< 1 ਸਮੂਏਲ 3 >

1 ਉਹ ਬਾਲਕ ਸਮੂਏਲ ਏਲੀ ਦੇ ਸਾਹਮਣੇ ਯਹੋਵਾਹ ਦੀ ਸੇਵਾ ਕਰਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਯਹੋਵਾਹ ਦਾ ਬਚਨ ਬਹੁਤ ਦੁਰਲੱਭ ਸੀ ਕਿਉਂ ਜੋ ਦਰਸ਼ਣ ਘੱਟ ਹੁੰਦਾ ਸੀ।
וְהַנַּעַר שְׁמוּאֵל מְשָׁרֵת אֶת־יְהוָה לִפְנֵי עֵלִי וּדְבַר־יְהוָה הָיָה יָקָר בַּיָּמִים הָהֵם אֵין חָזוֹן נִפְרָֽץ׃
2 ਅਤੇ ਅਜਿਹਾ ਹੋਇਆ ਜਦ ਏਲੀ ਆਪਣੇ ਥਾਂ ਲੰਮਾ ਪਿਆ ਸੀ ਅਤੇ ਉਹ ਦੀਆਂ ਅੱਖੀਆਂ ਅਜਿਹੀਆਂ ਧੁੰਦਲੀਆਂ ਹੋਣ ਲੱਗੀਆਂ ਜੋ ਉਹ ਵੇਖ ਨਹੀਂ ਸਕਦਾ ਸੀ।
וַֽיְהִי בַּיּוֹם הַהוּא וְעֵלִי שֹׁכֵב בִּמְקֹמוֹ ועינו וְעֵינָיו הֵחֵלּוּ כֵהוֹת לֹא יוּכַל לִרְאֽוֹת׃
3 ਪਰਮੇਸ਼ੁਰ ਦਾ ਦੀਵਾ, ਜੋ ਯਹੋਵਾਹ ਦੀ ਹੈਕਲ ਵਿੱਚ ਜਿੱਥੇ ਪਰਮੇਸ਼ੁਰ ਦਾ ਸੰਦੂਕ ਸੀ ਜੋ ਅਜੇ ਨਹੀਂ ਬੁਝਿਆ ਸੀ ਅਤੇ ਸਮੂਏਲ ਲੰਮਾ ਪਿਆ ਹੋਇਆ ਸੀ।
וְנֵר אֱלֹהִים טֶרֶם יִכְבֶּה וּשְׁמוּאֵל שֹׁכֵב בְּהֵיכַל יְהוָה אֲשֶׁר־שָׁם אֲרוֹן אֱלֹהִֽים׃
4 ਤਦ ਯਹੋਵਾਹ ਨੇ ਸਮੂਏਲ ਨੂੰ ਬੁਲਾਇਆ ਅਤੇ ਉਹ ਨੇ ਆਖਿਆ, ਮੈਂ ਹਾਜ਼ਰ ਹਾਂ,
וַיִּקְרָא יְהוָה אֶל־שְׁמוּאֵל וַיֹּאמֶר הִנֵּֽנִי׃
5 ਅਤੇ ਭੱਜ ਕੇ ਏਲੀ ਕੋਲ ਗਿਆ ਅਤੇ ਆਖਿਆ, ਤੂੰ ਜੋ ਮੈਨੂੰ ਬੁਲਾਇਆ ਹੈ ਮੈਂ ਹਾਜ਼ਰ ਹਾਂ। ਪਰ ਉਹ ਬੋਲਿਆ, ਮੈਂ ਤਾਂ ਨਹੀਂ ਬੁਲਾਇਆ। ਵਾਪਿਸ ਜਾ ਕੇ ਲੰਮਾ ਪੈ ਜਾ। ਸੋ ਉਹ ਜਾ ਕੇ ਲੰਮਾ ਪੈ ਗਿਆ।
וַיָּרָץ אֶל־עֵלִי וַיֹּאמֶר הִנְנִי כִּֽי־קָרָאתָ לִּי וַיֹּאמֶר לֹֽא־קָרָאתִי שׁוּב שְׁכָב וַיֵּלֶךְ וַיִּשְׁכָּֽב׃
6 ਯਹੋਵਾਹ ਨੇ ਸਮੂਏਲ ਨੂੰ ਫੇਰ ਬੁਲਾਇਆ ਅਤੇ ਸਮੂਏਲ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੂੰ ਜੋ ਮੈਨੂੰ ਬੁਲਾਇਆ। ਉਸ ਨੇ ਆਖਿਆ, ਹੇ ਮੇਰੇ ਪੁੱਤਰ, ਮੈਂ ਨਹੀਂ ਬੁਲਾਇਆ। ਵਾਪਿਸ ਜਾ ਕੇ ਲੰਮਾ ਪੈ ਜਾ।
וַיֹּסֶף יְהוָה קְרֹא עוֹד שְׁמוּאֵל וַיָּקָם שְׁמוּאֵל וַיֵּלֶךְ אֶל־עֵלִי וַיֹּאמֶר הִנְנִי כִּי קָרָאתָ לִי וַיֹּאמֶר לֹֽא־קָרָאתִי בְנִי שׁוּב שְׁכָֽב׃
7 ਪਰ ਸਮੂਏਲ ਅਜੇ ਯਹੋਵਾਹ ਨੂੰ ਨਹੀਂ ਜਾਣਦਾ ਸੀ ਅਤੇ ਨਾ ਹੀ ਯਹੋਵਾਹ ਦਾ ਬਚਨ ਉਸ ਉੱਤੇ ਪਰਗਟ ਹੋਇਆ ਸੀ।
וּשְׁמוּאֵל טֶרֶם יָדַע אֶת־יְהוָה וְטֶרֶם יִגָּלֶה אֵלָיו דְּבַר־יְהוָֽה׃
8 ਫੇਰ ਯਹੋਵਾਹ ਨੇ ਤੀਜੀ ਵਾਰੀ ਸਮੂਏਲ ਨੂੰ ਬੁਲਾਇਆ ਅਤੇ ਉਹ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੂੰ ਜੋ ਮੈਨੂੰ ਬੁਲਾਇਆ ਹੈ। ਤਦ ਏਲੀ ਨੇ ਜਾਣ ਲਿਆ ਜੋ ਯਹੋਵਾਹ ਨੇ ਬਾਲਕ ਨੂੰ ਬੁਲਾਇਆ ਹੋਣਾ ਹੈ।
וַיֹּסֶף יְהוָה קְרֹא־שְׁמוּאֵל בַּשְּׁלִשִׁית וַיָּקָם וַיֵּלֶךְ אֶל־עֵלִי וַיֹּאמֶר הִנְנִי כִּי קָרָאתָ לִי וַיָּבֶן עֵלִי כִּי יְהוָה קֹרֵא לַנָּֽעַר׃
9 ਤਦ ਏਲੀ ਨੇ ਸਮੂਏਲ ਨੂੰ ਆਖਿਆ, ਜਾ ਲੰਮਾ ਪੈ ਜਾ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਤੈਨੂੰ ਪੁਕਾਰੇ ਤਾਂ ਤੂੰ ਆਖੀ, ਹੇ ਯਹੋਵਾਹ ਬੋਲ, ਤੇਰਾ ਦਾਸ ਸੁਣਦਾ ਹੈ। ਸੋ ਸਮੂਏਲ ਆਪਣੇ ਥਾਂ ਜਾ ਕੇ ਲੰਮਾ ਪੈ ਗਿਆ।
וַיֹּאמֶר עֵלִי לִשְׁמוּאֵל לֵךְ שְׁכָב וְהָיָה אִם־יִקְרָא אֵלֶיךָ וְאָֽמַרְתָּ דַּבֵּר יְהוָה כִּי שֹׁמֵעַ עַבְדֶּךָ וַיֵּלֶךְ שְׁמוּאֵל וַיִּשְׁכַּב בִּמְקוֹמֽוֹ׃
10 ੧੦ ਤਦ ਯਹੋਵਾਹ ਆਇਆ ਅਤੇ ਖੜ੍ਹੇ ਹੋ ਕੇ ਪਹਿਲਾਂ ਦੀ ਤਰ੍ਹਾਂ ਸੱਦਿਆ, “ਸਮੂਏਲ, ਸਮੂਏਲ।” ਤਦ ਸਮੂਏਲ ਨੇ ਕਿਹਾ, ਬੋਲ ਕਿਉਂ ਜੋ ਤੇਰਾ ਦਾਸ ਸੁਣਦਾ ਹੈ।
וַיָּבֹא יְהוָה וַיִּתְיַצַּב וַיִּקְרָא כְפַֽעַם־בְּפַעַם שְׁמוּאֵל ׀ שְׁמוּאֵל וַיֹּאמֶר שְׁמוּאֵל דַּבֵּר כִּי שֹׁמֵעַ עַבְדֶּֽךָ׃
11 ੧੧ ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਵੇਖ, ਮੈਂ ਇਸਰਾਏਲ ਦੇ ਵਿੱਚ ਇੱਕ ਅਜਿਹਾ ਕੰਮ ਕਰਾਂਗਾ ਜਿਸ ਨੂੰ ਸੁਣਨ ਵਾਲੇ ਕੰਬਣਗੇ,
וַיֹּאמֶר יְהוָה אֶל־שְׁמוּאֵל הִנֵּה אָנֹכִי עֹשֶׂה דָבָר בְּיִשְׂרָאֵל אֲשֶׁר כָּל־שֹׁמְעוֹ תְּצִלֶּינָה שְׁתֵּי אָזְנָֽיו׃
12 ੧੨ ਸੋ ਉਸ ਦਿਨ ਮੈਂ ਏਲੀ ਉੱਤੇ ਸਭ ਕੁਝ ਆਦ ਤੋਂ ਅੰਤ ਤੱਕ ਲਿਆਵਾਂਗਾ ਜੋ ਮੈਂ ਉਸ ਦੇ ਟੱਬਰ ਦੇ ਲਈ ਆਖਿਆ ਸੀ।
בַּיּוֹם הַהוּא אָקִים אֶל־עֵלִי אֵת כָּל־אֲשֶׁר דִּבַּרְתִּי אֶל־בֵּיתוֹ הָחֵל וְכַלֵּֽה׃
13 ੧੩ ਕਿਉਂ ਜੋ ਮੈਂ ਉਹ ਨੂੰ ਆਖਿਆ ਕਿ ਮੈਂ ਉਸ ਬੁਰਿਆਈ ਦੇ ਕਾਰਨ ਜਿਸ ਨੂੰ ਉਹ ਨੇ ਜਾਣ ਵੀ ਲਿਆ ਹੈ ਸਦੀਪਕ ਕਾਲ ਤੱਕ ਉਹ ਦੇ ਘਰ ਤੋਂ ਬਦਲਾ ਲਵਾਂਗਾ ਕਿਉਂ ਜੋ ਉਹ ਦੇ ਪੁੱਤਰਾਂ ਨੇ ਆਪਣੇ ਆਪ ਨੂੰ ਨੀਚ ਕੀਤਾ ਹੈ ਅਤੇ ਉਹ ਨੇ ਉਨ੍ਹਾਂ ਨੂੰ ਨਹੀਂ ਰੋਕਿਆ।
וְהִגַּדְתִּי לוֹ כִּֽי־שֹׁפֵט אֲנִי אֶת־בֵּיתוֹ עַד־עוֹלָם בַּעֲוֺן אֲשֶׁר־יָדַע כִּֽי־מְקַֽלְלִים לָהֶם בָּנָיו וְלֹא כִהָה בָּֽם׃
14 ੧੪ ਇਸ ਕਰਕੇ ਏਲੀ ਦੇ ਟੱਬਰ ਵਿਖੇ ਮੈਂ ਸਹੁੰ ਖਾਧੀ ਹੈ ਜੋ ਏਲੀ ਦੇ ਟੱਬਰ ਦੀ ਬੁਰਿਆਈ, ਕਿਸੇ ਕੁਰਬਾਨੀ ਜਾਂ ਭੇਟ ਦੇ ਨਾਲ ਸਦਾ ਤੱਕ ਨਾ ਮਿਟੇ।
וְלָכֵן נִשְׁבַּעְתִּי לְבֵית עֵלִי אִֽם־יִתְכַּפֵּר עֲוֺן בֵּית־עֵלִי בְּזֶבַח וּבְמִנְחָה עַד־עוֹלָֽם׃
15 ੧੫ ਸਮੂਏਲ ਸਵੇਰ ਤੱਕ ਸੁੱਤਾ ਰਿਹਾ, ਫੇਰ ਉਸ ਨੇ ਯਹੋਵਾਹ ਦੇ ਘਰ ਦੇ ਬੂਹੇ ਖੋਲ੍ਹ ਦਿੱਤੇ ਅਤੇ ਸਮੂਏਲ ਏਲੀ ਨੂੰ ਉਸ ਦਰਸ਼ਣ ਨੂੰ ਦੱਸਣ ਤੋਂ ਡਰਦਾ ਸੀ।
וַיִּשְׁכַּב שְׁמוּאֵל עַד־הַבֹּקֶר וַיִּפְתַּח אֶת־דַּלְתוֹת בֵּית־יְהוָה וּשְׁמוּאֵל יָרֵא מֵהַגִּיד אֶת־הַמַּרְאָה אֶל־עֵלִֽי׃
16 ੧੬ ਤਦ ਏਲੀ ਨੇ ਸਮੂਏਲ ਨੂੰ ਸੱਦ ਕੇ ਆਖਿਆ, ਹੇ ਮੇਰੇ ਪੁੱਤਰ ਸਮੂਏਲ! ਉਹ ਬੋਲਿਆ, ਮੈਂ ਹਾਜ਼ਰ ਹਾਂ।
וַיִּקְרָא עֵלִי אֶת־שְׁמוּאֵל וַיֹּאמֶר שְׁמוּאֵל בְּנִי וַיֹּאמֶר הִנֵּֽנִי׃
17 ੧੭ ਤਦ ਉਹ ਨੇ ਪੁੱਛਿਆ, ਉਹ ਕਿਹੜੀ ਗੱਲ ਸੀ ਜੋ ਤੈਨੂੰ ਯਹੋਵਾਹ ਨੇ ਆਖੀ ਹੈ? ਮੈਥੋਂ ਨਾ ਲੁਕਾਵੀਂ। ਜੇ ਕਦੀ ਉਨ੍ਹਾਂ ਗੱਲਾਂ ਵਿੱਚੋਂ ਜੋ ਉਸ ਨੇ ਤੈਨੂੰ ਆਖੀਆਂ ਹਨ, ਤੂੰ ਕੁਝ ਵੀ ਲੁਕਾਵੇਂ ਤਾਂ ਪਰਮੇਸ਼ੁਰ ਤੇਰੇ ਨਾਲ ਉਵੇਂ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ ਕਰੇ!
וַיֹּאמֶר מָה הַדָּבָר אֲשֶׁר דִּבֶּר אֵלֶיךָ אַל־נָא תְכַחֵד מִמֶּנִּי כֹּה יַעֲשֶׂה־לְּךָ אֱלֹהִים וְכֹה יוֹסִיף אִם־תְּכַחֵד מִמֶּנִּי דָּבָר מִכָּל־הַדָּבָר אֲשֶׁר־דִּבֶּר אֵלֶֽיךָ׃
18 ੧੮ ਤਦ ਸਮੂਏਲ ਨੇ ਉਹ ਨੂੰ ਸਾਰਾ ਬਚਨ ਦੱਸ ਦਿੱਤਾ ਅਤੇ ਉਸ ਕੋਲੋਂ ਕੁਝ ਨਾ ਲੁਕਾਇਆ। ਉਹ ਬੋਲਿਆ, ਉਹ ਯਹੋਵਾਹ ਹੀ ਹੈ। ਜੋ ਚਾਹੇ ਸੋ ਕਰੇ।
וַיַּגֶּד־לוֹ שְׁמוּאֵל אֶת־כָּל־הַדְּבָרִים וְלֹא כִחֵד מִמֶּנּוּ וַיֹּאמַר יְהוָה הוּא הַטּוֹב בְּעֵינָו יַעֲשֶֽׂה׃
19 ੧੯ ਸਮੂਏਲ ਵੱਧਦਾ ਗਿਆ ਅਤੇ ਯਹੋਵਾਹ ਉਹ ਦੇ ਅੰਗ-ਸੰਗ ਸੀ ਅਤੇ ਉਸ ਨੇ ਉਹ ਦੀ ਆਖੀ ਕੋਈ ਗੱਲ ਧਰਤੀ ਉੱਤੇ ਵਿਅਰਥ ਨਾ ਜਾਣ ਦਿੱਤੀ।
וַיִּגְדַּל שְׁמוּאֵל וַֽיהוָה הָיָה עִמּוֹ וְלֹֽא־הִפִּיל מִכָּל־דְּבָרָיו אָֽרְצָה׃
20 ੨੦ ਅਤੇ ਦਾਨ ਸ਼ਹਿਰ ਤੋਂ ਲੈ ਕੇ ਬਏਰਸ਼ਬਾ ਸ਼ਹਿਰ ਤੱਕ ਸਾਰਾ ਇਸਰਾਏਲ ਜਾਣ ਗਿਆ ਜੋ ਸਮੂਏਲ ਯਹੋਵਾਹ ਦਾ ਨਬੀ ਠਹਿਰਾਇਆ ਗਿਆ ਸੀ।
וַיֵּדַע כָּל־יִשְׂרָאֵל מִדָּן וְעַד־בְּאֵר שָׁבַע כִּי נֶאֱמָן שְׁמוּאֵל לְנָבִיא לַיהוָֽה׃
21 ੨੧ ਅਤੇ ਯਹੋਵਾਹ ਸ਼ੀਲੋਹ ਵਿੱਚ ਫੇਰ ਪ੍ਰਗਟ ਹੋਇਆ, ਕਿਉਂ ਜੋ ਯਹੋਵਾਹ ਨੇ ਆਪਣੇ ਆਪ ਨੂੰ ਸ਼ੀਲੋਹ ਵਿੱਚ ਸਮੂਏਲ ਉੱਤੇ ਆਪਣੇ ਬਚਨ ਨਾਲ ਪ੍ਰਗਟ ਕੀਤਾ ਸੀ।
וַיֹּסֶף יְהוָה לְהֵרָאֹה בְשִׁלֹה כִּֽי־נִגְלָה יְהוָה אֶל־שְׁמוּאֵל בְּשִׁלוֹ בִּדְבַר יְהוָֽה׃

< 1 ਸਮੂਏਲ 3 >