< 1 ਸਮੂਏਲ 22 >

1 ਦਾਊਦ ਉੱਥੋਂ ਨਿੱਕਲ ਕੇ ਅਦੁੱਲਾਮ ਦੀ ਗੁਫਾ ਵਿੱਚ ਭੱਜ ਗਿਆ ਅਤੇ ਉਹ ਦੇ ਭਰਾ, ਉਹ ਦੇ ਪਿਤਾ ਦਾ ਸਾਰਾ ਟੱਬਰ ਇਹ ਸੁਣ ਕੇ ਉਹ ਦੇ ਕੋਲ ਉੱਥੇ ਆ ਗਏ।
داوود از جَت فرار کرده، به غار عدولام رفت و طولی نکشید که در آنجا برادران و سایر بستگانش به او ملحق شدند.
2 ਸਭ ਦੁੱਖੀ ਅਤੇ ਕਰਜ਼ਾਈ ਅਤੇ ਸਭ ਜੋ ਮੁਸ਼ਕਿਲ ਵਿੱਚ ਸਨ, ਉਹ ਦੇ ਕੋਲ ਆ ਗਏ ਅਤੇ ਉਹ ਉਨ੍ਹਾਂ ਦਾ ਪ੍ਰਧਾਨ ਬਣਿਆ ਅਤੇ ਚਾਰ ਸੌ ਮਨੁੱਖ ਉਹ ਦੇ ਨਾਲ ਹੋ ਗਏ।
همچنین تمام کسانی که رنجدیده، قرضدار و ناراضی بودند نزد وی جمع شدند. تعداد آنها به چهارصد نفر می‌رسید و داوود رهبر آنها شد.
3 ਉੱਥੋਂ ਦਾਊਦ ਮੋਆਬ ਦੇ ਮਿਸਪੇਹ ਨੂੰ ਗਿਆ ਅਤੇ ਮੋਆਬ ਦੇ ਰਾਜੇ ਨੂੰ ਆਖਿਆ, ਮੇਰੇ ਪਿਤਾ ਅਤੇ ਮੇਰੀ ਮਾਤਾ ਨੂੰ ਆਗਿਆ ਦੇ ਕਿ ਉਹ ਤੇਰੇ ਕੋਲ ਆ ਕੇ ਰਹਿਣ, ਜਦ ਤੱਕ ਮੈਂ ਨਾ ਜਾਣਾਂ ਜੋ ਪਰਮੇਸ਼ੁਰ ਮੇਰੇ ਨਾਲ ਕੀ ਕਰੇਗਾ।
بعد داوود به مصفهٔ موآب رفته، به پادشاه موآب گفت: «خواهش می‌کنم اجازه دهید پدر و مادرم در اینجا با شما زندگی کنند تا ببینم خدا برای من چه خواهد کرد.»
4 ਸੋ ਉਹ ਉਨ੍ਹਾਂ ਨੂੰ ਮੋਆਬ ਦੇ ਰਾਜੇ ਕੋਲ ਲੈ ਆਇਆ ਅਤੇ ਜਦ ਤੱਕ ਦਾਊਦ ਨੇ ਆਪਣੇ ਆਪ ਨੂੰ ਗੜ੍ਹ ਵਿੱਚ ਲੁਕਾ ਕੇ ਰੱਖਿਆ ਉਹ ਉਸ ਦੇ ਨਾਲ ਰਹੇ।
پس آنها را نزد پادشاه موآب برد. در تمام مدتی که داوود در مخفیگاه زندگی می‌کرد، آنها در موآب به سر می‌بردند.
5 ਤਦ ਗਾਦ ਨਬੀ ਨੇ ਦਾਊਦ ਨੂੰ ਆਖਿਆ, ਗੜ੍ਹ ਵਿੱਚ ਨਾ ਲੁਕਿਆ ਰਹਿ। ਚੱਲ ਅਤੇ ਯਹੂਦਾਹ ਦੇ ਦੇਸ ਵੱਲ ਨਿੱਕਲ ਜਾ। ਸੋ ਦਾਊਦ ਤੁਰਿਆ ਅਤੇ ਹਾਰਥ ਦੇ ਜੰਗਲ ਵਿੱਚ ਆ ਗਿਆ।
روزی جاد نبی نزد داوود آمده، به او گفت: «از مخفیگاه بیرون بیا و به سرزمین یهودا برگرد.» پس داوود به جنگل حارث رفت.
6 ਤਦ ਸ਼ਾਊਲ ਨੇ ਸੁਣਿਆ ਕਿ ਦਾਊਦ ਅਤੇ ਉਸ ਦੇ ਸਾਥੀਆਂ ਦਾ ਪਤਾ ਲੱਗ ਗਿਆ ਹੈ ਕਿਉਂ ਜੋ ਸ਼ਾਊਲ ਉਸ ਵੇਲੇ ਰਾਮਾਹ ਦੇ ਗਿਬਆਹ ਵਿੱਚ ਇੱਕ ਝਾਊ ਦੇ ਰੁੱਖ ਹੇਠ ਆਪਣਾ ਭਾਲਾ ਹੱਥ ਵਿੱਚ ਫੜੀ ਬੈਠਾ ਸੀ ਅਤੇ ਉਸ ਦੇ ਆਲੇ-ਦੁਆਲੇ ਉਸ ਦੇ ਸੇਵਕ ਖੜ੍ਹੇ ਸਨ।
یک روز شائول بر تپه‌ای در جِبعه زیر درخت بلوطی نشسته و نیزه‌اش در دستش بود و افرادش در اطراف او ایستاده بودند. به او خبر دادند که داوود و افرادش پیدا شده‌اند.
7 ਤਦ ਸ਼ਾਊਲ ਨੇ ਆਪਣੇ ਕਰਮਚਾਰੀਆਂ ਨੂੰ ਜੋ ਉਸ ਦੇ ਆਲੇ-ਦੁਆਲੇ ਖੜ੍ਹੇ ਸਨ ਆਖਿਆ, ਸੁਣੋ ਹੇ ਬਿਨਯਾਮੀਨੀਓ! ਕੀ, ਯੱਸੀ ਦਾ ਪੁੱਤਰ ਤੁਹਾਡੇ ਵਿੱਚੋਂ ਹਰੇਕ ਨੂੰ ਪੈਲੀ ਅਤੇ ਦਾਖਾਂ ਦਾ ਬਾਗ਼ ਦੇਵੇਗਾ?
شائول به افرادش گفت: «ای مردان بنیامین گوش دهید! آیا فکر می‌کنید پسر یَسا مزارع و تاکستانها به شما خواهد داد و همهٔ شما را افسران سپاه خود خواهد ساخت؟
8 ਅਤੇ ਤੁਹਾਨੂੰ ਸਭਨਾਂ ਨੂੰ ਸੈਂਕੜਿਆਂ ਅਤੇ ਹਜ਼ਾਰਾਂ ਦੇ ਪ੍ਰਧਾਨ ਬਣਾਵੇਗਾ ਜੋ ਤੁਸੀਂ ਸਾਰਿਆਂ ਨੇ ਮੇਰੇ ਵਿਰੋਧੀ ਬਣਨ ਦਾ ਮਨ ਬਣਾਇਆ ਹੈ ਅਤੇ ਅਜਿਹਾ ਹੋਰ ਕੋਈ ਨਹੀਂ ਜੋ ਮੈਨੂੰ ਦੱਸੇ ਕਿ ਮੇਰੇ ਪੁੱਤਰ ਨੇ ਯੱਸੀ ਦੇ ਪੁੱਤਰ ਨਾਲ ਨੇਮ ਕੀਤਾ ਹੈ ਅਤੇ ਤੁਹਾਡੇ ਵਿੱਚੋਂ ਵੀ ਅਜਿਹਾ ਕੋਈ ਨਹੀਂ ਜੋ ਮੇਰੇ ਲਈ ਉਦਾਸ ਹੋਵੇ ਅਤੇ ਮੈਨੂੰ ਦੱਸੇ ਜੋ ਮੇਰੇ ਵਿਰੁੱਧ ਛਹਿ ਲਾ ਕੇ ਬੈਠਣ ਨੂੰ ਜਿਵੇਂ ਅੱਜ ਦੇ ਦਿਨ ਹੈ ਮੇਰੇ ਪੁੱਤਰ ਨੇ ਮੇਰੇ ਸੇਵਕ ਨੂੰ ਚੁੱਕਿਆ ਹੈ?
آیا برای این چیزهاست که شما بر ضد من توطئه کرده‌اید؟ چرا هیچ‌کدام از شما به من نگفتید که پسرم با پسر یَسا پیمان بسته است؟ کسی از شما به فکر من نیست و به من نمی‌گوید که خدمتگزار من داوود به ترغیب پسرم قصد کشتن مرا دارد!»
9 ਤਦ ਦੋਏਗ ਅਦੋਮੀ ਨੇ ਜੋ ਸ਼ਾਊਲ ਦੇ ਸੇਵਕਾਂ ਕੋਲ ਖੜ੍ਹਾ ਸੀ ਉੱਤਰ ਦੇ ਕੇ ਆਖਿਆ, ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਕੋਲ ਆਉਂਦਾ ਵੇਖਿਆ।
آنگاه دوآغ ادومی که در کنار افراد شائول ایستاده بود چنین گفت: «وقتی من در نوب بودم، پسر یَسا را دیدم که با اخیملک کاهن صحبت می‌کرد. اخیملک دعا کرد تا خواست خداوند را برای داوود بداند. بعد به او خوراک داد و شمشیر جُلیات فلسطینی را نیز در اختیارش گذاشت.»
10 ੧੦ ਉਹ ਦੇ ਲਈ ਉਸ ਨੇ ਯਹੋਵਾਹ ਕੋਲੋਂ ਪੁੱਛਿਆ ਅਤੇ ਉਹ ਨੂੰ ਰਾਹ ਲਈ ਭੋਜਨ ਵਸਤਾਂ ਦਿੱਤੀਆਂ ਅਤੇ ਫ਼ਲਿਸਤੀ ਗੋਲਿਅਥ ਦੀ ਤਲਵਾਰ ਉਹ ਨੂੰ ਦਿੱਤੀ।
11 ੧੧ ਤਦ ਰਾਜਾ ਨੇ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਨੂੰ ਅਤੇ ਉਹ ਦੇ ਪਿਤਾ ਦੇ ਸਾਰੇ ਟੱਬਰ ਨੂੰ ਅਤੇ ਉਨ੍ਹਾਂ ਜਾਜਕਾਂ ਨੂੰ ਜੋ ਨੋਬ ਵਿੱਚ ਸਨ ਸੱਦਾ ਭੇਜਿਆ ਅਤੇ ਉਹ ਸਭ ਰਾਜਾ ਕੋਲ ਆਏ।
شائول فوری اخیملک کاهن و بستگانش را که کاهنان نوب بودند احضار نمود. وقتی آمدند شائول گفت: «ای اخیملک، پسر اخیتوب، گوش کن!» اخیملک گفت: «بله قربان، گوش به فرمانم.»
12 ੧੨ ਤਦ ਸ਼ਾਊਲ ਨੇ ਆਖਿਆ, ਹੇ ਅਹੀਟੂਬ ਦੇ ਪੁੱਤਰ ਤੂੰ ਸੁਣ! ਉਹ ਬੋਲਿਆ, ਹੇ ਸੁਆਮੀ, ਮੈਂ ਹਾਜ਼ਰ ਹਾਂ।
13 ੧੩ ਤਦ ਸ਼ਾਊਲ ਨੇ ਆਖਿਆ, ਤੂੰ ਅਤੇ ਯੱਸੀ ਦੇ ਪੁੱਤਰ ਨੇ ਮੇਰੇ ਵਿਰੁੱਧ ਸਾਜ਼ਿਸ਼ ਕਿਉਂ ਕੀਤੀ? ਤੂੰ ਜੋ ਉਹ ਨੂੰ ਰੋਟੀ ਅਤੇ ਤਲਵਾਰ ਦਿੱਤੀ ਅਤੇ ਯਹੋਵਾਹ ਕੋਲੋਂ ਪੁੱਛਿਆ ਭਈ ਉਹ ਮੇਰੇ ਵਿਰੁੱਧ ਉੱਠੇ ਅਤੇ ਘਾਤ ਲਾ ਕੇ ਬੈਠੇ ਜਿਵੇਂ ਅੱਜ ਦੇ ਦਿਨ ਹੈ।
شائول گفت: «چرا تو و پسر یَسا علیه من توطئه چیده‌اید؟ چرا خوراک و شمشیر به او دادی و برای او از خدا هدایت خواستی؟ او بر ضد من برخاسته است و در کمین من می‌باشد تا مرا بکشد.»
14 ੧੪ ਤਦ ਅਹੀਮਲਕ ਨੇ ਰਾਜਾ ਨੂੰ ਉੱਤਰ ਦੇ ਕੇ ਆਖਿਆ, ਤੁਹਾਡੇ ਸਾਰਿਆਂ ਸੇਵਕਾਂ ਵਿੱਚੋਂ ਦਾਊਦ ਦੇ ਸਮਾਨ ਧਰਮੀ ਕੌਣ ਹੈ ਜੋ ਰਾਜਾ ਦਾ ਜਵਾਈ ਅਤੇ ਤੁਹਾਡੇ ਦਰਬਾਰ ਵਿੱਚ ਜਾਂਦਾ ਹੁੰਦਾ ਹੈ ਅਤੇ ਤੁਹਾਡੇ ਘਰ ਵਿੱਚ ਇੱਜ਼ਤ ਵਾਲਾ ਹੈ?
اخیملک پاسخ داد: «اما ای پادشاه، آیا در بین همهٔ خدمتگزارانتان شخصی وفادارتر از داوود که داماد شماست یافت می‌شود؟ او فرماندهٔ گارد سلطنتی و مورد احترام درباریان است!
15 ੧੫ ਕੀ, ਮੈਂ ਉਸੇ ਵੇਲੇ ਉਹ ਦੇ ਲਈ ਪਰਮੇਸ਼ੁਰ ਕੋਲੋਂ ਪੁੱਛਿਆ? ਇਹ ਗੱਲ ਮੈਥੋਂ ਦੂਰ ਹੋਵੇ। ਰਾਜਾ ਆਪਣੇ ਦਾਸ ਦਾ ਅਤੇ ਮੇਰੇ ਪਿਤਾ ਦੇ ਸਾਰੇ ਟੱਬਰ ਦਾ ਕੁਝ ਦੋਸ਼ ਨਾ ਗਿਣੇ ਕਿਉਂ ਜੋ ਤੁਹਾਡਾ ਸੇਵਕ ਇਨ੍ਹਾਂ ਗੱਲਾਂ ਬਾਰੇ ਕੁਝ ਵੀ ਨਹੀਂ ਜਾਣਦਾ ਸੀ।
دعای من برای او چیز تازه‌ای نیست. غلامت و خاندانش را در این مورد مقصر ندانید، زیرا اطلاعی از چگونگی امر نداشتم.»
16 ੧੬ ਤਦ ਰਾਜਾ ਬੋਲਿਆ, ਅਹੀਮਲਕ, ਤੂੰ ਜ਼ਰੂਰ ਮਾਰਿਆ ਜਾਵੇਗਾ, ਤੂੰ ਅਤੇ ਤੇਰੇ ਪਿਤਾ ਦਾ ਸਾਰਾ ਟੱਬਰ!
پادشاه فریاد زد: «ای اخیملک، تو و تمام خاندانت باید کشته شوید!»
17 ੧੭ ਫੇਰ ਰਾਜਾ ਨੇ ਉਨ੍ਹਾਂ ਸਿਪਾਹੀਆਂ ਨੂੰ ਜੋ ਉਹ ਦੇ ਕੋਲ ਖੜ੍ਹੇ ਸਨ ਆਗਿਆ ਕੀਤੀ, ਤੁਸੀਂ ਅੱਗੇ ਵਧੋ ਅਤੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਸੁੱਟੋ ਕਿਉਂ ਜੋ ਇਹ ਦਾਊਦ ਨਾਲ ਰਲੇ ਹੋਏ ਹਨ ਅਤੇ ਉਨ੍ਹਾਂ ਨੇ ਜਾਣ ਲਿਆ ਸੀ ਭਈ ਇਹ ਭੱਜਿਆ ਹੋਇਆ ਹੈ ਅਤੇ ਮੈਨੂੰ ਖ਼ਬਰ ਨਾ ਕੀਤੀ। ਪਰ ਰਾਜਾ ਦੇ ਸੇਵਕਾਂ ਨੇ ਯਹੋਵਾਹ ਦੇ ਜਾਜਕਾਂ ਉੱਤੇ ਹੱਥ ਨਾ ਚੁੱਕਿਆ।
آنگاه به گارد محافظ خود گفت: «تمام این کاهنان خداوند را بکشید، زیرا همهٔ آنها با داوود همدست هستند. آنها می‌دانستند که داوود از دست من گریخته است، ولی چیزی به من نگفتند!» اما سربازان جرأت نکردند دست خود را به خون کاهنان خداوند آلوده کنند.
18 ੧੮ ਤਦ ਰਾਜਾ ਨੇ ਦੋਏਗ ਨੂੰ ਆਖਿਆ, ਤੂੰ ਮੁੜ ਅਤੇ ਜਾਜਕਾਂ ਉੱਤੇ ਹਮਲਾ ਕਰ! ਸੋ ਅਦੋਮੀ ਦੋਏਗ ਨੇ ਮੁੜ ਕੇ ਜਾਜਕਾਂ ਉੱਤੇ ਹਮਲਾ ਕੀਤਾ ਅਤੇ ਉਸ ਦਿਨ ਉਸ ਨੇ ਪਚਾਸੀ ਜਣਿਆਂ ਨੂੰ ਜਿਨ੍ਹਾਂ ਨੇ ਕਤਾਨ ਦੇ ਏਫ਼ੋਦ ਪਾਏ ਹੋਏ ਸਨ ਮਾਰ ਦਿੱਤਾ।
پادشاه به دوآغ ادومی گفت: «تو این کار را انجام بده.» دوآغ برخاست و همه را کشت. قربانیان، هشتاد و پنج نفر بودند و لباسهای رسمی کاهنان را بر تن داشتند.
19 ੧੯ ਜਾਜਕਾਂ ਦੇ ਸ਼ਹਿਰ ਨੂੰ ਉਸ ਨੇ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਉਹ ਦੇ ਪੁਰਖ, ਇਸਤਰੀਆਂ, ਬਾਲਕਾਂ, ਦੁੱਧ ਚੁੰਘਦੇ ਬੱਚਿਆਂ ਅਤੇ ਬਲ਼ਦਾਂ, ਗਧਿਆਂ ਅਤੇ ਭੇਡਾਂ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ।
سپس به دستور شائول به نوب، شهر کاهنان رفته، تمام مردان، زنان، اطفال شیرخواره، و حتی گاوها، الاغها و گوسفندها را از بین برد.
20 ੨੦ ਅਤੇ ਅਹੀਟੂਬ ਦੇ ਪੁੱਤਰ ਅਹੀਮਲਕ ਦੇ ਪੁੱਤਰਾਂ ਵਿੱਚੋਂ ਇੱਕ ਜਣਾ ਜਿਸ ਦਾ ਨਾਮ ਅਬਯਾਥਾਰ ਸੀ ਬਚ ਨਿੱਕਲਿਆ ਅਤੇ ਦਾਊਦ ਵੱਲ ਭੱਜ ਗਿਆ।
فقط اَبیّاتار، یکی از پسران اخیملک جان به در برد و نزد داوود فرار کرد.
21 ੨੧ ਅਬਯਾਥਾਰ ਨੇ ਦਾਊਦ ਨੂੰ ਖ਼ਬਰ ਦਿੱਤੀ ਜੋ ਸ਼ਾਊਲ ਨੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਸੁੱਟਿਆ।
او به داوود خبر داد که شائول کاهنان خداوند را کشته است.
22 ੨੨ ਦਾਊਦ ਨੇ ਅਬਯਾਥਾਰ ਨੂੰ ਆਖਿਆ, ਮੈਂ ਤਾਂ ਉਸੇ ਦਿਨ ਜਾਣ ਗਿਆ ਸੀ ਜਦ ਅਦੋਮੀ ਦੋਏਗ ਉੱਥੇ ਸੀ ਕਿ ਇਹ ਜ਼ਰੂਰ ਸ਼ਾਊਲ ਨੂੰ ਖ਼ਬਰ ਦੇਵੇਗਾ। ਤੇਰੇ ਪਿਤਾ ਦੇ ਸਾਰੇ ਟੱਬਰ ਦੇ ਵੱਢ ਸੁੱਟਣ ਦਾ ਮੁੱਢ ਮੈਂ ਹੀ ਹਾਂ।
داوود گفت: «وقتی دوآغ را در آنجا دیدم فهمیدم به شائول خبر می‌دهد. در حقیقت من باعث کشته شدن خاندان پدرت شدم.
23 ੨੩ ਸੋ ਤੂੰ ਮੇਰੇ ਨਾਲ ਰਹਿ ਅਤੇ ਡਰ ਨਾ ਕਿਉਂ ਜੋ ਜਿਹੜਾ ਤੇਰੀ ਜਾਨ ਨੂੰ ਭਾਲਦਾ ਹੈ ਸੋ ਮੇਰੀ ਜਾਨ ਨੂੰ ਵੀ ਭਾਲਦਾ ਹੈ ਪਰ ਤੂੰ ਮੇਰੇ ਨਾਲ ਸੁਰੱਖਿਅਤ ਰਹੇਂਗਾ।
حال، پیش من بمان و نترس. هر که قصد کشتن تو را دارد، دنبال من هم هست. تو پیش من در امان خواهی بود.»

< 1 ਸਮੂਏਲ 22 >