< 1 ਸਮੂਏਲ 23 >
1 ੧ ਤਦ ਉਨ੍ਹਾਂ ਨੇ ਦਾਊਦ ਨੂੰ ਖ਼ਬਰ ਦੇ ਕੇ ਆਖਿਆ, ਵੇਖ ਫ਼ਲਿਸਤੀ ਕਈਲਾਹ ਨਗਰ ਨਾਲ ਲੜਦੇ ਹਨ ਅਤੇ ਫ਼ਸਲਾਂ ਨੂੰ ਲੁੱਟਦੇ ਹਨ।
さて人々はダビデに告げて言った、「ペリシテびとがケイラを攻めて、打ち場の穀物をかすめています」。
2 ੨ ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, ਕੀ ਮੈਂ ਜਾਂਵਾਂ ਅਤੇ ਉਨ੍ਹਾਂ ਫ਼ਲਿਸਤੀਆਂ ਨੂੰ ਮਾਰਾਂ? ਯਹੋਵਾਹ ਨੇ ਦਾਊਦ ਨੂੰ ਆਖਿਆ, ਜਾ ਫ਼ਲਿਸਤੀਆਂ ਨੂੰ ਮਾਰ ਅਤੇ ਕਈਲਾਹ ਨਗਰ ਨੂੰ ਬਚਾ
そこでダビデは主に問うて言った、「わたしが行って、このペリシテびとを撃ちましょうか」。主はダビデに言われた、「行ってペリシテびとを撃ち、ケイラを救いなさい」。
3 ੩ ਪਰ ਦਾਊਦ ਦੇ ਲੋਕਾਂ ਨੇ ਉਹ ਨੂੰ ਆਖਿਆ, ਵੇਖ, ਅਸੀਂ ਤਾਂ ਐਥੇ ਯਹੂਦਾਹ ਵਿੱਚ ਵੀ ਡਰ ਦੇ ਮਾਰੇ ਰਹਿ ਰਹੇ ਹਾਂ। ਫੇਰ ਜੇ ਅਸੀਂ ਕਈਲਾਹ ਨਗਰ ਵਿੱਚ ਜਾ ਕੇ ਫ਼ਲਿਸਤੀਆਂ ਦੀ ਫੌਜ ਦਾ ਸਾਹਮਣਾ ਕਰੀਏ ਤਾਂ ਕੀ ਵੱਧ ਡਰ ਦਾ ਸਾਹਮਣਾ ਨਹੀਂ ਕਰਨਗੇ?
しかしダビデの従者たちは彼に言った、「われわれは、ユダのここにおってさえ、恐れているのに、ましてケイラへ行って、ペリシテびとの軍に当ることができましょうか」。
4 ੪ ਤਦ ਦਾਊਦ ਨੇ ਯਹੋਵਾਹ ਕੋਲੋਂ ਫੇਰ ਪੁੱਛਿਆ, ਸੋ ਯਹੋਵਾਹ ਨੇ ਉੱਤਰ ਦਿੱਤਾ ਕਿ ਉੱਠ ਕਈਲਾਹ ਨਗਰ ਵੱਲ ਜਾ ਕਿਉਂ ਜੋ ਮੈਂ ਫ਼ਲਿਸਤੀਆਂ ਨੂੰ ਤੇਰੇ ਵੱਸ ਵਿੱਚ ਕਰ ਦਿਆਂਗਾ।
ダビデが重ねて主に問うたところ、主は彼に答えて言われた、「立って、ケイラへ下りなさい。わたしはペリシテびとをあなたの手に渡します」。
5 ੫ ਸੋ ਦਾਊਦ ਅਤੇ ਉਹ ਦੇ ਮਨੁੱਖ ਕਈਲਾਹ ਨਗਰ ਗਏ ਅਤੇ ਫ਼ਲਿਸਤੀਆਂ ਨਾਲ ਲੜਾਈ ਕੀਤੀ ਅਤੇ ਉਨ੍ਹਾਂ ਦਾ ਮਾਲ ਡੰਗਰ ਲੈ ਆਏ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਿਆ, ਸੋ ਦਾਊਦ ਨੇ ਕਈਲਾਹ ਵਾਸੀਆਂ ਨੂੰ ਬਚਾਇਆ।
ダビデとその従者たちはケイラへ行って、ペリシテびとと戦い、彼らの家畜を奪いとり、彼らを多く撃ち殺した。こうしてダビデはケイラの住民を救った。
6 ੬ ਅਤੇ ਅਜਿਹਾ ਹੋਇਆ ਜੋ ਜਿਸ ਵੇਲੇ ਅਹੀਮਲਕ ਦਾ ਪੁੱਤਰ ਅਬਯਾਥਾਰ ਭੱਜ ਕੇ ਕਈਲਾਹ ਨਗਰ ਵਿੱਚ ਦਾਊਦ ਕੋਲ ਗਿਆ ਤਾਂ ਉਹ ਦੇ ਹੱਥ ਵਿੱਚ ਇੱਕ ਚੋਗਾ ਸੀ।
アヒメレクの子アビヤタルは、ケイラにいるダビデのもとにのがれてきた時、手にエポデをもって下ってきた。
7 ੭ ਸੋ ਸ਼ਾਊਲ ਨੂੰ ਖ਼ਬਰ ਮਿਲੀ ਕਿ ਦਾਊਦ ਕਈਲਾਹ ਨਗਰ ਵਿੱਚ ਪਹੁੰਚ ਗਿਆ ਹੈ ਅਤੇ ਸ਼ਾਊਲ ਬੋਲਿਆ, ਪਰਮੇਸ਼ੁਰ ਨੇ ਉਹ ਨੂੰ ਮੇਰੇ ਹੱਥ ਵਿੱਚ ਕਰ ਦਿੱਤਾ ਕਿਉਂ ਜੋ ਉਹ ਅਜਿਹੇ ਸ਼ਹਿਰ ਵਿੱਚ ਜਿਸ ਦੇ ਬੂਹੇ ਅਤੇ ਉੱਚੀ ਚਾਰ ਦੀਵਾਰੀ ਹੈ ਉਸ ਵਿੱਚ ਦਾਖਿਲ ਹੋ ਕੇ ਫਸ ਗਿਆ ਹੈ।
さてダビデのケイラにきたことがサウルに聞えたので、サウルは言った、「神はわたしの手に彼をわたされた。彼は門と貫の木のある町にはいって、自分で身を閉じこめたからである」。
8 ੮ ਸ਼ਾਊਲ ਨੇ ਆਪਣੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਕਿ ਉਹ ਯੁੱਧ ਕਰ ਕੇ ਅਤੇ ਕਈਲਾਹ ਨਗਰ ਵਿੱਚ ਜਾ ਕੇ ਦਾਊਦ ਨੂੰ ਅਤੇ ਉਹ ਦੇ ਸਾਥੀਆਂ ਨੂੰ ਘੇਰਾ ਪਾ ਲੈਣ।
そこでサウルはすべての民を戦いに呼び集めて、ケイラに下り、ダビデとその従者を攻め囲もうとした。
9 ੯ ਦਾਊਦ ਨੂੰ ਖ਼ਬਰ ਹੋਈ ਜੋ ਸ਼ਾਊਲ ਮੇਰੇ ਨਾਸ ਦੀ ਯੋਜਨਾ ਤਿਆਰ ਕਰ ਰਿਹਾ ਹੈ ਤਾਂ ਉਸ ਨੇ ਅਬਯਾਥਾਰ ਜਾਜਕ ਨੂੰ ਆਖਿਆ, ਏਫ਼ੋਦ ਐਥੇ ਲੈ ਆ।
ダビデはサウルが自分に害を加えようとしているのを知って、祭司アビヤタルに言った、「エポデを持ってきてください」。
10 ੧੦ ਦਾਊਦ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਦਾਸ ਨੇ ਜ਼ਰੂਰ ਸੁਣਿਆ ਹੈ ਕਿ ਸ਼ਾਊਲ ਦੀ ਇਹ ਯੋਜਨਾ ਹੈ ਜੋ ਕਈਲਾਹ ਨਗਰ ਵਿੱਚ ਆ ਕੇ ਮੇਰੇ ਕਾਰਨ ਸ਼ਹਿਰ ਦਾ ਹੀ ਨਾਸ ਕਰ ਦੇਵੇ।
そしてダビデは言った、「イスラエルの神、主よ、しもべはサウルがケイラにきて、わたしのために、この町を滅ぼそうとしていることを確かに聞きました。
11 ੧੧ ਕੀ, ਕਈਲਾਹ ਦੇ ਲੋਕ ਮੈਨੂੰ ਉਹ ਦੇ ਹੱਥ ਦੇ ਦੇਣਗੇ ਅਤੇ ਜਿਵੇਂ ਤੇਰੇ ਦਾਸ ਨੇ ਸੁਣਿਆ ਹੈ ਸ਼ਾਊਲ ਆਵੇਗਾ? ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੂੰ ਆਪਣੇ ਦਾਸ ਨੂੰ ਦੱਸ। ਯਹੋਵਾਹ ਨੇ ਆਖਿਆ ਹਾਂ, “ਉਹ ਆਵੇਗਾ।”
ケイラの人々はわたしを彼の手に渡すでしょうか。しもべの聞いたように、サウルは下ってくるでしょうか。イスラエルの神、主よ、どうぞ、しもべに告げてください」。主は言われた、「彼は下って来る」。
12 ੧੨ ਤਦ ਦਾਊਦ ਨੇ ਆਖਿਆ, ਕੀ, ਕਈਲਾਹ ਦੇ ਲੋਕ ਮੈਨੂੰ ਅਤੇ ਮੇਰੇ ਲੋਕਾਂ ਨੂੰ ਸ਼ਾਊਲ ਦੇ ਹੱਥ ਦੇ ਦੇਣਗੇ ਜਾਂ ਨਹੀਂ? ਯਹੋਵਾਹ ਨੇ ਆਖਿਆ, ਉਹ ਦੇ ਦੇਣਗੇ।
ダビデは言った、「ケイラの人々はわたしと従者たちをサウルの手にわたすでしょうか」。主は言われた、「彼らはあなたがたを渡すであろう」。
13 ੧੩ ਤਦ ਦਾਊਦ ਆਪਣੇ ਲੋਕਾਂ ਨਾਲ ਜੋ ਲੱਗਭੱਗ ਛੇ ਸੌ ਮਨੁੱਖ ਸਨ ਉੱਠਿਆ ਅਤੇ ਕਈਲਾਹ ਨਗਰ ਵਿੱਚੋਂ ਨਿੱਕਲ ਗਿਆ ਅਤੇ ਜਿੱਥੇ ਕਿਤੇ ਉਨ੍ਹਾਂ ਨੂੰ ਰਾਹ ਲੱਭਾ ਉੱਧਰ ਹੀ ਤੁਰ ਗਏ। ਸ਼ਾਊਲ ਨੂੰ ਖ਼ਬਰ ਮਿਲੀ ਜੋ ਦਾਊਦ ਕਈਲਾਹ ਨਗਰ ਵਿੱਚੋਂ ਨਿੱਕਲ ਗਿਆ ਹੈ ਤਾਂ ਉਹ ਉੱਥੇ ਨਾ ਗਿਆ।
そこでダビデとその六百人ほどの従者たちは立って、ケイラを去り、いずこともなくさまよった。ダビデのケイラから逃げ去ったことがサウルに聞えたので、サウルは戦いに出ることをやめた。
14 ੧੪ ਦਾਊਦ ਜੰਗਲ ਦੇ ਵਿੱਚ ਪੱਕਿਆਂ ਥਾਵਾਂ ਦੇ ਵਿੱਚ ਰਹਿਣ ਲੱਗਾ ਅਤੇ ਪਹਾੜੀ ਦੇਸ ਦੇ ਜ਼ੀਫ ਦੀ ਉਜਾੜ ਵਿੱਚ ਜਾ ਟਿਕਿਆ ਅਤੇ ਸ਼ਾਊਲ ਦਿਨੋਂ-ਦਿਨ ਉਹ ਦੀ ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਹ ਨੂੰ ਉਸ ਦੇ ਹੱਥ ਵਿੱਚ ਨਾ ਦਿੱਤਾ।
ダビデは荒野にある要害におり、またジフの荒野の山地におった。サウルは日々に彼を尋ね求めたが、神は彼をその手に渡されなかった。
15 ੧੫ ਜਦ ਦਾਊਦ ਜਾਣ ਗਿਆ ਜੋ ਸ਼ਾਊਲ ਮੇਰੀ ਜਾਨ ਲੈਣ ਲਈ ਨਿੱਕਲਿਆ ਹੈ ਉਸ ਵੇਲੇ ਦਾਊਦ ਜ਼ੀਫ ਦੀ ਜੰਗਲ ਦੇ ਇੱਕ ਬਣ ਹੋਰੇਸ਼ ਵਿੱਚ ਸੀ।
さてダビデはサウルが自分の命を求めて出てきたので恐れた。その時ダビデはジフの荒野のホレシにいたが、
16 ੧੬ ਸ਼ਾਊਲ ਦਾ ਪੁੱਤਰ ਯੋਨਾਥਾਨ ਉੱਠਿਆ ਅਤੇ ਦਾਊਦ ਦੇ ਕੋਲ ਹੋਰੇਸ਼ ਜੰਗਲ ਵਿੱਚ ਜਾ ਕੇ ਉਸ ਨੂੰ ਪਰਮੇਸ਼ੁਰ ਵਿੱਚ ਤਸੱਲੀ ਦਿੱਤੀ।
サウルの子ヨナタンは立って、ホレシにいるダビデのもとに行き、神によって彼を力づけた。
17 ੧੭ ਉਹ ਨੂੰ ਆਖਿਆ, ਤੂੰ ਡਰ ਨਹੀਂ ਕਿਉਂ ਜੋ ਮੇਰੇ ਪਿਤਾ ਸ਼ਾਊਲ ਦਾ ਹੱਥ ਤੇਰੇ ਕੋਲ ਨਾ ਪਹੁੰਚੇਗਾ ਅਤੇ ਤੂੰ ਇਸਰਾਏਲ ਦਾ ਰਾਜਾ ਹੋਵੇਂਗਾ ਅਤੇ ਮੈਂ ਤੇਰੇ ਤੋਂ ਦੂਜੇ ਦਰਜੇ ਤੇ ਹੋਵਾਂਗਾ ਅਤੇ ਇਹ ਗੱਲ ਮੇਰਾ ਪਿਤਾ ਸ਼ਾਊਲ ਵੀ ਜਾਣਦਾ ਹੈ।
そしてヨナタンは彼に言った、「恐れるにはおよびません。父サウルの手はあなたに届かないでしょう。あなたはイスラエルの王となり、わたしはあなたの次となるでしょう。このことは父サウルも知っています」。
18 ੧੮ ਸੋ ਉਨ੍ਹਾਂ ਦੋਹਾਂ ਨੇ ਯਹੋਵਾਹ ਦੇ ਅੱਗੇ ਬਚਨ ਕੀਤਾ ਅਤੇ ਦਾਊਦ ਹੋਰੇਸ਼ ਜੰਗਲ ਵਿੱਚ ਠਹਿਰਿਆ ਰਿਹਾ ਅਤੇ ਯੋਨਾਥਾਨ ਆਪਣੇ ਘਰ ਚਲਾ ਗਿਆ।
こうして彼らふたりは主の前で契約を結び、ダビデはホレシにとどまり、ヨナタンは家に帰った。
19 ੧੯ ਤਦ ਜ਼ੀਫੀ ਸ਼ਾਊਲ ਕੋਲ ਗਿਬਆਹ ਵਿੱਚ ਚੜ੍ਹ ਆਏ ਅਤੇ ਬੋਲੇ, ਭਲਾ, ਦਾਊਦ ਸਾਡੇ ਵਿੱਚਕਾਰ ਹੋਰੇਸ਼ ਜੰਗਲ ਦੇ ਪੱਕਿਆਂ ਥਾਵਾਂ ਵਿੱਚ ਹਕੀਲਾਹ ਦੇ ਪਰਬਤ ਉੱਤੇ ਜੋ ਯਸ਼ੀਮੋਨ ਦੇ ਦੱਖਣ ਵੱਲ ਹੈ, ਲੁਕਿਆ ਹੋਇਆ ਨਹੀਂ ਰਹਿੰਦਾ ਹੈ?
その時ジフびとはギベアにいるサウルのもとに上って行き、そして言った、「ダビデは、荒野の南にあるハキラの丘の上のホレシの要害に隠れて、われわれと共にいるではありませんか。
20 ੨੦ ਸੋ ਹੇ ਰਾਜਾ, ਹੁਣ ਜੇਕਰ ਤੁਹਾਡੀ ਆਉਣ ਦੀ ਮਰਜ਼ੀ ਹੈ ਤਾਂ ਆ ਜਾਓ ਅਤੇ ਉਸ ਨੂੰ ਰਾਜੇ ਨੂੰ ਫੜਵਾਉਣਾ ਸਾਡਾ ਕੰਮ ਹੈ।
それゆえ王よ、あなたが下って行こうという望みのとおり、いま下ってきてください。われわれは彼を王の手に渡します」。
21 ੨੧ ਤਦ ਸ਼ਾਊਲ ਬੋਲਿਆ, ਯਹੋਵਾਹ ਵੱਲੋਂ ਤੁਸੀਂ ਧੰਨ ਹੋਵੋ ਕਿਉਂ ਜੋ ਤੁਸੀਂ ਮੇਰੇ ਉੱਤੇ ਦਯਾ ਕੀਤੀ ਹੈ।
サウルは言った、「あなたがたはわたしに同情を寄せてくれたのです。どうぞ主があなたがたを祝福されるように。
22 ੨੨ ਹੁਣ ਤੁਰੋ ਅਤੇ ਹੋਰ ਤਿਆਰੀ ਕਰੋ ਅਤੇ ਲੱਭੋ ਅਤੇ ਵੇਖੋ ਜੋ ਉਹ ਦਾ ਟਿਕਾਣਾ ਕਿੱਥੇ ਹੈ ਅਤੇ ਉੱਥੇ ਉਹ ਨੂੰ ਕਿਸ ਨੇ ਵੇਖਿਆ ਹੈ ਕਿਉਂ ਜੋ ਮੈਨੂੰ ਖ਼ਬਰ ਹੈ ਕਿ ਉਹ ਵੱਡੀ ਚਤਰਾਈ ਨਾਲ ਚੱਲਦਾ ਹੈ।
あなたがたは行って、なお確かめてください。彼のよく行く所とだれがそこで彼を見たかを見きわめてください。人の語るところによると、彼はひじょうに悪賢いそうだ。
23 ੨੩ ਸੋ ਤੁਸੀਂ ਵੇਖੋ ਅਤੇ ਉਨ੍ਹਾਂ ਟਿਕਾਣਿਆਂ ਨੂੰ ਭਾਲੋ ਜਿੱਥੇ ਉਹ ਲੁਕਿਆ ਰਹਿੰਦਾ ਹੈ ਅਤੇ ਚੰਗੀ ਤਰ੍ਹਾਂ ਖ਼ਬਰ ਲੈ ਕੇ ਮੇਰੇ ਕੋਲ ਮੁੜ ਆਓ। ਫੇਰ ਮੈਂ ਤੁਹਾਡੇ ਨਾਲ ਜਾਂਵਾਂਗਾ ਅਤੇ ਅਜਿਹਾ ਹੋਵੇਗਾ ਜੇ ਉਹ ਇਸ ਦੇਸ ਵਿੱਚ ਕਿਤੇ ਹੋਵੇ ਤਾਂ ਮੈਂ ਉਹ ਨੂੰ ਯਹੂਦਾਹ ਦੇ ਹਜ਼ਾਰਾਂ ਵਿੱਚੋਂ ਲੱਭ ਲਵਾਂਗਾ।
それで、あなたがたは彼が隠れる隠れ場所をみな見きわめ、確かな知らせをもってわたしの所に帰ってきなさい。その時わたしはあなたがたと共に行きます。もし彼がこの地にいるならば、わたしはユダの氏族をあまねく尋ねて彼を捜しだします」。
24 ੨੪ ਸੋ ਉਹ ਉੱਠੇ ਅਤੇ ਸ਼ਾਊਲ ਦੇ ਅੱਗੇ ਜ਼ੀਫ ਨੂੰ ਗਏ। ਉਸ ਵੇਲੇ ਦਾਊਦ ਆਪਣਿਆਂ ਲੋਕਾਂ ਸਮੇਤ ਮਾਓਨ ਦੀ ਉਜਾੜ ਵਿੱਚ ਯਸ਼ੀਮੋਨ ਦੇ ਦੱਖਣ ਵੱਲ ਇੱਕ ਮੈਦਾਨ ਵਿੱਚ ਸੀ।
彼らは立って、サウルに先立ってジフへ行った。さてダビデとその従者たちは荒野の南のアラバにあるマオンの荒野にいた。
25 ੨੫ ਸ਼ਾਊਲ ਅਤੇ ਉਹ ਦੇ ਲੋਕ ਵੀ ਉਸ ਨੂੰ ਲੱਭਣ ਤੁਰੇ ਅਤੇ ਦਾਊਦ ਨੂੰ ਵੀ ਖ਼ਬਰ ਹੋ ਗਈ ਸੋ ਉਹ ਉਸ ਪੱਥਰ ਕੋਲ ਲਹਿ ਗਿਆ ਅਤੇ ਮਾਓਨ ਦੀ ਉਜਾੜ ਵਿੱਚ ਠਹਿਰਿਆ ਰਿਹਾ ਅਤੇ ਇਹ ਸੁਣ ਕੇ ਸ਼ਾਊਲ ਵੀ ਮਾਓਨ ਦੀ ਉਜਾੜ ਵਿੱਚ ਦਾਊਦ ਦੇ ਮਗਰ ਲੱਗਾ।
そしてサウルとその従者たちはきて彼を捜した。人々がこれをダビデに告げたので、ダビデはマオンの荒野にある岩の所へ下って行った。サウルはこれを聞いて、マオンの荒野にきてダビデを追った。
26 ੨੬ ਸੋ ਸ਼ਾਊਲ ਪਰਬਤ ਦੇ ਇਸ ਪਾਸੇ ਵੱਲ ਜਾਂਦਾ ਸੀ ਅਤੇ ਦਾਊਦ ਆਪਣੇ ਲੋਕਾਂ ਸਮੇਤ ਪਰਬਤ ਦੇ ਉਸ ਪਾਸੇ ਵੱਲ ਅਤੇ ਦਾਊਦ ਨੇ ਸ਼ਾਊਲ ਦੇ ਡਰ ਨਾਲ ਨਿੱਕਲਣ ਵਿੱਚ ਵੱਡੀ ਛੇਤੀ ਕੀਤੀ ਕਿਉਂ ਜੋ ਸ਼ਾਊਲ ਅਤੇ ਉਹ ਦੇ ਲੋਕਾਂ ਨੇ ਦਾਊਦ ਅਤੇ ਉਸ ਦੇ ਲੋਕਾਂ ਨੂੰ ਫੜਨ ਦੇ ਲਈ ਚੁਫ਼ੇਰਿਓਂ ਘੇਰ ਲਿਆ ਸੀ।
サウルは山のこちら側を行き、ダビデとその従者たちとは山のむこう側を行った。そしてダビデは急いでサウルからのがれようとした。サウルとその従者たちが、ダビデとその従者たちを囲んで捕えようとしたからである。
27 ੨੭ ਉਸ ਵੇਲੇ ਇੱਕ ਸੰਦੇਸ਼ਵਾਹਕ ਸ਼ਾਊਲ ਕੋਲ ਆ ਕੇ ਬੋਲਿਆ, ਛੇਤੀ ਨਾਲ ਆ ਜਾਓ ਕਿਉਂ ਜੋ ਫ਼ਲਿਸਤੀਆਂ ਨੇ ਦੇਸ ਉੱਤੇ ਹਮਲਾ ਕੀਤਾ ਹੈ।
その時、サウルの所に、ひとりの使者がきて言った、「ペリシテびとが国を侵しています。急いできてください」。
28 ੨੮ ਸੋ ਸ਼ਾਊਲ ਦਾਊਦ ਦੇ ਮਗਰ ਲੱਗਣੋਂ ਹਟਿਆ ਅਤੇ ਫ਼ਲਿਸਤੀਆਂ ਦੇ ਵਿਰੁੱਧ ਹੋਇਆ। ਇਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਮ “ਰਿਹਾਈ ਦੀ ਚੱਟਾਨ” ਰੱਖਿਆ।
そこでサウルはダビデを追うことをやめて帰り、行ってペリシテびとに当った。それで人々は、その所を「のがれの岩」と名づけた。
29 ੨੯ ਦਾਊਦ ਉੱਥੋਂ ਨਿੱਕਲ ਕੇ ਏਨ-ਗਦੀ ਦੇ ਗੜ੍ਹਾਂ ਵਿੱਚ ਆ ਕੇ ਰਹਿਣ ਲੱਗ ਪਿਆ।
ダビデはそこから上ってエンゲデの要害にいた。