< 1 ਸਮੂਏਲ 19 >

1 ਤਦ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਅਤੇ ਆਪਣੇ ਸਾਰਿਆਂ ਸੇਵਕਾਂ ਨੂੰ ਆਖਿਆ ਕਿ ਦਾਊਦ ਨੂੰ ਮਾਰ ਦਿਓ, ਪਰ ਸ਼ਾਊਲ ਦਾ ਪੁੱਤਰ ਯੋਨਾਥਾਨ ਦਾਊਦ ਨੂੰ ਬਹੁਤ ਪਿਆਰ ਕਰਦਾ ਸੀ।
And Saul gave orders to his son Jonathan and to all his servants to put David to death. But Saul's son Jonathan had great delight in David.
2 ਸੋ ਯੋਨਾਥਾਨ ਨੇ ਦਾਊਦ ਨੂੰ ਆਖਿਆ, ਮੇਰਾ ਪਿਤਾ ਤੈਨੂੰ ਮਾਰਨਾ ਚਾਹੁੰਦਾ ਹੈ ਇਸ ਲਈ ਹੁਣ ਸਵੇਰ ਤੱਕ ਤੂੰ ਸਾਵਧਾਨ ਰਹਿ ਅਤੇ ਕਿਸੇ ਗੁਪਤ ਸਥਾਨ ਵਿੱਚ ਆਪ ਨੂੰ ਲੁਕਾ ਲੈ।
And Jonathan said to David, Saul, my father, is purposing your death: so now, take care in the morning, and keep yourself safe in a secret place:
3 ਅਤੇ ਮੈਂ ਬਾਹਰ ਜਾ ਕੇ ਉਸ ਮੈਦਾਨ ਵਿੱਚ ਜਿੱਥੇ ਤੂੰ ਹੋਵੇਂਗਾ ਆਪਣੇ ਪਿਤਾ ਦੇ ਕੋਲ ਖੜ੍ਹਾ ਹੋਵੇਂਗਾ ਅਤੇ ਆਪਣੇ ਪਿਤਾ ਨਾਲ ਤੇਰੇ ਵਿਖੇ ਗੱਲ ਕਰਾਂਗਾ ਅਤੇ ਜੋ ਕੁਝ ਮੈਨੂੰ ਪਤਾ ਲੱਗੇਗਾ ਤੈਨੂੰ ਦੱਸਾਂਗਾ।
And I will go out and take my place by my father's side in the field near where you are; and I will get into talk with my father about you, and when I see how things are, I will give you word.
4 ਸੋ ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਕੋਲ ਦਾਊਦ ਦੀ ਵਡਿਆਈ ਕੀਤੀ ਅਤੇ ਆਖਿਆ, ਰਾਜਾ ਆਪਣੇ ਦਾਸ ਦਾਊਦ ਦਾ ਦੋਸ਼ੀ ਨਾ ਬਣੇ। ਉਸ ਨੇ ਤੇਰਾ ਕੁਝ ਪਾਪ ਨਹੀਂ ਕੀਤਾ ਸਗੋਂ ਉਸ ਦੇ ਕੰਮ ਤੇਰੇ ਫਾਇਦੇ ਲਈ ਹਨ।
And Jonathan gave his father Saul a good account of David, and said to him, Let not the king do wrong against his servant, against David; because he has done you no wrong, and all his acts have had a good outcome for you:
5 ਕਿਉਂ ਜੋ ਉਸ ਨੇ ਆਪਣੀ ਜਾਨ ਆਪਣੀ ਤਲੀ ਉੱਤੇ ਰੱਖ ਕੇ ਫ਼ਲਿਸਤੀਆਂ ਨੂੰ ਵੱਢਿਆ ਅਤੇ ਯਹੋਵਾਹ ਨੇ ਇਸਰਾਏਲ ਨੂੰ ਵੱਡੀ ਫਤਹ ਬਖ਼ਸ਼ੀ ਅਤੇ ਇਹ ਵੇਖ ਕੇ ਤੂੰ ਵੀ ਪ੍ਰਸੰਨ ਹੋਇਆ ਸੀ। ਫੇਰ ਤੂੰ ਕਿਸ ਗੱਲ ਲਈ ਬੇਦੋਸ਼ੇ ਦੇ ਲਹੂ ਦਾ ਪਾਪ ਕਰਨਾ ਚਾਹੁੰਦਾ ਹੈਂ ਅਤੇ ਬਿਨ੍ਹਾਂ ਕਿਸੇ ਕਾਰਨ ਦਾਊਦ ਨੂੰ ਮਾਰਨਾ ਚਾਹੁੰਦਾ ਹੈ?
For he put his life in danger and overcame the Philistine, and the Lord gave all Israel salvation: you saw it and were glad: why then are you sinning against him who has done no wrong, desiring the death of David without cause?
6 ਸ਼ਾਊਲ ਨੇ ਯੋਨਾਥਾਨ ਦੀ ਗੱਲ ਸੁਣੀ ਅਤੇ ਸਹੁੰ ਖਾ ਕੇ ਆਖਿਆ ਕਿ ਜਿਉਂਦੇ ਯਹੋਵਾਹ ਦੀ ਸਹੁੰ, ਉਹ ਨਾ ਮਾਰਿਆ ਜਾਵੇਗਾ।
And Saul gave ear to the voice of Jonathan, and said with an oath, By the living Lord, he is not to be put to death.
7 ਤਦ ਯੋਨਾਥਾਨ ਨੇ ਦਾਊਦ ਨੂੰ ਸੱਦ ਕੇ ਸਾਰੀਆਂ ਗੱਲਾਂ ਉਸ ਨੂੰ ਦੱਸੀਆਂ ਅਤੇ ਦਾਊਦ ਨੂੰ ਸ਼ਾਊਲ ਕੋਲ ਲੈ ਆਇਆ ਅਤੇ ਉਹ ਅੱਗੇ ਵਾਂਗੂੰ ਉਹ ਦੇ ਕੋਲ ਰਹਿਣ ਲੱਗਾ।
Then Jonathan sent for David and gave him word of all these things. And Jonathan took David to Saul, who kept him by his side as in the past.
8 ਫੇਰ ਲੜਾਈ ਹੋਈ ਅਤੇ ਦਾਊਦ ਨਿੱਕਲਿਆ ਅਤੇ ਫ਼ਲਿਸਤੀਆਂ ਨਾਲ ਲੜਿਆ ਅਤੇ ਵੱਡੀ ਮਾਰ ਨਾਲ ਅਜਿਹਾ ਮਾਰਿਆ ਕਿ ਉਹ ਉਸ ਦੇ ਅੱਗੋਂ ਨੱਸ ਗਏ।
And there was war again: and David went out fighting the Philistines, causing great destruction among them; and they went in flight before him.
9 ਯਹੋਵਾਹ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਉਹ ਆਪਣੇ ਘਰ ਵਿੱਚ ਇੱਕ ਭਾਲਾ ਆਪਣੇ ਹੱਥ ਵਿੱਚ ਫੜ੍ਹ ਕੇ ਬੈਠਾ ਹੋਇਆ ਸੀ ਅਤੇ ਦਾਊਦ ਹੱਥ ਨਾਲ ਵਜਾ ਰਿਹਾ ਸੀ।
And an evil spirit from the Lord came on Saul, when he was seated in his house with his spear in his hand; and David made music for him.
10 ੧੦ ਸ਼ਾਊਲ ਨੇ ਚਾਹਿਆ ਭਈ ਦਾਊਦ ਨੂੰ ਕੰਧ ਨਾਲ ਵਿੰਨ੍ਹ ਦੇਵੇ ਪਰ ਦਾਊਦ ਸ਼ਾਊਲ ਦੇ ਅੱਗੋਂ ਹੱਟ ਗਿਆ ਅਤੇ ਭਾਲਾ ਕੰਧ ਦੇ ਵਿੱਚ ਜਾ ਖੁੱਭਿਆ ਇਸ ਤਰ੍ਹਾਂ ਦਾਊਦ ਉਸ ਰਾਤ ਭੱਜ ਕੇ ਬਚ ਗਿਆ।
And Saul would have sent his spear through him, pinning him to the wall, but he got away and the spear went into the wall: and that night David went in flight and got away.
11 ੧੧ ਸ਼ਾਊਲ ਨੇ ਉਸ ਦੀ ਰਾਖੀ ਕਰਨ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਦੂਤ ਘੱਲੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਖ਼ਬਰ ਦੇ ਕੇ ਆਖਿਆ, ਜੇ ਤੂੰ ਅੱਜ ਰਾਤ ਨੂੰ ਆਪਣੀ ਜਾਨ ਨਾ ਬਚਾਵੇਂ ਤਾਂ ਕੱਲ ਮਾਰਿਆ ਜਾਵੇਂਗਾ।
Then in that night Saul sent men to David's house to keep watch on him so as to put him to death in the morning: and David's wife Michal said to him, If you do not go away to a safe place tonight you will be put to death in the morning.
12 ੧੨ ਮੀਕਲ ਨੇ ਦਾਊਦ ਨੂੰ ਖਿੜਕੀ ਵਿੱਚੋਂ ਹੇਠਾਂ ਉਤਾਰ ਦਿੱਤਾ ਸੋ ਉਹ ਭੱਜ ਕੇ ਬਚ ਗਿਆ।
So Michal let David down through the window, and he went in flight and got away.
13 ੧੩ ਤਦ ਮੀਕਲ ਨੇ ਇੱਕ ਘਰੇਲੂ ਬੁੱਤ ਲੈ ਕੇ ਮੰਜੇ ਉੱਤੇ ਲੰਮਾ ਪਾ ਦਿੱਤਾ ਅਤੇ ਬੱਕਰਿਆਂ ਦੇ ਚੰਮ ਦਾ ਸਿਰਹਾਣਾ ਬਣਾ ਕੇ ਉਹ ਦੇ ਸਿਰ ਵਾਲੇ ਪਾਸੇ ਧਰਿਆ ਅਤੇ ਕੱਪੜਾ ਉੱਤੇ ਤਾਣ ਦਿੱਤਾ।
Then Michal took the image and put it in the bed, with a cushion of goat's hair at its head, and she put clothing over it.
14 ੧੪ ਜਦ ਸ਼ਾਊਲ ਨੇ ਦਾਊਦ ਦੇ ਫੜਨ ਨੂੰ ਦੂਤ ਘੱਲੇ ਤਾਂ ਉਹ ਬੋਲੀ, ਉਹ ਤਾਂ ਬਿਮਾਰ ਹੈ।
And when Saul sent men to take David, she said, He is ill.
15 ੧੫ ਸ਼ਾਊਲ ਨੇ ਦਾਊਦ ਦੇ ਵੇਖਣ ਲਈ ਦੂਤਾਂ ਨੂੰ ਫੇਰ ਭੇਜਿਆ ਅਤੇ ਆਖਿਆ, ਉਹ ਨੂੰ ਮੰਜੇ ਸਮੇਤ ਮੇਰੇ ਕੋਲ ਚੁੱਕ ਲਿਆਓ ਜੋ ਮੈਂ ਉਹ ਨੂੰ ਮਾਰ ਸੁੱਟਾਂ।
And Saul sent his men to see David, saying, Do not come back without him, take him in his bed, so that I may put him to death.
16 ੧੬ ਜਦ ਦੂਤ ਅੰਦਰ ਆਏ ਤਾਂ ਵੇਖੋ, ਮੰਜੇ ਉੱਤੇ ਉਹ ਬੁੱਤ ਲੰਮਾ ਪਿਆ ਹੋਇਆ ਹੈ ਅਤੇ ਉਹ ਦੀ ਸਿਰ ਵਾਲੇ ਪਾਸੇ ਬੱਕਰਿਆਂ ਦੀ ਖੱਲ ਦਾ ਸਿਰਹਾਣਾ ਰੱਖਿਆ ਹੋਇਆ ਹੈ।
And when the men came in, there was the image in the bed, with the cushion of goat's hair at its head
17 ੧੭ ਤਦ ਸ਼ਾਊਲ ਨੇ ਮੀਕਲ ਨੂੰ ਆਖਿਆ, ਤੂੰ ਮੇਰੇ ਨਾਲ ਇਹ ਧੋਖਾ ਕਿਉਂ ਕੀਤਾ ਜੋ ਮੇਰੇ ਵੈਰੀ ਨੂੰ ਤੋਰ ਦਿੱਤਾ ਅਤੇ ਉਹ ਬਚ ਗਿਆ? ਸੋ ਮੀਕਲ ਨੇ ਸ਼ਾਊਲ ਨੂੰ ਉੱਤਰ ਦਿੱਤਾ, ਉਸ ਨੇ ਮੈਨੂੰ ਆਖਿਆ, ਮੈਨੂੰ ਜਾਣ ਦੇ। ਮੈਂ ਤੈਨੂੰ ਕਿਉਂ ਮਾਰ ਸੁੱਟਾਂ?
And Saul said to Michal, why have you been false to me, letting my hater go and get safely away? And in answer Michal said to Saul, He said to me, Let me go, or I will put you to death.
18 ੧੮ ਦਾਊਦ ਭੱਜ ਕੇ ਬਚ ਗਿਆ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਇਆ ਅਤੇ ਜੋ ਕੁਝ ਸ਼ਾਊਲ ਨੇ ਉਸ ਨਾਲ ਕੀਤਾ ਸੀ ਸੋ ਸਭ ਉਹ ਨੂੰ ਦੱਸ ਦਿੱਤਾ। ਤਦ ਉਹ ਅਤੇ ਸਮੂਏਲ ਨਾਯੋਥ ਵਿੱਚ ਜਾ ਕੇ ਰਹਿਣ ਲੱਗੇ।
So David went in flight and got away and came to Ramah, to Samuel, and gave him an account of all Saul had done to him. And he and Samuel went and were living in Naioth.
19 ੧੯ ਸ਼ਾਊਲ ਨੂੰ ਖ਼ਬਰ ਹੋਈ ਜੋ ਦਾਊਦ ਰਾਮਾਹ ਦੇ ਨਾਯੋਥ ਵਿੱਚ ਹੈ।
And word was given to Saul that David was at Naioth in Ramah.
20 ੨੦ ਤਦ ਸ਼ਾਊਲ ਨੇ ਦਾਊਦ ਦੇ ਫੜਨ ਲਈ ਦੂਤ ਘੱਲੇ ਅਤੇ ਉਨ੍ਹਾਂ ਨੇ ਜਦ ਵੇਖਿਆ ਕਿ ਇੱਕ ਨਬੀਆਂ ਦੀ ਟੋਲੀ ਹੈ ਅਤੇ ਉਹ ਅਗੰਮ ਵਾਕ ਕਰ ਰਹੇ ਹਨ ਅਤੇ ਸਮੂਏਲ ਉਨ੍ਹਾਂ ਦਾ ਆਗੂ ਬਣ ਕੇ ਖੜ੍ਹਾ ਹੋਇਆ ਹੈ ਤਾਂ ਪਰਮੇਸ਼ੁਰ ਦਾ ਆਤਮਾ ਸ਼ਾਊਲ ਦੇ ਦੂਤਾਂ ਉੱਤੇ ਆਇਆ ਅਤੇ ਉਹ ਵੀ ਅਗੰਮ ਬੋਲਣ ਲੱਗੇ।
And Saul sent men to take David; and when they saw the band of prophets at work, with Samuel in his place at their head, the spirit of God came on Saul's men, and they became like prophets.
21 ੨੧ ਜਦ ਸ਼ਾਊਲ ਨੂੰ ਇਹ ਖ਼ਬਰ ਪਹੁੰਚੀ ਤਾਂ ਉਸ ਨੇ ਹੋਰ ਦੂਤ ਘੱਲੇ ਅਤੇ ਉਹ ਵੀ ਅਗੰਮ ਵਾਕ ਕਰਨ ਲੱਗੇ ਹਨ ਤਾਂ ਸ਼ਾਊਲ ਨੇ ਤੀਜੀ ਵਾਰੀ ਫੇਰ ਹੋਰ ਦੂਤ ਘੱਲੇ ਅਤੇ ਉਹ ਵੀ ਅਗੰਮ ਵਾਕ ਕਰਨ ਲੱਗੇ।
And Saul, having news of this, sent other men, who in the same way became like prophets. And a third time Saul sent men, and they like the others became like prophets.
22 ੨੨ ਤਦ ਉਹ ਆਪ ਰਾਮਾਹ ਨੂੰ ਗਿਆ ਅਤੇ ਉਸ ਵੱਡੇ ਖੂਹ ਕੋਲ ਜੋ ਸੇਕੂ ਵਿੱਚ ਹੈ ਪਹੁੰਚ ਗਿਆ ਅਤੇ ਉਸ ਨੇ ਪੁੱਛਿਆ, ਸਮੂਏਲ ਅਤੇ ਦਾਊਦ ਕਿੱਥੇ ਹਨ? ਇੱਕ ਨੇ ਆਖਿਆ, ਵੇਖ ਉਹ ਤਾਂ ਰਾਮਾਹ ਦੇ ਨਾਯੋਥ ਵਿੱਚ ਹਨ।
Then he himself went to Ramah, and came to the great water-spring in Secu; and questioning the people he said, Where are Samuel and David? And one said, They are at Naioth in Ramah.
23 ੨੩ ਤਦ ਉਹ ਰਾਮਾਹ ਦੇ ਨਾਯੋਥ ਵੱਲ ਗਿਆ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਵੀ ਆਇਆ ਅਤੇ ਉਹ ਰਾਮਾਹ ਤੋਂ ਨਾਯੋਥ ਤੱਕ ਪਹੁੰਚਣ ਤੱਕ ਚੱਲਦੇ-ਚੱਲਦੇ ਅਗੰਮ ਵਾਕ ਕਰਦਾ ਗਿਆ
And he went on from there to Naioth in Ramah: and the spirit of God came on him, and he went on, acting like a prophet, till he came to Naioth in Ramah.
24 ੨੪ ਅਤੇ ਉਸ ਨੇ ਵੀ ਆਪਣੇ ਕੱਪੜੇ ਉਤਾਰ ਦਿੱਤੇ ਅਤੇ ਸਮੂਏਲ ਦੇ ਅੱਗੇ ਉਸੇ ਤਰ੍ਹਾਂ ਅਗੰਮ ਵਾਕ ਕਰਨ ਲੱਗਾ ਅਤੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਵਿੱਚ ਨੰਗਾ ਪਿਆ ਰਿਹਾ। ਸੋ ਇਹ ਕਹਾਉਤ ਚੱਲ ਪਈ “ਕੀ, ਸ਼ਾਊਲ ਵੀ ਨਬੀਆਂ ਵਿੱਚੋਂ ਹੈ?”
And he took off his clothing, acting like a prophet before Samuel, and falling down he was stretched out, without his clothing, all that day and all that night. This is the reason for the saying, Is even Saul among the prophets?

< 1 ਸਮੂਏਲ 19 >