< 1 ਸਮੂਏਲ 25 >
1 ੧ ਸਮੂਏਲ ਮਰ ਗਿਆ ਅਤੇ ਸਾਰੇ ਇਸਰਾਏਲੀਆਂ ਨੇ ਇਕੱਠਿਆਂ ਹੋ ਕੇ ਉਹ ਦਾ ਸੋਗ ਕੀਤਾ ਅਤੇ ਰਾਮਾਹ ਵਿੱਚ ਉਹ ਦੇ ਹੀ ਘਰ ਉਹ ਨੂੰ ਦੱਬਿਆ ਅਤੇ ਦਾਊਦ ਉੱਠ ਕੇ ਪਾਰਾਨ ਦੀ ਉਜਾੜ ਵੱਲ ਚਲਾ ਗਿਆ।
Samuel died; and all Israel gathered themselves together and mourned for him, and buried him at his house at Ramah. Then David arose and went down to the wilderness of Paran.
2 ੨ ਉੱਥੇ ਮਾਓਨ ਵਿੱਚ ਇੱਕ ਮਨੁੱਖ ਸੀ ਜਿਹ ਦਾ ਕਾਰੋਬਾਰ ਕਰਮਲ ਵਿੱਚ ਸੀ। ਇਹ ਬਹੁਤ ਧਨਵਾਨ ਮਨੁੱਖ ਸੀ ਅਤੇ ਤਿੰਨ ਹਜ਼ਾਰ ਭੇਡ ਅਤੇ ਇੱਕ ਹਜ਼ਾਰ ਬੱਕਰੀਆਂ ਉਹ ਦੇ ਕੋਲ ਸੀ ਅਤੇ ਉਹ ਕਰਮਲ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਸੀ।
There was a man in Maon whose possessions were in Carmel; and the man was very great. He had three thousand sheep and a thousand goats; and he was shearing his sheep in Carmel.
3 ੩ ਉਸ ਮਨੁੱਖ ਦਾ ਨਾਮ ਨਾਬਾਲ ਅਤੇ ਉਹ ਦੀ ਇਸਤਰੀ ਦਾ ਨਾਮ ਅਬੀਗੈਲ ਸੀ। ਇਹ ਇਸਤਰੀ ਵੱਡੀ ਸਿਆਣੀ ਅਤੇ ਰੂਪਵੰਤੀ ਸੀ ਪਰ ਉਹ ਮਨੁੱਖ ਵੱਡਾ ਬੋਲ ਵਿਗਾੜ ਅਤੇ ਖੋਟਾ ਸੀ ਅਤੇ ਉਹ ਕਾਲੇਬ ਦੀ ਸੰਤਾਨ ਵਿੱਚੋਂ ਸੀ।
Now the name of the man was Nabal; and the name of his wife Abigail. This woman was intelligent and had a beautiful face; but the man was surly and evil in his doings. He was of the house of Caleb.
4 ੪ ਦਾਊਦ ਨੇ ਉਜਾੜ ਵਿੱਚ ਸੁਣਿਆ ਕਿ ਨਾਬਾਲ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਹੈ।
David heard in the wilderness that Nabal was shearing his sheep.
5 ੫ ਸੋ ਦਾਊਦ ਨੇ ਦਸ ਜੁਆਨ ਘੱਲੇ ਅਤੇ ਦਾਊਦ ਨੇ ਉਨ੍ਹਾਂ ਜੁਆਨਾਂ ਨੂੰ ਆਖਿਆ, ਤੁਸੀਂ ਨਾਬਾਲ ਕੋਲ ਕਰਮਲ ਨੂੰ ਤੁਰ ਜਾਓ ਅਤੇ ਮੇਰਾ ਨਾਮ ਲੈ ਕੇ ਉਹ ਦੀ ਸੁੱਖ-ਸਾਂਦ ਪੁੱਛੋ।
David sent ten young men; and David said to the young men, “Go up to Carmel, and go to Nabal, and greet him in my name.
6 ੬ ਅਤੇ ਉਸ ਵਡਭਾਗੀ ਮਨੁੱਖ ਨੂੰ ਇਉਂ ਆਖੋ, ਤੇਰੀ ਸਲਾਮਤੀ, ਤੇਰੇ ਘਰ ਦੀ ਸਲਾਮਤੀ ਅਤੇ ਉਨ੍ਹਾਂ ਸਭਨਾਂ ਦੀ ਜੋ ਤੇਰੇ ਨਾਲ ਹਨ ਸਲਾਮਤੀ ਹੋਵੇ!
Tell him, ‘Long life to you! Peace be to you! Peace be to your house! Peace be to all that you have!
7 ੭ ਮੈਂ ਹੁਣ ਸੁਣਿਆ ਹੈ ਜੋ ਤੇਰੇ ਕੋਲ ਉੱਨ ਕਤਰਨ ਵਾਲੇ ਹਨ ਅਤੇ ਜਦ ਤੇਰੇ ਆਜੜੀ ਸਾਡੇ ਨਾਲ ਸਨ, ਅਸੀਂ ਉਨ੍ਹਾਂ ਨੂੰ ਕੁਝ ਦੁੱਖ ਨਹੀਂ ਦਿੱਤਾ ਅਤੇ ਜਿੰਨਾਂ ਚਿਰ ਉਹ ਕਰਮਲ ਵਿੱਚ ਸਨ ਉਨ੍ਹਾਂ ਦਾ ਕੁਝ ਨਹੀਂ ਗੁਆਚਿਆ।
Now I have heard that you have shearers. Your shepherds have now been with us, and we didn’t harm them. Nothing was missing from them all the time they were in Carmel.
8 ੮ ਤੂੰ ਆਪਣੇ ਜੁਆਨਾਂ ਕੋਲੋਂ ਪੁੱਛ, ਉਹ ਜ਼ਰੂਰ ਤੈਨੂੰ ਦੱਸਣਗੇ ਸੋ ਸਾਡੇ ਇਹ ਜੁਆਨ ਤੁਹਾਡੀ ਨਿਗਾਹ ਵਿੱਚ ਦਯਾ ਜੋਗ ਹੋਣ ਕਿਉਂ ਜੋ ਅਸੀਂ ਭਲੇ ਦਿਨ ਆਏ ਹਾਂ। ਜੋ ਕੁਝ ਤੇਰੇ ਹੱਥ ਆਵੇ ਆਪਣੇ ਸੇਵਕਾਂ ਨੂੰ ਅਤੇ ਆਪਣੇ ਪੁੱਤਰ ਦਾਊਦ ਨੂੰ ਬਖ਼ਸ਼ ਦੇ।
Ask your young men, and they will tell you. Therefore let the young men find favour in your eyes, for we come on a good day. Please give whatever comes to your hand to your servants and to your son David.’”
9 ੯ ਸੋ ਦਾਊਦ ਦੇ ਜੁਆਨਾਂ ਨੇ ਦਾਊਦ ਦਾ ਨਾਮ ਲੈ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਅਨੁਸਾਰ ਨਾਬਾਲ ਨੂੰ ਆ ਕੇ ਆਖਿਆ, ਤਾਂ ਚੁੱਪ ਕਰ ਰਹੇ।
When David’s young men came, they spoke to Nabal all those words in the name of David, and waited.
10 ੧੦ ਨਾਬਾਲ ਨੇ ਦਾਊਦ ਦੇ ਸੇਵਕਾਂ ਨੂੰ ਉੱਤਰ ਦੇ ਕੇ ਆਖਿਆ, ਭਲਾ, ਦਾਊਦ ਹੈ ਕੌਣ ਅਤੇ ਯੱਸੀ ਦਾ ਪੁੱਤਰ ਕੌਣ? ਅੱਜ-ਕੱਲ ਬਥੇਰੇ ਨੌਕਰ ਅਜਿਹੇ ਹਨ ਜੋ ਆਪਣੇ ਮਾਲਕਾਂ ਨੂੰ ਛੱਡ ਕੇ ਨੱਠ ਜਾਂਦੇ ਹਨ।
Nabal answered David’s servants and said, “Who is David? Who is the son of Jesse? There are many servants who break away from their masters these days.
11 ੧੧ ਭਲਾ, ਮੈਂ ਆਪਣੀ ਰੋਟੀ ਅਤੇ ਪਾਣੀ ਅਤੇ ਮਾਸ ਜੋ ਮੈਂ ਆਪਣੇ ਕਤਰਨ ਵਾਲਿਆਂ ਲਈ ਵੱਢਿਆ ਹੈ ਉਨ੍ਹਾਂ ਲੋਕਾਂ ਨੂੰ ਲਿਆ ਦੇ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਜੋ ਕਿੱਥੋਂ ਦੇ ਹਨ?
Shall I then take my bread, my water, and my meat that I have killed for my shearers, and give it to men who I don’t know where they come from?”
12 ੧੨ ਦਾਊਦ ਦੇ ਜੁਆਨ ਹਟ ਕੇ ਤੁਰ ਪਏ ਅਤੇ ਮੁੜ ਆਏ ਅਤੇ ਉਨ੍ਹਾਂ ਸਭਨਾਂ ਗੱਲਾਂ ਦੇ ਅਨੁਸਾਰ ਉਹ ਨੂੰ ਸੁਨੇਹਾ ਆ ਦਿੱਤਾ।
So David’s young men turned on their way and went back, and came and told him all these words.
13 ੧੩ ਤਦ ਦਾਊਦ ਨੇ ਆਪਣੇ ਲੋਕਾਂ ਨੂੰ ਆਖਿਆ, ਸੱਭੋ ਆਪੋ ਆਪਣੀਆਂ ਤਲਵਾਰਾਂ ਬੰਨ੍ਹੋ। ਸੋ ਸਭਨਾਂ ਨੇ ਆਪੋ-ਆਪਣੀ ਤਲਵਾਰ ਬੰਨ ਲਈ ਅਤੇ ਦਾਊਦ ਨੇ ਵੀ ਆਪਣੀ ਤਲਵਾਰ ਬੰਨੀ ਅਤੇ ਚਾਰ ਸੌ ਜੁਆਨ ਦਾਊਦ ਦੇ ਨਾਲ ਤੁਰ ਪਏ ਅਤੇ ਦੋ ਸੌ ਨਿੱਕ ਸੁੱਕ ਕੋਲ ਠਹਿਰੇ।
David said to his men, “Every man put on his sword!” Every man put on his sword. David also put on his sword. About four hundred men followed David, and two hundred stayed by the baggage.
14 ੧੪ ਪਰ ਉਨ੍ਹਾਂ ਜੁਆਨਾਂ ਵਿੱਚੋਂ ਇੱਕ ਨੇ ਨਾਬਾਲ ਦੀ ਇਸਤਰੀ ਅਬੀਗੈਲ ਨੂੰ ਆਖਿਆ, ਵੇਖੋ, ਦਾਊਦ ਨੇ ਉਜਾੜ ਵਿੱਚੋਂ ਸਾਡੇ ਮਾਲਕ ਕੋਲ ਸੁੱਖ-ਸਾਂਦ ਪੁੱਛਣ ਲਈ ਦੂਤ ਘੱਲੇ ਪਰ ਉਸ ਨੇ ਉਨ੍ਹਾਂ ਨੂੰ ਝਿੜਕਿਆ।
But one of the young men told Abigail, Nabal’s wife, saying, “Behold, David sent messengers out of the wilderness to greet our master; and he insulted them.
15 ੧੫ ਪਰ ਉਨ੍ਹਾਂ ਲੋਕਾਂ ਨੇ ਸਾਡੇ ਨਾਲ ਵੱਡੀ ਭਲਿਆਈ ਕੀਤੀ ਅਤੇ ਸਾਨੂੰ ਕੁਝ ਦੁੱਖ ਨਹੀਂ ਹੋਇਆ ਅਤੇ ਜਿੰਨਾਂ ਚਿਰ ਅਸੀਂ ਉਨ੍ਹਾਂ ਵਿੱਚ ਰਹੇ ਅਤੇ ਮੈਦਾਨਾਂ ਵਿੱਚ ਸੀ ਉੱਨਾ ਚਿਰ ਸਾਡਾ ਕੁਝ ਨਹੀਂ ਗੁਆਚਿਆ।
But the men were very good to us, and we were not harmed, and we didn’t miss anything as long as we went with them, when we were in the fields.
16 ੧੬ ਸਗੋਂ ਜਿੰਨਾਂ ਚਿਰ ਅਸੀਂ ਉਨ੍ਹਾਂ ਦੇ ਨਾਲ ਭੇਡਾਂ ਬੱਕਰੀਆਂ ਚਰਾਉਂਦੇ ਰਹੇ ਤਾਂ ਰਾਤ ਨੂੰ ਵੀ ਅਤੇ ਦਿਨ ਨੂੰ ਵੀ ਅਸੀਂ ਕੰਧ ਵਰਗੀ ਸੁਰੱਖਿਆ ਵਿੱਚ ਸੀ।
They were a wall to us both by night and by day, all the while we were with them keeping the sheep.
17 ੧੭ ਸੋ ਹੁਣ ਸਮਝੋ ਅਤੇ ਵਿਚਾਰੋ ਜੋ ਤੁਸੀਂ ਕੀ ਕਰੋਗੇ ਕਿਉਂ ਜੋ ਸਾਡੇ ਮਾਲਕ ਉੱਤੇ ਅਤੇ ਉਹ ਦੇ ਸਾਰੇ ਟੱਬਰ ਉੱਤੇ ਬਦੀ ਪੈਣ ਵਾਲੀ ਹੈ। ਉਹ ਤਾਂ ਅਜਿਹਾ ਦੁਸ਼ਟ ਦਾ ਪੁੱਤਰ ਹੈ ਜੋ ਉਹ ਦੇ ਅੱਗੇ ਕੋਈ ਗੱਲ ਨਹੀਂ ਕਰ ਸਕਦਾ।
Now therefore know and consider what you will do; for evil is determined against our master and against all his house, for he is such a worthless fellow that one can’t speak to him.”
18 ੧੮ ਤਦ ਅਬੀਗੈਲ ਫੁਰਤੀ ਨਾਲ ਉੱਠੀ ਅਤੇ ਦੋ ਸੌ ਰੋਟੀਆਂ ਅਤੇ ਦੋ ਮਸ਼ਕਾਂ ਮੈਅ ਦੀਆਂ ਅਤੇ ਪੰਜ ਭੇਡਾਂ ਰਿੰਨ੍ਹੀਆਂ ਹੋਈਆਂ ਅਤੇ ਪੰਜ ਟੋਪੇ ਭੁੰਨੇ ਹੋਏ ਦਾਣੇ ਅਤੇ ਇੱਕ ਸੌ ਗੁੱਛਾ ਸੌਗੀ ਦਾ ਅਤੇ ਦੋ ਸੌ ਪਿੰਨੀ ਹੰਜ਼ੀਰਾਂ ਦੀ ਲੈ ਕੇ ਗਧਿਆਂ ਉੱਤੇ ਲੱਦ ਲਿਆ।
Then Abigail hurried and took two hundred loaves of bread, two containers of wine, five sheep ready dressed, five seahs of parched grain, one hundred clusters of raisins, and two hundred cakes of figs, and laid them on donkeys.
19 ੧੯ ਅਤੇ ਆਪਣੇ ਸੇਵਕਾਂ ਨੂੰ ਆਖਿਆ, ਮੇਰੇ ਅੱਗੇ ਤੁਰੋ। ਵੇਖੋ, ਮੈਂ ਤੁਹਾਡੇ ਮਗਰ-ਮਗਰ ਆਉਂਦੀ ਹਾਂ ਪਰ ਉਸ ਨੇ ਆਪਣੇ ਪਤੀ ਨਾਬਾਲ ਨੂੰ ਨਾ ਦੱਸਿਆ।
She said to her young men, “Go on before me. Behold, I am coming after you.” But she didn’t tell her husband, Nabal.
20 ੨੦ ਅਜਿਹਾ ਹੋਇਆ ਜਿਸ ਵੇਲੇ ਉਹ ਗਧੇ ਉੱਤੇ ਚੜ੍ਹ ਕੇ ਪਰਬਤ ਦੇ ਰਾਹ ਵੱਲੋਂ ਲਹਿ ਗਈ ਉਸ ਵੇਲੇ ਦਾਊਦ ਵੀ ਆਪਣਿਆਂ ਲੋਕਾਂ ਸਮੇਤ ਉਹ ਦੇ ਸਾਹਮਣੇ ਲਹਿੰਦਾ ਆਇਆ ਅਤੇ ਉਹ ਉਸ ਨੂੰ ਮਿਲ ਪਈ।
As she rode on her donkey, and came down hidden by the mountain, behold, David and his men came down towards her, and she met them.
21 ੨੧ ਦਾਊਦ ਨੇ ਆਖਿਆ ਸੀ ਕਿ ਜੋ ਕੁਝ ਮਾਲ ਇਹ ਦਾ ਉਜਾੜ ਵਿੱਚ ਹੈ ਸੀ ਸੋ ਮੈਂ ਵਿਅਰਥ ਹੀ ਉਹ ਅਜਿਹੀ ਰਾਖੀ ਕਰਦਾ ਰਿਹਾ ਜੋ ਉਹ ਦੇ ਸਾਰੇ ਮਾਲ ਵਿੱਚੋਂ ਰੱਤਾ ਵੀ ਨਾ ਗੁਆਚਿਆ ਅਤੇ ਉਸ ਨੇ ਭਲਿਆਈ ਦੇ ਥਾਂ ਮੇਰੇ ਨਾਲ ਬੁਰਿਆਈ ਕੀਤੀ।
Now David had said, “Surely in vain I have kept all that this fellow has in the wilderness, so that nothing was missed of all that pertained to him. He has returned me evil for good.
22 ੨੨ ਸੋ ਜੇ ਕਦੀ ਮੈਂ ਸਵੇਰੇ ਤੱਕ ਉਹ ਦੇ ਸਾਰੇ ਮਨੁੱਖਾਂ ਵਿੱਚੋਂ ਇੱਕ ਨੂੰ ਵੀ ਜੋ ਕੰਧ ਦੇ ਨਾਲ ਮੂਤ੍ਰੇ ਛੱਡ ਦੇਵਾਂ ਤਾਂ ਪਰਮੇਸ਼ੁਰ ਦਾਊਦ ਦੇ ਵੈਰੀਆਂ ਨਾਲ ਵੀ ਅਜਿਹਾ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ।
God do so to the enemies of David, and more also, if I leave of all that belongs to him by the morning light so much as one who urinates on a wall.”
23 ੨੩ ਜਦ ਅਬੀਗੈਲ ਨੇ ਦਾਊਦ ਨੂੰ ਦੇਖਿਆ ਤਾਂ ਛੇਤੀ ਕੀਤੀ ਅਤੇ ਗਧੇ ਉੱਤੋਂ ਹੇਠਾਂ ਉਤਰ ਕੇ ਦਾਊਦ ਦੇ ਅੱਗੇ ਮੂੰਹ ਪਰਨੇ ਡਿੱਗ ਪਈ ਅਤੇ ਧਰਤੀ ਤੇ ਮੱਥਾ ਟੇਕਿਆ।
When Abigail saw David, she hurried and got off her donkey, and fell before David on her face and bowed herself to the ground.
24 ੨੪ ਉਹ ਦੇ ਪੈਰਾਂ ਉੱਤੇ ਡਿੱਗ ਕੇ ਬੋਲਣ ਲੱਗੀ, ਮੇਰੇ ਉੱਤੇ, ਹੇ ਮੇਰੇ ਮਹਾਰਾਜ, ਇਹ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਦਾਸੀ ਨੂੰ ਤੁਹਾਡੇ ਕੰਨ ਵਿੱਚ ਇੱਕ ਗੱਲ ਆਖਣ ਦੀ ਪਰਵਾਨਗੀ ਦਿਓ ਅਤੇ ਆਪਣੀ ਦਾਸੀ ਦੀ ਬੇਨਤੀ ਸੁਣ ਲਓ।
She fell at his feet and said, “On me, my lord, on me be the blame! Please let your servant speak in your ears. Hear the words of your servant.
25 ੨੫ ਮੈਂ ਤੁਹਾਡੇ ਤਰਲੇ ਕਰਦੀ ਹਾਂ ਜੋ ਮੇਰਾ ਮਹਾਰਾਜ ਇਸ ਬੁਰੇ ਮਨੁੱਖ ਵੱਲ ਅਰਥਾਤ ਉਸ ਨਾਬਾਲ ਵੱਲ ਧਿਆਨ ਨਾ ਕਰੇ ਕਿਉਂ ਜੋ ਜਿਹਾ ਉਹ ਦਾ ਨਾਮ ਹੈ ਤਿਹਾ ਹੀ ਉਹ ਹੈ। ਉਹ ਦਾ ਨਾਮ ਨਾਬਾਲ ਹੈ ਅਤੇ ਮੂਰਖਤਾਈ ਉਹ ਦੇ ਨਾਲ ਹੈ ਅਤੇ ਮੈਂ ਜੋ ਤੁਹਾਡੀ ਦਾਸੀ ਹਾਂ ਸੋ ਮੇਰੇ ਮਹਾਰਾਜ ਦੇ ਜੁਆਨਾਂ ਨੂੰ ਜਿਨ੍ਹਾਂ ਨੂੰ ਤੁਸੀਂ ਭੇਜਿਆ, ਵੇਖਿਆ ਨਹੀਂ ਸੀ।
Please don’t let my lord pay attention to this worthless fellow, Nabal, for as his name is, so is he. Nabal is his name, and folly is with him; but I, your servant, didn’t see my lord’s young men whom you sent.
26 ੨੬ ਸੋ ਹੁਣ ਹੇ ਮੇਰੇ ਮਹਾਰਾਜ, ਜਿਉਂਦੇ ਪਰਮੇਸ਼ੁਰ ਦੀ ਸਹੁੰ, ਅਤੇ ਤੇਰੀ ਜਿੰਦ ਦੀ ਸਹੁੰ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਨਾਲ ਬਦਲੇ ਲੈਣੋਂ ਹਟਾਇਆ ਸੋ ਤੁਹਾਡੇ ਵੈਰੀ ਅਤੇ ਉਹ ਜੋ ਮੇਰੇ ਮਹਾਰਾਜ ਦੀ ਬੁਰਿਆਈ ਲੋਚਦੇ ਹਨ ਨਾਬਾਲ ਵਰਗੇ ਹੋਣ!
Now therefore, my lord, as the LORD lives and as your soul lives, since the LORD has withheld you from blood guiltiness and from avenging yourself with your own hand, now therefore let your enemies and those who seek evil to my lord be as Nabal.
27 ੨੭ ਹੁਣ ਇਹ ਭੇਟ ਜੋ ਤੁਹਾਡੀ ਦਾਸੀ ਮੇਰੇ ਮਹਾਰਾਜ ਦੇ ਸਾਹਮਣੇ ਲਿਆਈ ਹੈ ਸੋ ਉਨ੍ਹਾਂ ਜੁਆਨਾਂ ਨੂੰ ਜੋ ਮੇਰੇ ਮਹਾਰਾਜ ਦੇ ਮਗਰ ਲੱਗਦੇ ਹਨ ਦਿੱਤੀ ਜਾਵੇ।
Now this present which your servant has brought to my lord, let it be given to the young men who follow my lord.
28 ੨੮ ਦਯਾ ਕਰਕੇ ਆਪਣੀ ਦਾਸੀ ਦਾ ਦੋਸ਼ ਮਾਫ਼ ਕਰੋ ਕਿਉਂ ਜੋ ਯਹੋਵਾਹ ਮੇਰੇ ਮਹਾਰਾਜ ਦਾ ਇੱਕ ਪੱਕਾ ਘਰ ਜ਼ਰੂਰ ਬਣਾਵੇਗਾ ਇਸ ਲਈ ਜੋ ਮੇਰਾ ਮਹਾਰਾਜ ਯਹੋਵਾਹ ਦੀਆਂ ਲੜਾਈਆਂ ਲੜਦਾ ਹੈ ਅਤੇ ਤੁਹਾਡੇ ਸਾਰੇ ਜੀਵਨ ਵਿੱਚ ਤੁਹਾਥੋਂ ਕੋਈ ਬੁਰਿਆਈ ਨਹੀਂ ਲੱਭੀ।
Please forgive the trespass of your servant. For the LORD will certainly make my lord a sure house, because my lord fights the LORD’s battles. Evil will not be found in you all your days.
29 ੨੯ ਤਾਂ ਵੀ ਤੁਹਾਡੇ ਮਗਰ ਲੱਗਣ ਅਤੇ ਤੁਹਾਡੀ ਜਿੰਦ ਨੂੰ ਲੱਭਣ ਵਾਸਤੇ ਇੱਕ ਜਣਾ ਉੱਠਿਆ ਹੈ ਪਰ ਮੇਰੇ ਮਹਾਰਾਜ ਦੀ ਜਿੰਦ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਕੋਲ ਜੀਉਣ ਦੀ ਗੱਠੜੀ ਵਿੱਚ ਬੰਨ੍ਹੀ ਰਹੇਗੀ ਪਰ ਤੁਹਾਡੇ ਵੈਰੀਆਂ ਦੇ ਪ੍ਰਾਣਾਂ ਨੂੰ ਉਹ ਅਜਿਹਾ ਚਲਾਵੇਗਾ ਜਿਹਾ ਕਿਸੇ ਗੋਪੀਏ ਵਿੱਚੋਂ।
Though men may rise up to pursue you and to seek your soul, yet the soul of my lord will be bound in the bundle of life with the LORD your God. He will sling out the souls of your enemies as from a sling’s pocket.
30 ੩੦ ਅਤੇ ਅਜਿਹਾ ਹੋਵੇਗਾ, ਜਿਸ ਵੇਲ ਯਹੋਵਾਹ ਆਪਣੇ ਆਖਣ ਦੇ ਅਨੁਸਾਰ ਸਾਰੀਆਂ ਭਲਿਆਈਆਂ ਮੇਰੇ ਮਹਾਰਾਜ ਨਾਲ ਕਰ ਛੱਡੇ ਅਤੇ ਤੁਹਾਨੂੰ ਇਸਰਾਏਲ ਦਾ ਪ੍ਰਧਾਨ ਠਹਿਰਾਵੇ।
It will come to pass, when the LORD has done to my lord according to all the good that he has spoken concerning you, and has appointed you prince over Israel,
31 ੩੧ ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਹੋਵਾਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ।
that this shall be no grief to you, nor offence of heart to my lord, either that you have shed blood without cause, or that my lord has avenged himself. When the LORD has dealt well with my lord, then remember your servant.”
32 ੩੨ ਦਾਊਦ ਨੇ ਅਬੀਗੈਲ ਨੂੰ ਆਖਿਆ, ਮੁਬਾਰਕ ਹੈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਤੈਨੂੰ ਅੱਜ ਮੈਨੂੰ ਮਿਲਣ ਨੂੰ ਭੇਜਿਆ ਹੈ।
David said to Abigail, “Blessed is the LORD, the God of Israel, who sent you today to meet me!
33 ੩੩ ਮੁਬਾਰਕ ਤੇਰੀ ਮੱਤ ਅਤੇ ਮੁਬਾਰਕ ਤੂੰ ਹੈਂ ਕਿਉਂ ਜੋ ਅੱਜ ਦੇ ਦਿਨ ਤੂੰ ਮੈਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਦੇ ਬਦਲਾ ਲੈਣ ਤੋਂ ਹਟਾਇਆ।
Blessed is your discretion, and blessed are you, who have kept me today from blood guiltiness, and from avenging myself with my own hand.
34 ੩੪ ਕਿਉਂ ਜੋ ਸੱਚੀ ਮੁੱਚੀ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ, ਜਿਸ ਨੇ ਮੈਨੂੰ ਤੁਹਾਡੇ ਨਾਲ ਬੁਰਿਆਈ ਕਰਨ ਤੋਂ ਹਟਾਇਆ ਜੇ ਕਦੀ ਤੂੰ ਛੇਤੀ ਨਾ ਕਰਦੀ ਅਤੇ ਮੇਰੇ ਮਿਲਣ ਨੂੰ ਨਾ ਆਉਂਦੀ ਤਾਂ ਸਵੇਰੇ ਤੱਕ ਨਾਬਾਲ ਦਾ ਇੱਕ ਵੀ ਪੁਰਖ ਨਾ ਛੱਡਦਾ!
For indeed, as the LORD the God of Israel lives, who has withheld me from harming you, unless you had hurried and come to meet me, surely there wouldn’t have been left to Nabal by the morning light so much as one who urinates on a wall.”
35 ੩੫ ਅਤੇ ਦਾਊਦ ਨੇ ਉਹ ਦੇ ਹੱਥੋਂ ਜੋ ਕੁਝ ਉਹ ਉਸ ਦੇ ਕੋਲ ਲੈ ਆਈ ਸੀ ਲੈ ਲਿਆ ਅਤੇ ਉਹ ਨੂੰ ਆਖਿਆ, ਆਪਣੇ ਘਰ ਸੁੱਖ-ਸਾਂਦ ਨਾਲ ਜਾ। ਵੇਖ, ਮੈਂ ਤੇਰੀ ਗੱਲ ਸੁਣ ਲਈ ਹੈ ਅਤੇ ਤੇਰੀ ਅਰਜ਼ ਨੂੰ ਮੰਨ ਲਿਆ।
So David received from her hand that which she had brought him. Then he said to her, “Go up in peace to your house. Behold, I have listened to your voice and have granted your request.”
36 ੩੬ ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜਿਵੇਂ ਕੋਈ ਰਾਜਾ ਜੱਗ ਕਰੇ ਅਤੇ ਨਾਬਾਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੱਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ।
Abigail came to Nabal; and behold, he held a feast in his house like the feast of a king. Nabal’s heart was merry within him, for he was very drunk. Therefore she told him nothing until the morning light.
37 ੩੭ ਅਤੇ ਅਜਿਹਾ ਹੋਇਆ ਜੋ ਪਰਭਾਤ ਨੂੰ ਜਿਸ ਵੇਲੇ ਨਾਬਾਲ ਦਾ ਨਸ਼ਾ ਉਤਰ ਗਿਆ ਤਾਂ ਉਹ ਦੀ ਇਸਤਰੀ ਨੇ ਉਹ ਨੂੰ ਸਾਰੀ ਗੱਲ ਦੱਸੀ ਤਾਂ ਉਹ ਦਾ ਮਨ ਉਹ ਦੇ ਵਿੱਚ ਮਰ ਗਿਆ ਅਤੇ ਉਹ ਪੱਥਰ ਵਰਗਾ ਹੋ ਗਿਆ।
In the morning, when the wine had gone out of Nabal, his wife told him these things; and his heart died within him, and he became as a stone.
38 ੩੮ ਅਜਿਹਾ ਹੋਇਆ ਜੋ ਦਸਾਂ ਦਿਨਾਂ ਪਿੱਛੋਂ ਯਹੋਵਾਹ ਨੇ ਨਾਬਾਲ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ।
About ten days later, the LORD struck Nabal, so that he died.
39 ੩੯ ਦਾਊਦ ਨੇ ਸੁਣਿਆ ਜੋ ਨਾਬਾਲ ਮਰ ਗਿਆ ਹੈ ਤਾਂ ਆਖਿਆ, ਮੁਬਾਰਕ ਹੈ ਯਹੋਵਾਹ ਜਿਸ ਨੇ ਨਾਬਾਲ ਦੇ ਹੱਥੋਂ ਮੇਰੀ ਨਿੰਦਿਆ ਦਾ ਬਦਲਾ ਲਿਆ ਅਤੇ ਆਪਣੇ ਦਾਸ ਨੂੰ ਬੁਰਿਆਈ ਤੋਂ ਬਚਾਇਆ ਕਿਉਂ ਜੋ ਯਹੋਵਾਹ ਨੇ ਨਾਬਾਲ ਦੀ ਬੁਰਾਈ ਨੂੰ ਉਸੇ ਦੇ ਸਿਰ ਉੱਤੇ ਪਾਇਆ। ਤਾਂ ਦਾਊਦ ਨੇ ਸੇਵਕ ਘੱਲੇ ਅਤੇ ਅਬੀਗੈਲ ਨਾਲ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਗੱਲਾਂ ਕੀਤੀਆਂ।
When David heard that Nabal was dead, he said, “Blessed is the LORD, who has pleaded the cause of my reproach from the hand of Nabal, and has kept back his servant from evil. The LORD has returned the evildoing of Nabal on his own head.” David sent and spoke concerning Abigail, to take her to himself as wife.
40 ੪੦ ਜਦ ਦਾਊਦ ਦੇ ਸੇਵਕ ਅਬੀਗੈਲ ਕੋਲ ਕਰਮਲ ਵਿੱਚ ਆਏ ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਦਾਊਦ ਨੇ ਸਾਨੂੰ ਤੁਹਾਡੇ ਕੋਲ ਭੇਜਿਆ ਹੈ ਜੋ ਅਸੀਂ ਤੁਹਾਨੂੰ ਉਹ ਦੀ ਪਤਨੀ ਬਣਨ ਲਈ ਲੈ ਜਾਈਏ।
When David’s servants had come to Abigail to Carmel, they spoke to her, saying, “David has sent us to you, to take you to him as wife.”
41 ੪੧ ਤਦ ਉਹ ਉੱਠੀ ਅਤੇ ਧਰਤੀ ਉੱਤੇ ਮੂੰਹ ਪਰਨੇ ਡਿੱਗ ਪਈ ਅਤੇ ਬੋਲੀ, ਵੇਖੋ ਤੁਹਾਡੀ ਦਾਸੀ ਆਪਣੇ ਮਹਾਰਾਜ ਦੇ ਸੇਵਕਾਂ ਦੇ ਪੈਰ ਧੋਣ ਵਾਲੀ ਸੇਵਾਦਾਰਨੀ ਠਹਿਰੇ।
She arose and bowed herself with her face to the earth, and said, “Behold, your servant is a servant to wash the feet of the servants of my lord.”
42 ੪੨ ਅਤੇ ਅਬੀਗੈਲ ਨੇ ਛੇਤੀ ਕੀਤੀ ਅਤੇ ਉੱਠ ਕੇ ਗਧੇ ਉੱਤੇ ਚੜ੍ਹ ਬੈਠੀ ਅਤੇ ਆਪਣੀਆਂ ਪੰਜ ਸਹੇਲੀਆਂ ਜੋ ਉਹ ਦੇ ਨਾਲ ਸਨ, ਲੈ ਲਈਆਂ ਅਤੇ ਦਾਊਦ ਦੇ ਦੂਤਾਂ ਦੇ ਨਾਲ ਤੁਰ ਪਈ ਅਤੇ ਉਹ ਦੀ ਪਤਨੀ ਬਣੀ।
Abigail hurriedly arose and rode on a donkey with her five maids who followed her; and she went after the messengers of David, and became his wife.
43 ੪੩ ਦਾਊਦ ਨੇ ਯਿਜ਼ਰਏਲ ਵਿੱਚੋਂ ਅਹੀਨੋਅਮ ਨੂੰ ਵੀ ਪਤਨੀ ਬਣਾਇਆ ਸੋ ਉਹ ਦੋਵੇਂ ਉਹ ਦੀਆਂ ਪਤਨੀਆਂ ਬਣ ਗਈਆਂ।
David also took Ahinoam of Jezreel; and they both became his wives.
44 ੪੪ ਪਰ ਸ਼ਾਊਲ ਨੇ ਆਪਣੀ ਧੀ ਮੀਕਲ ਜੋ ਦਾਊਦ ਦੀ ਪਤਨੀ ਸੀ ਲੈਸ਼ ਦੇ ਪੁੱਤਰ ਗੱਲੀਮੀ ਫਲਟੀ ਨੂੰ ਦੇ ਦਿੱਤੀ ਸੀ।
Now Saul had given Michal his daughter, David’s wife, to Palti the son of Laish, who was of Gallim.