< 1 ਸਮੂਏਲ 24 >
1 ੧ ਅਜਿਹਾ ਹੋਇਆ ਜਦ ਸ਼ਾਊਲ ਫ਼ਲਿਸਤੀਆਂ ਦਾ ਪਿੱਛਾ ਕਰਨ ਤੋਂ ਮੁੜ ਪਿਆ ਤਾਂ ਲੋਕਾਂ ਨੇ ਉਹ ਨੂੰ ਖ਼ਬਰ ਦਿੱਤੀ ਕਿ ਵੇਖੋ, ਦਾਊਦ ਏਨ-ਗਦੀ ਦੀ ਉਜਾੜ ਵਿੱਚ ਹੈ।
サウルがペリシテびとを追うことをやめて帰ってきたとき、人々は彼に告げて言った、「ダビデはエンゲデの野にいます」。
2 ੨ ਤਦ ਸ਼ਾਊਲ ਸਾਰੇ ਇਸਰਾਏਲ ਵਿੱਚੋਂ ਤਿੰਨ ਹਜ਼ਾਰ ਚੁਣਵੇਂ ਮਨੁੱਖ ਕੱਢ ਕੇ ਜੰਗਲੀ ਬੱਕਰੀਆਂ ਦੇ ਟੇਕਰੇ ਵੱਲ ਦਾਊਦ ਅਤੇ ਉਹ ਦੇ ਮਨੁੱਖਾਂ ਨੂੰ ਭਾਲਣ ਤੁਰਿਆ।
そこでサウルは、全イスラエルから選んだ三千の人を率い、ダビデとその従者たちとを捜すため、「やぎの岩」の前へ出かけた。
3 ੩ ਜਦ ਉਹ ਭੇਡਾਂ ਦੇ ਵਾੜਿਆਂ ਨੂੰ ਅੱਪੜ ਪਿਆ ਜੋ ਪਹੇ ਦੇ ਕੋਲ ਸਨ। ਉੱਥੇ ਇੱਕ ਗੁਫ਼ਾ ਸੀ ਸੋ ਸ਼ਾਊਲ ਜੰਗਲ ਪਾਣੀ ਫਿਰਨ ਲਈ ਉਸ ਗੁਫ਼ਾ ਵਿੱਚ ਵੜ ਗਿਆ ਅਤੇ ਉਸ ਵੇਲੇ ਦਾਊਦ ਆਪਣਿਆਂ ਮਨੁੱਖਾਂ ਸਮੇਤ ਉਸੇ ਗੁਫ਼ਾ ਦੀਆਂ ਨੁੱਕਰਾਂ ਵਿੱਚ ਬੈਠਾ ਹੋਇਆ ਸੀ।
途中、羊のおりの所にきたが、そこに、ほら穴があり、サウルは足をおおうために、その中にはいった。その時、ダビデとその従者たちは、ほら穴の奥にいた。
4 ੪ ਦਾਊਦ ਦੇ ਮਨੁੱਖਾਂ ਨੇ ਉਹ ਨੂੰ ਆਖਿਆ, ਵੇਖੋ, ਉਹ ਦਿਨ ਆਇਆ ਹੈ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਕਿ ਵੇਖ, ਮੈਂ ਤੇਰੇ ਵੈਰੀ ਨੂੰ ਭਈ ਜੋ ਤੈਨੂੰ ਭਾਵੇ ਸੋ ਉਹ ਦੇ ਨਾਲ ਕਰਨ ਤੇਰੇ ਹੱਥ ਵਿੱਚ ਕਰ ਦਿਆਂਗਾ। ਤਦ ਦਾਊਦ ਨੇ ਚੁੱਪ-ਚਾਪ ਉੱਠ ਕੇ ਸ਼ਾਊਲ ਦੀ ਚੱਦਰ ਦਾ ਪੱਲਾ ਕੱਟ ਲਿਆ।
ダビデの従者たちは彼に言った、「主があなたに告げて、『わたしはあなたの敵をあなたの手に渡す。あなたは自分の良いと思うことを彼にすることができる』と言われた日がきたのです」。そこでダビデは立って、ひそかに、サウルの上着のすそを切った。
5 ੫ ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਦਾ ਮਨ ਬੇਚੈਨ ਹੋ ਗਿਆ ਇਸ ਲਈ ਕਿ ਉਸ ਨੇ ਉਹ ਦੀ ਚੱਦਰ ਦਾ ਪੱਲਾ ਜੋ ਕੱਟਿਆ ਸੀ।
しかし後になって、ダビデはサウルの上着のすそを切ったことに、心の責めを感じた。
6 ੬ ਅਤੇ ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਯਹੋਵਾਹ ਨਾ ਕਰੇ ਕਿ ਮੈਂ ਆਪਣੇ ਸੁਆਮੀ ਨਾਲ ਜੋ ਯਹੋਵਾਹ ਵੱਲੋਂ ਅਭਿਸ਼ੇਕ ਹੋਇਆ ਹੈ ਅਜਿਹਾ ਕੰਮ ਕਰਾਂ ਜੋ ਆਪਣਾ ਹੱਥ ਉਹ ਦੇ ਵਿਰੁੱਧ ਚਲਾਵਾਂ ਕਿਉਂ ਜੋ ਉਹ ਪਰਮੇਸ਼ੁਰ ਦਾ ਅਭਿਸ਼ੇਕ ਕੀਤਾ ਹੋਇਆ ਹੈ।
ダビデは従者たちに言った、「主が油を注がれたわが君に、わたしがこの事をするのを主は禁じられる。彼は主が油を注がれた者であるから、彼に敵して、わたしの手をのべるのは良くない」。
7 ੭ ਸੋ ਦਾਊਦ ਨੇ ਆਪਣੇ ਮਨੁੱਖਾਂ ਨੂੰ ਇਹ ਗੱਲਾਂ ਸੁਣਾ ਕੇ ਰੋਕਿਆ ਅਤੇ ਉਨ੍ਹਾਂ ਨੂੰ ਸ਼ਾਊਲ ਉੱਤੇ ਹੱਥ ਨਾ ਚਲਾਉਣ ਦਿੱਤਾ ਅਤੇ ਸ਼ਾਊਲ ਗੁਫ਼ਾ ਵਿੱਚੋਂ ਉੱਠ ਨਿੱਕਲ ਕੇ ਆਪਣੇ ਰਾਹ ਤੁਰਿਆ।
ダビデはこれらの言葉をもって従者たちを差し止め、サウルを撃つことを許さなかった。サウルは立って、ほら穴を去り、道を進んだ。
8 ੮ ਇਹ ਦੇ ਪਿੱਛੋਂ ਦਾਊਦ ਵੀ ਉੱਠ ਕੇ ਉਸ ਗੁਫ਼ਾ ਵਿੱਚੋਂ ਨਿੱਕਲਿਆ ਅਤੇ ਸ਼ਾਊਲ ਦੇ ਪਿੱਛੇ ਹਾਕਾਂ ਮਾਰ ਕੇ ਆਖਿਆ, ਹੇ ਮੇਰੇ ਮਹਾਰਾਜ ਰਾਜਾ! ਜਦ ਸ਼ਾਊਲ ਨੇ ਪਿਛੇ ਮੁੜ ਕੇ ਜਦ ਡਿੱਠਾ ਤਾਂ ਦਾਊਦ ਨੇ ਮੂੰਹ ਪਰਨੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ।
ダビデもまた、そのあとから立ち、ほら穴を出て、サウルのうしろから呼ばわって、「わが君、王よ」と言った。サウルがうしろをふり向いた時、ダビデは地にひれ伏して拝した。
9 ੯ ਦਾਊਦ ਨੇ ਸ਼ਾਊਲ ਨੂੰ ਆਖਿਆ, ਤੂੰ ਉਨ੍ਹਾਂ ਆਦਮੀਆਂ ਦੀਆਂ ਗੱਲਾਂ ਉੱਤੇ ਕਿਉਂ ਕੰਨ ਲਾਉਂਦਾ ਹੈ ਜਿਹੜੇ ਆਖਦੇ ਹਨ ਭਈ ਵੇਖੋ, ਦਾਊਦ ਤੁਹਾਡੀ ਬੁਰਿਆਈ ਚਾਹੁੰਦਾ ਹੈ?
そしてダビデはサウルに言った、「どうして、あなたは『ダビデがあなたを害しようとしている』という人々の言葉を聞かれるのですか。
10 ੧੦ ਵੇਖ, ਅੱਜ ਤੂੰ ਆਪਣੀਆਂ ਅੱਖੀਆਂ ਨਾਲ ਦੇਖਿਆ ਜੋ ਯਹੋਵਾਹ ਨੇ ਅੱਜ ਹੀ ਕਿਸ ਤਰ੍ਹਾਂ ਤੈਨੂੰ ਗੁਫ਼ਾ ਦੇ ਅੰਦਰ ਮੇਰੇ ਵੱਸ ਵਿੱਚ ਕਰ ਦਿੱਤਾ ਸੀ ਅਤੇ ਕਈਆਂ ਨੇ ਮੈਨੂੰ ਆਖਿਆ ਵੀ, ਉਹ ਨੂੰ ਮਾਰ ਪਰ ਮੇਰੀਆਂ ਅੱਖੀਆਂ ਨੇ ਤੇਰੇ ਉੱਤੇ ਤਰਸ ਖਾਧਾ ਅਤੇ ਮੈਂ ਆਖਿਆ ਕਿ ਮੈਂ ਆਪਣੇ ਸੁਆਮੀ ਉੱਤੇ ਹੱਥ ਨਾ ਚਲਾਵਾਂਗਾ ਕਿਉਂ ਜੋ ਉਹ ਯਹੋਵਾਹ ਦਾ ਅਭਿਸ਼ੇਕ ਕੀਤਾ ਹੋਇਆ ਹੈ।
あなたは、この日、自分の目で、主があなたをきょう、ほら穴の中でわたしの手に渡されたのをごらんになりました。人々はわたしにあなたを殺すことを勧めたのですが、わたしは殺しませんでした。『わが君は主が油を注がれた方であるから、これに敵して手をのべることはしない』とわたしは言いました。
11 ੧੧ ਹੇ ਮੇਰੇ ਪਿਤਾ, ਵੇਖ, ਇਹ ਵੀ ਵੇਖ, ਤੇਰੀ ਚੱਦਰ ਦਾ ਪੱਲਾ ਮੇਰੇ ਹੱਥ ਵਿੱਚ ਹੈ ਮੈਂ ਤੇਰੀ ਚੱਦਰ ਦਾ ਪੱਲਾ ਕੱਟ ਲਿਆ ਪਰ ਤੈਨੂੰ ਨਾ ਮਾਰਿਆ। ਸੋ ਹੁਣ ਤੂੰ ਇਸ ਗੱਲ ਤੋਂ ਜਾਣ ਅਤੇ ਵੇਖ ਜੋ ਨਾ ਮੇਰੇ ਹੱਥ ਵਿੱਚ ਖੋਟ ਹੈ ਅਤੇ ਨਾ ਹੀ ਦੋਸ਼ ਹੈ ਅਤੇ ਮੈਂ ਤੇਰਾ ਕੋਈ ਪਾਪ ਨਹੀਂ ਕੀਤਾ ਤਾਂ ਵੀ ਤੂੰ ਮੇਰੀ ਜਿੰਦ ਦਾ ਨਾਸ ਕਰਨ ਦੀ ਭਾਲ ਵਿੱਚ ਲੱਗਾ ਰਹਿੰਦਾ ਹੈਂ।
わが父よ、ごらんなさい。あなたの上着のすそは、わたしの手にあります。わたしがあなたの上着のすそを切り、しかも、あなたを殺さなかったことによって、あなたは、わたしの手に悪も、とがもないことを見て知られるでしょう。あなたはわたしの命を取ろうと、ねらっておられますが、わたしはあなたに対して罪をおかしたことはないのです。
12 ੧੨ ਮੇਰਾ ਤੇਰਾ ਨਿਆਂ ਯਹੋਵਾਹ ਕਰੇ ਅਤੇ ਯਹੋਵਾਹ ਤੈਥੋਂ ਬਦਲਾ ਲਵੇ ਪਰ ਮੇਰਾ ਹੱਥ ਤੇਰੇ ਉੱਤੇ ਨਾ ਚੱਲੇਗਾ।
どうぞ主がわたしとあなたの間をさばかれますように。また主がわたしのために、あなたに報いられますように。しかし、わたしはあなたに手をくだすことをしないでしょう。
13 ੧੩ ਜਿਵੇਂ ਪੁਰਾਣਿਆਂ ਦੀ ਅਖਾਉਤ ਵਿੱਚ ਹੈ ਭਈ ਬੁਰਿਆਂ ਤੋਂ ਬੁਰਿਆਈ ਹੀ ਹੁੰਦੀ ਹੈ ਪਰ ਮੇਰਾ ਹੱਥ ਤੇਰੇ ਉੱਤੇ ਨਾ ਚੱਲੇਗਾ।
昔から、ことわざに言っているように、『悪は悪人から出る』。しかし、わたしはあなたに手をくだすことをしないでしょう。
14 ੧੪ ਇਸਰਾਏਲ ਦਾ ਰਾਜਾ ਕਿਸ ਦੇ ਮਗਰ ਨਿੱਕਲਿਆ ਹੈ ਅਤੇ ਤੂੰ ਕਿਸ ਦਾ ਪਿੱਛਾ ਕਰਨ ਲਈ ਆਇਆ ਹੈਂ? ਭਲਾ, ਮਰੇ ਹੋਏ ਕੁੱਤੇ ਦਾ ਜਾਂ ਇੱਕ ਪਿੱਸੂ ਦਾ!
イスラエルの王は、だれを追って出てこられたのですか。あなたは、だれを追っておられるのですか。死んだ犬を追っておられるのです。一匹の蚤を追っておられるのです。
15 ੧੫ ਫੇਰ ਯਹੋਵਾਹ ਹੀ ਨਿਆਈਂ ਬਣੇ ਅਤੇ ਮੇਰੇ ਤੇਰੇ ਵਿੱਚ ਨਿਤਾਰਾ ਕਰੇ ਅਤੇ ਵੇਖੇ ਅਤੇ ਮੇਰੇ ਝਗੜੇ ਨੂੰ ਨਬੇੜੇ ਅਤੇ ਮੈਨੂੰ ਤੇਰੇ ਹੱਥੋਂ ਛੁਡਾਵੇ।
どうぞ主がさばきびととなって、わたしとあなたの間をさばき、かつ見て、わたしの訴えを聞き、わたしをあなたの手から救い出してくださるように」。
16 ੧੬ ਅਜਿਹਾ ਹੋਇਆ ਜਦ ਦਾਊਦ ਨੇ ਇਹ ਗੱਲਾਂ ਸ਼ਾਊਲ ਨੂੰ ਆਖ ਦਿੱਤੀਆਂ ਤਾਂ ਸ਼ਾਊਲ ਬੋਲਿਆ, ਹੇ ਮੇਰੇ ਪੁੱਤਰ ਦਾਊਦ, ਇਹ ਤੇਰੀ ਅਵਾਜ਼ ਹੈ? ਅਤੇ ਸ਼ਾਊਲ ਉੱਚੀ ਅਵਾਜ਼ ਨਾਲ ਰੋਇਆ
ダビデがこれらの言葉をサウルに語り終ったとき、サウルは言った、「わが子ダビデよ、これは、あなたの声であるか」。そしてサウルは声をあげて泣いた。
17 ੧੭ ਤਦ ਉਸ ਨੇ ਦਾਊਦ ਨੂੰ ਆਖਿਆ, ਤੂੰ ਮੇਰੇ ਤੋਂ ਵੱਧ ਧਰਮੀ ਹੈਂ ਕਿਉਂ ਜੋ ਮੈਂ ਤੇਰੇ ਨਾਲ ਬੁਰਿਆਈ ਕੀਤੀ ਪਰ ਤੂੰ ਉਹ ਦੇ ਬਦਲੇ ਮੇਰੇ ਨਾਲ ਭਲਿਆਈ ਕੀਤੀ ਹੈ।
サウルはまたダビデに言った、「あなたはわたしよりも正しい。わたしがあなたに悪を報いたのに、あなたはわたしに善を報いる。
18 ੧੮ ਅੱਜ ਤੂੰ ਪ੍ਰਗਟ ਕੀਤਾ ਜੋ ਤੂੰ ਮੇਰੇ ਨਾਲ ਭਲਿਆਈ ਕੀਤੀ ਜਦ ਕਿ ਜੋ ਯਹੋਵਾਹ ਨੇ ਮੈਨੂੰ ਤੇਰੇ ਹੱਥ ਵਿੱਚ ਕਰ ਦਿੱਤਾ ਪਰ ਤੂੰ ਮੈਨੂੰ ਨਾ ਮਾਰਿਆ।
きょう、あなたはいかに良くわたしをあつかったかを明らかにしました。すなわち主がわたしをあなたの手にわたされたのに、あなたはわたしを殺さなかったのです。
19 ੧੯ ਜੇ ਕਦੀ ਕੋਈ ਮਨੁੱਖ ਆਪਣੇ ਵੈਰੀ ਨੂੰ ਟੱਕਰ ਜਾਵੇ ਤਾਂ ਕੀ, ਉਹ ਨੂੰ ਸੁੱਖ-ਸਾਂਦ ਨਾਲ ਛੱਡ ਦਿੰਦਾ ਹੈ? ਸੋ ਯਹੋਵਾਹ ਉਸ ਭਲਿਆਈ ਦੇ ਥਾਂ ਜੋ ਤੂੰ ਅੱਜ ਮੇਰੇ ਨਾਲ ਕੀਤੀ ਹੈ ਤੇਰੇ ਨਾਲ ਵੀ ਭਲਿਆਈ ਕਰੇ।
人は敵に会ったとき、敵を無事に去らせるでしょうか。あなたが、きょう、わたしにした事のゆえに、どうぞ主があなたに良い報いを与えられるように。
20 ੨੦ ਵੇਖ, ਹੁਣ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਜੋ ਸੱਚ-ਮੁੱਚ ਤੂੰ ਰਾਜਾ ਬਣੇਂਗਾ ਅਤੇ ਇਸਰਾਏਲ ਦਾ ਰਾਜ ਤੇਰੇ ਹੱਥ ਵਿੱਚ ਹੋਵੇਗਾ।
今わたしは、あなたがかならず王となることを知りました。またイスラエルの王国が、あなたの手によって堅く立つことを知りました。
21 ੨੧ ਸੋ ਤੂੰ ਮੇਰੇ ਨਾਲ ਯਹੋਵਾਹ ਦੀ ਸਹੁੰ ਖਾ ਕੇ ਇਉਂ ਆਖ ਜੋ ਮੈਂ ਤੇਰੇ ਪਿੱਛੇ ਤੇਰੀ ਸੰਤਾਨ ਦਾ ਨਾਸ ਨਾ ਕਰਾਂਗਾ ਅਤੇ ਤੇਰੇ ਪਿਤਾ ਦੇ ਟੱਬਰ ਵਿੱਚੋਂ ਤੇਰੇ ਨਾਮ ਨੂੰ ਨਾ ਮਿਟਾਵਾਂਗਾ।
それゆえ、あなたはわたしのあとに、わたしの子孫を断たず、またわたしの父の家から、わたしの名を滅ぼし去らないと、いま主をさして、わたしに誓ってください」。
22 ੨੨ ਸੋ ਦਾਊਦ ਨੇ ਸ਼ਾਊਲ ਨਾਲ ਸਹੁੰ ਖਾਧੀ ਅਤੇ ਸ਼ਾਊਲ ਘਰ ਨੂੰ ਚੱਲਿਆ ਗਿਆ ਪਰ ਦਾਊਦ ਅਤੇ ਉਹ ਦੇ ਲੋਕ ਗੜ੍ਹ ਵਿੱਚ ਜਾ ਬੈਠੇ।
そこでダビデはサウルに、そのように誓った。そしてサウルは家に帰り、ダビデとその従者たちは要害にのぼって行った。