< 1 ਸਮੂਏਲ 28 >
1 ੧ ਉਨੀਂ ਦਿਨੀਂ ਅਜਿਹਾ ਹੋਇਆ ਜੋ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਨ ਲਈ ਆਪਣੇ ਦਲਾਂ ਨੂੰ ਇਕੱਠਿਆਂ ਕੀਤਾ। ਤਦ ਆਕੀਸ਼ ਨੇ ਦਾਊਦ ਨੂੰ ਆਖਿਆ, ਤੂੰ ਸੱਚ ਜਾਣ ਜੋ ਤੈਨੂੰ ਅਤੇ ਤੇਰੇ ਲੋਕਾਂ ਨੂੰ ਮੇਰੇ ਨਾਲ ਲੜਾਈ ਵਿੱਚ ਜਾਣਾ ਪਵੇਗਾ
У күнләрдә Филистийләр Исраилға қарши җәң қилиш үчүн өз қошунлирини жиғди. Ақиш Давутқа: — Билишиң керәкки, адәмлириңни елип мениң билән җәзмән җәңгә чиқишиң лазим, деди.
2 ੨ ਸੋ ਦਾਊਦ ਨੇ ਆਕੀਸ਼ ਨੂੰ ਆਖਿਆ, ਤੈਨੂੰ ਜ਼ਰੂਰ ਮਲੂਮ ਹੋ ਜਾਵੇਗਾ ਜੋ ਤੇਰੇ ਸੇਵਕ ਕੋਲੋਂ ਕਿੰਨ੍ਹਾਂ ਕੁ ਕੰਮ ਹੋਵੇਗਾ ਅਤੇ ਆਕੀਸ਼ ਨੇ ਦਾਊਦ ਨੂੰ ਆਖਿਆ, ਤਾਂ ਸਦਾ ਦੇ ਲਈ ਮੈਂ ਤੈਨੂੰ ਆਪਣੇ ਸਿਰ ਦਾ ਰਾਖ਼ਾ ਬਣਾਵਾਂਗਾ।
Давут Ақишқа: — Ундақта сили қуллириниң немә қилалайдиғанлиғини билип қалила — деди. Ақиш Давутқа: — Мана, сени өзүмгә мәңгүлүк пасибан қилай, деди.
3 ੩ ਸਮੂਏਲ ਮਰ ਗਿਆ ਸੀ ਅਤੇ ਸਾਰੇ ਇਸਰਾਏਲ ਨੇ ਉਹ ਦਾ ਅਫ਼ਸੋਸ ਕੀਤਾ ਅਤੇ ਉਸੇ ਦੇ ਸ਼ਹਿਰ ਵਿੱਚ ਜੋ ਰਾਮਾਹ ਸੀ ਉਹ ਨੂੰ ਦੱਬ ਦਿੱਤਾ ਅਤੇ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਭੂਤ ਮਿੱਤਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਕੱਢ ਦਿੱਤਾ ਸੀ।
(Самуил өлгән еди вә пүткүл Исраил униң үчүн матәм тутуп уни өз шәһири болған Рамаһда дәпнә қилған еди. Саул болса җинкәшләр билән палчиларни зиминдин қоғлап чиқарди).
4 ੪ ਸੋ ਫ਼ਲਿਸਤੀਆਂ ਨੇ ਇਕੱਠੇ ਹੋ ਕੇ ਸ਼ੂਨੇਮ ਵਿੱਚ ਆ ਡੇਰੇ ਲਾਏ ਅਤੇ ਸ਼ਾਊਲ ਨੇ ਵੀ ਸਾਰੇ ਇਸਰਾਏਲ ਨੂੰ ਇਕੱਠਿਆਂ ਕੀਤਾ, ਉਨ੍ਹਾਂ ਨੇ ਗਿਲਬੋਆ ਵਿੱਚ ਡੇਰੇ ਲਾਏ।
Филистийләр топлишип чиқип Шунәмдә чедир тикти. Саулму һәм пүткүл Исраилни жиғип, Гилбоаһда чедир тикти.
5 ੫ ਜਦ ਸ਼ਾਊਲ ਨੇ ਫ਼ਲਿਸਤੀਆਂ ਦਾ ਦਲ ਦੇਖਿਆ ਤਾਂ ਡਰ ਗਿਆ ਅਤੇ ਉਹ ਦਾ ਮਨ ਡਾਢਾ ਕੰਬਿਆ
Саул әнди Филистийләрниң қошун баргаһини көргәндә қорқуп, жүриги су болуп кәтти.
6 ੬ ਅਤੇ ਜਿਸ ਵੇਲੇ ਸ਼ਾਊਲ ਨੇ ਯਹੋਵਾਹ ਕੋਲੋਂ ਸਲਾਹ ਪੁੱਛੀ ਤਾਂ ਯਹੋਵਾਹ ਨੇ ਉਹ ਨੂੰ ਨਾ ਸੁਫਨਿਆਂ ਦੇ ਨਾ ਊਰੀਮ ਦੇ ਅਤੇ ਨਾ ਨਬੀਆਂ ਦੇ ਰਾਹੀਂ ਕੁਝ ਉੱਤਰ ਦਿੱਤਾ।
Саул Пәрвәрдигардин йол сориди; лекин Пәрвәрдигар я чүш билән я «урим» билән я пәйғәмбәрләр арқилиқ униңға җавап бәрмиди.
7 ੭ ਤਦ ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ, ਮੇਰੇ ਲਈ ਕੋਈ ਅਜਿਹੀ ਇਸਤਰੀ ਭਾਲੋ ਜਿਸ ਦੇ ਭੂਤ ਮਿੱਤਰ ਹੋਣ ਜੋ ਮੈਂ ਉਸ ਦੇ ਕੋਲ ਜਾਂਵਾਂ ਅਤੇ ਉਸ ਕੋਲੋਂ ਪੁੱਛਾਂ। ਸੋ ਉਹ ਦੇ ਸੇਵਕਾਂ ਨੇ ਉਹ ਨੂੰ ਆਖਿਆ, ਵੇਖੋ, ਏਨ-ਦੋਰ ਵਿੱਚ ਇੱਕ ਇਸਤਰੀ ਹੈ ਜਿਸ ਦਾ ਭੂਤ ਮਿੱਤਰਾਂ ਹੈ।
Шуниң билән Саул хизмәткарлириға: — Маңа палчи җинкәш бир хотунни тепип бериңлар, мән берип униңдин йол сорай, деди. Хизмәткарлири униңға: — Ән-Дорда җинкәш бир хотун бар екән, деди.
8 ੮ ਸੋ ਸ਼ਾਊਲ ਨੇ ਆਪਣਾ ਭੇਸ ਬਦਲ ਕੇ ਹੋਰ ਕੱਪੜੇ ਪਾ ਕੇ ਗਿਆ ਅਤੇ ਦੋ ਜਣੇ ਉਹ ਦੇ ਨਾਲ ਸਨ ਅਤੇ ਰਾਤ ਨੂੰ ਉਸ ਇਸਤਰੀ ਕੋਲ ਗਿਆ ਅਤੇ ਉਸ ਨੂੰ ਆਖਿਆ, ਦਯਾ ਕਰ ਕੇ ਆਪਣੇ ਭੂਤ ਮਿੱਤਰ ਕੋਲੋਂ ਮੇਰੇ ਲਈ ਸਲਾਹ ਪੁੱਛ ਅਤੇ ਜਿਸ ਦਾ ਨਾਮ ਮੈਂ ਤੈਨੂੰ ਦੱਸਾਂ ਉਹ ਨੂੰ ਮੇਰੇ ਲਈ ਬੁਲਾ ਲਿਆ।
Саул ниқаплинип, башқа кийимләрни кийип икки адәмни һәмраһ қилип барди. Улар кечиси берип хотунниң қешиға кәлди. У хотунға: — Маңа җин чақирип пал ечип, мән дегән бирисини қешимға кәлтүргин, деди.
9 ੯ ਤਦ ਉਸ ਇਸਤਰੀ ਨੇ ਉਹ ਨੂੰ ਆਖਿਆ, ਵੇਖ, ਤੂੰ ਜਾਣਦਾ ਹੈਂ ਜੋ ਸ਼ਾਊਲ ਨੇ ਕੀ ਕੀਤਾ, ਕਿਵੇਂ ਉਹ ਨੇ ਉਨ੍ਹਾਂ ਨੂੰ ਜਿਨ੍ਹਾਂ ਦੇ ਭੂਤ ਮਿੱਤਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਮੁਕਾ ਸੁੱਟਿਆ। ਫੇਰ ਤੂੰ ਮੇਰੀ ਜਾਨ ਨੂੰ ਕਾਹਨੂੰ ਫਸਾਉਂਦਾ ਹੈਂ ਜੋ ਮੈਨੂੰ ਮਰਵਾ ਸੁੱਟੇ?
Хотун униңға: — Мана, Саулниң қилғанлирини, йәни зиминдин җинкәшләрни вә палчиларни йоқатқанлиғини өзүң билисән; немишкә мени өлтүрүшкә җенимға қапқан қойисән, деди.
10 ੧੦ ਤਦ ਸ਼ਾਊਲ ਨੇ ਯਹੋਵਾਹ ਦੀ ਸਹੁੰ ਚੁੱਕ ਕੇ ਆਖਿਆ, ਭਈ ਜਿਉਂਦੇ ਯਹੋਵਾਹ ਦੀ ਸਹੁੰ, ਇਸ ਗੱਲ ਦੀ ਤੈਨੂੰ ਕੋਈ ਸਜ਼ਾ ਨਹੀਂ ਮਿਲੇਗੀ।
Саул униңға Пәрвәрдигар билән қәсәм қилип: — Пәрвәрдигарниң һаяти билән қәсәм қилимәнки, бу иш үчүн саңа җаза болмайду, деди.
11 ੧੧ ਤਦ ਉਹ ਇਸਤਰੀ ਬੋਲੀ, ਮੈਂ ਤੇਰੇ ਲਈ ਕਿਸਨੂੰ ਬੁਲਾਵਾਂ? ਉਹ ਬੋਲਿਆ, ਮੇਰੇ ਲਈ ਸਮੂਏਲ ਨੂੰ ਬੁਲਵਾ।
Хотун: — Саңа кимни чиқиримән? — дәп сориди. У: — Маңа Самуилни чиқарғин, деди.
12 ੧੨ ਜਿਸ ਵੇਲੇ ਉਸ ਇਸਤਰੀ ਨੇ ਸਮੂਏਲ ਨੂੰ ਵੇਖਿਆ ਤਾਂ ਉੱਚੀ ਅਵਾਜ਼ ਨਾਲ ਚਿੱਲਾਈ ਅਤੇ ਉਸ ਇਸਤਰੀ ਨੇ ਸ਼ਾਊਲ ਨੂੰ ਆਖਿਆ, ਤੁਸੀਂ ਮੇਰੇ ਨਾਲ ਧੋਖਾ ਕਿਉਂ ਕੀਤਾ ਕਿਉਂ ਜੋ ਸ਼ਾਊਲ ਤਾਂ ਤੁਸੀਂ ਹੀ ਹੋ!
Хотун Самуилни көргәндә қаттиқ аваз билән чирқириди, андин Саулға: — Немишкә мени голлайсән? Сән өзүң Саулғу! — деди.
13 ੧੩ ਤਦ ਰਾਜਾ ਨੇ ਉਸ ਨੂੰ ਆਖਿਆ, ਘਬਰਾ ਨਾ। ਤੂੰ ਕੀ ਵੇਖਿਆ ਹੈ? ਉਸ ਇਸਤਰੀ ਨੇ ਸ਼ਾਊਲ ਨੂੰ ਆਖਿਆ, ਮੈਂ ਇੱਕ ਦੇਵਤੇ ਨੂੰ ਧਰਤੀ ਵਿੱਚੋਂ ਨਿੱਕਲਦੇ ਵੇਖਦੀ ਹਾਂ।
Падиша униңға: — Қорқмиғин! Немини көрдүң? — деди. У Саулға: — Мән бир илаһниң йәрдин чиққинини көрдүм, деди.
14 ੧੪ ਤਦ ਉਹ ਨੇ ਉਸ ਨੂੰ ਆਖਿਆ, ਉਹ ਦੇ ਰੰਗ ਰੂਪ ਬਾਰੇ ਦੱਸ! ਉਹ ਬੋਲੀ, ਇੱਕ ਬੁੱਢਾ ਮਨੁੱਖ ਉੱਪਰ ਆਉਂਦਾ ਹੈ ਅਤੇ ਚੱਦਰ ਨਾਲ ਢੱਕਿਆ ਹੋਇਆ ਹੈ। ਤਦ ਸ਼ਾਊਲ ਨੇ ਜਾਣਿਆ ਜੋ ਉਹ ਸਮੂਏਲ ਹੀ ਹੈ ਅਤੇ ਉਹ ਨੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ।
У: — Униң қияпити қандақ екән? деди. Хотун: — Қери бир бовай чиқиватиду; у йепинча кийгән екән, деди. Саул: — У Самуил екән, дәп билип, йүзини йәргә йеқип тазим қилди.
15 ੧੫ ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੇਰੇ ਸੁੱਖ ਵਿੱਚ ਕਾਹਨੂੰ ਭੰਗ ਪਾਇਆ ਜੋ ਮੈਨੂੰ ਸੱਦਿਆ? ਸ਼ਾਊਲ ਬੋਲਿਆ, ਮੈਂ ਬਹੁਤ ਦੁੱਖ ਵਿੱਚ ਪਿਆ ਹੋਇਆ ਹਾਂ ਕਿਉਂ ਜੋ ਫ਼ਲਿਸਤੀ ਮੇਰੇ ਨਾਲ ਲੜਦੇ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਕੁਝ ਉੱਤਰ ਨਹੀਂ ਦਿੰਦਾ ਨਾ ਨਬੀਆਂ ਦੇ ਰਾਹੀਂ ਨਾ ਹੀ ਸੁਫ਼ਨਿਆਂ ਦੇ। ਇਸ ਲਈ ਮੈਂ ਤੈਨੂੰ ਸੱਦਿਆ ਹੈ ਜੋ ਤੂੰ ਮੈਨੂੰ ਦੱਸੇ ਭਈ ਮੈਂ ਕੀ ਕਰਾਂ।
Самуил Саулға: — Немишкә мени аварә қилип чиқардиң? — деди. Саул: — Мән толиму пәришан болдум; чүнки Филистийләр маңа қарши җәң қиливатиду, вә Худа мәндин жирақлап, маңа яки пәйғәмбәрләр арқилиқ яки чүшләр арқилиқ һеч җавап бәрмәйватиду. Шуңа мениң немә қилишим керәклигини маңа билдүргәйсән дәп, сени чақирдим, деди.
16 ੧੬ ਤਦ ਸਮੂਏਲ ਨੇ ਆਖਿਆ, ਜਦ ਯਹੋਵਾਹ ਨੇ ਤੈਨੂੰ ਛੱਡ ਦਿੱਤਾ ਅਤੇ ਤੇਰਾ ਵੈਰੀ ਬਣਿਆ ਹੈ ਤਾਂ ਫੇਰ ਮੈਨੂੰ ਕਿਉਂ ਪੁੱਛਦਾ ਹੈਂ?
Самуил: — Пәрвәрдигар сәндин жирақлап, дүшминиң болғандин кейин немишкә мәндин мәслиһәт сорайсән? — деди.
17 ੧੭ ਯਹੋਵਾਹ ਨੇ ਤਾਂ ਆਪਣੀ ਵੱਲੋਂ ਉਹੋ ਹੀ ਕੀਤਾ ਜੋ ਉਸ ਨੇ ਮੇਰੇ ਰਾਹੀਂ ਆਖਿਆ ਸੀ ਕਿ ਯਹੋਵਾਹ ਨੇ ਤੇਰੇ ਹੱਥੋਂ ਰਾਜ ਖੋਹ ਲਿਆ ਅਤੇ ਤੇਰੇ ਗੁਆਂਢੀ ਦਾਊਦ ਨੂੰ ਦੇ ਦਿੱਤਾ।
—Пәрвәрдигар Өзи үчүн мән арқилиқ ейтқинини қилди; Пәрвәрдигар падишалиқни қолуңдин житип елип, хошнаңға, йәни Давутқа бәрди.
18 ੧੮ ਇਸ ਲਈ ਜੋ ਤੂੰ ਯਹੋਵਾਹ ਦਾ ਬਚਨ ਨਾ ਮੰਨਿਆ ਅਤੇ ਤੂੰ ਅਮਾਲੇਕ ਦੇ ਨਾਲ ਉਹ ਦੇ ਕ੍ਰੋਧ ਦੀ ਅੱਗ ਅਨੁਸਾਰ ਕੰਮ ਨਾ ਕੀਤਾ ਇਸੇ ਕਰਕੇ ਅੱਜ ਯਹੋਵਾਹ ਨੇ ਤੇਰੇ ਨਾਲ ਇਹ ਕੀਤਾ।
Сән Пәрвәрдигарниң сөзигә қулақ салмай, униң Амаләкләргә қаратқан қаттиқ ғәзивини жүргүзмигиниң үчүн Пәрвәрдигар бүгүн саңа шу ишни қилди.
19 ੧੯ ਅਤੇ ਯਹੋਵਾਹ ਤੇਰੇ ਸਮੇਤ ਇਸਰਾਏਲ ਨੂੰ ਫ਼ਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ ਅਤੇ ਕੱਲ ਤੂੰ ਅਤੇ ਤੇਰੇ ਪੁੱਤਰ ਮੇਰੇ ਕੋਲ ਹੋਵੋਗੇ ਅਤੇ ਇਸਰਾਏਲੀ ਦਲ ਨੂੰ ਵੀ ਯਹੋਵਾਹ ਫ਼ਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ।
Пәрвәрдигар өзүң билән Исраилниму Филистийләрниң қолиға тапшуриду; әтә сән вә оғуллириң мениң билән биллә болисиләр; вә Пәрвәрдигар Исраилниң қошуниниму Филистийләрниң қолиға тапшуриду, деди.
20 ੨੦ ਤਦ ਸ਼ਾਊਲ ਉਸੇ ਵੇਲੇ ਧਰਤੀ ਉੱਤੇ ਲੰਮਾ ਡਿੱਗ ਪਿਆ ਅਤੇ ਸਮੂਏਲ ਦੀਆਂ ਗੱਲਾਂ ਨਾਲ ਬਹੁਤ ਡਰ ਗਿਆ ਅਤੇ ਉਹ ਦੇ ਵਿੱਚ ਕੁਝ ਸਾਹ ਸਤ ਨਾ ਰਿਹਾ ਕਿਉਂ ਜੋ ਉਹ ਨੇ ਸਾਰਾ ਦਿਨ ਅਤੇ ਸਾਰੀ ਰਾਤ ਰੋਟੀ ਨਹੀਂ ਖਾਧੀ ਸੀ।
Саул шуан йәргә дүм жиқилди, Самуилниң сөзлиридин қаттиқ қорқуп кәтти; бир кечә-күндүз тамақму йемигәчкә, мағдуриму қалмиди.
21 ੨੧ ਤਦ ਉਹ ਇਸਤਰੀ ਸ਼ਾਊਲ ਕੋਲ ਆਈ ਅਤੇ ਜਦ ਵੇਖਿਆ ਜੋ ਉਹ ਅੱਤ ਘਬਰਾ ਗਿਆ ਹੈ ਤਾਂ ਉਸ ਨੇ ਉਹ ਨੂੰ ਆਖਿਆ, ਵੇਖੋ, ਤੁਹਾਡੀ ਦਾਸੀ ਨੇ ਤੁਹਾਡੀ ਗੱਲ ਮੰਨੀ ਅਤੇ ਮੈਂ ਆਪਣੀ ਜਾਨ ਆਪਣੇ ਹੱਥ ਦੀ ਤਲੀ ਉੱਤੇ ਰੱਖੀ ਅਤੇ ਜੋ ਗੱਲਾਂ ਤੁਸੀਂ ਮੈਨੂੰ ਆਖੀਆਂ ਸਨ ਸੋ ਮੰਨ ਲਈਆਂ।
Аял әнди Саулниң қешиға берип униң толиму пәришан болғинини көрүп, униңға: — Мана, дедәклири җенини алқиниға елип қоюп тапилиғанлириға бенаән қилдим.
22 ੨੨ ਸੋ ਹੁਣ ਮੈਂ ਤੁਹਾਡੇ ਅੱਗੇ ਬੇਨਤੀ ਕਰਦੀ ਹਾਂ ਜੋ ਤੁਸੀਂ ਵੀ ਆਪਣੀ ਦਾਸੀ ਦੀ ਗੱਲ ਮੰਨੋ ਕਰੋ ਅਤੇ ਪਰਵਾਨਗੀ ਦਿਓ ਜੋ ਮੈਂ ਤੁਹਾਡੇ ਲਈ ਰੋਟੀ ਲੈ ਆਵਾਂ। ਤੁਸੀਂ ਉਹ ਨੂੰ ਖਾਓ ਭਈ ਜਿਸ ਵੇਲੇ ਤੁਸੀਂ ਆਪਣੇ ਰਾਹ ਵਿੱਚ ਤੁਰੋ ਤਾਂ ਜ਼ੋਰ ਹੋਵੇ।
Әнди силидин өтүнимән, дедиклириниң сөзигә киргәйла; мени силиниң алдилириға бир чишләм нан кәлтүрүшкә униғайла; шуниң билән сили йәп қувәт тепип андин өз йоллириға кетәләйла, деди.
23 ੨੩ ਪਰ ਉਹ ਨੇ ਨਾ ਮੰਨਿਆ ਅਤੇ ਆਖਿਆ, ਮੈਂ ਨਹੀਂ ਖਾਂਦਾ ਪਰ ਉਹ ਦੇ ਸੇਵਕਾਂ ਨੇ ਉਸ ਇਸਤਰੀ ਨਾਲ ਰਲ ਕੇ ਉਹ ਨੂੰ ਵੱਡੀ ਖਿੱਚ ਕੀਤੀ ਤਾਂ ਉਹ ਨੇ ਉਨ੍ਹਾਂ ਦਾ ਆਖਿਆ ਮੰਨਿਆ ਅਤੇ ਧਰਤੀ ਉੱਤੋਂ ਉੱਠ ਕੇ ਮੰਜੇ ਉੱਤੇ ਬੈਠ ਗਿਆ।
Лекин у рәт қилип: — Йемәймән, дәп унимиди. Униң хизмәткарлири һәм аялму йейишни униңға дәвәт қилишти; у йәрдин қопуп кариватта олтарди.
24 ੨੪ ਅਤੇ ਉਸ ਇਸਤਰੀ ਦੇ ਘਰ ਵਿੱਚ ਇੱਕ ਮੋਟਾ ਵੱਛਾ ਸੀ ਸੋ ਉਸ ਨੇ ਉਹ ਨੂੰ ਛੇਤੀ ਨਾਲ ਕੱਟਿਆ ਅਤੇ ਆਟਾ ਲੈ ਕੇ ਗੁੰਨ੍ਹਿਆ ਅਤੇ ਪਤੀਰੀਆਂ ਰੋਟੀਆਂ ਪਕਾਈਆਂ
Аялниң өйидә бир бордақ мозай бар еди. У дәрһал уни сойди; һәм хемир жуғуруп петир нан пишүрүп бәрди.
25 ੨੫ ਅਤੇ ਸ਼ਾਊਲ ਅਤੇ ਉਹ ਦੇ ਸੇਵਕਾਂ ਦੇ ਅੱਗੇ ਲਿਆ ਕੇ ਰੱਖੀਆਂ ਅਤੇ ਉਨ੍ਹਾਂ ਨੇ ਖਾਧਾ ਤਦ ਉਹ ਉਸੇ ਰਾਤ ਉੱਥੋਂ ਚੱਲ ਪਏ।
У уни Саул билән хизмәткарлириниң алдиға қойди. Улар йәп болуп, шу кечиси кәтти.