< 1 ਸਮੂਏਲ 17 >

1 ਹੁਣ ਫ਼ਲਿਸਤੀਆਂ ਨੇ ਲੜਾਈ ਦੇ ਲਈ ਆਪਣੇ ਦਲਾਂ ਨੂੰ ਇਕੱਠਾ ਕੀਤਾ ਅਤੇ ਯਹੂਦਾਹ ਦੇ ਸ਼ਹਿਰ ਸੋਕੋਹ ਵਿੱਚ ਇਕੱਠੇ ਹੋਏ ਅਤੇ ਸੋਕੋਹ ਅਤੇ ਅਜ਼ੇਕਾਹ ਦੇ ਵਿਚਕਾਰ ਅਫ਼ਸ-ਦੰਮੀਮ ਵਿੱਚ ਡੇਰੇ ਲਾਏ।
וַיַּאַסְפ֨וּ פְלִשְׁתִּ֤ים אֶת־מַֽחֲנֵיהֶם֙ לַמִּלְחָמָ֔ה וַיֵּאָ֣סְפ֔וּ שֹׂכֹ֖ה אֲשֶׁ֣ר לִיהוּדָ֑ה וַֽיַּחֲנ֛וּ בֵּין־שׂוֹכֹ֥ה וּבֵין־עֲזֵקָ֖ה בְּאֶ֥פֶס דַּמִּֽים׃
2 ਸ਼ਾਊਲ ਅਤੇ ਇਸਰਾਏਲ ਦੇ ਲੋਕਾਂ ਨੇ ਵੀ ਇਕੱਠੇ ਹੋ ਕੇ ਏਲਾਹ ਦੀ ਘਾਟੀ ਵਿੱਚ ਡੇਰੇ ਲਾਏ ਅਤੇ ਲੜਾਈ ਦੇ ਲਈ ਫ਼ਲਿਸਤੀਆਂ ਦੇ ਸਾਹਮਣੇ ਕਤਾਰਾਂ ਬੰਨ੍ਹੀਆਂ।
וְשָׁא֤וּל וְאִֽישׁ־יִשְׂרָאֵל֙ נֶאֶסְפ֔וּ וַֽיַּחֲנ֖וּ בְּעֵ֣מֶק הָאֵלָ֑ה וַיַּעַרְכ֥וּ מִלְחָמָ֖ה לִקְרַ֥את פְּלִשְׁתִּֽים׃
3 ਇੱਕ ਪਾਸੇ ਦੇ ਪਰਬਤ ਉੱਤੇ ਫ਼ਲਿਸਤੀ ਖੜ੍ਹੇ ਸਨ ਅਤੇ ਦੂਜੇ ਪਾਸੇ ਦੇ ਪਰਬਤ ਉੱਤੇ ਇਸਰਾਏਲੀ ਖੜ੍ਹੇ ਸਨ ਅਤੇ ਉਨ੍ਹਾਂ ਦੋਹਾਂ ਦੇ ਵਿਚਕਾਰ ਇੱਕ ਘਾਟੀ ਸੀ।
וּפְלִשְׁתִּ֞ים עֹמְדִ֤ים אֶל־הָהָר֙ מִזֶּ֔ה וְיִשְׂרָאֵ֛ל עֹמְדִ֥ים אֶל־הָהָ֖ר מִזֶּ֑ה וְהַגַּ֖יְא בֵּינֵיהֶֽם׃
4 ਉਸ ਵੇਲੇ ਫ਼ਲਿਸਤੀਆਂ ਦੇ ਡੇਰੇ ਵਿੱਚੋਂ ਗਾਥੀ ਗੋਲਿਅਥ ਨਾਂ ਦਾ ਇੱਕ ਸੂਰਮਾ ਮਨੁੱਖ ਨਿੱਕਲਿਆ। ਉਹ ਦਾ ਕੱਦ ਛੇ ਹੱਥ ਅਤੇ ਇੱਕ ਗਿੱਠ ਉੱਚਾ ਸੀ।
וַיֵּצֵ֤א אִֽישׁ־הַבֵּנַ֙יִם֙ מִמַּחֲנ֣וֹת פְּלִשְׁתִּ֔ים גָּלְיָ֥ת שְׁמ֖וֹ מִגַּ֑ת גָּבְה֕וֹ שֵׁ֥שׁ אַמּ֖וֹת וָזָֽרֶת׃
5 ਅਤੇ ਉਹ ਦੇ ਸਿਰ ਉੱਤੇ ਇੱਕ ਪਿੱਤਲ ਦਾ ਟੋਪ ਸੀ ਅਤੇ ਇੱਕ ਸੰਜੋ ਉਹ ਨੇ ਪਹਿਨੀ ਹੋਈ ਸੀ ਜੋ ਤੋਲ ਵਿੱਚ ਡੇਢ ਮਣ ਪਿੱਤਲ ਦੀ ਸੀ।
וְכ֤וֹבַע נְחֹ֙שֶׁת֙ עַל־רֹאשׁ֔וֹ וְשִׁרְי֥וֹן קַשְׂקַשִּׂ֖ים ה֣וּא לָב֑וּשׁ וּמִשְׁקַל֙ הַשִּׁרְי֔וֹן חֲמֵשֶׁת־אֲלָפִ֥ים שְׁקָלִ֖ים נְחֹֽשֶֽׁת׃
6 ਅਤੇ ਉਹ ਦੀਆਂ ਦੋਹਾਂ ਲੱਤਾਂ ਉੱਤੇ ਪਿੱਤਲ ਦੇ ਕਵਚ ਸਨ ਅਤੇ ਉਹ ਦੇ ਦੋਹਾਂ ਮੋਢਿਆਂ ਦੇ ਵਿਚਕਾਰ ਪਿੱਤਲ ਦੀ ਬਰਛੀ ਸੀ।
וּמִצְחַ֥ת נְחֹ֖שֶׁת עַל־רַגְלָ֑יו וְכִיד֥וֹן נְחֹ֖שֶׁת בֵּ֥ין כְּתֵפָֽיו׃
7 ਅਤੇ ਉਹ ਦੇ ਬਰਛੇ ਦਾ ਡੰਡਾ ਜੁਲਾਹੇ ਦੀ ਤੁਰ ਵਰਗਾ ਸੀ ਅਤੇ ਉਹ ਦੇ ਬਰਛੇ ਦਾ ਫਲ ਸਾਢੇ ਸੱਤ ਸੇਰ ਲੋਹੇ ਦਾ ਸੀ ਅਤੇ ਇੱਕ ਮਨੁੱਖ ਢਾਲ਼ ਚੁੱਕ ਕੇ ਉਹ ਦੇ ਅੱਗੇ ਤੁਰਦਾ ਸੀ।
וחץ חֲנִית֗וֹ כִּמְנוֹר֙ אֹֽרְגִ֔ים וְלַהֶ֣בֶת חֲנִית֔וֹ שֵׁשׁ־מֵא֥וֹת שְׁקָלִ֖ים בַּרְזֶ֑ל וְנֹשֵׂ֥א הַצִּנָּ֖ה הֹלֵ֥ךְ לְפָנָֽיו׃
8 ਸੋ ਉਹ ਨਿੱਕਲ ਕੇ ਖੜ੍ਹਾ ਹੋਇਆ ਅਤੇ ਇਸਰਾਏਲ ਦੇ ਦਲਾਂ ਵੱਲ ਉਹ ਨੇ ਪੁਕਾਰ ਕੇ ਆਖਿਆ, ਤੁਸੀਂ ਲੜਾਈ ਦੇ ਲਈ ਕਿਉਂ ਕਤਾਰ ਬੰਨ੍ਹੀ ਹੈ? ਕੀ, ਮੈਂ ਫ਼ਲਿਸਤੀ ਨਹੀਂ ਅਤੇ ਤੁਸੀਂ ਸ਼ਾਊਲ ਦੇ ਦਾਸ ਨਹੀਂ? ਸੋ ਤੁਸੀਂ ਆਪਣੇ ਲਈ ਕਿਸੇ ਮਨੁੱਖ ਨੂੰ ਚੁਣੋ ਅਤੇ ਉਹ ਮੇਰੇ ਕੋਲ ਆਵੇ।
וַֽיַּעֲמֹ֗ד וַיִּקְרָא֙ אֶל־מַעַרְכֹ֣ת יִשְׂרָאֵ֔ל וַיֹּ֣אמֶר לָהֶ֔ם לָ֥מָּה תֵצְא֖וּ לַעֲרֹ֣ךְ מִלְחָמָ֑ה הֲל֧וֹא אָנֹכִ֣י הַפְּלִשְׁתִּ֗י וְאַתֶּם֙ עֲבָדִ֣ים לְשָׁא֔וּל בְּרוּ־לָכֶ֥ם אִ֖ישׁ וְיֵרֵ֥ד אֵלָֽי׃
9 ਜੇ ਕਦੀ ਉਹ ਮੇਰੇ ਨਾਲ ਲੜਨ ਜੋਗਾ ਹੋਵੇ ਅਤੇ ਮੈਨੂੰ ਮਾਰ ਲਵੇ ਤਾਂ ਅਸੀਂ ਤੁਹਾਡੇ ਗ਼ੁਲਾਮ ਬਣਾਂਗੇ ਪਰ ਜੇ ਕਦੀ ਉਸ ਦੇ ਉੱਤੇ ਮੈਂ ਤਕੜਾ ਹੋਵਾਂ ਅਤੇ ਉਹ ਨੂੰ ਮਾਰ ਲਵਾਂ ਤਾਂ ਤੁਸੀਂ ਸਾਡੇ ਗ਼ੁਲਾਮ ਹੋਵੋਗੇ ਅਤੇ ਸਾਡੀ ਗ਼ੁਲਾਮੀ ਕਰੋਗੇ।
אִם־יוּכַ֞ל לְהִלָּחֵ֤ם אִתִּי֙ וְהִכָּ֔נִי וְהָיִ֥ינוּ לָכֶ֖ם לַעֲבָדִ֑ים וְאִם־אֲנִ֤י אֽוּכַל־לוֹ֙ וְהִכִּיתִ֔יו וִהְיִ֤יתֶם לָ֙נוּ֙ לַעֲבָדִ֔ים וַעֲבַדְתֶּ֖ם אֹתָֽנוּ׃
10 ੧੦ ਫੇਰ ਉਹ ਫ਼ਲਿਸਤੀ ਬੋਲਿਆ, ਅੱਜ ਮੈਂ ਇਸਰਾਏਲ ਦੇ ਦਲਾਂ ਨੂੰ ਲਲਕਾਰਦਾ ਹਾਂ। ਮੇਰੇ ਲਈ ਕੋਈ ਮਨੁੱਖ ਠਹਿਰਾ ਲਓ ਜੋ ਅਸੀਂ ਆਪਸ ਵਿੱਚ ਯੁੱਧ ਕਰੀਏ।
וַיֹּ֙אמֶר֙ הַפְּלִשְׁתִּ֔י אֲנִ֗י חֵרַ֛פְתִּי אֶת־מַעַרְכ֥וֹת יִשְׂרָאֵ֖ל הַיּ֣וֹם הַזֶּ֑ה תְּנוּ־לִ֣י אִ֔ישׁ וְנִֽלָּחֲמָ֖ה יָֽחַד׃
11 ੧੧ ਜਿਸ ਵੇਲੇ ਸ਼ਾਊਲ ਅਤੇ ਸਾਰੇ ਇਸਰਾਏਲ ਨੇ ਉਸ ਫ਼ਲਿਸਤੀ ਦੀਆਂ ਗੱਲਾਂ ਸੁਣੀਆਂ ਤਾਂ ਉਹ ਘਬਰਾ ਗਏ ਅਤੇ ਡਰ ਗਏ।
וַיִּשְׁמַ֤ע שָׁאוּל֙ וְכָל־יִשְׂרָאֵ֔ל אֶת־דִּבְרֵ֥י הַפְּלִשְׁתִּ֖י הָאֵ֑לֶּה וַיֵּחַ֥תּוּ וַיִּֽרְא֖וּ מְאֹֽד׃ פ
12 ੧੨ ਦਾਊਦ ਬੈਤਲਹਮ ਯਹੂਦਾਹ ਦੇ ਅਫਰਾਥੀ ਯੱਸੀ ਦਾ ਪੁੱਤਰ ਸੀ ਜਿਸ ਦੇ ਅੱਠ ਪੁੱਤਰ ਸਨ ਅਤੇ ਉਹ ਆਪ ਸ਼ਾਊਲ ਦੇ ਦਿਨਾਂ ਵਿੱਚ ਉਹ ਬਜ਼ੁਰਗ ਅਤੇ ਕਮਜ਼ੋਰ ਹੋ ਗਿਆ ਸੀ।
וְדָוִד֩ בֶּן־אִ֨ישׁ אֶפְרָתִ֜י הַזֶּ֗ה מִבֵּ֥ית לֶ֙חֶם֙ יְהוּדָ֔ה וּשְׁמ֣וֹ יִשַׁ֔י וְל֖וֹ שְׁמֹנָ֣ה בָנִ֑ים וְהָאִישׁ֙ בִּימֵ֣י שָׁא֔וּל זָקֵ֖ן בָּ֥א בַאֲנָשִֽׁים׃
13 ੧੩ ਯੱਸੀ ਦੇ ਤਿੰਨ ਵੱਡੇ ਪੁੱਤਰ ਲੜਾਈ ਦੇ ਵਿੱਚ ਸ਼ਾਊਲ ਦੇ ਮਗਰ ਜਾ ਲੱਗੇ ਅਤੇ ਉਨ੍ਹਾਂ ਤਿੰਨਾਂ ਵਿੱਚੋਂ ਜੋ ਲੜਨ ਗਏ ਸਨ ਉਹਨਾਂ ਵਿੱਚੋਂ ਪਹਿਲੌਠੇ ਦਾ ਨਾਮ ਅਲੀਆਬ ਸੀ ਅਤੇ ਦੂਜੇ ਦਾ ਨਾਮ ਅਬੀਨਾਦਾਬ ਅਤੇ ਤੀਜੇ ਦਾ ਨਾਮ ਸ਼ੰਮਾਹ ਸੀ।
וַיֵּ֨לְכ֜וּ שְׁלֹ֤שֶׁת בְּנֵֽי־יִשַׁי֙ הַגְּדֹלִ֔ים הָלְכ֥וּ אַחֲרֵי־שָׁא֖וּל לַמִּלְחָמָ֑ה וְשֵׁ֣ם ׀ שְׁלֹ֣שֶׁת בָּנָ֗יו אֲשֶׁ֤ר הָלְכוּ֙ בַּמִּלְחָמָ֔ה אֱלִיאָ֣ב הַבְּכ֗וֹר וּמִשְׁנֵ֙הוּ֙ אֲבִ֣ינָדָ֔ב וְהַשְּׁלִשִׁ֖י שַׁמָּֽה׃
14 ੧੪ ਦਾਊਦ ਸਭ ਤੋਂ ਛੋਟਾ ਸੀ ਅਤੇ ਤਿੰਨ ਵੱਡੇ ਪੁੱਤਰ ਸ਼ਾਊਲ ਦੇ ਮਗਰ ਲੱਗੇ
וְדָוִ֖ד ה֣וּא הַקָּטָ֑ן וּשְׁלֹשָׁה֙ הַגְּדֹלִ֔ים הָלְכ֖וּ אַחֲרֵ֥י שָׁאֽוּל׃ ס
15 ੧੫ ਪਰ ਦਾਊਦ ਸ਼ਾਊਲ ਕੋਲੋਂ ਵੱਖਰਾ ਹੋ ਕੇ ਆਪਣੇ ਪਿਤਾ ਦੇ ਇੱਜੜ ਨੂੰ ਬੈਤਲਹਮ ਵਿੱਚ ਚਰਾਉਣ ਗਿਆ ਸੀ।
וְדָוִ֛ד הֹלֵ֥ךְ וָשָׁ֖ב מֵעַ֣ל שָׁא֑וּל לִרְע֛וֹת אֶת־צֹ֥אן אָבִ֖יו בֵּֽית־לָֽחֶם׃
16 ੧੬ ਸੋ ਉਹ ਫ਼ਲਿਸਤੀ ਹਰ ਰੋਜ਼ ਸਵੇਰੇ ਅਤੇ ਸ਼ਾਮ ਨੂੰ ਨੇੜੇ ਆਉਂਦਾ ਸੀ। ਚਾਲੀਆਂ ਦਿਨਾਂ ਤੱਕ ਉਹ ਆਪਣੇ ਆਪ ਨੂੰ, ਅੱਗੇ ਕਰਦਾ ਰਿਹਾ।
וַיִּגַּ֥שׁ הַפְּלִשְׁתִּ֖י הַשְׁכֵּ֣ם וְהַעֲרֵ֑ב וַיִּתְיַצֵּ֖ב אַרְבָּעִ֥ים יֽוֹם׃ פ
17 ੧੭ ਫੇਰ ਯੱਸੀ ਨੇ ਆਪਣੇ ਪੁੱਤਰ ਦਾਊਦ ਨੂੰ ਆਖਿਆ, ਇਹ ਪੰਜ ਸੇਰ ਭੁੰਨੇ ਹੋਏ ਦਾਣੇ ਅਤੇ ਇਹ ਦਸ ਰੋਟੀਆਂ ਲੈ ਕੇ ਆਪਣੇ ਭਰਾਵਾਂ ਕੋਲ ਛਾਉਣੀ ਵੱਲ ਜਾ।
וַיֹּ֨אמֶר יִשַׁ֜י לְדָוִ֣ד בְּנ֗וֹ קַח־נָ֤א לְאַחֶ֙יךָ֙ אֵיפַ֤ת הַקָּלִיא֙ הַזֶּ֔ה וַעֲשָׂרָ֥ה לֶ֖חֶם הַזֶּ֑ה וְהָרֵ֥ץ הַֽמַּחֲנֶ֖ה לְאַחֶֽיךָ׃
18 ੧੮ ਅਤੇ ਇਹ ਦਸ ਟਿੱਕੀਆਂ ਪਨੀਰ ਦੀਆਂ ਉਨ੍ਹਾਂ ਦੇ ਸੂਬੇਦਾਰ ਦੇ ਲਈ ਲੈ ਜਾ ਅਤੇ ਆਪਣੇ ਭਰਾਵਾਂ ਦਾ ਹਾਲ ਚਾਲ ਵੇਖ ਅਤੇ ਉਨ੍ਹਾਂ ਦੀ ਕੁਝ ਨਿਸ਼ਾਨੀ ਲੈ ਆ।
וְ֠אֵת עֲשֶׂ֜רֶת חֲרִצֵ֤י הֶֽחָלָב֙ הָאֵ֔לֶּה תָּבִ֖יא לְשַׂר־הָאָ֑לֶף וְאֶת־אַחֶ֙יךָ֙ תִּפְקֹ֣ד לְשָׁל֔וֹם וְאֶת־עֲרֻבָּתָ֖ם תִּקָּֽח׃
19 ੧੯ ਉਸ ਵੇਲੇ ਸ਼ਾਊਲ ਅਤੇ ਇਸਰਾਏਲ ਦੇ ਸਭ ਲੋਕ ਏਲਾਹ ਦੀ ਘਾਟੀ ਚ ਫ਼ਲਿਸਤੀਆਂ ਦੇ ਨਾਲ ਲੜਦੇ ਪਏ ਸਨ।
וְשָׁא֤וּל וְהֵ֙מָּה֙ וְכָל־אִ֣ישׁ יִשְׂרָאֵ֔ל בְּעֵ֖מֶק הָֽאֵלָ֑ה נִלְחָמִ֖ים עִם־פְּלִשְׁתִּֽים׃
20 ੨੦ ਦਾਊਦ ਨੇ ਸਵੇਰ ਦੇ ਵੇਲੇ ਉੱਠ ਕੇ ਭੇਡਾਂ ਨੂੰ ਰਾਖੇ ਦੇ ਕੋਲ ਛੱਡਿਆ ਅਤੇ ਜਿਵੇਂ ਯੱਸੀ ਨੇ ਉਹ ਨੂੰ ਆਖਿਆ ਸੀ ਵਸਤਾਂ ਲੈ ਕੇ ਤੁਰ ਪਿਆ ਅਤੇ ਜਿਸ ਵੇਲੇ ਦਲ ਲੜਨ ਲਈ ਨਿੱਕਲਦਾ ਅਤੇ ਲੜਾਈ ਦੇ ਲਈ ਲਲਕਾਰਦਾ ਸੀ ਉਸ ਸਮੇਂ ਉਹ ਮੋਰਚੇ ਵਿੱਚ ਪਹੁੰਚ ਗਿਆ।
וַיַּשְׁכֵּ֨ם דָּוִ֜ד בַּבֹּ֗קֶר וַיִּטֹּ֤שׁ אֶת־הַצֹּאן֙ עַל־שֹׁמֵ֔ר וַיִּשָּׂ֣א וַיֵּ֔לֶךְ כַּאֲשֶׁ֥ר צִוָּ֖הוּ יִשָׁ֑י וַיָּבֹא֙ הַמַּעְגָּ֔לָה וְהַחַ֗יִל הַיֹּצֵא֙ אֶל־הַמַּ֣עֲרָכָ֔ה וְהֵרֵ֖עוּ בַּמִּלְחָמָֽה׃
21 ੨੧ ਅਤੇ ਇਸਰਾਏਲ ਅਤੇ ਫ਼ਲਿਸਤੀਆਂ ਨੇ ਆਪੋ ਆਪਣੇ ਦਲ ਦੀਆਂ ਆਹਮੋ-ਸਾਹਮਣੇ ਕਤਾਰਾਂ ਬੰਨ੍ਹੀਆਂ ਸਨ।
וַתַּעֲרֹ֤ךְ יִשְׂרָאֵל֙ וּפְלִשְׁתִּ֔ים מַעֲרָכָ֖ה לִקְרַ֥את מַעֲרָכָֽה׃
22 ੨੨ ਸੋ ਦਾਊਦ ਨੇ ਆਪਣੀਆਂ ਵਸਤਾਂ ਉਹ ਦੇ ਕੋਲ ਰੱਖੀਆਂ ਜੋ ਸਮਾਨ ਦੀ ਰਾਖੀ ਕਰਦਾ ਸੀ, ਅਤੇ ਆਪ ਦਲ ਵੱਲ ਦੌੜ ਗਿਆ ਅਤੇ ਆ ਕੇ ਆਪਣੇ ਭਰਾਵਾਂ ਦੀ ਖ਼ਬਰ ਪੁੱਛੀ।
וַיִּטֹּשׁ֩ דָּוִ֨ד אֶת־הַכֵּלִ֜ים מֵעָלָ֗יו עַל־יַד֙ שׁוֹמֵ֣ר הַכֵּלִ֔ים וַיָּ֖רָץ הַמַּעֲרָכָ֑ה וַיָּבֹ֕א וַיִּשְׁאַ֥ל לְאֶחָ֖יו לְשָׁלֽוֹם׃
23 ੨੩ ਉਹ ਉਨ੍ਹਾਂ ਨਾਲ ਅਜੇ ਗੱਲਾਂ ਕਰਦਾ ਹੀ ਸੀ ਜੋ ਵੇਖੋ, ਉਹ ਜ਼ੋਰਾਵਰ ਗਾਥੀ ਗੋਲਿਅਥ ਨਾਮ ਫ਼ਲਿਸਤੀ ਕਤਾਰਾਂ ਵਿੱਚੋਂ ਨਿੱਕਲਿਆ ਅਤੇ ਉਸ ਨੇ ਪਹਿਲਾਂ ਦੀ ਤਰ੍ਹਾਂ ਗੱਲਾਂ ਕੀਤੀਆਂ ਅਤੇ ਦਾਊਦ ਨੇ ਸੁਣੀਆਂ।
וְה֣וּא ׀ מְדַבֵּ֣ר עִמָּ֗ם וְהִנֵּ֣ה אִ֣ישׁ הַבֵּנַ֡יִם עוֹלֶ֞ה גָּלְיָת֩ הַפְּלִשְׁתִּ֨י שְׁמ֤וֹ מִגַּת֙ ממערות פְּלִשְׁתִּ֔ים וַיְדַבֵּ֖ר כַּדְּבָרִ֣ים הָאֵ֑לֶּה וַיִּשְׁמַ֖ע דָּוִֽד׃
24 ੨੪ ਇਸਰਾਏਲ ਦੇ ਸਭ ਲੋਕ ਉਸ ਮਨੁੱਖ ਨੂੰ ਵੇਖ ਕੇ ਉਸ ਦੇ ਅੱਗੋਂ ਭੱਜੇ ਅਤੇ ਬਹੁਤ ਡਰ ਗਏ
וְכֹל֙ אִ֣ישׁ יִשְׂרָאֵ֔ל בִּרְאוֹתָ֖ם אֶת־הָאִ֑ישׁ וַיָּנֻ֙סוּ֙ מִפָּנָ֔יו וַיִּֽירְא֖וּ מְאֹֽד׃
25 ੨੫ ਤਦ ਇਸਰਾਏਲ ਦੇ ਲੋਕਾਂ ਨੇ ਆਖਿਆ, ਤੁਸੀਂ ਇਸ ਮਨੁੱਖ ਨੂੰ ਵੇਖਿਆ ਜੋ ਨਿੱਕਲਿਆ ਹੈ। ਸੱਚ-ਮੁੱਚ ਇਹ ਤਾਂ ਇਸਰਾਏਲ ਨੂੰ ਸ਼ਰਮਿੰਦਾ ਕਰਨ ਲਈ ਆਇਆ ਹੈ ਅਤੇ ਅਜਿਹਾ ਹੋਵੇਗਾ ਭਈ ਜਿਹੜਾ ਉਸ ਨੂੰ ਮਾਰੇਗਾ ਤਾਂ ਰਾਜਾ ਉਹ ਨੂੰ ਵੱਡੇ ਧਨ ਨਾਲ ਧਨਵਾਨ ਕਰੇਗਾ ਅਤੇ ਆਪਣੀ ਧੀ ਉਸ ਦੇ ਨਾਲ ਵਿਆਹ ਦੇਵੇਗਾ ਅਤੇ ਉਹ ਦੇ ਪਿਤਾ ਦੇ ਟੱਬਰ ਨੂੰ ਇਸਰਾਏਲ ਵਿੱਚ ਅਜ਼ਾਦ ਕਰੇਗਾ।
וַיֹּ֣אמֶר ׀ אִ֣ישׁ יִשְׂרָאֵ֗ל הַרְּאִיתֶם֙ הָאִ֤ישׁ הָֽעֹלֶה֙ הַזֶּ֔ה כִּ֛י לְחָרֵ֥ף אֶת־יִשְׂרָאֵ֖ל עֹלֶ֑ה וְֽ֠הָיָה הָאִ֨ישׁ אֲשֶׁר־יַכֶּ֜נּוּ יַעְשְׁרֶ֥נּוּ הַמֶּ֣לֶךְ ׀ עֹ֣שֶׁר גָּד֗וֹל וְאֶת־בִּתּוֹ֙ יִתֶּן־ל֔וֹ וְאֵת֙ בֵּ֣ית אָבִ֔יו יַעֲשֶׂ֥ה חָפְשִׁ֖י בְּיִשְׂרָאֵֽל׃
26 ੨੬ ਤਦ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫ਼ਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫ਼ਲਿਸਤੀ ਹੈ ਕੌਣ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰੇ?
וַיֹּ֣אמֶר דָּוִ֗ד אֶֽל־הָאֲנָשִׁ֞ים הָעֹמְדִ֣ים עִמּוֹ֮ לֵאמֹר֒ מַה־יֵּעָשֶׂ֗ה לָאִישׁ֙ אֲשֶׁ֤ר יַכֶּה֙ אֶת־הַפְּלִשְׁתִּ֣י הַלָּ֔ז וְהֵסִ֥יר חֶרְפָּ֖ה מֵעַ֣ל יִשְׂרָאֵ֑ל כִּ֣י מִ֗י הַפְּלִשְׁתִּ֤י הֶֽעָרֵל֙ הַזֶּ֔ה כִּ֣י חֵרֵ֔ף מַעַרְכ֖וֹת אֱלֹהִ֥ים חַיִּֽים׃
27 ੨੭ ਲੋਕਾਂ ਨੇ ਇਸ ਤਰ੍ਹਾਂ ਦਾ ਉੱਤਰ ਦਿੱਤਾ ਕਿ ਜਿਹੜਾ ਉਸ ਨੂੰ ਮਾਰੇ ਉਸ ਮਨੁੱਖ ਨੂੰ ਇਹ ਮਿਲੇਗਾ।
וַיֹּ֤אמֶר לוֹ֙ הָעָ֔ם כַּדָּבָ֥ר הַזֶּ֖ה לֵאמֹ֑ר כֹּ֣ה יֵעָשֶׂ֔ה לָאִ֖ישׁ אֲשֶׁ֥ר יַכֶּֽנּוּ׃
28 ੨੮ ਉਸੇ ਵੇਲੇ ਉਹ ਦੇ ਵੱਡੇ ਭਰਾ ਅਲੀਆਬ ਨੇ ਉਹ ਦੀਆਂ ਗੱਲਾਂ ਸੁਣੀਆਂ ਜੋ ਉਹ ਲੋਕਾਂ ਨਾਲ ਕਰ ਰਿਹਾ ਸੀ ਅਤੇ ਅਲੀਆਬ ਦਾ ਕ੍ਰੋਧ ਦਾਊਦ ਉੱਤੇ ਭੜਕਿਆ ਅਤੇ ਉਹ ਬੋਲਿਆ, ਤੂੰ ਕਿਉਂ ਇੱਥੇ ਆਇਆ ਹੈਂ ਅਤੇ ਉੱਥੇ ਉਜਾੜ ਵਿੱਚ ਉਨ੍ਹਾਂ ਥੋੜੀਆਂ ਜਿਹੀਆਂ ਭੇਡਾਂ ਨੂੰ ਤੂੰ ਕਿਸ ਦੇ ਭਰੋਸੇ ਛੱਡ ਆਇਆ ਹੈਂ? ਮੈਂ ਤੇਰਾ ਘਮੰਡ ਅਤੇ ਤੇਰੇ ਮਨ ਦੀ ਬੁਰਿਆਈ ਨੂੰ ਜਾਣਦਾ ਹਾਂ। ਤੂੰ ਲੜਾਈ ਵੇਖਣ ਨੂੰ ਹੀ ਆਇਆ ਹੈਂ
וַיִּשְׁמַ֤ע אֱלִיאָב֙ אָחִ֣יו הַגָּד֔וֹל בְּדַבְּר֖וֹ אֶל־הָאֲנָשִׁ֑ים וַיִּֽחַר־אַף֩ אֱלִיאָ֨ב בְּדָוִ֜ד וַיֹּ֣אמֶר ׀ לָמָּה־זֶּ֣ה יָרַ֗דְתָּ וְעַל־מִ֨י נָטַ֜שְׁתָּ מְעַ֨ט הַצֹּ֤אן הָהֵ֙נָּה֙ בַּמִּדְבָּ֔ר אֲנִ֧י יָדַ֣עְתִּי אֶת־זְדֹנְךָ֗ וְאֵת֙ רֹ֣עַ לְבָבֶ֔ךָ כִּ֗י לְמַ֛עַן רְא֥וֹת הַמִּלְחָמָ֖ה יָרָֽדְתָּ׃
29 ੨੯ ਦਾਊਦ ਬੋਲਿਆ, ਮੈਂ ਹੁਣ ਕੀ ਕੀਤਾ ਹੈ? ਕੀ, ਮੈਂ ਗੱਲ ਵੀ ਨਹੀਂ ਕਰ ਸਕਦਾ?।
וַיֹּ֣אמֶר דָּוִ֔ד מֶ֥ה עָשִׂ֖יתִי עָ֑תָּה הֲל֖וֹא דָּבָ֥ר הֽוּא׃
30 ੩੦ ਉਹ ਉਸ ਕੋਲੋਂ ਮੁੜ ਕੇ ਦੂਜੇ ਦੀ ਵੱਲ ਗਿਆ ਅਤੇ ਉਹੋ ਗੱਲਾਂ ਫੇਰ ਕੀਤੀਆਂ। ਸੋ ਲੋਕਾਂ ਨੇ ਉਹ ਨੂੰ ਪਹਿਲੇ ਵਰਗਾ ਹੀ ਉੱਤਰ ਦਿੱਤਾ।
וַיִּסֹּ֤ב מֵֽאֶצְלוֹ֙ אֶל־מ֣וּל אַחֵ֔ר וַיֹּ֖אמֶר כַּדָּבָ֣ר הַזֶּ֑ה וַיְשִׁבֻ֤הוּ הָעָם֙ דָּבָ֔ר כַּדָּבָ֖ר הָרִאשֽׁוֹן׃
31 ੩੧ ਅਤੇ ਜਦ ਉਹ ਗੱਲਾਂ ਜੋ ਦਾਊਦ ਨੇ ਆਖੀਆਂ ਸਨ ਸੁਣੀਆਂ ਗਈਆਂ ਤਾਂ ਉਹਨਾਂ ਨੇ ਸ਼ਾਊਲ ਕੋਲ ਉਨ੍ਹਾਂ ਦੀ ਖ਼ਬਰ ਦਿੱਤੀ ਅਤੇ ਉਸ ਨੇ ਉਹ ਨੂੰ ਆਪਣੇ ਕੋਲ ਬੁਲਾਇਆ।
וַיְּשָּֽׁמְעוּ֙ הַדְּבָרִ֔ים אֲשֶׁ֖ר דִּבֶּ֣ר דָּוִ֑ד וַיַּגִּ֥דוּ לִפְנֵֽי־שָׁא֖וּל וַיִּקָּחֵֽהוּ׃
32 ੩੨ ਤਦ ਦਾਊਦ ਨੇ ਸ਼ਾਊਲ ਨੂੰ ਆਖਿਆ, ਉਸ ਮਨੁੱਖ ਕਰਕੇ ਕਿਸੇ ਦਾ ਮਨ ਨਾ ਘਬਰਾਵੇ। ਤੁਹਾਡਾ ਦਾਸ ਜਾਵੇਗਾ ਅਤੇ ਉਸ ਫ਼ਲਿਸਤੀ ਨਾਲ ਲੜੇਗਾ।
וַיֹּ֤אמֶר דָּוִד֙ אֶל־שָׁא֔וּל אַל־יִפֹּ֥ל לֵב־אָדָ֖ם עָלָ֑יו עַבְדְּךָ֣ יֵלֵ֔ךְ וְנִלְחַ֖ם עִם־הַפְּלִשְׁתִּ֥י הַזֶּֽה׃
33 ੩੩ ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਤੂੰ ਉਸ ਫ਼ਲਿਸਤੀ ਦਾ ਸਾਹਮਣਾ ਕਰਨ ਅਤੇ ਉਸ ਦੇ ਨਾਲ ਲੜਨ ਯੋਗ ਨਹੀਂ ਹੈਂ ਕਿਉਂ ਜੋ ਤੂੰ ਮੁੰਡਾ ਹੀ ਹੈਂ ਅਤੇ ਉਹ ਬਚਪਨ ਤੋਂ ਹੀ ਯੋਧਾ ਹੈ।
וַיֹּ֨אמֶר שָׁא֜וּל אֶל־דָּוִ֗ד לֹ֤א תוּכַל֙ לָלֶ֙כֶת֙ אֶל־הַפְּלִשְׁתִּ֣י הַזֶּ֔ה לְהִלָּחֵ֖ם עִמּ֑וֹ כִּֽי־נַ֣עַר אַ֔תָּה וְה֛וּא אִ֥ישׁ מִלְחָמָ֖ה מִנְּעֻרָֽיו׃ ס
34 ੩੪ ਤਦ ਦਾਊਦ ਨੇ ਸ਼ਾਊਲ ਨੂੰ ਉੱਤਰ ਦਿੱਤਾ, ਤੁਹਾਡਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਸੀ ਅਤੇ ਜਦ ਇੱਕ ਸ਼ੇਰ ਅਤੇ ਇੱਕ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਬੱਚਾ ਲੈ ਗਿਆ।
וַיֹּ֤אמֶר דָּוִד֙ אֶל־שָׁא֔וּל רֹעֶ֨ה הָיָ֧ה עַבְדְּךָ֛ לְאָבִ֖יו בַּצֹּ֑אן וּבָ֤א הָֽאֲרִי֙ וְאֶת־הַדּ֔וֹב וְנָשָׂ֥א שֶׂ֖ה מֵהָעֵֽדֶר׃
35 ੩੫ ਤਦ ਮੈਂ ਉਹ ਦੇ ਮਗਰ ਨਿੱਕਲਿਆ ਅਤੇ ਉਸ ਨੂੰ ਮਾਰਿਆ ਅਤੇ ਉਸ ਦੇ ਮੂੰਹ ਵਿੱਚੋਂ ਉਹ ਨੂੰ ਛੁਡਾਇਆ ਅਤੇ ਜਦ ਉਸ ਨੇ ਮੇਰੇ ਉੱਤੇ ਹਮਲਾ ਕੀਤਾ ਤਾਂ ਮੈਂ ਉਸ ਨੂੰ ਵਾਲਾਂ ਤੋਂ ਫੜ੍ਹ ਕੇ ਮਾਰਿਆ ਅਤੇ ਉਸ ਨੂੰ ਜਾਨੋਂ ਮਾਰ ਦਿੱਤਾ।
וְיָצָ֧אתִי אַחֲרָ֛יו וְהִכִּתִ֖יו וְהִצַּ֣לְתִּי מִפִּ֑יו וַיָּ֣קָם עָלַ֔י וְהֶחֱזַ֙קְתִּי֙ בִּזְקָנ֔וֹ וְהִכִּתִ֖יו וַהֲמִיתִּֽיו׃
36 ੩੬ ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ!
גַּ֧ם אֶֽת־הָאֲרִ֛י גַּם־הַדּ֖וֹב הִכָּ֣ה עַבְדֶּ֑ךָ וְֽ֠הָיָה הַפְּלִשְׁתִּ֨י הֶעָרֵ֤ל הַזֶּה֙ כְּאַחַ֣ד מֵהֶ֔ם כִּ֣י חֵרֵ֔ף מַעַרְכֹ֖ת אֱלֹהִ֥ים חַיִּֽים׃ ס
37 ੩੭ ਫੇਰ ਦਾਊਦ ਨੇ ਇਹ ਵੀ ਆਖਿਆ, ਜਿਸ ਯਹੋਵਾਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ ਹੈ ਉਹੋ ਹੀ ਮੈਨੂੰ ਉਸ ਫ਼ਲਿਸਤੀ ਦੇ ਹੱਥੋਂ ਛੁਡਾਵੇਗਾ। ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਜਾ ਫੇਰ ਅਤੇ ਯਹੋਵਾਹ ਤੇਰੇ ਨਾਲ ਹੋਵੇ।
וַיֹּאמֶר֮ דָּוִד֒ יְהוָ֗ה אֲשֶׁ֨ר הִצִּלַ֜נִי מִיַּ֤ד הָֽאֲרִי֙ וּמִיַּ֣ד הַדֹּ֔ב ה֣וּא יַצִּילֵ֔נִי מִיַּ֥ד הַפְּלִשְׁתִּ֖י הַזֶּ֑ה ס וַיֹּ֨אמֶר שָׁא֤וּל אֶל־דָּוִד֙ לֵ֔ךְ וַֽיהוָ֖ה יִהְיֶ֥ה עִמָּֽךְ׃
38 ੩੮ ਤਾਂ ਸ਼ਾਊਲ ਨੇ ਆਪਣੇ ਹਥਿਆਰ ਦਾਊਦ ਨੂੰ ਪਹਿਨਾਏ ਅਤੇ ਇੱਕ ਪਿੱਤਲ ਦਾ ਟੋਪ ਉਹ ਦੇ ਸਿਰ ਉੱਤੇ ਧਰਿਆ ਅਤੇ ਸੰਜੋ ਵੀ ਉਹ ਨੂੰ ਪਹਿਨਾਈ
וַיַּלְבֵּ֨שׁ שָׁא֤וּל אֶת־דָּוִד֙ מַדָּ֔יו וְנָתַ֛ן ק֥וֹבַע נְחֹ֖שֶׁת עַל־רֹאשׁ֑וֹ וַיַּלְבֵּ֥שׁ אֹת֖וֹ שִׁרְיֽוֹן׃
39 ੩੯ ਅਤੇ ਦਾਊਦ ਨੇ ਆਪਣੀ ਤਲਵਾਰ ਸੰਜੋ ਉੱਤੇ ਬੰਨ੍ਹੀ ਅਤੇ ਤੁਰਨ ਦਾ ਜਤਨ ਕੀਤਾ ਕਿਉਂ ਜੋ ਉਹ ਨੇ ਇਨ੍ਹਾਂ ਨੂੰ ਕਦੇ ਪਹਿਨਿਆ ਨਹੀਂ ਸੀ। ਤਦ ਦਾਊਦ ਨੇ ਸ਼ਾਊਲ ਨੂੰ ਆਖਿਆ, ਇਨ੍ਹਾਂ ਨਾਲ ਤਾਂ ਮੈਥੋਂ ਨਹੀਂ ਤੁਰਿਆ ਜਾਂਦਾ ਕਿਉਂ ਜੋ ਮੈਂ ਉਨ੍ਹਾਂ ਨੂੰ ਪਰਖਿਆ ਨਹੀਂ ਹੈ। ਸੋ ਦਾਊਦ ਨੇ ਉਹ ਸਭ ਆਪਣੇ ਉੱਤੋਂ ਉਤਾਰ ਦਿੱਤੇ।
וַיַּחְגֹּ֣ר דָּוִ֣ד אֶת־חַ֠רְבּוֹ מֵעַ֨ל לְמַדָּ֜יו וַיֹּ֣אֶל לָלֶכֶת֮ כִּ֣י לֹֽא־נִסָּה֒ וַיֹּ֨אמֶר דָּוִ֜ד אֶל־שָׁא֗וּל לֹ֥א אוּכַ֛ל לָלֶ֥כֶת בָּאֵ֖לֶּה כִּ֣י לֹ֣א נִסִּ֑יתִי וַיְסִרֵ֥ם דָּוִ֖ד מֵעָלָֽיו׃
40 ੪੦ ਅਤੇ ਉਹ ਨੇ ਆਪਣੀ ਸੋਟੀ ਹੱਥ ਵਿੱਚ ਫੜ ਲਈ ਅਤੇ ਉਹ ਨੇ ਉਸ ਸੋਤੇ ਵਿੱਚੋਂ ਪੰਜ ਚੀਕਣੇ ਪੱਥਰ ਚੁਣ ਲਏ ਅਤੇ ਉਨ੍ਹਾਂ ਨੂੰ ਆਜੜੀ ਦੇ ਝੋਲੇ ਵਿੱਚ ਜੋ ਉਹ ਦੇ ਕੋਲ ਸੀ ਅਰਥਾਤ ਗੁਥਲੀ ਵਿੱਚ ਰੱਖ ਲਿਆ ਅਤੇ ਉਹ ਦਾ ਗੁਲੇਲ ਉਹ ਦੇ ਹੱਥ ਵਿੱਚ ਸੀ ਸੋ ਉਹ ਉਸ ਫ਼ਲਿਸਤੀ ਦੇ ਨੇੜੇ ਜਾਣ ਲੱਗਾ।
וַיִּקַּ֨ח מַקְל֜וֹ בְּיָד֗וֹ וַיִּבְחַר־ל֣וֹ חֲמִשָּׁ֣ה חַלֻּקֵֽי־אֲבָנִ֣ים ׀ מִן־הַנַּ֡חַל וַיָּ֣שֶׂם אֹ֠תָם בִּכְלִ֨י הָרֹעִ֧ים אֲשֶׁר־ל֛וֹ וּבַיַּלְק֖וּט וְקַלְּע֣וֹ בְיָד֑וֹ וַיִּגַּ֖שׁ אֶל־הַפְּלִשְׁתִּֽי ׃
41 ੪੧ ਤਦ ਫ਼ਲਿਸਤੀ ਤੁਰਿਆ ਅਤੇ ਦਾਊਦ ਦੇ ਨੇੜੇ ਆਉਣ ਲੱਗਾ ਅਤੇ ਉਸ ਦੀ ਢਾਲ਼ ਚੁੱਕਣ ਵਾਲਾ ਉਸ ਦੇ ਅੱਗੇ ਸੀ।
וַיֵּ֙לֶךְ֙ הַפְּלִשְׁתִּ֔י הֹלֵ֥ךְ וְקָרֵ֖ב אֶל־דָּוִ֑ד וְהָאִ֛ישׁ נֹשֵׂ֥א הַצִּנָּ֖ה לְפָנָֽיו׃
42 ੪੨ ਜਦ ਫ਼ਲਿਸਤੀ ਨੇ ਆਲੇ-ਦੁਆਲੇ ਵੇਖ ਕੇ ਦਾਊਦ ਨੂੰ ਵੇਖਿਆ ਤਾਂ ਉਹ ਨੂੰ ਤੁੱਛ ਜਾਣਿਆ ਕਿਉਂ ਜੋ ਉਹ ਮੁੰਡਾ ਹੀ ਸੀ। ਉਹ ਦਾ ਰੰਗ ਲਾਲ ਅਤੇ ਉਹ ਸੋਹਣੇ ਰੂਪ ਦਾ ਸੀ।
וַיַּבֵּ֧ט הַפְּלִשְׁתִּ֛י וַיִּרְאֶ֥ה אֶת־דָּוִ֖ד וַיִּבְזֵ֑הוּ כִּֽי־הָיָ֣ה נַ֔עַר וְאַדְמֹנִ֖י עִם־יְפֵ֥ה מַרְאֶֽה׃
43 ੪੩ ਸੋ ਫ਼ਲਿਸਤੀ ਨੇ ਦਾਊਦ ਨੂੰ ਆਖਿਆ, ਕੀ, ਮੈਂ ਕੋਈ ਕੁੱਤਾ ਹਾਂ ਜੋ ਤੂੰ ਸੋਟੀ ਲੈ ਕੇ ਮੇਰੇ ਕੋਲ ਆਇਆ ਹੈਂ? ਅਤੇ ਫ਼ਲਿਸਤੀ ਆਪਣੇ ਦੇਵਤਿਆਂ ਦੇ ਨਾਮ ਲੈ ਕੇ ਦਾਊਦ ਨੂੰ ਬੁਰਾ ਬੋਲਣ ਲੱਗਾ।
וַיֹּ֤אמֶר הַפְּלִשְׁתִּי֙ אֶל־דָּוִ֔ד הֲכֶ֣לֶב אָנֹ֔כִי כִּֽי־אַתָּ֥ה בָֽא־אֵלַ֖י בַּמַּקְל֑וֹת וַיְקַלֵּ֧ל הַפְּלִשְׁתִּ֛י אֶת־דָּוִ֖ד בֵּאלֹהָֽיו׃
44 ੪੪ ਤਦ ਫ਼ਲਿਸਤੀ ਨੇ ਦਾਊਦ ਨੂੰ ਆਖਿਆ, ਮੇਰੇ ਕੋਲ ਆ ਜੋ ਮੈਂ ਤੇਰਾ ਮਾਸ ਅਕਾਸ਼ ਦੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਖੁਆਵਾਂ!
וַיֹּ֥אמֶר הַפְּלִשְׁתִּ֖י אֶל־דָּוִ֑ד לְכָ֣ה אֵלַ֔י וְאֶתְּנָה֙ אֶת־בְּשָׂ֣רְךָ֔ לְע֥וֹף הַשָּׁמַ֖יִם וּלְבֶהֱמַ֥ת הַשָּׂדֶֽה׃ ס
45 ੪੫ ਪਰ ਦਾਊਦ ਨੇ ਫ਼ਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ਼ ਲੈ ਕੇ ਮੇਰੇ ਕੋਲ ਆਉਂਦਾ ਹੈ ਪਰ ਮੈਂ ਸੈਨਾਵਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੂੰ ਲਲਕਾਰਿਆ ਹੈ ਤੇਰੇ ਕੋਲ ਆਉਂਦਾ ਹਾਂ!
וַיֹּ֤אמֶר דָּוִד֙ אֶל־הַפְּלִשְׁתִּ֔י אַתָּה֙ בָּ֣א אֵלַ֔י בְּחֶ֖רֶב וּבַחֲנִ֣ית וּבְכִיד֑וֹן וְאָנֹכִ֣י בָֽא־אֵלֶ֗יךָ בְּשֵׁם֙ יְהוָ֣ה צְבָא֔וֹת אֱלֹהֵ֛י מַעַרְכ֥וֹת יִשְׂרָאֵ֖ל אֲשֶׁ֥ר חֵרַֽפְתָּ׃
46 ੪੬ ਅਤੇ ਅੱਜ ਹੀ ਯਹੋਵਾਹ ਮੇਰੇ ਹੱਥ ਵਿੱਚ ਤੈਨੂੰ ਕਰ ਦੇਵੇਗਾ ਅਤੇ ਮੈਂ ਤੈਨੂੰ ਮਾਰ ਸੁੱਟਾਂਗਾ ਅਤੇ ਤੇਰਾ ਸਿਰ ਤੈਥੋਂ ਵੱਖਰਾ ਕਰ ਦਿਆਂਗਾ ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲਾਸ਼ਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜਾਨਵਰਾਂ ਨੂੰ ਦੇਵਾਂਗਾ ਜੋ ਸਾਰਾ ਸੰਸਾਰ ਜਾਣੇ ਜੋ ਇਸਰਾਏਲ ਵਿੱਚ ਇੱਕ ਪਰਮੇਸ਼ੁਰ ਹੈ।
הַיּ֣וֹם הַזֶּ֡ה יְסַגֶּרְךָ֩ יְהוָ֨ה בְּיָדִ֜י וְהִכִּיתִ֗ךָ וַהֲסִרֹתִ֤י אֶת־רֹֽאשְׁךָ֙ מֵעָלֶ֔יךָ וְנָ֨תַתִּ֜י פֶּ֣גֶר מַחֲנֵ֤ה פְלִשְׁתִּים֙ הַיּ֣וֹם הַזֶּ֔ה לְע֥וֹף הַשָּׁמַ֖יִם וּלְחַיַּ֣ת הָאָ֑רֶץ וְיֵֽדְעוּ֙ כָּל־הָאָ֔רֶץ כִּ֛י יֵ֥שׁ אֱלֹהִ֖ים לְיִשְׂרָאֵֽל׃
47 ੪੭ ਅਤੇ ਇਸ ਸਾਰੇ ਦਲ ਨੂੰ ਵੀ ਖ਼ਬਰ ਹੋਵੇਗੀ ਜੋ ਯਹੋਵਾਹ ਤਲਵਾਰ ਅਤੇ ਬਰਛੀ ਨਾਲ ਨਹੀਂ ਬਚਾਉਂਦਾ ਕਿਉਂ ਜੋ ਯੁੱਧ ਯਹੋਵਾਹ ਦਾ ਹੈ ਅਤੇ ਉਹੋ ਹੀ ਤੁਹਾਨੂੰ ਸਾਡੇ ਹੱਥ ਵਿੱਚ ਦੇਵੇਗਾ!
וְיֵֽדְעוּ֙ כָּל־הַקָּהָ֣ל הַזֶּ֔ה כִּֽי־לֹ֛א בְּחֶ֥רֶב וּבַחֲנִ֖ית יְהוֹשִׁ֣יעַ יְהוָ֑ה כִּ֤י לַֽיהוָה֙ הַמִּלְחָמָ֔ה וְנָתַ֥ן אֶתְכֶ֖ם בְּיָדֵֽנוּ׃
48 ੪੮ ਅਤੇ ਅਜਿਹਾ ਹੋਇਆ ਜਦ ਫ਼ਲਿਸਤੀ ਉੱਠਿਆ ਅਤੇ ਅੱਗੇ ਵੱਧ ਕੇ ਦਾਊਦ ਨਾਲ ਲੜਨ ਨੂੰ ਨੇੜੇ ਆਇਆ ਤਾਂ ਦਾਊਦ ਨੇ ਛੇਤੀ ਕੀਤੀ ਅਤੇ ਦਲ ਦੀ ਵੱਲ ਫ਼ਲਿਸਤੀ ਨਾਲ ਲੜਨ ਨੂੰ ਭੱਜਿਆ।
וְהָיָה֙ כִּֽי־קָ֣ם הַפְּלִשְׁתִּ֔י וַיֵּ֥לֶךְ וַיִּקְרַ֖ב לִקְרַ֣את דָּוִ֑ד וַיְמַהֵ֣ר דָּוִ֔ד וַיָּ֥רָץ הַמַּעֲרָכָ֖ה לִקְרַ֥את הַפְּלִשְׁתִּֽי׃
49 ੪੯ ਅਤੇ ਦਾਊਦ ਨੇ ਆਪਣੀ ਗੁਥਲੀ ਵਿੱਚ ਹੱਥ ਪਾ ਕੇ ਉਹ ਦੇ ਵਿੱਚੋਂ ਇੱਕ ਪੱਥਰ ਕੱਢਿਆ ਅਤੇ ਗੁਲੇਲ ਵਿੱਚ ਰੱਖ ਕੇ ਫ਼ਲਿਸਤੀ ਦੇ ਮੱਥੇ ਨੂੰ ਅਜਿਹਾ ਮਾਰਿਆ ਜੋ ਉਹ ਪੱਥਰ ਉਸ ਦੇ ਮੱਥੇ ਵਿੱਚ ਖੁੱਭ ਗਿਆ ਅਤੇ ਉਹ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਿਆ!
וַיִּשְׁלַח֩ דָּוִ֨ד אֶת־יָד֜וֹ אֶל־הַכֶּ֗לִי וַיִּקַּ֨ח מִשָּׁ֥ם אֶ֙בֶן֙ וַיְקַלַּ֔ע וַיַּ֥ךְ אֶת־הַפְּלִשְׁתִּ֖י אֶל־מִצְח֑וֹ וַתִּטְבַּ֤ע הָאֶ֙בֶן֙ בְּמִצְח֔וֹ וַיִּפֹּ֥ל עַל־פָּנָ֖יו אָֽרְצָה׃
50 ੫੦ ਸੋ ਦਾਊਦ ਨੇ ਇੱਕ ਗੁਲੇਲ ਅਤੇ ਇੱਕ ਪੱਥਰ ਨਾਲ ਫ਼ਲਿਸਤੀ ਨੂੰ ਜਿੱਤ ਲਿਆ ਅਤੇ ਉਸ ਫ਼ਲਿਸਤੀ ਨੂੰ ਮਾਰਿਆ ਅਤੇ ਵੱਢ ਸੁੱਟਿਆ ਪਰ ਦਾਊਦ ਦੇ ਹੱਥ ਵਿੱਚ ਤਲਵਾਰ ਨਹੀਂ ਸੀ।
וַיֶּחֱזַ֨ק דָּוִ֤ד מִן־הַפְּלִשְׁתִּי֙ בַּקֶּ֣לַע וּבָאֶ֔בֶן וַיַּ֥ךְ אֶת־הַפְּלִשְׁתִּ֖י וַיְמִיתֵ֑הוּ וְחֶ֖רֶב אֵ֥ין בְּיַד־דָּוִֽד׃
51 ੫੧ ਇਸ ਕਰਕੇ ਦਾਊਦ ਭੱਜ ਕੇ ਫ਼ਲਿਸਤੀ ਦੇ ਉੱਤੇ ਚੜ੍ਹ ਖੜ੍ਹਾ ਹੋਇਆ ਅਤੇ ਉਸ ਦੀ ਤਲਵਾਰ ਫੜ੍ਹ ਕੇ ਮਿਆਨੋਂ ਖਿੱਚ ਲਈ ਅਤੇ ਉਸ ਨੂੰ ਮਾਰ ਕੇ ਉਸ ਦਾ ਸਿਰ ਉਸੇ ਤਲਵਾਰ ਨਾਲ ਵੱਢ ਸੁੱਟਿਆ ਅਤੇ ਜਦ ਫ਼ਲਿਸਤੀਆਂ ਨੇ ਆਪਣਾ ਸੂਰਮਾ ਮਰਿਆ ਹੋਇਆ ਵੇਖਿਆ ਤਾਂ ਉਹ ਭੱਜ ਗਏ।
וַיָּ֣רָץ דָּ֠וִד וַיַּעֲמֹ֨ד אֶל־הַפְּלִשְׁתִּ֜י וַיִּקַּ֣ח אֶת־חַ֠רְבּוֹ וַֽיִּשְׁלְפָ֤הּ מִתַּעְרָהּ֙ וַיְמֹ֣תְתֵ֔הוּ וַיִּכְרָת־בָּ֖הּ אֶת־רֹאשׁ֑וֹ וַיִּרְא֧וּ הַפְּלִשְׁתִּ֛ים כִּֽי־מֵ֥ת גִּבּוֹרָ֖ם וַיָּנֻֽסוּ׃
52 ੫੨ ਤਾਂ ਇਸਰਾਏਲ ਅਤੇ ਯਹੂਦਾਹ ਦੇ ਲੋਕ ਉੱਠੇ ਅਤੇ ਘਾਟੀ ਤੱਕ ਅਤੇ ਅਕਰੋਨ ਦੇ ਫਾਟਕਾਂ ਤੱਕ ਲਲਕਾਰਦੇ ਹੋਏ ਫ਼ਲਿਸਤੀਆਂ ਦੇ ਮਗਰ ਪਏ ਅਤੇ ਜਿਹੜੇ ਫ਼ਲਿਸਤੀਆਂ ਵਿੱਚੋਂ ਜਖ਼ਮੀ ਹੋ ਗਏ ਸੋ ਸ਼ਅਰਯਿਮ ਦੇ ਰਾਹ ਵਿੱਚ ਗਥ ਅਤੇ ਅਕਰੋਨ ਤੱਕ ਡਿੱਗਦੇ ਗਏ।
וַיָּקֻ֣מוּ אַנְשֵׁי֩ יִשְׂרָאֵ֨ל וִיהוּדָ֜ה וַיָּרִ֗עוּ וַֽיִּרְדְּפוּ֙ אֶת־הַפְּלִשְׁתִּ֔ים עַד־בּוֹאֲךָ֣ גַ֔יְא וְעַ֖ד שַׁעֲרֵ֣י עֶקְר֑וֹן וַֽיִּפְּל֞וּ חַֽלְלֵ֤י פְלִשְׁתִּים֙ בְּדֶ֣רֶךְ שַׁעֲרַ֔יִם וְעַד־גַּ֖ת וְעַד־עֶקְרֽוֹן׃
53 ੫੩ ਤਦ ਇਸਰਾਏਲੀ ਫ਼ਲਿਸਤੀਆਂ ਦੇ ਮਗਰੋਂ ਮੁੜ ਆਏ ਅਤੇ ਉਨ੍ਹਾਂ ਦੇ ਡੇਰਿਆਂ ਨੂੰ ਲੁੱਟ ਲਿਆ।
וַיָּשֻׁ֙בוּ֙ בְּנֵ֣י יִשְׂרָאֵ֔ל מִדְּלֹ֖ק אַחֲרֵ֣י פְלִשְׁתִּ֑ים וַיָּשֹׁ֖סּוּ אֶת־מַחֲנֵיהֶֽם׃
54 ੫੪ ਅਤੇ ਦਾਊਦ ਉਸ ਫ਼ਲਿਸਤੀ ਦਾ ਸਿਰ ਲੈ ਕੇ ਯਰੂਸ਼ਲਮ ਵਿੱਚ ਆਇਆ ਪਰ ਉਸ ਦੇ ਸ਼ਸਤਰਾਂ ਨੂੰ ਉਹ ਨੇ ਆਪਣੇ ਡੇਰੇ ਵਿੱਚ ਰੱਖਿਆ।
וַיִּקַּ֤ח דָּוִד֙ אֶת־רֹ֣אשׁ הַפְּלִשְׁתִּ֔י וַיְבִאֵ֖הוּ יְרוּשָׁלִָ֑ם וְאֶת־כֵּלָ֖יו שָׂ֥ם בְּאָהֳלֽוֹ׃ ס
55 ੫੫ ਜਿਸ ਵੇਲੇ ਸ਼ਾਊਲ ਨੇ ਦਾਊਦ ਨੂੰ ਫ਼ਲਿਸਤੀ ਨਾਲ ਲੜਨ ਲਈ ਜਾਂਦਿਆਂ ਵੇਖਿਆ ਤਾਂ ਉਸ ਨੇ ਸੈਨਾਪਤੀ ਅਬੀਨੇਰ ਕੋਲੋਂ ਪੁੱਛਿਆ, ਅਬਨੇਰ ਇਹ ਮੁੰਡਾ ਕਿਸ ਦਾ ਪੁੱਤਰ ਹੈ? ਅਬਨੇਰ ਬੋਲਿਆ, ਹੇ ਮਹਾਰਾਜ, ਤੇਰੇ ਜੀਵਨ ਦੀ ਸਹੁੰ ਮੈਂ ਨਹੀਂ ਜਾਣਦਾ।
וְכִרְא֨וֹת שָׁא֜וּל אֶת־דָּוִ֗ד יֹצֵא֙ לִקְרַ֣את הַפְּלִשְׁתִּ֔י אָמַ֗ר אֶל־אַבְנֵר֙ שַׂ֣ר הַצָּבָ֔א בֶּן־מִי־זֶ֥ה הַנַּ֖עַר אַבְנֵ֑ר וַיֹּ֣אמֶר אַבְנֵ֔ר חֵֽי־נַפְשְׁךָ֥ הַמֶּ֖לֶךְ אִם־יָדָֽעְתִּי׃
56 ੫੬ ਤਦ ਰਾਜੇ ਨੇ ਆਖਿਆ, ਤੂੰ ਪਤਾ ਕਰ ਜੋ ਮੁੰਡਾ ਕਿਸ ਦਾ ਪੁੱਤਰ ਹੈ।
וַיֹּ֖אמֶר הַמֶּ֑לֶךְ שְׁאַ֣ל אַתָּ֔ה בֶּן־מִי־זֶ֖ה הָעָֽלֶם׃ ס
57 ੫੭ ਸੋ ਜਦ ਦਾਊਦ ਉਸ ਫ਼ਲਿਸਤੀ ਨੂੰ ਵੱਢ ਕੇ ਮੁੜਿਆ ਤਾਂ ਅਬਨੇਰ ਨੇ ਉਹ ਨੂੰ ਫੜ੍ਹ ਲਿਆ ਅਤੇ ਸ਼ਾਊਲ ਕੋਲ ਲੈ ਗਿਆ ਅਤੇ ਫ਼ਲਿਸਤੀ ਦਾ ਸਿਰ ਉਹ ਦੇ ਹੱਥ ਵਿੱਚ ਸੀ।
וּכְשׁ֣וּב דָּוִ֗ד מֵֽהַכּוֹת֙ אֶת־הַפְּלִשְׁתִּ֔י וַיִּקַּ֤ח אֹתוֹ֙ אַבְנֵ֔ר וַיְבִאֵ֖הוּ לִפְנֵ֣י שָׁא֑וּל וְרֹ֥אשׁ הַפְּלִשְׁתִּ֖י בְּיָדֽוֹ׃
58 ੫੮ ਤਦ ਸ਼ਾਊਲ ਨੇ ਉਹ ਨੂੰ ਪੁੱਛਿਆ, ਤੂੰ ਕਿਸ ਦਾ ਪੁੱਤਰ ਹੈਂ? ਤਦ ਦਾਊਦ ਨੇ ਉੱਤਰ ਦਿੱਤਾ, ਮੈਂ ਤੁਹਾਡੇ ਦਾਸ ਬੈਤਲਹਮ ਦੇ ਵਾਸੀ ਯੱਸੀ ਦਾ ਪੁੱਤਰ ਹਾਂ।
וַיֹּ֤אמֶר אֵלָיו֙ שָׁא֔וּל בֶּן־מִ֥י אַתָּ֖ה הַנָּ֑עַר וַיֹּ֣אמֶר דָּוִ֔ד בֶּֽן־עַבְדְּךָ֥ יִשַׁ֖י בֵּ֥ית הַלַּחְמִֽי׃

< 1 ਸਮੂਏਲ 17 >