< 1 ਸਮੂਏਲ 2 >

1 ਹੰਨਾਹ ਨੇ ਪ੍ਰਾਰਥਨਾ ਕਰ ਕੇ ਆਖਿਆ, ਮੇਰਾ ਮਨ ਯਹੋਵਾਹ ਦੇ ਕਾਰਨ ਮਗਨ ਹੈ। ਯਹੋਵਾਹ ਨੇ ਮੇਰਾ ਸਿੰਗ ਉੱਚਾ ਕੀਤਾ ਹੈ। ਮੇਰਾ ਮੂੰਹ ਮੇਰੇ ਵੈਰੀਆਂ ਦੇ ਸਾਹਮਣੇ ਖੋਲ੍ਹਿਆ ਗਿਆ, ਕਿਉਂ ਜੋ ਮੈਂ ਤੇਰੀ ਮੁਕਤੀ ਤੋਂ ਅਨੰਦ ਹੋਈ।
Y ANNA oró y dijo: mi corazón se regocija en Jehová, mi cuerno es ensalzado en Jehová; mi boca se ensanchó sobre mis enemigos, por cuanto me alegré en tu salud.
2 ਯਹੋਵਾਹ ਵਰਗਾ ਕੋਈ ਪਵਿੱਤਰ ਨਹੀਂ, ਤੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਕੋਈ ਸਾਡੇ ਪਰਮੇਸ਼ੁਰ ਵਰਗੀ ਚੱਟਾਨ ਨਹੀਂ।
No hay santo como Jehová: porque no hay ninguno fuera de ti; y no hay refugio como el Dios nuestro.
3 ਹੰਕਾਰ ਦੀਆਂ ਗੱਲਾਂ ਹੋਰ ਨਾ ਆਖ, ਅਤੇ ਆਕੜ ਦੀ ਗੱਲ ਤੇਰੇ ਮੂੰਹੋਂ ਨਾ ਨਿੱਕਲੇ, ਯਹੋਵਾਹ ਤਾਂ ਗਿਆਨ ਦਾ ਪਰਮੇਸ਼ੁਰ ਹੈ, ਅਤੇ ਉਹ ਕਰਨੀਆਂ ਦੇ ਅਨੁਸਾਰ ਹਿਸਾਬ ਕਰਦਾ ਹੈ।
No multipliquéis hablando grandezas, altanerías; cesen las palabras arrogantes de vuestra boca; porque el Dios de todo saber es Jehová, y á él toca el pesar las acciones.
4 ਸੂਰਬੀਰਾਂ ਦੇ ਤੀਰ ਟੁੱਟ ਗਏ, ਅਤੇ ਉਹ ਜੋ ਠੇਡੇ ਖਾਂਦੇ ਸਨ ਉਨ੍ਹਾਂ ਦੇ ਲੱਕ ਬਲ ਨਾਲ ਕੱਸੇ ਗਏ।
Los arcos de los fuertes fueron quebrados, y los flacos se ciñeron de fortaleza.
5 ਉਹ ਜੋ ਰੱਜੇ ਹੋਏ ਸਨ ਆਪ ਹੀ ਰੋਟੀ ਦੇ ਲਈ ਮਜ਼ਦੂਰ ਹੋ ਗਏ, ਅਤੇ ਉਹ ਜੋ ਭੁੱਖੇ ਸਨ ਉਨ੍ਹਾਂ ਦੀ ਭੁੱਖ ਮਿਟ ਗਈ, ਇਥੋਂ ਤੱਕ ਜੋ ਬੇ-ਔਲਾਦ ਸਨ ਉਹਨਾਂ ਦੇ ਸੱਤ ਜੰਮੇ, ਅਤੇ ਜਿਹ ਦੇ ਢੇਰ ਸਾਰੇ ਬਾਲ ਬੱਚੇ ਸਨ ਉਹ ਕਮਜ਼ੋਰ ਪੈ ਗਈ।
Los hartos se alquilaron por pan: y cesaron los hambrientos: hasta parir siete la estéril, y la que tenía muchos hijos enfermó.
6 ਯਹੋਵਾਹ ਮਾਰਦਾ ਹੈ ਅਤੇ ਜਿਵਾਉਂਦਾ ਹੈ, ਉਹੋ ਪਤਾਲ ਵਿੱਚ ਉਤਾਰਦਾ ਹੈ ਅਤੇ ਉਹੋ ਹੀ ਉੱਪਰ ਚੁੱਕਦਾ ਹੈ। (Sheol h7585)
Jehová mata, y él da vida: él hace descender al sepulcro, y hace subir. (Sheol h7585)
7 ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ।
Jehová empobrece, y él enriquece: abate, y ensalza.
8 ਗਰੀਬ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜ੍ਹੀ ਵਿੱਚੋਂ ਕੱਢਦਾ ਹੈ, ਤਾਂ ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ, ਅਤੇ ਮਹਿਮਾ ਦੀ ਗੱਦੀ ਦਾ ਅਧਿਕਾਰੀ ਬਣਾਵੇ। ਧਰਤੀ ਦੇ ਥੰਮ੍ਹ ਤਾਂ ਯਹੋਵਾਹ ਦੇ ਹੀ ਹਨ, ਅਤੇ ਉਸ ਨੇ ਸੰਸਾਰ ਦੀ ਨੀਂਹ ਉਨ੍ਹਾਂ ਉੱਤੇ ਰੱਖੀ ਹੈ।
El levanta del polvo al pobre, y al menesteroso ensalza del estiércol, para asentarlo con los príncipes; y hace que tengan por heredad asiento de honra: porque de Jehová son las columnas de la tierra, y él asentó sobre ellas el mundo.
9 ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਚੁੱਪ-ਚੁਪੀਤੇ ਅੰਧਕਾਰ ਵਿੱਚ ਪਏ ਰਹਿਣਗੇ, ਕਿਉਂ ਜੋ ਕੋਈ ਵੀ ਮਨੁੱਖ ਆਪਣੇ ਬਲ ਨਾਲ ਨਹੀਂ ਜਿੱਤਦਾ।
El guarda los pies de sus santos, mas los impíos perecen en tinieblas; porque nadie será fuerte por [su] fuerza.
10 ੧੦ ਯਹੋਵਾਹ ਦੇ ਵਿਰੋਧੀ ਮਿਟਾਏ ਜਾਣਗੇ, ਉਹ ਸਵਰਗ ਵੱਲੋਂ ਉਨ੍ਹਾਂ ਉੱਤੇ ਗੱਜੇਗਾ, ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਂ ਕਰੇਗਾ, ਉਹ ਆਪਣੇ ਰਾਜੇ ਨੂੰ ਜ਼ੋਰ ਦੇਵੇਗਾ, ਅਤੇ ਆਪਣੇ ਮਸੀਹ ਦੇ ਸਿੰਗ ਨੂੰ ਉੱਚਾ ਕਰੇਗਾ।
Delante de Jehová serán quebrantados sus adversarios, y sobre ellos tronará desde los cielos: Jehová juzgará los términos de la tierra, y dará fortaleza á su Rey, y ensalzará el cuerno de su Mesías.
11 ੧੧ ਤਦ ਅਲਕਾਨਾਹ ਰਾਮਾਹ ਵੱਲ ਆਪਣੇ ਘਰ ਗਿਆ ਅਤੇ ਉਹ ਬਾਲਕ ਏਲੀ ਜਾਜਕ ਦੇ ਅੱਗੇ ਯਹੋਵਾਹ ਦੀ ਸੇਵਾ ਕਰਦਾ ਰਿਹਾ।
Y Elcana se volvió á su casa en Ramatha; y el niño ministraba á Jehová delante del sacerdote Eli.
12 ੧੨ ਹੁਣ ਏਲੀ ਦੇ ਪੁੱਤਰ ਦੁਸ਼ਟ ਸਨ। ਉਨ੍ਹਾਂ ਨੇ ਯਹੋਵਾਹ ਨੂੰ ਨਾ ਜਾਣਿਆ।
Mas los hijos de Eli eran hombres impíos, y no tenían conocimiento de Jehová.
13 ੧੩ ਜਾਜਕਾਂ ਦੀ ਰੀਤ ਇਹ ਸੀ ਕਿ ਜਦ ਕੋਈ ਮਨੁੱਖ ਭੇਟ ਚੜ੍ਹਾਉਂਦਾ ਸੀ ਤਾਂ ਜਾਜਕ ਦਾ ਸੇਵਕ ਮਾਸ ਪਕਾਉਣ ਦੇ ਵੇਲੇ ਇੱਕ ਤ੍ਰਿਸੂਲ ਹੱਥ ਦੇ ਵਿੱਚ ਲੈ ਕੇ ਆਉਂਦਾ ਸੀ
Y la costumbre de los sacerdotes con el pueblo era que, cuando alguno ofrecía sacrificio, venía el criado del sacerdote mientras la carne estaba á cocer, [trayendo] en su mano un garfio de tres ganchos;
14 ੧੪ ਅਤੇ ਉਹ ਨੂੰ ਮਾਸ ਵਿੱਚ ਜੋ ਕੜਾਹੇ, ਦੇਕਚੇ, ਵਲਟੋਹੀ ਜਾਂ ਸਗਲੇ ਵਿੱਚ ਹੋਵੇ ਖੋਭਦਾ ਸੀ ਅਤੇ ਜਿਨ੍ਹਾਂ ਤ੍ਰਿਸੂਲ ਨਾਲ ਨਿੱਕਲੇ ਸੋ ਸਾਰਾ ਜਾਜਕ ਆਪ ਲੈਂਦਾ ਸੀ ਅਤੇ ਉਹ ਸ਼ੀਲੋਹ ਵਿੱਚ ਸਭਨਾਂ ਇਸਰਾਏਲੀਆਂ ਨਾਲ ਜੋ ਉੱਥੇ ਜਾਂਦੇ ਸਨ ਅਜਿਹਾ ਹੀ ਕਰਦੇ ਸਨ।
Y hería con él en la caldera, ó en la olla, ó en el caldero, ó en el pote; y todo lo que sacaba el garfio, el sacerdote lo tomaba para si. De esta manera hacían á todo Israelita que venía á Silo.
15 ੧੫ ਅਜਿਹਾ ਵੀ ਹੁੰਦਾ ਸੀ ਜੋ ਉਨ੍ਹਾਂ ਦੀ ਚਰਬੀ ਸੜਨ ਤੋਂ ਪਹਿਲਾਂ ਜਾਜਕ ਦਾ ਸੇਵਕ ਆਉਂਦਾ ਸੀ ਅਤੇ ਜਿਸ ਨੇ ਭੇਟ ਚੜ੍ਹਾਈ ਹੋਵੇ ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂ ਜੋ ਉਹ ਤੈਥੋਂ ਬਣਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਹੀ ਲਵੇਗਾ।
Asimismo, antes de quemar el sebo, venía el criado del sacerdote, y decía al que sacrificaba: Da carne que ase para el sacerdote; porque no tomará de ti carne cocida, sino cruda.
16 ੧੬ ਅਤੇ ਜੇ ਉਹ ਨੂੰ ਕੋਈ ਆਖੇ ਕਿ ਅਜੇ ਉਸ ਚਰਬੀ ਨੂੰ ਸੜ ਲੈਣ ਦੇ ਤਾਂ ਫੇਰ ਜਿੰਨਾਂ ਤੇਰਾ ਜੀ ਕਰੇ ਲੈ ਜਾਈਂ ਤਾਂ ਉਹ ਉਸ ਨੂੰ ਅੱਗੋਂ ਆਖਦਾ, ਨਹੀਂ, ਤੂੰ ਮੈਨੂੰ ਹੁਣੇ ਦੇਹ! ਨਹੀਂ ਤਾਂ ਮੈਂ ਖੋਹ ਲਵਾਂਗਾ!
Y si le respondía el varón, Quemen luego el sebo hoy, y después toma tanta como quisieres; él respondía: No, sino ahora la has de dar: de otra manera yo la tomaré por fuerza.
17 ੧੭ ਇਸ ਕਰਕੇ ਉਨ੍ਹਾਂ ਜੁਆਨਾਂ ਦਾ ਪਾਪ ਯਹੋਵਾਹ ਦੇ ਅੱਗੇ ਬਹੁਤ ਵੱਡਾ ਸੀ, ਕਿਉਂ ਜੋ ਲੋਕ ਯਹੋਵਾਹ ਦੀ ਭੇਟ ਨੂੰ ਤੁੱਛ ਜਾਣਦੇ ਸਨ।
Era pues el pecado de los mozos muy grande delante de Jehová; porque los hombres menospreciaban los sacrificios de Jehová.
18 ੧੮ ਪਰ ਸਮੂਏਲ ਜੋ ਬਾਲਕ ਸੀ, ਸੂਤੀ ਏਫ਼ੋਦ ਪਹਿਨ ਕੇ ਯਹੋਵਾਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ।
Y el joven Samuel ministraba delante de Jehová, vestido de un ephod de lino.
19 ੧੯ ਅਤੇ ਉਹ ਦੀ ਮਾਤਾ ਉਹ ਦੇ ਲਈ ਇੱਕ ਨਿੱਕਾ ਜਿਹਾ ਚੋਗਾ ਬਣਾ ਕੇ ਹਰੇਕ ਸਾਲ ਲਿਆਉਂਦੀ ਸੀ, ਜਦ ਉਹ ਆਪਣੇ ਪਤੀ ਦੇ ਨਾਲ ਸਾਲ ਭਰ ਦੀ ਭੇਟ ਚੜ੍ਹਾਉਣ ਆਉਂਦੀ ਸੀ।
Y hacíale su madre una túnica pequeña, y traíasela cada año, cuando subía con su marido á ofrecer el sacrificio acostumbrado.
20 ੨੦ ਸੋ ਏਲੀ ਨੇ ਅਲਕਾਨਾਹ ਤੇ ਉਸ ਦੀ ਪਤਨੀ ਨੂੰ ਅਸੀਸ ਦੇ ਕੇ ਆਖਿਆ, ਯਹੋਵਾਹ ਤੈਨੂੰ ਇਸ ਇਸਤਰੀ ਤੋਂ, ਉਸ ਬੇਨਤੀ ਦੇ ਬਦਲੇ ਜੋ ਯਹੋਵਾਹ ਤੋਂ ਮੰਗੀ ਸੀ ਅੰਸ ਦੇਵੇ। ਸੋ ਉਹ ਆਪਣੇ ਘਰ ਗਏ
Y Eli bendijo á Elcana y á su mujer, diciendo: Jehová te dé simiente de esta mujer en lugar de esta petición que hizo á Jehová. Y volviéronse á su casa.
21 ੨੧ ਫੇਰ ਹੰਨਾਹ ਉੱਤੇ ਯਹੋਵਾਹ ਨੇ ਕਿਰਪਾ ਕੀਤੀ ਅਤੇ ਉਹ ਗਰਭਵਤੀ ਹੋਈ ਅਤੇ ਉਹ ਨੇ ਤਿੰਨ ਪੁੱਤਰ ਤੇ ਦੋ ਧੀਆਂ ਨੂੰ ਜਨਮ ਦਿੱਤਾ ਅਤੇ ਉਹ ਦਾ ਬਾਲਕ ਸਮੂਏਲ ਯਹੋਵਾਹ ਦੇ ਅੱਗੇ ਵੱਡਾ ਹੁੰਦਾ ਗਿਆ।
Y visitó Jehová á Anna, y concibió, y parió tres hijos, y dos hijas. Y el joven Samuel crecía delante de Jehová.
22 ੨੨ ਏਲੀ ਵੱਡੀ ਉਮਰ ਦਾ ਹੋ ਗਿਆ ਅਤੇ ਉਸ ਨੇ ਉਹ ਸਭ ਕੁਝ ਸੁਣਿਆ ਜੋ ਉਸ ਦੇ ਪੁੱਤਰ ਇਸਰਾਏਲ ਨਾਲ ਕਿਹੋ ਜਿਹਾ ਵਿਵਹਾਰ ਕਰਦੇ ਸਨ ਅਤੇ ਕਿਵੇਂ ਉਨ੍ਹਾਂ ਇਸਤਰੀਆਂ ਨਾਲ ਜੋ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਸੇਵਾ ਕਰਨ ਲਈ ਇਕੱਠੀਆਂ ਹੁੰਦੀਆਂ ਸਨ, ਉਹਨਾਂ ਨਾਲ ਸੰਗ ਕਰਦੇ ਸਨ।
Eli empero era muy viejo, y oyó todo lo que sus hijos hacían á todo Israel, y como dormían con las mujeres que velaban á la puerta del tabernáculo del testimonio.
23 ੨੩ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਅਜਿਹੇ ਕੰਮ ਕਿਉਂ ਕਰਦੇ ਹੋ? ਕਿਉਂ ਮੈਂ ਤੁਹਾਡੀ ਬਦੀ ਸਭਨਾਂ ਲੋਕਾਂ ਕੋਲੋਂ ਸੁਣਦਾ ਹਾਂ,
Y díjoles: ¿Por qué hacéis cosas semejantes? Porque yo oigo de todo este pueblo vuestros malos procederes.
24 ੨੪ ਨਾ ਮੇਰੇ ਪੁੱਤਰੋ। ਕਿਉਂ ਜੋ ਇਹ ਚੰਗੀ ਖ਼ਬਰ ਨਹੀਂ, ਜਿਹੜੀ ਮੈਂ ਸੁਣਦਾ ਹਾਂ ਕਿ ਤੁਸੀਂ ਯਹੋਵਾਹ ਦੀ ਪਰਜਾ ਦੇ ਪਾਪ ਦਾ ਕਾਰਨ ਬਣਦੇ ਹੋ।
No, hijos míos; porque no es buena fama la que yo oigo: que hacéis pecar al pueblo de Jehová.
25 ੨੫ ਜੇ ਇੱਕ ਮਨੁੱਖ ਦੂਜੇ ਮਨੁੱਖ ਦਾ ਪਾਪ ਕਰੇ ਤਾਂ ਨਿਆਈਂ ਉਹ ਦਾ ਨਿਆਂ ਕਰੇਗਾ ਪਰ ਜੇ ਕੋਈ ਮਨੁੱਖ ਯਹੋਵਾਹ ਦਾ ਪਾਪ ਕਰੇ ਤਾਂ ਉਹ ਦੀ ਸਿਫ਼ਾਰਸ਼ ਕੌਣ ਕਰੇਗਾ? ਫਿਰ ਵੀ ਉਨ੍ਹਾਂ ਨੇ ਆਪਣੇ ਪਿਤਾ ਦਾ ਕਹਿਣਾ ਨਾ ਮੰਨਿਆ ਕਿਉਂ ਜੋ ਯਹੋਵਾਹ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ।
Si pecare el hombre contra el hombre, los jueces le juzgarán; mas si alguno pecare contra Jehová, ¿quién rogará por él? Mas ellos no oyeron la voz de su padre, porque Jehová los quería matar.
26 ੨੬ ਉਹ ਬਾਲਕ ਸਮੂਏਲ ਵਧਦਾ ਗਿਆ ਅਤੇ ਯਹੋਵਾਹ ਅਤੇ ਮਨੁੱਖਾਂ ਦੇ ਅੱਗੇ ਉਸ ਦੀ ਚੰਗੀ ਪਹਿਚਾਣ ਸੀ।
Y el joven Samuel iba creciendo, y adelantando delante de Dios y delante de los hombres.
27 ੨੭ ਤਦ ਇੱਕ ਪਰਮੇਸ਼ੁਰ ਦੇ ਬੰਦੇ ਨੇ ਏਲੀ ਕੋਲ ਆ ਕੇ ਆਖਿਆ, ਯਹੋਵਾਹ ਇਉਂ ਆਖਦਾ ਹੈ, ਭਲਾ, ਮੈਂ ਤੇਰੇ ਪਿਤਾ ਦੇ ਘਰਾਣੇ ਉੱਤੇ ਜਦ ਉਹ ਮਿਸਰ ਵਿੱਚ ਫ਼ਿਰਊਨ ਦੇ ਘਰਾਣੇ ਦੀ ਗ਼ੁਲਾਮੀ ਵਿੱਚ ਸਨ, ਪਰਗਟ ਨਹੀਂ ਹੋਇਆ?
Y vino un varón de Dios á Eli, y díjole: Así ha dicho Jehová: ¿No me manifesté yo claramente á la casa de tu padre, cuando estaban en Egipto en casa de Faraón?
28 ੨੮ ਕੀ ਮੈਂ ਉਸ ਨੂੰ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਹੀਂ ਚੁਣ ਲਿਆ ਕਿ ਉਹ ਮੇਰਾ ਜਾਜਕ ਬਣੇ ਅਤੇ ਮੇਰੀ ਜਗਵੇਦੀ ਉੱਤੇ ਭੇਟ ਚੜ੍ਹਾਵੇ, ਧੂਪ ਧੁਖਾਵੇ, ਮੇਰੇ ਅੱਗੇ ਏਫ਼ੋਦ ਪਹਿਨੇ ਅਤੇ ਮੈਂ ਸਾਰੀਆਂ ਭੇਟਾਂ ਜੋ ਇਸਰਾਏਲੀ ਅੱਗ ਨਾਲ ਚੜ੍ਹਾਉਂਦੇ ਹਨ ਤੇਰੇ ਪਿਤਾ ਦੇ ਟੱਬਰ ਨੂੰ ਨਹੀਂ ਦਿੱਤੀਆਂ?
Y yo le escogí por mi sacerdote entre todas las tribus de Israel, para que ofreciese sobre mi altar, y quemase perfume, y trajese ephod delante de mí; y dí á la casa de tu padre todas las ofrendas de los hijos de Israel.
29 ੨੯ ਫੇਰ ਤੁਸੀਂ ਕਿਉਂ ਮੇਰੀ ਉਸ ਕੁਰਬਾਨੀ ਅਤੇ ਮੇਰੀ ਭੇਟ ਨੂੰ ਜੋ ਮੇਰੀ ਆਗਿਆ ਨਾਲ ਮੇਰੇ ਘਰ ਵਿੱਚ ਚੜ੍ਹਾਈ ਜਾਂਦੀ ਹੈ ਲਾਲਚ ਕਰਦੇ ਹੋ ਅਤੇ ਤੂੰ ਕਿਉਂ ਆਪਣੇ ਪੁੱਤਰਾਂ ਦਾ ਮੇਰੇ ਨਾਲੋਂ ਵੱਧ ਆਦਰ ਕਰਦਾ ਹੈਂ, ਤੁਸੀਂ ਮੇਰੀ ਪਰਜਾ ਇਸਰਾਏਲ ਦੀਆਂ ਚੰਗੀਆਂ-ਚੰਗੀਆਂ ਭੇਟਾਂ ਨੂੰ ਖਾ ਕੇ ਮੋਟੇ ਬਣੇ?
¿Por qué habéis hollado mis sacrificios y mis presentes, que yo mandé [ofrecer] en el tabernáculo; y has honrado á tus hijos más que á mí, engordándoos de lo principal de todas las ofrendas de mi pueblo Israel?
30 ੩੦ ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ।
Por tanto, Jehová el Dios de Israel dice: Yo había dicho que tu casa y la casa de tu padre andarían delante de mí perpetuamente; mas ahora ha dicho Jehová: Nunca yo tal haga, porque yo honraré á los que me honran, y los que me tuvieren en poco, serán viles.
31 ੩੧ ਵੇਖ, ਉਹ ਦਿਨ ਆਉਂਦੇ ਹਨ, ਜੋ ਮੈਂ ਤੇਰੀ ਬਾਂਹ ਅਤੇ ਤੇਰੇ ਪਿਤਾ ਦੇ ਟੱਬਰ ਦੀ ਬਾਂਹ ਨੂੰ ਅਜਿਹੀ ਵੱਢ ਸੁੱਟਾਂਗਾ ਜੋ ਤੇਰੇ ਘਰ ਵਿੱਚ ਕੋਈ ਵੱਡੀ ਉਮਰ ਦਾ ਨਾ ਹੋਵੇਗਾ।
He aquí vienen días, en que cortaré tu brazo, y el brazo de la casa de tu padre, que no haya viejo en tu casa.
32 ੩੨ ਅਤੇ ਉਸ ਸਾਰੀ ਭਲਿਆਈ ਦੇ ਵਿੱਚ ਜੋ ਉਹ ਇਸਰਾਏਲ ਨਾਲ ਕਰੇਗਾ ਤੂੰ ਘਰ ਵਿੱਚ ਦੁੱਖ ਵੇਖੇਂਗਾ ਅਤੇ ਤੇਰੀ ਸੰਤਾਨ ਵਿੱਚ ਕੋਈ ਬੁੱਢਾ ਨਾ ਹੋਵੇਗਾ।
Y verás competidor en el tabernáculo, en todas las cosas en que hiciere bien á Israel; y en ningún tiempo habrá viejo en tu casa.
33 ੩੩ ਵੇਖ, ਮੈਂ ਤੇਰੇ ਘਰਾਣੇ ਵਿੱਚੋਂ ਹਰੇਕ ਤੋਂ ਜਗਵੇਦੀ ਦੀ ਸੇਵਾ ਨਾ ਖੋਵਾਂਗਾ, ਪਰ ਤੇਰੀਆਂ ਅੱਖਾਂ ਵੇਖਦੀਆਂ ਰਹਿ ਜਾਣਗੀਆਂ ਅਤੇ ਤੇਰਾ ਮਨ ਦੁਖੀ ਹੋਵੇਗਾ, ਤੇਰੇ ਘਰ ਦਾ ਸਾਰਾ ਵਾਧਾ ਜੁਆਨੀ ਵਿੱਚ ਹੀ ਮਰ-ਖੱਪ ਜਾਵੇਗਾ।
Y no te cortaré [del todo] varón de mi altar, para hacerte marchitar tus ojos, y henchir tu ánimo de dolor; mas toda la cría de tu casa morirá en la edad varonil.
34 ੩੪ ਜੋ ਤੇਰੇ ਦੋਹਾਂ ਪੁੱਤਰਾਂ ਹਾਫ਼ਨੀ ਅਤੇ ਫ਼ੀਨਹਾਸ ਉੱਤੇ ਬੀਤੇਗਾ ਸੋ ਤੇਰੇ ਲਈ ਇਹ ਇੱਕ ਨਿਸ਼ਾਨੀ ਹੋਵੇਗੀ, ਉਹ ਦੋਵੇਂ ਦੇ ਦੋਵੇਂ ਇੱਕੋ ਦਿਨ ਹੀ ਮਰ ਜਾਣਗੇ।
Y te será por señal esto que acontecerá á tus dos hijos, Ophni y Phinees: ambos morirán en un día.
35 ੩੫ ਮੈਂ ਆਪਣੇ ਲਈ ਇੱਕ ਧਰਮੀ ਜਾਜਕ ਖੜ੍ਹਾ ਕਰਾਂਗਾ, ਜੋ ਮੇਰੇ ਮਨ ਅਤੇ ਜੀਅ ਦੇ ਅਨੁਸਾਰ ਕਰੇਗਾ ਅਤੇ ਮੈਂ ਉਹ ਦੇ ਲਈ ਇੱਕ ਪੱਕਾ ਘਰ ਬਣਾਵਾਂਗਾ ਅਤੇ ਉਹ ਸਦਾ ਮੇਰੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ-ਅੱਗੇ ਤੁਰੇਗਾ।
Y yo me suscitaré un sacerdote fiel, que haga conforme á mi corazón y á mi alma; y yo le edificaré casa firme, y andará delante de mi ungido todos los días.
36 ੩੬ ਅਤੇ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਤੇਰੇ ਘਰ ਵਿੱਚ ਬਚ ਜਾਵੇਗਾ ਉਹ ਇੱਕ ਟੁੱਕੜਾ ਚਾਂਦੀ ਅਤੇ ਇੱਕ ਟੁੱਕੜੇ ਰੋਟੀ ਦੇ ਲਈ ਉਹ ਦੇ ਅੱਗੇ ਮੱਥਾ ਟੇਕੇਗਾ ਅਤੇ ਉਹ ਆਖੇਗਾ, ਜਾਜਕਾਈ ਦਾ ਕੋਈ ਕੰਮ ਮੈਨੂੰ ਦੇ, ਤਾਂ ਜੋ ਮੈਨੂੰ ਇੱਕ ਟੁੱਕੜਾ ਰੋਟੀ ਮਿਲ ਜਾਵੇ।
Y será que el que hubiere quedado en tu casa, vendrá á postrársele por un dinero de plata y un bocado de pan, diciéndole: Ruégote que me constituyas en algún ministerio, para que coma un bocado de pan.

< 1 ਸਮੂਏਲ 2 >