< 1 ਸਮੂਏਲ 18 >
1 ੧ ਅਜਿਹਾ ਹੋਇਆ ਜਦ ਉਹ ਨੇ ਸ਼ਾਊਲ ਨਾਲ ਗੱਲ ਕਰ ਲਈ, ਯੋਨਾਥਾਨ ਦਾ ਜੀਅ ਦਾਊਦ ਦੇ ਨਾਲ ਅਜਿਹਾ ਮਿਲ ਗਿਆ ਕਿ ਯੋਨਾਥਾਨ ਨੇ ਉਹ ਨੂੰ ਆਪਣਾ ਵਾਂਗੂੰ ਪਿਆਰ ਕੀਤਾ।
Efter Davids Samtale med Saul blev Jonatans Sjæl bundet til Davids Sjæl, og han elskede ham som sin egen Sjæl;
2 ੨ ਸ਼ਾਊਲ ਨੇ ਉਸ ਦਿਨ ਤੋਂ ਉਹ ਨੂੰ ਆਪਣੇ ਕੋਲ ਰੱਖਿਆ ਅਤੇ ਫੇਰ ਉਹ ਨੂੰ ਉਹ ਦੇ ਪਿਤਾ ਦੇ ਘਰ ਨਾ ਮੁੜਨ ਦਿੱਤਾ।
og Saul tog ham samme dag til sig og tillod ham ikke at vende tilbage til sin Faders Hus.
3 ੩ ਯੋਨਾਥਾਨ ਨੇ ਦਾਊਦ ਨਾਲ ਆਪਸ ਵਿੱਚ ਨੇਮ ਬੰਨ੍ਹਿਆ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ।
Og Jonatan sluttede Pagt med David, fordi han elskede ham som sin egen Sjæl.
4 ੪ ਯੋਨਾਥਾਨ ਨੇ ਆਪਣਾ ਚੋਗਾ ਲਾਹ ਕੇ ਆਪਣੀ ਤਲਵਾਰ, ਧਣੁੱਖ ਪਟਕੇ ਨਾਲ, ਆਪਣੇ ਕੱਪੜੇ ਵੀ ਦਾਊਦ ਨੂੰ ਦੇ ਦਿੱਤੇ।
Og Jonatan afførte sig sin Kappe og gav David den tillige med sin Våbenkjortel, ja endog sit Sværd, sin Bue og sit Bælte.
5 ੫ ਜਿੱਥੇ ਕਿਤੇ ਸ਼ਾਊਲ ਉਹ ਨੂੰ ਭੇਜਦਾ ਸੀ, ਉੱਥੇ ਦਾਊਦ ਜਾਂਦਾ ਸੀ ਅਤੇ ਸਫ਼ਲ ਹੁੰਦਾ ਸੀ ਅਜਿਹਾ ਜੋ ਸ਼ਾਊਲ ਨੇ ਉਹ ਨੂੰ ਯੋਧਿਆਂ ਉੱਤੇ ਸਰਦਾਰ ਬਣਾਇਆ ਅਤੇ ਉਹ ਸਾਰੇ ਲੋਕਾਂ ਦੇ ਸਾਹਮਣੇ ਅਤੇ ਸ਼ਾਊਲ ਦੇ ਸੇਵਕਾਂ ਦੇ ਸਾਹਮਣੇ ਵੀ ਮੰਨਿਆ ਪਰਮੰਨਿਆ ਹੋਇਆ ਸੀ।
Og David drog ud; hvor som helst Saul sendte ham hen, havde han Lykken med sig; derfor satte Saul ham over Krigerne, og han vandt Yndest hos alt Folket, endog hos Sauls Folk.
6 ੬ ਉਹ ਇਸਤਰੀਆਂ ਗਾਉਂਦੀਆਂ ਨੱਚਦੀਆਂ ਅਨੰਦ ਨਾਲ ਡੱਫ਼ਾਂ ਅਤੇ ਚਿਕਾਰੇ ਵਜਾਉਂਦੀਆਂ ਹੋਈਆਂ ਸ਼ਾਊਲ ਰਾਜਾ ਦੇ ਮਿਲਣ ਨੂੰ ਨਿੱਕਲੀਆਂ।
Men da de kom hjem, da David vendte tilbage efter at have fældet Filisteren, gik Kvinderne fra alle Israels Byer Saul i Møde med Sang og Dans, med Håndpauker, Jubel og Cymbler,
7 ੭ ਅਤੇ ਉਨ੍ਹਾਂ ਇਸਤਰੀਆਂ ਨੇ ਵਜਾਉਂਦੇ ਹੋਏ ਵਾਰੋ-ਵਾਰੀ ਗਾ ਕੇ ਆਖਿਆ, ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਲੱਖਾਂ ਨੂੰ!
og de dansende Kvinder sang: "Saul slog sine Tusinder, men David sine Titusinder!"
8 ੮ ਤਦ ਸ਼ਾਊਲ ਨੂੰ ਬਹੁਤ ਕ੍ਰੋਧ ਆਇਆ ਅਤੇ ਇਹ ਗੱਲ ਉਸ ਨੂੰ ਬੁਰੀ ਲੱਗੀ ਅਤੇ ਉਹ ਬੋਲਿਆ, ਉਨ੍ਹਾਂ ਨੇ ਦਾਊਦ ਦੇ ਲਈ ਲੱਖਾਂ ਪਰ ਮੇਰੇ ਲਈ ਹਜ਼ਾਰਾਂ ਠਹਿਰਾਏ! ਬਸ, ਹੁਣ ਰਾਜ ਤੋਂ ਬਿਨ੍ਹਾਂ ਹੋਰ ਉਹ ਨੂੰ ਕੀ ਮਿਲਣਾ ਬਾਕੀ ਹੈ?
Da blev Saul meget vred; disse Ord mishagede ham, og han sagde: "David giver de Titusinder, og mig giver de Tusinder; nu mangler han kun Kongemagten!"
9 ੯ ਉਸ ਦਿਨ ਤੋਂ ਬਾਅਦ ਦਾਊਦ ਸ਼ਾਊਲ ਦੀ ਅੱਖ ਵਿੱਚ ਰੜਕਣ ਲੱਗਾ।
Og fra den Dag af så Saul skævt til David.
10 ੧੦ ਅਗਲੇ ਦਿਨ ਅਜਿਹਾ ਹੋਇਆ ਜੋ ਪਰਮੇਸ਼ੁਰ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਤਦ ਉਹ ਘਰ ਵਿੱਚ ਅਗੰਮ ਵਾਕ ਕਰਨ ਲੱਗ ਪਿਆ ਅਤੇ ਦਾਊਦ ਨੇ ਉਹ ਦੇ ਸਾਹਮਣੇ ਪਹਿਲਾਂ ਵਾਂਗੂੰ ਹੱਥ ਨਾਲ ਵਜਾਇਆ। ਉਸ ਵੇਲੇ ਸ਼ਾਊਲ ਦੇ ਹੱਥ ਵਿੱਚ ਇੱਕ ਭਾਲਾ ਸੀ।
Næste Dag overvældede en ond Ånd fra Gud Saul, så han rasede i Huset, medens David som sædvanligt legede på Strenge; Saul havde sit Spyd i Hånden
11 ੧੧ ਤਦ ਸ਼ਾਊਲ ਨੇ ਭਾਲਾ ਸੁੱਟ ਕੇ ਆਖਿਆ, ਮੈਂ ਦਾਊਦ ਨੂੰ ਕੰਧ ਨਾਲ ਵਿੰਨ੍ਹ ਦਿਆਂਗਾ ਪਰ ਦਾਊਦ ਉਹ ਦੇ ਸਾਹਮਣਿਓਂ ਦੂਜੀ ਵਾਰੀ ਵੀ ਬਚ ਨਿੱਕਲਿਆ।
og kastede det i den Tanke: "Jeg vil spidde David til Væggen!" Men David undveg ham to Gange.
12 ੧੨ ਸ਼ਾਊਲ ਦਾਊਦ ਕੋਲੋਂ ਡਰਦਾ ਸੀ ਕਿਉਂ ਜੋ ਯਹੋਵਾਹ ਉਹ ਦੇ ਨਾਲ ਸੀ ਅਤੇ ਸ਼ਾਊਲ ਕੋਲੋਂ ਵੱਖਰਾ ਹੋ ਗਿਆ।
Da kom Saul til at frygte David, fordi HERREN var med ham, medens han var veget fra Saul.
13 ੧੩ ਇਸ ਲਈ ਸ਼ਾਊਲ ਨੇ ਉਹ ਨੂੰ ਆਪਣੇ ਕੋਲੋਂ ਵੱਖਰਾ ਕੀਤਾ ਅਤੇ ਉਹ ਨੂੰ ਹਜ਼ਾਰਾਂ ਦਾ ਸਰਦਾਰ ਬਣਾਇਆ ਅਤੇ ਉਹ ਲੋਕਾਂ ਦੇ ਸਾਹਮਣੇ ਆਉਂਦਾ ਜਾਂਦਾ ਸੀ।
Derfor fjernede Saul ham fra sig og gjorde ham til Tusindfører; og han drog ud til Kamp og hjem igen i Spidsen for Krigerne;
14 ੧੪ ਦਾਊਦ ਆਪਣੇ ਸਾਰੇ ਰਾਹਾਂ ਵਿੱਚ ਸਫ਼ਲ ਹੁੰਦਾ ਸੀ ਅਤੇ ਯਹੋਵਾਹ ਉਹ ਦੇ ਨਾਲ ਸੀ।
og Lykken fulgte David i alt, hvad han foretog sig; thi HERREN var med ham.
15 ੧੫ ਸੋ ਜਦ ਸ਼ਾਊਲ ਨੇ ਦੇਖਿਆ ਜੋ ਉਹ ਵੱਡੀ ਸਫ਼ਲਤਾ ਨਾਲ ਚਲਦਾ ਹੈ ਤਾਂ ਉਸ ਕੋਲੋਂ ਡਰਨ ਲੱਗ ਪਿਆ।
Da Saul så, i hvor høj Grad Lykken fulgte ham, gruede han for ham;
16 ੧੬ ਪਰ ਸਾਰਾ ਇਸਰਾਏਲ ਅਤੇ ਯਹੂਦਾਹ ਦਾਊਦ ਨਾਲ ਪਿਆਰ ਕਰਦਾ ਸੀ ਕਿਉਂ ਜੋ ਉਹ ਉਹਨਾਂ ਦੇ ਅੱਗੇ ਆਉਂਦਾ ਜਾਂਦਾ ਹੁੰਦਾ ਸੀ।
men hele Israel og Juda elskede David, fordi han drog ud til Kamp og hjem i Spidsen for dem.
17 ੧੭ ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਵੇਖ ਮੇਰੀ ਵੱਡੀ ਧੀ ਮੇਰਬ ਹੈ। ਮੈਂ ਉਹਦਾ ਵਿਆਹ ਤੇਰੇ ਨਾਲ ਕਰ ਦਿਆਂਗਾ। ਤੂੰ ਸਿਰਫ਼ ਮੇਰੇ ਲਈ ਸੂਰਬੀਰ ਬਣ ਕੇ ਯਹੋਵਾਹ ਦੇ ਲਈ ਲੜਾਈ ਕਰ ਕਿਉਂ ਜੋ ਸ਼ਾਊਲ ਨੇ ਮਨ ਵਿੱਚ ਆਖਿਆ, ਕਿ ਉਹ ਦੇ ਉੱਤੇ ਮੇਰਾ ਹੱਥ ਨਾ ਚੱਲੇ ਸਗੋਂ ਉਹ ਦੇ ਉੱਤੇ ਫ਼ਲਿਸਤੀਆਂ ਦਾ ਹੱਥ ਹੀ ਚੱਲੇ।
Da sagde Saul til David: "Se, her er min ældste Datter Merab; hende vil jeg give dig til Hustru, dersom du viser dig som en tapper Mand i min Tjeneste og fører HERRENs Krige!" Saul tænkte nemlig: "Han skal ikke falde for min, men for Filisternes Hånd!"
18 ੧੮ ਪਰ ਦਾਊਦ ਨੇ ਸ਼ਾਊਲ ਨੂੰ ਆਖਿਆ, ਮੈਂ ਹਾਂ ਕੌਣ ਅਤੇ ਮੇਰਾ ਜੀਵਨ ਕੀ ਹੈ ਅਤੇ ਇਸਰਾਏਲ ਵਿੱਚ ਮੇਰੇ ਪਿਤਾ ਦਾ ਟੱਬਰ ਕੀ ਹੈ ਜੋ ਮੈਂ ਰਾਜੇ ਦਾ ਜਵਾਈ ਬਣਾਂ?
David sagde til Saul: "Hvem er jeg, og hvad er min Familie, min Faders Slægt i Israel, at jeg skulde blive Kongens Svigersøn?"
19 ੧੯ ਪਰ ਅਜਿਹਾ ਹੋਇਆ ਜਦ ਉਹ ਵੇਲਾ ਆਇਆ ਜੋ ਸ਼ਾਊਲ ਦੀ ਧੀ ਮੇਰਬ ਦਾਊਦ ਨਾਲ ਵਿਆਹੀ ਜਾਵੇ ਤਾਂ ਉਹ ਮਹੋਲਾਥੀ ਅਦਰੀਏਲ ਨਾਲ ਵਿਆਹੀ ਗਈ।
Men da Tiden kom, at Sauls Datter Merab skulde gives David til Ægte, blev hun givet til Adriel fra Mehol
20 ੨੦ ਅਤੇ ਸ਼ਾਊਲ ਦੀ ਧੀ ਮੀਕਲ ਦਾਊਦ ਨਾਲ ਪ੍ਰੇਮ ਕਰਨ ਲੱਗੀ ਸੋ ਉਨ੍ਹਾਂ ਨੇ ਸ਼ਾਊਲ ਨੂੰ ਖ਼ਬਰ ਦਿੱਤੀ ਅਤੇ ਇਸ ਗੱਲ ਕਰਕੇ ਉਹ ਰਾਜ਼ੀ ਹੋਇਆ।
Sauls Datter Mikal fattede Kærlighed til David. Det kom Saul for Øre, og han syntes godt derom;
21 ੨੧ ਤਦ ਸ਼ਾਊਲ ਨੇ ਆਖਿਆ, ਮੈਂ ਉਹ ਨੂੰ ਉਸ ਨਾਲ ਵਿਆਹਵਾਂਗਾ ਜੋ ਉਹ ਦੇ ਲਈ ਫਾਹੀ ਹੋਵੇ ਅਤੇ ਫ਼ਲਿਸਤੀਆਂ ਦਾ ਹੱਥ ਉਹ ਦੇ ਉੱਤੇ ਆਣ ਪਵੇ ਸੋ ਸ਼ਾਊਲ ਨੇ ਦਾਊਦ ਨੂੰ ਆਖਿਆ, ਭਈ ਇਸ ਤਰ੍ਹਾਂ ਤੂੰ ਅੱਜ ਹੀ ਮੇਰਾ ਜਵਾਈ ਬਣ ਜਾਵੇਂਗਾ।
Saul tænkte nemlig: "Jeg vil give hende til ham, for at hun kan blive ham en Snare, så han falder for Filisternes Hånd!" Da sagde Saul til David: "I Dag skal du for anden Gang blive min Svigersøn!"
22 ੨੨ ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ ਕਿ ਦਾਊਦ ਨਾਲ ਹੌਲੀ ਜਿਹੇ ਗੱਲ ਕਰੋ ਅਤੇ ਆਖੋ, ਵੇਖ, ਰਾਜਾ ਤੇਰੇ ਨਾਲ ਰਾਜ਼ੀ ਹੈ ਅਤੇ ਉਸ ਦੇ ਸਾਰੇ ਸੇਵਕ ਤੈਨੂੰ ਪਿਆਰ ਕਰਦੇ ਹਨ। ਹੁਣ ਤੂੰ ਰਾਜਾ ਦਾ ਜਵਾਈ ਬਣ।
Og Saul gav sine Folk Befaling til underhånden at sige til David: "Kongen synes godt om dig, og alle hans Folk elsker dig; så bliv nu Kongens Svigersøn!"
23 ੨੩ ਤਦ ਸ਼ਾਊਲ ਦੇ ਸੇਵਕਾਂ ਨੇ ਇਹ ਗੱਲਾਂ ਦਾਊਦ ਨੂੰ ਕਹਿ ਸੁਣਾਈਆਂ ਅਤੇ ਦਾਊਦ ਬੋਲਿਆ, ਭਲਾ, ਇਹ ਤੁਹਾਨੂੰ ਕੋਈ ਛੋਟੀ ਜਿਹੀ ਗੱਲ ਦਿੱਸਦੀ ਹੈ ਜੋ ਮੈਂ ਰਾਜਾ ਦਾ ਜਵਾਈ ਬਣਾਂ ਕਿਉਂ ਜੋ ਮੈਂ ਕੰਗਾਲ ਅਤੇ ਤੁੱਛ ਮਨੁੱਖ ਹਾਂ?
Men da Sauls Folk sagde det til David, svarede han: "Synes det eder en ringe Ting at blive Kongens Svigersøn? Jeg er jo en fattig og ringe Mand!"
24 ੨੪ ਤਾਂ ਸ਼ਾਊਲ ਦੇ ਸੇਵਕਾਂ ਨੇ ਉਹ ਨੂੰ ਖ਼ਬਰ ਦਿੱਤੀ ਕਿ ਦਾਊਦ ਇਉਂ ਆਖਦਾ ਹੈ।
Og Sauls Folk meddelte ham det og sagde: "Det og det sagde David."
25 ੨੫ ਤਦ ਸ਼ਾਊਲ ਨੇ ਆਖਿਆ, ਤੁਸੀਂ ਦਾਊਦ ਨੂੰ ਆਖੋ ਕਿ ਰਾਜਾ ਕਿਸੇ ਤਰ੍ਹਾਂ ਦੀ ਕੀਮਤ ਨਹੀਂ ਮੰਗਦਾ ਸਗੋਂ ਫ਼ਲਿਸਤੀਆਂ ਦੀਆਂ ਸੌ ਖਲੜੀਆਂ ਇਸ ਲਈ ਜੋ ਰਾਜਾ ਦੇ ਵੈਰੀਆਂ ਤੋਂ ਬਦਲਾ ਲਿਆ ਜਾਵੇ। ਪਰ ਸ਼ਾਊਲ ਇਹ ਚਾਹੁੰਦਾ ਸੀ ਕਿ ਫ਼ਲਿਸਤੀਆਂ ਦੇ ਰਾਹੀਂ ਦਾਊਦ ਨੂੰ ਮਰਵਾ ਦੇਵੇ।
Da sagde Saul: "Således skal I sige til David: Kongen ønsker ikke andet i Brudekøb end 100 Filisterforhuder, så at han kan få Hævn over sine Fjender!" Saul gjorde nemlig Regning på at få David fældet ved Filisternes Hånd.
26 ੨੬ ਜਦ ਉਹ ਦੇ ਸੇਵਕਾਂ ਨੇ ਇਹ ਗੱਲਾਂ ਦਾਊਦ ਨੂੰ ਆਖੀਆਂ, ਤਾਂ ਦਾਊਦ ਨੂੰ ਇਹ ਗੱਲ ਚੰਗੀ ਲੱਗੀ ਜੋ ਰਾਜਾ ਦਾ ਜਵਾਈ ਬਣਾਂ, ਕੁਝ ਦਿਨ ਰਹਿ ਗਏ ਸਨ।
Da hans Folk fortalte David dette, samtykkede han i at blive Kongens Svigersøn.
27 ੨੭ ਤਦ ਦਾਊਦ ਉੱਠਿਆ ਅਤੇ ਆਪਣੇ ਲੋਕਾਂ ਨੂੰ ਨਾਲ ਲੈ ਕੇ ਤੁਰਿਆ ਅਤੇ ਦੋ ਸੌ ਫ਼ਲਿਸਤੀ ਮਾਰੇ ਅਤੇ ਦਾਊਦ ਉਨ੍ਹਾਂ ਦੀਆਂ ਖਲੜੀਆਂ ਲੈ ਆਇਆ ਅਤੇ ਉਨ੍ਹਾਂ ਨੇ ਉਹ ਸਾਰਾ ਲੇਖਾ ਪੂਰਾ ਕਰਕੇ ਰਾਜੇ ਦੇ ਅੱਗੇ ਰੱਖ ਦਿੱਤੀਆਂ ਜੋ ਉਹ ਰਾਜੇ ਦਾ ਜਵਾਈ ਬਣੇ ਤਾਂ ਸ਼ਾਊਲ ਨੇ ਆਪਣੀ ਧੀ ਮੀਕਲ ਉਹ ਨੂੰ ਵਿਆਹ ਦਿੱਤੀ।
Derpå brød David op og drog ud med sine Mænd og dræbte 200 Filistere, og David kom med deres Forhuder og leverede Kongen dem fuldtallige for at blive hans Svigersøn. Så gav Saul ham sin Datter Mikal til Ægte.
28 ੨੮ ਇਹ ਵੇਖ ਕੇ ਸ਼ਾਊਲ ਨੇ ਜਾਣ ਲਿਆ ਜੋ ਯਹੋਵਾਹ ਦਾਊਦ ਦੇ ਸੰਗ ਹੈ ਅਤੇ ਉਸ ਦੀ ਧੀ ਮੀਕਲ, ਦਾਊਦ ਦੇ ਨਾਲ ਪਿਆਰ ਕਰਦੀ ਸੀ।
Men da Saul så og skønnede, at HERREN var med David, og at hele Israel elskede ham,
29 ੨੯ ਤਦ ਸ਼ਾਊਲ ਦਾਊਦ ਤੋਂ ਹੋਰ ਵੀ ਡਰ ਗਿਆ ਅਤੇ ਸ਼ਾਊਲ ਦਾਊਦ ਦਾ ਸਦਾ ਲਈ ਵੈਰੀ ਬਣ ਗਿਆ।
frygtede han David endnu mere, og Saul blev for stedse David fjendsk.
30 ੩੦ ਤਦ ਫ਼ਲਿਸਤੀਆਂ ਦੇ ਸਰਦਾਰ ਬਾਹਰ ਨਿੱਕਲ ਆਏ ਅਤੇ ਜਦ ਉਹ ਨਿੱਕਲ ਆਏ ਤਾਂ ਸ਼ਾਊਲ ਦੇ ਸੇਵਕਾਂ ਨਾਲੋਂ ਦਾਊਦ ਨੂੰ ਵੱਧ ਸਫ਼ਲਤਾ ਪ੍ਰਾਪਤ ਹੋਈ ਸੋ ਉਹ ਦਾ ਨਾਮ ਬਹੁਤ ਆਦਰ ਪਾ ਗਿਆ।
Filisternes Høvdinger rykkede i Marken; og hver Gang de rykkede ud, havde David mere Held med sig end alle Sauls Folk, og han vandt stort Ry.