀਤੀ ਅਤੇ ਜਿਸ ਪਾਸੇ ਉਹ ਮੂੰਹ ਕਰਦਾ ਸੀ ਉਸੇ ਪਾਸੇ ਉਹ ਉਨ੍ਹਾਂ ਨੂੰ ਦੁੱਖ ਦਿੰਦਾ ਸੀ।
וְשָׁאוּל לָכַד הַמְּלוּכָה עַל־יִשְׂרָאֵל וַיִּלָּחֶם סָבִיב ׀ בְּֽכׇל־אֹיְבָיו בְּמוֹאָב ׀ וּבִבְנֵֽי־עַמּוֹן וּבֶאֱדוֹם וּבְמַלְכֵי צוֹבָה וּבַפְּלִשְׁתִּים וּבְכֹל אֲשֶׁר־יִפְנֶה יַרְשִֽׁיעַ׃
48 ੪੮ ਫੇਰ ਉਸ ਨੇ ਬੇਲਟਸ਼ੱਸਰ ਕਰ ਕੇ ਅਮਾਲੇਕੀਆਂ ਨੂੰ ਮਾਰਿਆ ਅਤੇ ਇਸਰਾਏਲੀਆਂ ਨੂੰ ਉਨ੍ਹਾਂ ਦੇ ਲੁਟੇਰਿਆਂ ਦੇ ਹੱਥੋਂ ਛੁਡਾਇਆ।
וַיַּעַשׂ חַיִל וַיַּךְ אֶת־עֲמָלֵק וַיַּצֵּל אֶת־יִשְׂרָאֵל מִיַּד שֹׁסֵֽהוּ׃
49 ੪੯ ਸ਼ਾਊਲ ਦੇ ਪੁੱਤਰਾਂ ਦੇ ਨਾਮ ਇਹ ਸਨ, ਯੋਨਾਥਾਨ, ਯਿਸ਼ਵੀ, ਮਲਕੀਸ਼ੂਆ ਅਤੇ ਉਹ ਦੀਆਂ ਦੋਹਾਂ ਧੀਆਂ ਦੇ ਨਾਮ ਇਹ ਸਨ, ਵੱਡੀ ਦਾ ਨਾਮ ਮੇਰਬ ਅਤੇ ਛੋਟੀ ਦਾ ਨਾਮ ਮੀਕਲ।
וַיִּֽהְיוּ בְּנֵי שָׁאוּל יוֹנָתָן וְיִשְׁוִי וּמַלְכִּישׁוּעַ וְשֵׁם שְׁתֵּי בְנֹתָיו שֵׁם הַבְּכִירָה מֵרַב וְשֵׁם הַקְּטַנָּה מִיכַֽל׃
50 ੫੦ ਅਤੇ ਸ਼ਾਊਲ ਦੀ ਪਤਨੀ ਦਾ ਨਾਮ ਅਹੀਨੋਅਮ ਸੀ ਜੋ ਅਹੀਮਅਸ ਦੀ ਧੀ ਸੀ ਅਤੇ ਉਹ ਦੇ ਸੈਨਾਪਤੀ ਦਾ ਨਾਮ ਅਬਨੇਰ ਸੀ ਜੋ ਸ਼ਾਊਲ ਦੇ ਚਾਚੇ ਨੇਰ ਦਾ ਪੁੱਤਰ ਸੀ।
וְשֵׁם אֵשֶׁת שָׁאוּל אֲחִינֹעַם בַּת־אֲחִימָעַץ וְשֵׁם שַׂר־צְבָאוֹ אֲבִינֵר בֶּן־נֵר דּוֹד שָׁאֽוּל׃
51 ੫੧ ਸ਼ਾਊਲ ਦੇ ਪਿਤਾ ਦਾ ਨਾਮ ਕੀਸ਼ ਸੀ ਅਤੇ ਅਬਨੇਰ ਦਾ ਪਿਤਾ ਨੇਰ ਅਬੀਏਲ ਦਾ ਪੁੱਤਰ ਸੀ।
וְקִישׁ אֲבִֽי־שָׁאוּל וְנֵר אֲבִֽי־אַבְנֵר בֶּן־אֲבִיאֵֽל׃
52 ੫੨ ਸ਼ਾਊਲ ਦੀ ਸਾਰੀ ਉਮਰ ਫ਼ਲਿਸਤੀਆਂ ਨਾਲ ਡਾਢੀ ਲੜਾਈ ਹੁੰਦੀ ਰਹੀ ਅਤੇ ਜਦ ਸ਼ਾਊਲ ਕਿਸੇ ਮਨੁੱਖ ਜਾਂ ਸੂਰਬੀਰ ਮਨੁੱਖ ਨੂੰ ਦੇਖਦਾ ਸੀ ਤਾਂ ਉਹ ਨੂੰ ਆਪਣੇ ਕੋਲ ਰੱਖ ਲੈਂਦਾ ਸੀ।
וַתְּהִי הַמִּלְחָמָה חֲזָקָה עַל־פְּלִשְׁתִּים כֹּל יְמֵי שָׁאוּל וְרָאָה שָׁאוּל כׇּל־אִישׁ גִּבּוֹר וְכׇל־בֶּן־חַיִל וַיַּאַסְפֵהוּ אֵלָֽיו׃

< 1 ਸਮੂਏਲ 14 >