< 1 ਸਮੂਏਲ 17 >

1 ਹੁਣ ਫ਼ਲਿਸਤੀਆਂ ਨੇ ਲੜਾਈ ਦੇ ਲਈ ਆਪਣੇ ਦਲਾਂ ਨੂੰ ਇਕੱਠਾ ਕੀਤਾ ਅਤੇ ਯਹੂਦਾਹ ਦੇ ਸ਼ਹਿਰ ਸੋਕੋਹ ਵਿੱਚ ਇਕੱਠੇ ਹੋਏ ਅਤੇ ਸੋਕੋਹ ਅਤੇ ਅਜ਼ੇਕਾਹ ਦੇ ਵਿਚਕਾਰ ਅਫ਼ਸ-ਦੰਮੀਮ ਵਿੱਚ ਡੇਰੇ ਲਾਏ।
וַיַּאַסְפוּ פְלִשְׁתִּים אֶת־מַֽחֲנֵיהֶם לַמִּלְחָמָה וַיֵּאָסְפוּ שֹׂכֹה אֲשֶׁר לִֽיהוּדָה וַֽיַּחֲנוּ בֵּין־שׂוֹכֹה וּבֵין־עֲזֵקָה בְּאֶפֶס דַּמִּֽים׃
2 ਸ਼ਾਊਲ ਅਤੇ ਇਸਰਾਏਲ ਦੇ ਲੋਕਾਂ ਨੇ ਵੀ ਇਕੱਠੇ ਹੋ ਕੇ ਏਲਾਹ ਦੀ ਘਾਟੀ ਵਿੱਚ ਡੇਰੇ ਲਾਏ ਅਤੇ ਲੜਾਈ ਦੇ ਲਈ ਫ਼ਲਿਸਤੀਆਂ ਦੇ ਸਾਹਮਣੇ ਕਤਾਰਾਂ ਬੰਨ੍ਹੀਆਂ।
וְשָׁאוּל וְאִֽישׁ־יִשְׂרָאֵל נֶֽאֶסְפוּ וַֽיַּחֲנוּ בְּעֵמֶק הָאֵלָה וַיַּעַרְכוּ מִלְחָמָה לִקְרַאת פְּלִשְׁתִּֽים׃
3 ਇੱਕ ਪਾਸੇ ਦੇ ਪਰਬਤ ਉੱਤੇ ਫ਼ਲਿਸਤੀ ਖੜ੍ਹੇ ਸਨ ਅਤੇ ਦੂਜੇ ਪਾਸੇ ਦੇ ਪਰਬਤ ਉੱਤੇ ਇਸਰਾਏਲੀ ਖੜ੍ਹੇ ਸਨ ਅਤੇ ਉਨ੍ਹਾਂ ਦੋਹਾਂ ਦੇ ਵਿਚਕਾਰ ਇੱਕ ਘਾਟੀ ਸੀ।
וּפְלִשְׁתִּים עֹמְדִים אֶל־הָהָר מִזֶּה וְיִשְׂרָאֵל עֹמְדִים אֶל־הָהָר מִזֶּה וְהַגַּיְא בֵּינֵיהֶֽם׃
4 ਉਸ ਵੇਲੇ ਫ਼ਲਿਸਤੀਆਂ ਦੇ ਡੇਰੇ ਵਿੱਚੋਂ ਗਾਥੀ ਗੋਲਿਅਥ ਨਾਂ ਦਾ ਇੱਕ ਸੂਰਮਾ ਮਨੁੱਖ ਨਿੱਕਲਿਆ। ਉਹ ਦਾ ਕੱਦ ਛੇ ਹੱਥ ਅਤੇ ਇੱਕ ਗਿੱਠ ਉੱਚਾ ਸੀ।
וַיֵּצֵא אִֽישׁ־הַבֵּנַיִם מִמַּחֲנוֹת פְּלִשְׁתִּים גׇּלְיָת שְׁמוֹ מִגַּת גׇּבְהוֹ שֵׁשׁ אַמּוֹת וָזָֽרֶת׃
5 ਅਤੇ ਉਹ ਦੇ ਸਿਰ ਉੱਤੇ ਇੱਕ ਪਿੱਤਲ ਦਾ ਟੋਪ ਸੀ ਅਤੇ ਇੱਕ ਸੰਜੋ ਉਹ ਨੇ ਪਹਿਨੀ ਹੋਈ ਸੀ ਜੋ ਤੋਲ ਵਿੱਚ ਡੇਢ ਮਣ ਪਿੱਤਲ ਦੀ ਸੀ।
וְכוֹבַע נְחֹשֶׁת עַל־רֹאשׁוֹ וְשִׁרְיוֹן קַשְׂקַשִּׂים הוּא לָבוּשׁ וּמִשְׁקַל הַשִּׁרְיוֹן חֲמֵשֶׁת־אֲלָפִים שְׁקָלִים נְחֹֽשֶׁת׃
6 ਅਤੇ ਉਹ ਦੀਆਂ ਦੋਹਾਂ ਲੱਤਾਂ ਉੱਤੇ ਪਿੱਤਲ ਦੇ ਕਵਚ ਸਨ ਅਤੇ ਉਹ ਦੇ ਦੋਹਾਂ ਮੋਢਿਆਂ ਦੇ ਵਿਚਕਾਰ ਪਿੱਤਲ ਦੀ ਬਰਛੀ ਸੀ।
וּמִצְחַת נְחֹשֶׁת עַל־רַגְלָיו וְכִידוֹן נְחֹשֶׁת בֵּין כְּתֵפָֽיו׃
7 ਅਤੇ ਉਹ ਦੇ ਬਰਛੇ ਦਾ ਡੰਡਾ ਜੁਲਾਹੇ ਦੀ ਤੁਰ ਵਰਗਾ ਸੀ ਅਤੇ ਉਹ ਦੇ ਬਰਛੇ ਦਾ ਫਲ ਸਾਢੇ ਸੱਤ ਸੇਰ ਲੋਹੇ ਦਾ ਸੀ ਅਤੇ ਇੱਕ ਮਨੁੱਖ ਢਾਲ਼ ਚੁੱਕ ਕੇ ਉਹ ਦੇ ਅੱਗੇ ਤੁਰਦਾ ਸੀ।
(וחץ) [וְעֵץ] חֲנִיתוֹ כִּמְנוֹר אֹֽרְגִים וְלַהֶבֶת חֲנִיתוֹ שֵׁשׁ־מֵאוֹת שְׁקָלִים בַּרְזֶל וְנֹשֵׂא הַצִּנָּה הֹלֵךְ לְפָנָֽיו׃
8 ਸੋ ਉਹ ਨਿੱਕਲ ਕੇ ਖੜ੍ਹਾ ਹੋਇਆ ਅਤੇ ਇਸਰਾਏਲ ਦੇ ਦਲਾਂ ਵੱਲ ਉਹ ਨੇ ਪੁਕਾਰ ਕੇ ਆਖਿਆ, ਤੁਸੀਂ ਲੜਾਈ ਦੇ ਲਈ ਕਿਉਂ ਕਤਾਰ ਬੰਨ੍ਹੀ ਹੈ? ਕੀ, ਮੈਂ ਫ਼ਲਿਸਤੀ ਨਹੀਂ ਅਤੇ ਤੁਸੀਂ ਸ਼ਾਊਲ ਦੇ ਦਾਸ ਨਹੀਂ? ਸੋ ਤੁਸੀਂ ਆਪਣੇ ਲਈ ਕਿਸੇ ਮਨੁੱਖ ਨੂੰ ਚੁਣੋ ਅਤੇ ਉਹ ਮੇਰੇ ਕੋਲ ਆਵੇ।
וַֽיַּעֲמֹד וַיִּקְרָא אֶל־מַעַרְכֹת יִשְׂרָאֵל וַיֹּאמֶר לָהֶם לָמָּה תֵצְאוּ לַעֲרֹךְ מִלְחָמָה הֲלוֹא אָנֹכִי הַפְּלִשְׁתִּי וְאַתֶּם עֲבָדִים לְשָׁאוּל בְּרוּ־לָכֶם אִישׁ וְיֵרֵד אֵלָֽי׃
9 ਜੇ ਕਦੀ ਉਹ ਮੇਰੇ ਨਾਲ ਲੜਨ ਜੋਗਾ ਹੋਵੇ ਅਤੇ ਮੈਨੂੰ ਮਾਰ ਲਵੇ ਤਾਂ ਅਸੀਂ ਤੁਹਾਡੇ ਗ਼ੁਲਾਮ ਬਣਾਂਗੇ ਪਰ ਜੇ ਕਦੀ ਉਸ ਦੇ ਉੱਤੇ ਮੈਂ ਤਕੜਾ ਹੋਵਾਂ ਅਤੇ ਉਹ ਨੂੰ ਮਾਰ ਲਵਾਂ ਤਾਂ ਤੁਸੀਂ ਸਾਡੇ ਗ਼ੁਲਾਮ ਹੋਵੋਗੇ ਅਤੇ ਸਾਡੀ ਗ਼ੁਲਾਮੀ ਕਰੋਗੇ।
אִם־יוּכַל לְהִלָּחֵם אִתִּי וְהִכָּנִי וְהָיִינוּ לָכֶם לַעֲבָדִים וְאִם־אֲנִי אֽוּכַל־לוֹ וְהִכִּיתִיו וִהְיִיתֶם לָנוּ לַעֲבָדִים וַעֲבַדְתֶּם אֹתָֽנוּ׃
10 ੧੦ ਫੇਰ ਉਹ ਫ਼ਲਿਸਤੀ ਬੋਲਿਆ, ਅੱਜ ਮੈਂ ਇਸਰਾਏਲ ਦੇ ਦਲਾਂ ਨੂੰ ਲਲਕਾਰਦਾ ਹਾਂ। ਮੇਰੇ ਲਈ ਕੋਈ ਮਨੁੱਖ ਠਹਿਰਾ ਲਓ ਜੋ ਅਸੀਂ ਆਪਸ ਵਿੱਚ ਯੁੱਧ ਕਰੀਏ।
וַיֹּאמֶר הַפְּלִשְׁתִּי אֲנִי חֵרַפְתִּי אֶת־מַעַרְכוֹת יִשְׂרָאֵל הַיּוֹם הַזֶּה תְּנוּ־לִי אִישׁ וְנִֽלָּחֲמָה יָֽחַד׃
11 ੧੧ ਜਿਸ ਵੇਲੇ ਸ਼ਾਊਲ ਅਤੇ ਸਾਰੇ ਇਸਰਾਏਲ ਨੇ ਉਸ ਫ਼ਲਿਸਤੀ ਦੀਆਂ ਗੱਲਾਂ ਸੁਣੀਆਂ ਤਾਂ ਉਹ ਘਬਰਾ ਗਏ ਅਤੇ ਡਰ ਗਏ।
וַיִּשְׁמַע שָׁאוּל וְכׇל־יִשְׂרָאֵל אֶת־דִּבְרֵי הַפְּלִשְׁתִּי הָאֵלֶּה וַיֵּחַתּוּ וַיִּֽרְאוּ מְאֹֽד׃
12 ੧੨ ਦਾਊਦ ਬੈਤਲਹਮ ਯਹੂਦਾਹ ਦੇ ਅਫਰਾਥੀ ਯੱਸੀ ਦਾ ਪੁੱਤਰ ਸੀ ਜਿਸ ਦੇ ਅੱਠ ਪੁੱਤਰ ਸਨ ਅਤੇ ਉਹ ਆਪ ਸ਼ਾਊਲ ਦੇ ਦਿਨਾਂ ਵਿੱਚ ਉਹ ਬਜ਼ੁਰਗ ਅਤੇ ਕਮਜ਼ੋਰ ਹੋ ਗਿਆ ਸੀ।
וְדָוִד בֶּן־אִישׁ אֶפְרָתִי הַזֶּה מִבֵּית לֶחֶם יְהוּדָה וּשְׁמוֹ יִשַׁי וְלוֹ שְׁמֹנָה בָנִים וְהָאִישׁ בִּימֵי שָׁאוּל זָקֵן בָּא בַאֲנָשִֽׁים׃
13 ੧੩ ਯੱਸੀ ਦੇ ਤਿੰਨ ਵੱਡੇ ਪੁੱਤਰ ਲੜਾਈ ਦੇ ਵਿੱਚ ਸ਼ਾਊਲ ਦੇ ਮਗਰ ਜਾ ਲੱਗੇ ਅਤੇ ਉਨ੍ਹਾਂ ਤਿੰਨਾਂ ਵਿੱਚੋਂ ਜੋ ਲੜਨ ਗਏ ਸਨ ਉਹਨਾਂ ਵਿੱਚੋਂ ਪਹਿਲੌਠੇ ਦਾ ਨਾਮ ਅਲੀਆਬ ਸੀ ਅਤੇ ਦੂਜੇ ਦਾ ਨਾਮ ਅਬੀਨਾਦਾਬ ਅਤੇ ਤੀਜੇ ਦਾ ਨਾਮ ਸ਼ੰਮਾਹ ਸੀ।
וַיֵּלְכוּ שְׁלֹשֶׁת בְּנֵֽי־יִשַׁי הַגְּדֹלִים הָלְכוּ אַחֲרֵֽי־שָׁאוּל לַמִּלְחָמָה וְשֵׁם ׀ שְׁלֹשֶׁת בָּנָיו אֲשֶׁר הָֽלְכוּ בַּמִּלְחָמָה אֱלִיאָב הַבְּכוֹר וּמִשְׁנֵהוּ אֲבִינָדָב וְהַשְּׁלִשִׁי שַׁמָּֽה׃
14 ੧੪ ਦਾਊਦ ਸਭ ਤੋਂ ਛੋਟਾ ਸੀ ਅਤੇ ਤਿੰਨ ਵੱਡੇ ਪੁੱਤਰ ਸ਼ਾਊਲ ਦੇ ਮਗਰ ਲੱਗੇ
וְדָוִד הוּא הַקָּטָן וּשְׁלֹשָׁה הַגְּדֹלִים הָלְכוּ אַחֲרֵי שָׁאֽוּל׃
15 ੧੫ ਪਰ ਦਾਊਦ ਸ਼ਾਊਲ ਕੋਲੋਂ ਵੱਖਰਾ ਹੋ ਕੇ ਆਪਣੇ ਪਿਤਾ ਦੇ ਇੱਜੜ ਨੂੰ ਬੈਤਲਹਮ ਵਿੱਚ ਚਰਾਉਣ ਗਿਆ ਸੀ।
וְדָוִד הֹלֵךְ וָשָׁב מֵעַל שָׁאוּל לִרְעוֹת אֶת־צֹאן אָבִיו בֵּית לָֽחֶם׃
16 ੧੬ ਸੋ ਉਹ ਫ਼ਲਿਸਤੀ ਹਰ ਰੋਜ਼ ਸਵੇਰੇ ਅਤੇ ਸ਼ਾਮ ਨੂੰ ਨੇੜੇ ਆਉਂਦਾ ਸੀ। ਚਾਲੀਆਂ ਦਿਨਾਂ ਤੱਕ ਉਹ ਆਪਣੇ ਆਪ ਨੂੰ, ਅੱਗੇ ਕਰਦਾ ਰਿਹਾ।
וַיִּגַּשׁ הַפְּלִשְׁתִּי הַשְׁכֵּם וְהַעֲרֵב וַיִּתְיַצֵּב אַרְבָּעִים יֽוֹם׃
17 ੧੭ ਫੇਰ ਯੱਸੀ ਨੇ ਆਪਣੇ ਪੁੱਤਰ ਦਾਊਦ ਨੂੰ ਆਖਿਆ, ਇਹ ਪੰਜ ਸੇਰ ਭੁੰਨੇ ਹੋਏ ਦਾਣੇ ਅਤੇ ਇਹ ਦਸ ਰੋਟੀਆਂ ਲੈ ਕੇ ਆਪਣੇ ਭਰਾਵਾਂ ਕੋਲ ਛਾਉਣੀ ਵੱਲ ਜਾ।
וַיֹּאמֶר יִשַׁי לְדָוִד בְּנוֹ קַח־נָא לְאַחֶיךָ אֵיפַת הַקָּלִיא הַזֶּה וַעֲשָׂרָה לֶחֶם הַזֶּה וְהָרֵץ הַֽמַּחֲנֶה לְאַחֶֽיךָ׃
18 ੧੮ ਅਤੇ ਇਹ ਦਸ ਟਿੱਕੀਆਂ ਪਨੀਰ ਦੀਆਂ ਉਨ੍ਹਾਂ ਦੇ ਸੂਬੇਦਾਰ ਦੇ ਲਈ ਲੈ ਜਾ ਅਤੇ ਆਪਣੇ ਭਰਾਵਾਂ ਦਾ ਹਾਲ ਚਾਲ ਵੇਖ ਅਤੇ ਉਨ੍ਹਾਂ ਦੀ ਕੁਝ ਨਿਸ਼ਾਨੀ ਲੈ ਆ।
וְאֵת עֲשֶׂרֶת חֲרִצֵי הֶחָלָב הָאֵלֶּה תָּבִיא לְשַׂר־הָאָלֶף וְאֶת־אַחֶיךָ תִּפְקֹד לְשָׁלוֹם וְאֶת־עֲרֻבָּתָם תִּקָּֽח׃
19 ੧੯ ਉਸ ਵੇਲੇ ਸ਼ਾਊਲ ਅਤੇ ਇਸਰਾਏਲ ਦੇ ਸਭ ਲੋਕ ਏਲਾਹ ਦੀ ਘਾਟੀ ਚ ਫ਼ਲਿਸਤੀਆਂ ਦੇ ਨਾਲ ਲੜਦੇ ਪਏ ਸਨ।
וְשָׁאוּל וְהֵמָּה וְכׇל־אִישׁ יִשְׂרָאֵל בְּעֵמֶק הָאֵלָה נִלְחָמִים עִם־פְּלִשְׁתִּֽים׃
20 ੨੦ ਦਾਊਦ ਨੇ ਸਵੇਰ ਦੇ ਵੇਲੇ ਉੱਠ ਕੇ ਭੇਡਾਂ ਨੂੰ ਰਾਖੇ ਦੇ ਕੋਲ ਛੱਡਿਆ ਅਤੇ ਜਿਵੇਂ ਯੱਸੀ ਨੇ ਉਹ ਨੂੰ ਆਖਿਆ ਸੀ ਵਸਤਾਂ ਲੈ ਕੇ ਤੁਰ ਪਿਆ ਅਤੇ ਜਿਸ ਵੇਲੇ ਦਲ ਲੜਨ ਲਈ ਨਿੱਕਲਦਾ ਅਤੇ ਲੜਾਈ ਦੇ ਲਈ ਲਲਕਾਰਦਾ ਸੀ ਉਸ ਸਮੇਂ ਉਹ ਮੋਰਚੇ ਵਿੱਚ ਪਹੁੰਚ ਗਿਆ।
וַיַּשְׁכֵּם דָּוִד בַּבֹּקֶר וַיִּטֹּשׁ אֶת־הַצֹּאן עַל־שֹׁמֵר וַיִּשָּׂא וַיֵּלֶךְ כַּאֲשֶׁר צִוָּהוּ יִשָׁי וַיָּבֹא הַמַּעְגָּלָה וְהַחַיִל הַיֹּצֵא אֶל־הַמַּעֲרָכָה וְהֵרֵעוּ בַּמִּלְחָמָֽה׃
21 ੨੧ ਅਤੇ ਇਸਰਾਏਲ ਅਤੇ ਫ਼ਲਿਸਤੀਆਂ ਨੇ ਆਪੋ ਆਪਣੇ ਦਲ ਦੀਆਂ ਆਹਮੋ-ਸਾਹਮਣੇ ਕਤਾਰਾਂ ਬੰਨ੍ਹੀਆਂ ਸਨ।
וַתַּעֲרֹךְ יִשְׂרָאֵל וּפְלִשְׁתִּים מַעֲרָכָה לִקְרַאת מַעֲרָכָֽה׃
22 ੨੨ ਸੋ ਦਾਊਦ ਨੇ ਆਪਣੀਆਂ ਵਸਤਾਂ ਉਹ ਦੇ ਕੋਲ ਰੱਖੀਆਂ ਜੋ ਸਮਾਨ ਦੀ ਰਾਖੀ ਕਰਦਾ ਸੀ, ਅਤੇ ਆਪ ਦਲ ਵੱਲ ਦੌੜ ਗਿਆ ਅਤੇ ਆ ਕੇ ਆਪਣੇ ਭਰਾਵਾਂ ਦੀ ਖ਼ਬਰ ਪੁੱਛੀ।
וַיִּטֹּשׁ דָּוִד אֶת־הַכֵּלִים מֵעָלָיו עַל־יַד שׁוֹמֵר הַכֵּלִים וַיָּרׇץ הַמַּעֲרָכָה וַיָּבֹא וַיִּשְׁאַל לְאֶחָיו לְשָׁלֽוֹם׃
23 ੨੩ ਉਹ ਉਨ੍ਹਾਂ ਨਾਲ ਅਜੇ ਗੱਲਾਂ ਕਰਦਾ ਹੀ ਸੀ ਜੋ ਵੇਖੋ, ਉਹ ਜ਼ੋਰਾਵਰ ਗਾਥੀ ਗੋਲਿਅਥ ਨਾਮ ਫ਼ਲਿਸਤੀ ਕਤਾਰਾਂ ਵਿੱਚੋਂ ਨਿੱਕਲਿਆ ਅਤੇ ਉਸ ਨੇ ਪਹਿਲਾਂ ਦੀ ਤਰ੍ਹਾਂ ਗੱਲਾਂ ਕੀਤੀਆਂ ਅਤੇ ਦਾਊਦ ਨੇ ਸੁਣੀਆਂ।
וְהוּא ׀ מְדַבֵּר עִמָּם וְהִנֵּה אִישׁ הַבֵּנַיִם עוֹלֶה גׇּלְיָת הַפְּלִשְׁתִּי שְׁמוֹ מִגַּת (ממערות) [מִמַּעַרְכוֹת] פְּלִשְׁתִּים וַיְדַבֵּר כַּדְּבָרִים הָאֵלֶּה וַיִּשְׁמַע דָּוִֽד׃
24 ੨੪ ਇਸਰਾਏਲ ਦੇ ਸਭ ਲੋਕ ਉਸ ਮਨੁੱਖ ਨੂੰ ਵੇਖ ਕੇ ਉਸ ਦੇ ਅੱਗੋਂ ਭੱਜੇ ਅਤੇ ਬਹੁਤ ਡਰ ਗਏ
וְכֹל אִישׁ יִשְׂרָאֵל בִּרְאוֹתָם אֶת־הָאִישׁ וַיָּנֻסוּ מִפָּנָיו וַיִּֽירְאוּ מְאֹֽד׃
25 ੨੫ ਤਦ ਇਸਰਾਏਲ ਦੇ ਲੋਕਾਂ ਨੇ ਆਖਿਆ, ਤੁਸੀਂ ਇਸ ਮਨੁੱਖ ਨੂੰ ਵੇਖਿਆ ਜੋ ਨਿੱਕਲਿਆ ਹੈ। ਸੱਚ-ਮੁੱਚ ਇਹ ਤਾਂ ਇਸਰਾਏਲ ਨੂੰ ਸ਼ਰਮਿੰਦਾ ਕਰਨ ਲਈ ਆਇਆ ਹੈ ਅਤੇ ਅਜਿਹਾ ਹੋਵੇਗਾ ਭਈ ਜਿਹੜਾ ਉਸ ਨੂੰ ਮਾਰੇਗਾ ਤਾਂ ਰਾਜਾ ਉਹ ਨੂੰ ਵੱਡੇ ਧਨ ਨਾਲ ਧਨਵਾਨ ਕਰੇਗਾ ਅਤੇ ਆਪਣੀ ਧੀ ਉਸ ਦੇ ਨਾਲ ਵਿਆਹ ਦੇਵੇਗਾ ਅਤੇ ਉਹ ਦੇ ਪਿਤਾ ਦੇ ਟੱਬਰ ਨੂੰ ਇਸਰਾਏਲ ਵਿੱਚ ਅਜ਼ਾਦ ਕਰੇਗਾ।
וַיֹּאמֶר ׀ אִישׁ יִשְׂרָאֵל הַרְּאִיתֶם הָאִישׁ הָֽעֹלֶה הַזֶּה כִּי לְחָרֵף אֶת־יִשְׂרָאֵל עֹלֶה וְֽהָיָה הָאִישׁ אֲשֶׁר־יַכֶּנּוּ יַעְשְׁרֶנּוּ הַמֶּלֶךְ ׀ עֹשֶׁר גָּדוֹל וְאֶת־בִּתּוֹ יִתֶּן־לוֹ וְאֵת בֵּית אָבִיו יַעֲשֶׂה חׇפְשִׁי בְּיִשְׂרָאֵֽל׃
26 ੨੬ ਤਦ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫ਼ਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫ਼ਲਿਸਤੀ ਹੈ ਕੌਣ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰੇ?
וַיֹּאמֶר דָּוִד אֶֽל־הָאֲנָשִׁים הָעֹמְדִים עִמּוֹ לֵאמֹר מַה־יֵּעָשֶׂה לָאִישׁ אֲשֶׁר יַכֶּה אֶת־הַפְּלִשְׁתִּי הַלָּז וְהֵסִיר חֶרְפָּה מֵעַל יִשְׂרָאֵל כִּי מִי הַפְּלִשְׁתִּי הֶעָרֵל הַזֶּה כִּי חֵרֵף מַעַרְכוֹת אֱלֹהִים חַיִּֽים׃
27 ੨੭ ਲੋਕਾਂ ਨੇ ਇਸ ਤਰ੍ਹਾਂ ਦਾ ਉੱਤਰ ਦਿੱਤਾ ਕਿ ਜਿਹੜਾ ਉਸ ਨੂੰ ਮਾਰੇ ਉਸ ਮਨੁੱਖ ਨੂੰ ਇਹ ਮਿਲੇਗਾ।
וַיֹּאמֶר לוֹ הָעָם כַּדָּבָר הַזֶּה לֵאמֹר כֹּה יֵעָשֶׂה לָאִישׁ אֲשֶׁר יַכֶּֽנּוּ׃
28 ੨੮ ਉਸੇ ਵੇਲੇ ਉਹ ਦੇ ਵੱਡੇ ਭਰਾ ਅਲੀਆਬ ਨੇ ਉਹ ਦੀਆਂ ਗੱਲਾਂ ਸੁਣੀਆਂ ਜੋ ਉਹ ਲੋਕਾਂ ਨਾਲ ਕਰ ਰਿਹਾ ਸੀ ਅਤੇ ਅਲੀਆਬ ਦਾ ਕ੍ਰੋਧ ਦਾਊਦ ਉੱਤੇ ਭੜਕਿਆ ਅਤੇ ਉਹ ਬੋਲਿਆ, ਤੂੰ ਕਿਉਂ ਇੱਥੇ ਆਇਆ ਹੈਂ ਅਤੇ ਉੱਥੇ ਉਜਾੜ ਵਿੱਚ ਉਨ੍ਹਾਂ ਥੋੜੀਆਂ ਜਿਹੀਆਂ ਭੇਡਾਂ ਨੂੰ ਤੂੰ ਕਿਸ ਦੇ ਭਰੋਸੇ ਛੱਡ ਆਇਆ ਹੈਂ? ਮੈਂ ਤੇਰਾ ਘਮੰਡ ਅਤੇ ਤੇਰੇ ਮਨ ਦੀ ਬੁਰਿਆਈ ਨੂੰ ਜਾਣਦਾ ਹਾਂ। ਤੂੰ ਲੜਾਈ ਵੇਖਣ ਨੂੰ ਹੀ ਆਇਆ ਹੈਂ
וַיִּשְׁמַע אֱלִיאָב אָחִיו הַגָּדוֹל בְּדַבְּרוֹ אֶל־הָאֲנָשִׁים וַיִּֽחַר־אַף אֱלִיאָב בְּדָוִד וַיֹּאמֶר ׀ לָמָּה־זֶּה יָרַדְתָּ וְעַל־מִי נָטַשְׁתָּ מְעַט הַצֹּאן הָהֵנָּה בַּמִּדְבָּר אֲנִי יָדַעְתִּי אֶת־זְדֹנְךָ וְאֵת רֹעַ לְבָבֶךָ כִּי לְמַעַן רְאוֹת הַמִּלְחָמָה יָרָֽדְתָּ׃
29 ੨੯ ਦਾਊਦ ਬੋਲਿਆ, ਮੈਂ ਹੁਣ ਕੀ ਕੀਤਾ ਹੈ? ਕੀ, ਮੈਂ ਗੱਲ ਵੀ ਨਹੀਂ ਕਰ ਸਕਦਾ?।
וַיֹּאמֶר דָּוִד מֶה עָשִׂיתִי עָתָּה הֲלוֹא דָּבָר הֽוּא׃
30 ੩੦ ਉਹ ਉਸ ਕੋਲੋਂ ਮੁੜ ਕੇ ਦੂਜੇ ਦੀ ਵੱਲ ਗਿਆ ਅਤੇ ਉਹੋ ਗੱਲਾਂ ਫੇਰ ਕੀਤੀਆਂ। ਸੋ ਲੋਕਾਂ ਨੇ ਉਹ ਨੂੰ ਪਹਿਲੇ ਵਰਗਾ ਹੀ ਉੱਤਰ ਦਿੱਤਾ।
וַיִּסֹּב מֵֽאֶצְלוֹ אֶל־מוּל אַחֵר וַיֹּאמֶר כַּדָּבָר הַזֶּה וַיְשִׁבֻהוּ הָעָם דָּבָר כַּדָּבָר הָרִאשֽׁוֹן׃
31 ੩੧ ਅਤੇ ਜਦ ਉਹ ਗੱਲਾਂ ਜੋ ਦਾਊਦ ਨੇ ਆਖੀਆਂ ਸਨ ਸੁਣੀਆਂ ਗਈਆਂ ਤਾਂ ਉਹਨਾਂ ਨੇ ਸ਼ਾਊਲ ਕੋਲ ਉਨ੍ਹਾਂ ਦੀ ਖ਼ਬਰ ਦਿੱਤੀ ਅਤੇ ਉਸ ਨੇ ਉਹ ਨੂੰ ਆਪਣੇ ਕੋਲ ਬੁਲਾਇਆ।
וַיִּשָּֽׁמְעוּ הַדְּבָרִים אֲשֶׁר דִּבֶּר דָּוִד וַיַּגִּדוּ לִפְנֵֽי־שָׁאוּל וַיִּקָּחֵֽהוּ׃
32 ੩੨ ਤਦ ਦਾਊਦ ਨੇ ਸ਼ਾਊਲ ਨੂੰ ਆਖਿਆ, ਉਸ ਮਨੁੱਖ ਕਰਕੇ ਕਿਸੇ ਦਾ ਮਨ ਨਾ ਘਬਰਾਵੇ। ਤੁਹਾਡਾ ਦਾਸ ਜਾਵੇਗਾ ਅਤੇ ਉਸ ਫ਼ਲਿਸਤੀ ਨਾਲ ਲੜੇਗਾ।
וַיֹּאמֶר דָּוִד אֶל־שָׁאוּל אַל־יִפֹּל לֵב־אָדָם עָלָיו עַבְדְּךָ יֵלֵךְ וְנִלְחַם עִם־הַפְּלִשְׁתִּי הַזֶּֽה׃
33 ੩੩ ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਤੂੰ ਉਸ ਫ਼ਲਿਸਤੀ ਦਾ ਸਾਹਮਣਾ ਕਰਨ ਅਤੇ ਉਸ ਦੇ ਨਾਲ ਲੜਨ ਯੋਗ ਨਹੀਂ ਹੈਂ ਕਿਉਂ ਜੋ ਤੂੰ ਮੁੰਡਾ ਹੀ ਹੈਂ ਅਤੇ ਉਹ ਬਚਪਨ ਤੋਂ ਹੀ ਯੋਧਾ ਹੈ।
וַיֹּאמֶר שָׁאוּל אֶל־דָּוִד לֹא תוּכַל לָלֶכֶת אֶל־הַפְּלִשְׁתִּי הַזֶּה לְהִלָּחֵם עִמּוֹ כִּֽי־נַעַר אַתָּה וְהוּא אִישׁ מִלְחָמָה מִנְּעֻרָֽיו׃
34 ੩੪ ਤਦ ਦਾਊਦ ਨੇ ਸ਼ਾਊਲ ਨੂੰ ਉੱਤਰ ਦਿੱਤਾ, ਤੁਹਾਡਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਸੀ ਅਤੇ ਜਦ ਇੱਕ ਸ਼ੇਰ ਅਤੇ ਇੱਕ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਬੱਚਾ ਲੈ ਗਿਆ।
וַיֹּאמֶר דָּוִד אֶל־שָׁאוּל רֹעֶה הָיָה עַבְדְּךָ לְאָבִיו בַּצֹּאן וּבָא הָאֲרִי וְאֶת־הַדּוֹב וְנָשָׂא שֶׂה מֵהָעֵֽדֶר׃
35 ੩੫ ਤਦ ਮੈਂ ਉਹ ਦੇ ਮਗਰ ਨਿੱਕਲਿਆ ਅਤੇ ਉਸ ਨੂੰ ਮਾਰਿਆ ਅਤੇ ਉਸ ਦੇ ਮੂੰਹ ਵਿੱਚੋਂ ਉਹ ਨੂੰ ਛੁਡਾਇਆ ਅਤੇ ਜਦ ਉਸ ਨੇ ਮੇਰੇ ਉੱਤੇ ਹਮਲਾ ਕੀਤਾ ਤਾਂ ਮੈਂ ਉਸ ਨੂੰ ਵਾਲਾਂ ਤੋਂ ਫੜ੍ਹ ਕੇ ਮਾਰਿਆ ਅਤੇ ਉਸ ਨੂੰ ਜਾਨੋਂ ਮਾਰ ਦਿੱਤਾ।
וְיָצָאתִי אַחֲרָיו וְהִכִּתִיו וְהִצַּלְתִּי מִפִּיו וַיָּקׇם עָלַי וְהֶחֱזַקְתִּי בִּזְקָנוֹ וְהִכִּתִיו וַהֲמִיתִּֽיו׃
36 ੩੬ ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ!
גַּם אֶֽת־הָאֲרִי גַּם־הַדֹּב הִכָּה עַבְדֶּךָ וְֽהָיָה הַפְּלִשְׁתִּי הֶעָרֵל הַזֶּה כְּאַחַד מֵהֶם כִּי חֵרֵף מַעַרְכֹת אֱלֹהִים חַיִּֽים׃
37 ੩੭ ਫੇਰ ਦਾਊਦ ਨੇ ਇਹ ਵੀ ਆਖਿਆ, ਜਿਸ ਯਹੋਵਾਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ ਹੈ ਉਹੋ ਹੀ ਮੈਨੂੰ ਉਸ ਫ਼ਲਿਸਤੀ ਦੇ ਹੱਥੋਂ ਛੁਡਾਵੇਗਾ। ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਜਾ ਫੇਰ ਅਤੇ ਯਹੋਵਾਹ ਤੇਰੇ ਨਾਲ ਹੋਵੇ।
וַיֹּאמֶר דָּוִד יְהֹוָה אֲשֶׁר הִצִּלַנִי מִיַּד הָֽאֲרִי וּמִיַּד הַדֹּב הוּא יַצִּילֵנִי מִיַּד הַפְּלִשְׁתִּי הַזֶּה וַיֹּאמֶר שָׁאוּל אֶל־דָּוִד לֵךְ וַיהֹוָה יִהְיֶה עִמָּֽךְ׃
38 ੩੮ ਤਾਂ ਸ਼ਾਊਲ ਨੇ ਆਪਣੇ ਹਥਿਆਰ ਦਾਊਦ ਨੂੰ ਪਹਿਨਾਏ ਅਤੇ ਇੱਕ ਪਿੱਤਲ ਦਾ ਟੋਪ ਉਹ ਦੇ ਸਿਰ ਉੱਤੇ ਧਰਿਆ ਅਤੇ ਸੰਜੋ ਵੀ ਉਹ ਨੂੰ ਪਹਿਨਾਈ
וַיַּלְבֵּשׁ שָׁאוּל אֶת־דָּוִד מַדָּיו וְנָתַן קוֹבַע נְחֹשֶׁת עַל־רֹאשׁוֹ וַיַּלְבֵּשׁ אֹתוֹ שִׁרְיֽוֹן׃
39 ੩੯ ਅਤੇ ਦਾਊਦ ਨੇ ਆਪਣੀ ਤਲਵਾਰ ਸੰਜੋ ਉੱਤੇ ਬੰਨ੍ਹੀ ਅਤੇ ਤੁਰਨ ਦਾ ਜਤਨ ਕੀਤਾ ਕਿਉਂ ਜੋ ਉਹ ਨੇ ਇਨ੍ਹਾਂ ਨੂੰ ਕਦੇ ਪਹਿਨਿਆ ਨਹੀਂ ਸੀ। ਤਦ ਦਾਊਦ ਨੇ ਸ਼ਾਊਲ ਨੂੰ ਆਖਿਆ, ਇਨ੍ਹਾਂ ਨਾਲ ਤਾਂ ਮੈਥੋਂ ਨਹੀਂ ਤੁਰਿਆ ਜਾਂਦਾ ਕਿਉਂ ਜੋ ਮੈਂ ਉਨ੍ਹਾਂ ਨੂੰ ਪਰਖਿਆ ਨਹੀਂ ਹੈ। ਸੋ ਦਾਊਦ ਨੇ ਉਹ ਸਭ ਆਪਣੇ ਉੱਤੋਂ ਉਤਾਰ ਦਿੱਤੇ।
וַיַּחְגֹּר דָּוִד אֶת־חַרְבּוֹ מֵעַל לְמַדָּיו וַיֹּאֶל לָלֶכֶת כִּי לֹֽא־נִסָּה וַיֹּאמֶר דָּוִד אֶל־שָׁאוּל לֹא אוּכַל לָלֶכֶת בָּאֵלֶּה כִּי לֹא נִסִּיתִי וַיְסִרֵם דָּוִד מֵעָלָֽיו׃
40 ੪੦ ਅਤੇ ਉਹ ਨੇ ਆਪਣੀ ਸੋਟੀ ਹੱਥ ਵਿੱਚ ਫੜ ਲਈ ਅਤੇ ਉਹ ਨੇ ਉਸ ਸੋਤੇ ਵਿੱਚੋਂ ਪੰਜ ਚੀਕਣੇ ਪੱਥਰ ਚੁਣ ਲਏ ਅਤੇ ਉਨ੍ਹਾਂ ਨੂੰ ਆਜੜੀ ਦੇ ਝੋਲੇ ਵਿੱਚ ਜੋ ਉਹ ਦੇ ਕੋਲ ਸੀ ਅਰਥਾਤ ਗੁਥਲੀ ਵਿੱਚ ਰੱਖ ਲਿਆ ਅਤੇ ਉਹ ਦਾ ਗੁਲੇਲ ਉਹ ਦੇ ਹੱਥ ਵਿੱਚ ਸੀ ਸੋ ਉਹ ਉਸ ਫ਼ਲਿਸਤੀ ਦੇ ਨੇੜੇ ਜਾਣ ਲੱਗਾ।
וַיִּקַּח מַקְלוֹ בְּיָדוֹ וַיִּבְחַר־לוֹ חֲמִשָּׁה חַלֻּקֵֽי־אֲבָנִים ׀ מִן־הַנַּחַל וַיָּשֶׂם אֹתָם בִּכְלִי הָרֹעִים אֲשֶׁר־לוֹ וּבַיַּלְקוּט וְקַלְעוֹ בְיָדוֹ וַיִּגַּשׁ אֶל־הַפְּלִשְׁתִּֽי׃
41 ੪੧ ਤਦ ਫ਼ਲਿਸਤੀ ਤੁਰਿਆ ਅਤੇ ਦਾਊਦ ਦੇ ਨੇੜੇ ਆਉਣ ਲੱਗਾ ਅਤੇ ਉਸ ਦੀ ਢਾਲ਼ ਚੁੱਕਣ ਵਾਲਾ ਉਸ ਦੇ ਅੱਗੇ ਸੀ।
וַיֵּלֶךְ הַפְּלִשְׁתִּי הֹלֵךְ וְקָרֵב אֶל־דָּוִד וְהָאִישׁ נֹשֵׂא הַצִּנָּה לְפָנָֽיו׃
42 ੪੨ ਜਦ ਫ਼ਲਿਸਤੀ ਨੇ ਆਲੇ-ਦੁਆਲੇ ਵੇਖ ਕੇ ਦਾਊਦ ਨੂੰ ਵੇਖਿਆ ਤਾਂ ਉਹ ਨੂੰ ਤੁੱਛ ਜਾਣਿਆ ਕਿਉਂ ਜੋ ਉਹ ਮੁੰਡਾ ਹੀ ਸੀ। ਉਹ ਦਾ ਰੰਗ ਲਾਲ ਅਤੇ ਉਹ ਸੋਹਣੇ ਰੂਪ ਦਾ ਸੀ।
וַיַּבֵּט הַפְּלִשְׁתִּי וַיִּרְאֶה אֶת־דָּוִד וַיִּבְזֵהוּ כִּֽי־הָיָה נַעַר וְאַדְמֹנִי עִם־יְפֵה מַרְאֶֽה׃
43 ੪੩ ਸੋ ਫ਼ਲਿਸਤੀ ਨੇ ਦਾਊਦ ਨੂੰ ਆਖਿਆ, ਕੀ, ਮੈਂ ਕੋਈ ਕੁੱਤਾ ਹਾਂ ਜੋ ਤੂੰ ਸੋਟੀ ਲੈ ਕੇ ਮੇਰੇ ਕੋਲ ਆਇਆ ਹੈਂ? ਅਤੇ ਫ਼ਲਿਸਤੀ ਆਪਣੇ ਦੇਵਤਿਆਂ ਦੇ ਨਾਮ ਲੈ ਕੇ ਦਾਊਦ ਨੂੰ ਬੁਰਾ ਬੋਲਣ ਲੱਗਾ।
וַיֹּאמֶר הַפְּלִשְׁתִּי אֶל־דָּוִד הֲכֶלֶב אָנֹכִי כִּֽי־אַתָּה בָֽא־אֵלַי בַּמַּקְלוֹת וַיְקַלֵּל הַפְּלִשְׁתִּי אֶת־דָּוִד בֵּאלֹהָֽיו׃
44 ੪੪ ਤਦ ਫ਼ਲਿਸਤੀ ਨੇ ਦਾਊਦ ਨੂੰ ਆਖਿਆ, ਮੇਰੇ ਕੋਲ ਆ ਜੋ ਮੈਂ ਤੇਰਾ ਮਾਸ ਅਕਾਸ਼ ਦੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਖੁਆਵਾਂ!
וַיֹּאמֶר הַפְּלִשְׁתִּי אֶל־דָּוִד לְכָה אֵלַי וְאֶתְּנָה אֶת־בְּשָׂרְךָ לְעוֹף הַשָּׁמַיִם וּלְבֶהֱמַת הַשָּׂדֶֽה׃
45 ੪੫ ਪਰ ਦਾਊਦ ਨੇ ਫ਼ਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ਼ ਲੈ ਕੇ ਮੇਰੇ ਕੋਲ ਆਉਂਦਾ ਹੈ ਪਰ ਮੈਂ ਸੈਨਾਵਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੂੰ ਲਲਕਾਰਿਆ ਹੈ ਤੇਰੇ ਕੋਲ ਆਉਂਦਾ ਹਾਂ!
וַיֹּאמֶר דָּוִד אֶל־הַפְּלִשְׁתִּי אַתָּה בָּא אֵלַי בְּחֶרֶב וּבַחֲנִית וּבְכִידוֹן וְאָנֹכִי בָֽא־אֵלֶיךָ בְּשֵׁם יְהֹוָה צְבָאוֹת אֱלֹהֵי מַעַרְכוֹת יִשְׂרָאֵל אֲשֶׁר חֵרַֽפְתָּ׃
46 ੪੬ ਅਤੇ ਅੱਜ ਹੀ ਯਹੋਵਾਹ ਮੇਰੇ ਹੱਥ ਵਿੱਚ ਤੈਨੂੰ ਕਰ ਦੇਵੇਗਾ ਅਤੇ ਮੈਂ ਤੈਨੂੰ ਮਾਰ ਸੁੱਟਾਂਗਾ ਅਤੇ ਤੇਰਾ ਸਿਰ ਤੈਥੋਂ ਵੱਖਰਾ ਕਰ ਦਿਆਂਗਾ ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲਾਸ਼ਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜਾਨਵਰਾਂ ਨੂੰ ਦੇਵਾਂਗਾ ਜੋ ਸਾਰਾ ਸੰਸਾਰ ਜਾਣੇ ਜੋ ਇਸਰਾਏਲ ਵਿੱਚ ਇੱਕ ਪਰਮੇਸ਼ੁਰ ਹੈ।
הַיּוֹם הַזֶּה יְסַגֶּרְךָ יְהֹוָה בְּיָדִי וְהִכִּיתִךָ וַהֲסִרֹתִי אֶת־רֹֽאשְׁךָ מֵעָלֶיךָ וְנָתַתִּי פֶּגֶר מַחֲנֵה פְלִשְׁתִּים הַיּוֹם הַזֶּה לְעוֹף הַשָּׁמַיִם וּלְחַיַּת הָאָרֶץ וְיֵֽדְעוּ כׇּל־הָאָרֶץ כִּי יֵשׁ אֱלֹהִים לְיִשְׂרָאֵֽל׃
47 ੪੭ ਅਤੇ ਇਸ ਸਾਰੇ ਦਲ ਨੂੰ ਵੀ ਖ਼ਬਰ ਹੋਵੇਗੀ ਜੋ ਯਹੋਵਾਹ ਤਲਵਾਰ ਅਤੇ ਬਰਛੀ ਨਾਲ ਨਹੀਂ ਬਚਾਉਂਦਾ ਕਿਉਂ ਜੋ ਯੁੱਧ ਯਹੋਵਾਹ ਦਾ ਹੈ ਅਤੇ ਉਹੋ ਹੀ ਤੁਹਾਨੂੰ ਸਾਡੇ ਹੱਥ ਵਿੱਚ ਦੇਵੇਗਾ!
וְיֵֽדְעוּ כׇּל־הַקָּהָל הַזֶּה כִּי־לֹא בְּחֶרֶב וּבַחֲנִית יְהוֹשִׁיעַ יְהֹוָה כִּי לַֽיהֹוָה הַמִּלְחָמָה וְנָתַן אֶתְכֶם בְּיָדֵֽנוּ׃
48 ੪੮ ਅਤੇ ਅਜਿਹਾ ਹੋਇਆ ਜਦ ਫ਼ਲਿਸਤੀ ਉੱਠਿਆ ਅਤੇ ਅੱਗੇ ਵੱਧ ਕੇ ਦਾਊਦ ਨਾਲ ਲੜਨ ਨੂੰ ਨੇੜੇ ਆਇਆ ਤਾਂ ਦਾਊਦ ਨੇ ਛੇਤੀ ਕੀਤੀ ਅਤੇ ਦਲ ਦੀ ਵੱਲ ਫ਼ਲਿਸਤੀ ਨਾਲ ਲੜਨ ਨੂੰ ਭੱਜਿਆ।
וְהָיָה כִּי־קָם הַפְּלִשְׁתִּי וַיֵּלֶךְ וַיִּקְרַב לִקְרַאת דָּוִד וַיְמַהֵר דָּוִד וַיָּרׇץ הַמַּעֲרָכָה לִקְרַאת הַפְּלִשְׁתִּֽי׃
49 ੪੯ ਅਤੇ ਦਾਊਦ ਨੇ ਆਪਣੀ ਗੁਥਲੀ ਵਿੱਚ ਹੱਥ ਪਾ ਕੇ ਉਹ ਦੇ ਵਿੱਚੋਂ ਇੱਕ ਪੱਥਰ ਕੱਢਿਆ ਅਤੇ ਗੁਲੇਲ ਵਿੱਚ ਰੱਖ ਕੇ ਫ਼ਲਿਸਤੀ ਦੇ ਮੱਥੇ ਨੂੰ ਅਜਿਹਾ ਮਾਰਿਆ ਜੋ ਉਹ ਪੱਥਰ ਉਸ ਦੇ ਮੱਥੇ ਵਿੱਚ ਖੁੱਭ ਗਿਆ ਅਤੇ ਉਹ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਿਆ!
וַיִּשְׁלַח דָּוִד אֶת־יָדוֹ אֶל־הַכֶּלִי וַיִּקַּח מִשָּׁם אֶבֶן וַיְקַלַּע וַיַּךְ אֶת־הַפְּלִשְׁתִּי אֶל־מִצְחוֹ וַתִּטְבַּע הָאֶבֶן בְּמִצְחוֹ וַיִּפֹּל עַל־פָּנָיו אָֽרְצָה׃
50 ੫੦ ਸੋ ਦਾਊਦ ਨੇ ਇੱਕ ਗੁਲੇਲ ਅਤੇ ਇੱਕ ਪੱਥਰ ਨਾਲ ਫ਼ਲਿਸਤੀ ਨੂੰ ਜਿੱਤ ਲਿਆ ਅਤੇ ਉਸ ਫ਼ਲਿਸਤੀ ਨੂੰ ਮਾਰਿਆ ਅਤੇ ਵੱਢ ਸੁੱਟਿਆ ਪਰ ਦਾਊਦ ਦੇ ਹੱਥ ਵਿੱਚ ਤਲਵਾਰ ਨਹੀਂ ਸੀ।
וַיֶּחֱזַק דָּוִד מִן־הַפְּלִשְׁתִּי בַּקֶּלַע וּבָאֶבֶן וַיַּךְ אֶת־הַפְּלִשְׁתִּי וַיְמִתֵהוּ וְחֶרֶב אֵין בְּיַד־דָּוִֽד׃
51 ੫੧ ਇਸ ਕਰਕੇ ਦਾਊਦ ਭੱਜ ਕੇ ਫ਼ਲਿਸਤੀ ਦੇ ਉੱਤੇ ਚੜ੍ਹ ਖੜ੍ਹਾ ਹੋਇਆ ਅਤੇ ਉਸ ਦੀ ਤਲਵਾਰ ਫੜ੍ਹ ਕੇ ਮਿਆਨੋਂ ਖਿੱਚ ਲਈ ਅਤੇ ਉਸ ਨੂੰ ਮਾਰ ਕੇ ਉਸ ਦਾ ਸਿਰ ਉਸੇ ਤਲਵਾਰ ਨਾਲ ਵੱਢ ਸੁੱਟਿਆ ਅਤੇ ਜਦ ਫ਼ਲਿਸਤੀਆਂ ਨੇ ਆਪਣਾ ਸੂਰਮਾ ਮਰਿਆ ਹੋਇਆ ਵੇਖਿਆ ਤਾਂ ਉਹ ਭੱਜ ਗਏ।
וַיָּרׇץ דָּוִד וַיַּעֲמֹד אֶל־הַפְּלִשְׁתִּי וַיִּקַּח אֶת־חַרְבּוֹ וַֽיִּשְׁלְפָהּ מִתַּעְרָהּ וַיְמֹתְתֵהוּ וַיִּכְרׇת־בָּהּ אֶת־רֹאשׁוֹ וַיִּרְאוּ הַפְּלִשְׁתִּים כִּי־מֵת גִּבּוֹרָם וַיָּנֻֽסוּ׃
52 ੫੨ ਤਾਂ ਇਸਰਾਏਲ ਅਤੇ ਯਹੂਦਾਹ ਦੇ ਲੋਕ ਉੱਠੇ ਅਤੇ ਘਾਟੀ ਤੱਕ ਅਤੇ ਅਕਰੋਨ ਦੇ ਫਾਟਕਾਂ ਤੱਕ ਲਲਕਾਰਦੇ ਹੋਏ ਫ਼ਲਿਸਤੀਆਂ ਦੇ ਮਗਰ ਪਏ ਅਤੇ ਜਿਹੜੇ ਫ਼ਲਿਸਤੀਆਂ ਵਿੱਚੋਂ ਜਖ਼ਮੀ ਹੋ ਗਏ ਸੋ ਸ਼ਅਰਯਿਮ ਦੇ ਰਾਹ ਵਿੱਚ ਗਥ ਅਤੇ ਅਕਰੋਨ ਤੱਕ ਡਿੱਗਦੇ ਗਏ।
וַיָּקֻמוּ אַנְשֵׁי יִשְׂרָאֵל וִיהוּדָה וַיָּרִעוּ וַֽיִּרְדְּפוּ אֶת־הַפְּלִשְׁתִּים עַד־בּוֹאֲךָ גַיְא וְעַד שַׁעֲרֵי עֶקְרוֹן וַֽיִּפְּלוּ חַֽלְלֵי פְלִשְׁתִּים בְּדֶרֶךְ שַׁעֲרַיִם וְעַד־גַּת וְעַד־עֶקְרֽוֹן׃
53 ੫੩ ਤਦ ਇਸਰਾਏਲੀ ਫ਼ਲਿਸਤੀਆਂ ਦੇ ਮਗਰੋਂ ਮੁੜ ਆਏ ਅਤੇ ਉਨ੍ਹਾਂ ਦੇ ਡੇਰਿਆਂ ਨੂੰ ਲੁੱਟ ਲਿਆ।
וַיָּשֻׁבוּ בְּנֵי יִשְׂרָאֵל מִדְּלֹק אַחֲרֵי פְלִשְׁתִּים וַיָּשֹׁסּוּ אֶת־מַחֲנֵיהֶֽם׃
54 ੫੪ ਅਤੇ ਦਾਊਦ ਉਸ ਫ਼ਲਿਸਤੀ ਦਾ ਸਿਰ ਲੈ ਕੇ ਯਰੂਸ਼ਲਮ ਵਿੱਚ ਆਇਆ ਪਰ ਉਸ ਦੇ ਸ਼ਸਤਰਾਂ ਨੂੰ ਉਹ ਨੇ ਆਪਣੇ ਡੇਰੇ ਵਿੱਚ ਰੱਖਿਆ।
וַיִּקַּח דָּוִד אֶת־רֹאשׁ הַפְּלִשְׁתִּי וַיְבִאֵהוּ יְרֽוּשָׁלָ͏ִם וְאֶת־כֵּלָיו שָׂם בְּאׇהֳלֽוֹ׃
55 ੫੫ ਜਿਸ ਵੇਲੇ ਸ਼ਾਊਲ ਨੇ ਦਾਊਦ ਨੂੰ ਫ਼ਲਿਸਤੀ ਨਾਲ ਲੜਨ ਲਈ ਜਾਂਦਿਆਂ ਵੇਖਿਆ ਤਾਂ ਉਸ ਨੇ ਸੈਨਾਪਤੀ ਅਬੀਨੇਰ ਕੋਲੋਂ ਪੁੱਛਿਆ, ਅਬਨੇਰ ਇਹ ਮੁੰਡਾ ਕਿਸ ਦਾ ਪੁੱਤਰ ਹੈ? ਅਬਨੇਰ ਬੋਲਿਆ, ਹੇ ਮਹਾਰਾਜ, ਤੇਰੇ ਜੀਵਨ ਦੀ ਸਹੁੰ ਮੈਂ ਨਹੀਂ ਜਾਣਦਾ।
וְכִרְאוֹת שָׁאוּל אֶת־דָּוִד יֹצֵא לִקְרַאת הַפְּלִשְׁתִּי אָמַר אֶל־אַבְנֵר שַׂר הַצָּבָא בֶּן־מִי־זֶה הַנַּעַר אַבְנֵר וַיֹּאמֶר אַבְנֵר חֵֽי־נַפְשְׁךָ הַמֶּלֶךְ אִם־יָדָֽעְתִּי׃
56 ੫੬ ਤਦ ਰਾਜੇ ਨੇ ਆਖਿਆ, ਤੂੰ ਪਤਾ ਕਰ ਜੋ ਮੁੰਡਾ ਕਿਸ ਦਾ ਪੁੱਤਰ ਹੈ।
וַיֹּאמֶר הַמֶּלֶךְ שְׁאַל אַתָּה בֶּן־מִי־זֶה הָעָֽלֶם׃
57 ੫੭ ਸੋ ਜਦ ਦਾਊਦ ਉਸ ਫ਼ਲਿਸਤੀ ਨੂੰ ਵੱਢ ਕੇ ਮੁੜਿਆ ਤਾਂ ਅਬਨੇਰ ਨੇ ਉਹ ਨੂੰ ਫੜ੍ਹ ਲਿਆ ਅਤੇ ਸ਼ਾਊਲ ਕੋਲ ਲੈ ਗਿਆ ਅਤੇ ਫ਼ਲਿਸਤੀ ਦਾ ਸਿਰ ਉਹ ਦੇ ਹੱਥ ਵਿੱਚ ਸੀ।
וּכְשׁוּב דָּוִד מֵֽהַכּוֹת אֶת־הַפְּלִשְׁתִּי וַיִּקַּח אֹתוֹ אַבְנֵר וַיְבִאֵהוּ לִפְנֵי שָׁאוּל וְרֹאשׁ הַפְּלִשְׁתִּי בְּיָדֽוֹ׃
58 ੫੮ ਤਦ ਸ਼ਾਊਲ ਨੇ ਉਹ ਨੂੰ ਪੁੱਛਿਆ, ਤੂੰ ਕਿਸ ਦਾ ਪੁੱਤਰ ਹੈਂ? ਤਦ ਦਾਊਦ ਨੇ ਉੱਤਰ ਦਿੱਤਾ, ਮੈਂ ਤੁਹਾਡੇ ਦਾਸ ਬੈਤਲਹਮ ਦੇ ਵਾਸੀ ਯੱਸੀ ਦਾ ਪੁੱਤਰ ਹਾਂ।
וַיֹּאמֶר אֵלָיו שָׁאוּל בֶּן־מִי אַתָּה הַנָּעַר וַיֹּאמֶר דָּוִד בֶּֽן־עַבְדְּךָ יִשַׁי בֵּית הַלַּחְמִֽי׃

< 1 ਸਮੂਏਲ 17 >