< 1 ਸਮੂਏਲ 27 >
1 ੧ ਦਾਊਦ ਨੇ ਆਪਣੇ ਮਨ ਵਿੱਚ ਆਖਿਆ ਕਿ ਹੁਣ ਮੈਂ ਕਿਸੇ ਦਿਨ ਸ਼ਾਊਲ ਦੇ ਹੱਥ ਨਾਲ ਤਬਾਹ ਹੋ ਜਾਂਵਾਂਗਾ। ਫੇਰ ਮੇਰੇ ਲਈ ਇਹ ਦੇ ਨਾਲੋਂ ਹੋਰ ਕੋਈ ਚੰਗੀ ਸਲਾਹ ਨਹੀਂ ਜੋ ਮੈਂ ਤੇਜੀ ਨਾਲ ਭੱਜ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਜਾ ਵੱਸਾਂ ਅਤੇ ਸ਼ਾਊਲ ਇਸਰਾਏਲ ਦੇ ਬੰਨਿਆਂ ਵਿੱਚੋਂ ਮੇਰੇ ਲੱਭਣ ਤੋਂ ਨਿਰਾਸ਼ ਹੋ ਜਾਵੇਗਾ ਤਾਂ ਉਹ ਦੇ ਹੱਥੋਂ ਮੈਂ ਛੁੱਟ ਜਾਂਵਾਂਗਾ
Đa-vít nghĩ thầm: “Rồi sẽ có ngày Sau-lơ hại được ta. Chi bằng ta trốn sang đất Phi-li-tin, để khi Sau-lơ tìm mãi trong nước không thấy, sẽ chán nản, bỏ cuộc và ta được thoát nạn.”
2 ੨ ਤਦ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਛੇ ਸੌ ਜੁਆਨਾਂ ਨੂੰ ਲੈ ਕੇ ਗਥ ਦੇ ਰਾਜਾ ਮਾਓਕ ਦੇ ਪੁੱਤਰ ਆਕੀਸ਼ ਵੱਲ ਲੰਘ ਗਿਆ
Vậy, Đa-vít cùng 600 thuộc hạ đi đến Gát sống với A-kích, con của Ma-óc, vua Gát.
3 ੩ ਆਕੀਸ਼ ਦੇ ਨਾਲ ਦਾਊਦ ਗਥ ਵਿੱਚ ਰਿਹਾ ਅਰਥਾਤ ਉਹ ਅਤੇ ਉਹ ਦੇ ਲੋਕ ਜਿਨ੍ਹਾਂ ਵਿੱਚੋਂ ਸਭ ਕੋਈ ਆਪੋ ਆਪਣੇ ਟੱਬਰ ਸਮੇਤ ਸੀ ਅਤੇ ਦਾਊਦ ਆਪਣੀਆਂ ਦੋਹਾਂ ਪਤਨੀਆਂ ਦੇ ਨਾਲ ਅਰਥਾਤ ਅਹੀਨੋਅਮ ਯਿਜ਼ਰਾਏਲਣ ਅਤੇ ਕਰਮੇਲਣੀ ਅਬੀਗੈਲ ਜੋ ਨਾਬਾਲ ਦੀ ਇਸਤਰੀ ਸੀ
Đa-vít cùng các thuộc hạ và gia quyến sống với A-kích tại Gát. Hai vợ Đa-vít là A-hi-nô-am, người Gít-rê-ên và A-bi-ga-in, người Cát-mên, vợ góa của Na-banh, đều theo ông.
4 ੪ ਅਤੇ ਸ਼ਾਊਲ ਨੂੰ ਖ਼ਬਰ ਹੋਈ ਜੋ ਦਾਊਦ ਗਥ ਨੂੰ ਭੱਜ ਗਿਆ ਸੋ ਉਹ ਉਸ ਦੇ ਲੱਭਣ ਲਈ ਫੇਰ ਨਾ ਨਿੱਕਲਿਆ।
Khi nghe tin Đa-vít chạy đến đất Gát, Sau-lơ thôi không săn đuổi nữa.
5 ੫ ਦਾਊਦ ਨੇ ਆਕੀਸ਼ ਨੂੰ ਆਖਿਆ, ਜੇ ਤੇਰੀ ਨਿਗਾਹ ਵਿੱਚ ਮੈਂ ਦਯਾ ਜੋਗ ਹਾਂ ਤਾਂ ਉਹ ਮੈਨੂੰ ਦੇਸ ਦੇ ਕਿਸੇ ਸ਼ਹਿਰ ਵਿੱਚ ਵੱਸਣ ਲਈ ਥਾਂ ਦੇ ਦੇਣ ਕਿਉਂ ਜੋ ਤੇਰਾ ਸੇਵਕਾਂ ਰਾਜਧਾਨੀ ਵਿੱਚ ਤੇਰੇ ਕੋਲ ਕਾਹਨੂੰ ਰਹੇ?
Đa-vít nói với A-kích: “Nếu vua thương tình, xin cho chúng tôi đến ở một tỉnh miền quê, chứ chúng tôi không đáng ở giữa đế đô thế này.”
6 ੬ ਤਦ ਆਕੀਸ਼ ਨੇ ਉਸ ਦਿਨ ਉਹ ਨੂੰ ਸਿਕਲਗ ਸ਼ਹਿਰ ਦੇ ਦਿੱਤਾ ਸੋ ਸਿਕਲਗ ਅੱਜ ਤੱਕ ਯਹੂਦਾਹ ਦੇ ਰਾਜਾ ਦਾ ਹੈ
A-kích cho Đa-vít ở Xiếc-lác (cho đến nay Xiếc-lác vẫn còn thuộc quyền các vua Giu-đa),
7 ੭ ਜਿੰਨਾਂ ਚਿਰ ਦਾਊਦ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ ਸੋ ਪੂਰਾ ਇੱਕ ਸਾਲ ਅਤੇ ਚਾਰ ਮਹੀਨੇ ਸਨ।
và họ ở đó với người Phi-li-tin một năm bốn tháng.
8 ੮ ਦਾਊਦ ਅਤੇ ਉਹ ਦੇ ਮਨੁੱਖਾਂ ਨੇ ਚੜ੍ਹ ਕੇ ਗਸ਼ੂਰੀਆਂ ਅਤੇ ਗਜ਼ਰੀਆਂ ਅਤੇ ਅਮਾਲੇਕੀਆਂ ਦੇ ਉੱਤੇ ਹੱਲਾ ਕੀਤਾ ਅਤੇ ਉਹ ਸ਼ੂਰ ਦੇ ਰਾਹੋਂ ਲੈ ਕੇ ਮਿਸਰ ਦੇ ਬੰਨੇ ਤੱਕ ਉਸ ਦੇਸ ਵਿੱਚ ਪਹਿਲੇ ਸਮੇਂ ਤੋਂ ਵੱਸਦੇ ਸਨ
Lúc ấy, Đa-vít thường dẫn thuộc hạ tấn công đột ngột các dân Ghê-sua, Ghiệt-xi, và A-ma-léc, là những dân từ lâu đời sống gần Su-rơ và rải rác cho đến biên giới Ai Cập.
9 ੯ ਅਤੇ ਦਾਊਦ ਨੇ ਉਸ ਦੇਸ ਨੂੰ ਜਿੱਤ ਲਿਆ ਅਤੇ ਕਿਸੇ ਇਸਤ੍ਰੀ ਪੁਰਖ, ਕਿਸੇ ਨੂੰ ਜਿਉਂਦੇ ਨਾ ਛੱਡਿਆ ਅਤੇ ਉਨ੍ਹਾਂ ਦੇ ਇੱਜੜ, ਡੰਗਰ, ਗਧੇ, ਊਠ ਅਤੇ ਲੁੱਟ ਲਏ ਅਤੇ ਆਕੀਸ਼ ਕੋਲ ਮੁੜ ਆਇਆ
Mỗi lần tấn công nơi nào, Đa-vít không để một ai sống sót, nhưng bắt hết chiên, bò, lừa, lạc đà, và quần áo trước khi trở về nhà với Vua A-kích.
10 ੧੦ ਤਾਂ ਆਕੀਸ਼ ਨੇ ਪੁੱਛਿਆ, ਅੱਜ ਤੁਹਾਡਾ ਰਾਹ ਕਿੱਧਰ ਸੀ? ਦਾਊਦ ਨੇ ਆਖਿਆ, ਯਹੂਦਾਹ ਦੇ ਦੱਖਣ ਵੱਲ ਅਤੇ ਯਰਹਮਿਏਲੀਆਂ ਦੇ ਦੱਖਣ ਵੱਲ ਅਤੇ ਕੇਨੀਆਂ ਦੇ ਦੱਖਣ ਵੱਲ
Nếu A-kích hỏi: “Hôm nay ông đi đánh miền nào?” Đa-vít trả lời: “Miền nam Giu-đa,” hoặc “Miền nam Giê-ra-mên,” hoặc “Miền nam đất Kê-nít.”
11 ੧੧ ਅਤੇ ਦਾਊਦ ਕਿਸੇ ਇੱਕ ਪੁਰਸ਼ ਜਾਂ ਇਸਤ੍ਰੀ ਨੂੰ ਵੀ ਗਥ ਵਿੱਚ ਨਾ ਲਿਆਇਆ ਜੋ ਕਿਤੇ ਇਹ ਸਾਡੇ ਵਿਰੁੱਧ ਨਾ ਖ਼ਬਰ ਜਾ ਦੇਣ ਕਿ ਦਾਊਦ ਨੇ ਅਜਿਹਾ ਕੰਮ ਕੀਤਾ ਹੈ। ਜਦ ਤੱਕ ਉਹ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ ਉਸ ਦੀ ਇਹੋ ਮਰਜਾਦਾ ਰਹੀ
Nhưng không có ai sống sót đâu để đến Gát báo việc Đa-vít làm? Và suốt thời gian ở trong đất Phi-li-tin, ông cứ tiếp tục hành động như thế.
12 ੧੨ ਆਕੀਸ਼ ਨੇ ਦਾਊਦ ਦੀ ਗੱਲ ਉੱਤੇ ਪਰਤੀਤ ਕੀਤੀ ਅਤੇ ਆਖਿਆ, ਭਈ ਉਸ ਨੇ ਆਪਣੇ ਲੋਕ ਇਸਰਾਏਲ ਨਾਲ ਅਜਿਹਾ ਕੰਮ ਕੀਤਾ ਹੈ ਜੋ ਉਹ ਉਸ ਤੋਂ ਬਹੁਤ ਨਫ਼ਰਤ ਕਰਦੇ ਹੋਣਗੇ ਇਸ ਲਈ ਉਹ ਸਦਾ ਮੇਰਾ ਸੇਵਕ ਰਹੇਗਾ।
A-kích vẫn tín nhiệm Đa-vít, vì nghĩ rằng: “Dân tộc nó chắc phải ghê tởm nó lắm rồi; và như thế, nó sẽ ở đây làm đầy tớ cho ta suốt đời!”