< 1 ਸਮੂਏਲ 16 >
1 ੧ ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦੋਂ ਤੱਕ ਤੂੰ ਸ਼ਾਊਲ ਲਈ ਸੋਗ ਕਰਦਾ ਰਹੇਂਗਾ ਜਦ ਕਿ ਮੈਂ ਉਹ ਨੂੰ ਇਸਰਾਏਲ ਰਾਜਾ ਹੋਣ ਤੋਂ ਤਿਆਗ ਦਿੱਤਾ ਹੈ? ਤੂੰ ਆਪਣੇ ਸਿੰਗ ਵਿੱਚ ਤੇਲ ਭਰ ਅਤੇ ਜਾ। ਮੈਂ ਤੈਨੂੰ ਬੈਤਲਹਮ ਦੇ ਯੱਸੀ ਕੋਲ ਭੇਜਦਾ ਹਾਂ ਕਿਉਂ ਜੋ ਉਹ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਮੈਂ ਰਾਜਾ ਹੋਣ ਲਈ ਚੁਣਿਆ ਹੈ।
१यहोवा ने शमूएल से कहा, “मैंने शाऊल को इस्राएल पर राज्य करने के लिये तुच्छ जाना है, तू कब तक उसके विषय विलाप करता रहेगा? अपने सींग में तेल भरकर चल; मैं तुझको बैतलहमवासी यिशै के पास भेजता हूँ, क्योंकि मैंने उसके पुत्रों में से एक को राजा होने के लिये चुना है।”
2 ੨ ਸਮੂਏਲ ਬੋਲਿਆ, ਮੈਂ ਕਿਸ ਤਰ੍ਹਾਂ ਜਾਂਵਾਂ? ਜੇਕਰ ਸ਼ਾਊਲ ਇਹ ਸੁਣੇਗਾ ਤਾਂ ਮੈਨੂੰ ਮਾਰ ਸੁੱਟੇਗਾ। ਯਹੋਵਾਹ ਨੇ ਆਖਿਆ, ਇੱਕ ਵੱਛੀ ਆਪਣੇ ਨਾਲ ਲੈ ਜਾ ਅਤੇ ਇਸ ਤਰ੍ਹਾਂ ਆਖ ਕਿ ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ।
२शमूएल बोला, “मैं कैसे जा सकता हूँ? यदि शाऊल सुन लेगा, तो मुझे घात करेगा।” यहोवा ने कहा, “एक बछिया साथ ले जाकर कहना, ‘मैं यहोवा के लिये यज्ञ करने को आया हूँ।’
3 ੩ ਜਦ ਤੂੰ ਬਲੀ ਚੜ੍ਹਾਵੇਂ ਤਾਂ ਯੱਸੀ ਨੂੰ ਸੱਦਾ ਦੇ ਅਤੇ ਫੇਰ ਜੋ ਤੈਨੂੰ ਕਰਨਾ ਹੋਵੇਗਾ ਉਹ ਮੈਂ ਤੈਨੂੰ ਦੱਸਾਂਗਾ ਅਤੇ ਜਿਸ ਦਾ ਨਾਮ ਮੈਂ ਤੈਨੂੰ ਦੱਸਾਂ ਉਸ ਨੂੰ ਮੇਰੇ ਲਈ ਅਭਿਸ਼ੇਕ ਕਰ।
३और यज्ञ पर यिशै को न्योता देना, तब मैं तुझे बता दूँगा कि तुझको क्या करना है; और जिसको मैं तुझे बताऊँ उसी का मेरी ओर से अभिषेक करना।”
4 ੪ ਤਦ ਜਿਵੇਂ ਯਹੋਵਾਹ ਨੇ ਆਖਿਆ ਸੀ ਸਮੂਏਲ ਨੇ ਉਸੇ ਤਰ੍ਹਾਂ ਕੀਤਾ ਅਤੇ ਬੈਤਲਹਮ ਵਿੱਚ ਆਇਆ। ਸ਼ਹਿਰ ਦੇ ਬਜ਼ੁਰਗ ਉਹ ਦੇ ਆਉਣ ਤੋਂ ਕੰਬ ਕੇ ਬੋਲੇ, ਤੂੰ ਸ਼ਾਂਤੀ ਨਾਲ ਆਇਆ ਹੈ ਜਾਂ ਨਹੀਂ?
४तब शमूएल ने यहोवा के कहने के अनुसार किया, और बैतलहम को गया। उस नगर के पुरनिये थरथराते हुए उससे मिलने को गए, और कहने लगे, “क्या तू मित्रभाव से आया है कि नहीं?”
5 ੫ ਉਹ ਬੋਲਿਆ, ਹਾਂ, ਮੈਂ ਸ਼ਾਂਤੀ ਨਾਲ ਆਇਆ ਹਾਂ। ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ। ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਮੇਰੇ ਨਾਲ ਭੇਟ ਚੜ੍ਹਾਉਣ ਲਈ ਆਓ ਅਤੇ ਉਸ ਨੇ ਯੱਸੀ ਨੂੰ ਉਹ ਦੇ ਪੁੱਤਰਾਂ ਸਮੇਤ ਪਵਿੱਤਰ ਕੀਤਾ ਅਤੇ ਉਨ੍ਹਾਂ ਨੂੰ ਭੇਟ ਚੜ੍ਹਾਉਣ ਲਈ ਸੱਦਿਆ।
५उसने कहा, “हाँ, मित्रभाव से आया हूँ; मैं यहोवा के लिये यज्ञ करने को आया हूँ; तुम अपने-अपने को पवित्र करके मेरे साथ यज्ञ में आओ।” तब उसने यिशै और उसके पुत्रों को पवित्र करके यज्ञ में आने का न्योता दिया।
6 ੬ ਜਦ ਉਹ ਆਏ ਤਦ ਸਮੂਏਲ ਨੇ ਅਲੀਆਬ ਨੂੰ ਵੇਖਿਆ ਅਤੇ ਸੋਚਿਆ, ਯਕੀਨਨ ਜੋ ਯਹੋਵਾਹ ਦੇ ਅੱਗੇ ਹੈ ਉਹੀ ਉਸ ਦਾ ਅਭਿਸ਼ੇਕ ਕੀਤਾ ਹੋਇਆ ਹੈ।
६जब वे आए, तब उसने एलीआब पर दृष्टि करके सोचा, “निश्चय यह जो यहोवा के सामने है वही उसका अभिषिक्त होगा।”
7 ੭ ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ।
७परन्तु यहोवा ने शमूएल से कहा, “न तो उसके रूप पर दृष्टि कर, और न उसके कद की ऊँचाई पर, क्योंकि मैंने उसे अयोग्य जाना है; क्योंकि यहोवा का देखना मनुष्य का सा नहीं है; मनुष्य तो बाहर का रूप देखता है, परन्तु यहोवा की दृष्टि मन पर रहती है।”
8 ੮ ਤਦ ਯੱਸੀ ਨੇ ਅਬੀਨਾਦਾਬ ਨੂੰ ਸੱਦਿਆ ਅਤੇ ਉਹ ਨੂੰ ਸਮੂਏਲ ਦੇ ਅੱਗੇ ਕੀਤਾ। ਉਹ ਬੋਲਿਆ, ਇਹ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ।
८तब यिशै ने अबीनादाब को बुलाकर शमूएल के सामने भेजा। और उससे कहा, “यहोवा ने इसको भी नहीं चुना।”
9 ੯ ਫੇਰ ਯੱਸੀ ਨੇ ਸ਼ੰਮਾਹ ਨੂੰ ਅੱਗੇ ਕੀਤਾ ਪਰ ਉਹ ਬੋਲਿਆ, ਇਹ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ।
९फिर यिशै ने शम्मा को सामने भेजा। और उसने कहा, “यहोवा ने इसको भी नहीं चुना।”
10 ੧੦ ਯੱਸੀ ਨੇ ਆਪਣੇ ਸੱਤਾਂ ਹੀ ਪੁੱਤਰਾਂ ਨੂੰ ਸਮੂਏਲ ਦੇ ਅੱਗੇ ਕਰ ਦਿੱਤਾ ਸੋ ਸਮੂਏਲ ਨੇ ਯੱਸੀ ਨੂੰ ਆਖਿਆ, ਯਹੋਵਾਹ ਨੇ ਇਹਨਾਂ ਨੂੰ ਨਹੀਂ ਚੁਣਿਆ।
१०इस प्रकार यिशै ने अपने सात पुत्रों को शमूएल के सामने भेजा। और शमूएल यिशै से कहता गया, “यहोवा ने इन्हें नहीं चुना।”
11 ੧੧ ਸਮੂਏਲ ਨੇ ਯੱਸੀ ਨੂੰ ਪੁੱਛਿਆ, ਕੀ ਤੇਰੇ ਸਾਰੇ ਪੁੱਤਰ ਇਹੋ ਹੀ ਹਨ? ਉਹ ਬੋਲਿਆ ਸਭ ਤੋਂ ਛੋਟਾ ਅਜੇ ਰਹਿੰਦਾ ਹੈ। ਉਹ ਇੱਜੜ ਨੂੰ ਚਰਾਉਂਦਾ ਹੈ। ਤਦ ਸਮੂਏਲ ਨੇ ਯੱਸੀ ਨੂੰ ਆਖਿਆ, ਉਹ ਨੂੰ ਸੱਦਾ ਭੇਜ ਕਿਉਂ ਜੋ ਜਦ ਤੱਕ ਉਹ ਇੱਥੇ ਨਾ ਆਵੇ ਅਸੀਂ ਨਹੀਂ ਬੈਠਾਂਗੇ।
११तब शमूएल ने यिशै से कहा, “क्या सब लड़के आ गए?” वह बोला, “नहीं, छोटा तो रह गया, और वह भेड़-बकरियों को चरा रहा है।” शमूएल ने यिशै से कहा, “उसे बुलवा भेज; क्योंकि जब तक वह यहाँ न आए तब तक हम खाने को न बैठेंगे।”
12 ੧੨ ਇਸ ਲਈ ਉਸ ਨੂੰ ਸੱਦਾ ਭੇਜਿਆ ਅਤੇ ਉਸ ਨੂੰ ਅੰਦਰ ਲੈ ਆਇਆ। ਉਸ ਦਾ ਰੰਗ ਲਾਲ, ਸੋਹਣੀਆਂ ਅੱਖਾਂ ਅਤੇ ਵੇਖਣ ਵਿੱਚ ਚੰਗਾ ਸੀ ਅਤੇ ਯਹੋਵਾਹ ਨੇ ਆਖਿਆ, ਉੱਠ ਅਤੇ ਇਹ ਨੂੰ ਅਭਿਸ਼ੇਕ ਕਰ ਕਿਉਂ ਜੋ ਇਹੋ ਹੀ ਹੈ।
१२तब वह उसे बुलाकर भीतर ले आया। उसके तो लाली झलकती थी, और उसकी आँखें सुन्दर, और उसका रूप सुडौल था। तब यहोवा ने कहा, “उठकर इसका अभिषेक कर: यही है।”
13 ੧੩ ਤਦ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਹ ਦੇ ਭਰਾਵਾਂ ਦੇ ਵਿੱਚ ਉਹ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਦਾਊਦ ਉੱਤੇ ਆਉਂਦਾ ਰਿਹਾ ਅਤੇ ਸਮੂਏਲ ਉੱਠ ਕੇ ਰਾਮਾਹ ਨੂੰ ਵਿਦਾ ਹੋਇਆ।
१३तब शमूएल ने अपना तेल का सींग लेकर उसके भाइयों के मध्य में उसका अभिषेक किया; और उस दिन से लेकर भविष्य को यहोवा का आत्मा दाऊद पर बल से उतरता रहा। तब शमूएल उठकर रामाह को चला गया।
14 ੧੪ ਪਰ ਸ਼ਾਊਲ ਉੱਤੋਂ ਯਹੋਵਾਹ ਦਾ ਆਤਮਾ ਅਲੱਗ ਹੋ ਗਿਆ ਅਤੇ ਯਹੋਵਾਹ ਵੱਲੋਂ ਇੱਕ ਦੁਸ਼ਟ-ਆਤਮਾ ਉਹ ਨੂੰ ਘਬਰਾਉਣ ਲੱਗਾ।
१४यहोवा का आत्मा शाऊल पर से उठ गया, और यहोवा की ओर से एक दुष्ट आत्मा उसे घबराने लगा।
15 ੧੫ ਤਦ ਸ਼ਾਊਲ ਦੇ ਸੇਵਕਾਂ ਨੇ ਉਹ ਨੂੰ ਆਖਿਆ, ਵੇਖੋ, ਹੁਣ ਪਰਮੇਸ਼ੁਰ ਵੱਲੋਂ ਇੱਕ ਦੁਸ਼ਟ-ਆਤਮਾ ਤੁਹਾਨੂੰ ਘਬਰਾਉਂਦਾ ਹੈ।
१५और शाऊल के कर्मचारियों ने उससे कहा, “सुन, परमेश्वर की ओर से एक दुष्ट आत्मा तुझे घबराता है।
16 ੧੬ ਸਾਡਾ ਸੁਆਮੀ ਹੁਣ ਆਪਣੇ ਸੇਵਕਾਂ ਨੂੰ ਜੋ ਤੁਹਾਡੇ ਸਾਹਮਣੇ ਹਨ ਆਗਿਆ ਦੇਵੇ ਕਿ ਜੋ ਉਹ ਇੱਕ ਅਜਿਹਾ ਮਨੁੱਖ ਲੱਭਣ ਜਿਹੜਾ ਬਰਬਤ ਵਜਾਉਣ ਵਿੱਚ ਕੁਸ਼ਲ ਹੋਵੇ ਅਤੇ ਅਜਿਹਾ ਹੋਵੇਗਾ ਕਿ ਜਿਸ ਵੇਲੇ ਪਰਮੇਸ਼ੁਰ ਵੱਲੋਂ ਇਹ ਦੁਸ਼ਟ-ਆਤਮਾ ਤੁਹਾਡੇ ਉੱਤੇ ਆਵੇ ਤਾਂ ਉਹ ਆਪਣੇ ਹੱਥ ਨਾਲ ਵਜਾਵੇਗਾ ਤਾਂ ਤੁਸੀਂ ਚੰਗੇ ਹੋ ਜਾਓਗੇ।
१६हमारा प्रभु अपने कर्मचारियों को जो उपस्थित हैं आज्ञा दे, कि वे किसी अच्छे वीणा बजानेवाले को ढूँढ़ ले आएँ; और जब जब परमेश्वर की ओर से दुष्ट आत्मा तुझ पर चढ़े, तब-तब वह अपने हाथ से बजाए, और तू अच्छा हो जाए।”
17 ੧੭ ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ, ਠੀਕ ਹੈ, ਮੇਰੇ ਲਈ ਕਿਸੇ ਵਧੀਆ ਬਰਬਤ ਵਜਾਉਣ ਵਾਲੇ ਨੂੰ ਲੱਭੋ ਅਤੇ ਉਸ ਨੂੰ ਮੇਰੇ ਕੋਲ ਲੈ ਆਉ।
१७शाऊल ने अपने कर्मचारियों से कहा, “अच्छा, एक उत्तम वीणा-वादक देखो, और उसे मेरे पास लाओ।”
18 ੧੮ ਸੋ ਉਸ ਵੇਲੇ ਉਹ ਦੇ ਸੇਵਕਾਂ ਵਿੱਚੋਂ ਇੱਕ ਨੇ ਕਿਹਾ, ਵੇਖ, ਮੈਂ ਬੈਤਲਹਮ ਦੇ ਯੱਸੀ ਦਾ ਇੱਕ ਪੁੱਤਰ ਵੇਖਿਆ ਹੈ ਜੋ ਵਜਾਉਣ ਵਿੱਚ ਕੁਸ਼ਲ ਹੈ, ਨਾਲੇ ਵੱਡਾ ਸੂਰਬੀਰ ਹੈ, ਯੋਧਾ ਹੈ, ਗੱਲਾਂ ਵਿੱਚ ਬਹੁਤ ਸਿਆਣਾ ਹੈ, ਸੋਹਣਾ ਹੈ ਅਤੇ ਯਹੋਵਾਹ ਉਹ ਦੇ ਨਾਲ ਹੈ।
१८तब एक जवान ने उत्तर देके कहा, “सुन, मैंने बैतलहमवासी यिशै के एक पुत्र को देखा जो वीणा बजाना जानता है, और वह वीर योद्धा भी है, और बात करने में बुद्धिमान और रूपवान भी है; और यहोवा उसके साथ रहता है।”
19 ੧੯ ਸੋ ਸ਼ਾਊਲ ਨੇ ਦੂਤਾਂ ਦੇ ਹੱਥ ਯੱਸੀ ਨੂੰ ਸੱਦਾ ਭੇਜਿਆ ਕਿ ਆਪਣੇ ਪੁੱਤਰ ਦਾਊਦ ਨੂੰ ਜੋ ਇੱਜੜ ਦੇ ਨਾਲ ਹੈ ਮੇਰੇ ਕੋਲ ਭੇਜ ਦੇ।
१९तब शाऊल ने दूतों के हाथ यिशै के पास कहला भेजा, “अपने पुत्र दाऊद को जो भेड़-बकरियों के साथ रहता है मेरे पास भेज दे।”
20 ੨੦ ਤਦ ਯੱਸੀ ਨੇ ਇੱਕ ਗਧਾ ਜਿਸ ਦੇ ਉੱਤੇ ਰੋਟੀਆਂ ਲੱਦੀਆਂ ਸਨ ਅਤੇ ਇੱਕ ਮੇਸ਼ੇਕ ਮੈਅ ਦੀ ਅਤੇ ਬੱਕਰੀ ਦਾ ਇੱਕ ਬੱਚਾ ਲੈ ਕੇ ਆਪਣੇ ਪੁੱਤਰ ਦਾਊਦ ਦੇ ਹੱਥੀਂ ਸ਼ਾਊਲ ਕੋਲ ਭੇਜਿਆ।
२०तब यिशै ने रोटी से लदा हुआ एक गदहा, और कुप्पा भर दाखमधु, और बकरी का एक बच्चा लेकर अपने पुत्र दाऊद के हाथ से शाऊल के पास भेज दिया।
21 ੨੧ ਦਾਊਦ ਸ਼ਾਊਲ ਕੋਲ ਆਇਆ ਅਤੇ ਉਸ ਦੇ ਸਾਹਮਣੇ ਆ ਖੜ੍ਹਾ ਹੋਇਆ ਅਤੇ ਉਸ ਨੇ ਦਾਊਦ ਦੇ ਨਾਲ ਬਹੁਤ ਪਿਆਰ ਕੀਤਾ ਅਤੇ ਉਹ ਉਸ ਦੇ ਸ਼ਸਤਰ ਚੁੱਕਣ ਵਾਲਾ ਬਣ ਗਿਆ।
२१और दाऊद शाऊल के पास जाकर उसके सामने उपस्थित रहने लगा। और शाऊल उससे बहुत प्रीति करने लगा, और वह उसका हथियार ढोनेवाला हो गया।
22 ੨੨ ਸ਼ਾਊਲ ਨੇ ਯੱਸੀ ਨੂੰ ਆਖ ਭੇਜਿਆ ਦਾਊਦ ਨੂੰ ਮੇਰੀ ਸੇਵਾ ਵਿੱਚ ਰਹਿਣ ਦੇ ਕਿਉਂ ਜੋ ਮੈਂ ਉਸ ਤੋਂ ਬਹੁਤ ਪ੍ਰਸੰਨ ਹਾਂ।
२२तब शाऊल ने यिशै के पास कहला भेजा, “दाऊद को मेरे सामने उपस्थित रहने दे, क्योंकि मैं उससे बहुत प्रसन्न हूँ।”
23 ੨੩ ਤਾਂ ਇਸ ਤਰ੍ਹਾਂ ਹੋਇਆ ਕਿ ਜਿਸ ਵੇਲੇ ਦੁਸ਼ਟ-ਆਤਮਾ ਪਰਮੇਸ਼ੁਰ ਵੱਲੋਂ ਸ਼ਾਊਲ ਉੱਤੇ ਆਉਂਦਾ ਸੀ ਤਾਂ ਦਾਊਦ ਬਰਬਤ ਲੈ ਕੇ ਵਜਾਉਂਦਾ ਸੀ ਅਤੇ ਸ਼ਾਊਲ ਨੂੰ ਤਾਜ਼ਗੀ ਮਿਲਦੀ ਸੀ ਅਤੇ ਉਹ ਚੰਗਾ ਹੋ ਜਾਂਦਾ ਸੀ ਤਾਂ ਉਹ ਦੁਸ਼ਟ-ਆਤਮਾ ਉਹ ਦੇ ਉੱਤੋਂ ਹੱਟ ਜਾਂਦਾ ਸੀ।
२३और जब जब परमेश्वर की ओर से वह आत्मा शाऊल पर चढ़ता था, तब-तब दाऊद वीणा लेकर बजाता; और शाऊल चैन पाकर अच्छा हो जाता था, और वह दुष्ट आत्मा उसमें से हट जाता था।