< 1 ਸਮੂਏਲ 24 >

1 ਅਜਿਹਾ ਹੋਇਆ ਜਦ ਸ਼ਾਊਲ ਫ਼ਲਿਸਤੀਆਂ ਦਾ ਪਿੱਛਾ ਕਰਨ ਤੋਂ ਮੁੜ ਪਿਆ ਤਾਂ ਲੋਕਾਂ ਨੇ ਉਹ ਨੂੰ ਖ਼ਬਰ ਦਿੱਤੀ ਕਿ ਵੇਖੋ, ਦਾਊਦ ਏਨ-ਗਦੀ ਦੀ ਉਜਾੜ ਵਿੱਚ ਹੈ।
ויהי כאשר שב שאול מאחרי פלשתים ויגדו לו לאמר הנה דוד במדבר עין גדי
2 ਤਦ ਸ਼ਾਊਲ ਸਾਰੇ ਇਸਰਾਏਲ ਵਿੱਚੋਂ ਤਿੰਨ ਹਜ਼ਾਰ ਚੁਣਵੇਂ ਮਨੁੱਖ ਕੱਢ ਕੇ ਜੰਗਲੀ ਬੱਕਰੀਆਂ ਦੇ ਟੇਕਰੇ ਵੱਲ ਦਾਊਦ ਅਤੇ ਉਹ ਦੇ ਮਨੁੱਖਾਂ ਨੂੰ ਭਾਲਣ ਤੁਰਿਆ।
ויקח שאול שלשת אלפים איש בחור--מכל ישראל וילך לבקש את דוד ואנשיו על פני צורי היעלים
3 ਜਦ ਉਹ ਭੇਡਾਂ ਦੇ ਵਾੜਿਆਂ ਨੂੰ ਅੱਪੜ ਪਿਆ ਜੋ ਪਹੇ ਦੇ ਕੋਲ ਸਨ। ਉੱਥੇ ਇੱਕ ਗੁਫ਼ਾ ਸੀ ਸੋ ਸ਼ਾਊਲ ਜੰਗਲ ਪਾਣੀ ਫਿਰਨ ਲਈ ਉਸ ਗੁਫ਼ਾ ਵਿੱਚ ਵੜ ਗਿਆ ਅਤੇ ਉਸ ਵੇਲੇ ਦਾਊਦ ਆਪਣਿਆਂ ਮਨੁੱਖਾਂ ਸਮੇਤ ਉਸੇ ਗੁਫ਼ਾ ਦੀਆਂ ਨੁੱਕਰਾਂ ਵਿੱਚ ਬੈਠਾ ਹੋਇਆ ਸੀ।
ויבא אל גדרות הצאן על הדרך ושם מערה ויבא שאול להסך את רגליו ודוד ואנשיו בירכתי המערה ישבים
4 ਦਾਊਦ ਦੇ ਮਨੁੱਖਾਂ ਨੇ ਉਹ ਨੂੰ ਆਖਿਆ, ਵੇਖੋ, ਉਹ ਦਿਨ ਆਇਆ ਹੈ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਕਿ ਵੇਖ, ਮੈਂ ਤੇਰੇ ਵੈਰੀ ਨੂੰ ਭਈ ਜੋ ਤੈਨੂੰ ਭਾਵੇ ਸੋ ਉਹ ਦੇ ਨਾਲ ਕਰਨ ਤੇਰੇ ਹੱਥ ਵਿੱਚ ਕਰ ਦਿਆਂਗਾ। ਤਦ ਦਾਊਦ ਨੇ ਚੁੱਪ-ਚਾਪ ਉੱਠ ਕੇ ਸ਼ਾਊਲ ਦੀ ਚੱਦਰ ਦਾ ਪੱਲਾ ਕੱਟ ਲਿਆ।
ויאמרו אנשי דוד אליו הנה היום אשר אמר יהוה אליך הנה אנכי נתן את איביך (איבך) בידך ועשית לו כאשר יטב בעיניך ויקם דוד ויכרת את כנף המעיל אשר לשאול--בלט
5 ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਦਾ ਮਨ ਬੇਚੈਨ ਹੋ ਗਿਆ ਇਸ ਲਈ ਕਿ ਉਸ ਨੇ ਉਹ ਦੀ ਚੱਦਰ ਦਾ ਪੱਲਾ ਜੋ ਕੱਟਿਆ ਸੀ।
ויהי אחרי כן ויך לב דוד אתו--על אשר כרת את כנף אשר לשאול
6 ਅਤੇ ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਯਹੋਵਾਹ ਨਾ ਕਰੇ ਕਿ ਮੈਂ ਆਪਣੇ ਸੁਆਮੀ ਨਾਲ ਜੋ ਯਹੋਵਾਹ ਵੱਲੋਂ ਅਭਿਸ਼ੇਕ ਹੋਇਆ ਹੈ ਅਜਿਹਾ ਕੰਮ ਕਰਾਂ ਜੋ ਆਪਣਾ ਹੱਥ ਉਹ ਦੇ ਵਿਰੁੱਧ ਚਲਾਵਾਂ ਕਿਉਂ ਜੋ ਉਹ ਪਰਮੇਸ਼ੁਰ ਦਾ ਅਭਿਸ਼ੇਕ ਕੀਤਾ ਹੋਇਆ ਹੈ।
ויאמר לאנשיו חלילה לי מיהוה אם אעשה את הדבר הזה לאדני למשיח יהוה--לשלח ידי בו כי משיח יהוה הוא
7 ਸੋ ਦਾਊਦ ਨੇ ਆਪਣੇ ਮਨੁੱਖਾਂ ਨੂੰ ਇਹ ਗੱਲਾਂ ਸੁਣਾ ਕੇ ਰੋਕਿਆ ਅਤੇ ਉਨ੍ਹਾਂ ਨੂੰ ਸ਼ਾਊਲ ਉੱਤੇ ਹੱਥ ਨਾ ਚਲਾਉਣ ਦਿੱਤਾ ਅਤੇ ਸ਼ਾਊਲ ਗੁਫ਼ਾ ਵਿੱਚੋਂ ਉੱਠ ਨਿੱਕਲ ਕੇ ਆਪਣੇ ਰਾਹ ਤੁਰਿਆ।
וישסע דוד את אנשיו בדברים ולא נתנם לקום אל שאול ושאול קם מהמערה וילך בדרך
8 ਇਹ ਦੇ ਪਿੱਛੋਂ ਦਾਊਦ ਵੀ ਉੱਠ ਕੇ ਉਸ ਗੁਫ਼ਾ ਵਿੱਚੋਂ ਨਿੱਕਲਿਆ ਅਤੇ ਸ਼ਾਊਲ ਦੇ ਪਿੱਛੇ ਹਾਕਾਂ ਮਾਰ ਕੇ ਆਖਿਆ, ਹੇ ਮੇਰੇ ਮਹਾਰਾਜ ਰਾਜਾ! ਜਦ ਸ਼ਾਊਲ ਨੇ ਪਿਛੇ ਮੁੜ ਕੇ ਜਦ ਡਿੱਠਾ ਤਾਂ ਦਾਊਦ ਨੇ ਮੂੰਹ ਪਰਨੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ।
ויקם דוד אחרי כן ויצא מן המערה (מהמערה) ויקרא אחרי שאול לאמר אדני המלך ויבט שאול אחריו ויקד דוד אפים ארצה וישתחו
9 ਦਾਊਦ ਨੇ ਸ਼ਾਊਲ ਨੂੰ ਆਖਿਆ, ਤੂੰ ਉਨ੍ਹਾਂ ਆਦਮੀਆਂ ਦੀਆਂ ਗੱਲਾਂ ਉੱਤੇ ਕਿਉਂ ਕੰਨ ਲਾਉਂਦਾ ਹੈ ਜਿਹੜੇ ਆਖਦੇ ਹਨ ਭਈ ਵੇਖੋ, ਦਾਊਦ ਤੁਹਾਡੀ ਬੁਰਿਆਈ ਚਾਹੁੰਦਾ ਹੈ?
ויאמר דוד לשאול למה תשמע את דברי אדם לאמר הנה דוד מבקש רעתך
10 ੧੦ ਵੇਖ, ਅੱਜ ਤੂੰ ਆਪਣੀਆਂ ਅੱਖੀਆਂ ਨਾਲ ਦੇਖਿਆ ਜੋ ਯਹੋਵਾਹ ਨੇ ਅੱਜ ਹੀ ਕਿਸ ਤਰ੍ਹਾਂ ਤੈਨੂੰ ਗੁਫ਼ਾ ਦੇ ਅੰਦਰ ਮੇਰੇ ਵੱਸ ਵਿੱਚ ਕਰ ਦਿੱਤਾ ਸੀ ਅਤੇ ਕਈਆਂ ਨੇ ਮੈਨੂੰ ਆਖਿਆ ਵੀ, ਉਹ ਨੂੰ ਮਾਰ ਪਰ ਮੇਰੀਆਂ ਅੱਖੀਆਂ ਨੇ ਤੇਰੇ ਉੱਤੇ ਤਰਸ ਖਾਧਾ ਅਤੇ ਮੈਂ ਆਖਿਆ ਕਿ ਮੈਂ ਆਪਣੇ ਸੁਆਮੀ ਉੱਤੇ ਹੱਥ ਨਾ ਚਲਾਵਾਂਗਾ ਕਿਉਂ ਜੋ ਉਹ ਯਹੋਵਾਹ ਦਾ ਅਭਿਸ਼ੇਕ ਕੀਤਾ ਹੋਇਆ ਹੈ।
הנה היום הזה ראו עיניך את אשר נתנך יהוה היום בידי במערה ואמר להרגך ותחס עליך ואמר לא אשלח ידי באדני--כי משיח יהוה הוא
11 ੧੧ ਹੇ ਮੇਰੇ ਪਿਤਾ, ਵੇਖ, ਇਹ ਵੀ ਵੇਖ, ਤੇਰੀ ਚੱਦਰ ਦਾ ਪੱਲਾ ਮੇਰੇ ਹੱਥ ਵਿੱਚ ਹੈ ਮੈਂ ਤੇਰੀ ਚੱਦਰ ਦਾ ਪੱਲਾ ਕੱਟ ਲਿਆ ਪਰ ਤੈਨੂੰ ਨਾ ਮਾਰਿਆ। ਸੋ ਹੁਣ ਤੂੰ ਇਸ ਗੱਲ ਤੋਂ ਜਾਣ ਅਤੇ ਵੇਖ ਜੋ ਨਾ ਮੇਰੇ ਹੱਥ ਵਿੱਚ ਖੋਟ ਹੈ ਅਤੇ ਨਾ ਹੀ ਦੋਸ਼ ਹੈ ਅਤੇ ਮੈਂ ਤੇਰਾ ਕੋਈ ਪਾਪ ਨਹੀਂ ਕੀਤਾ ਤਾਂ ਵੀ ਤੂੰ ਮੇਰੀ ਜਿੰਦ ਦਾ ਨਾਸ ਕਰਨ ਦੀ ਭਾਲ ਵਿੱਚ ਲੱਗਾ ਰਹਿੰਦਾ ਹੈਂ।
ואבי ראה--גם ראה את כנף מעילך בידי כי בכרתי את כנף מעילך ולא הרגתיך דע וראה כי אין בידי רעה ופשע ולא חטאתי לך--ואתה צדה את נפשי לקחתה
12 ੧੨ ਮੇਰਾ ਤੇਰਾ ਨਿਆਂ ਯਹੋਵਾਹ ਕਰੇ ਅਤੇ ਯਹੋਵਾਹ ਤੈਥੋਂ ਬਦਲਾ ਲਵੇ ਪਰ ਮੇਰਾ ਹੱਥ ਤੇਰੇ ਉੱਤੇ ਨਾ ਚੱਲੇਗਾ।
ישפט יהוה ביני ובינך ונקמני יהוה ממך וידי לא תהיה בך
13 ੧੩ ਜਿਵੇਂ ਪੁਰਾਣਿਆਂ ਦੀ ਅਖਾਉਤ ਵਿੱਚ ਹੈ ਭਈ ਬੁਰਿਆਂ ਤੋਂ ਬੁਰਿਆਈ ਹੀ ਹੁੰਦੀ ਹੈ ਪਰ ਮੇਰਾ ਹੱਥ ਤੇਰੇ ਉੱਤੇ ਨਾ ਚੱਲੇਗਾ।
כאשר יאמר משל הקדמני מרשעים יצא רשע וידי לא תהיה בך
14 ੧੪ ਇਸਰਾਏਲ ਦਾ ਰਾਜਾ ਕਿਸ ਦੇ ਮਗਰ ਨਿੱਕਲਿਆ ਹੈ ਅਤੇ ਤੂੰ ਕਿਸ ਦਾ ਪਿੱਛਾ ਕਰਨ ਲਈ ਆਇਆ ਹੈਂ? ਭਲਾ, ਮਰੇ ਹੋਏ ਕੁੱਤੇ ਦਾ ਜਾਂ ਇੱਕ ਪਿੱਸੂ ਦਾ!
אחרי מי יצא מלך ישראל אחרי מי אתה רדף אחרי כלב מת אחרי פרעש אחד
15 ੧੫ ਫੇਰ ਯਹੋਵਾਹ ਹੀ ਨਿਆਈਂ ਬਣੇ ਅਤੇ ਮੇਰੇ ਤੇਰੇ ਵਿੱਚ ਨਿਤਾਰਾ ਕਰੇ ਅਤੇ ਵੇਖੇ ਅਤੇ ਮੇਰੇ ਝਗੜੇ ਨੂੰ ਨਬੇੜੇ ਅਤੇ ਮੈਨੂੰ ਤੇਰੇ ਹੱਥੋਂ ਛੁਡਾਵੇ।
והיה יהוה לדין ושפט ביני ובינך וירא וירב את ריבי וישפטני מידך
16 ੧੬ ਅਜਿਹਾ ਹੋਇਆ ਜਦ ਦਾਊਦ ਨੇ ਇਹ ਗੱਲਾਂ ਸ਼ਾਊਲ ਨੂੰ ਆਖ ਦਿੱਤੀਆਂ ਤਾਂ ਸ਼ਾਊਲ ਬੋਲਿਆ, ਹੇ ਮੇਰੇ ਪੁੱਤਰ ਦਾਊਦ, ਇਹ ਤੇਰੀ ਅਵਾਜ਼ ਹੈ? ਅਤੇ ਸ਼ਾਊਲ ਉੱਚੀ ਅਵਾਜ਼ ਨਾਲ ਰੋਇਆ
ויהי ככלות דוד לדבר את הדברים האלה אל שאול ויאמר שאול הקלך זה בני דוד וישא שאול קלו ויבך
17 ੧੭ ਤਦ ਉਸ ਨੇ ਦਾਊਦ ਨੂੰ ਆਖਿਆ, ਤੂੰ ਮੇਰੇ ਤੋਂ ਵੱਧ ਧਰਮੀ ਹੈਂ ਕਿਉਂ ਜੋ ਮੈਂ ਤੇਰੇ ਨਾਲ ਬੁਰਿਆਈ ਕੀਤੀ ਪਰ ਤੂੰ ਉਹ ਦੇ ਬਦਲੇ ਮੇਰੇ ਨਾਲ ਭਲਿਆਈ ਕੀਤੀ ਹੈ।
ויאמר אל דוד צדיק אתה ממני כי אתה גמלתני הטובה ואני גמלתיך הרעה
18 ੧੮ ਅੱਜ ਤੂੰ ਪ੍ਰਗਟ ਕੀਤਾ ਜੋ ਤੂੰ ਮੇਰੇ ਨਾਲ ਭਲਿਆਈ ਕੀਤੀ ਜਦ ਕਿ ਜੋ ਯਹੋਵਾਹ ਨੇ ਮੈਨੂੰ ਤੇਰੇ ਹੱਥ ਵਿੱਚ ਕਰ ਦਿੱਤਾ ਪਰ ਤੂੰ ਮੈਨੂੰ ਨਾ ਮਾਰਿਆ।
ואת (ואתה) הגדת היום את אשר עשיתה אתי טובה--את אשר סגרני יהוה בידך ולא הרגתני
19 ੧੯ ਜੇ ਕਦੀ ਕੋਈ ਮਨੁੱਖ ਆਪਣੇ ਵੈਰੀ ਨੂੰ ਟੱਕਰ ਜਾਵੇ ਤਾਂ ਕੀ, ਉਹ ਨੂੰ ਸੁੱਖ-ਸਾਂਦ ਨਾਲ ਛੱਡ ਦਿੰਦਾ ਹੈ? ਸੋ ਯਹੋਵਾਹ ਉਸ ਭਲਿਆਈ ਦੇ ਥਾਂ ਜੋ ਤੂੰ ਅੱਜ ਮੇਰੇ ਨਾਲ ਕੀਤੀ ਹੈ ਤੇਰੇ ਨਾਲ ਵੀ ਭਲਿਆਈ ਕਰੇ।
וכי ימצא איש את איבו ושלחו בדרך טובה ויהוה ישלמך טובה תחת היום הזה אשר עשיתה לי
20 ੨੦ ਵੇਖ, ਹੁਣ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਜੋ ਸੱਚ-ਮੁੱਚ ਤੂੰ ਰਾਜਾ ਬਣੇਂਗਾ ਅਤੇ ਇਸਰਾਏਲ ਦਾ ਰਾਜ ਤੇਰੇ ਹੱਥ ਵਿੱਚ ਹੋਵੇਗਾ।
ועתה הנה ידעתי כי מלך תמלוך וקמה בידך ממלכת ישראל
21 ੨੧ ਸੋ ਤੂੰ ਮੇਰੇ ਨਾਲ ਯਹੋਵਾਹ ਦੀ ਸਹੁੰ ਖਾ ਕੇ ਇਉਂ ਆਖ ਜੋ ਮੈਂ ਤੇਰੇ ਪਿੱਛੇ ਤੇਰੀ ਸੰਤਾਨ ਦਾ ਨਾਸ ਨਾ ਕਰਾਂਗਾ ਅਤੇ ਤੇਰੇ ਪਿਤਾ ਦੇ ਟੱਬਰ ਵਿੱਚੋਂ ਤੇਰੇ ਨਾਮ ਨੂੰ ਨਾ ਮਿਟਾਵਾਂਗਾ।
ועתה השבעה לי ביהוה אם תכרית את זרעי אחרי ואם תשמיד את שמי מבית אבי
22 ੨੨ ਸੋ ਦਾਊਦ ਨੇ ਸ਼ਾਊਲ ਨਾਲ ਸਹੁੰ ਖਾਧੀ ਅਤੇ ਸ਼ਾਊਲ ਘਰ ਨੂੰ ਚੱਲਿਆ ਗਿਆ ਪਰ ਦਾਊਦ ਅਤੇ ਉਹ ਦੇ ਲੋਕ ਗੜ੍ਹ ਵਿੱਚ ਜਾ ਬੈਠੇ।
וישבע דוד לשאול וילך שאול אל ביתו ודוד ואנשיו עלו על המצודה

< 1 ਸਮੂਏਲ 24 >