< 1 ਸਮੂਏਲ 15 >

1 ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈਨੂੰ ਯਹੋਵਾਹ ਨੇ ਭੇਜਿਆ ਹੈ ਜੋ ਮੈਂ ਤੈਨੂੰ ਅਭਿਸ਼ੇਕ ਕਰਾਂ, ਇਸ ਕਰਕੇ ਜੋ ਤੂੰ ਉਹ ਦੀ ਪਰਜਾ ਇਸਰਾਏਲ ਦਾ ਰਾਜਾ ਬਣੇਂ ਸੋ ਹੁਣ ਯਹੋਵਾਹ ਦਾ ਬਚਨ ਸੁਣ।
След това Самуил каза на Саула: Господ ме изпрати да те помажа цар над людете Му, над Израиля; сега, прочее, послушай гласа на Господните думи.
2 ਸੈਨਾਵਾਂ ਦਾ ਯਹੋਵਾਹ ਇਉਂ ਆਖਦਾ ਹੈ, ਮੈਨੂੰ ਯਾਦ ਹੈ ਜੋ ਕੁਝ ਅਮਾਲੇਕ ਨੇ ਇਸਰਾਏਲ ਨਾਲ ਕੀਤਾ ਜਿਸ ਵੇਲੇ ਉਹ ਮਿਸਰੋਂ ਨਿੱਕਲ ਆਏ ਤਾਂ ਉਹ ਕਿਵੇਂ ਉਹਨਾਂ ਦੇ ਰਾਹ ਵਿੱਚ ਵਿਰੋਧੀ ਬਣ ਕੇ ਆਇਆ।
Така казва Господ на Силите: Забелязал съм онова, което стори Амалик на Израиля, как му се възпротиви на пътя, когато идеше от Египет.
3 ਸੋ ਹੁਣ ਤੂੰ ਜਾ ਅਤੇ ਅਮਾਲੇਕ ਨੂੰ ਮਾਰ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ ਮੂਲੋਂ ਨਾਸ ਕਰ ਅਤੇ ਉਨ੍ਹਾਂ ਉੱਤੇ ਤਰਸ ਨਾ ਖਾ ਸਗੋਂ ਪੁਰਸ਼ ਅਤੇ ਇਸਤ੍ਰੀ, ਗੋਦ ਦੇ ਬਾਲ ਅਤੇ ਦੁੱਧ ਚੁੰਘਦੇ ਵੀ ਅਤੇ ਬਲ਼ਦ ਭੇਡ ਅਤੇ ਊਠ, ਗਧੇ ਤੱਕ ਸਾਰਿਆਂ ਨੂੰ ਵੱਢ ਸੁੱਟ।
Иди сега та порази Амалика, обречи на изтребление всичко, що има, и не го пожали; но избий мъж и жена, дете и бозайниче, говедо и овца, камила и осел.
4 ਸੋ ਸ਼ਾਊਲ ਨੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਤਲਾਇਮ ਵਿੱਚ ਉਹਨਾਂ ਦੀ ਗਿਣਤੀ ਕੀਤੀ। ਉਹ ਦੋ ਲੱਖ ਸਿਪਾਹੀ ਅਤੇ ਯਹੂਦੀ ਮਨੁੱਖ ਦਸ ਹਜ਼ਾਰ ਸਨ।
Прочее, Саул повика людете та ги преброи в Телаам и бяха двеста хиляди пешаци израилтяни и десет хиляди Юдови мъже.
5 ਸ਼ਾਊਲ ਨੇ ਅਮਾਲੇਕ ਨਗਰ ਦੀ ਘਾਟੀ ਦੇ ਵਿੱਚ ਘਾਤ ਲਾ ਕੇ ਉਹਨਾਂ ਨੂੰ ਬਿਠਾਇਆ।
И Саул дойде до един амаликов град и постави засада в долината.
6 ਸ਼ਾਊਲ ਨੇ ਕੇਨੀਆਂ ਨੂੰ ਆਖਿਆ, ਤੁਸੀਂ ਇੱਥੋਂ ਜਾਓ, ਅਮਾਲੇਕੀਆਂ ਦੇ ਵਿੱਚੋਂ ਨਿੱਕਲ ਜਾਓ ਅਜਿਹਾ ਨਾ ਹੋਵੇ ਜੋ ਮੈਂ ਉਨ੍ਹਾਂ ਦੇ ਨਾਲ ਤੁਹਾਡਾ ਵੀ ਨਾਸ ਕਰ ਦੇਵਾਂ ਇਸ ਲਈ ਜੋ ਤੁਸੀਂ ਸਾਰੇ ਇਸਰਾਏਲੀਆਂ ਉੱਤੇ ਕਿਰਪਾ ਕੀਤੀ ਸੀ ਜਿਸ ਵੇਲੇ ਉਹ ਮਿਸਰ ਵਿੱਚੋਂ ਨਿੱਕਲ ਆਏ ਸਨ। ਸੋ ਕੇਨੀ ਅਮਾਲੇਕੀਆਂ ਵਿੱਚੋਂ ਨਿੱਕਲ ਗਏ।
А Саул каза на кенейците: Идете, оттеглете се, слезте отсред амаличаните, за да не ви изтребя с тях: защото вие постъпвахте с благост към всичките израилтяни, когато идеха от Египет. И така, кенейците се оттеглиха отсред амаличаните.
7 ਤਦ ਸ਼ਾਊਲ ਨੇ ਅਮਾਲੇਕੀਆਂ ਨੂੰ ਹਵੀਲਾਹ ਤੋਂ ਲੈ ਕੇ ਸ਼ੂਰ ਤੱਕ ਜੋ ਮਿਸਰ ਦੇ ਪੂਰਬ ਵਿੱਚ ਹੈ ਮਾਰਿਆ।
И Саул порази амаличаните от Евила до прохода на Сур, срещу Египет.
8 ਉਹਨਾਂ ਦੇ ਰਾਜਾ ਅਗਾਗ ਨੂੰ ਜਿਉਂਦਾ ਫੜ ਲਿਆ ਅਤੇ ਸਭਨਾਂ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਨਾਸ ਕਰ ਦਿੱਤਾ।
И хвана жив амаличкия цар Агар, а изтреби всичките люде с острото на ножа.
9 ਪਰ ਸ਼ਾਊਲ ਅਤੇ ਲੋਕਾਂ ਨੇ ਅਗਾਗ ਨੂੰ ਚੰਗੀਆਂ ਭੇਡਾਂ ਅਤੇ ਬਲ਼ਦਾਂ ਅਤੇ ਮੋਟੇ-ਮੋਟੇ ਵੱਛਿਆਂ ਅਤੇ ਮੇਢਿਆਂ ਦੇ ਬੱਚਿਆਂ ਨੂੰ ਅਤੇ ਸਭ ਕੁਝ ਜੋ ਚੰਗਾ ਸੀ ਬਚਾ ਰੱਖਿਆ ਅਤੇ ਉਨ੍ਹਾਂ ਦਾ ਨਾਸ ਕਰਨ ਵਿੱਚ ਰਾਜ਼ੀ ਨਾ ਹੋਏ ਪਰ ਸਾਰੀਆਂ ਵਸਤਾਂ ਜੋ ਮਾੜੀਆਂ ਅਤੇ ਨਿਕੰਮੀਆਂ ਸਨ ਉਨ੍ਹਾਂ ਦਾ ਸੱਤਿਆਨਾਸ ਕਰ ਦਿੱਤਾ।
Саул, обаче, и людете пощадиха Агага, и по-добрите от овците и от говедата и то угоените, и агнетата и всичко, което беше добро, и не искаха да ги обрекат на изтребление; но всичко, което беше изхабено и нямаше стойност, него изтребиха.
10 ੧੦ ਤਦ ਯਹੋਵਾਹ ਦਾ ਬਚਨ ਸਮੂਏਲ ਨੂੰ ਮਿਲਿਆ,
Тогава Господното слово дойде към Самуила и каза:
11 ੧੧ ਮੈਂ ਪਛਤਾਉਂਦਾ ਹਾਂ ਜੋ ਮੈਂ ਸ਼ਾਊਲ ਨੂੰ ਰਾਜਾ ਬਣਾਇਆ ਕਿਉਂ ਜੋ ਉਹ ਮੇਰੇ ਪਿਛੇ ਚੱਲਣ ਤੋਂ ਮੁੜ ਗਿਆ ਹੈ ਅਤੇ ਉਸ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਦੇ ਅੱਗੇ ਤਰਲੇ ਕਰਦਾ ਰਿਹਾ।
Разкаях се, гдето поставих Саул цар, понеже той се отвърна от да Ме следва, и не извърши повеленията Ми. А това нещо възмути Самуила, и той викаше към Господа цялата нощ.
12 ੧੨ ਜਦ ਸਮੂਏਲ ਸ਼ਾਊਲ ਨੂੰ ਮਿਲਣ ਲਈ ਤੜਕੇ ਉੱਠਿਆ ਤਾਂ ਸਮੂਏਲ ਨੂੰ ਖ਼ਬਰ ਹੋਈ ਜੋ ਸ਼ਾਊਲ ਕਰਮਲ ਨੂੰ ਆਇਆ ਹੋਇਆ ਹੈ ਅਤੇ ਵੇਖੋ, ਆਪਣੇ ਲਈ ਉਸ ਨੇ ਇੱਕ ਯਾਦਗਾਰ ਕਾਇਮ ਕੀਤੀ, ਅਤੇ ਲੰਘ ਕੇ ਗਿਲਗਾਲ ਵੱਲ ਚਲਾ ਗਿਆ।
И на утринта, като стана Самуил рано, за да посрещне Саула, известиха на Самуила казвайки: Саул дойде в Кармил, и, ето, като си издигна паметник, обърна се та замина и слезе в Галгал.
13 ੧੩ ਫੇਰ ਸਮੂਏਲ ਸ਼ਾਊਲ ਕੋਲ ਗਿਆ ਅਤੇ ਸ਼ਾਊਲ ਨੇ ਆਖਿਆ, ਹੇ ਯਹੋਵਾਹ ਦੇ ਮੁਬਾਰਕ, ਮੈਂ ਯਹੋਵਾਹ ਦੀ ਆਗਿਆ ਅਨੁਸਾਰ ਕੰਮ ਕੀਤਾ।
И когато Самуил дойде при Саула, Саул му каза: Благословен да си от Господа! изпълних Господната заповед.
14 ੧੪ ਸਮੂਏਲ ਨੇ ਆਖਿਆ, ਫੇਰ ਭੇਡਾਂ ਦੀ ਮੈਂ-ਮੈਂ ਅਤੇ ਬਲ਼ਦਾਂ ਦਾ ਅੜਿੰਗਣਾਂ ਕੀ ਹੈ, ਜੋ ਮੈਂ ਸੁਣਦਾ ਹਾਂ?
Но Самуил каза: Що значи тогава това блеене на овци в ушите ми?, и тоя рев на говеда, що слушам?
15 ੧੫ ਸ਼ਾਊਲ ਨੇ ਆਖਿਆ, ਉਹ ਇਨ੍ਹਾਂ ਨੂੰ ਅਮਾਲੇਕੀਆਂ ਵੱਲੋਂ ਲਿਆਏ ਹਨ ਅਤੇ ਲੋਕਾਂ ਨੇ ਚੰਗੀਆਂ-ਚੰਗੀਆਂ ਭੇਡਾਂ ਅਤੇ ਬਲ਼ਦਾਂ ਨੂੰ ਜਿਉਂਦੇ ਰੱਖਿਆ ਜੋ ਉਨ੍ਹਾਂ ਨੂੰ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਬਲੀ ਚੜ੍ਹਾਉਣ ਅਤੇ ਰਹਿੰਦੇ ਸਭਨਾਂ ਨੂੰ ਅਸੀਂ ਮੂਲੋਂ ਹੀ ਨਾਸ ਕਰ ਸੁੱਟਿਆ।
И Саул отговори: От амаличаните ги докараха; защото людете пощадиха по-добрите от овците и от говедата, за да пожертвуват на Господа твоя Бог; а другите обрекохме на изтребление.
16 ੧੬ ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਠਹਿਰ ਜਾ ਅਤੇ ਅੱਜ ਰਾਤੀਂ ਜਿਹੜਾ ਯਹੋਵਾਹ ਨੇ ਮੈਨੂੰ ਆਖਿਆ ਹੈ ਉਹ ਮੈਂ ਤੈਨੂੰ ਦੱਸਾਂਗਾ ਤਾਂ ਸ਼ਾਊਲ ਬੋਲਿਆ ਦੱਸੋ ਜੀ।
Тогава Самуил каза на Саула: Почакай, и ще ти известя какво ми говори Господ нощес. А той му рече: Казвай.
17 ੧੭ ਸਮੂਏਲ ਨੇ ਆਖਿਆ, ਜਿਸ ਵੇਲੇ ਤੂੰ ਆਪਣੀ ਨਜ਼ਰ ਵਿੱਚ ਤੁੱਛ ਸੀ ਤਾਂ ਭਲਾ, ਇਸਰਾਏਲ ਦੇ ਗੋਤਾਂ ਦਾ ਤੂੰ ਪ੍ਰਧਾਨ ਨਹੀਂ ਠਹਿਰਾਇਆ ਗਿਆ? ਯਹੋਵਾਹ ਨੇ ਇਸਰਾਏਲ ਦਾ ਰਾਜਾ ਬਣਨ ਲਈ ਤੈਨੂੰ ਅਭਿਸ਼ੇਕ ਕੀਤਾ।
И рече Самуил: Когато ти беше малък пред собствените си очи, не стана ли глава на Израилевите племена? Господ те помаза цар над Израиля,
18 ੧੮ ਯਹੋਵਾਹ ਨੇ ਤੈਨੂੰ ਖ਼ਾਸ ਮਕਸਦ ਲਈ ਭੇਜਿਆ ਅਤੇ ਆਖਿਆ, ਜਾ ਅਤੇ ਉਨ੍ਹਾਂ ਪਾਪੀ ਅਮਾਲੇਕੀਆਂ ਦਾ ਨਾਸ ਕਰ ਜਦ ਤੱਕ ਉਹ ਨਸ਼ਟ ਨਾ ਹੋ ਜਾਣ ਉਨ੍ਹਾਂ ਨਾਲ ਲੜਾਈ ਕਰ।
и Господ те изпрати на път и рече: Иди та изтреби грешните амаличаните и воювай против тях догде се довършат.
19 ੧੯ ਫੇਰ ਤੂੰ ਯਹੋਵਾਹ ਦੀ ਗੱਲ ਕਿਉਂ ਨਾ ਮੰਨੀ ਅਤੇ ਲੁੱਟ ਦੇ ਮਾਲ ਉੱਤੇ ਤੇਰਾ ਮਨ ਕਿਉਂ ਆ ਡਿੱਗਾ ਅਤੇ ਯਹੋਵਾਹ ਦੇ ਸਨਮੁਖ ਕਿਉਂ ਬੁਰਾਈ ਕੀਤੀ?
Защо, прочее, не послуша ти Господния глас, но се нахвърли на користите, та стори това зло пред Господа?
20 ੨੦ ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਤਾਂ ਯਹੋਵਾਹ ਦੀ ਆਗਿਆ ਮੰਨੀ ਹੈ ਅਤੇ ਜਿਸ ਦੇ ਵਿੱਚ ਯਹੋਵਾਹ ਨੇ ਮੈਨੂੰ ਭੇਜਿਆ ਉਸ ਰਾਹ ਤੁਰਿਆ ਹਾਂ ਅਤੇ ਅਮਾਲੇਕ ਦੇ ਰਾਜਾ ਅਗਾਗ ਨੂੰ ਲੈ ਆਇਆ ਹਾਂ ਅਤੇ ਅਮਾਲੇਕੀਆਂ ਨੂੰ ਮੂਲੋਂ ਨਾਸ ਕੀਤਾ ਹੈ।
А Саул каза на Самуила: Да! послушах Господния глас, и отидох в пътя, който Господ ме изпрати, и доведох амаличкия цар Агаг, а амаличаните обрекох на изтребление.
21 ੨੧ ਪਰ ਲੋਕ ਲੁੱਟ ਦੇ ਵਿੱਚੋਂ ਭੇਡਾਂ ਅਤੇ ਬਲ਼ਦ ਅਰਥਾਤ ਚੰਗੀਆਂ-ਚੰਗੀਆਂ ਵਸਤਾਂ ਜਿਨ੍ਹਾਂ ਨੂੰ ਨਾਸ ਕਰਨਾ ਚਾਹੀਦਾ ਸੀ, ਇਸ ਲਈ ਗਿਲਗਾਲ ਵਿੱਚ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ ਲਈ ਲੈ ਆਏ ਹਨ।
Но людете взеха от користите овци и говеда, по-добрите от обречените неща, за да пожертвуват на Господа твоя Бог в Галгал.
22 ੨੨ ਸਮੂਏਲ ਬੋਲਿਆ, ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ? ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਮੇਂਢਿਆਂ ਦੀ ਚਰਬੀ ਨਾਲੋਂ ਚੰਗਾ ਹੈ।
И рече Самуил: Всеизгарянията и жертвите угодни ли са тъй Господу, както слушането на Господния глас? Ето, послушанието е по-приемливо от жертвата, и покорността - от тлъстината на овни.
23 ੨੩ ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ। ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ।
Защото непокорността е като греха на чародейството, и упорството като нечестието и идолопоклонството. Понеже ти отхвърли словото на Господа, то и Той отхвърли тебе да не си цар.
24 ੨੪ ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਪਾਪ ਕੀਤਾ ਕਿਉਂ ਜੋ ਯਹੋਵਾਹ ਦੀ ਆਗਿਆ ਨੂੰ ਅਤੇ ਤੇਰੀਆਂ ਗੱਲਾਂ ਨੂੰ ਮੋੜ ਦਿੱਤਾ ਮੈਂ ਲੋਕਾਂ ਤੋਂ ਜੋ ਡਰਿਆ ਅਤੇ ਉਹਨਾਂ ਦੀ ਗੱਲ ਸੁਣੀ
Тогава Саул каза на Самуила: Съгреших; защото престъпих Господното повеление и твоите думи, понеже се убоях от людете и послушах техния глас.
25 ੨੫ ਸੋ ਹੁਣ ਦਯਾ ਕਰ ਕੇ ਮੇਰਾ ਪਾਪ ਮਾਫ਼ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਦੇ ਅੱਗੇ ਮੱਥਾ ਟੇਕਾਂ
Сега, прочее, прости, моля, съгрешението ми, и върни се с мене, за да се поклоня Господу.
26 ੨੬ ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈ ਤੇਰੇ ਨਾਲ ਨਹੀਂ ਜਾਂਵਾਂਗਾ ਕਿਉਂ ਜੋ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਅਤੇ ਯਹੋਵਾਹ ਨੇ ਇਸਰਾਏਲ ਉੱਤੇ ਰਾਜਾ ਰਹਿਣ ਤੋਂ ਤੈਨੂੰ ਰੱਦਿਆ ਹੈ।
А Самуил каза на Саула: Няма да се върна с тебе, защото ти отхвърли Господното слово, и Господ отхвърли тебе, да не бъдеш цар над Израиля.
27 ੨੭ ਜਦ ਸਮੂਏਲ ਵਿਦਾ ਹੋਣ ਨੂੰ ਮੁੜਿਆ ਤਾਂ ਉਹ ਨੇ ਉਸ ਦੀ ਚਾਦਰ ਦਾ ਪੱਲਾ ਫੜ ਲਿਆ ਅਤੇ ਉਹ ਫਟ ਗਿਆ।
И като се обърна Самуил да си отиде, той хвана полата на мантията му, и тя се раздра.
28 ੨੮ ਤਦ ਸਮੂਏਲ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਰਾਜ ਜੋ ਤੂੰ ਇਸਰਾਏਲ ਉੱਤੇ ਕਰਦਾ ਸੀ ਅੱਜ ਤੇਰੇ ਨਾਲੋਂ ਵੱਖ ਕਰ ਦਿੱਤਾ ਹੈ ਅਤੇ ਤੇਰੇ ਇੱਕ ਗੁਆਂਢੀ ਨੂੰ ਦੇ ਦਿੱਤਾ ਜੋ ਤੇਰੇ ਨਾਲੋਂ ਚੰਗਾ ਹੈ।
И рече му Самуил: Господ откъсна днес Израилевото царство от тебе и го даде на един твой ближен, който е по-добър от тебе.
29 ੨੯ ਇਸਰਾਏਲ ਦਾ ਸ਼ਕਤੀਮਾਨ ਝੂਠ ਨਹੀਂ ਬੋਲਦਾ ਅਤੇ ਪਛਤਾਉਂਦਾ ਨਹੀਂ ਕਿਉਂ ਜੋ ਉਹ ਮਨੁੱਖ ਨਹੀਂ ਜੋ ਪਛਤਾਵੇ।
Па и Силният Израилев няма да излъже, нито да се разкае; защото Той не е човек та да се разкайва.
30 ੩੦ ਤਦ ਉਹ ਨੇ ਆਖਿਆ, ਮੈਂ ਪਾਪ ਕੀਤਾ ਪਰ ਮੇਰੇ ਲੋਕਾਂ ਦੇ ਬਜ਼ੁਰਗਾਂ ਅਤੇ ਇਸਰਾਏਲ ਦੇ ਅੱਗੇ ਮੇਰਾ ਆਦਰ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਤੇਰੇ ਪਰਮੇਸ਼ੁਰ ਅੱਗੇ ਮੱਥਾ ਟੇਕਾਂ।
А той каза: Съгреших; но сега стори ми чест, моля пред старейшините на людете ми и пред Израиля, и върни се с мене, за да се поклоня на Господа твоя Бог.
31 ੩੧ ਤਦ ਸਮੂਏਲ ਸ਼ਾਊਲ ਦੇ ਮਗਰ ਮੁੜਿਆ ਅਤੇ ਸ਼ਾਊਲ ਨੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ।
И тъй, Самуил се върна и отиде след Саула; и Саул се поклони на Господа.
32 ੩੨ ਤਦ ਸਮੂਏਲ ਨੇ ਆਖਿਆ, ਅਮਾਲੇਕੀਆਂ ਦੇ ਰਾਜਾ ਅਗਾਗ ਨੂੰ ਮੇਰੇ ਕੋਲ ਲੈ ਆਓ ਅਤੇ ਅਗਾਗ ਨਿਸਚਿੰਤ ਹੋ ਕੇ ਉਹ ਦੇ ਕੋਲ ਆਇਆ, ਅਗਾਗ ਨੇ ਆਖਿਆ, ਜ਼ਰੂਰ ਮੌਤ ਦੀ ਕੁੜੱਤਣ ਲੰਘ ਗਈ ਹੋਵੇਗੀ।
Тогава рече Самуил: Доведете ми тук амаличкия цар Агаг. И Агаг дойде при него весело, защото си казваше: Непременно горчивината на смъртта ще е преминала.
33 ੩੩ ਪਰ ਸਮੂਏਲ ਨੇ ਆਖਿਆ, ਜਿਸ ਤਰ੍ਹਾਂ ਤੇਰੀ ਤਲਵਾਰ ਨੇ ਤੀਵੀਆਂ ਨੂੰ ਔਂਤਰੀਆਂ ਕੀਤਾ ਉਸੇ ਤਰ੍ਹਾਂ ਹੀ ਤੇਰੀ ਮਾਂ ਤੀਵੀਆਂ ਵਿੱਚੋਂ ਔਂਤਰੀ ਹੋਵੇਗੀ ਅਤੇ ਸਮੂਏਲ ਨੇ ਗਿਲਗਾਲ ਵਿੱਚ ਯਹੋਵਾਹ ਦੇ ਅੱਗੇ ਅਗਾਗ ਨੂੰ ਟੋਟੇ-ਟੋਟੇ ਕੀਤਾ।
А Самуил рече: Както мечът ти е обезчадил жени, така и твоята майка ще се обезчади между жените. И Самуил съсече Агага пред Господа в Галгал.
34 ੩੪ ਸਮੂਏਲ ਰਾਮਾਹ ਨੂੰ ਗਿਆ ਅਤੇ ਸ਼ਾਊਲ ਆਪਣੇ ਘਰ ਨੂੰ ਗਿਬਆਹ ਵੱਲ ਚੜ੍ਹ ਗਿਆ,
Тогава Самуил си отиде в Рама, а Саул отиде у дома си в Гавая Саулова.
35 ੩੫ ਅਤੇ ਸਮੂਏਲ ਆਪਣੀ ਮੌਤ ਤੱਕ ਸ਼ਾਊਲ ਨੂੰ ਨਾ ਵੇਖਣ ਗਿਆ ਤਾਂ ਵੀ ਸਮੂਏਲ ਸ਼ਾਊਲ ਤੋਂ ਉਦਾਸ ਹੁੰਦਾ ਰਿਹਾ ਅਤੇ ਯਹੋਵਾਹ ਨੇ ਵੀ ਸ਼ਾਊਲ ਨੂੰ ਇਸਰਾਏਲ ਦਾ ਰਾਜਾ ਬਣਾਉਣ ਵਿੱਚ ਅਫ਼ਸੋਸ ਕੀਤਾ।
И Самуил не видя вече Саула до деня на смъртта си; обаче Самуил плачеше за Саула. И Господ се разкая, за гдето беше поставил Саула цар над Израиля.

< 1 ਸਮੂਏਲ 15 >