< 1 ਸਮੂਏਲ 28 >

1 ਉਨੀਂ ਦਿਨੀਂ ਅਜਿਹਾ ਹੋਇਆ ਜੋ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਨ ਲਈ ਆਪਣੇ ਦਲਾਂ ਨੂੰ ਇਕੱਠਿਆਂ ਕੀਤਾ। ਤਦ ਆਕੀਸ਼ ਨੇ ਦਾਊਦ ਨੂੰ ਆਖਿਆ, ਤੂੰ ਸੱਚ ਜਾਣ ਜੋ ਤੈਨੂੰ ਅਤੇ ਤੇਰੇ ਲੋਕਾਂ ਨੂੰ ਮੇਰੇ ਨਾਲ ਲੜਾਈ ਵਿੱਚ ਜਾਣਾ ਪਵੇਗਾ
И бысть во дни оны, и собрашася иноплеменницы в полки своя изыти братися со Израилтяны. И рече Агхус к Давиду: разумея разумей, яко со мною изыдеши на брань ты и мужие твои.
2 ਸੋ ਦਾਊਦ ਨੇ ਆਕੀਸ਼ ਨੂੰ ਆਖਿਆ, ਤੈਨੂੰ ਜ਼ਰੂਰ ਮਲੂਮ ਹੋ ਜਾਵੇਗਾ ਜੋ ਤੇਰੇ ਸੇਵਕ ਕੋਲੋਂ ਕਿੰਨ੍ਹਾਂ ਕੁ ਕੰਮ ਹੋਵੇਗਾ ਅਤੇ ਆਕੀਸ਼ ਨੇ ਦਾਊਦ ਨੂੰ ਆਖਿਆ, ਤਾਂ ਸਦਾ ਦੇ ਲਈ ਮੈਂ ਤੈਨੂੰ ਆਪਣੇ ਸਿਰ ਦਾ ਰਾਖ਼ਾ ਬਣਾਵਾਂਗਾ।
И рече Давид ко Агхусу: тако ныне уразумееши, яже сотворит раб твой. И рече Агхус к Давиду: темже началника хранителей телу (моему) поставлю тя во вся дни.
3 ਸਮੂਏਲ ਮਰ ਗਿਆ ਸੀ ਅਤੇ ਸਾਰੇ ਇਸਰਾਏਲ ਨੇ ਉਹ ਦਾ ਅਫ਼ਸੋਸ ਕੀਤਾ ਅਤੇ ਉਸੇ ਦੇ ਸ਼ਹਿਰ ਵਿੱਚ ਜੋ ਰਾਮਾਹ ਸੀ ਉਹ ਨੂੰ ਦੱਬ ਦਿੱਤਾ ਅਤੇ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਭੂਤ ਮਿੱਤਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਕੱਢ ਦਿੱਤਾ ਸੀ।
И Самуил умре, и рыдаше по нем весь Израиль, и погребоша его во Армафеме во граде его: и Саул изби чревобасники и волхвы земли своея.
4 ਸੋ ਫ਼ਲਿਸਤੀਆਂ ਨੇ ਇਕੱਠੇ ਹੋ ਕੇ ਸ਼ੂਨੇਮ ਵਿੱਚ ਆ ਡੇਰੇ ਲਾਏ ਅਤੇ ਸ਼ਾਊਲ ਨੇ ਵੀ ਸਾਰੇ ਇਸਰਾਏਲ ਨੂੰ ਇਕੱਠਿਆਂ ਕੀਤਾ, ਉਨ੍ਹਾਂ ਨੇ ਗਿਲਬੋਆ ਵਿੱਚ ਡੇਰੇ ਲਾਏ।
И собрашася иноплеменницы и приидоша и ополчишася в Сонаме: и собра Саул вся мужы Израилевы, и ополчишася в Гелвуе.
5 ਜਦ ਸ਼ਾਊਲ ਨੇ ਫ਼ਲਿਸਤੀਆਂ ਦਾ ਦਲ ਦੇਖਿਆ ਤਾਂ ਡਰ ਗਿਆ ਅਤੇ ਉਹ ਦਾ ਮਨ ਡਾਢਾ ਕੰਬਿਆ
И виде Саул полки иноплеменничи, и убояся, и ужасеся сердце его зело.
6 ਅਤੇ ਜਿਸ ਵੇਲੇ ਸ਼ਾਊਲ ਨੇ ਯਹੋਵਾਹ ਕੋਲੋਂ ਸਲਾਹ ਪੁੱਛੀ ਤਾਂ ਯਹੋਵਾਹ ਨੇ ਉਹ ਨੂੰ ਨਾ ਸੁਫਨਿਆਂ ਦੇ ਨਾ ਊਰੀਮ ਦੇ ਅਤੇ ਨਾ ਨਬੀਆਂ ਦੇ ਰਾਹੀਂ ਕੁਝ ਉੱਤਰ ਦਿੱਤਾ।
И вопроси Саул Господа, и не отвеща ему Господь ни во сне, ни во явлениих, ни во пророцех.
7 ਤਦ ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ, ਮੇਰੇ ਲਈ ਕੋਈ ਅਜਿਹੀ ਇਸਤਰੀ ਭਾਲੋ ਜਿਸ ਦੇ ਭੂਤ ਮਿੱਤਰ ਹੋਣ ਜੋ ਮੈਂ ਉਸ ਦੇ ਕੋਲ ਜਾਂਵਾਂ ਅਤੇ ਉਸ ਕੋਲੋਂ ਪੁੱਛਾਂ। ਸੋ ਉਹ ਦੇ ਸੇਵਕਾਂ ਨੇ ਉਹ ਨੂੰ ਆਖਿਆ, ਵੇਖੋ, ਏਨ-ਦੋਰ ਵਿੱਚ ਇੱਕ ਇਸਤਰੀ ਹੈ ਜਿਸ ਦਾ ਭੂਤ ਮਿੱਤਰਾਂ ਹੈ।
И рече Саул отроком своим: поищите ми жены волшебницы, и пойду к ней, и вопрошу ея. И реша отроцы его к нему: се, жена волшебница во Аендоре.
8 ਸੋ ਸ਼ਾਊਲ ਨੇ ਆਪਣਾ ਭੇਸ ਬਦਲ ਕੇ ਹੋਰ ਕੱਪੜੇ ਪਾ ਕੇ ਗਿਆ ਅਤੇ ਦੋ ਜਣੇ ਉਹ ਦੇ ਨਾਲ ਸਨ ਅਤੇ ਰਾਤ ਨੂੰ ਉਸ ਇਸਤਰੀ ਕੋਲ ਗਿਆ ਅਤੇ ਉਸ ਨੂੰ ਆਖਿਆ, ਦਯਾ ਕਰ ਕੇ ਆਪਣੇ ਭੂਤ ਮਿੱਤਰ ਕੋਲੋਂ ਮੇਰੇ ਲਈ ਸਲਾਹ ਪੁੱਛ ਅਤੇ ਜਿਸ ਦਾ ਨਾਮ ਮੈਂ ਤੈਨੂੰ ਦੱਸਾਂ ਉਹ ਨੂੰ ਮੇਰੇ ਲਈ ਬੁਲਾ ਲਿਆ।
И прикрыся Саул и облечеся в ризы ины, и иде сам и два мужа с ним, и прииде нощию к жене и рече ей: поволхвуй ми чревоволшебством, и возведи ми, егоже реку ти.
9 ਤਦ ਉਸ ਇਸਤਰੀ ਨੇ ਉਹ ਨੂੰ ਆਖਿਆ, ਵੇਖ, ਤੂੰ ਜਾਣਦਾ ਹੈਂ ਜੋ ਸ਼ਾਊਲ ਨੇ ਕੀ ਕੀਤਾ, ਕਿਵੇਂ ਉਹ ਨੇ ਉਨ੍ਹਾਂ ਨੂੰ ਜਿਨ੍ਹਾਂ ਦੇ ਭੂਤ ਮਿੱਤਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਮੁਕਾ ਸੁੱਟਿਆ। ਫੇਰ ਤੂੰ ਮੇਰੀ ਜਾਨ ਨੂੰ ਕਾਹਨੂੰ ਫਸਾਉਂਦਾ ਹੈਂ ਜੋ ਮੈਨੂੰ ਮਰਵਾ ਸੁੱਟੇ?
И рече ему жена: се, ныне ты сам веси, елика сотвори Саул, како истреби чревобасники и волхвы от земли, и вскую ты ловиши душу мою, еже умертвити ю?
10 ੧੦ ਤਦ ਸ਼ਾਊਲ ਨੇ ਯਹੋਵਾਹ ਦੀ ਸਹੁੰ ਚੁੱਕ ਕੇ ਆਖਿਆ, ਭਈ ਜਿਉਂਦੇ ਯਹੋਵਾਹ ਦੀ ਸਹੁੰ, ਇਸ ਗੱਲ ਦੀ ਤੈਨੂੰ ਕੋਈ ਸਜ਼ਾ ਨਹੀਂ ਮਿਲੇਗੀ।
И клятся ей Саул, глаголя: жив Господь, аще срящет тя неправда о словеси сем.
11 ੧੧ ਤਦ ਉਹ ਇਸਤਰੀ ਬੋਲੀ, ਮੈਂ ਤੇਰੇ ਲਈ ਕਿਸਨੂੰ ਬੁਲਾਵਾਂ? ਉਹ ਬੋਲਿਆ, ਮੇਰੇ ਲਈ ਸਮੂਏਲ ਨੂੰ ਬੁਲਵਾ।
И рече жена Саулу: кого возведу ти? И рече Саул: Самуила возведи ми.
12 ੧੨ ਜਿਸ ਵੇਲੇ ਉਸ ਇਸਤਰੀ ਨੇ ਸਮੂਏਲ ਨੂੰ ਵੇਖਿਆ ਤਾਂ ਉੱਚੀ ਅਵਾਜ਼ ਨਾਲ ਚਿੱਲਾਈ ਅਤੇ ਉਸ ਇਸਤਰੀ ਨੇ ਸ਼ਾਊਲ ਨੂੰ ਆਖਿਆ, ਤੁਸੀਂ ਮੇਰੇ ਨਾਲ ਧੋਖਾ ਕਿਉਂ ਕੀਤਾ ਕਿਉਂ ਜੋ ਸ਼ਾਊਲ ਤਾਂ ਤੁਸੀਂ ਹੀ ਹੋ!
И виде жена Самуила, и возгласи гласом велиим, и рече жена к Саулу: почто мя прельстил еси? И ты еси Саул.
13 ੧੩ ਤਦ ਰਾਜਾ ਨੇ ਉਸ ਨੂੰ ਆਖਿਆ, ਘਬਰਾ ਨਾ। ਤੂੰ ਕੀ ਵੇਖਿਆ ਹੈ? ਉਸ ਇਸਤਰੀ ਨੇ ਸ਼ਾਊਲ ਨੂੰ ਆਖਿਆ, ਮੈਂ ਇੱਕ ਦੇਵਤੇ ਨੂੰ ਧਰਤੀ ਵਿੱਚੋਂ ਨਿੱਕਲਦੇ ਵੇਖਦੀ ਹਾਂ।
И рече ей царь: не бойся, рцы кого видела еси? И рече ему жена: боги видех восходящыя от земли.
14 ੧੪ ਤਦ ਉਹ ਨੇ ਉਸ ਨੂੰ ਆਖਿਆ, ਉਹ ਦੇ ਰੰਗ ਰੂਪ ਬਾਰੇ ਦੱਸ! ਉਹ ਬੋਲੀ, ਇੱਕ ਬੁੱਢਾ ਮਨੁੱਖ ਉੱਪਰ ਆਉਂਦਾ ਹੈ ਅਤੇ ਚੱਦਰ ਨਾਲ ਢੱਕਿਆ ਹੋਇਆ ਹੈ। ਤਦ ਸ਼ਾਊਲ ਨੇ ਜਾਣਿਆ ਜੋ ਉਹ ਸਮੂਏਲ ਹੀ ਹੈ ਅਤੇ ਉਹ ਨੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ।
И рече ей: что познала еси? И рече ему (жена): (видех) мужа стара восходяща от земли, и сей оболчен одеянием долгим. И уразуме Саул, яко сей Самуил (есть), и преклони лице свое на землю и поклонися ему.
15 ੧੫ ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੇਰੇ ਸੁੱਖ ਵਿੱਚ ਕਾਹਨੂੰ ਭੰਗ ਪਾਇਆ ਜੋ ਮੈਨੂੰ ਸੱਦਿਆ? ਸ਼ਾਊਲ ਬੋਲਿਆ, ਮੈਂ ਬਹੁਤ ਦੁੱਖ ਵਿੱਚ ਪਿਆ ਹੋਇਆ ਹਾਂ ਕਿਉਂ ਜੋ ਫ਼ਲਿਸਤੀ ਮੇਰੇ ਨਾਲ ਲੜਦੇ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਕੁਝ ਉੱਤਰ ਨਹੀਂ ਦਿੰਦਾ ਨਾ ਨਬੀਆਂ ਦੇ ਰਾਹੀਂ ਨਾ ਹੀ ਸੁਫ਼ਨਿਆਂ ਦੇ। ਇਸ ਲਈ ਮੈਂ ਤੈਨੂੰ ਸੱਦਿਆ ਹੈ ਜੋ ਤੂੰ ਮੈਨੂੰ ਦੱਸੇ ਭਈ ਮੈਂ ਕੀ ਕਰਾਂ।
И рече ему Самуил: почто понудил еси мя взыти ми? И рече Саул: скорблю зело, яко иноплеменницы воюют на мя, и Бог отступи от мене, и не услыша мене ктому ни в руках пророческих, ни во снех, ни во явлениих: и ныне призвах тя, да скажеши ми, что сотворю.
16 ੧੬ ਤਦ ਸਮੂਏਲ ਨੇ ਆਖਿਆ, ਜਦ ਯਹੋਵਾਹ ਨੇ ਤੈਨੂੰ ਛੱਡ ਦਿੱਤਾ ਅਤੇ ਤੇਰਾ ਵੈਰੀ ਬਣਿਆ ਹੈ ਤਾਂ ਫੇਰ ਮੈਨੂੰ ਕਿਉਂ ਪੁੱਛਦਾ ਹੈਂ?
И рече Самуил: почто вопрошаеши мя, а Господь отступи от тебе и бысть со ближним твоим?
17 ੧੭ ਯਹੋਵਾਹ ਨੇ ਤਾਂ ਆਪਣੀ ਵੱਲੋਂ ਉਹੋ ਹੀ ਕੀਤਾ ਜੋ ਉਸ ਨੇ ਮੇਰੇ ਰਾਹੀਂ ਆਖਿਆ ਸੀ ਕਿ ਯਹੋਵਾਹ ਨੇ ਤੇਰੇ ਹੱਥੋਂ ਰਾਜ ਖੋਹ ਲਿਆ ਅਤੇ ਤੇਰੇ ਗੁਆਂਢੀ ਦਾਊਦ ਨੂੰ ਦੇ ਦਿੱਤਾ।
И сотвори Господь тебе, якоже глагола Господь рукою моею, и исторгнет Господь царство твое из руку твоею и вдаст е ближнему твоему Давиду,
18 ੧੮ ਇਸ ਲਈ ਜੋ ਤੂੰ ਯਹੋਵਾਹ ਦਾ ਬਚਨ ਨਾ ਮੰਨਿਆ ਅਤੇ ਤੂੰ ਅਮਾਲੇਕ ਦੇ ਨਾਲ ਉਹ ਦੇ ਕ੍ਰੋਧ ਦੀ ਅੱਗ ਅਨੁਸਾਰ ਕੰਮ ਨਾ ਕੀਤਾ ਇਸੇ ਕਰਕੇ ਅੱਜ ਯਹੋਵਾਹ ਨੇ ਤੇਰੇ ਨਾਲ ਇਹ ਕੀਤਾ।
понеже не послушал еси гласа Господня и не исполнил еси гнева ярости Его на Амалике, глагола ради того сотвори тебе Господь в день сей:
19 ੧੯ ਅਤੇ ਯਹੋਵਾਹ ਤੇਰੇ ਸਮੇਤ ਇਸਰਾਏਲ ਨੂੰ ਫ਼ਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ ਅਤੇ ਕੱਲ ਤੂੰ ਅਤੇ ਤੇਰੇ ਪੁੱਤਰ ਮੇਰੇ ਕੋਲ ਹੋਵੋਗੇ ਅਤੇ ਇਸਰਾਏਲੀ ਦਲ ਨੂੰ ਵੀ ਯਹੋਵਾਹ ਫ਼ਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ।
и предаст Господь Израиля с тобою в руки иноплеменничи, и заутра ты и сынове твои падут с тобою, и полк Израилев предаст Господь в руки иноплеменничи.
20 ੨੦ ਤਦ ਸ਼ਾਊਲ ਉਸੇ ਵੇਲੇ ਧਰਤੀ ਉੱਤੇ ਲੰਮਾ ਡਿੱਗ ਪਿਆ ਅਤੇ ਸਮੂਏਲ ਦੀਆਂ ਗੱਲਾਂ ਨਾਲ ਬਹੁਤ ਡਰ ਗਿਆ ਅਤੇ ਉਹ ਦੇ ਵਿੱਚ ਕੁਝ ਸਾਹ ਸਤ ਨਾ ਰਿਹਾ ਕਿਉਂ ਜੋ ਉਹ ਨੇ ਸਾਰਾ ਦਿਨ ਅਤੇ ਸਾਰੀ ਰਾਤ ਰੋਟੀ ਨਹੀਂ ਖਾਧੀ ਸੀ।
И потщася Саул, и паде стоящь на землю, и убояся зело от словес Самуиловых, и не бысть ктому крепости в нем: яко не яде хлеба во весь день той и во всю нощь ту.
21 ੨੧ ਤਦ ਉਹ ਇਸਤਰੀ ਸ਼ਾਊਲ ਕੋਲ ਆਈ ਅਤੇ ਜਦ ਵੇਖਿਆ ਜੋ ਉਹ ਅੱਤ ਘਬਰਾ ਗਿਆ ਹੈ ਤਾਂ ਉਸ ਨੇ ਉਹ ਨੂੰ ਆਖਿਆ, ਵੇਖੋ, ਤੁਹਾਡੀ ਦਾਸੀ ਨੇ ਤੁਹਾਡੀ ਗੱਲ ਮੰਨੀ ਅਤੇ ਮੈਂ ਆਪਣੀ ਜਾਨ ਆਪਣੇ ਹੱਥ ਦੀ ਤਲੀ ਉੱਤੇ ਰੱਖੀ ਅਤੇ ਜੋ ਗੱਲਾਂ ਤੁਸੀਂ ਮੈਨੂੰ ਆਖੀਆਂ ਸਨ ਸੋ ਮੰਨ ਲਈਆਂ।
И вниде жена к Саулу, и виде его, яко смятеся зело, и рече к нему: се, ныне послуша раба твоя гласа твоего, и положих душу мою в руце мои, и послушах словес, яже ми глаголал еси:
22 ੨੨ ਸੋ ਹੁਣ ਮੈਂ ਤੁਹਾਡੇ ਅੱਗੇ ਬੇਨਤੀ ਕਰਦੀ ਹਾਂ ਜੋ ਤੁਸੀਂ ਵੀ ਆਪਣੀ ਦਾਸੀ ਦੀ ਗੱਲ ਮੰਨੋ ਕਰੋ ਅਤੇ ਪਰਵਾਨਗੀ ਦਿਓ ਜੋ ਮੈਂ ਤੁਹਾਡੇ ਲਈ ਰੋਟੀ ਲੈ ਆਵਾਂ। ਤੁਸੀਂ ਉਹ ਨੂੰ ਖਾਓ ਭਈ ਜਿਸ ਵੇਲੇ ਤੁਸੀਂ ਆਪਣੇ ਰਾਹ ਵਿੱਚ ਤੁਰੋ ਤਾਂ ਜ਼ੋਰ ਹੋਵੇ।
и ныне послушай гласа рабы твоея, и положу пред тобою укрух хлеба, и яждь, и будет в тебе крепость, яко идеши в путь.
23 ੨੩ ਪਰ ਉਹ ਨੇ ਨਾ ਮੰਨਿਆ ਅਤੇ ਆਖਿਆ, ਮੈਂ ਨਹੀਂ ਖਾਂਦਾ ਪਰ ਉਹ ਦੇ ਸੇਵਕਾਂ ਨੇ ਉਸ ਇਸਤਰੀ ਨਾਲ ਰਲ ਕੇ ਉਹ ਨੂੰ ਵੱਡੀ ਖਿੱਚ ਕੀਤੀ ਤਾਂ ਉਹ ਨੇ ਉਨ੍ਹਾਂ ਦਾ ਆਖਿਆ ਮੰਨਿਆ ਅਤੇ ਧਰਤੀ ਉੱਤੋਂ ਉੱਠ ਕੇ ਮੰਜੇ ਉੱਤੇ ਬੈਠ ਗਿਆ।
И не хотяше ясти: и понудиша его отроцы его и жена, и послуша гласа их, и воста от земли, и седе на седалищи.
24 ੨੪ ਅਤੇ ਉਸ ਇਸਤਰੀ ਦੇ ਘਰ ਵਿੱਚ ਇੱਕ ਮੋਟਾ ਵੱਛਾ ਸੀ ਸੋ ਉਸ ਨੇ ਉਹ ਨੂੰ ਛੇਤੀ ਨਾਲ ਕੱਟਿਆ ਅਤੇ ਆਟਾ ਲੈ ਕੇ ਗੁੰਨ੍ਹਿਆ ਅਤੇ ਪਤੀਰੀਆਂ ਰੋਟੀਆਂ ਪਕਾਈਆਂ
Жене же бяше юница питомая в дому: и потщася, и закла ю: и взя муку и смеси, и испече опресноки,
25 ੨੫ ਅਤੇ ਸ਼ਾਊਲ ਅਤੇ ਉਹ ਦੇ ਸੇਵਕਾਂ ਦੇ ਅੱਗੇ ਲਿਆ ਕੇ ਰੱਖੀਆਂ ਅਤੇ ਉਨ੍ਹਾਂ ਨੇ ਖਾਧਾ ਤਦ ਉਹ ਉਸੇ ਰਾਤ ਉੱਥੋਂ ਚੱਲ ਪਏ।
и принесе пред Саула и пред отроки его: и ядоша, и восташа и отидоша в нощь ону.

< 1 ਸਮੂਏਲ 28 >