< 1 ਸਮੂਏਲ 25 >

1 ਸਮੂਏਲ ਮਰ ਗਿਆ ਅਤੇ ਸਾਰੇ ਇਸਰਾਏਲੀਆਂ ਨੇ ਇਕੱਠਿਆਂ ਹੋ ਕੇ ਉਹ ਦਾ ਸੋਗ ਕੀਤਾ ਅਤੇ ਰਾਮਾਹ ਵਿੱਚ ਉਹ ਦੇ ਹੀ ਘਰ ਉਹ ਨੂੰ ਦੱਬਿਆ ਅਤੇ ਦਾਊਦ ਉੱਠ ਕੇ ਪਾਰਾਨ ਦੀ ਉਜਾੜ ਵੱਲ ਚਲਾ ਗਿਆ।
And death came to Samuel; and all Israel came together, weeping for him, and put his body in its resting-place in his house at Ramah. Then David went down to the waste land of Maon.
2 ਉੱਥੇ ਮਾਓਨ ਵਿੱਚ ਇੱਕ ਮਨੁੱਖ ਸੀ ਜਿਹ ਦਾ ਕਾਰੋਬਾਰ ਕਰਮਲ ਵਿੱਚ ਸੀ। ਇਹ ਬਹੁਤ ਧਨਵਾਨ ਮਨੁੱਖ ਸੀ ਅਤੇ ਤਿੰਨ ਹਜ਼ਾਰ ਭੇਡ ਅਤੇ ਇੱਕ ਹਜ਼ਾਰ ਬੱਕਰੀਆਂ ਉਹ ਦੇ ਕੋਲ ਸੀ ਅਤੇ ਉਹ ਕਰਮਲ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਸੀ।
Now there was a man in Maon whose business was in Carmel; he was a great man and had three thousand sheep and a thousand goats: and he was cutting the wool of his sheep in Carmel.
3 ਉਸ ਮਨੁੱਖ ਦਾ ਨਾਮ ਨਾਬਾਲ ਅਤੇ ਉਹ ਦੀ ਇਸਤਰੀ ਦਾ ਨਾਮ ਅਬੀਗੈਲ ਸੀ। ਇਹ ਇਸਤਰੀ ਵੱਡੀ ਸਿਆਣੀ ਅਤੇ ਰੂਪਵੰਤੀ ਸੀ ਪਰ ਉਹ ਮਨੁੱਖ ਵੱਡਾ ਬੋਲ ਵਿਗਾੜ ਅਤੇ ਖੋਟਾ ਸੀ ਅਤੇ ਉਹ ਕਾਲੇਬ ਦੀ ਸੰਤਾਨ ਵਿੱਚੋਂ ਸੀ।
Now this man was named Nabal, and his wife's name was Abigail: she was a woman of good sense and pleasing looks: but the man was cruel and evil in his ways; he was of the family of Caleb.
4 ਦਾਊਦ ਨੇ ਉਜਾੜ ਵਿੱਚ ਸੁਣਿਆ ਕਿ ਨਾਬਾਲ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਹੈ।
And David had word in the waste land that Nabal was cutting the wool of his sheep.
5 ਸੋ ਦਾਊਦ ਨੇ ਦਸ ਜੁਆਨ ਘੱਲੇ ਅਤੇ ਦਾਊਦ ਨੇ ਉਨ੍ਹਾਂ ਜੁਆਨਾਂ ਨੂੰ ਆਖਿਆ, ਤੁਸੀਂ ਨਾਬਾਲ ਕੋਲ ਕਰਮਲ ਨੂੰ ਤੁਰ ਜਾਓ ਅਤੇ ਮੇਰਾ ਨਾਮ ਲੈ ਕੇ ਉਹ ਦੀ ਸੁੱਖ-ਸਾਂਦ ਪੁੱਛੋ।
And David sent ten young men, and said to them, Go up to Carmel and go to Nabal, and say kind words to him in my name;
6 ਅਤੇ ਉਸ ਵਡਭਾਗੀ ਮਨੁੱਖ ਨੂੰ ਇਉਂ ਆਖੋ, ਤੇਰੀ ਸਲਾਮਤੀ, ਤੇਰੇ ਘਰ ਦੀ ਸਲਾਮਤੀ ਅਤੇ ਉਨ੍ਹਾਂ ਸਭਨਾਂ ਦੀ ਜੋ ਤੇਰੇ ਨਾਲ ਹਨ ਸਲਾਮਤੀ ਹੋਵੇ!
And say this to my brother, May all be well for you: peace be to you and your house and all you have.
7 ਮੈਂ ਹੁਣ ਸੁਣਿਆ ਹੈ ਜੋ ਤੇਰੇ ਕੋਲ ਉੱਨ ਕਤਰਨ ਵਾਲੇ ਹਨ ਅਤੇ ਜਦ ਤੇਰੇ ਆਜੜੀ ਸਾਡੇ ਨਾਲ ਸਨ, ਅਸੀਂ ਉਨ੍ਹਾਂ ਨੂੰ ਕੁਝ ਦੁੱਖ ਨਹੀਂ ਦਿੱਤਾ ਅਤੇ ਜਿੰਨਾਂ ਚਿਰ ਉਹ ਕਰਮਲ ਵਿੱਚ ਸਨ ਉਨ੍ਹਾਂ ਦਾ ਕੁਝ ਨਹੀਂ ਗੁਆਚਿਆ।
I have had word that you have wool-cutters: now the keepers of your sheep have been with us, and we have done them no evil, and taken nothing of theirs while they were in Carmel.
8 ਤੂੰ ਆਪਣੇ ਜੁਆਨਾਂ ਕੋਲੋਂ ਪੁੱਛ, ਉਹ ਜ਼ਰੂਰ ਤੈਨੂੰ ਦੱਸਣਗੇ ਸੋ ਸਾਡੇ ਇਹ ਜੁਆਨ ਤੁਹਾਡੀ ਨਿਗਾਹ ਵਿੱਚ ਦਯਾ ਜੋਗ ਹੋਣ ਕਿਉਂ ਜੋ ਅਸੀਂ ਭਲੇ ਦਿਨ ਆਏ ਹਾਂ। ਜੋ ਕੁਝ ਤੇਰੇ ਹੱਥ ਆਵੇ ਆਪਣੇ ਸੇਵਕਾਂ ਨੂੰ ਅਤੇ ਆਪਣੇ ਪੁੱਤਰ ਦਾਊਦ ਨੂੰ ਬਖ਼ਸ਼ ਦੇ।
If your young men are questioned they will say the same thing. So now, let my young men have grace in your eyes, for we are come at a good time; please give anything you may have by you to your servants and to your son David.
9 ਸੋ ਦਾਊਦ ਦੇ ਜੁਆਨਾਂ ਨੇ ਦਾਊਦ ਦਾ ਨਾਮ ਲੈ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਅਨੁਸਾਰ ਨਾਬਾਲ ਨੂੰ ਆ ਕੇ ਆਖਿਆ, ਤਾਂ ਚੁੱਪ ਕਰ ਰਹੇ।
And when David's young men came, they said all this to Nabal, in David's name, and said nothing more.
10 ੧੦ ਨਾਬਾਲ ਨੇ ਦਾਊਦ ਦੇ ਸੇਵਕਾਂ ਨੂੰ ਉੱਤਰ ਦੇ ਕੇ ਆਖਿਆ, ਭਲਾ, ਦਾਊਦ ਹੈ ਕੌਣ ਅਤੇ ਯੱਸੀ ਦਾ ਪੁੱਤਰ ਕੌਣ? ਅੱਜ-ਕੱਲ ਬਥੇਰੇ ਨੌਕਰ ਅਜਿਹੇ ਹਨ ਜੋ ਆਪਣੇ ਮਾਲਕਾਂ ਨੂੰ ਛੱਡ ਕੇ ਨੱਠ ਜਾਂਦੇ ਹਨ।
And Nabal gave them his answer and said, Who is David? who is the son of Jesse? there are a number of servants in these days running away from their masters.
11 ੧੧ ਭਲਾ, ਮੈਂ ਆਪਣੀ ਰੋਟੀ ਅਤੇ ਪਾਣੀ ਅਤੇ ਮਾਸ ਜੋ ਮੈਂ ਆਪਣੇ ਕਤਰਨ ਵਾਲਿਆਂ ਲਈ ਵੱਢਿਆ ਹੈ ਉਨ੍ਹਾਂ ਲੋਕਾਂ ਨੂੰ ਲਿਆ ਦੇ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਜੋ ਕਿੱਥੋਂ ਦੇ ਹਨ?
Am I to take my bread and my wine and the meat I have got ready for my wool-cutters and give it to men coming from I have no idea where?
12 ੧੨ ਦਾਊਦ ਦੇ ਜੁਆਨ ਹਟ ਕੇ ਤੁਰ ਪਏ ਅਤੇ ਮੁੜ ਆਏ ਅਤੇ ਉਨ੍ਹਾਂ ਸਭਨਾਂ ਗੱਲਾਂ ਦੇ ਅਨੁਸਾਰ ਉਹ ਨੂੰ ਸੁਨੇਹਾ ਆ ਦਿੱਤਾ।
So David's young men, turning away, went back and gave him an account of everything he had said.
13 ੧੩ ਤਦ ਦਾਊਦ ਨੇ ਆਪਣੇ ਲੋਕਾਂ ਨੂੰ ਆਖਿਆ, ਸੱਭੋ ਆਪੋ ਆਪਣੀਆਂ ਤਲਵਾਰਾਂ ਬੰਨ੍ਹੋ। ਸੋ ਸਭਨਾਂ ਨੇ ਆਪੋ-ਆਪਣੀ ਤਲਵਾਰ ਬੰਨ ਲਈ ਅਤੇ ਦਾਊਦ ਨੇ ਵੀ ਆਪਣੀ ਤਲਵਾਰ ਬੰਨੀ ਅਤੇ ਚਾਰ ਸੌ ਜੁਆਨ ਦਾਊਦ ਦੇ ਨਾਲ ਤੁਰ ਪਏ ਅਤੇ ਦੋ ਸੌ ਨਿੱਕ ਸੁੱਕ ਕੋਲ ਠਹਿਰੇ।
And David said to his men, Put on your swords, every one of you. And every man put on his sword; and David did the same; and about four hundred men went up with David, and two hundred kept watch over their goods.
14 ੧੪ ਪਰ ਉਨ੍ਹਾਂ ਜੁਆਨਾਂ ਵਿੱਚੋਂ ਇੱਕ ਨੇ ਨਾਬਾਲ ਦੀ ਇਸਤਰੀ ਅਬੀਗੈਲ ਨੂੰ ਆਖਿਆ, ਵੇਖੋ, ਦਾਊਦ ਨੇ ਉਜਾੜ ਵਿੱਚੋਂ ਸਾਡੇ ਮਾਲਕ ਕੋਲ ਸੁੱਖ-ਸਾਂਦ ਪੁੱਛਣ ਲਈ ਦੂਤ ਘੱਲੇ ਪਰ ਉਸ ਨੇ ਉਨ੍ਹਾਂ ਨੂੰ ਝਿੜਕਿਆ।
But one of the young men said to Nabal's wife Abigail, David sent men from the waste land to say kind words to our master, and he gave them a rough answer.
15 ੧੫ ਪਰ ਉਨ੍ਹਾਂ ਲੋਕਾਂ ਨੇ ਸਾਡੇ ਨਾਲ ਵੱਡੀ ਭਲਿਆਈ ਕੀਤੀ ਅਤੇ ਸਾਨੂੰ ਕੁਝ ਦੁੱਖ ਨਹੀਂ ਹੋਇਆ ਅਤੇ ਜਿੰਨਾਂ ਚਿਰ ਅਸੀਂ ਉਨ੍ਹਾਂ ਵਿੱਚ ਰਹੇ ਅਤੇ ਮੈਦਾਨਾਂ ਵਿੱਚ ਸੀ ਉੱਨਾ ਚਿਰ ਸਾਡਾ ਕੁਝ ਨਹੀਂ ਗੁਆਚਿਆ।
But these men have been very good to us; they did us no wrong and nothing of ours was touched while we were with them in the fields:
16 ੧੬ ਸਗੋਂ ਜਿੰਨਾਂ ਚਿਰ ਅਸੀਂ ਉਨ੍ਹਾਂ ਦੇ ਨਾਲ ਭੇਡਾਂ ਬੱਕਰੀਆਂ ਚਰਾਉਂਦੇ ਰਹੇ ਤਾਂ ਰਾਤ ਨੂੰ ਵੀ ਅਤੇ ਦਿਨ ਨੂੰ ਵੀ ਅਸੀਂ ਕੰਧ ਵਰਗੀ ਸੁਰੱਖਿਆ ਵਿੱਚ ਸੀ।
But day and night they were like a wall round us while we were with them, looking after the sheep.
17 ੧੭ ਸੋ ਹੁਣ ਸਮਝੋ ਅਤੇ ਵਿਚਾਰੋ ਜੋ ਤੁਸੀਂ ਕੀ ਕਰੋਗੇ ਕਿਉਂ ਜੋ ਸਾਡੇ ਮਾਲਕ ਉੱਤੇ ਅਤੇ ਉਹ ਦੇ ਸਾਰੇ ਟੱਬਰ ਉੱਤੇ ਬਦੀ ਪੈਣ ਵਾਲੀ ਹੈ। ਉਹ ਤਾਂ ਅਜਿਹਾ ਦੁਸ਼ਟ ਦਾ ਪੁੱਤਰ ਹੈ ਜੋ ਉਹ ਦੇ ਅੱਗੇ ਕੋਈ ਗੱਲ ਨਹੀਂ ਕਰ ਸਕਦਾ।
So now, give thought to what you are going to do; for evil is in store for our master and all his house: for he is such a good-for-nothing person that it is not possible to say anything to him.
18 ੧੮ ਤਦ ਅਬੀਗੈਲ ਫੁਰਤੀ ਨਾਲ ਉੱਠੀ ਅਤੇ ਦੋ ਸੌ ਰੋਟੀਆਂ ਅਤੇ ਦੋ ਮਸ਼ਕਾਂ ਮੈਅ ਦੀਆਂ ਅਤੇ ਪੰਜ ਭੇਡਾਂ ਰਿੰਨ੍ਹੀਆਂ ਹੋਈਆਂ ਅਤੇ ਪੰਜ ਟੋਪੇ ਭੁੰਨੇ ਹੋਏ ਦਾਣੇ ਅਤੇ ਇੱਕ ਸੌ ਗੁੱਛਾ ਸੌਗੀ ਦਾ ਅਤੇ ਦੋ ਸੌ ਪਿੰਨੀ ਹੰਜ਼ੀਰਾਂ ਦੀ ਲੈ ਕੇ ਗਧਿਆਂ ਉੱਤੇ ਲੱਦ ਲਿਆ।
Then Abigail quickly took two hundred cakes of bread and two skins full of wine and five sheep ready for cooking and five measures of dry grain and a hundred parcels of dry grapes and two hundred cakes of figs, and put them on asses.
19 ੧੯ ਅਤੇ ਆਪਣੇ ਸੇਵਕਾਂ ਨੂੰ ਆਖਿਆ, ਮੇਰੇ ਅੱਗੇ ਤੁਰੋ। ਵੇਖੋ, ਮੈਂ ਤੁਹਾਡੇ ਮਗਰ-ਮਗਰ ਆਉਂਦੀ ਹਾਂ ਪਰ ਉਸ ਨੇ ਆਪਣੇ ਪਤੀ ਨਾਬਾਲ ਨੂੰ ਨਾ ਦੱਸਿਆ।
And she said to her young men, Go on in front of me and I will come after you. But she said nothing to her husband Nabal.
20 ੨੦ ਅਜਿਹਾ ਹੋਇਆ ਜਿਸ ਵੇਲੇ ਉਹ ਗਧੇ ਉੱਤੇ ਚੜ੍ਹ ਕੇ ਪਰਬਤ ਦੇ ਰਾਹ ਵੱਲੋਂ ਲਹਿ ਗਈ ਉਸ ਵੇਲੇ ਦਾਊਦ ਵੀ ਆਪਣਿਆਂ ਲੋਕਾਂ ਸਮੇਤ ਉਹ ਦੇ ਸਾਹਮਣੇ ਲਹਿੰਦਾ ਆਇਆ ਅਤੇ ਉਹ ਉਸ ਨੂੰ ਮਿਲ ਪਈ।
Now while she was going down under cover of the mountain on her ass, David and his men came down against her, and suddenly she came face to face with them.
21 ੨੧ ਦਾਊਦ ਨੇ ਆਖਿਆ ਸੀ ਕਿ ਜੋ ਕੁਝ ਮਾਲ ਇਹ ਦਾ ਉਜਾੜ ਵਿੱਚ ਹੈ ਸੀ ਸੋ ਮੈਂ ਵਿਅਰਥ ਹੀ ਉਹ ਅਜਿਹੀ ਰਾਖੀ ਕਰਦਾ ਰਿਹਾ ਜੋ ਉਹ ਦੇ ਸਾਰੇ ਮਾਲ ਵਿੱਚੋਂ ਰੱਤਾ ਵੀ ਨਾ ਗੁਆਚਿਆ ਅਤੇ ਉਸ ਨੇ ਭਲਿਆਈ ਦੇ ਥਾਂ ਮੇਰੇ ਨਾਲ ਬੁਰਿਆਈ ਕੀਤੀ।
Now David had said, What was the use of my taking care of this man's goods in the waste land, so that there was no loss of anything which was his? he has only given me back evil for good.
22 ੨੨ ਸੋ ਜੇ ਕਦੀ ਮੈਂ ਸਵੇਰੇ ਤੱਕ ਉਹ ਦੇ ਸਾਰੇ ਮਨੁੱਖਾਂ ਵਿੱਚੋਂ ਇੱਕ ਨੂੰ ਵੀ ਜੋ ਕੰਧ ਦੇ ਨਾਲ ਮੂਤ੍ਰੇ ਛੱਡ ਦੇਵਾਂ ਤਾਂ ਪਰਮੇਸ਼ੁਰ ਦਾਊਦ ਦੇ ਵੈਰੀਆਂ ਨਾਲ ਵੀ ਅਜਿਹਾ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ।
May God's punishment be on David, if when morning comes there is so much as one male of his people still living.
23 ੨੩ ਜਦ ਅਬੀਗੈਲ ਨੇ ਦਾਊਦ ਨੂੰ ਦੇਖਿਆ ਤਾਂ ਛੇਤੀ ਕੀਤੀ ਅਤੇ ਗਧੇ ਉੱਤੋਂ ਹੇਠਾਂ ਉਤਰ ਕੇ ਦਾਊਦ ਦੇ ਅੱਗੇ ਮੂੰਹ ਪਰਨੇ ਡਿੱਗ ਪਈ ਅਤੇ ਧਰਤੀ ਤੇ ਮੱਥਾ ਟੇਕਿਆ।
And when Abigail saw David, she quickly got off her ass, falling down on her face before him.
24 ੨੪ ਉਹ ਦੇ ਪੈਰਾਂ ਉੱਤੇ ਡਿੱਗ ਕੇ ਬੋਲਣ ਲੱਗੀ, ਮੇਰੇ ਉੱਤੇ, ਹੇ ਮੇਰੇ ਮਹਾਰਾਜ, ਇਹ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਦਾਸੀ ਨੂੰ ਤੁਹਾਡੇ ਕੰਨ ਵਿੱਚ ਇੱਕ ਗੱਲ ਆਖਣ ਦੀ ਪਰਵਾਨਗੀ ਦਿਓ ਅਤੇ ਆਪਣੀ ਦਾਸੀ ਦੀ ਬੇਨਤੀ ਸੁਣ ਲਓ।
And falling at his feet she said, May the wrong be on me, my lord, on me: let your servant say a word to you, and give ear to the words of your servant.
25 ੨੫ ਮੈਂ ਤੁਹਾਡੇ ਤਰਲੇ ਕਰਦੀ ਹਾਂ ਜੋ ਮੇਰਾ ਮਹਾਰਾਜ ਇਸ ਬੁਰੇ ਮਨੁੱਖ ਵੱਲ ਅਰਥਾਤ ਉਸ ਨਾਬਾਲ ਵੱਲ ਧਿਆਨ ਨਾ ਕਰੇ ਕਿਉਂ ਜੋ ਜਿਹਾ ਉਹ ਦਾ ਨਾਮ ਹੈ ਤਿਹਾ ਹੀ ਉਹ ਹੈ। ਉਹ ਦਾ ਨਾਮ ਨਾਬਾਲ ਹੈ ਅਤੇ ਮੂਰਖਤਾਈ ਉਹ ਦੇ ਨਾਲ ਹੈ ਅਤੇ ਮੈਂ ਜੋ ਤੁਹਾਡੀ ਦਾਸੀ ਹਾਂ ਸੋ ਮੇਰੇ ਮਹਾਰਾਜ ਦੇ ਜੁਆਨਾਂ ਨੂੰ ਜਿਨ੍ਹਾਂ ਨੂੰ ਤੁਸੀਂ ਭੇਜਿਆ, ਵੇਖਿਆ ਨਹੀਂ ਸੀ।
Let my lord give no attention to Nabal, that good-for-nothing: for as his name is, so is he, a man without sense: but I, your servant, did not see the young men whom my lord sent.
26 ੨੬ ਸੋ ਹੁਣ ਹੇ ਮੇਰੇ ਮਹਾਰਾਜ, ਜਿਉਂਦੇ ਪਰਮੇਸ਼ੁਰ ਦੀ ਸਹੁੰ, ਅਤੇ ਤੇਰੀ ਜਿੰਦ ਦੀ ਸਹੁੰ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਨਾਲ ਬਦਲੇ ਲੈਣੋਂ ਹਟਾਇਆ ਸੋ ਤੁਹਾਡੇ ਵੈਰੀ ਅਤੇ ਉਹ ਜੋ ਮੇਰੇ ਮਹਾਰਾਜ ਦੀ ਬੁਰਿਆਈ ਲੋਚਦੇ ਹਨ ਨਾਬਾਲ ਵਰਗੇ ਹੋਣ!
So now, my lord, by the living God and by your living soul, seeing that the Lord has kept you from the crime of blood and from taking into your hands the punishment for your wrongs, may all your haters, and those who would do evil to my lord, be like Nabal.
27 ੨੭ ਹੁਣ ਇਹ ਭੇਟ ਜੋ ਤੁਹਾਡੀ ਦਾਸੀ ਮੇਰੇ ਮਹਾਰਾਜ ਦੇ ਸਾਹਮਣੇ ਲਿਆਈ ਹੈ ਸੋ ਉਨ੍ਹਾਂ ਜੁਆਨਾਂ ਨੂੰ ਜੋ ਮੇਰੇ ਮਹਾਰਾਜ ਦੇ ਮਗਰ ਲੱਗਦੇ ਹਨ ਦਿੱਤੀ ਜਾਵੇ।
And let this offering, which your servant gives to my lord, be given to the young men who are with my lord.
28 ੨੮ ਦਯਾ ਕਰਕੇ ਆਪਣੀ ਦਾਸੀ ਦਾ ਦੋਸ਼ ਮਾਫ਼ ਕਰੋ ਕਿਉਂ ਜੋ ਯਹੋਵਾਹ ਮੇਰੇ ਮਹਾਰਾਜ ਦਾ ਇੱਕ ਪੱਕਾ ਘਰ ਜ਼ਰੂਰ ਬਣਾਵੇਗਾ ਇਸ ਲਈ ਜੋ ਮੇਰਾ ਮਹਾਰਾਜ ਯਹੋਵਾਹ ਦੀਆਂ ਲੜਾਈਆਂ ਲੜਦਾ ਹੈ ਅਤੇ ਤੁਹਾਡੇ ਸਾਰੇ ਜੀਵਨ ਵਿੱਚ ਤੁਹਾਥੋਂ ਕੋਈ ਬੁਰਿਆਈ ਨਹੀਂ ਲੱਭੀ।
And may the sin of your servant have forgiveness: for the Lord will certainly make your family strong, because my lord is fighting in the Lord's war; and no evil will be seen in you all your days.
29 ੨੯ ਤਾਂ ਵੀ ਤੁਹਾਡੇ ਮਗਰ ਲੱਗਣ ਅਤੇ ਤੁਹਾਡੀ ਜਿੰਦ ਨੂੰ ਲੱਭਣ ਵਾਸਤੇ ਇੱਕ ਜਣਾ ਉੱਠਿਆ ਹੈ ਪਰ ਮੇਰੇ ਮਹਾਰਾਜ ਦੀ ਜਿੰਦ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਕੋਲ ਜੀਉਣ ਦੀ ਗੱਠੜੀ ਵਿੱਚ ਬੰਨ੍ਹੀ ਰਹੇਗੀ ਪਰ ਤੁਹਾਡੇ ਵੈਰੀਆਂ ਦੇ ਪ੍ਰਾਣਾਂ ਨੂੰ ਉਹ ਅਜਿਹਾ ਚਲਾਵੇਗਾ ਜਿਹਾ ਕਿਸੇ ਗੋਪੀਏ ਵਿੱਚੋਂ।
And though a man has taken up arms against you, putting your life in danger, still the soul of my lord will be kept safe among the band of the living with the Lord your God; and the souls of those who are against you he will send violently away from him, like stones from a bag.
30 ੩੦ ਅਤੇ ਅਜਿਹਾ ਹੋਵੇਗਾ, ਜਿਸ ਵੇਲ ਯਹੋਵਾਹ ਆਪਣੇ ਆਖਣ ਦੇ ਅਨੁਸਾਰ ਸਾਰੀਆਂ ਭਲਿਆਈਆਂ ਮੇਰੇ ਮਹਾਰਾਜ ਨਾਲ ਕਰ ਛੱਡੇ ਅਤੇ ਤੁਹਾਨੂੰ ਇਸਰਾਏਲ ਦਾ ਪ੍ਰਧਾਨ ਠਹਿਰਾਵੇ।
And when the Lord has done for my lord all those good things which he has said he will do for you, and has made you a ruler over Israel;
31 ੩੧ ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਹੋਵਾਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ।
Then you will have no cause for grief, and my lord's heart will not be troubled because you have taken life without cause and have yourself given punishment for your wrongs: and when the Lord has been good to you, then give a thought to your servant.
32 ੩੨ ਦਾਊਦ ਨੇ ਅਬੀਗੈਲ ਨੂੰ ਆਖਿਆ, ਮੁਬਾਰਕ ਹੈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਤੈਨੂੰ ਅੱਜ ਮੈਨੂੰ ਮਿਲਣ ਨੂੰ ਭੇਜਿਆ ਹੈ।
And David said to Abigail, May the Lord, the God of Israel, be praised, who sent you to me today:
33 ੩੩ ਮੁਬਾਰਕ ਤੇਰੀ ਮੱਤ ਅਤੇ ਮੁਬਾਰਕ ਤੂੰ ਹੈਂ ਕਿਉਂ ਜੋ ਅੱਜ ਦੇ ਦਿਨ ਤੂੰ ਮੈਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਦੇ ਬਦਲਾ ਲੈਣ ਤੋਂ ਹਟਾਇਆ।
A blessing on your good sense and on you, who have kept me today from the crime of blood and from taking into my hands the punishment for my wrongs.
34 ੩੪ ਕਿਉਂ ਜੋ ਸੱਚੀ ਮੁੱਚੀ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ, ਜਿਸ ਨੇ ਮੈਨੂੰ ਤੁਹਾਡੇ ਨਾਲ ਬੁਰਿਆਈ ਕਰਨ ਤੋਂ ਹਟਾਇਆ ਜੇ ਕਦੀ ਤੂੰ ਛੇਤੀ ਨਾ ਕਰਦੀ ਅਤੇ ਮੇਰੇ ਮਿਲਣ ਨੂੰ ਨਾ ਆਉਂਦੀ ਤਾਂ ਸਵੇਰੇ ਤੱਕ ਨਾਬਾਲ ਦਾ ਇੱਕ ਵੀ ਪੁਰਖ ਨਾ ਛੱਡਦਾ!
For truly, by the living Lord, the God of Israel, who has kept me from doing you evil, if you had not been so quick in coming to me and meeting me, by dawn there would not have been in Nabal's house so much as one male living.
35 ੩੫ ਅਤੇ ਦਾਊਦ ਨੇ ਉਹ ਦੇ ਹੱਥੋਂ ਜੋ ਕੁਝ ਉਹ ਉਸ ਦੇ ਕੋਲ ਲੈ ਆਈ ਸੀ ਲੈ ਲਿਆ ਅਤੇ ਉਹ ਨੂੰ ਆਖਿਆ, ਆਪਣੇ ਘਰ ਸੁੱਖ-ਸਾਂਦ ਨਾਲ ਜਾ। ਵੇਖ, ਮੈਂ ਤੇਰੀ ਗੱਲ ਸੁਣ ਲਈ ਹੈ ਅਤੇ ਤੇਰੀ ਅਰਜ਼ ਨੂੰ ਮੰਨ ਲਿਆ।
Then David took from her hands her offering: and he said to her, Go back to your house in peace; see, I have given ear to your voice, and taken your offering with respect.
36 ੩੬ ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜਿਵੇਂ ਕੋਈ ਰਾਜਾ ਜੱਗ ਕਰੇ ਅਤੇ ਨਾਬਾਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੱਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ।
And Abigail went back to Nabal; and he was feasting in his house like a king; and Nabal's heart was full of joy, for he had taken much wine; so she said nothing to him till dawn came.
37 ੩੭ ਅਤੇ ਅਜਿਹਾ ਹੋਇਆ ਜੋ ਪਰਭਾਤ ਨੂੰ ਜਿਸ ਵੇਲੇ ਨਾਬਾਲ ਦਾ ਨਸ਼ਾ ਉਤਰ ਗਿਆ ਤਾਂ ਉਹ ਦੀ ਇਸਤਰੀ ਨੇ ਉਹ ਨੂੰ ਸਾਰੀ ਗੱਲ ਦੱਸੀ ਤਾਂ ਉਹ ਦਾ ਮਨ ਉਹ ਦੇ ਵਿੱਚ ਮਰ ਗਿਆ ਅਤੇ ਉਹ ਪੱਥਰ ਵਰਗਾ ਹੋ ਗਿਆ।
And in the morning, when the effect of the wine was gone, Nabal's wife gave him an account of all these things, and all the heart went out of him, and he became like stone.
38 ੩੮ ਅਜਿਹਾ ਹੋਇਆ ਜੋ ਦਸਾਂ ਦਿਨਾਂ ਪਿੱਛੋਂ ਯਹੋਵਾਹ ਨੇ ਨਾਬਾਲ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ।
And about ten days after, the Lord sent disease on Nabal and death came to him.
39 ੩੯ ਦਾਊਦ ਨੇ ਸੁਣਿਆ ਜੋ ਨਾਬਾਲ ਮਰ ਗਿਆ ਹੈ ਤਾਂ ਆਖਿਆ, ਮੁਬਾਰਕ ਹੈ ਯਹੋਵਾਹ ਜਿਸ ਨੇ ਨਾਬਾਲ ਦੇ ਹੱਥੋਂ ਮੇਰੀ ਨਿੰਦਿਆ ਦਾ ਬਦਲਾ ਲਿਆ ਅਤੇ ਆਪਣੇ ਦਾਸ ਨੂੰ ਬੁਰਿਆਈ ਤੋਂ ਬਚਾਇਆ ਕਿਉਂ ਜੋ ਯਹੋਵਾਹ ਨੇ ਨਾਬਾਲ ਦੀ ਬੁਰਾਈ ਨੂੰ ਉਸੇ ਦੇ ਸਿਰ ਉੱਤੇ ਪਾਇਆ। ਤਾਂ ਦਾਊਦ ਨੇ ਸੇਵਕ ਘੱਲੇ ਅਤੇ ਅਬੀਗੈਲ ਨਾਲ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਗੱਲਾਂ ਕੀਤੀਆਂ।
And David, hearing that Nabal was dead, said, May the Lord be praised, who has taken up my cause against Nabal for the shame which he put on me, and has kept back his servant from evil, and has sent on Nabal's head the reward of his evil-doing. And David sent word to Abigail, desiring to take her as his wife.
40 ੪੦ ਜਦ ਦਾਊਦ ਦੇ ਸੇਵਕ ਅਬੀਗੈਲ ਕੋਲ ਕਰਮਲ ਵਿੱਚ ਆਏ ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਦਾਊਦ ਨੇ ਸਾਨੂੰ ਤੁਹਾਡੇ ਕੋਲ ਭੇਜਿਆ ਹੈ ਜੋ ਅਸੀਂ ਤੁਹਾਨੂੰ ਉਹ ਦੀ ਪਤਨੀ ਬਣਨ ਲਈ ਲੈ ਜਾਈਏ।
And when David's servants came to Carmel, to Abigail, they said to her, David has sent us to you to take you to him as his wife.
41 ੪੧ ਤਦ ਉਹ ਉੱਠੀ ਅਤੇ ਧਰਤੀ ਉੱਤੇ ਮੂੰਹ ਪਰਨੇ ਡਿੱਗ ਪਈ ਅਤੇ ਬੋਲੀ, ਵੇਖੋ ਤੁਹਾਡੀ ਦਾਸੀ ਆਪਣੇ ਮਹਾਰਾਜ ਦੇ ਸੇਵਕਾਂ ਦੇ ਪੈਰ ਧੋਣ ਵਾਲੀ ਸੇਵਾਦਾਰਨੀ ਠਹਿਰੇ।
And she got up, and going down on her face to the earth, said, See, I am ready to be a servant-girl, washing the feet of the servants of my lord.
42 ੪੨ ਅਤੇ ਅਬੀਗੈਲ ਨੇ ਛੇਤੀ ਕੀਤੀ ਅਤੇ ਉੱਠ ਕੇ ਗਧੇ ਉੱਤੇ ਚੜ੍ਹ ਬੈਠੀ ਅਤੇ ਆਪਣੀਆਂ ਪੰਜ ਸਹੇਲੀਆਂ ਜੋ ਉਹ ਦੇ ਨਾਲ ਸਨ, ਲੈ ਲਈਆਂ ਅਤੇ ਦਾਊਦ ਦੇ ਦੂਤਾਂ ਦੇ ਨਾਲ ਤੁਰ ਪਈ ਅਤੇ ਉਹ ਦੀ ਪਤਨੀ ਬਣੀ।
Then Abigail got up quickly and went on her ass, with five of her young women, after the men whom David had sent; and she became David's wife.
43 ੪੩ ਦਾਊਦ ਨੇ ਯਿਜ਼ਰਏਲ ਵਿੱਚੋਂ ਅਹੀਨੋਅਮ ਨੂੰ ਵੀ ਪਤਨੀ ਬਣਾਇਆ ਸੋ ਉਹ ਦੋਵੇਂ ਉਹ ਦੀਆਂ ਪਤਨੀਆਂ ਬਣ ਗਈਆਂ।
And David had taken Ahinoam of Jezreel, to be his wife; these two were his wives.
44 ੪੪ ਪਰ ਸ਼ਾਊਲ ਨੇ ਆਪਣੀ ਧੀ ਮੀਕਲ ਜੋ ਦਾਊਦ ਦੀ ਪਤਨੀ ਸੀ ਲੈਸ਼ ਦੇ ਪੁੱਤਰ ਗੱਲੀਮੀ ਫਲਟੀ ਨੂੰ ਦੇ ਦਿੱਤੀ ਸੀ।
Now Saul had given his daughter Michal, David's wife, to Palti the son of Laish of Gallim.

< 1 ਸਮੂਏਲ 25 >