< 1 ਸਮੂਏਲ 3 >

1 ਉਹ ਬਾਲਕ ਸਮੂਏਲ ਏਲੀ ਦੇ ਸਾਹਮਣੇ ਯਹੋਵਾਹ ਦੀ ਸੇਵਾ ਕਰਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਯਹੋਵਾਹ ਦਾ ਬਚਨ ਬਹੁਤ ਦੁਰਲੱਭ ਸੀ ਕਿਉਂ ਜੋ ਦਰਸ਼ਣ ਘੱਟ ਹੁੰਦਾ ਸੀ।
Mladi je Samuel služio Jahvi pod nadzorom Elijevim; u ono vrijeme Jahve je izrijetka govorio ljudima, a viđenja nisu bila česta.
2 ਅਤੇ ਅਜਿਹਾ ਹੋਇਆ ਜਦ ਏਲੀ ਆਪਣੇ ਥਾਂ ਲੰਮਾ ਪਿਆ ਸੀ ਅਤੇ ਉਹ ਦੀਆਂ ਅੱਖੀਆਂ ਅਜਿਹੀਆਂ ਧੁੰਦਲੀਆਂ ਹੋਣ ਲੱਗੀਆਂ ਜੋ ਉਹ ਵੇਖ ਨਹੀਂ ਸਕਦਾ ਸੀ।
No jednoga je dana Eli ležao u svojoj sobi - oči su njegove počele slabiti te više nije mogao vidjeti -
3 ਪਰਮੇਸ਼ੁਰ ਦਾ ਦੀਵਾ, ਜੋ ਯਹੋਵਾਹ ਦੀ ਹੈਕਲ ਵਿੱਚ ਜਿੱਥੇ ਪਰਮੇਸ਼ੁਰ ਦਾ ਸੰਦੂਕ ਸੀ ਜੋ ਅਜੇ ਨਹੀਂ ਬੁਝਿਆ ਸੀ ਅਤੇ ਸਮੂਏਲ ਲੰਮਾ ਪਿਆ ਹੋਇਆ ਸੀ।
svijećnjak Božji još ne bijaše ugašen i Samuel je spavao u svetištu Jahvinu, ondje gdje je bio Kovčeg Božji.
4 ਤਦ ਯਹੋਵਾਹ ਨੇ ਸਮੂਏਲ ਨੂੰ ਬੁਲਾਇਆ ਅਤੇ ਉਹ ਨੇ ਆਖਿਆ, ਮੈਂ ਹਾਜ਼ਰ ਹਾਂ,
I Jahve zovnu: “Samuele! Samuele!” A on odgovori: “Evo me!”
5 ਅਤੇ ਭੱਜ ਕੇ ਏਲੀ ਕੋਲ ਗਿਆ ਅਤੇ ਆਖਿਆ, ਤੂੰ ਜੋ ਮੈਨੂੰ ਬੁਲਾਇਆ ਹੈ ਮੈਂ ਹਾਜ਼ਰ ਹਾਂ। ਪਰ ਉਹ ਬੋਲਿਆ, ਮੈਂ ਤਾਂ ਨਹੀਂ ਬੁਲਾਇਆ। ਵਾਪਿਸ ਜਾ ਕੇ ਲੰਮਾ ਪੈ ਜਾ। ਸੋ ਉਹ ਜਾ ਕੇ ਲੰਮਾ ਪੈ ਗਿਆ।
I otrča k Eliju i reče: “Evo me! Ti si me zvao!” A Eli reče: “Ja te nisam zvao. Vrati se i spavaj!” I on ode i leže.
6 ਯਹੋਵਾਹ ਨੇ ਸਮੂਏਲ ਨੂੰ ਫੇਰ ਬੁਲਾਇਆ ਅਤੇ ਸਮੂਏਲ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੂੰ ਜੋ ਮੈਨੂੰ ਬੁਲਾਇਆ। ਉਸ ਨੇ ਆਖਿਆ, ਹੇ ਮੇਰੇ ਪੁੱਤਰ, ਮੈਂ ਨਹੀਂ ਬੁਲਾਇਆ। ਵਾਪਿਸ ਜਾ ਕੇ ਲੰਮਾ ਪੈ ਜਾ।
I Jahve opet zovnu: “Samuele! Samuele!” Samuel usta, ode k Eliju i reče: “Evo me! Ti si me zvao!” A Eli odgovori: “Ja te nisam zvao, sine! Vrati se i spavaj!”
7 ਪਰ ਸਮੂਏਲ ਅਜੇ ਯਹੋਵਾਹ ਨੂੰ ਨਹੀਂ ਜਾਣਦਾ ਸੀ ਅਤੇ ਨਾ ਹੀ ਯਹੋਵਾਹ ਦਾ ਬਚਨ ਉਸ ਉੱਤੇ ਪਰਗਟ ਹੋਇਆ ਸੀ।
Samuel još nije poznavao Jahve i još mu nikada ne bijaše objavljena riječ Jahvina.
8 ਫੇਰ ਯਹੋਵਾਹ ਨੇ ਤੀਜੀ ਵਾਰੀ ਸਮੂਏਲ ਨੂੰ ਬੁਲਾਇਆ ਅਤੇ ਉਹ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੂੰ ਜੋ ਮੈਨੂੰ ਬੁਲਾਇਆ ਹੈ। ਤਦ ਏਲੀ ਨੇ ਜਾਣ ਲਿਆ ਜੋ ਯਹੋਵਾਹ ਨੇ ਬਾਲਕ ਨੂੰ ਬੁਲਾਇਆ ਹੋਣਾ ਹੈ।
I Jahve zovnu Samuela po treći put. On usta, ode k Eliju i reče: “Evo me! Ti si me zvao!” Sada Eli razumje da je Jahve zvao dječaka.
9 ਤਦ ਏਲੀ ਨੇ ਸਮੂਏਲ ਨੂੰ ਆਖਿਆ, ਜਾ ਲੰਮਾ ਪੈ ਜਾ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਤੈਨੂੰ ਪੁਕਾਰੇ ਤਾਂ ਤੂੰ ਆਖੀ, ਹੇ ਯਹੋਵਾਹ ਬੋਲ, ਤੇਰਾ ਦਾਸ ਸੁਣਦਾ ਹੈ। ਸੋ ਸਮੂਏਲ ਆਪਣੇ ਥਾਂ ਜਾ ਕੇ ਲੰਮਾ ਪੈ ਗਿਆ।
Zato reče Samuelu: “Idi i lezi; a ako te zovne, ti reci: 'Govori, sluga tvoj sluša.'” I Samuel ode i leže na svoje mjesto.
10 ੧੦ ਤਦ ਯਹੋਵਾਹ ਆਇਆ ਅਤੇ ਖੜ੍ਹੇ ਹੋ ਕੇ ਪਹਿਲਾਂ ਦੀ ਤਰ੍ਹਾਂ ਸੱਦਿਆ, “ਸਮੂਏਲ, ਸਮੂਏਲ।” ਤਦ ਸਮੂਏਲ ਨੇ ਕਿਹਾ, ਬੋਲ ਕਿਉਂ ਜੋ ਤੇਰਾ ਦਾਸ ਸੁਣਦਾ ਹੈ।
I dođe Jahve i stade i zovnu kao prije: “Samuele! Samuele!” A Samuel odgovori: “Govori, sluga tvoj sluša.”
11 ੧੧ ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਵੇਖ, ਮੈਂ ਇਸਰਾਏਲ ਦੇ ਵਿੱਚ ਇੱਕ ਅਜਿਹਾ ਕੰਮ ਕਰਾਂਗਾ ਜਿਸ ਨੂੰ ਸੁਣਨ ਵਾਲੇ ਕੰਬਣਗੇ,
Tada Jahve reče Samuelu: “Evo, učinit ću nešto u Izraelu da će oba uha zujati svakome koji čuje.
12 ੧੨ ਸੋ ਉਸ ਦਿਨ ਮੈਂ ਏਲੀ ਉੱਤੇ ਸਭ ਕੁਝ ਆਦ ਤੋਂ ਅੰਤ ਤੱਕ ਲਿਆਵਾਂਗਾ ਜੋ ਮੈਂ ਉਸ ਦੇ ਟੱਬਰ ਦੇ ਲਈ ਆਖਿਆ ਸੀ।
U onaj ću dan ispuniti na Eliju sve što sam rekao za kuću njegovu, od početka do kraja.
13 ੧੩ ਕਿਉਂ ਜੋ ਮੈਂ ਉਹ ਨੂੰ ਆਖਿਆ ਕਿ ਮੈਂ ਉਸ ਬੁਰਿਆਈ ਦੇ ਕਾਰਨ ਜਿਸ ਨੂੰ ਉਹ ਨੇ ਜਾਣ ਵੀ ਲਿਆ ਹੈ ਸਦੀਪਕ ਕਾਲ ਤੱਕ ਉਹ ਦੇ ਘਰ ਤੋਂ ਬਦਲਾ ਲਵਾਂਗਾ ਕਿਉਂ ਜੋ ਉਹ ਦੇ ਪੁੱਤਰਾਂ ਨੇ ਆਪਣੇ ਆਪ ਨੂੰ ਨੀਚ ਕੀਤਾ ਹੈ ਅਤੇ ਉਹ ਨੇ ਉਨ੍ਹਾਂ ਨੂੰ ਨਹੀਂ ਰੋਕਿਆ।
Ti ćeš mu objaviti da osuđujem kuću njegovu dovijeka; on je znao da njegovi sinovi hule na Boga, a nije ih obuzdao.
14 ੧੪ ਇਸ ਕਰਕੇ ਏਲੀ ਦੇ ਟੱਬਰ ਵਿਖੇ ਮੈਂ ਸਹੁੰ ਖਾਧੀ ਹੈ ਜੋ ਏਲੀ ਦੇ ਟੱਬਰ ਦੀ ਬੁਰਿਆਈ, ਕਿਸੇ ਕੁਰਬਾਨੀ ਜਾਂ ਭੇਟ ਦੇ ਨਾਲ ਸਦਾ ਤੱਕ ਨਾ ਮਿਟੇ।
Zato - kunem se domu Elijevu - neće oprati krivicu Elijeva doma nikakve žrtve ni prinosi dovijeka.”
15 ੧੫ ਸਮੂਏਲ ਸਵੇਰ ਤੱਕ ਸੁੱਤਾ ਰਿਹਾ, ਫੇਰ ਉਸ ਨੇ ਯਹੋਵਾਹ ਦੇ ਘਰ ਦੇ ਬੂਹੇ ਖੋਲ੍ਹ ਦਿੱਤੇ ਅਤੇ ਸਮੂਏਲ ਏਲੀ ਨੂੰ ਉਸ ਦਰਸ਼ਣ ਨੂੰ ਦੱਸਣ ਤੋਂ ਡਰਦਾ ਸੀ।
Samuel je spavao do jutra, a onda otvori vrata Doma Jahvina. Samuel se bojao kazati viđenje Eliju.
16 ੧੬ ਤਦ ਏਲੀ ਨੇ ਸਮੂਏਲ ਨੂੰ ਸੱਦ ਕੇ ਆਖਿਆ, ਹੇ ਮੇਰੇ ਪੁੱਤਰ ਸਮੂਏਲ! ਉਹ ਬੋਲਿਆ, ਮੈਂ ਹਾਜ਼ਰ ਹਾਂ।
Ali Eli zovnu Samuela govoreći: “Samuele, sine!” A on odgovori: “Evo me!”
17 ੧੭ ਤਦ ਉਹ ਨੇ ਪੁੱਛਿਆ, ਉਹ ਕਿਹੜੀ ਗੱਲ ਸੀ ਜੋ ਤੈਨੂੰ ਯਹੋਵਾਹ ਨੇ ਆਖੀ ਹੈ? ਮੈਥੋਂ ਨਾ ਲੁਕਾਵੀਂ। ਜੇ ਕਦੀ ਉਨ੍ਹਾਂ ਗੱਲਾਂ ਵਿੱਚੋਂ ਜੋ ਉਸ ਨੇ ਤੈਨੂੰ ਆਖੀਆਂ ਹਨ, ਤੂੰ ਕੁਝ ਵੀ ਲੁਕਾਵੇਂ ਤਾਂ ਪਰਮੇਸ਼ੁਰ ਤੇਰੇ ਨਾਲ ਉਵੇਂ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ ਕਰੇ!
I on upita: “Kakva je riječ koju ti reče? Nemoj mi zatajiti ništa! Tako ti Bog učinio zlo i dodao ti drugo ako mi zatajiš nešto od onoga što ti je kazao.”
18 ੧੮ ਤਦ ਸਮੂਏਲ ਨੇ ਉਹ ਨੂੰ ਸਾਰਾ ਬਚਨ ਦੱਸ ਦਿੱਤਾ ਅਤੇ ਉਸ ਕੋਲੋਂ ਕੁਝ ਨਾ ਲੁਕਾਇਆ। ਉਹ ਬੋਲਿਆ, ਉਹ ਯਹੋਵਾਹ ਹੀ ਹੈ। ਜੋ ਚਾਹੇ ਸੋ ਕਰੇ।
Nato mu Samuel pripovjedi sve i ništa ne zataji od njega. A Eli reče: “On je Jahve, neka čini što je dobro u očima njegovim!”
19 ੧੯ ਸਮੂਏਲ ਵੱਧਦਾ ਗਿਆ ਅਤੇ ਯਹੋਵਾਹ ਉਹ ਦੇ ਅੰਗ-ਸੰਗ ਸੀ ਅਤੇ ਉਸ ਨੇ ਉਹ ਦੀ ਆਖੀ ਕੋਈ ਗੱਲ ਧਰਤੀ ਉੱਤੇ ਵਿਅਰਥ ਨਾ ਜਾਣ ਦਿੱਤੀ।
Samuel je rastao, a Jahve je bio s njim i nije pustio da ijedna od njegovih riječi padne na zemlju.
20 ੨੦ ਅਤੇ ਦਾਨ ਸ਼ਹਿਰ ਤੋਂ ਲੈ ਕੇ ਬਏਰਸ਼ਬਾ ਸ਼ਹਿਰ ਤੱਕ ਸਾਰਾ ਇਸਰਾਏਲ ਜਾਣ ਗਿਆ ਜੋ ਸਮੂਏਲ ਯਹੋਵਾਹ ਦਾ ਨਬੀ ਠਹਿਰਾਇਆ ਗਿਆ ਸੀ।
Sav Izrael, od Dana do Beer Šebe, spozna da je Samuel postavljen za proroka Jahvina.
21 ੨੧ ਅਤੇ ਯਹੋਵਾਹ ਸ਼ੀਲੋਹ ਵਿੱਚ ਫੇਰ ਪ੍ਰਗਟ ਹੋਇਆ, ਕਿਉਂ ਜੋ ਯਹੋਵਾਹ ਨੇ ਆਪਣੇ ਆਪ ਨੂੰ ਸ਼ੀਲੋਹ ਵਿੱਚ ਸਮੂਏਲ ਉੱਤੇ ਆਪਣੇ ਬਚਨ ਨਾਲ ਪ੍ਰਗਟ ਕੀਤਾ ਸੀ।
Jahve se i dalje javljao u Šilu, jer se objavljivao Samuelu, i riječ se Samuelova obraćala svemu Izraelu. (Eli je bio vrlo star, a njegovi su sinovi ustrajali u svome opakom postupku pred Jahvom.)

< 1 ਸਮੂਏਲ 3 >