< 1 ਸਮੂਏਲ 19 >
1 ੧ ਤਦ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਅਤੇ ਆਪਣੇ ਸਾਰਿਆਂ ਸੇਵਕਾਂ ਨੂੰ ਆਖਿਆ ਕਿ ਦਾਊਦ ਨੂੰ ਮਾਰ ਦਿਓ, ਪਰ ਸ਼ਾਊਲ ਦਾ ਪੁੱਤਰ ਯੋਨਾਥਾਨ ਦਾਊਦ ਨੂੰ ਬਹੁਤ ਪਿਆਰ ਕਰਦਾ ਸੀ।
Между това Саул каза на сина си Ионатана и на всичките си служители да убият Давида.
2 ੨ ਸੋ ਯੋਨਾਥਾਨ ਨੇ ਦਾਊਦ ਨੂੰ ਆਖਿਆ, ਮੇਰਾ ਪਿਤਾ ਤੈਨੂੰ ਮਾਰਨਾ ਚਾਹੁੰਦਾ ਹੈ ਇਸ ਲਈ ਹੁਣ ਸਵੇਰ ਤੱਕ ਤੂੰ ਸਾਵਧਾਨ ਰਹਿ ਅਤੇ ਕਿਸੇ ਗੁਪਤ ਸਥਾਨ ਵਿੱਚ ਆਪ ਨੂੰ ਲੁਕਾ ਲੈ।
Но Сауловият син Ионатан се радваше много на Давида, казвайки: Баща ми Саул търси случай да те убие; и тъй, пази се, моля, до утре, и стой на тайно място и крий се;
3 ੩ ਅਤੇ ਮੈਂ ਬਾਹਰ ਜਾ ਕੇ ਉਸ ਮੈਦਾਨ ਵਿੱਚ ਜਿੱਥੇ ਤੂੰ ਹੋਵੇਂਗਾ ਆਪਣੇ ਪਿਤਾ ਦੇ ਕੋਲ ਖੜ੍ਹਾ ਹੋਵੇਂਗਾ ਅਤੇ ਆਪਣੇ ਪਿਤਾ ਨਾਲ ਤੇਰੇ ਵਿਖੇ ਗੱਲ ਕਰਾਂਗਾ ਅਤੇ ਜੋ ਕੁਝ ਮੈਨੂੰ ਪਤਾ ਲੱਗੇਗਾ ਤੈਨੂੰ ਦੱਸਾਂਗਾ।
а аз ще изляза и ще застана при баща си на нивата, гдето ще бъдеш ти, и ще говоря с баща си за тебе: и ако видя нещо, ще ти известя.
4 ੪ ਸੋ ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਕੋਲ ਦਾਊਦ ਦੀ ਵਡਿਆਈ ਕੀਤੀ ਅਤੇ ਆਖਿਆ, ਰਾਜਾ ਆਪਣੇ ਦਾਸ ਦਾਊਦ ਦਾ ਦੋਸ਼ੀ ਨਾ ਬਣੇ। ਉਸ ਨੇ ਤੇਰਾ ਕੁਝ ਪਾਪ ਨਹੀਂ ਕੀਤਾ ਸਗੋਂ ਉਸ ਦੇ ਕੰਮ ਤੇਰੇ ਫਾਇਦੇ ਲਈ ਹਨ।
И Ионатан говори добре за Давида на баща си Саула, като му каза: Да не съгреши царят против слугата си, против Давида; понеже не ти е съгрешил, и делата му са били много полезни за тебе;
5 ੫ ਕਿਉਂ ਜੋ ਉਸ ਨੇ ਆਪਣੀ ਜਾਨ ਆਪਣੀ ਤਲੀ ਉੱਤੇ ਰੱਖ ਕੇ ਫ਼ਲਿਸਤੀਆਂ ਨੂੰ ਵੱਢਿਆ ਅਤੇ ਯਹੋਵਾਹ ਨੇ ਇਸਰਾਏਲ ਨੂੰ ਵੱਡੀ ਫਤਹ ਬਖ਼ਸ਼ੀ ਅਤੇ ਇਹ ਵੇਖ ਕੇ ਤੂੰ ਵੀ ਪ੍ਰਸੰਨ ਹੋਇਆ ਸੀ। ਫੇਰ ਤੂੰ ਕਿਸ ਗੱਲ ਲਈ ਬੇਦੋਸ਼ੇ ਦੇ ਲਹੂ ਦਾ ਪਾਪ ਕਰਨਾ ਚਾਹੁੰਦਾ ਹੈਂ ਅਤੇ ਬਿਨ੍ਹਾਂ ਕਿਸੇ ਕਾਰਨ ਦਾਊਦ ਨੂੰ ਮਾਰਨਾ ਚਾਹੁੰਦਾ ਹੈ?
защото изложи живота си на опасност та уби филистимеца, и Господ извърши голямо избавление за целия Израил. Ти видя и се зарадва; защо, прочее, искаш да съгрешиш против невинна кръв, като убиеш Давида без причина?
6 ੬ ਸ਼ਾਊਲ ਨੇ ਯੋਨਾਥਾਨ ਦੀ ਗੱਲ ਸੁਣੀ ਅਤੇ ਸਹੁੰ ਖਾ ਕੇ ਆਖਿਆ ਕਿ ਜਿਉਂਦੇ ਯਹੋਵਾਹ ਦੀ ਸਹੁੰ, ਉਹ ਨਾ ਮਾਰਿਆ ਜਾਵੇਗਾ।
И Саул послуша Ионатановите думи; и Саул се закле в живота на Господа: Давид няма да бъде убит.
7 ੭ ਤਦ ਯੋਨਾਥਾਨ ਨੇ ਦਾਊਦ ਨੂੰ ਸੱਦ ਕੇ ਸਾਰੀਆਂ ਗੱਲਾਂ ਉਸ ਨੂੰ ਦੱਸੀਆਂ ਅਤੇ ਦਾਊਦ ਨੂੰ ਸ਼ਾਊਲ ਕੋਲ ਲੈ ਆਇਆ ਅਤੇ ਉਹ ਅੱਗੇ ਵਾਂਗੂੰ ਉਹ ਦੇ ਕੋਲ ਰਹਿਣ ਲੱਗਾ।
Тогава Ионатан повика Давида и му извести всичко това. И Ионатан доведе Давида при Саула; и той стоеше пред него както по-напред.
8 ੮ ਫੇਰ ਲੜਾਈ ਹੋਈ ਅਤੇ ਦਾਊਦ ਨਿੱਕਲਿਆ ਅਤੇ ਫ਼ਲਿਸਤੀਆਂ ਨਾਲ ਲੜਿਆ ਅਤੇ ਵੱਡੀ ਮਾਰ ਨਾਲ ਅਜਿਹਾ ਮਾਰਿਆ ਕਿ ਉਹ ਉਸ ਦੇ ਅੱਗੋਂ ਨੱਸ ਗਏ।
И пак избухна война; и Давид излезе та се би с филистимците, и порази ги с голямо клане, и те бяха пред него.
9 ੯ ਯਹੋਵਾਹ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਉਹ ਆਪਣੇ ਘਰ ਵਿੱਚ ਇੱਕ ਭਾਲਾ ਆਪਣੇ ਹੱਥ ਵਿੱਚ ਫੜ੍ਹ ਕੇ ਬੈਠਾ ਹੋਇਆ ਸੀ ਅਤੇ ਦਾਊਦ ਹੱਥ ਨਾਲ ਵਜਾ ਰਿਹਾ ਸੀ।
А злият дух от Господа дойде върху Саула като седеше в къщата си с копието си в ръка; а Давид свиреше с ръката си.
10 ੧੦ ਸ਼ਾਊਲ ਨੇ ਚਾਹਿਆ ਭਈ ਦਾਊਦ ਨੂੰ ਕੰਧ ਨਾਲ ਵਿੰਨ੍ਹ ਦੇਵੇ ਪਰ ਦਾਊਦ ਸ਼ਾਊਲ ਦੇ ਅੱਗੋਂ ਹੱਟ ਗਿਆ ਅਤੇ ਭਾਲਾ ਕੰਧ ਦੇ ਵਿੱਚ ਜਾ ਖੁੱਭਿਆ ਇਸ ਤਰ੍ਹਾਂ ਦਾਊਦ ਉਸ ਰਾਤ ਭੱਜ ਕੇ ਬਚ ਗਿਆ।
И Саул поиска да закове Давида с копието до стената; но той се отклони от Сауловото присъствие, и Саул удари копието в стената; а Давид побягна та се избави през оная нощ.
11 ੧੧ ਸ਼ਾਊਲ ਨੇ ਉਸ ਦੀ ਰਾਖੀ ਕਰਨ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਦੂਤ ਘੱਲੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਖ਼ਬਰ ਦੇ ਕੇ ਆਖਿਆ, ਜੇ ਤੂੰ ਅੱਜ ਰਾਤ ਨੂੰ ਆਪਣੀ ਜਾਨ ਨਾ ਬਚਾਵੇਂ ਤਾਂ ਕੱਲ ਮਾਰਿਆ ਜਾਵੇਂਗਾ।
Тогава Саул изпрати човеци в дома на Давида, за да го дебнат и да го убият на утринта; а Михала, жената на Давида, му извести, казвайки: Ако не избавиш живота си тая нощ, утре ще бъдеш убит.
12 ੧੨ ਮੀਕਲ ਨੇ ਦਾਊਦ ਨੂੰ ਖਿੜਕੀ ਵਿੱਚੋਂ ਹੇਠਾਂ ਉਤਾਰ ਦਿੱਤਾ ਸੋ ਉਹ ਭੱਜ ਕੇ ਬਚ ਗਿਆ।
И Михала спусна Давида през прозореца; и той отиде, побягна и се избави.
13 ੧੩ ਤਦ ਮੀਕਲ ਨੇ ਇੱਕ ਘਰੇਲੂ ਬੁੱਤ ਲੈ ਕੇ ਮੰਜੇ ਉੱਤੇ ਲੰਮਾ ਪਾ ਦਿੱਤਾ ਅਤੇ ਬੱਕਰਿਆਂ ਦੇ ਚੰਮ ਦਾ ਸਿਰਹਾਣਾ ਬਣਾ ਕੇ ਉਹ ਦੇ ਸਿਰ ਵਾਲੇ ਪਾਸੇ ਧਰਿਆ ਅਤੇ ਕੱਪੜਾ ਉੱਤੇ ਤਾਣ ਦਿੱਤਾ।
Тогава Михала взе един домашен идол та го положи на леглото; тури под главата му възглавница от козина, и покри го с дреха.
14 ੧੪ ਜਦ ਸ਼ਾਊਲ ਨੇ ਦਾਊਦ ਦੇ ਫੜਨ ਨੂੰ ਦੂਤ ਘੱਲੇ ਤਾਂ ਉਹ ਬੋਲੀ, ਉਹ ਤਾਂ ਬਿਮਾਰ ਹੈ।
И когато Саул прати човеците, за да хванат Давида, тя каза: Болен е.
15 ੧੫ ਸ਼ਾਊਲ ਨੇ ਦਾਊਦ ਦੇ ਵੇਖਣ ਲਈ ਦੂਤਾਂ ਨੂੰ ਫੇਰ ਭੇਜਿਆ ਅਤੇ ਆਖਿਆ, ਉਹ ਨੂੰ ਮੰਜੇ ਸਮੇਤ ਮੇਰੇ ਕੋਲ ਚੁੱਕ ਲਿਆਓ ਜੋ ਮੈਂ ਉਹ ਨੂੰ ਮਾਰ ਸੁੱਟਾਂ।
Но Саул пак прати човеците, за да видят Давида, и каза: Донесете ми го на леглото, за да го убия.
16 ੧੬ ਜਦ ਦੂਤ ਅੰਦਰ ਆਏ ਤਾਂ ਵੇਖੋ, ਮੰਜੇ ਉੱਤੇ ਉਹ ਬੁੱਤ ਲੰਮਾ ਪਿਆ ਹੋਇਆ ਹੈ ਅਤੇ ਉਹ ਦੀ ਸਿਰ ਵਾਲੇ ਪਾਸੇ ਬੱਕਰਿਆਂ ਦੀ ਖੱਲ ਦਾ ਸਿਰਹਾਣਾ ਰੱਖਿਆ ਹੋਇਆ ਹੈ।
А когато влязоха човеците, ето домашният идол беше на леглото с възглавница от козина под главата му.
17 ੧੭ ਤਦ ਸ਼ਾਊਲ ਨੇ ਮੀਕਲ ਨੂੰ ਆਖਿਆ, ਤੂੰ ਮੇਰੇ ਨਾਲ ਇਹ ਧੋਖਾ ਕਿਉਂ ਕੀਤਾ ਜੋ ਮੇਰੇ ਵੈਰੀ ਨੂੰ ਤੋਰ ਦਿੱਤਾ ਅਤੇ ਉਹ ਬਚ ਗਿਆ? ਸੋ ਮੀਕਲ ਨੇ ਸ਼ਾਊਲ ਨੂੰ ਉੱਤਰ ਦਿੱਤਾ, ਉਸ ਨੇ ਮੈਨੂੰ ਆਖਿਆ, ਮੈਨੂੰ ਜਾਣ ਦੇ। ਮੈਂ ਤੈਨੂੰ ਕਿਉਂ ਮਾਰ ਸੁੱਟਾਂ?
И Саул каза на Михала: Ти защо ме излъга така, и пусна врага ми та се отърва? И Михала отговори на Саула: Той ми рече: Пусни ме, защо да те убия?
18 ੧੮ ਦਾਊਦ ਭੱਜ ਕੇ ਬਚ ਗਿਆ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਇਆ ਅਤੇ ਜੋ ਕੁਝ ਸ਼ਾਊਲ ਨੇ ਉਸ ਨਾਲ ਕੀਤਾ ਸੀ ਸੋ ਸਭ ਉਹ ਨੂੰ ਦੱਸ ਦਿੱਤਾ। ਤਦ ਉਹ ਅਤੇ ਸਮੂਏਲ ਨਾਯੋਥ ਵਿੱਚ ਜਾ ਕੇ ਰਹਿਣ ਲੱਗੇ।
Така Давид побягна и се отърва; и дойде при Самуила в Рама та му извести всичко, що му беше сторил Саул. Тогава той и Самуил отидоха та седяха в Навиот.
19 ੧੯ ਸ਼ਾਊਲ ਨੂੰ ਖ਼ਬਰ ਹੋਈ ਜੋ ਦਾਊਦ ਰਾਮਾਹ ਦੇ ਨਾਯੋਥ ਵਿੱਚ ਹੈ।
След това, известиха на Саула, казвайки: Ето, Давид е в Навиот у Рама.
20 ੨੦ ਤਦ ਸ਼ਾਊਲ ਨੇ ਦਾਊਦ ਦੇ ਫੜਨ ਲਈ ਦੂਤ ਘੱਲੇ ਅਤੇ ਉਨ੍ਹਾਂ ਨੇ ਜਦ ਵੇਖਿਆ ਕਿ ਇੱਕ ਨਬੀਆਂ ਦੀ ਟੋਲੀ ਹੈ ਅਤੇ ਉਹ ਅਗੰਮ ਵਾਕ ਕਰ ਰਹੇ ਹਨ ਅਤੇ ਸਮੂਏਲ ਉਨ੍ਹਾਂ ਦਾ ਆਗੂ ਬਣ ਕੇ ਖੜ੍ਹਾ ਹੋਇਆ ਹੈ ਤਾਂ ਪਰਮੇਸ਼ੁਰ ਦਾ ਆਤਮਾ ਸ਼ਾਊਲ ਦੇ ਦੂਤਾਂ ਉੱਤੇ ਆਇਆ ਅਤੇ ਉਹ ਵੀ ਅਗੰਮ ਬੋਲਣ ਲੱਗੇ।
И Саул прати човеци да хванат Давида; но като видяха дружината на пророците, че пророкуваха, с Божият Дух дойде на Сауловите пратеници, та пророкуваха и те.
21 ੨੧ ਜਦ ਸ਼ਾਊਲ ਨੂੰ ਇਹ ਖ਼ਬਰ ਪਹੁੰਚੀ ਤਾਂ ਉਸ ਨੇ ਹੋਰ ਦੂਤ ਘੱਲੇ ਅਤੇ ਉਹ ਵੀ ਅਗੰਮ ਵਾਕ ਕਰਨ ਲੱਗੇ ਹਨ ਤਾਂ ਸ਼ਾਊਲ ਨੇ ਤੀਜੀ ਵਾਰੀ ਫੇਰ ਹੋਰ ਦੂਤ ਘੱਲੇ ਅਤੇ ਉਹ ਵੀ ਅਗੰਮ ਵਾਕ ਕਰਨ ਲੱਗੇ।
И като се извести това на Саула, той прати още човеци; но и те пророкуваха. И пак трети път, Саул прати човеци; но и те пророкуваха.
22 ੨੨ ਤਦ ਉਹ ਆਪ ਰਾਮਾਹ ਨੂੰ ਗਿਆ ਅਤੇ ਉਸ ਵੱਡੇ ਖੂਹ ਕੋਲ ਜੋ ਸੇਕੂ ਵਿੱਚ ਹੈ ਪਹੁੰਚ ਗਿਆ ਅਤੇ ਉਸ ਨੇ ਪੁੱਛਿਆ, ਸਮੂਏਲ ਅਤੇ ਦਾਊਦ ਕਿੱਥੇ ਹਨ? ਇੱਕ ਨੇ ਆਖਿਆ, ਵੇਖ ਉਹ ਤਾਂ ਰਾਮਾਹ ਦੇ ਨਾਯੋਥ ਵਿੱਚ ਹਨ।
Тогава и сам той отиде в Рама; и като стигна до големия кладенец в Сокхо, попита казвайки: Где са Самуил и Давид? И казаха: Ето, та са в Навиот у Рама.
23 ੨੩ ਤਦ ਉਹ ਰਾਮਾਹ ਦੇ ਨਾਯੋਥ ਵੱਲ ਗਿਆ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਵੀ ਆਇਆ ਅਤੇ ਉਹ ਰਾਮਾਹ ਤੋਂ ਨਾਯੋਥ ਤੱਕ ਪਹੁੰਚਣ ਤੱਕ ਚੱਲਦੇ-ਚੱਲਦੇ ਅਗੰਮ ਵਾਕ ਕਰਦਾ ਗਿਆ
И отиде там към Навиот у Рама; и Божият Дух дойде и на него, та като вървеше по пътя пророкуваше по пътя пророкуваше, докато стигна в Навиот у Рама.
24 ੨੪ ਅਤੇ ਉਸ ਨੇ ਵੀ ਆਪਣੇ ਕੱਪੜੇ ਉਤਾਰ ਦਿੱਤੇ ਅਤੇ ਸਮੂਏਲ ਦੇ ਅੱਗੇ ਉਸੇ ਤਰ੍ਹਾਂ ਅਗੰਮ ਵਾਕ ਕਰਨ ਲੱਗਾ ਅਤੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਵਿੱਚ ਨੰਗਾ ਪਿਆ ਰਿਹਾ। ਸੋ ਇਹ ਕਹਾਉਤ ਚੱਲ ਪਈ “ਕੀ, ਸ਼ਾਊਲ ਵੀ ਨਬੀਆਂ ਵਿੱਚੋਂ ਹੈ?”
Съблече и той дрехите си, и пророкуваше и той пред Самуила, и лежеше гол през целия онзи ден и цялата оная нощ. Затова казват: И Саул ли е между пророците.