< 1 ਸਮੂਏਲ 26 >

1 ਜ਼ੀਫੀ ਲੋਕ ਗਿਬਆਹ ਨੂੰ ਸ਼ਾਊਲ ਕੋਲ ਆਣ ਕੇ ਬੋਲੇ, ਕੀ, ਦਾਊਦ ਹਕੀਲਾਹ ਦੇ ਪਰਬਤ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਲੁਕਿਆ ਨਹੀਂ ਰਹਿੰਦਾ?
اهالی زیف نزد شائول به جِبعه رفته، گفتند: «داوود در تپۀ حخیله که روبروی یشیمون است، پنهان شده است.»
2 ਸੋ ਸ਼ਾਊਲ ਉੱਠਿਆ ਅਤੇ ਤਿੰਨ ਹਜ਼ਾਰ ਚੁਣਵੇਂ ਇਸਰਾਏਲੀ ਜੁਆਨ ਆਪਣੇ ਨਾਲ ਲੈ ਕੇ ਜ਼ੀਫ ਦੀ ਉਜਾੜ ਵਿੱਚ ਦਾਊਦ ਨੂੰ ਭਾਲਣ ਉਤਰਿਆ।
پس شائول با سه هزار نفر از بهترین سربازان خود به تعقیب داوود در بیابان زیف پرداخت.
3 ਸ਼ਾਊਲ ਨੇ ਹਕੀਲਾਹ ਦੇ ਪਰਬਤ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਰਾਹ ਉੱਤੇ ਡੇਰੇ ਲਾਏ ਪਰ ਦਾਊਦ ਉਜਾੜ ਦੇ ਵਿੱਚ ਠਹਿਰਿਆ ਸੋ ਉਸ ਨੇ ਵੇਖਿਆ ਜੋ ਸ਼ਾਊਲ ਮੇਰੇ ਮਗਰੇ ਮਗਰ ਉਜਾੜ ਵਿੱਚ ਤੁਰਿਆ ਆਉਂਦਾ ਹੈ।
شائول در کنار راهی که در تپۀ حخیله بود اردو زد. داوود در این هنگام در بیابان بود و وقتی از آمدن شائول باخبر شد، مأمورانی فرستاد تا ببینند شائول رسیده است یا نه.
4 ਤਾਂ ਦਾਊਦ ਨੇ ਭੇਤੀਆਂ ਨੂੰ ਭੇਜਿਆ ਅਤੇ ਜਾਣਿਆ ਜੋ ਸ਼ਾਊਲ ਸੱਚ-ਮੁੱਚ ਆਇਆ ਹੈ।
5 ਤਦ ਦਾਊਦ ਉੱਠ ਕੇ ਸ਼ਾਊਲ ਦੇ ਡੇਰਿਆਂ ਕੋਲ ਆਇਆ, ਦਾਊਦ ਨੇ ਉਸ ਥਾਂ ਨੂੰ ਜਿੱਥੇ ਸ਼ਾਊਲ ਲੰਮਾ ਪਿਆ ਹੋਇਆ ਸੀ ਅਤੇ ਨੇਰ ਦਾ ਪੁੱਤਰ ਅਬਨੇਰ ਵੀ ਜੋ ਉਹ ਦਾ ਸੈਨਾਪਤੀ ਸੀ ਵੇਖਿਆ ਅਤੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਲੋਕਾਂ ਨੇ ਉਹ ਦੇ ਆਲੇ-ਦੁਆਲੇ ਡੇਰੇ ਲਾਏ ਹੋਏ ਸਨ।
شبی داوود به اردوی شائول رفت و محل خوابیدن شائول و ابنیر، فرماندهٔ سپاه را پیدا کرد. شائول درون سنگر خوابیده بود و ابنیر و سربازان در اطراف او بودند. داوود خطاب به اخیملک حیتی و ابیشای (پسر صرویه، برادر یوآب) گفت: «کدام یک از شما حاضرید همراه من به اردوی شائول بیایید؟» ابیشای جواب داد: «من حاضرم.» پس داوود و ابیشای شبانه به اردوگاه شائول رفتند. شائول خوابیده بود و نیزه‌اش را کنار سرش در زمین فرو کرده بود.
6 ਤਦ ਦਾਊਦ ਨੇ ਹਿੱਤੀ ਅਹੀਮਲਕ ਅਤੇ ਸਰੂਯਾਹ ਦੇ ਪੁੱਤਰ ਅਬੀਸ਼ਈ ਨੂੰ ਜੋ ਯੋਆਬ ਦਾ ਭਰਾ ਸੀ ਆਖਿਆ, ਸ਼ਾਊਲ ਦੇ ਡੇਰਿਆਂ ਵੱਲ ਮੇਰੇ ਨਾਲ ਕੌਣ ਉਤਰੇਗਾ? ਅਬੀਸ਼ਈ ਬੋਲਿਆ, ਤੁਹਾਡੇ ਨਾਲ ਮੈਂ ਉਤਰਾਂਗਾ।
7 ਸੋ ਦਾਊਦ ਅਤੇ ਅਬੀਸ਼ਈ ਰਾਤ ਨੂੰ ਉਨ੍ਹਾਂ ਲੋਕਾਂ ਵਿੱਚ ਜਾ ਪਏ ਅਤੇ ਵੇਖੋ, ਉਸ ਵੇਲੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਉਹ ਦੀ ਬਰਛੀ ਉਹ ਦੀ ਸਿਰਹਾਣੇ ਧਰਤੀ ਵਿੱਚ ਗੱਡੀ ਹੋਈ ਸੀ ਅਤੇ ਅਬਨੇਰ ਅਤੇ ਸਿਪਾਹੀ ਉਹ ਦੇ ਉਦਾਲੇ ਪਏ ਹੋਏ ਸਨ।
8 ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਕਰ ਦਿੱਤਾ। ਜੇ ਹੁਣ ਆਗਿਆ ਕਰੋ ਤਾਂ ਮੈਂ ਉਹ ਨੂੰ ਬਰਛੀ ਦਾ ਇੱਕੋ ਵਾਰ ਮਾਰ ਕੇ ਧਰਤੀ ਨਾਲ ਵਿੰਨ੍ਹਾਂ ਅਤੇ ਮੈਂ ਉਹ ਨੂੰ ਦੂਜੀ ਵਾਰ ਨਾ ਮਾਰਾਂਗਾ!
ابیشای آهسته در گوش داوود گفت: «امروز دیگر خدا دشمنت را به دام تو انداخته است. اجازه بده بروم و با نیزه‌اش او را به زمین بدوزم تا دیگر از جایش بلند نشود!»
9 ਪਰ ਦਾਊਦ ਨੇ ਅਬੀਸ਼ਈ ਨੂੰ ਆਖਿਆ, ਉਹ ਨੂੰ ਨਾ ਮਾਰ ਕਿਉਂ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਕਿਹੜਾ ਹੈ ਜੋ ਹੱਥ ਚੁੱਕੇ ਅਤੇ ਬੇਦੋਸ਼ਾ ਠਹਿਰੇ?
داوود گفت: «نه، او را نکش، زیرا کیست که بر پادشاه برگزیدهٔ خداوند دست بلند کند و بی‌گناه بماند؟
10 ੧੦ ਦਾਊਦ ਨੇ ਇਹ ਵੀ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਜਾਂ ਤਾਂ ਉਹ ਨੂੰ ਯਹੋਵਾਹ ਆਪ ਮਾਰੇਗਾ ਉਹ ਦੇ ਮਰਨ ਦਾ ਦਿਨ ਆਵੇਗਾ ਜਾਂ ਉਹ ਲੜਾਈ ਵਿੱਚ ਜਾ ਕੇ ਮਾਰਿਆ ਜਾਵੇਗਾ।
بدون شک خود خداوند، روزی او را از بین خواهد برد؛ وقتی اجلش برسد او خواهد مرد، یا در بستر و یا در میدان جنگ.
11 ੧੧ ਪਰ ਯਹੋਵਾਹ ਨਾ ਕਰੇ ਜੋ ਮੈਂ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ ਪਰ ਤੂੰ ਉਸ ਦੇ ਸਿਰਹਾਣੇ ਇਹ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਚੁੱਕ ਲੈ ਅਤੇ ਅਸੀਂ ਤੁਰ ਪਈਏ।
ولی من هرگز دست خود را بر برگزیدهٔ خداوند بلند نخواهم کرد! اما اکنون نیزه و کوزهٔ آب او را که کنار سرش است برمی‌داریم و با خود می‌بریم!»
12 ੧੨ ਸੋ ਦਾਊਦ ਨੇ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਸ਼ਾਊਲ ਦੇ ਸਿਰਹਾਣੇ ਤੋਂ ਲੈ ਲਿਆ ਅਤੇ ਉਹ ਤੁਰ ਗਏ ਅਤੇ ਕਿਸੇ ਮਨੁੱਖ ਨੇ ਵੀ ਇਹ ਨਾ ਵੇਖਿਆ ਅਤੇ ਨਾ ਹੀ ਜਾਣਿਆ ਅਤੇ ਕੋਈ ਨਾ ਜਾਗਿਆ ਕਿਉਂ ਜੋ ਉਹ ਸਭ ਸੁੱਤੇ ਪਏ ਸਨ ਇਸ ਕਰਕੇ ਜੋ ਯਹੋਵਾਹ ਵੱਲੋਂ ਉਨ੍ਹਾਂ ਉੱਤੇ ਘੂਕ ਨੀਂਦ ਆਈ ਹੋਈ ਸੀ।
پس داوود نیزه و کوزهٔ آب شائول را که کنار سرش بود برداشته، از آنجا بیرون رفت و کسی متوجهٔ او نشد، زیرا خداوند همهٔ افراد شائول را به خواب سنگینی فرو برده بود.
13 ੧੩ ਫੇਰ ਦਾਊਦ ਪਰਲੇ ਪਾਸੇ ਲੰਘ ਕੇ ਦੂਰ ਇੱਕ ਪਰਬਤ ਦੀ ਟੀਸੀ ਉੱਤੇ ਜਾ ਖੜ੍ਹਾ ਹੋਇਆ ਅਤੇ ਉਨ੍ਹਾਂ ਦੇ ਵਿੱਚਕਾਰ ਵੱਡੀ ਵਿੱਥ ਸੀ
داوود از دامنهٔ کوه که مقابل اردوگاه بود بالا رفت تا به یک فاصلهٔ بی‌خطر رسید.
14 ੧੪ ਦਾਊਦ ਨੇ ਲੋਕਾਂ ਵੱਲ ਅਤੇ ਨੇਰ ਦੇ ਪੁੱਤਰ ਅਬਨੇਰ ਵੱਲ ਹਾਕਾਂ ਮਾਰ ਕੇ ਆਖਿਆ, ਹੇ ਅਬੀਨੇਰ ਉੱਤਰ ਨਹੀਂ ਦਿੰਦਾ? ਤਦ ਅਬਨੇਰ ਨੇ ਉੱਤਰ ਦੇ ਕੇ ਆਖਿਆ, ਤੂੰ ਕੌਣ ਹੈਂ ਜੋ ਰਾਜਾ ਨੂੰ ਹਾਕਾਂ ਮਾਰਦਾ ਹੈਂ?
آنگاه داوود سربازان شائول و ابنیر را صدا زده، گفت: «ابنیر، صدایم را می‌شنوی؟» ابنیر پرسید: «این کیست که با فریادش پادشاه را بیدار می‌کند؟»
15 ੧੫ ਤਦ ਦਾਊਦ ਨੇ ਅਬਨੇਰ ਨੂੰ ਆਖਿਆ, ਭਲਾ, ਤੂੰ ਵੱਡਾ ਸੂਰਮਾ ਨਹੀਂ ਅਤੇ ਇਸਰਾਏਲ ਵਿੱਚ ਤੇਰੇ ਸਮਾਨ ਕੌਣ ਹੈ? ਫੇਰ ਕੀ ਹੋਇਆ ਜੋ ਤੂੰ ਆਪਣੇ ਸੁਆਮੀ ਰਾਜਾ ਦੀ ਰਾਖੀ ਨਹੀਂ ਕੀਤੀ? ਕਿਉਂ ਜੋ ਲੋਕਾਂ ਵਿੱਚੋਂ ਇੱਕ ਜਣਾ ਤੇਰੇ ਮਾਲਕ ਰਾਜਾ ਦੇ ਮਾਰਨ ਨੂੰ ਵੜ ਗਿਆ ਸੀ
داوود به او گفت: «مگر تو مرد نیستی؟ آیا در تمام اسرائیل کسی چون تو هست؟ پس چرا از آقای خود شائول محافظت نمی‌کنی؟ یک نفر آمده بود او را بکشد!
16 ੧੬ ਸੋ ਇਹ ਕੰਮ ਤਾਂ ਤੂੰ ਕੁਝ ਚੰਗਾ ਨਹੀਂ ਕੀਤਾ। ਜਿਉਂਦੇ ਯਹੋਵਾਹ ਦੀ ਸਹੁੰ, ਤੁਸੀਂ ਵੱਢੇ ਜਾਣ ਦੇ ਯੋਗ ਹੋ ਕਿਉਂ ਜੋ ਤੁਸੀਂ ਆਪਣੇ ਮਾਲਕ ਦੀ ਜੋ ਯਹੋਵਾਹ ਦਾ ਅਭਿਸ਼ੇਕ ਹੋਇਆ ਹੈ ਰਾਖੀ ਨਹੀਂ ਕੀਤੀ ਅਤੇ ਹੁਣ ਵੇਖੋ, ਰਾਜਾ ਦੀ ਬਰਛੀ ਅਤੇ ਪਾਣੀ ਦੀ ਗੜਵੀ ਜੋ ਉਹ ਦੇ ਸਿਰਹਾਣੇ ਕੋਲ ਸੀ ਕਿੱਥੇ ਹੈ?
به خداوند زنده قسم به خاطر این بی‌توجهی، تو و سربازانت باید کشته شوید، زیرا از پادشاه برگزیدهٔ خداوند محافظت نکردید. کجاست کوزهٔ آب و نیزه‌ای که در کنار سر پادشاه بود؟»
17 ੧੭ ਤਦ ਸ਼ਾਊਲ ਨੇ ਦਾਊਦ ਦੀ ਅਵਾਜ਼ ਪਹਿਚਾਣ ਕੇ ਆਖਿਆ, ਹੇ ਮੇਰੇ ਪੁੱਤਰ ਦਾਊਦ, ਇਹ ਤੇਰੀ ਅਵਾਜ਼ ਹੈ? ਦਾਊਦ ਬੋਲਿਆ ਜੀ, ਮੇਰੇ ਮਹਾਰਾਜ ਅਤੇ ਰਾਜਾ, ਇਹ ਮੇਰੀ ਹੀ ਅਵਾਜ਼ ਹੈ
شائول صدای داوود را شناخت و گفت: «پسرم داوود، این تو هستی؟» داوود جواب داد: «بله سرورم، من هستم. چرا مرا تعقیب می‌کنید؟ مگر من چه کرده‌ام؟ جرم من چیست؟
18 ੧੮ ਤਾਂ ਉਸ ਨੇ ਆਖਿਆ, ਮੇਰਾ ਮਹਾਰਾਜ ਆਪਣੇ ਸੇਵਕ ਦੇ ਪਿਛੇ ਇਸ ਤਰ੍ਹਾਂ ਕਾਹਨੂੰ ਲੱਗਾ ਹੋਇਆ ਹੈ? ਮੈਂ ਕੀ ਕੀਤਾ ਹੈ ਅਤੇ ਮੇਰੇ ਹੱਥ ਵਿੱਚ ਕੀ ਖੋਟ ਹੈ?
19 ੧੯ ਸੋ ਹੁਣ ਹੇ ਮਹਾਰਾਜ ਰਾਜਾ, ਆਪਣੇ ਸੇਵਕ ਦੀ ਸੁਣ। ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਮਨੁੱਖਾਂ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਉਨ੍ਹਾਂ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ਼ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ, ਜਾ, ਹੋਰਨਾਂ ਦੇਵਤਿਆਂ ਦੀ ਪੂਜਾ ਕਰ
ای پادشاه! اگر خداوند شما را علیه من برانگیخته است، هدیه‌ای تقدیم او می‌کنم تا گناهم بخشیده شود، اما اگر اشخاصی شما را علیه من برانگیخته‌اند، خداوند آنها را لعنت کند، زیرا مرا از خانهٔ خداوند دور کرده، گفته‌اند:”برو بُتهای بت‌پرستان را عبادت کن!“
20 ੨੦ ਸੋ ਹੁਣ ਯਹੋਵਾਹ ਦੇ ਸਾਹਮਣੇ ਮੇਰਾ ਲਹੂ ਧਰਤੀ ਉੱਤੇ ਨਾ ਵਹੇ ਕਿਉਂ ਜੋ ਇਸਰਾਏਲ ਦਾ ਰਾਜਾ ਇੱਕ ਪਿੱਸੂ ਲੱਭਣ ਨੂੰ ਨਿੱਕਲਿਆ ਹੈ ਜਿਵੇਂ ਕੋਈ ਪਹਾੜਾਂ ਉੱਤੇ ਤਿੱਤਰ ਦਾ ਸ਼ਿਕਾਰ ਖੇਡਦਾ ਹੈ।
آیا من باید دور از حضور خداوند، در خاک بیگانه بمیرم؟ چرا پادشاه اسرائیل همچون کسی که کبک را بر کوهها شکار می‌کند، به تعقیب یک کک آمده؟»
21 ੨੧ ਤਦ ਸ਼ਾਊਲ ਨੇ ਆਖਿਆ, ਮੈਂ ਪਾਪ ਕੀਤਾ, ਹੇ ਮੇਰੇ ਪੁੱਤਰ ਦਾਊਦ, ਮੁੜ ਆ ਕਿਉਂ ਜੋ ਮੈਂ ਤੈਨੂੰ ਫੇਰ ਨਾ ਦੁਖਾਵਾਂਗਾ, ਅੱਜ ਜੋ ਮੇਰੀ ਜਿੰਦ ਤੇਰੀ ਨਿਗਾਹ ਵਿੱਚ ਕੀਮਤੀ ਹੋਈ। ਵੇਖ, ਮੈਂ ਮੂਰਖ ਬਣਿਆ ਅਤੇ ਵੱਡੀ ਭੁੱਲ ਕੀਤੀ!
شائول گفت: «من گناه کرده‌ام. پسرم، به خانه برگرد و من دیگر آزاری به تو نخواهم رساند، زیرا تو امروز از کشتنم چشم پوشیدی. من حماقت کردم و اشتباه بزرگی مرتکب شدم.»
22 ੨੨ ਦਾਊਦ ਨੇ ਉੱਤਰ ਦੇ ਕੇ ਆਖਿਆ, ਵੇਖ, ਰਾਜਾ ਦੀ ਬਰਛੀ ਹੈ ਸੋ ਜੁਆਨਾਂ ਵਿੱਚੋਂ ਕੋਈ ਆਣ ਕੇ ਉਹ ਨੂੰ ਲੈ ਜਾਵੇ
داوود گفت: «نیزهٔ تو اینجاست. یکی از افراد خود را به اینجا بفرست تا آن را بگیرد.
23 ੨੩ ਅਤੇ ਯਹੋਵਾਹ ਸਾਰੇ ਮਨੁੱਖਾਂ ਨੂੰ ਆਪੋ-ਆਪਣੀ ਨੀਤ ਅਤੇ ਭਲਮਾਣਸੀ ਦੇ ਅਨੁਸਾਰ ਫਲ ਦੇਵੇ ਕਿਉਂ ਜੋ ਯਹੋਵਾਹ ਨੇ ਤੈਨੂੰ ਅੱਜ ਮੇਰੇ ਹੱਥ ਵਿੱਚ ਸੌਂਪ ਦਿੱਤਾ ਪਰ ਮੈਂ ਨਹੀਂ ਚਾਹਿਆ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ
خداوند هر کس را مطابق نیکوکاری و وفاداری‌اش پاداش دهد. او تو را به دست من تسلیم نمود، ولی من نخواستم به تو که پادشاه برگزیدهٔ خداوند هستی آسیبی برسانم.
24 ੨੪ ਵੇਖ, ਜਿਵੇਂ ਤੇਰੀ ਜਾਨ ਮੇਰੀਆਂ ਅੱਖੀਆਂ ਵਿੱਚ ਅੱਜ ਦੁਰਲੱਭ ਦਿੱਸੀ ਹੈ ਤੇਹੀ ਹੀ ਮੇਰੀ ਜਿੰਦ ਯਹੋਵਾਹ ਦੀ ਨਿਗਾਹ ਵਿੱਚ ਕੀਮਤ ਹੋਵੇ ਅਤੇ ਉਹ ਮੈਨੂੰ ਸਾਰਿਆਂ ਦੁੱਖਾਂ ਵਿੱਚੋਂ ਛੁਟਕਾਰਾ ਦੇਵੇ
حال همان‌طور که من امروز جان تو را عزیر داشتم، باشد که جان من نیز در نظر خداوند عزیز باشد و او مرا از همهٔ این سختیها برهاند.»
25 ੨੫ ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਮੁਬਾਰਕ ਹੈ ਤੂੰ, ਹੇ ਮੇਰੇ ਪੁੱਤਰ ਦਾਊਦ ਤੂੰ ਵੱਡੇ-ਵੱਡੇ ਕੰਮ ਕਰੇਂਗਾ ਅਤੇ ਤੂੰ ਭਾਗਵਾਨ ਵੀ ਹੋਵੇਂਗਾ। ਸੋ ਦਾਊਦ ਆਪਣੇ ਰਾਹ ਤੁਰ ਗਿਆ ਅਤੇ ਸ਼ਾਊਲ ਆਪਣੇ ਥਾਂ ਨੂੰ ਮੁੜ ਗਿਆ।
شائول به داوود گفت: «پسرم داوود، خدا تو را برکت دهد. تو کارهای بزرگی خواهی کرد و همیشه موفق خواهی شد.» پس داوود به راه خود رفت و شائول به خانه بازگشت.

< 1 ਸਮੂਏਲ 26 >