< 1 ਸਮੂਏਲ 25 >
1 ੧ ਸਮੂਏਲ ਮਰ ਗਿਆ ਅਤੇ ਸਾਰੇ ਇਸਰਾਏਲੀਆਂ ਨੇ ਇਕੱਠਿਆਂ ਹੋ ਕੇ ਉਹ ਦਾ ਸੋਗ ਕੀਤਾ ਅਤੇ ਰਾਮਾਹ ਵਿੱਚ ਉਹ ਦੇ ਹੀ ਘਰ ਉਹ ਨੂੰ ਦੱਬਿਆ ਅਤੇ ਦਾਊਦ ਉੱਠ ਕੇ ਪਾਰਾਨ ਦੀ ਉਜਾੜ ਵੱਲ ਚਲਾ ਗਿਆ।
Sau đó, Sa-mu-ên qua đời. Toàn dân Ít-ra-ên họp lại khóc thương và an táng thi hài ông tại quê hương Ra-ma. Vào lúc ấy, Đa-vít dời đến hoang mạc Ma-ôn.
2 ੨ ਉੱਥੇ ਮਾਓਨ ਵਿੱਚ ਇੱਕ ਮਨੁੱਖ ਸੀ ਜਿਹ ਦਾ ਕਾਰੋਬਾਰ ਕਰਮਲ ਵਿੱਚ ਸੀ। ਇਹ ਬਹੁਤ ਧਨਵਾਨ ਮਨੁੱਖ ਸੀ ਅਤੇ ਤਿੰਨ ਹਜ਼ਾਰ ਭੇਡ ਅਤੇ ਇੱਕ ਹਜ਼ਾਰ ਬੱਕਰੀਆਂ ਉਹ ਦੇ ਕੋਲ ਸੀ ਅਤੇ ਉਹ ਕਰਮਲ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਸੀ।
Cũng trong vùng ấy, tại Ma-ôn, có một người nhà giàu nuôi đến 3.000 con chiên và 1.000 con dê. Người ấy đang cắt lông chiên trong trại chăn nuôi mình tại Cát-mên.
3 ੩ ਉਸ ਮਨੁੱਖ ਦਾ ਨਾਮ ਨਾਬਾਲ ਅਤੇ ਉਹ ਦੀ ਇਸਤਰੀ ਦਾ ਨਾਮ ਅਬੀਗੈਲ ਸੀ। ਇਹ ਇਸਤਰੀ ਵੱਡੀ ਸਿਆਣੀ ਅਤੇ ਰੂਪਵੰਤੀ ਸੀ ਪਰ ਉਹ ਮਨੁੱਖ ਵੱਡਾ ਬੋਲ ਵਿਗਾੜ ਅਤੇ ਖੋਟਾ ਸੀ ਅਤੇ ਉਹ ਕਾਲੇਬ ਦੀ ਸੰਤਾਨ ਵਿੱਚੋਂ ਸੀ।
Tên người này là Na-banh, dòng dõi Ca-lép, tính tình thô lỗ vụng về, nhưng người vợ, tên A-bi-ga-in, lại thông minh và lịch sự.
4 ੪ ਦਾਊਦ ਨੇ ਉਜਾੜ ਵਿੱਚ ਸੁਣਿਆ ਕਿ ਨਾਬਾਲ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਹੈ।
Đa-vít được tin Na-banh đang cắt lông chiên,
5 ੫ ਸੋ ਦਾਊਦ ਨੇ ਦਸ ਜੁਆਨ ਘੱਲੇ ਅਤੇ ਦਾਊਦ ਨੇ ਉਨ੍ਹਾਂ ਜੁਆਨਾਂ ਨੂੰ ਆਖਿਆ, ਤੁਸੀਂ ਨਾਬਾਲ ਕੋਲ ਕਰਮਲ ਨੂੰ ਤੁਰ ਜਾਓ ਅਤੇ ਮੇਰਾ ਨਾਮ ਲੈ ਕੇ ਉਹ ਦੀ ਸੁੱਖ-ਸਾਂਦ ਪੁੱਛੋ।
nên sai mười chàng trai trẻ đến Cát-mên, chuyển những lời này đến Na-banh:
6 ੬ ਅਤੇ ਉਸ ਵਡਭਾਗੀ ਮਨੁੱਖ ਨੂੰ ਇਉਂ ਆਖੋ, ਤੇਰੀ ਸਲਾਮਤੀ, ਤੇਰੇ ਘਰ ਦੀ ਸਲਾਮਤੀ ਅਤੇ ਉਨ੍ਹਾਂ ਸਭਨਾਂ ਦੀ ਜੋ ਤੇਰੇ ਨਾਲ ਹਨ ਸਲਾਮਤੀ ਹੋਵੇ!
“Chúc ông và quý quyến bình an. Cầu cho tài sản ông được bảo toàn!
7 ੭ ਮੈਂ ਹੁਣ ਸੁਣਿਆ ਹੈ ਜੋ ਤੇਰੇ ਕੋਲ ਉੱਨ ਕਤਰਨ ਵਾਲੇ ਹਨ ਅਤੇ ਜਦ ਤੇਰੇ ਆਜੜੀ ਸਾਡੇ ਨਾਲ ਸਨ, ਅਸੀਂ ਉਨ੍ਹਾਂ ਨੂੰ ਕੁਝ ਦੁੱਖ ਨਹੀਂ ਦਿੱਤਾ ਅਤੇ ਜਿੰਨਾਂ ਚਿਰ ਉਹ ਕਰਮਲ ਵਿੱਚ ਸਨ ਉਨ੍ਹਾਂ ਦਾ ਕੁਝ ਨਹੀਂ ਗੁਆਚਿਆ।
Nghe tin ông đang cắt lông chiên, tôi chợt nhớ đến các người chăn chiên của ông ở đây với chúng tôi. Trọn thời gian ở Cát-mên, chúng tôi không hề phiền nhiễu họ. Họ không mất mát gì cả.
8 ੮ ਤੂੰ ਆਪਣੇ ਜੁਆਨਾਂ ਕੋਲੋਂ ਪੁੱਛ, ਉਹ ਜ਼ਰੂਰ ਤੈਨੂੰ ਦੱਸਣਗੇ ਸੋ ਸਾਡੇ ਇਹ ਜੁਆਨ ਤੁਹਾਡੀ ਨਿਗਾਹ ਵਿੱਚ ਦਯਾ ਜੋਗ ਹੋਣ ਕਿਉਂ ਜੋ ਅਸੀਂ ਭਲੇ ਦਿਨ ਆਏ ਹਾਂ। ਜੋ ਕੁਝ ਤੇਰੇ ਹੱਥ ਆਵੇ ਆਪਣੇ ਸੇਵਕਾਂ ਨੂੰ ਅਤੇ ਆਪਣੇ ਪੁੱਤਰ ਦਾਊਦ ਨੂੰ ਬਖ਼ਸ਼ ਦੇ।
Ông cứ hỏi họ, tất sẽ biết mọi sự. Vậy xin ông rộng lòng với các thanh niên này, vì họ đến vào một ngày lễ. Xin cho họ và Đa-vít bất kỳ món gì ông có sẵn.”
9 ੯ ਸੋ ਦਾਊਦ ਦੇ ਜੁਆਨਾਂ ਨੇ ਦਾਊਦ ਦਾ ਨਾਮ ਲੈ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਅਨੁਸਾਰ ਨਾਬਾਲ ਨੂੰ ਆ ਕੇ ਆਖਿਆ, ਤਾਂ ਚੁੱਪ ਕਰ ਰਹੇ।
Các thanh niên đến gặp Na-banh, chuyển lời Đa-vít, rồi đứng chờ.
10 ੧੦ ਨਾਬਾਲ ਨੇ ਦਾਊਦ ਦੇ ਸੇਵਕਾਂ ਨੂੰ ਉੱਤਰ ਦੇ ਕੇ ਆਖਿਆ, ਭਲਾ, ਦਾਊਦ ਹੈ ਕੌਣ ਅਤੇ ਯੱਸੀ ਦਾ ਪੁੱਤਰ ਕੌਣ? ਅੱਜ-ਕੱਲ ਬਥੇਰੇ ਨੌਕਰ ਅਜਿਹੇ ਹਨ ਜੋ ਆਪਣੇ ਮਾਲਕਾਂ ਨੂੰ ਛੱਡ ਕੇ ਨੱਠ ਜਾਂਦੇ ਹਨ।
Nhưng Na-banh lên giọng: “Đa-vít nào? Con Gie-sê là ai? Sao dạo này lắm đứa đầy tớ trốn chủ thế?
11 ੧੧ ਭਲਾ, ਮੈਂ ਆਪਣੀ ਰੋਟੀ ਅਤੇ ਪਾਣੀ ਅਤੇ ਮਾਸ ਜੋ ਮੈਂ ਆਪਣੇ ਕਤਰਨ ਵਾਲਿਆਂ ਲਈ ਵੱਢਿਆ ਹੈ ਉਨ੍ਹਾਂ ਲੋਕਾਂ ਨੂੰ ਲਿਆ ਦੇ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਜੋ ਕਿੱਥੋਂ ਦੇ ਹਨ?
Ta dại gì lấy bánh, nước và thịt dành cho thợ cắt lông mà đem đãi những đứa chẳng biết từ đâu đến.”
12 ੧੨ ਦਾਊਦ ਦੇ ਜੁਆਨ ਹਟ ਕੇ ਤੁਰ ਪਏ ਅਤੇ ਮੁੜ ਆਏ ਅਤੇ ਉਨ੍ਹਾਂ ਸਭਨਾਂ ਗੱਲਾਂ ਦੇ ਅਨੁਸਾਰ ਉਹ ਨੂੰ ਸੁਨੇਹਾ ਆ ਦਿੱਤਾ।
Các thanh niên quay về, thuật cho Đa-vít nghe tất cả.
13 ੧੩ ਤਦ ਦਾਊਦ ਨੇ ਆਪਣੇ ਲੋਕਾਂ ਨੂੰ ਆਖਿਆ, ਸੱਭੋ ਆਪੋ ਆਪਣੀਆਂ ਤਲਵਾਰਾਂ ਬੰਨ੍ਹੋ। ਸੋ ਸਭਨਾਂ ਨੇ ਆਪੋ-ਆਪਣੀ ਤਲਵਾਰ ਬੰਨ ਲਈ ਅਤੇ ਦਾਊਦ ਨੇ ਵੀ ਆਪਣੀ ਤਲਵਾਰ ਬੰਨੀ ਅਤੇ ਚਾਰ ਸੌ ਜੁਆਨ ਦਾਊਦ ਦੇ ਨਾਲ ਤੁਰ ਪਏ ਅਤੇ ਦੋ ਸੌ ਨਿੱਕ ਸੁੱਕ ਕੋਲ ਠਹਿਰੇ।
Đa-vít ra lệnh: “Anh em đeo gươm vào!” Ông dẫn theo 400 người, để đồ đạc lại cho 200 người khác giữ.
14 ੧੪ ਪਰ ਉਨ੍ਹਾਂ ਜੁਆਨਾਂ ਵਿੱਚੋਂ ਇੱਕ ਨੇ ਨਾਬਾਲ ਦੀ ਇਸਤਰੀ ਅਬੀਗੈਲ ਨੂੰ ਆਖਿਆ, ਵੇਖੋ, ਦਾਊਦ ਨੇ ਉਜਾੜ ਵਿੱਚੋਂ ਸਾਡੇ ਮਾਲਕ ਕੋਲ ਸੁੱਖ-ਸਾਂਦ ਪੁੱਛਣ ਲਈ ਦੂਤ ਘੱਲੇ ਪਰ ਉਸ ਨੇ ਉਨ੍ਹਾਂ ਨੂੰ ਝਿੜਕਿਆ।
Trong lúc đó, một người giúp việc trong nhà Na-banh mách với A-bi-ga-in: “Từ trong hoang mạc, Đa-vít sai mấy người đến gặp chủ, nhưng họ bị chủ mắng chửi,
15 ੧੫ ਪਰ ਉਨ੍ਹਾਂ ਲੋਕਾਂ ਨੇ ਸਾਡੇ ਨਾਲ ਵੱਡੀ ਭਲਿਆਈ ਕੀਤੀ ਅਤੇ ਸਾਨੂੰ ਕੁਝ ਦੁੱਖ ਨਹੀਂ ਹੋਇਆ ਅਤੇ ਜਿੰਨਾਂ ਚਿਰ ਅਸੀਂ ਉਨ੍ਹਾਂ ਵਿੱਚ ਰਹੇ ਅਤੇ ਮੈਦਾਨਾਂ ਵਿੱਚ ਸੀ ਉੱਨਾ ਚਿਰ ਸਾਡਾ ਕੁਝ ਨਹੀਂ ਗੁਆਚਿਆ।
mặc dù khi ở ngoài đồng, họ rất tốt đối với chúng tôi. Chúng tôi không bị quấy nhiễu hay mất mát gì khi chúng tôi liên lạc với họ,
16 ੧੬ ਸਗੋਂ ਜਿੰਨਾਂ ਚਿਰ ਅਸੀਂ ਉਨ੍ਹਾਂ ਦੇ ਨਾਲ ਭੇਡਾਂ ਬੱਕਰੀਆਂ ਚਰਾਉਂਦੇ ਰਹੇ ਤਾਂ ਰਾਤ ਨੂੰ ਵੀ ਅਤੇ ਦਿਨ ਨੂੰ ਵੀ ਅਸੀਂ ਕੰਧ ਵਰਗੀ ਸੁਰੱਖਿਆ ਵਿੱਚ ਸੀ।
vì họ bảo bọc, che chở chúng tôi và đàn chiên an toàn ngày cũng như đêm.
17 ੧੭ ਸੋ ਹੁਣ ਸਮਝੋ ਅਤੇ ਵਿਚਾਰੋ ਜੋ ਤੁਸੀਂ ਕੀ ਕਰੋਗੇ ਕਿਉਂ ਜੋ ਸਾਡੇ ਮਾਲਕ ਉੱਤੇ ਅਤੇ ਉਹ ਦੇ ਸਾਰੇ ਟੱਬਰ ਉੱਤੇ ਬਦੀ ਪੈਣ ਵਾਲੀ ਹੈ। ਉਹ ਤਾਂ ਅਜਿਹਾ ਦੁਸ਼ਟ ਦਾ ਪੁੱਤਰ ਹੈ ਜੋ ਉਹ ਦੇ ਅੱਗੇ ਕੋਈ ਗੱਲ ਨਹੀਂ ਕਰ ਸਕਦਾ।
Vậy tôi xin cho bà hay để bà ứng phó, vì nguy cơ sắp đến cho chủ và cả nhà ta. Vì chủ dữ tợn quá nên không ai dám nói gì cả!”
18 ੧੮ ਤਦ ਅਬੀਗੈਲ ਫੁਰਤੀ ਨਾਲ ਉੱਠੀ ਅਤੇ ਦੋ ਸੌ ਰੋਟੀਆਂ ਅਤੇ ਦੋ ਮਸ਼ਕਾਂ ਮੈਅ ਦੀਆਂ ਅਤੇ ਪੰਜ ਭੇਡਾਂ ਰਿੰਨ੍ਹੀਆਂ ਹੋਈਆਂ ਅਤੇ ਪੰਜ ਟੋਪੇ ਭੁੰਨੇ ਹੋਏ ਦਾਣੇ ਅਤੇ ਇੱਕ ਸੌ ਗੁੱਛਾ ਸੌਗੀ ਦਾ ਅਤੇ ਦੋ ਸੌ ਪਿੰਨੀ ਹੰਜ਼ੀਰਾਂ ਦੀ ਲੈ ਕੇ ਗਧਿਆਂ ਉੱਤੇ ਲੱਦ ਲਿਆ।
A-bi-ga-in vội vàng lấy 200 ổ bánh, hai bầu rượu, năm con chiên quay, 30 lít hạt rang, 100 bánh nho khô, 200 bánh trái vả, chất tất cả lên lưng lừa.
19 ੧੯ ਅਤੇ ਆਪਣੇ ਸੇਵਕਾਂ ਨੂੰ ਆਖਿਆ, ਮੇਰੇ ਅੱਗੇ ਤੁਰੋ। ਵੇਖੋ, ਮੈਂ ਤੁਹਾਡੇ ਮਗਰ-ਮਗਰ ਆਉਂਦੀ ਹਾਂ ਪਰ ਉਸ ਨੇ ਆਪਣੇ ਪਤੀ ਨਾਬਾਲ ਨੂੰ ਨਾ ਦੱਸਿਆ।
Bà bảo người đầy tớ: “Cứ đi trước, ta sẽ theo sau.” Bà không cho chồng Na-banh hay việc mình làm.
20 ੨੦ ਅਜਿਹਾ ਹੋਇਆ ਜਿਸ ਵੇਲੇ ਉਹ ਗਧੇ ਉੱਤੇ ਚੜ੍ਹ ਕੇ ਪਰਬਤ ਦੇ ਰਾਹ ਵੱਲੋਂ ਲਹਿ ਗਈ ਉਸ ਵੇਲੇ ਦਾਊਦ ਵੀ ਆਪਣਿਆਂ ਲੋਕਾਂ ਸਮੇਤ ਉਹ ਦੇ ਸਾਹਮਣੇ ਲਹਿੰਦਾ ਆਇਆ ਅਤੇ ਉਹ ਉਸ ਨੂੰ ਮਿਲ ਪਈ।
Khi đang cưỡi lừa đi xuống dốc đồi, bà thấy Đa-vít và đoàn người đi tới.
21 ੨੧ ਦਾਊਦ ਨੇ ਆਖਿਆ ਸੀ ਕਿ ਜੋ ਕੁਝ ਮਾਲ ਇਹ ਦਾ ਉਜਾੜ ਵਿੱਚ ਹੈ ਸੀ ਸੋ ਮੈਂ ਵਿਅਰਥ ਹੀ ਉਹ ਅਜਿਹੀ ਰਾਖੀ ਕਰਦਾ ਰਿਹਾ ਜੋ ਉਹ ਦੇ ਸਾਰੇ ਮਾਲ ਵਿੱਚੋਂ ਰੱਤਾ ਵੀ ਨਾ ਗੁਆਚਿਆ ਅਤੇ ਉਸ ਨੇ ਭਲਿਆਈ ਦੇ ਥਾਂ ਮੇਰੇ ਨਾਲ ਬੁਰਿਆਈ ਕੀਤੀ।
Đa-vít đã tự nhủ: “Ta bảo vệ tài sản của nó trong hoang mạc không mất mát gì cả, thế mà nó lại lấy oán trả ân. Phí công thật!
22 ੨੨ ਸੋ ਜੇ ਕਦੀ ਮੈਂ ਸਵੇਰੇ ਤੱਕ ਉਹ ਦੇ ਸਾਰੇ ਮਨੁੱਖਾਂ ਵਿੱਚੋਂ ਇੱਕ ਨੂੰ ਵੀ ਜੋ ਕੰਧ ਦੇ ਨਾਲ ਮੂਤ੍ਰੇ ਛੱਡ ਦੇਵਾਂ ਤਾਂ ਪਰਮੇਸ਼ੁਰ ਦਾਊਦ ਦੇ ਵੈਰੀਆਂ ਨਾਲ ਵੀ ਅਜਿਹਾ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ।
Xin Đức Chúa Trời phạt kẻ thù Đa-vít cách nặng nề. Từ giờ đến sáng mai, ta sẽ giết sạch chúng nó, không tha một người đàn ông nào hết.”
23 ੨੩ ਜਦ ਅਬੀਗੈਲ ਨੇ ਦਾਊਦ ਨੂੰ ਦੇਖਿਆ ਤਾਂ ਛੇਤੀ ਕੀਤੀ ਅਤੇ ਗਧੇ ਉੱਤੋਂ ਹੇਠਾਂ ਉਤਰ ਕੇ ਦਾਊਦ ਦੇ ਅੱਗੇ ਮੂੰਹ ਪਰਨੇ ਡਿੱਗ ਪਈ ਅਤੇ ਧਰਤੀ ਤੇ ਮੱਥਾ ਟੇਕਿਆ।
Vừa thấy Đa-vít, A-bi-ga-in vội vàng xuống lừa, cúi lạy.
24 ੨੪ ਉਹ ਦੇ ਪੈਰਾਂ ਉੱਤੇ ਡਿੱਗ ਕੇ ਬੋਲਣ ਲੱਗੀ, ਮੇਰੇ ਉੱਤੇ, ਹੇ ਮੇਰੇ ਮਹਾਰਾਜ, ਇਹ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਦਾਸੀ ਨੂੰ ਤੁਹਾਡੇ ਕੰਨ ਵਿੱਚ ਇੱਕ ਗੱਲ ਆਖਣ ਦੀ ਪਰਵਾਨਗੀ ਦਿਓ ਅਤੇ ਆਪਣੀ ਦਾਸੀ ਦੀ ਬੇਨਤੀ ਸੁਣ ਲਓ।
Bà nói: “Lỗi tại tôi, thưa ông! Tuy nhiên xin nghe tôi trình bày.
25 ੨੫ ਮੈਂ ਤੁਹਾਡੇ ਤਰਲੇ ਕਰਦੀ ਹਾਂ ਜੋ ਮੇਰਾ ਮਹਾਰਾਜ ਇਸ ਬੁਰੇ ਮਨੁੱਖ ਵੱਲ ਅਰਥਾਤ ਉਸ ਨਾਬਾਲ ਵੱਲ ਧਿਆਨ ਨਾ ਕਰੇ ਕਿਉਂ ਜੋ ਜਿਹਾ ਉਹ ਦਾ ਨਾਮ ਹੈ ਤਿਹਾ ਹੀ ਉਹ ਹੈ। ਉਹ ਦਾ ਨਾਮ ਨਾਬਾਲ ਹੈ ਅਤੇ ਮੂਰਖਤਾਈ ਉਹ ਦੇ ਨਾਲ ਹੈ ਅਤੇ ਮੈਂ ਜੋ ਤੁਹਾਡੀ ਦਾਸੀ ਹਾਂ ਸੋ ਮੇਰੇ ਮਹਾਰਾਜ ਦੇ ਜੁਆਨਾਂ ਨੂੰ ਜਿਨ੍ਹਾਂ ਨੂੰ ਤੁਸੀਂ ਭੇਜਿਆ, ਵੇਖਿਆ ਨਹੀਂ ਸੀ।
Xin ông đừng kể gì đến Na-banh, một con người thô lỗ, vì ông ấy thật ngu ngốc, đúng như nghĩa của tên ông ấy. Nhưng tiếc vì tôi đã không gặp những người ông sai đến.
26 ੨੬ ਸੋ ਹੁਣ ਹੇ ਮੇਰੇ ਮਹਾਰਾਜ, ਜਿਉਂਦੇ ਪਰਮੇਸ਼ੁਰ ਦੀ ਸਹੁੰ, ਅਤੇ ਤੇਰੀ ਜਿੰਦ ਦੀ ਸਹੁੰ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਨਾਲ ਬਦਲੇ ਲੈਣੋਂ ਹਟਾਇਆ ਸੋ ਤੁਹਾਡੇ ਵੈਰੀ ਅਤੇ ਉਹ ਜੋ ਮੇਰੇ ਮਹਾਰਾਜ ਦੀ ਬੁਰਿਆਈ ਲੋਚਦੇ ਹਨ ਨਾਬਾਲ ਵਰਗੇ ਹੋਣ!
Mặc dù Chúa đã ngăn cản ông tự tay giết chóc để báo thù, tôi xin cam đoan trước Chúa Hằng Hữu hằng sống và trước sinh mạng của ông rằng mọi kẻ thù ông đều sẽ trở nên như Na-banh.
27 ੨੭ ਹੁਣ ਇਹ ਭੇਟ ਜੋ ਤੁਹਾਡੀ ਦਾਸੀ ਮੇਰੇ ਮਹਾਰਾਜ ਦੇ ਸਾਹਮਣੇ ਲਿਆਈ ਹੈ ਸੋ ਉਨ੍ਹਾਂ ਜੁਆਨਾਂ ਨੂੰ ਜੋ ਮੇਰੇ ਮਹਾਰਾਜ ਦੇ ਮਗਰ ਲੱਗਦੇ ਹਨ ਦਿੱਤੀ ਜਾਵੇ।
Và đây là chút quà mọn tôi có mang theo, xin ông chấp nhận để phân phát cho các anh em theo ông,
28 ੨੮ ਦਯਾ ਕਰਕੇ ਆਪਣੀ ਦਾਸੀ ਦਾ ਦੋਸ਼ ਮਾਫ਼ ਕਰੋ ਕਿਉਂ ਜੋ ਯਹੋਵਾਹ ਮੇਰੇ ਮਹਾਰਾਜ ਦਾ ਇੱਕ ਪੱਕਾ ਘਰ ਜ਼ਰੂਰ ਬਣਾਵੇਗਾ ਇਸ ਲਈ ਜੋ ਮੇਰਾ ਮਹਾਰਾਜ ਯਹੋਵਾਹ ਦੀਆਂ ਲੜਾਈਆਂ ਲੜਦਾ ਹੈ ਅਤੇ ਤੁਹਾਡੇ ਸਾਰੇ ਜੀਵਨ ਵਿੱਚ ਤੁਹਾਥੋਂ ਕੋਈ ਬੁਰਿਆਈ ਨਹੀਂ ਲੱਭੀ।
và xin thứ lỗi cho tôi. Chúa Hằng Hữu sẽ thiết lập ngôi nước ông vững bền, vì ông chiến đấu cho Chúa Hằng Hữu. Suốt đời ông không làm điều ác.
29 ੨੯ ਤਾਂ ਵੀ ਤੁਹਾਡੇ ਮਗਰ ਲੱਗਣ ਅਤੇ ਤੁਹਾਡੀ ਜਿੰਦ ਨੂੰ ਲੱਭਣ ਵਾਸਤੇ ਇੱਕ ਜਣਾ ਉੱਠਿਆ ਹੈ ਪਰ ਮੇਰੇ ਮਹਾਰਾਜ ਦੀ ਜਿੰਦ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਕੋਲ ਜੀਉਣ ਦੀ ਗੱਠੜੀ ਵਿੱਚ ਬੰਨ੍ਹੀ ਰਹੇਗੀ ਪਰ ਤੁਹਾਡੇ ਵੈਰੀਆਂ ਦੇ ਪ੍ਰਾਣਾਂ ਨੂੰ ਉਹ ਅਜਿਹਾ ਚਲਾਵੇਗਾ ਜਿਹਾ ਕਿਸੇ ਗੋਪੀਏ ਵਿੱਚੋਂ।
Dù bị săn đuổi, sinh mạng ông sẽ được Chúa Hằng Hữu, Đức Chúa Trời của ông bảo bọc, săn sóc; còn mạng của kẻ thù ông sẽ mất, như sỏi từ ná bắn ra.
30 ੩੦ ਅਤੇ ਅਜਿਹਾ ਹੋਵੇਗਾ, ਜਿਸ ਵੇਲ ਯਹੋਵਾਹ ਆਪਣੇ ਆਖਣ ਦੇ ਅਨੁਸਾਰ ਸਾਰੀਆਂ ਭਲਿਆਈਆਂ ਮੇਰੇ ਮਹਾਰਾਜ ਨਾਲ ਕਰ ਛੱਡੇ ਅਤੇ ਤੁਹਾਨੂੰ ਇਸਰਾਏਲ ਦਾ ਪ੍ਰਧਾਨ ਠਹਿਰਾਵੇ।
Và ngày nào Chúa Hằng Hữu thực hiện mọi điều đã hứa, cho ông làm vua Ít-ra-ên,
31 ੩੧ ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਹੋਵਾਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ।
lúc ấy ông sẽ không bị lương tâm cắn rứt vì đã giết người vô cớ, tự ý báo thù. Và ngày ấy, khi Chúa Hằng Hữu ban phước lành cho ông, xin nhớ đến tôi, đầy tớ ông!”
32 ੩੨ ਦਾਊਦ ਨੇ ਅਬੀਗੈਲ ਨੂੰ ਆਖਿਆ, ਮੁਬਾਰਕ ਹੈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਤੈਨੂੰ ਅੱਜ ਮੈਨੂੰ ਮਿਲਣ ਨੂੰ ਭੇਜਿਆ ਹੈ।
Đa-vít đáp lời A-bi-ga-in: “Ngợi tôn Chúa Hằng Hữu, Đức Chúa Trời của Ít-ra-ên, vì đã cho bà gặp tôi hôm nay và
33 ੩੩ ਮੁਬਾਰਕ ਤੇਰੀ ਮੱਤ ਅਤੇ ਮੁਬਾਰਕ ਤੂੰ ਹੈਂ ਕਿਉਂ ਜੋ ਅੱਜ ਦੇ ਦਿਨ ਤੂੰ ਮੈਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਦੇ ਬਦਲਾ ਲੈਣ ਤੋਂ ਹਟਾਇਆ।
cho bà hành động sáng suốt. Xin Chúa Hằng Hữu ban phước lành cho bà vì đã ngăn tôi giết người báo oán.
34 ੩੪ ਕਿਉਂ ਜੋ ਸੱਚੀ ਮੁੱਚੀ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ, ਜਿਸ ਨੇ ਮੈਨੂੰ ਤੁਹਾਡੇ ਨਾਲ ਬੁਰਿਆਈ ਕਰਨ ਤੋਂ ਹਟਾਇਆ ਜੇ ਕਦੀ ਤੂੰ ਛੇਤੀ ਨਾ ਕਰਦੀ ਅਤੇ ਮੇਰੇ ਮਿਲਣ ਨੂੰ ਨਾ ਆਉਂਦੀ ਤਾਂ ਸਵੇਰੇ ਤੱਕ ਨਾਬਾਲ ਦਾ ਇੱਕ ਵੀ ਪੁਰਖ ਨਾ ਛੱਡਦਾ!
Vì tôi thề trước Chúa Hằng Hữu, Đức Chúa Trời của Ít-ra-ên, Đấng đã ngăn cản tôi hại bà, nếu bà không đến gặp tôi, không một người nam nào trong nhà Na-banh sống sót đến sáng mai.”
35 ੩੫ ਅਤੇ ਦਾਊਦ ਨੇ ਉਹ ਦੇ ਹੱਥੋਂ ਜੋ ਕੁਝ ਉਹ ਉਸ ਦੇ ਕੋਲ ਲੈ ਆਈ ਸੀ ਲੈ ਲਿਆ ਅਤੇ ਉਹ ਨੂੰ ਆਖਿਆ, ਆਪਣੇ ਘਰ ਸੁੱਖ-ਸਾਂਦ ਨਾਲ ਜਾ। ਵੇਖ, ਮੈਂ ਤੇਰੀ ਗੱਲ ਸੁਣ ਲਈ ਹੈ ਅਤੇ ਤੇਰੀ ਅਰਜ਼ ਨੂੰ ਮੰਨ ਲਿਆ।
Rồi Đa-vít nhận những quà biếu và nói: “Bà an tâm về đi. Tôi nghe lời bà, chấp nhận điều bà thỉnh cầu.”
36 ੩੬ ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜਿਵੇਂ ਕੋਈ ਰਾਜਾ ਜੱਗ ਕਰੇ ਅਤੇ ਨਾਬਾਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੱਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ।
A-bi-ga-in trở về, thấy Na-banh đang tiệc tùng linh đình, vui vẻ, say sưa, nên bà không nói gì cả.
37 ੩੭ ਅਤੇ ਅਜਿਹਾ ਹੋਇਆ ਜੋ ਪਰਭਾਤ ਨੂੰ ਜਿਸ ਵੇਲੇ ਨਾਬਾਲ ਦਾ ਨਸ਼ਾ ਉਤਰ ਗਿਆ ਤਾਂ ਉਹ ਦੀ ਇਸਤਰੀ ਨੇ ਉਹ ਨੂੰ ਸਾਰੀ ਗੱਲ ਦੱਸੀ ਤਾਂ ਉਹ ਦਾ ਮਨ ਉਹ ਦੇ ਵਿੱਚ ਮਰ ਗਿਆ ਅਤੇ ਉਹ ਪੱਥਰ ਵਰਗਾ ਹੋ ਗਿਆ।
Sáng hôm sau, khi Na-banh tỉnh rượu, bà mới kể cho ông nghe mọi việc. Ông kinh hoảng và không biết phải xử sự ra sao.
38 ੩੮ ਅਜਿਹਾ ਹੋਇਆ ਜੋ ਦਸਾਂ ਦਿਨਾਂ ਪਿੱਛੋਂ ਯਹੋਵਾਹ ਨੇ ਨਾਬਾਲ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ।
Và chừng mươi hôm sau, Na-banh chết bởi tay Chúa Hằng Hữu.
39 ੩੯ ਦਾਊਦ ਨੇ ਸੁਣਿਆ ਜੋ ਨਾਬਾਲ ਮਰ ਗਿਆ ਹੈ ਤਾਂ ਆਖਿਆ, ਮੁਬਾਰਕ ਹੈ ਯਹੋਵਾਹ ਜਿਸ ਨੇ ਨਾਬਾਲ ਦੇ ਹੱਥੋਂ ਮੇਰੀ ਨਿੰਦਿਆ ਦਾ ਬਦਲਾ ਲਿਆ ਅਤੇ ਆਪਣੇ ਦਾਸ ਨੂੰ ਬੁਰਿਆਈ ਤੋਂ ਬਚਾਇਆ ਕਿਉਂ ਜੋ ਯਹੋਵਾਹ ਨੇ ਨਾਬਾਲ ਦੀ ਬੁਰਾਈ ਨੂੰ ਉਸੇ ਦੇ ਸਿਰ ਉੱਤੇ ਪਾਇਆ। ਤਾਂ ਦਾਊਦ ਨੇ ਸੇਵਕ ਘੱਲੇ ਅਤੇ ਅਬੀਗੈਲ ਨਾਲ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਗੱਲਾਂ ਕੀਤੀਆਂ।
Khi Đa-vít nghe Na-banh chết, ông nói: “Ngợi tôn Chúa Hằng Hữu đã trừng phạt Na-banh và đã ngăn tôi làm điều ác. Hắn chửi rủa tôi, nhưng bị Chúa báo ứng.” Rồi Đa-vít sai người đi hỏi A-bi-ga-in làm vợ.
40 ੪੦ ਜਦ ਦਾਊਦ ਦੇ ਸੇਵਕ ਅਬੀਗੈਲ ਕੋਲ ਕਰਮਲ ਵਿੱਚ ਆਏ ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਦਾਊਦ ਨੇ ਸਾਨੂੰ ਤੁਹਾਡੇ ਕੋਲ ਭੇਜਿਆ ਹੈ ਜੋ ਅਸੀਂ ਤੁਹਾਨੂੰ ਉਹ ਦੀ ਪਤਨੀ ਬਣਨ ਲਈ ਲੈ ਜਾਈਏ।
Người của Đa-vít tới Cát-mên, họ nói với A-bi-ga-in: “Đa-vít sai chúng tôi đến đây để hỏi bà làm vợ.”
41 ੪੧ ਤਦ ਉਹ ਉੱਠੀ ਅਤੇ ਧਰਤੀ ਉੱਤੇ ਮੂੰਹ ਪਰਨੇ ਡਿੱਗ ਪਈ ਅਤੇ ਬੋਲੀ, ਵੇਖੋ ਤੁਹਾਡੀ ਦਾਸੀ ਆਪਣੇ ਮਹਾਰਾਜ ਦੇ ਸੇਵਕਾਂ ਦੇ ਪੈਰ ਧੋਣ ਵਾਲੀ ਸੇਵਾਦਾਰਨੀ ਠਹਿਰੇ।
A-bi-ga-in đứng lên, rồi sấp mình cung kính và nói: “Vâng, tôi xin làm người rửa chân cho các đầy tớ của Đa-vít.”
42 ੪੨ ਅਤੇ ਅਬੀਗੈਲ ਨੇ ਛੇਤੀ ਕੀਤੀ ਅਤੇ ਉੱਠ ਕੇ ਗਧੇ ਉੱਤੇ ਚੜ੍ਹ ਬੈਠੀ ਅਤੇ ਆਪਣੀਆਂ ਪੰਜ ਸਹੇਲੀਆਂ ਜੋ ਉਹ ਦੇ ਨਾਲ ਸਨ, ਲੈ ਲਈਆਂ ਅਤੇ ਦਾਊਦ ਦੇ ਦੂਤਾਂ ਦੇ ਨਾਲ ਤੁਰ ਪਈ ਅਤੇ ਉਹ ਦੀ ਪਤਨੀ ਬਣੀ।
Rồi A-bi-ga-in vội vã lên lừa, cùng với năm nữ tì, theo người của Đa-vít để về làm vợ ông.
43 ੪੩ ਦਾਊਦ ਨੇ ਯਿਜ਼ਰਏਲ ਵਿੱਚੋਂ ਅਹੀਨੋਅਮ ਨੂੰ ਵੀ ਪਤਨੀ ਬਣਾਇਆ ਸੋ ਉਹ ਦੋਵੇਂ ਉਹ ਦੀਆਂ ਪਤਨੀਆਂ ਬਣ ਗਈਆਂ।
Đa-vít còn có một vợ khác là A-hi-nô-am từ Giê-rê-ên.
44 ੪੪ ਪਰ ਸ਼ਾਊਲ ਨੇ ਆਪਣੀ ਧੀ ਮੀਕਲ ਜੋ ਦਾਊਦ ਦੀ ਪਤਨੀ ਸੀ ਲੈਸ਼ ਦੇ ਪੁੱਤਰ ਗੱਲੀਮੀ ਫਲਟੀ ਨੂੰ ਦੇ ਦਿੱਤੀ ਸੀ।
Còn Mi-canh, tuy trước là vợ Đa-vít, nhưng đã bị Sau-lơ bắt gả cho Phan-ti, con của La-ích, người Ga-lim.