< 1 ਸਮੂਏਲ 3 >
1 ੧ ਉਹ ਬਾਲਕ ਸਮੂਏਲ ਏਲੀ ਦੇ ਸਾਹਮਣੇ ਯਹੋਵਾਹ ਦੀ ਸੇਵਾ ਕਰਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਯਹੋਵਾਹ ਦਾ ਬਚਨ ਬਹੁਤ ਦੁਰਲੱਭ ਸੀ ਕਿਉਂ ਜੋ ਦਰਸ਼ਣ ਘੱਟ ਹੁੰਦਾ ਸੀ।
А о́трок Самуїл служив Господе́ві при Ілії. А Господнє слово було рідке́ за тих днів, видіння не було часте́.
2 ੨ ਅਤੇ ਅਜਿਹਾ ਹੋਇਆ ਜਦ ਏਲੀ ਆਪਣੇ ਥਾਂ ਲੰਮਾ ਪਿਆ ਸੀ ਅਤੇ ਉਹ ਦੀਆਂ ਅੱਖੀਆਂ ਅਜਿਹੀਆਂ ਧੁੰਦਲੀਆਂ ਹੋਣ ਲੱਗੀਆਂ ਜੋ ਉਹ ਵੇਖ ਨਹੀਂ ਸਕਦਾ ਸੀ।
І сталося того дня, коли Ілі́й лежав на своєму місці, а очі його стали затемня́тися, він не міг бачити,
3 ੩ ਪਰਮੇਸ਼ੁਰ ਦਾ ਦੀਵਾ, ਜੋ ਯਹੋਵਾਹ ਦੀ ਹੈਕਲ ਵਿੱਚ ਜਿੱਥੇ ਪਰਮੇਸ਼ੁਰ ਦਾ ਸੰਦੂਕ ਸੀ ਜੋ ਅਜੇ ਨਹੀਂ ਬੁਝਿਆ ਸੀ ਅਤੇ ਸਮੂਏਲ ਲੰਮਾ ਪਿਆ ਹੋਇਆ ਸੀ।
і поки Божий світильник ще не погас, а Самуїл лежав у Господньому храмі, там, де Божий ковче́г,
4 ੪ ਤਦ ਯਹੋਵਾਹ ਨੇ ਸਮੂਏਲ ਨੂੰ ਬੁਲਾਇਆ ਅਤੇ ਉਹ ਨੇ ਆਖਿਆ, ਮੈਂ ਹਾਜ਼ਰ ਹਾਂ,
то покли́кав Господь до Самуїла: „Самуїле, Самуїле!“А він відказав: „Ось я!“
5 ੫ ਅਤੇ ਭੱਜ ਕੇ ਏਲੀ ਕੋਲ ਗਿਆ ਅਤੇ ਆਖਿਆ, ਤੂੰ ਜੋ ਮੈਨੂੰ ਬੁਲਾਇਆ ਹੈ ਮੈਂ ਹਾਜ਼ਰ ਹਾਂ। ਪਰ ਉਹ ਬੋਲਿਆ, ਮੈਂ ਤਾਂ ਨਹੀਂ ਬੁਲਾਇਆ। ਵਾਪਿਸ ਜਾ ਕੇ ਲੰਮਾ ਪੈ ਜਾ। ਸੋ ਉਹ ਜਾ ਕੇ ਲੰਮਾ ਪੈ ਗਿਆ।
І побіг він до Ілі́я та й сказав: „Ось я, бо ти кликав мене“. А той відказав: „Я не кликав. Вернися, лягай“. І він пішов і ліг.
6 ੬ ਯਹੋਵਾਹ ਨੇ ਸਮੂਏਲ ਨੂੰ ਫੇਰ ਬੁਲਾਇਆ ਅਤੇ ਸਮੂਏਲ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੂੰ ਜੋ ਮੈਨੂੰ ਬੁਲਾਇਆ। ਉਸ ਨੇ ਆਖਿਆ, ਹੇ ਮੇਰੇ ਪੁੱਤਰ, ਮੈਂ ਨਹੀਂ ਬੁਲਾਇਆ। ਵਾਪਿਸ ਜਾ ਕੇ ਲੰਮਾ ਪੈ ਜਾ।
А Господь далі покликав: „Самуїле, Самуїле!“І встав Самуїл, і пішов до Ілія та й сказав: „Ось я, бо ти кликав мене“. А той відказав: „Не кликав я, си́ну мій. Вернися, лягай“.
7 ੭ ਪਰ ਸਮੂਏਲ ਅਜੇ ਯਹੋਵਾਹ ਨੂੰ ਨਹੀਂ ਜਾਣਦਾ ਸੀ ਅਤੇ ਨਾ ਹੀ ਯਹੋਵਾਹ ਦਾ ਬਚਨ ਉਸ ਉੱਤੇ ਪਰਗਟ ਹੋਇਆ ਸੀ।
А Самуїл ще не пізнав голосу Господа, і ще не відкрилося йому Господнє слово.
8 ੮ ਫੇਰ ਯਹੋਵਾਹ ਨੇ ਤੀਜੀ ਵਾਰੀ ਸਮੂਏਲ ਨੂੰ ਬੁਲਾਇਆ ਅਤੇ ਉਹ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੂੰ ਜੋ ਮੈਨੂੰ ਬੁਲਾਇਆ ਹੈ। ਤਦ ਏਲੀ ਨੇ ਜਾਣ ਲਿਆ ਜੋ ਯਹੋਵਾਹ ਨੇ ਬਾਲਕ ਨੂੰ ਬੁਲਾਇਆ ਹੋਣਾ ਹੈ।
А Господь далі покли́кав Самуїла третій раз. І він устав, і пішов до Ілі́я та й сказав: „Ось я, бо ти кликав мене“. І зрозумів Ілій, що то Господь кличе о́трока.
9 ੯ ਤਦ ਏਲੀ ਨੇ ਸਮੂਏਲ ਨੂੰ ਆਖਿਆ, ਜਾ ਲੰਮਾ ਪੈ ਜਾ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਤੈਨੂੰ ਪੁਕਾਰੇ ਤਾਂ ਤੂੰ ਆਖੀ, ਹੇ ਯਹੋਵਾਹ ਬੋਲ, ਤੇਰਾ ਦਾਸ ਸੁਣਦਾ ਹੈ। ਸੋ ਸਮੂਏਲ ਆਪਣੇ ਥਾਂ ਜਾ ਕੇ ਲੰਮਾ ਪੈ ਗਿਆ।
І сказав Ілій до Самуїла: „Іди, лягай. І якщо знову покличе тебе, то скажеш: „Говори, Господи, бо раб Твій слухає Тебе!“І пішов Самуїл, та й ліг на своє місце.
10 ੧੦ ਤਦ ਯਹੋਵਾਹ ਆਇਆ ਅਤੇ ਖੜ੍ਹੇ ਹੋ ਕੇ ਪਹਿਲਾਂ ਦੀ ਤਰ੍ਹਾਂ ਸੱਦਿਆ, “ਸਮੂਏਲ, ਸਮੂਏਲ।” ਤਦ ਸਮੂਏਲ ਨੇ ਕਿਹਾ, ਬੋਲ ਕਿਉਂ ਜੋ ਤੇਰਾ ਦਾਸ ਸੁਣਦਾ ਹੈ।
І ввійшов Господь, і став, і покли́кав, як перед тим: „Самуїле, Самуїле!“А Самуїл відказав: „Говори, Господи, бо раб Твій слухає!“
11 ੧੧ ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਵੇਖ, ਮੈਂ ਇਸਰਾਏਲ ਦੇ ਵਿੱਚ ਇੱਕ ਅਜਿਹਾ ਕੰਮ ਕਰਾਂਗਾ ਜਿਸ ਨੂੰ ਸੁਣਨ ਵਾਲੇ ਕੰਬਣਗੇ,
І сказав Господь до Самуїла: „Ось Я зроблю́ таку річ серед Ізраїля, що в кожного, хто почує про неї, задзвени́ть в обох ву́хах його.
12 ੧੨ ਸੋ ਉਸ ਦਿਨ ਮੈਂ ਏਲੀ ਉੱਤੇ ਸਭ ਕੁਝ ਆਦ ਤੋਂ ਅੰਤ ਤੱਕ ਲਿਆਵਾਂਗਾ ਜੋ ਮੈਂ ਉਸ ਦੇ ਟੱਬਰ ਦੇ ਲਈ ਆਖਿਆ ਸੀ।
Того дня Я виконаю над Ілі́єм все, що Я говорив про дім його, від поча́тку й до кінця.
13 ੧੩ ਕਿਉਂ ਜੋ ਮੈਂ ਉਹ ਨੂੰ ਆਖਿਆ ਕਿ ਮੈਂ ਉਸ ਬੁਰਿਆਈ ਦੇ ਕਾਰਨ ਜਿਸ ਨੂੰ ਉਹ ਨੇ ਜਾਣ ਵੀ ਲਿਆ ਹੈ ਸਦੀਪਕ ਕਾਲ ਤੱਕ ਉਹ ਦੇ ਘਰ ਤੋਂ ਬਦਲਾ ਲਵਾਂਗਾ ਕਿਉਂ ਜੋ ਉਹ ਦੇ ਪੁੱਤਰਾਂ ਨੇ ਆਪਣੇ ਆਪ ਨੂੰ ਨੀਚ ਕੀਤਾ ਹੈ ਅਤੇ ਉਹ ਨੇ ਉਨ੍ਹਾਂ ਨੂੰ ਨਹੀਂ ਰੋਕਿਆ।
І розповім йому, що Я суджу́ дім його навіки за гріх, про який він знав, що сини його богозневажають, та не спиняв їх.
14 ੧੪ ਇਸ ਕਰਕੇ ਏਲੀ ਦੇ ਟੱਬਰ ਵਿਖੇ ਮੈਂ ਸਹੁੰ ਖਾਧੀ ਹੈ ਜੋ ਏਲੀ ਦੇ ਟੱਬਰ ਦੀ ਬੁਰਿਆਈ, ਕਿਸੇ ਕੁਰਬਾਨੀ ਜਾਂ ਭੇਟ ਦੇ ਨਾਲ ਸਦਾ ਤੱਕ ਨਾ ਮਿਟੇ।
Тому́ присягнув Я домом Ілі́я, що не очиститься гріх Ілі́євого дому жертвою та жертвою хлібною навіки“.
15 ੧੫ ਸਮੂਏਲ ਸਵੇਰ ਤੱਕ ਸੁੱਤਾ ਰਿਹਾ, ਫੇਰ ਉਸ ਨੇ ਯਹੋਵਾਹ ਦੇ ਘਰ ਦੇ ਬੂਹੇ ਖੋਲ੍ਹ ਦਿੱਤੇ ਅਤੇ ਸਮੂਏਲ ਏਲੀ ਨੂੰ ਉਸ ਦਰਸ਼ਣ ਨੂੰ ਦੱਸਣ ਤੋਂ ਡਰਦਾ ਸੀ।
I лежав Самуїл аж до ра́нку, і відчинив двері Господнього дому. А Самуїл боявся розповісти Ілі́єві про те видіння.
16 ੧੬ ਤਦ ਏਲੀ ਨੇ ਸਮੂਏਲ ਨੂੰ ਸੱਦ ਕੇ ਆਖਿਆ, ਹੇ ਮੇਰੇ ਪੁੱਤਰ ਸਮੂਏਲ! ਉਹ ਬੋਲਿਆ, ਮੈਂ ਹਾਜ਼ਰ ਹਾਂ।
І покликав Ілі́й Самуїла, та й сказав: „Самуїле, сину мій!“А той сказав: „Ось я!“
17 ੧੭ ਤਦ ਉਹ ਨੇ ਪੁੱਛਿਆ, ਉਹ ਕਿਹੜੀ ਗੱਲ ਸੀ ਜੋ ਤੈਨੂੰ ਯਹੋਵਾਹ ਨੇ ਆਖੀ ਹੈ? ਮੈਥੋਂ ਨਾ ਲੁਕਾਵੀਂ। ਜੇ ਕਦੀ ਉਨ੍ਹਾਂ ਗੱਲਾਂ ਵਿੱਚੋਂ ਜੋ ਉਸ ਨੇ ਤੈਨੂੰ ਆਖੀਆਂ ਹਨ, ਤੂੰ ਕੁਝ ਵੀ ਲੁਕਾਵੇਂ ਤਾਂ ਪਰਮੇਸ਼ੁਰ ਤੇਰੇ ਨਾਲ ਉਵੇਂ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ ਕਰੇ!
І сказав він: „Що́ то за річ, про яку Він говорив до тебе? Не крий правди передо мною. Нехай Господь зробить тобі так, і нехай додасть, якщо ти скажеш неправду передо мною про щось зо всього того, що говорив Він до тебе!“
18 ੧੮ ਤਦ ਸਮੂਏਲ ਨੇ ਉਹ ਨੂੰ ਸਾਰਾ ਬਚਨ ਦੱਸ ਦਿੱਤਾ ਅਤੇ ਉਸ ਕੋਲੋਂ ਕੁਝ ਨਾ ਲੁਕਾਇਆ। ਉਹ ਬੋਲਿਆ, ਉਹ ਯਹੋਵਾਹ ਹੀ ਹੈ। ਜੋ ਚਾਹੇ ਸੋ ਕਰੇ।
І розповів йому Самуїл усе те, і не сказав неправди перед ним. А той сказав: „Він — Господь, нехай зробить те, що́ добре в оча́х Його!“
19 ੧੯ ਸਮੂਏਲ ਵੱਧਦਾ ਗਿਆ ਅਤੇ ਯਹੋਵਾਹ ਉਹ ਦੇ ਅੰਗ-ਸੰਗ ਸੀ ਅਤੇ ਉਸ ਨੇ ਉਹ ਦੀ ਆਖੀ ਕੋਈ ਗੱਲ ਧਰਤੀ ਉੱਤੇ ਵਿਅਰਥ ਨਾ ਜਾਣ ਦਿੱਤੀ।
І вироста́в Самуїл, а Господь був із ним, і не опустив ані жодного зо всіх Його слів.
20 ੨੦ ਅਤੇ ਦਾਨ ਸ਼ਹਿਰ ਤੋਂ ਲੈ ਕੇ ਬਏਰਸ਼ਬਾ ਸ਼ਹਿਰ ਤੱਕ ਸਾਰਾ ਇਸਰਾਏਲ ਜਾਣ ਗਿਆ ਜੋ ਸਮੂਏਲ ਯਹੋਵਾਹ ਦਾ ਨਬੀ ਠਹਿਰਾਇਆ ਗਿਆ ਸੀ।
І ввесь Ізра́їль, від Дана аж до Беер-Шеви, пізнав, що Самуїл вірний, як пророк Господній.
21 ੨੧ ਅਤੇ ਯਹੋਵਾਹ ਸ਼ੀਲੋਹ ਵਿੱਚ ਫੇਰ ਪ੍ਰਗਟ ਹੋਇਆ, ਕਿਉਂ ਜੋ ਯਹੋਵਾਹ ਨੇ ਆਪਣੇ ਆਪ ਨੂੰ ਸ਼ੀਲੋਹ ਵਿੱਚ ਸਮੂਏਲ ਉੱਤੇ ਆਪਣੇ ਬਚਨ ਨਾਲ ਪ੍ਰਗਟ ਕੀਤਾ ਸੀ।
А Господь далі показувався в Шіло́, бо Господь явився був у Шіло́ Самуїлові в слові Господньому.