< 1 ਸਮੂਏਲ 27 >

1 ਦਾਊਦ ਨੇ ਆਪਣੇ ਮਨ ਵਿੱਚ ਆਖਿਆ ਕਿ ਹੁਣ ਮੈਂ ਕਿਸੇ ਦਿਨ ਸ਼ਾਊਲ ਦੇ ਹੱਥ ਨਾਲ ਤਬਾਹ ਹੋ ਜਾਂਵਾਂਗਾ। ਫੇਰ ਮੇਰੇ ਲਈ ਇਹ ਦੇ ਨਾਲੋਂ ਹੋਰ ਕੋਈ ਚੰਗੀ ਸਲਾਹ ਨਹੀਂ ਜੋ ਮੈਂ ਤੇਜੀ ਨਾਲ ਭੱਜ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਜਾ ਵੱਸਾਂ ਅਤੇ ਸ਼ਾਊਲ ਇਸਰਾਏਲ ਦੇ ਬੰਨਿਆਂ ਵਿੱਚੋਂ ਮੇਰੇ ਲੱਭਣ ਤੋਂ ਨਿਰਾਸ਼ ਹੋ ਜਾਵੇਗਾ ਤਾਂ ਉਹ ਦੇ ਹੱਥੋਂ ਮੈਂ ਛੁੱਟ ਜਾਂਵਾਂਗਾ
ויאמר דוד אל לבו עתה אספה יום אחד ביד שאול אין לי טוב כי המלט אמלט אל ארץ פלשתים ונואש ממני שאול לבקשני עוד בכל גבול ישראל ונמלטתי מידו׃
2 ਤਦ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਛੇ ਸੌ ਜੁਆਨਾਂ ਨੂੰ ਲੈ ਕੇ ਗਥ ਦੇ ਰਾਜਾ ਮਾਓਕ ਦੇ ਪੁੱਤਰ ਆਕੀਸ਼ ਵੱਲ ਲੰਘ ਗਿਆ
ויקם דוד ויעבר הוא ושש מאות איש אשר עמו אל אכיש בן מעוך מלך גת׃
3 ਆਕੀਸ਼ ਦੇ ਨਾਲ ਦਾਊਦ ਗਥ ਵਿੱਚ ਰਿਹਾ ਅਰਥਾਤ ਉਹ ਅਤੇ ਉਹ ਦੇ ਲੋਕ ਜਿਨ੍ਹਾਂ ਵਿੱਚੋਂ ਸਭ ਕੋਈ ਆਪੋ ਆਪਣੇ ਟੱਬਰ ਸਮੇਤ ਸੀ ਅਤੇ ਦਾਊਦ ਆਪਣੀਆਂ ਦੋਹਾਂ ਪਤਨੀਆਂ ਦੇ ਨਾਲ ਅਰਥਾਤ ਅਹੀਨੋਅਮ ਯਿਜ਼ਰਾਏਲਣ ਅਤੇ ਕਰਮੇਲਣੀ ਅਬੀਗੈਲ ਜੋ ਨਾਬਾਲ ਦੀ ਇਸਤਰੀ ਸੀ
וישב דוד עם אכיש בגת הוא ואנשיו איש וביתו דוד ושתי נשיו אחינעם היזרעאלית ואביגיל אשת נבל הכרמלית׃
4 ਅਤੇ ਸ਼ਾਊਲ ਨੂੰ ਖ਼ਬਰ ਹੋਈ ਜੋ ਦਾਊਦ ਗਥ ਨੂੰ ਭੱਜ ਗਿਆ ਸੋ ਉਹ ਉਸ ਦੇ ਲੱਭਣ ਲਈ ਫੇਰ ਨਾ ਨਿੱਕਲਿਆ।
ויגד לשאול כי ברח דוד גת ולא יוסף עוד לבקשו׃
5 ਦਾਊਦ ਨੇ ਆਕੀਸ਼ ਨੂੰ ਆਖਿਆ, ਜੇ ਤੇਰੀ ਨਿਗਾਹ ਵਿੱਚ ਮੈਂ ਦਯਾ ਜੋਗ ਹਾਂ ਤਾਂ ਉਹ ਮੈਨੂੰ ਦੇਸ ਦੇ ਕਿਸੇ ਸ਼ਹਿਰ ਵਿੱਚ ਵੱਸਣ ਲਈ ਥਾਂ ਦੇ ਦੇਣ ਕਿਉਂ ਜੋ ਤੇਰਾ ਸੇਵਕਾਂ ਰਾਜਧਾਨੀ ਵਿੱਚ ਤੇਰੇ ਕੋਲ ਕਾਹਨੂੰ ਰਹੇ?
ויאמר דוד אל אכיש אם נא מצאתי חן בעיניך יתנו לי מקום באחת ערי השדה ואשבה שם ולמה ישב עבדך בעיר הממלכה עמך׃
6 ਤਦ ਆਕੀਸ਼ ਨੇ ਉਸ ਦਿਨ ਉਹ ਨੂੰ ਸਿਕਲਗ ਸ਼ਹਿਰ ਦੇ ਦਿੱਤਾ ਸੋ ਸਿਕਲਗ ਅੱਜ ਤੱਕ ਯਹੂਦਾਹ ਦੇ ਰਾਜਾ ਦਾ ਹੈ
ויתן לו אכיש ביום ההוא את צקלג לכן היתה צקלג למלכי יהודה עד היום הזה׃
7 ਜਿੰਨਾਂ ਚਿਰ ਦਾਊਦ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ ਸੋ ਪੂਰਾ ਇੱਕ ਸਾਲ ਅਤੇ ਚਾਰ ਮਹੀਨੇ ਸਨ।
ויהי מספר הימים אשר ישב דוד בשדה פלשתים ימים וארבעה חדשים׃
8 ਦਾਊਦ ਅਤੇ ਉਹ ਦੇ ਮਨੁੱਖਾਂ ਨੇ ਚੜ੍ਹ ਕੇ ਗਸ਼ੂਰੀਆਂ ਅਤੇ ਗਜ਼ਰੀਆਂ ਅਤੇ ਅਮਾਲੇਕੀਆਂ ਦੇ ਉੱਤੇ ਹੱਲਾ ਕੀਤਾ ਅਤੇ ਉਹ ਸ਼ੂਰ ਦੇ ਰਾਹੋਂ ਲੈ ਕੇ ਮਿਸਰ ਦੇ ਬੰਨੇ ਤੱਕ ਉਸ ਦੇਸ ਵਿੱਚ ਪਹਿਲੇ ਸਮੇਂ ਤੋਂ ਵੱਸਦੇ ਸਨ
ויעל דוד ואנשיו ויפשטו אל הגשורי והגרזי והעמלקי כי הנה ישבות הארץ אשר מעולם בואך שורה ועד ארץ מצרים׃
9 ਅਤੇ ਦਾਊਦ ਨੇ ਉਸ ਦੇਸ ਨੂੰ ਜਿੱਤ ਲਿਆ ਅਤੇ ਕਿਸੇ ਇਸਤ੍ਰੀ ਪੁਰਖ, ਕਿਸੇ ਨੂੰ ਜਿਉਂਦੇ ਨਾ ਛੱਡਿਆ ਅਤੇ ਉਨ੍ਹਾਂ ਦੇ ਇੱਜੜ, ਡੰਗਰ, ਗਧੇ, ਊਠ ਅਤੇ ਲੁੱਟ ਲਏ ਅਤੇ ਆਕੀਸ਼ ਕੋਲ ਮੁੜ ਆਇਆ
והכה דוד את הארץ ולא יחיה איש ואשה ולקח צאן ובקר וחמרים וגמלים ובגדים וישב ויבא אל אכיש׃
10 ੧੦ ਤਾਂ ਆਕੀਸ਼ ਨੇ ਪੁੱਛਿਆ, ਅੱਜ ਤੁਹਾਡਾ ਰਾਹ ਕਿੱਧਰ ਸੀ? ਦਾਊਦ ਨੇ ਆਖਿਆ, ਯਹੂਦਾਹ ਦੇ ਦੱਖਣ ਵੱਲ ਅਤੇ ਯਰਹਮਿਏਲੀਆਂ ਦੇ ਦੱਖਣ ਵੱਲ ਅਤੇ ਕੇਨੀਆਂ ਦੇ ਦੱਖਣ ਵੱਲ
ויאמר אכיש אל פשטתם היום ויאמר דוד על נגב יהודה ועל נגב הירחמאלי ואל נגב הקיני׃
11 ੧੧ ਅਤੇ ਦਾਊਦ ਕਿਸੇ ਇੱਕ ਪੁਰਸ਼ ਜਾਂ ਇਸਤ੍ਰੀ ਨੂੰ ਵੀ ਗਥ ਵਿੱਚ ਨਾ ਲਿਆਇਆ ਜੋ ਕਿਤੇ ਇਹ ਸਾਡੇ ਵਿਰੁੱਧ ਨਾ ਖ਼ਬਰ ਜਾ ਦੇਣ ਕਿ ਦਾਊਦ ਨੇ ਅਜਿਹਾ ਕੰਮ ਕੀਤਾ ਹੈ। ਜਦ ਤੱਕ ਉਹ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ ਉਸ ਦੀ ਇਹੋ ਮਰਜਾਦਾ ਰਹੀ
ואיש ואשה לא יחיה דוד להביא גת לאמר פן יגדו עלינו לאמר כה עשה דוד וכה משפטו כל הימים אשר ישב בשדה פלשתים׃
12 ੧੨ ਆਕੀਸ਼ ਨੇ ਦਾਊਦ ਦੀ ਗੱਲ ਉੱਤੇ ਪਰਤੀਤ ਕੀਤੀ ਅਤੇ ਆਖਿਆ, ਭਈ ਉਸ ਨੇ ਆਪਣੇ ਲੋਕ ਇਸਰਾਏਲ ਨਾਲ ਅਜਿਹਾ ਕੰਮ ਕੀਤਾ ਹੈ ਜੋ ਉਹ ਉਸ ਤੋਂ ਬਹੁਤ ਨਫ਼ਰਤ ਕਰਦੇ ਹੋਣਗੇ ਇਸ ਲਈ ਉਹ ਸਦਾ ਮੇਰਾ ਸੇਵਕ ਰਹੇਗਾ।
ויאמן אכיש בדוד לאמר הבאש הבאיש בעמו בישראל והיה לי לעבד עולם׃

< 1 ਸਮੂਏਲ 27 >