< 1 ਸਮੂਏਲ 20 >
1 ੧ ਤਦ ਦਾਊਦ ਰਾਮਾਹ ਦੇ ਨਾਯੋਥ ਵਿੱਚੋਂ ਭੱਜ ਕੇ ਯੋਨਾਥਾਨ ਕੋਲ ਆਇਆ ਅਤੇ ਬੋਲਿਆ, ਮੈਂ ਕੀ ਕੀਤਾ ਹੈ? ਮੇਰਾ ਕੀ ਅਪਰਾਧ ਹੈ? ਮੈਂ ਤੇਰੇ ਪਿਤਾ ਦੇ ਵਿਰੁੱਧ ਕੀ ਪਾਪ ਕੀਤਾ ਹੈ ਜੋ ਉਹ ਮੈਨੂੰ ਮਾਰਨਾ ਚਾਹੁੰਦਾ ਹੈ?
И отбеже Давид от Навафа (иже) в Раме и прииде ко Ионафану и рече: что сотворих? И что неправда моя? И что согреших пред отцем твоим, яко ищет души моея?
2 ੨ ਤਦ ਉਸ ਨੇ ਉਹ ਨੂੰ ਆਖਿਆ, ਪਰਮੇਸ਼ੁਰ ਇਸ ਤਰ੍ਹਾਂ ਨਾ ਕਰੇ! ਤੂੰ ਨਾ ਮਾਰਿਆ ਜਾਵੇਂਗਾ। ਵੇਖ, ਮੇਰਾ ਪਿਤਾ ਮੈਨੂੰ ਦੱਸੇ ਬਿਨ੍ਹਾਂ ਕੋਈ ਵੀ ਵੱਡਾ ਜਾਂ ਛੋਟਾ ਕੰਮ ਨਹੀਂ ਕਰਦਾ ਅਤੇ ਇਹ ਗੱਲ ਮੇਰਾ ਪਿਤਾ ਮੇਰੇ ਤੋਂ ਕਿਵੇਂ ਲੁਕਾਵੇਗਾ? ਅਜਿਹਾ ਨਾ ਹੋਵੇਗਾ।
И рече ему Ионафан: никакоже, ты не умреши: се, не имать сотворити отец мой глагола велика, или мала, и не открыет уха моего: и что яко скрыет отец мой глагол сей от мене? Не буди сие.
3 ੩ ਤਦ ਦਾਊਦ ਨੇ ਸਹੁੰ ਖਾ ਕੇ ਆਖਿਆ, ਤੇਰਾ ਪਿਤਾ ਚੰਗੀ ਤਰ੍ਹਾਂ ਜਾਣਦਾ ਹੈ ਜੋ ਮੇਰੇ ਉੱਤੇ ਤੇਰੀ ਦਯਾ ਦੀ ਨਿਗਾਹ ਹੈ ਅਤੇ ਉਸ ਨੇ ਆਖਿਆ, ਜੋ ਯੋਨਾਥਾਨ ਇਹ ਨਾ ਜਾਣੇ ਕਿ ਉਹ ਦੁੱਖੀ ਹੋਵੇ ਪਰ ਜਿਉਂਦੇ ਪਰਮੇਸ਼ੁਰ ਅਤੇ ਤੇਰੀ ਜਾਨ ਦੀ ਸਹੁੰ, ਮੇਰੇ ਅਤੇ ਮੌਤ ਦੇ ਵਿੱਚ ਸਿਰਫ਼ ਇੱਕ ਹੀ ਕਦਮ ਦੀ ਦੂਰੀ ਹੈ।
И отвеща Давид Ионафану и рече: ведая ведает отец твой, яко обретох благодать пред очима твоима, и глаголет: да не познает сего Ионафан, негли не восхощет: но жив Господь и жива душа твоя, зане якоже рекох, исполнися между мною и между отцем твоим даже до смерти.
4 ੪ ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਜੋ ਕੁਝ ਤੇਰਾ ਜੀ ਚਾਹੇ ਉਹੋ ਮੈਂ ਤੇਰੇ ਲਈ ਕਰਾਂਗਾ।
И рече паки Ионафан к Давиду: чесого желает душа твоя, и что сотворю тебе?
5 ੫ ਦਾਊਦ ਨੇ ਯੋਨਾਥਾਨ ਨੂੰ ਆਖਿਆ, ਵੇਖ, ਕੱਲ ਨਵੇਂ ਚੰਨ ਦਾ ਤਿਉਹਾਰ ਹੈ ਅਤੇ ਮੇਰੇ ਲਈ ਜ਼ਰੂਰੀ ਹੈ ਜੋ ਉਸ ਦਿਨ ਮੈਂ ਰਾਜੇ ਨਾਲ ਭੋਜਨ ਕਰਾਂ ਪਰ ਤੂੰ ਮੈਨੂੰ ਇਜ਼ਾਜਤ ਦੇ ਜੋ ਮੈਂ ਤੀਜੇ ਦਿਨ ਦੀ ਸ਼ਾਮ ਤੱਕ ਖੇਤਾਂ ਵਿੱਚ ਲੁਕਿਆ ਰਹਾਂ।
И рече Давид ко Ионафану: се, новомесячие заутра, и аз седя не сяду с царем ясти, и послеши мя, и скрыюся на поли до вечера дне третияго:
6 ੬ ਜੇ ਕਦੀ ਤੇਰਾ ਪਿਤਾ ਮੈਨੂੰ ਉੱਥੇ ਨਾ ਵੇਖੇ ਤਾਂ ਉਹ ਨੂੰ ਆਖੀਂ ਜੋ ਦਾਊਦ ਨੇ ਮੇਰੇ ਕੋਲੋਂ ਛੇਤੀ ਹੀ ਆਪਣੇ ਸ਼ਹਿਰ ਬੈਤਲਹਮ ਨੂੰ ਜਾਣ ਲਈ ਮਿੰਨਤ ਕਰ ਕੇ ਛੁੱਟੀ ਲਈ ਹੈ ਕਿਉਂ ਜੋ ਉੱਥੇ ਸਾਰੇ ਪਰਿਵਾਰ ਦੇ ਲਈ ਸਾਲ ਦੀ ਬਲੀ ਭੇਂਟ ਹੈ।
и аще смотря усмотрит мя отец твой, и речеши: прося упросися от мене Давид отити до Вифлеема града своего, яко жертва дний тамо всему племени:
7 ੭ ਸੋ ਜੇ ਉਹ ਬੋਲੇ, “ਠੀਕ ਹੈ” ਤਾਂ ਸਮਝੀ ਸਭ ਕੁਝ ਠੀਕ-ਠਾਕ ਹੈ, ਪਰ ਜੇ ਇਹ ਸੁਣ ਕੇ ਉਹ ਨੂੰ ਕ੍ਰੋਧ ਆਵੇ, ਤਾਂ ਸਮਝੀ ਕਿ ਉਸ ਨੇ ਮੈਨੂੰ ਮਾਰਨ ਦਾ ਪੱਕਾ ਫੈਸਲਾ ਕਰ ਲਿਆ ਹੈ।
аще тако речет: благо: мир рабу твоему: аще же жестоко отвещает тебе, разумей, яко совершися злоба от него:
8 ੮ ਫੇਰ ਤੈਨੂੰ ਆਪਣੇ ਦਾਸ ਉੱਤੇ ਕਿਰਪਾ ਕਰਨ ਦੀ ਲੋੜ ਪਏਗੀ ਕਿਉਂ ਜੋ ਤੂੰ ਆਪਣੇ ਦਾਸ ਨੂੰ ਯਹੋਵਾਹ ਦੇ ਨੇਮ ਵਿੱਚ ਆਪਣੇ ਨਾਲ ਮਿਲਾਇਆ ਹੈ। ਤਦ ਵੀ ਜੇ ਕਦੀ ਮੇਰੇ ਵਿੱਚ ਕਮੀ ਹੋਵੇ ਤਾਂ ਤੂੰ ਆਪ ਹੀ ਮੈਨੂੰ ਮਾਰ ਸੁੱਟ ਪਰ ਤੂੰ ਆਪਣੇ ਪਿਤਾ ਦੇ ਹੱਥੋਂ ਕਿਉਂ ਮਰਨ ਦੇਵੇਂ?
и да сотвориши милость с рабом твоим, яко ввел еси в завет Господень раба твоего с собою: и аще есть неправда в рабе твоем, умертви мя ты, а ко отцу твоему почто тако имаши мя вводити?
9 ੯ ਤਦ ਯੋਨਾਥਾਨ ਬੋਲਿਆ, ਇਹ ਗੱਲ ਤੇਰੇ ਉੱਤੋਂ ਟਲ ਜਾਵੇ ਜੇ ਕਦੀ ਮੈਨੂੰ ਖ਼ਬਰ ਹੁੰਦੀ ਮੇਰਾ ਪਿਤਾ ਤੇਰੀ ਬੁਰਿਆਈ ਕਰਨਾ ਚਾਹੁੰਦਾ ਹੈ, ਕੀ ਮੈਂ ਤੈਨੂੰ ਖ਼ਬਰ ਨਾ ਕਰਦਾ?
И рече Ионафан: никакоже (буди) тебе: егда аще разумевая уразумею, яко совершися злоба отца моего, еже приити на тебе, аще и не будеши во градех твоих, аз возвещу тебе.
10 ੧੦ ਫੇਰ ਦਾਊਦ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਕੌਣ ਖ਼ਬਰ ਦੇਵੇ? ਕੀ ਜਾਣੀਏ, ਤੇਰਾ ਪਿਤਾ ਤੈਨੂੰ ਅੱਗੋਂ ਸਖ਼ਤ ਜਵਾਬ ਦੇਵੇ।
И рече Давид ко Ионафану: кто возвестит ми, аще отвещает отец твой жестоко?
11 ੧੧ ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਅਸੀਂ ਖੇਤ ਵਿੱਚ ਚੱਲੀਏ ਸੋ ਉਹ ਦੋਵੇਂ ਖੇਤ ਵਿੱਚ ਗਏ।
И рече Ионафан к Давиду: иди, и пребуди на поли. И идоста оба на поле.
12 ੧੨ ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜਿਸ ਵੇਲੇ ਮੈਂ ਕੱਲ ਜਾਂ ਪਰਸੋਂ ਆਪਣੇ ਪਿਤਾ ਨੂੰ ਨਿਤਾਰਾਂ ਅਤੇ ਵੇਖ, ਜੇ ਉਹ ਦੀ ਨੀਤ ਦਾਊਦ ਦੇ ਭਲੇ ਵਿੱਚ ਹੋਵੇ ਅਤੇ ਤੇਰੇ ਕੋਲ ਖ਼ਬਰ ਨਾ ਘੱਲਾਂ ਅਤੇ ਤੈਨੂੰ ਨਾ ਦੱਸਾਂ।
И рече Ионафан к Давиду: Господь Бог Израилев весть, яко искушу отца моего во время (сие) заутра, или третияго дне, и сие, аще благо будет о Давиде, и не имам послати к тебе на поле и возвестити сия во ушы твои:
13 ੧੩ ਤਦ ਯਹੋਵਾਹ ਯੋਨਾਥਾਨ ਨਾਲ ਵੀ ਤੇਹਾ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ ਅਤੇ ਜੇ ਕਦੀ ਮੇਰੇ ਪਿਤਾ ਦੀ ਨੀਤ ਤੇਰੇ ਵੱਲ ਮਾੜੀ ਹੋਵੇ ਤਦ ਵੀ ਮੈਂ ਤੈਨੂੰ ਦੱਸਾਂਗਾ ਅਤੇ ਵਿਦਾ ਕਰ ਦਿਆਂਗਾ ਜੋ ਤੂੰ ਸੁੱਖ ਨਾਲ ਤੁਰਿਆ ਜਾਵੇਂ ਅਤੇ ਯਹੋਵਾਹ ਤੇਰੇ ਨਾਲ ਹੋਵੇ ਜਿਵੇਂ ਮੇਰੇ ਪਿਤਾ ਦੇ ਨਾਲ ਸੀ
сия да сотворит Бог Ионафану и сия да приложит, аще не возвещу злая на тя, и открыю ухо твое, и отпущу тя, и отидеши в мире: и будет Господь с тобою, якоже бе со отцем моим:
14 ੧੪ ਅਤੇ ਤੂੰ ਸਿਰਫ਼ ਮੇਰੇ ਜਿਉਂਦੇ ਜੀ ਮੇਰੇ ਉੱਤੇ ਯਹੋਵਾਹ ਦੀ ਕਿਰਪਾ ਕਰੇ, ਜੋ ਮੈਂ ਮਰ ਨਾ ਜਾਂਵਾਂ।
и аще убо еще жив буду аз, да сотвориши милость со мною:
15 ੧੫ ਸਗੋਂ ਜਿਸ ਵੇਲੇ ਯਹੋਵਾਹ ਤੇਰੇ ਸਾਰੇ ਵੈਰੀਆਂ ਨੂੰ ਧਰਤੀ ਉੱਤੋਂ ਨਾਸ ਕਰ ਦੇਵੇ ਤਾਂ ਸਦੀਪਕ ਕਾਲ ਦੇ ਲਈ ਮੇਰੀ ਸੰਤਾਨ ਉੱਤੋਂ ਵੀ ਆਪਣੀ ਕਿਰਪਾ ਨਾ ਹਟਾਵੀਂ।
и аще смертию умру, да не отимеши милости твоея от дому моего до века:
16 ੧੬ ਸੋ ਯੋਨਾਥਾਨ ਨੇ ਦਾਊਦ ਦੇ ਪਰਿਵਾਰ ਨਾਲ ਇਹ ਵਾਇਦਾ ਕੀਤਾ ਅਤੇ ਆਖਿਆ, ਭਈ ਯਹੋਵਾਹ ਦਾਊਦ ਦੇ ਵੈਰੀਆਂ ਕੋਲੋਂ ਬਦਲਾ ਲਵੇ।
аще же ни, егда искоренит Господь враги Давидовы, коегождо от лица земли, да обрящется имя Ионафане в дому Давидове, и изыщет Господь враги Давидовы.
17 ੧੭ ਯੋਨਾਥਾਨ ਨੇ ਦਾਊਦ ਕੋਲੋਂ ਦੋ ਵਾਰੀ ਸਹੁੰ ਚੁਕਾਈ ਇਸ ਲਈ ਜੋ ਉਸ ਨਾਲ ਉਹ ਦਾ ਬਹੁਤ ਪਿਆਰ ਸੀ ਅਤੇ ਉਸ ਨਾਲ ਆਪਣੇ ਪ੍ਰਾਣਾਂ ਦੇ ਸਮਾਨ ਪ੍ਰੀਤ ਰੱਖਦਾ ਸੀ।
И приложи Ионафан еще клятися Давиду, яко возлюби душу любящаго его.
18 ੧੮ ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ ਕੱਲ ਨਵੇਂ ਚੰਨ ਦਾ ਤਿਉਹਾਰ ਹੋਵੇਗਾ ਅਤੇ ਤੈਨੂੰ ਯਾਦ ਕੀਤਾ ਜਾਵੇਗਾ ਕਿਉਂ ਜੋ ਤੇਰੀ ਜਗ੍ਹਾ ਖਾਲੀ ਰਹੇਗੀ।
И рече Ионафан к нему: заутра новомесячие, и присмотрен будеши, яко праздно усмотрено будет место твое:
19 ੧੯ ਤੂੰ ਤਿੰਨਾਂ ਦਿਨਾਂ ਤੋਂ ਬਾਅਦ ਜ਼ਰੂਰ ਆਵੀਂ, ਜਿੱਥੇ ਤੂੰ ਉਸ ਦਿਨ ਲੁਕਿਆ ਸੀ, ਅੱਜਲ ਦੀ ਗੁਫਾ ਵਿੱਚ ਰਹੀ।
ты же премедлиши три дни и пребудеши на месте твоем, идеже скрыешися в день делания, и сядеши при Ергаве онем:
20 ੨੦ ਮੈਂ ਆ ਕੇ ਉਸ ਵੱਲ ਤਿੰਨ ਤੀਰ ਚਲਾਵਾਂਗਾ ਜਿਵੇਂ ਕਿਸੇ ਨਿਸ਼ਾਨੇ ਤੇ ਚਲਾਈਦਾ ਹੈ।
и аз утрою стрелами стреляя, и стрелю вергая до амаггариа:
21 ੨੧ ਅਤੇ ਵੇਖ, ਉਸ ਵੇਲੇ ਮੈਂ ਇੱਕ ਮੁੰਡੇ ਨੂੰ ਭੇਜਾਂਗਾ ਜੋ ਤੀਰ ਲੱਭ ਕੇ ਲੈ ਆਵੇ। ਉਸ ਵੇਲੇ ਜੇ ਮੈਂ ਮੁੰਡੇ ਨੂੰ ਆਖਾਂ, ਵੇਖ, ਤੀਰ ਤੇਰੇ ਇਸ ਪਾਸੇ ਹਨ ਲੱਭ ਕੇ ਲਿਆ ਤਾਂ ਤੂੰ ਨਿੱਕਲ ਆਵੀਂ ਕਿਉਂ ਜੋ ਤੇਰੇ ਲਈ ਸੁੱਖ ਹੈ ਅਤੇ ਜਿਉਂਦੇ ਪਰਮੇਸ਼ੁਰ ਦੀ ਸਹੁੰ, ਔਖ ਨਹੀਂ ਹੈ।
и се, послю отрока, глаголя: иди и обрящи ми стрелу: и аще реку отроку: зде стрела от тебе, и зде, возми ю: и ты гряди ко мне, яко мир тебе, и несть о тебе слова, жив Господь:
22 ੨੨ ਪਰ ਜੇ ਮੈਂ ਮੁੰਡੇ ਨੂੰ ਇਹ ਆਖਾਂ, ਵੇਖ, ਤੀਰ ਤੇਰੇ ਤੋਂ ਦੂਰ ਹਨ ਤਾਂ ਤੂੰ ਨਿੱਕਲ ਜਾ ਕਿਉਂ ਜੋ ਯਹੋਵਾਹ ਨੇ ਤੈਨੂੰ ਵਿਦਾ ਕੀਤਾ ਹੈ।
аще же тако реку юноши: тамо стрела от тебе и далее: иди, яко отсла тя Господь:
23 ੨੩ ਉਸ ਗੱਲ ਦੇ ਉੱਤੇ ਜਿਹੜੀ ਮੈਂ ਅਤੇ ਤੂੰ ਕੀਤੀ ਹੈ ਵੇਖ, ਯਹੋਵਾਹ ਤੇਰੇ ਅਤੇ ਮੇਰੇ ਵਿਚਕਾਰ ਸਦਾ ਹੋਵੇ।
и глагол егоже аз и ты глаголахом, се, Господь свидетель между тобою и мною до века.
24 ੨੪ ਸੋ ਦਾਊਦ ਮੈਦਾਨ ਦੇ ਵਿੱਚ ਲੁਕਿਆ ਅਤੇ ਜਦ ਨਵਾਂ ਚੰਦ ਹੋਇਆ ਤਾਂ ਰਾਜਾ ਰੋਟੀ ਖਾਣ ਲਈ ਬੈਠਾ,
И скрыся Давид на поли, и прииде новомесячие, и прииде царь на трапезу ясти,
25 ੨੫ ਅਤੇ ਰਾਜਾ ਆਪਣੀ ਰੀਤ ਅਨੁਸਾਰ ਉਸ ਚੌਂਕੀ ਉੱਤੇ ਬੈਠਾ ਜੋ ਕੰਧ ਦੇ ਲਾਗੇ ਸੀ ਅਤੇ ਯੋਨਾਥਾਨ ਉੱਠਿਆ ਅਤੇ ਅਬਨੇਰ ਸ਼ਾਊਲ ਦੇ ਇੱਕ ਪਾਸੇ ਵੱਲ ਬੈਠਾ, ਪਰ ਦਾਊਦ ਦੀ ਜਗ੍ਹਾ ਖਾਲੀ ਸੀ।
и седе царь на месте своем якоже и всегда на престоле при стене, и предвари Ионафана, и седе Авенир от страны Сауловы, и усмотрено бысть (праздно) место Давидово.
26 ੨੬ ਉਸ ਦਿਨ ਸ਼ਾਊਲ ਨੇ ਕੁਝ ਨਾ ਆਖਿਆ, ਕਿਉਂ ਜੋ ਉਸ ਨੇ ਵਿਚਾਰਿਆ ਕਿ ਇਸ ਦਾ ਕੋਈ ਨਾ ਕੋਈ ਕਾਰਨ ਹੋਵੇਗਾ। ਅਸ਼ੁੱਧ ਹੋਣਾ ਹੈ, ਜ਼ਰੂਰ ਹੀ ਅਸ਼ੁੱਧ ਹੋਵੇਗਾ।
И не глагола Саул ничтоже в той день, помысли бо, случай видится, нечисту быти, яко не очистися.
27 ੨੭ ਪਰ ਅਗਲੇ ਦਿਨ ਜੋ ਮਹੀਨੇ ਦਾ ਦੂਜਾ ਦਿਨ ਸੀ ਤਾਂ ਅਜਿਹਾ ਹੋਇਆ ਜੋ ਦਾਊਦ ਦਾ ਥਾਂ ਫੇਰ ਖਾਲੀ ਰਹੀ। ਤਦ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਨੂੰ ਆਖਿਆ, ਇਹ ਕੀ ਕਾਰਨ ਜੋ ਯੱਸੀ ਦਾ ਪੁੱਤਰ ਨਾ ਕੱਲ ਖਾਣ ਆਇਆ ਸੀ, ਨਾ ਅੱਜ?
И бысть наутрие месяца в день вторый, и усмотрено бысть праздно место Давидово, и рече Саул ко Ионафану сыну своему: что яко не прииде сын Иессеев ни вчера, ни днесь на трапезу?
28 ੨੮ ਤਦ ਯੋਨਾਥਾਨ ਨੇ ਸ਼ਾਊਲ ਨੂੰ ਉੱਤਰ ਦਿੱਤਾ ਜੋ ਦਾਊਦ ਨੇ ਮਿੰਨਤ ਕਰ ਕੇ ਬੈਤਲਹਮ ਨੂੰ ਜਾਣ ਦੀ ਛੁੱਟੀ ਮੈਥੋਂ ਲਈ ਹੈ।
И отвеща Ионафан к Саулу и рече ему: упросися от мене Давид до Вифлеема града своего ити,
29 ੨੯ ਅਤੇ ਉਸ ਨੇ ਆਖਿਆ, ਮੈਨੂੰ ਛੁੱਟੀ ਦੇ ਕਿਉਂ ਜੋ ਸ਼ਹਿਰ ਵਿੱਚ ਸਾਡੇ ਪਰਿਵਾਰ ਦੀ ਇੱਕ ਬਲੀ ਭੇਟ ਹੈ ਅਤੇ ਮੇਰੇ ਭਰਾ ਨੇ ਮੈਨੂੰ ਉੱਥੇ ਹਾਜ਼ਿਰ ਹੋਣ ਲਈ ਆਖਿਆ ਹੈ ਅਤੇ ਹੁਣ ਜੇ ਕਦੀ ਮੈਂ ਤੁਹਾਡੇ ਵੇਖਣ ਵਿੱਚ ਕਿਰਪਾ ਜੋਗ ਹਾਂ ਤਾਂ ਮੈਨੂੰ ਛੁੱਟੀ ਦਿਉ ਕਿ ਮੈਂ ਆਪਣੇ ਭਰਾਵਾਂ ਨੂੰ ਜਾ ਮਿਲਾਂ। ਇਸ ਕਰਕੇ ਉਹ ਰਾਜੇ ਨਾਲ ਭੋਜਨ ਲਈ ਨਹੀਂ ਆਇਆ।
и рече: отпусти мя ныне (в Вифлеем), яко жертва колена нашего во граде, и заповедаша мне братия моя: и ныне аще обретох благодать пред очима твоима, да пойду ныне и узрю братию мою: сего ради не прииде на трапезу цареву.
30 ੩੦ ਤਦ ਸ਼ਾਊਲ ਨੂੰ ਯੋਨਾਥਾਨ ਉੱਤੇ ਕ੍ਰੋਧ ਆਇਆ ਅਤੇ ਉਸ ਨੇ ਉਹ ਨੂੰ ਆਖਿਆ, ਹੇ ਦੁਸ਼ਟ ਦੇਸ਼ਧ੍ਰੋਹੀ ਦੇ ਪੁੱਤਰ! ਭਲਾ, ਮੈਨੂੰ ਖ਼ਬਰ ਨਹੀਂ ਜੋ ਤੂੰ ਆਪਣੀ ਲੱਜ ਅਤੇ ਆਪਣੀ ਮਾਂ ਦੇ ਨੰਗੇਜ਼ ਦੀ ਲੱਜ ਲਈ ਯੱਸੀ ਦੇ ਪੁੱਤਰ ਨੂੰ ਚੁਣ ਲਿਆ ਹੈ?
И разгневася гневом Саул на Ионафана зело и рече ему: сыне девок блудниц, не вем ли, яко сообщник еси ты сыну Иессееву в срамоту твою и в срамоту откровения матере твоея?
31 ੩੧ ਜਦ ਤੱਕ ਇਹ ਯੱਸੀ ਦਾ ਪੁੱਤਰ ਧਰਤੀ ਉੱਤੇ ਜੀਉਂਦਾ ਹੈ ਤਦ ਤੱਕ ਨਾ ਤੂੰ ਸਥਿਰ ਹੋਵੇਂਗਾ ਨਾ ਤੇਰਾ ਰਾਜ। ਹੁਣੇ ਮਨੁੱਖ ਘੱਲ ਅਤੇ ਉਹ ਨੂੰ ਮੇਰੇ ਕੋਲ ਲਿਆ ਕਿਉਂ ਜੋ ਉਹ ਜ਼ਰੂਰ ਮਾਰਿਆ ਜਾਵੇ।
Яко во вся дни, в няже сын Иессеев жити имать на земли, не уготовится царство твое: ныне убо послав, поими юношу, яко сын смерти есть сей.
32 ੩੨ ਤਦ ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਨੂੰ ਉੱਤਰ ਦਿੱਤਾ, ਉਹ ਕਿਉਂ ਮਾਰਿਆ ਜਾਵੇ? ਉਸ ਨੇ ਅਜਿਹਾ ਕੀ ਕੀਤਾ ਹੈ?
И отвеща Ионафан Саулу отцу своему и рече: за что умирает? Что сотвори?
33 ੩੩ ਤਦ ਸ਼ਾਊਲ ਨੇ ਉਸ ਦੇ ਮਾਰਨ ਲਈ ਭਾਲਾ ਚਲਾਇਆ। ਤਦ ਯੋਨਾਥਾਨ ਨੂੰ ਖ਼ਬਰ ਹੋਈ ਜੋ ਉਹ ਦੇ ਪਿਤਾ ਨੇ ਦਾਊਦ ਨੂੰ ਮਾਰਨ ਦਾ ਮਨ ਬਣਾ ਲਿਆ ਹੈ।
И верже Саул копием на Ионафана, еже умертвити его. И позна Ионафан, яко совершися злоба сия от отца его, да умертвит Давида:
34 ੩੪ ਸੋ ਯੋਨਾਥਾਨ ਵੱਡੇ ਕ੍ਰੋਧ ਨਾਲ ਭੋਜਨ ਦੀ ਮੇਜ਼ ਤੋਂ ਉੱਠ ਗਿਆ ਅਤੇ ਮਹੀਨੇ ਦੇ ਦੂਜੇ ਦਿਨ ਕੁਝ ਭੋਜਨ ਨਾ ਖਾਧਾ ਕਿਉਂ ਜੋ ਉਹ ਦਾਊਦ ਦੇ ਕਾਰਨ ਵੱਡਾ ਦੁਖੀ ਹੋਇਆ ਕਿ ਉਹ ਦੇ ਪਿਤਾ ਨੇ ਦਾਊਦ ਦਾ ਬਹੁਤ ਨਿਰਾਦਰ ਕੀਤਾ ਸੀ।
и вскочи Ионафан от трапезы во гневе ярости, и не яде хлеба в день вторый месяца, яко сокрушися о Давиде, зане соверши (злобу) на него отец его.
35 ੩੫ ਸਵੇਰ ਨੂੰ ਯੋਨਾਥਾਨ ਉਸੇ ਵੇਲੇ ਜੋ ਦਾਊਦ ਨਾਲ ਠਹਿਰਾਇਆ ਹੋਇਆ ਸੀ ਮੈਦਾਨ ਵੱਲ ਗਿਆ ਅਤੇ ਇੱਕ ਛੋਟਾ ਮੁੰਡਾ ਉਹ ਦੇ ਨਾਲ ਸੀ।
И бысть заутра, и изыде Ионафан на село, якоже совещася о свидении с Давидом, и отрок мал с ним.
36 ੩੬ ਉਹ ਨੇ ਆਪਣੇ ਮੁੰਡੇ ਨੂੰ ਆਗਿਆ ਕੀਤੀ ਕਿ ਇਹ ਤੀਰ ਜੋ ਮੈਂ ਚਲਾਉਂਦਾ ਹਾਂ ਭੱਜ ਕੇ ਲੱਭ ਲਿਆ ਅਤੇ ਜਿਸ ਵੇਲੇ ਉਹ ਭੱਜਾ ਤਾਂ ਉਸ ਨੇ ਅਜਿਹਾ ਤੀਰ ਮਾਰਿਆ ਜੋ ਉਸ ਮੁੰਡੇ ਤੋਂ ਪਰੇ ਜਾ ਡਿੱਗਾ।
И рече отроку: тецы, и обрящи ми стрелы, имиже аз стреляю. И отрок тече, и он стрели стрелою за него.
37 ੩੭ ਅਤੇ ਜਦ ਉਹ ਮੁੰਡਾ ਉਸ ਤੀਰ ਕੋਲ ਜੋ ਯੋਨਾਥਾਨ ਨੇ ਮਾਰਿਆ ਸੀ ਪਹੁੰਚ ਗਿਆ ਤਾਂ ਯੋਨਾਥਾਨ ਨੇ ਮੁੰਡੇ ਨੂੰ ਪੁਕਾਰ ਕੇ ਕਿਹਾ, ਕੀ, ਤੀਰ ਤੇਰੇ ਤੋਂ ਪਰੇ ਨਹੀਂ?
И прииде отрок до места стрелы, идеже стрелил Ионафан. И возопи Ионафан вслед отрока и рече: тамо стрела от тебе и далее.
38 ੩੮ ਨਾਲੇ ਯੋਨਾਥਾਨ ਨੇ ਮੁੰਡੇ ਨੂੰ ਪੁਕਾਰ ਕੇ ਆਖਿਆ, ਛੇਤੀ ਕਰ, ਛੇਤੀ ਹੋ ਢਿੱਲ ਨਾ ਲਾ! ਸੋ ਯੋਨਾਥਾਨ ਦਾ ਮੁੰਡਾ ਤੀਰਾਂ ਨੂੰ ਇਕੱਠਾ ਕਰ ਕੇ ਆਪਣੇ ਮਾਲਕ ਕੋਲ ਲੈ ਆਇਆ।
И паки возопи Ионафан вслед отрока своего, глаголя: потщися скоро, и не стой. И собра отрок Ионафану стрелы и принесе их к господину своему.
39 ੩੯ ਪਰ ਉਸ ਮੁੰਡੇ ਨੇ ਕੁਝ ਨਾ ਸਮਝਿਆ, ਸਿਰਫ਼ ਦਾਊਦ ਅਤੇ ਯੋਨਾਥਾਨ ਹੀ ਇਸ ਗੱਲ ਨੂੰ ਜਾਣਦੇ ਸਨ।
Отрок же не уведе ничесоже, токмо Ионафан и Давид ведеста вещь.
40 ੪੦ ਫੇਰ ਯੋਨਾਥਾਨ ਨੇ ਆਪਣੇ ਹਥਿਆਰ ਉਸ ਮੁੰਡੇ ਨੂੰ ਦੇ ਕੇ ਆਖਿਆ, ਜਾ ਸ਼ਹਿਰ ਵੱਲ ਲੈ ਜਾ।
И отда Ионафан оружие свое отроку своему и рече отроку своему: поиди и отнеси во град.
41 ੪੧ ਜਦ ਉਹ ਮੁੰਡਾ ਚੱਲਿਆ ਗਿਆ ਤਾਂ ਦਾਊਦ ਦੱਖਣ ਵੱਲੋਂ ਨਿੱਕਲਿਆ ਅਤੇ ਧਰਤੀ ਉੱਤੇ ਮੂੰਹ ਦੇ ਭਾਰ ਡਿੱਗ ਪਿਆ ਅਤੇ ਤਿੰਨ ਵਾਰੀ ਮੱਥਾ ਟੇਕਿਆ ਅਤੇ ਉਹਨਾਂ ਨੇ ਆਪੋ ਵਿੱਚ ਇੱਕ ਦੂਜੇ ਨੂੰ ਚੁੰਮਿਆ ਅਤੇ ਦੋਵੇਂ ਇਕੱਠੇ ਰੋਏ, ਪਰ ਦਾਊਦ ਵੱਧ ਰੋਇਆ।
И егда отиде отрок, и Давид воста от Ергава, и паде на лице свое, и поклонися ему трижды, и облобыза кийждо друг друга, и плакася кийждо о друг друзе до скончания велика.
42 ੪੨ ਯੋਨਾਥਾਨ ਨੇ ਦਾਊਦ ਨੂੰ ਆਖਿਆ, ਉਸ ਬਚਨ ਦੇ ਕਾਰਨ ਜੋ ਅਸੀਂ ਦੋਹਾਂ ਨੇ ਯਹੋਵਾਹ ਦੇ ਨਾਮ ਦੀ ਸਹੁੰ ਚੁੱਕ ਕੇ ਕੀਤਾ ਕਿ ਮੇਰੇ ਤੇਰੇ ਵਿੱਚ ਅਤੇ ਮੇਰੀ ਤੇਰੀ ਸੰਤਾਨ ਦੇ ਵਿੱਚ ਸਦਾ ਦੇ ਲਈ ਯਹੋਵਾਹ ਰਹੇ, ਤੂੰ ਸੁੱਖ ਨਾਲ ਜਾ। ਸੋ ਉਹ ਉੱਠ ਕੇ ਵਿਦਾ ਹੋਇਆ ਅਤੇ ਯੋਨਾਥਾਨ ਸ਼ਹਿਰ ਨੂੰ ਗਿਆ।
И рече Ионафан Давиду: иди с миром, и якоже кляхомся мы оба именем Господним, глаголюще: Господь да будет свидетель между мною и тобою и между семенем моим и между семенем твоим до века. И воста Давид и отиде. Ионафан же вниде во град.