< 1 ਸਮੂਏਲ 15 >
1 ੧ ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈਨੂੰ ਯਹੋਵਾਹ ਨੇ ਭੇਜਿਆ ਹੈ ਜੋ ਮੈਂ ਤੈਨੂੰ ਅਭਿਸ਼ੇਕ ਕਰਾਂ, ਇਸ ਕਰਕੇ ਜੋ ਤੂੰ ਉਹ ਦੀ ਪਰਜਾ ਇਸਰਾਏਲ ਦਾ ਰਾਜਾ ਬਣੇਂ ਸੋ ਹੁਣ ਯਹੋਵਾਹ ਦਾ ਬਚਨ ਸੁਣ।
И рече Самуил к Саулу: посла мя Господь помазати тя на царство в людех Его во Израили: и ныне послушай гласа словес Господних:
2 ੨ ਸੈਨਾਵਾਂ ਦਾ ਯਹੋਵਾਹ ਇਉਂ ਆਖਦਾ ਹੈ, ਮੈਨੂੰ ਯਾਦ ਹੈ ਜੋ ਕੁਝ ਅਮਾਲੇਕ ਨੇ ਇਸਰਾਏਲ ਨਾਲ ਕੀਤਾ ਜਿਸ ਵੇਲੇ ਉਹ ਮਿਸਰੋਂ ਨਿੱਕਲ ਆਏ ਤਾਂ ਉਹ ਕਿਵੇਂ ਉਹਨਾਂ ਦੇ ਰਾਹ ਵਿੱਚ ਵਿਰੋਧੀ ਬਣ ਕੇ ਆਇਆ।
сия рече Господь Саваоф: ныне отмщу, яже сотвори Амалик Израилю, егда срете его на пути, восходящу ему от Египта:
3 ੩ ਸੋ ਹੁਣ ਤੂੰ ਜਾ ਅਤੇ ਅਮਾਲੇਕ ਨੂੰ ਮਾਰ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ ਮੂਲੋਂ ਨਾਸ ਕਰ ਅਤੇ ਉਨ੍ਹਾਂ ਉੱਤੇ ਤਰਸ ਨਾ ਖਾ ਸਗੋਂ ਪੁਰਸ਼ ਅਤੇ ਇਸਤ੍ਰੀ, ਗੋਦ ਦੇ ਬਾਲ ਅਤੇ ਦੁੱਧ ਚੁੰਘਦੇ ਵੀ ਅਤੇ ਬਲ਼ਦ ਭੇਡ ਅਤੇ ਊਠ, ਗਧੇ ਤੱਕ ਸਾਰਿਆਂ ਨੂੰ ਵੱਢ ਸੁੱਟ।
и ныне ты иди, и поразиши Амалика и Иерима, и вся яже суть его, и не снабдиши от них (ничтоже), и искорениши его: и прокленеши его и вся сущая его, и не пощадиши его: и да убиеши от мужеска полу и до женска и от юнош и до ссущих млеко, и от говяд до овец и от велблюд до ослят.
4 ੪ ਸੋ ਸ਼ਾਊਲ ਨੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਤਲਾਇਮ ਵਿੱਚ ਉਹਨਾਂ ਦੀ ਗਿਣਤੀ ਕੀਤੀ। ਉਹ ਦੋ ਲੱਖ ਸਿਪਾਹੀ ਅਤੇ ਯਹੂਦੀ ਮਨੁੱਖ ਦਸ ਹਜ਼ਾਰ ਸਨ।
И собра люди Саул и сочте я в Галгалех двесте тысящ пеших и десять тысящ от Иуды в полцех:
5 ੫ ਸ਼ਾਊਲ ਨੇ ਅਮਾਲੇਕ ਨਗਰ ਦੀ ਘਾਟੀ ਦੇ ਵਿੱਚ ਘਾਤ ਲਾ ਕੇ ਉਹਨਾਂ ਨੂੰ ਬਿਠਾਇਆ।
и прииде Саул до градов Амаликовых и засяде в потоце.
6 ੬ ਸ਼ਾਊਲ ਨੇ ਕੇਨੀਆਂ ਨੂੰ ਆਖਿਆ, ਤੁਸੀਂ ਇੱਥੋਂ ਜਾਓ, ਅਮਾਲੇਕੀਆਂ ਦੇ ਵਿੱਚੋਂ ਨਿੱਕਲ ਜਾਓ ਅਜਿਹਾ ਨਾ ਹੋਵੇ ਜੋ ਮੈਂ ਉਨ੍ਹਾਂ ਦੇ ਨਾਲ ਤੁਹਾਡਾ ਵੀ ਨਾਸ ਕਰ ਦੇਵਾਂ ਇਸ ਲਈ ਜੋ ਤੁਸੀਂ ਸਾਰੇ ਇਸਰਾਏਲੀਆਂ ਉੱਤੇ ਕਿਰਪਾ ਕੀਤੀ ਸੀ ਜਿਸ ਵੇਲੇ ਉਹ ਮਿਸਰ ਵਿੱਚੋਂ ਨਿੱਕਲ ਆਏ ਸਨ। ਸੋ ਕੇਨੀ ਅਮਾਲੇਕੀਆਂ ਵਿੱਚੋਂ ਨਿੱਕਲ ਗਏ।
И рече Саул ко Кинеови: иди и уклонися от среды Амалика, да не погублю тя с ним, ты бо сотворил еси милость с сынми Израилевыми, егда исхождаху из Египта. И уклонися Киней от среды Амалика.
7 ੭ ਤਦ ਸ਼ਾਊਲ ਨੇ ਅਮਾਲੇਕੀਆਂ ਨੂੰ ਹਵੀਲਾਹ ਤੋਂ ਲੈ ਕੇ ਸ਼ੂਰ ਤੱਕ ਜੋ ਮਿਸਰ ਦੇ ਪੂਰਬ ਵਿੱਚ ਹੈ ਮਾਰਿਆ।
И порази Саул Амалика от Евилы даже до Сура, иже пред лицем Египта:
8 ੮ ਉਹਨਾਂ ਦੇ ਰਾਜਾ ਅਗਾਗ ਨੂੰ ਜਿਉਂਦਾ ਫੜ ਲਿਆ ਅਤੇ ਸਭਨਾਂ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਨਾਸ ਕਰ ਦਿੱਤਾ।
и ят Агага царя Амаликова жива, и вся люди изби, и Иерима уби мечем.
9 ੯ ਪਰ ਸ਼ਾਊਲ ਅਤੇ ਲੋਕਾਂ ਨੇ ਅਗਾਗ ਨੂੰ ਚੰਗੀਆਂ ਭੇਡਾਂ ਅਤੇ ਬਲ਼ਦਾਂ ਅਤੇ ਮੋਟੇ-ਮੋਟੇ ਵੱਛਿਆਂ ਅਤੇ ਮੇਢਿਆਂ ਦੇ ਬੱਚਿਆਂ ਨੂੰ ਅਤੇ ਸਭ ਕੁਝ ਜੋ ਚੰਗਾ ਸੀ ਬਚਾ ਰੱਖਿਆ ਅਤੇ ਉਨ੍ਹਾਂ ਦਾ ਨਾਸ ਕਰਨ ਵਿੱਚ ਰਾਜ਼ੀ ਨਾ ਹੋਏ ਪਰ ਸਾਰੀਆਂ ਵਸਤਾਂ ਜੋ ਮਾੜੀਆਂ ਅਤੇ ਨਿਕੰਮੀਆਂ ਸਨ ਉਨ੍ਹਾਂ ਦਾ ਸੱਤਿਆਨਾਸ ਕਰ ਦਿੱਤਾ।
И сохрани Саул и вси людие Агага царя жива и благая от стад и буйволов, и снедей (и одежд), и виноградов и от всех благих: и не хотяху искоренити я, точию хуждшее и уничиженое истребиша.
10 ੧੦ ਤਦ ਯਹੋਵਾਹ ਦਾ ਬਚਨ ਸਮੂਏਲ ਨੂੰ ਮਿਲਿਆ,
И бысть глаголгол Господень к Самуилу, глаголя:
11 ੧੧ ਮੈਂ ਪਛਤਾਉਂਦਾ ਹਾਂ ਜੋ ਮੈਂ ਸ਼ਾਊਲ ਨੂੰ ਰਾਜਾ ਬਣਾਇਆ ਕਿਉਂ ਜੋ ਉਹ ਮੇਰੇ ਪਿਛੇ ਚੱਲਣ ਤੋਂ ਮੁੜ ਗਿਆ ਹੈ ਅਤੇ ਉਸ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਦੇ ਅੱਗੇ ਤਰਲੇ ਕਰਦਾ ਰਿਹਾ।
раскаяхся, яко помазах Саула на царство, понеже отвратися от Мене и словес Моих не соблюде. И опечалися Самуил и вопияше ко Господу всю нощь.
12 ੧੨ ਜਦ ਸਮੂਏਲ ਸ਼ਾਊਲ ਨੂੰ ਮਿਲਣ ਲਈ ਤੜਕੇ ਉੱਠਿਆ ਤਾਂ ਸਮੂਏਲ ਨੂੰ ਖ਼ਬਰ ਹੋਈ ਜੋ ਸ਼ਾਊਲ ਕਰਮਲ ਨੂੰ ਆਇਆ ਹੋਇਆ ਹੈ ਅਤੇ ਵੇਖੋ, ਆਪਣੇ ਲਈ ਉਸ ਨੇ ਇੱਕ ਯਾਦਗਾਰ ਕਾਇਮ ਕੀਤੀ, ਅਤੇ ਲੰਘ ਕੇ ਗਿਲਗਾਲ ਵੱਲ ਚਲਾ ਗਿਆ।
И воста рано Самуил, и идяше на сретение Израилтяном рано. И возвестиша Самуилу, глаголюще: идет Саул в Кармил, и се, воздвиже руку себе, и возврати колесницу, и сниде в Галгалы. И прииде Самуил к Саулу, и се, той возношаше всесожжение Господу, первая от корыстей, ихже взя от Амаликов.
13 ੧੩ ਫੇਰ ਸਮੂਏਲ ਸ਼ਾਊਲ ਕੋਲ ਗਿਆ ਅਤੇ ਸ਼ਾਊਲ ਨੇ ਆਖਿਆ, ਹੇ ਯਹੋਵਾਹ ਦੇ ਮੁਬਾਰਕ, ਮੈਂ ਯਹੋਵਾਹ ਦੀ ਆਗਿਆ ਅਨੁਸਾਰ ਕੰਮ ਕੀਤਾ।
И прииде Самуил к Саулу, и рече ему Саул: благословен ты Господу, сотворих бо вся, елика (ми) глагола Господь.
14 ੧੪ ਸਮੂਏਲ ਨੇ ਆਖਿਆ, ਫੇਰ ਭੇਡਾਂ ਦੀ ਮੈਂ-ਮੈਂ ਅਤੇ ਬਲ਼ਦਾਂ ਦਾ ਅੜਿੰਗਣਾਂ ਕੀ ਹੈ, ਜੋ ਮੈਂ ਸੁਣਦਾ ਹਾਂ?
И рече Самуил: и кий глас стад сих во ушию моею, и глас говяд, егоже аз слышу?
15 ੧੫ ਸ਼ਾਊਲ ਨੇ ਆਖਿਆ, ਉਹ ਇਨ੍ਹਾਂ ਨੂੰ ਅਮਾਲੇਕੀਆਂ ਵੱਲੋਂ ਲਿਆਏ ਹਨ ਅਤੇ ਲੋਕਾਂ ਨੇ ਚੰਗੀਆਂ-ਚੰਗੀਆਂ ਭੇਡਾਂ ਅਤੇ ਬਲ਼ਦਾਂ ਨੂੰ ਜਿਉਂਦੇ ਰੱਖਿਆ ਜੋ ਉਨ੍ਹਾਂ ਨੂੰ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਬਲੀ ਚੜ੍ਹਾਉਣ ਅਤੇ ਰਹਿੰਦੇ ਸਭਨਾਂ ਨੂੰ ਅਸੀਂ ਮੂਲੋਂ ਹੀ ਨਾਸ ਕਰ ਸੁੱਟਿਆ।
И рече Саул: от Амалика пригнах я, ихже сохраниша людие лучшая от стад и от волов, еже пожрети я Господу Богу твоему, прочая же избих.
16 ੧੬ ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਠਹਿਰ ਜਾ ਅਤੇ ਅੱਜ ਰਾਤੀਂ ਜਿਹੜਾ ਯਹੋਵਾਹ ਨੇ ਮੈਨੂੰ ਆਖਿਆ ਹੈ ਉਹ ਮੈਂ ਤੈਨੂੰ ਦੱਸਾਂਗਾ ਤਾਂ ਸ਼ਾਊਲ ਬੋਲਿਆ ਦੱਸੋ ਜੀ।
И рече Самуил к Саулу: потерпи, и возвещу ти, яже глагола Господь ко мне нощию.
17 ੧੭ ਸਮੂਏਲ ਨੇ ਆਖਿਆ, ਜਿਸ ਵੇਲੇ ਤੂੰ ਆਪਣੀ ਨਜ਼ਰ ਵਿੱਚ ਤੁੱਛ ਸੀ ਤਾਂ ਭਲਾ, ਇਸਰਾਏਲ ਦੇ ਗੋਤਾਂ ਦਾ ਤੂੰ ਪ੍ਰਧਾਨ ਨਹੀਂ ਠਹਿਰਾਇਆ ਗਿਆ? ਯਹੋਵਾਹ ਨੇ ਇਸਰਾਏਲ ਦਾ ਰਾਜਾ ਬਣਨ ਲਈ ਤੈਨੂੰ ਅਭਿਸ਼ੇਕ ਕੀਤਾ।
И рече ему (Саул): глаголи. И рече Самуил к Саулу: еда не мал был еси ты пред Ним, и не властелина ли тя постави хоругви колена Израилева? И помаза тя Господь на царство Израилево:
18 ੧੮ ਯਹੋਵਾਹ ਨੇ ਤੈਨੂੰ ਖ਼ਾਸ ਮਕਸਦ ਲਈ ਭੇਜਿਆ ਅਤੇ ਆਖਿਆ, ਜਾ ਅਤੇ ਉਨ੍ਹਾਂ ਪਾਪੀ ਅਮਾਲੇਕੀਆਂ ਦਾ ਨਾਸ ਕਰ ਜਦ ਤੱਕ ਉਹ ਨਸ਼ਟ ਨਾ ਹੋ ਜਾਣ ਉਨ੍ਹਾਂ ਨਾਲ ਲੜਾਈ ਕਰ।
и посла тя Господь путем и рече тебе: иди и искорени Амалика, и погуби согрешших предо Мною, и воюй их, дондеже скончаеши их:
19 ੧੯ ਫੇਰ ਤੂੰ ਯਹੋਵਾਹ ਦੀ ਗੱਲ ਕਿਉਂ ਨਾ ਮੰਨੀ ਅਤੇ ਲੁੱਟ ਦੇ ਮਾਲ ਉੱਤੇ ਤੇਰਾ ਮਨ ਕਿਉਂ ਆ ਡਿੱਗਾ ਅਤੇ ਯਹੋਵਾਹ ਦੇ ਸਨਮੁਖ ਕਿਉਂ ਬੁਰਾਈ ਕੀਤੀ?
и почто не послушал еси гласа Господня по всему, елико глагола тебе, но устремился еси на корысти и сотворил еси лукавое пред Господем?
20 ੨੦ ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਤਾਂ ਯਹੋਵਾਹ ਦੀ ਆਗਿਆ ਮੰਨੀ ਹੈ ਅਤੇ ਜਿਸ ਦੇ ਵਿੱਚ ਯਹੋਵਾਹ ਨੇ ਮੈਨੂੰ ਭੇਜਿਆ ਉਸ ਰਾਹ ਤੁਰਿਆ ਹਾਂ ਅਤੇ ਅਮਾਲੇਕ ਦੇ ਰਾਜਾ ਅਗਾਗ ਨੂੰ ਲੈ ਆਇਆ ਹਾਂ ਅਤੇ ਅਮਾਲੇਕੀਆਂ ਨੂੰ ਮੂਲੋਂ ਨਾਸ ਕੀਤਾ ਹੈ।
И рече Саул к Самуилу: послушах гласа людий и идох путем, имже посла мя Господь, и приведох Агага царя Амаликова, и Амалики искорених:
21 ੨੧ ਪਰ ਲੋਕ ਲੁੱਟ ਦੇ ਵਿੱਚੋਂ ਭੇਡਾਂ ਅਤੇ ਬਲ਼ਦ ਅਰਥਾਤ ਚੰਗੀਆਂ-ਚੰਗੀਆਂ ਵਸਤਾਂ ਜਿਨ੍ਹਾਂ ਨੂੰ ਨਾਸ ਕਰਨਾ ਚਾਹੀਦਾ ਸੀ, ਇਸ ਲਈ ਗਿਲਗਾਲ ਵਿੱਚ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ ਲਈ ਲੈ ਆਏ ਹਨ।
и взяша людие корысти от стад и буйволы, первая от истребляемых на пожрение Господу Богу нашему в Галгалех.
22 ੨੨ ਸਮੂਏਲ ਬੋਲਿਆ, ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ? ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਮੇਂਢਿਆਂ ਦੀ ਚਰਬੀ ਨਾਲੋਂ ਚੰਗਾ ਹੈ।
И рече Самуил: еда угодны Господу всесожжения и жертвы, якоже послушати гласа Господня? Се, послушание паче жертвы благи, и покорение паче тука овня:
23 ੨੩ ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ। ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ।
якоже грех есть чарование, тако (грех есть) противление, и якоже грех есть идолопоклонение, тако непокорение: понеже уничижил еси глаголгол Господень, и уничижит тя Господь не быти тебе царем во Израили.
24 ੨੪ ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਪਾਪ ਕੀਤਾ ਕਿਉਂ ਜੋ ਯਹੋਵਾਹ ਦੀ ਆਗਿਆ ਨੂੰ ਅਤੇ ਤੇਰੀਆਂ ਗੱਲਾਂ ਨੂੰ ਮੋੜ ਦਿੱਤਾ ਮੈਂ ਲੋਕਾਂ ਤੋਂ ਜੋ ਡਰਿਆ ਅਤੇ ਉਹਨਾਂ ਦੀ ਗੱਲ ਸੁਣੀ
И рече Саул к Самуилу: согреших, яко преступих слово Господне и глагол твой, убояхся бо людий и послушах гласа их:
25 ੨੫ ਸੋ ਹੁਣ ਦਯਾ ਕਰ ਕੇ ਮੇਰਾ ਪਾਪ ਮਾਫ਼ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਦੇ ਅੱਗੇ ਮੱਥਾ ਟੇਕਾਂ
и ныне возми грех мой и возвратися со мною, да поклонюся Господу Богу твоему.
26 ੨੬ ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈ ਤੇਰੇ ਨਾਲ ਨਹੀਂ ਜਾਂਵਾਂਗਾ ਕਿਉਂ ਜੋ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਅਤੇ ਯਹੋਵਾਹ ਨੇ ਇਸਰਾਏਲ ਉੱਤੇ ਰਾਜਾ ਰਹਿਣ ਤੋਂ ਤੈਨੂੰ ਰੱਦਿਆ ਹੈ।
И рече Самуил к Саулу: не возвращуся с тобою, яко уничижил еси глаголгол Господень, и уничижит тя Господь не быти тебе царем во Израили.
27 ੨੭ ਜਦ ਸਮੂਏਲ ਵਿਦਾ ਹੋਣ ਨੂੰ ਮੁੜਿਆ ਤਾਂ ਉਹ ਨੇ ਉਸ ਦੀ ਚਾਦਰ ਦਾ ਪੱਲਾ ਫੜ ਲਿਆ ਅਤੇ ਉਹ ਫਟ ਗਿਆ।
И отврати Самуил лице свое еже отити: и ят Саул за воскрилие ризы его и раздра е.
28 ੨੮ ਤਦ ਸਮੂਏਲ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਰਾਜ ਜੋ ਤੂੰ ਇਸਰਾਏਲ ਉੱਤੇ ਕਰਦਾ ਸੀ ਅੱਜ ਤੇਰੇ ਨਾਲੋਂ ਵੱਖ ਕਰ ਦਿੱਤਾ ਹੈ ਅਤੇ ਤੇਰੇ ਇੱਕ ਗੁਆਂਢੀ ਨੂੰ ਦੇ ਦਿੱਤਾ ਜੋ ਤੇਰੇ ਨਾਲੋਂ ਚੰਗਾ ਹੈ।
И рече ему Самуил: раздра Господь царство Израилево от руку твоею днесь, и даст е ближнему твоему, лучшему паче тебе,
29 ੨੯ ਇਸਰਾਏਲ ਦਾ ਸ਼ਕਤੀਮਾਨ ਝੂਠ ਨਹੀਂ ਬੋਲਦਾ ਅਤੇ ਪਛਤਾਉਂਦਾ ਨਹੀਂ ਕਿਉਂ ਜੋ ਉਹ ਮਨੁੱਖ ਨਹੀਂ ਜੋ ਪਛਤਾਵੇ।
и разделится Израиль на двое: и не обратится, ниже раскается Святый Израилев, занеже не яко человек есть, еже раскаятися Ему, запретит, и не пребудет.
30 ੩੦ ਤਦ ਉਹ ਨੇ ਆਖਿਆ, ਮੈਂ ਪਾਪ ਕੀਤਾ ਪਰ ਮੇਰੇ ਲੋਕਾਂ ਦੇ ਬਜ਼ੁਰਗਾਂ ਅਤੇ ਇਸਰਾਏਲ ਦੇ ਅੱਗੇ ਮੇਰਾ ਆਦਰ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਤੇਰੇ ਪਰਮੇਸ਼ੁਰ ਅੱਗੇ ਮੱਥਾ ਟੇਕਾਂ।
И рече Саул: согреших, но прослави мя ныне пред старейшины Израилевы и пред людьми моими, и возвратися со мною, и поклонюся Господу Богу твоему.
31 ੩੧ ਤਦ ਸਮੂਏਲ ਸ਼ਾਊਲ ਦੇ ਮਗਰ ਮੁੜਿਆ ਅਤੇ ਸ਼ਾਊਲ ਨੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ।
И возвратися Самуил вслед Саула, и поклонися Саул Господу.
32 ੩੨ ਤਦ ਸਮੂਏਲ ਨੇ ਆਖਿਆ, ਅਮਾਲੇਕੀਆਂ ਦੇ ਰਾਜਾ ਅਗਾਗ ਨੂੰ ਮੇਰੇ ਕੋਲ ਲੈ ਆਓ ਅਤੇ ਅਗਾਗ ਨਿਸਚਿੰਤ ਹੋ ਕੇ ਉਹ ਦੇ ਕੋਲ ਆਇਆ, ਅਗਾਗ ਨੇ ਆਖਿਆ, ਜ਼ਰੂਰ ਮੌਤ ਦੀ ਕੁੜੱਤਣ ਲੰਘ ਗਈ ਹੋਵੇਗੀ।
И рече Самуил: приведите ми Агага царя Амаликова. И прииде к нему Агаг трепеща, и рече Агаг: тако ли горька смерть?
33 ੩੩ ਪਰ ਸਮੂਏਲ ਨੇ ਆਖਿਆ, ਜਿਸ ਤਰ੍ਹਾਂ ਤੇਰੀ ਤਲਵਾਰ ਨੇ ਤੀਵੀਆਂ ਨੂੰ ਔਂਤਰੀਆਂ ਕੀਤਾ ਉਸੇ ਤਰ੍ਹਾਂ ਹੀ ਤੇਰੀ ਮਾਂ ਤੀਵੀਆਂ ਵਿੱਚੋਂ ਔਂਤਰੀ ਹੋਵੇਗੀ ਅਤੇ ਸਮੂਏਲ ਨੇ ਗਿਲਗਾਲ ਵਿੱਚ ਯਹੋਵਾਹ ਦੇ ਅੱਗੇ ਅਗਾਗ ਨੂੰ ਟੋਟੇ-ਟੋਟੇ ਕੀਤਾ।
И рече Самуил ко агагу: якоже обезчадствова жен оружие твое, тако обезчадится в женах мати твоя. И закла Самуил Агага пред Господем в Галгалех.
34 ੩੪ ਸਮੂਏਲ ਰਾਮਾਹ ਨੂੰ ਗਿਆ ਅਤੇ ਸ਼ਾਊਲ ਆਪਣੇ ਘਰ ਨੂੰ ਗਿਬਆਹ ਵੱਲ ਚੜ੍ਹ ਗਿਆ,
И отиде Самуил во Армафем: и Саул отиде в дом свой в Гаваю.
35 ੩੫ ਅਤੇ ਸਮੂਏਲ ਆਪਣੀ ਮੌਤ ਤੱਕ ਸ਼ਾਊਲ ਨੂੰ ਨਾ ਵੇਖਣ ਗਿਆ ਤਾਂ ਵੀ ਸਮੂਏਲ ਸ਼ਾਊਲ ਤੋਂ ਉਦਾਸ ਹੁੰਦਾ ਰਿਹਾ ਅਤੇ ਯਹੋਵਾਹ ਨੇ ਵੀ ਸ਼ਾਊਲ ਨੂੰ ਇਸਰਾਏਲ ਦਾ ਰਾਜਾ ਬਣਾਉਣ ਵਿੱਚ ਅਫ਼ਸੋਸ ਕੀਤਾ।
И не приложи Самуил ктому видети Саула даже до дне смерти своея, понеже плакаше Самуил о Сауле, занеже раскаяся Господь, яко постави Саула царя во Израили.